big breaking - Nirpakh Post
ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਚੱਕੀ ਦਰਿਆ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਪਿੰਡਾਂ ਨੂੰ ਪਠਾਨਕੋਟ ਨਾਲ ਜੋੜਨ ਵਾਲਾ ਮੁੱਖ ਰਸਤਾ ਪੂਰੀ ਤਰ੍ਹਾਂ ਰੁੜ ਗਿਆ ਹੈ। ਇਸ ਕਾਰਨ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰਸਤੇ ਰਾਹੀਂ ਪਠਾਨਕੋਟ ਸ਼ਹਿਰ ਅਤੇ ਨੇੜਲੇ ਹਸਪਤਾਲ, ਸਕੂਲ ਤੇ ਮਾਰਕੀਟਾਂ ਤੱਕ ਪਹੁੰਚਣ ਇਹ ਵੱਡੀ ਸਹੂਲਤ ਸੀ ਪਰ ਰਸਤਾ ਹੀ ਰੁੜ ਗਿਆ ਹੈ ਅਤੇ ਵੱਡੀ ਮੁਸ਼ਕਿਲ ਪੈਦਾ ਹੋ ਗਈ ਹੈ। ਖਾਸ ਕਰਕੇ ਬਜ਼ੁਰਗ, ਬੀਮਾਰ ਅਤੇ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਆ ਰਹੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਹਰ ਸੀਜ਼ਨ 'ਚ ਇਹ ਰਸਤਾ ਰੁੜ ਜਾਂਦਾ ਹੈ। ਉਹ ਕਈ ਦਿਨਾਂ ਤੋਂ ਪ੍ਰਸ਼ਾਸਨ ਨੂੰ ਨਵਾਂ ਰਸਤਾ ਬਣਾਉਣ ਜਾਂ ਆਸਥਾਈ ਪੁਲ ਬਣਵਾਉਣ ਦੀ ਮੰਗ ਕਰ ਰਹੇ ਹਨ। ਮਾਜਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਕ ਪੁਲ ਦਾ ਪੱਕਾ ਕੰਮ ਕਰਾਇਆ ਜਾਵੇ ਤਾਂ ਕਿ ਆਉਣ ਵਾਲੇ ਸੀਜ਼ਨ ਨੂੰ ਲੈ ਕੇ ਹੋਰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ਾਨਾ ਸ਼ਹਿਰ ਜਾਂਦਿਆਂ 30-35 ਕਿਲੋਮੀਟਰ ਦਾ ਰਸਤਾ ਤੈਅ ਕਰਨਾ ਪੈ ਰਿਹਾ ਹੈ, ਇੱਥੋਂ ਤੱਕ ਕੇ ਘਰ ਦਾ ਜ਼ਰੂਰੀ ਸਾਮਾਨ ਵੀ ਲੈਣ ਦੀ ਔਖ ਹੋ ਰਹੀ ਹੈ।
Pathankot lost contact with many villages
ਹਰਨਾਮ ਸਿੰਘ ਧੁੰਮਾ ਨੂੰ ਡੇਰਾ ਖਾਲੀ ਕਰਨ ਦੇ ਹੁਕਮ, ਅਦਾਲਤ ਨੇ ਸੁਣਾਇਆ ਫ਼ੈਸਲਾ
The court has pronounced its verdict.
ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੂਸ 'ਚ ਸਥਿਤ ਗੁਰਦੁਆਰੇ ਨੂੰ ਲੈ ਕੇ ਚੱਲ ਰਹੇ ਇਕ ਮਾਮਲੇ 'ਚ ਅਦਾਲਤ ਵੱਲੋਂ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਇਹ ਮਾਮਲਾ ਗੁਰਦੁਆਰੇ 'ਤੇ ਕਬਜ਼ੇ ਨੂੰ ਲੈ ਕੇ ਸੀ, ਜਿਸ 'ਚ ਬਾਬਾ ਗੁਰਨਾਮ ਸਿੰਘ ਧੁੰਮਾ ਨੂੰ ਡੇਰਾ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਮਾਮਲਾ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ 'ਚ ਚੱਲ ਰਿਹਾ ਸੀ, ਜਿੱਥੇ ਪਿੰਡ ਵਾਸੀਆਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਗੁਰਦੁਆਰਾ ਪਿੰਡ ਦੀ ਸਾਂਝੀ ਜਾਇਦਾਦ ਹੈ ਅਤੇ ਉਸ 'ਤੇ ਕਿਸੇ ਵਿਅਕਤੀ ਜਾਂ ਡੇਰੇ ਦਾ ਨਿੱਜੀ ਕਬਜ਼ਾ ਗੈਰ-ਕਾਨੂੰਨੀ ਹੈ। ਲੰਬੀ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਪਿੰਡ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਹੈ।
ਅਦਾਲਤ ਨੇ ਸਾਫ਼ ਕੀਤਾ ਕਿ ਗੁਰਦੁਆਰਾ ਕਿਸੇ ਇਕ ਵਿਅਕਤੀ ਦੀ ਜਾਇਦਾਦ ਨਹੀਂ, ਸਗੋਂ ਪਿੰਡ ਦੇ ਸਮੂਹ ਸਿੱਖ ਸੰਗਤ ਨਾਲ ਸਬੰਧਤ ਧਾਰਮਿਕ ਥਾਂ ਹੈ। ਇਸੇ ਮੱਦੇਨਜ਼ਰ ਬਾਬਾ ਗੁਰਨਾਮ ਸਿੰਘ ਧੁੰਮਾ ਨੂੰ ਤੁਰੰਤ ਡੇਰਾ ਖਾਲੀ ਕਰਨ ਅਤੇ ਪਿੰਡ ਵਾਸੀਆਂ ਨੂੰ ਗੁਰਦੁਆਰੇ ਦੀ ਸੰਭਾਲ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਫ਼ੈਸਲੇ ਤੋਂ ਬਾਅਦ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਲੋਕਾਂ ਨੇ ਅਦਾਲਤ ਦੇ ਇਨਸਾਫ਼ 'ਤੇ ਭਰੋਸਾ ਜਤਾਇਆ ਹੈ। ਸਥਾਨਕ ਸਰਪੰਚ ਅਤੇ ਸੰਗਤ ਨੇ ਕਿਹਾ ਕਿ ਹੁਣ ਗੁਰਦੁਆਰੇ ਦੀ ਮੈਨੇਜਮੈਂਟ ਗੁਰਮਤ ਅਨੁਸਾਰ ਚਲਾਈ ਜਾਵੇਗੀ ਅਤੇ ਥਾਂ ਨੂੰ ਵਿਵਾਦ ਤੋਂ ਮੁਕਤ ਰੱਖਿਆ ਜਾਵੇਗਾ। ਉਥੇ ਹੀ ਡੇਰੇ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ
Parliament Security Breach
ਸੰਸਦ ‘ਤੇ ਹੋਏ ਅੱਤਵਾਦੀ ਹਮਲੇ ਦੀ 22ਵੀਂ ਬਰਸੀ ‘ਤੇ ਸਦਨ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਦੋ ਲੋਕਾਂ ਨੇ ਦਰਸ਼ਕ ਗੈਲਰੀ ਤੋਂ ਅਚਾਨਕ ਹੇਠਾਂ ਛਾਲ ਮਾਰ ਦਿੱਤੀ। ਉਸ ਸਮੇਂ ਲੋਕ ਸਭਾ ‘ਚ ਭਾਜਪਾ ਦੇ ਸੰਸਦ ਮੈਂਬਰ ਸਵਗੇਨ ਮੁਰਮੂ ਆਪਣੇ ਵਿਚਾਰ ਪੇਸ਼ ਕਰ ਰਹੇ ਸਨ। ਨੌਜਵਾਨਾਂ ਨੇ ਆਪਣੀ ਜੁੱਤੀ ਵਿੱਚ ਸਪਰੇਅ ਕਿਸਮ ਦੀ ਕੋਈ ਚੀਜ਼ ਛੁਪਾ ਰੱਖੀ ਸੀ।
ਉਹ ਸਦਨ ਦੇ ਬੈਂਚਾਂ ‘ਤੇ ਛਾਲਾਂ ਮਾਰਨ ਲੱਗ ਪਏ ਅਤੇ ਇਸ ਦੌਰਾਨ ਸਦਨ ‘ਚ ਪੀਲੀ ਗੈਸ ਫੈਲਣ ਲੱਗੀ। ਸਾਰੇ ਘਰ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸਪੀਕਰ ਨੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਸੰਸਦ ਮੈਂਬਰਾਂ ਨੇ ਉਸ ਨੂੰ ਫੜ ਲਿਆ। ਕਈਆਂ ਨੇ ਉਸਨੂੰ ਕੁੱਟਿਆ ਵੀ। ਇਸ ਤੋਂ ਬਾਅਦ ਉਸ ਨੂੰ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ 13 ਦਸੰਬਰ 2001 ਨੂੰ 5 ਅੱਤਵਾਦੀਆਂ ਨੇ ਪੁਰਾਣੀ ਸੰਸਦ ਭਵਨ ‘ਤੇ ਹਮਲਾ ਕੀਤਾ ਸੀ। ਇਸ ਵਿੱਚ ਦਿੱਲੀ ਪੁਲਿਸ ਦੇ ਇੱਕ ਜਵਾਨ ਸਮੇਤ 9 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਮੋਹਨ ਯਾਦਵ ਬਣੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ
ਦੱਸਿਆ ਜਾ ਰਿਹਾ ਹੈ ਕਿ ਕਾਰਵਾਈ ਦੌਰਾਨ ਦਾਖਲ ਹੋਏ ਦੋ ਵਿਅਕਤੀਆਂ ਵਿੱਚੋਂ ਇੱਕ ਦਾ ਨਾਮ ਸਾਗਰ ਹੈ। ਦੋਵੇਂ ਸੰਸਦ ਮੈਂਬਰ ਦੇ ਨਾਂ ‘ਤੇ ਲੋਕ ਸਭਾ ਵਿਜ਼ਟਰ ਪਾਸ ‘ਤੇ ਆਏ ਸਨ। ਦੋ ਲੋਕਾਂ ਨੇ ਲੋਕਸਭਾ ਦੇ ਅੰਦਰ ਧੂੰਆਂ ਛੱਡਿਆ। ਉਸੇ ਸਮੇਂ ਇੱਕ ਆਦਮੀ ਅਤੇ ਇੱਕ ਔਰਤ ਨੇ ਸੰਸਦ ਦੇ ਬਾਹਰ ਪੀਲਾ ਧੂੰਆਂ ਛੱਡਿਆ। ਸੁਰੱਖਿਆ ਕਰਮੀਆਂ ਨੇ ਉਸ ਨੂੰ ਫੜ ਕੇ ਬਾਹਰ ਕੱਢਿਆ। ਇਸ ਦੌਰਾਨ ਇਹ ਲੋਕ ਨਾਅਰੇਬਾਜ਼ੀ ਕਰਦੇ ਨਜ਼ਰ ਆਏ
ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੰਸਦ ‘ਤੇ ਹਮਲੇ ਦੀ ਧਮਕੀ ਦਿੱਤੀ ਸੀ। ਉਦੋਂ ਤੋਂ ਦਿੱਲੀ ਪੁਲਿਸ ਚੌਕਸ ਸੀ। ਅਮਰੀਕਾ ‘ਚ ਰਹਿਣ ਵਾਲੇ ਪੰਨੂ ਨੇ ਵੀਡੀਓ ਜਾਰੀ ਕਰਕੇ ਕਿਹਾ ਸੀ- ਅਸੀਂ ਸੰਸਦ ‘ਤੇ ਹਮਲੇ ਦੀ ਬਰਸੀ ‘ਤੇ ਯਾਨੀ 13 ਦਸੰਬਰ ਨੂੰ ਜਾਂ ਉਸ ਤੋਂ ਪਹਿਲਾਂ ਸੰਸਦ ਦੀ ਨੀਂਹ ਹਿਲਾ ਦਿਆਂਗੇ। ਪੰਨੂ ਨੇ ਸੰਸਦ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਦਾ ਪੋਸਟਰ ਜਾਰੀ ਕੀਤਾ ਸੀ।
ਪੰਨੂ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਸੀ – ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਦੋਂ ਸੰਸਦ ਦਾ ਸੈਸ਼ਨ ਚੱਲਦਾ ਹੈ, ਅਸੀਂ ਹਾਈ ਅਲਰਟ ‘ਤੇ ਰਹਿੰਦੇ ਹਾਂ ਤਾਂ ਜੋ ਕੋਈ ਵੀ ਗੜਬੜ ਨਾ ਕਰ ਸਕੇ।
Parliament Security Breach
ਮੂਸੇਵਾਲਾ ਦੇ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਮੂਸੇਵਾਲਾ ਦੇ ਕਤਲਕਾਂਡ
MOSSEWALA MURDERS ਚੰਡੀਗੜ੍ਹ: ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ਵਿੱਚ ਲੋੜੀਂਦੇ ਅੰਤਰਰਾਸ਼ਟਰੀ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਕਾਹਲੋਂ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਕਾਹਲੋਂ ਲਾਰੈਂਸ ਅਤੇ ਬੰਬੀਹਾ ਗੈਂਗ ਨੂੰ ਹਥਿਆਰ ਸਪਲਾਈ ਕਰਦਾ ਸੀ।  ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚ ਗਏ ਸਨ। ਅਮਰੀਕਾ ਦੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ  ਨਾਲ ਸੰਪਰਕ ਕਰਨਗੀਆਂ, ਤਾਂ ਜੋ ਇਸ ਹਥਿਆਰ ਮਾਫੀਆ ਨੂੰ ਭਾਰਤ ਲਿਆਂਦਾ ਜਾ ਸਕੇ।
READ ALSO : 10 ਅਗਸਤ ਇਤਿਹਾਸ ਵਿੱਚ ਇਸ ਦਿਨ ਕੀ ਹੋਇਆ ?
ਧਰਮਨਜੋਤ :ਧਰਮਨਜੋਤ ਸਿੰਘ ਅੰਮ੍ਰਿਤਸਰ, ਪੰਜਾਬ ਦਾ ਵਸਨੀਕ ਹੈ। ਉਹ ਇਕ ਹੋਰ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਰੀਬੀ ਦੋਸਤ ਹੈ, ਜਿਸ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਜਾਂਚ ਏਜੰਸੀਆਂ ਨਾਲ ਜੁੜੇ ਸੂਤਰਾਂ ਅਨੁਸਾਰ ਜੱਗੂ ਨੇ ਹੀ ਲਾਰੈਂਸ ਅਤੇ ਗੋਲਡੀ ਨਾਲ ਧਰਮਨਜੋਤ ਦੀ ਫੋਨ ‘ਤੇ ਗੱਲ ਕਰਵਾਈ ਸੀ।ਧਰਮਜੋਤ ਮੋਹਾਲੀ ਵਿੱਚ ਵੀ ਯੂਏਪੀਏ ਦੇ ਇੱਕ ਕੇਸ ਵਿੱਚ ਲੋੜੀਂਦਾ ਹੈ ਅਤੇ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਲੁਕਿਆ ਹੋਇਆ ਸੀ। ਕਿਹਾ ਜਾਂਦਾ ਹੈ ਕਿ ਉਹ ਲਾਰੈਂਸ ਅਤੇ ਬੰਬੀਹਾ ਗੈਂਗਾਂ ਨੂੰ ਹਥਿਆਰ ਸਪਲਾਈ ਕਰਦਾ ਸੀ। MOSSEWALA MURDERS
ਸੂਤਰਾਂ ਮੁਤਾਬਕ ਗੈਂਗਸਟਰ ਸਚਿਨ ਬਿਸ਼ਨੋਈ ਨੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੇ ਸਾਹਮਣੇ ਇਹ ਵੀ ਖੁਲਾਸਾ ਕੀਤਾ ਸੀ ਕਿ ਅਮਰੀਕਾ ‘ਚ ਬੈਠਾ ਇਹ ਵਿਅਕਤੀ ਲਾਰੇਂਸ ਬਿਸ਼ਨੋਈ ਗੈਂਗ ਨੂੰ ਹਥਿਆਰ ਮੁਹੱਈਆ ਕਰਵਾਉਂਦੇ ਹਨ। ਇਸ ਲੋੜੀਂਦੇ ਅਪਰਾਧੀ ਦੇ ਭਾਰਤ ਆਉਣ ਨਾਲ ਲਾਰੈਂਸ ਬਿਸ਼ਨੋਈ ਗੈਂਗ ਦੇ ਹਥਿਆਰਾਂ ਦੇ ਸਬੰਧ ਦੀਆਂ ਕਈ ਪਰਤਾਂ ਖੁੱਲ੍ਹਣ ਦੀ ਉਮੀਦ ਹੈ। MOSSEWALA MURDERS
ਚਿਤਕਾਰਾ ਯੂਨੀਵਰਸਿਟੀ ਦੀ ਗਰਾਊਂਡ ’ਚ ਤੈਰਦੀ ਮਿਲੀ BSC ਦੇ ਵਿਦਿਆਰਥੀ ਦੀ ਲਾਸ਼, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਪਿਛਲੇ ਦਿਨੀ ਪਏ ਭਾਰੀ ਮੀਂਹ ਦੌਰਾਨ ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਸਮੇਤ ਹੋਰ ਥਾਵਾਂ ’ਤੇ ਪਾਣੀ ਭਰ ਗਿਆ ਸੀ। ਇਸ ਪਾਣੀ ’ਚ ਤੈਰਦੀ ਹੋਈ ਬੀਐੱਸਸੀ ਦੇ 20 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ।
ਥਾਣਾ ਮੁਖੀ ਕਿਰਪਾਲ ਸਿੰਘ ਨੇ ਦੱਸਿਆ ਕਿ ਹਰੀਸ਼ ਕੁਮਾਰ (20) ਵਾਸੀ ਜਬਲਪੁਰ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਜੋ ਚਿਤਕਾਰਾ ਯੂਨੀਵਰਸਿਟੀ ਦੇ ਬੀਐੱਸਸੀ ਭਾਗ-2 ਦਾ ਵਿਦਿਆਰਥੀ ਸੀ। ਹਰੀਸ਼ ਕੁਮਾਰ 9 ਜੁਲਾਈ ਦੀ ਰਾਤ ਨੂੰ ਖਾਣਾ ਖਾ ਕੇ ਹੋਸਟਲ ਦੇ ਬਾਹਰ ਘੁੰਮਣ ਚਲਾ ਗਿਆ ਤੇ ਪਾਣੀ ਨੂੰ ਵੇਖ ਕੇ ਘਬਰਾ ਗਿਆ ਤੇ ਉਥੇ ਹੀ ਡਿੱਗ ਪਿਆ। ਲੰਬੇ ਸਮੇਂ ਤਕ ਜਦੋਂ ਉਹ ਆਪਣੇ ਕਮਰੇ ਵਿਚ ਨਹੀਂ ਆਇਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਫੋਨ ਕੀਤਾ ਪਰ ਉਸ ਨੇ ਕੋਈ ਫੋਨ ਨਹੀ ਚੁੱਕਿਆ।
ਇਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਸ਼ੱਕ ਹੋਇਆ ਜਿਸ ਮਗਰੋਂ ਉਨ੍ਹਾਂ ਨੇ ਬਾਹਰ ਜਾ ਕੇ ਵੇਖਿਆ ਤਾਂ ਉਹ ਬਾਹਰ ਗਰਾਊਂਡ ‘ਚ ਭਰੇ ਪਾਣੀ ’ਚ ਡਿੱਗਿਆ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਹੋਸਟਲ ਵਾਰਡਨ ਤੇ ਹੋਰ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਤੁਰੰਤ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਥਾਣਾ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਅਧੀਨ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤਾ ਹੈ।