RETIRED SDO ACCEPTING BRIBE - Nirpakh Post

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐਸ.ਡੀ.ਓ. ਕਾਬੂ
ਮੁਲਜ਼ਮ ਨੇ ਕੰਸਟ੍ਰਕਸ਼ਨ ਫਰਮ ਤੋਂ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਮੰਗੇ ਸੀ ਇੱਕ ਲੱਖ ਰੁਪਏ

ਚੰਡੀਗੜ੍ਹ, 7 ਜੁਲਾਈ:

RETIRED SDO ACCEPTING BRIBE ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐਸ.ਡੀ.ਓ. ਸੁਦੇਸ਼ ਕੁਮਾਰ, ਜੋ ਸਾਲ 2016 ਵਿੱਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ  ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਡੀ.ਓ. ਨੂੰ ਦਰਸ਼ਨ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਮੰਡੀ ਬੋਰਡ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਦਰਸ਼ਨ ਸਿੰਘ ਦੀ ਫਰਮ ਐਲ.ਟੀ. ਬਿਲਡਰਜ਼ ਨੂੰ ਅਲਾਟ ਕੀਤਾ ਸੀ। ਉਕਤ ਐਸ.ਡੀ.ਓ. ਨੇ ਫਰਮ ਦੀ 34,33,002 ਰੁਪਏ ਦੀ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਉਹ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ। RETIRED SDO ACCEPTING BRIBE

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਉਕਤ ਐਸ.ਡੀ.ਓ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 09 ਮਿਤੀ 06-03-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਅਤੇ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। RETIRED SDO ACCEPTING BRIBE