bjp with akali dal - Nirpakh Post

BJP ਨਾਲ ਗਠਜੋੜ ਦੀਆਂ ਚਰਚਾਵਾਂ ਦੇ ਵਿਚਾਲੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ
ਅਕਾਲੀ-ਭਾਜਪਾ ਮੁੜ ਗਠਜੋੜ ਦੇ ਸੰਕੇਤ

ਸੁਖਬੀਰ ਸਿੰਘ ਬਾਦਲ ਅਚਾਨਕ ਵਿਦੇਸ਼ੋਂ ਪਰਤੇ

ਸੁਖਬੀਰ ਬਾਦਲ ਕਲ ਸਵੇਰੇ 5 ਵਜੇ ਦਿੱਲੀ ਪੁੱਜੇ

ਅਕਾਲੀ ਦਲ ਦੀ ਕੋਰ ਕਮੇਟੀ ਸੱਦੀ ਮੀਟਿੰਗ

Akali-BJP alliance again ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਪ੍ਰਧਾਨਾਂ ਅਤੇ ਇੰਚਾਰਜਾਂ ਨਾਲ ਰੁਟੀਨ ਮੀਟਿੰਗ ਹੈ । ਪਾਣੀ ਸਣੇ ਕਈ ਅਹਿਮ ਮੁੱਦਿਆਂ ‘ਤੇ ਮੀਟਿੰਗ ਹੋਈ ਹੈ।

ਲੋਕਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ ਇਹ ਸਾਹਮਣੇ ਆ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵੱਰ ਫਿਰ ਤੋਂ ਗੱਠਜੋੜ ਕਰਨ ਦੀ ਤਿਆਰੀ ਕੀਤੀ ਗਈ ਹੈ।ਇਨ੍ਹਾਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਗਠਜੋੜ ਦੀਆਂ ਮੀਡੀਆਂ ‘ਚ ਚਰਚਾਵਾਂ ਨੇ, ਸਾਡਾ BSP ਨਾਲ ਗਠਜੋੜ ਹੈ ।

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਪ੍ਰਧਾਨਾਂ ਅਤੇ ਇੰਚਾਰਜਾਂ ਨਾਲ ਰੁਟੀਨ ਮੀਟਿੰਗ ਹੈ । ਪਾਣੀ ਸਣੇ ਕਈ ਅਹਿਮ ਮੁੱਦਿਆਂ ‘ਤੇ ਮੀਟਿੰਗ ਹੋਈ ਹੈ। ਦੱਸ ਦੇਈਏ ਕਿ ਲਗਾਤਾਰ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਗਠਜੋੜ ਹੋਣ ਜਾ ਰਿਹਾ ਹੈ।

ਸਿਆਸੀ ਹਲਕਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਹ ਮੀਟਿੰਗ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਮੁੜ ਤੋਂ ਗੱਠਜੋੜ ਕਰਨ ਬਾਰੇ ਵਿਚਾਰ ਕਰਨ ਲਈ ਸੱਦੀ ਗਈ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਮਗਰੋਂ ਸ਼੍ਰੋੋਮਣੀ ਅਕਾਲੀ ਦਲ ਨੇ ਸਤੰਬਰ 2020 ਵਿੱਚ ਭਾਜਪਾ ਨਾਲ ਤੋੜ ਵਿਛੋੜਾ ਕਰ ਲਿਆ ਸੀ। ਉਸ ਸਮੇਂ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਹਰਸਿਮਰਤ ਕੌਰ ਬਾਦਲ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਂਝ, ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਭਾਜਪਾ ਨਾਲ ਗੱਠਜੋੜ ਬਾਰੇ ਚੱਲ ਰਹੀਆਂ ਖ਼ਬਰਾਂ ਨੂੰ ਨਕਾਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਜਨਤਕ ਮੁੱਦਿਆਂ ਅਤੇ ‘ਆਪ’ ਸਰਕਾਰ ਦੀ ਨਾਕਾਮੀ ਅਤੇ ਗੁਰਦੁਆਰਿਆਂ ਦੇ ਮਾਮਲੇ ਵਿੱਚ ਦਖ਼ਲ ਜਿਹੇ ਮੁੱਦੇ ਵਿਚਾਰੇ ਜਾਣਗੇ। Akali-BJP alliance again

ਉੱਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਕਦੇ ਵੀ ਵੱਖ ਨਹੀਂ ਹੋਏ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ’ਚੋਂ ਬਾਹਰ ਆਉਣ ਦਾ ਸ਼੍ਰੋਮਣੀ ਅਕਾਲੀ ਦਲ ਨੇ ਨਾਟਕ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਬੱਸ ਇਹੋ ਦੇਖਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਮੁੜ ਕਦੋਂ ਹੱਥ ਮਿਲਾਉਂਦੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਮੁੜ ਤੋਂ ਗੱਠਜੋੜ ਦੀ ਗੱਲ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਚੰਡੀਗੜ੍ਹ ਵਿੱਚ 24 ਜੂਨ ਨੂੰ ਹੋਈ ਰੈਲੀ ਦੌਰਾਨ ਤੁਰੀ ਸੀ ਜਦੋਂ ਰਾਜਨਾਥ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਹੁਣੇ ਵਿਦੇਸ਼ ਤੋਂ ਪਰਤੇ ਹਨ, ਨੇ ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ਮਗਰੋਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਬਸਪਾ ਨਾਲ ਗੱਠਜੋੜ ਹੈ। ੳੁਨ੍ਹਾਂ ਕਿਹਾ ਕਿ ਦੋ ਪਾਰਟੀਆਂ ਵਿਚਾਲੇ ਗੱਠਜੋੜ ੳੁਸ ਸਮੇਂ ਹੁੰਦਾ ਹੈ, ਜਦੋਂ ਇੱਕ-ਦੂਜੀ ਪਾਰਟੀ ਨੂੰ ਜਾਪਦਾ ਹੈ ਕਿ ੳੁਸ ਦੀ ਲੋੜ ਹੈ। ਜਦੋਂ ਭਾਜਪਾ ਨਾਲ ਮੁੜ ਤੋਂ ਗੱਠਜੋੜ ਕਰਨ ਬਾਰੇ ਅਤੇ ਰੱਖਿਆ ਮੰਤਰੀ ਦੇ ਬਿਆਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਚੰਦੂਮਾਜਰਾ ਨੇ ਕਿਹਾ ਕਿ ਰਾਜਨਾਥ ਸਿੰਘ ਸੀਨੀਅਰ ਆਗੂ ਹਨ ਤੇ ਉਨ੍ਹਾਂ ਦੇ ਦਿਲ ਵਿੱਚ ਜੋ ਕੁਝ ਸੀ ਉਹ ਉਨ੍ਹਾਂ ਨੇ ਲੋਕਾਂ ਨਾਲ ਸਾਂਝਾ ਕੀਤਾ ਹੈ। Akali-BJP alliance again