GURMEET SINGH KHUDDIAN - Nirpakh Post

ਘੋੜਾ ਮਾਲਕਾਂ ਤੇ ਬਰੀਡਰਾਂ ਲਈ ਵੱਡੀ ਖੁਸ਼ਖਬਰੀ ! ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ
PUNJAB NEWS

ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ 2023 ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਤੋਂ ਘੋੜਿਆਂ ਵਿੱਚ ਗਲੈਂਡਰਜ਼ ਬਿਮਾਰੀ ਫੈਲਣ ਦੀਆਂ ਰਿਪੋਰਟਾਂ ਮਿਲੀਆਂ ਸਨ, ਜਿਸ ਕਾਰਨ ਸੂਬਾ ਸਰਕਾਰ ਨੇ ਘੋੜਿਆਂ ਸਬੰਧੀ ਗਤੀਵਿਧੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਨਿਗਰਾਨੀ ਦੌਰਾਨ ਗਲੈਂਡਰਜ਼ ਦਾ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਆਇਆ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਹ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਘੋੜਾ ਮਾਲਕਾਂ ਨੂੰ ਮਾਘੀ ਮੇਲੇ ਦੌਰਾਨ ਪਸ਼ੂਧਨ ਮੇਲੇ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਹੁਸ਼ਿਆਰਪੁਰ ਦੇ ਘੋੜੇ ਇਸ ਮੇਲੇ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ ਕਿਉਂਕਿ ਉੱਥੇ ਅਜੇ ਟੈਸਟਿੰਗ ਚੱਲ ਰਹੀ ਹੈ।ਖੁੱਡੀਆਂ ਨੇ ਦੱਸਿਆ ਕਿ ਚਾਹਵਾਨ ਮਾਲਕਾਂ ਨੂੰ ਹਿੱਸਾ ਲੈ ਰਹੇ ਘੋੜਿਆਂ ਦੀ ਐਨ.ਆਰ.ਡੀ.ਡੀ.ਐਲ. ਜਲੰਧਰ ਜਾਂ ਐਨ.ਆਰ.ਸੀ.ਈ. ਹਿਸਾਰ ਜਾਂ ਸੂਬੇ ਦੁਆਰਾ ਪ੍ਰਵਾਨਿਤ ਡਾਇਗਨੌਸਟਿਕ ਲੈਬ ਤੋਂ ਗਲੈਂਡਰਜ਼ ਟੈਸਟਿੰਗ ਦੀ ਨੈਗੇਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣਾ ਹੋਵੇਗਾ ਅਤੇ ਇਹ ਰਿਪੋਰਟ 30 ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।

READ ALSO:ਟੋਡਰ ਮਲ ਦੀ ਹਵੇਲੀ ‘ਚ ਨਹੀਂ ਹੋਵੇਗਾ ਕੋਈ ਨਿਰਮਾਣ, ਕੀਤੇ ਜਾ ਚੁੱਕੇ ਨਿਰਮਾਣ ਨੂੰ ਵੀ ਹਟਾਇਆ ਜਾਵੇਗਾ; ਹਾਈ ਕੋਰਟ ਨੇ ਸੁਣਾਇਆ ਫੈਸਲਾ

ਉਨ੍ਹਾਂ ਦੱਸਿਆ ਕਿ ਹਿੱਸਾ ਲੈਣ ਵਾਲੇ ਘੋੜਿਆਂ ਦੇ ਸਾਰੇ ਮਾਲਕਾਂ ਨੂੰ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੁਆਰਾ ਤਸਦੀਕਸ਼ੁਦਾ ‘ਅੰਡਰਟੇਕਿੰਗ’ ਲੈ ਕੇ ਆਉਣੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੇਲੇ ਵਾਲੇ ਸਥਾਨ ‘ਤੇ ਘੋੜਿਆਂ ਦੀ ਐਂਟਰੀ ਤੋਂ ਪਹਿਲਾਂ ਇਸ ਅੰਡਰਟੇਕਿੰਗ ਦੀ ਜਾਂਚ ਐਨ.ਆਰ.ਡੀ.ਡੀ.ਐਲ., ਜਲੰਧਰ ਅਤੇ ਸਕ੍ਰੀਨਿੰਗ ਕਮੇਟੀ ਦੁਆਰਾ ਕੀਤੀ ਜਾਵੇਗੀ।

PUNJAB NEWS

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 29 ਜੂਨ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਸੂਬੇ ਨੇ ਮੁਰਾਹ ਨਸਲ ਦੀਆਂ ਮੱਝਾਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ ਪੰਜਵਾਂ ਅਤੇ ਸਾਹੀਵਾਲ ਗਊਆਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ 6ਵਾਂ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਨੇ ਮੁਰਾਹ ਪ੍ਰੋਜਨੀ ਟੈਸਟਿੰਗ ਪ੍ਰਾਜੈਕਟ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜੋ ਸਾਲ 2024 ਵਿੱਚ ਪੂਰਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਇਨ੍ਹਾਂ ਤਿੰਨੇਂ ਨਸਲਾਂ ਦੀਆਂ ਵੱਧ ਦੁੱਧ ਦੇਣ ਦੀ ਸਮਰੱਥਾ ਰੱਖਣ ਵਾਲੀਆਂ ਮੱਝਾਂ ਤੇ ਗਊਆਂ ਵਿੱਚੋਂ ਉੱਚ ਪੱਧਰੀ ਨਸਲ ਦੇ ਸਾਨ੍ਹ ਪੈਦਾ ਕਰਨਾ ਸੀ।

ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਦੇ ਫੈਲਾਅ ਨੂੰ ਰੋਕਣ ਲਈ ਹੁਣ ਤੱਕ ਸੂਬੇ ਵਿੱਚ ਗਊਆਂ ਨੂੰ ਗੌਟ ਪੌਕਸ ਵੈਕਸੀਨ ਦੀਆਂ ਕੁੱਲ 25 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਸੂਬਾ ਪੱਧਰੀ ਮੁਹਿੰਮ ਤਹਿਤ ਟੀਕੇ ਲਗਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਲਈ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਨੇ ਵੱਛੀਆਂ/ਕੱਟੀਆਂ ਪੈਦਾ ਕਰਨ ਲਈ ਸੈਕਸਡ ਸੀਮਨ ਦੇ 75,000 ਟੀਕੇ ਵੀ ਖਰੀਦੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਤੋਂ ਇਲਾਵਾ ਨਰਾਂ ਦੀ ਸੰਭਾਲ ‘ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਸੂਬੇ ਦੇ ਸਾਰੇ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਇਹ ਟੀਕੇ ਪਹਿਲਾਂ ਹੀ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਏ ਜਾ ਚੁੱਕੇ ਹਨ ਜਿਸ ਦਾ ਉਦੇਸ਼ ਭਵਿੱਖ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨਾ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਇਨ੍ਹਾਂ ਤਿੰਨ ਪ੍ਰੋਜੈਕਟਾਂ ਪ੍ਰੋਜਨੀ ਟੈਸਟਿੰਗ ਮੁਰਾਹ, ਪ੍ਰੋਜਨੀ ਟੈਸਟਿੰਗ ਸਾਹੀਵਾਲ ਅਤੇ ਪੈਡਿਗਰੀ ਸਿਲੈਕਸ਼ਨ ਨੀਲੀ ਰਾਵੀ ਤਹਿਤ ਵਿਭਾਗ ਦੇ ਸੀਮਨ ਸਟੇਸ਼ਨਾਂ ਰੋਪੜ ਅਤੇ ਨਾਭਾ ਵਿੱਚ ਉੱਚ ਨਸਲ ਦੇ ਕੱਟੇ/ਵੱਛੇ ਸਪਲਾਈ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਸੂਬੇ ਅਤੇ ਪੂਰੇ ਭਾਰਤ ਦੇ ਸੀਮਨ ਸਟੇਸ਼ਨਾਂ ਨੂੰ 536 ਵੱਛੇ/ਕੱਟੇ ਸਪਲਾਈ ਕੀਤੇ ਜਾ ਚੁੱਕੇ ਹਨ। ਕਿਸਾਨਾਂ ਦੇ 6 ਮਹੀਨੇ ਤੋਂ 2 ਸਾਲ ਤੱਕ ਦੇ ਨਸਲੀ ਵੱਛਿਆਂ/ਕੱਟਿਆਂ ਦੀ ਖਰੀਦ 6500 ਤੋਂ 65000 ਰੁਪਏ ਪ੍ਰਤੀ ਨਰ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ।

ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 29 ਜੂਨ:

GURMEET SINGH KHUDDIAN ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ। GURMEET SINGH KHUDDIAN

ਕਿਸਾਨਾਂ ਦੀ ਭਲਾਈ ਸੰਬਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦਾ ਬੀਜ ਸਸਤੇ ਭਾਅ ‘ਤੇ ਉਪਲਬਧ ਕਰਵਾਇਆ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ। GURMEET SINGH KHUDDIAN

ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।