punjab news - Nirpakh Post

ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ੍ਹ ਅਗਵਾਈ ਹੇਠ, ਪੰਜਾਬ ਪੁਲਿਸ ਨੇ ਆਪਣੀ ਪ੍ਰਮੁੱਖ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 60,582 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 354 ਵਪਾਰਕ ਪੱਧਰ ਦੇ ਮਾਮਲਿਆਂ ਵਿੱਚ 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਹਰੇਕ ਮਾਮਲੇ ਵਿੱਚ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ 1 ਮਾਰਚ 2025 ਤੋਂ 10 ਸਤੰਬਰ 2026 ਤੱਕ ਨਸ਼ਾ ਵਿਰੋਧੀ ਮੋਰਚੇ 'ਤੇ ਹਾਸਲ ਕੀਤੀਆਂ ਇਤਿਹਾਸਕ ਪ੍ਰਾਪਤੀਆਂ  ਸਾਂਝੀਆਂ ਕੀਤੀਆਂ ਅਤੇ ਇਸਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਵਿੰਗ ਦੁਆਰਾ ਹਾਸਲ ਕੀਤੀਆਂ ਵਿਆਪਕ ਸਫ਼ਲਤਾਵਾਂ ਦਾ ਵੇਰਵਾ ਵੀ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਅਰਸੇ ਦੌਰਾਨ ਕੁੱਲ ਨਸ਼ਾ ਬਰਾਮਦਗੀ ਵਿੱਚ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ, 46 ਟਨ ਭੁੱਕੀ, 1,325 ਕਿਲੋ ਗਾਂਜਾ ਅਤੇ 78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਇਸ ਬਰਾਮਦਗੀ ਨਾਲ ਦੇਸ਼ ਭਰ ਦੀ ਕੁੱਲ ਹੈਰੋਇਨ ਬਰਾਮਦਗੀ ਵਿੱਚ ਪੰਜਾਬ ਦਾ ਹਿੱਸਾ ਲਗਭਗ 60 ਫ਼ੀਸਦ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਅਗਵਾਈ ਹੇਠ ਪੇਸ਼ੇਵਰ ਅਤੇ ਵਿਗਿਆਨਕ ਤਫ਼ਤੀਸ਼ਾਂ ਨੇ ਪੰਜਾਬ ਵਿੱਚ ਸਜ਼ਾ ਦਰ ਨੂੰ 89 ਫ਼ੀਸਦ ਤੱਕ ਪਹੁੰਚਾ ਦਿੱਤਾ ਹੈ, ਜੋ ਸਮੁੱਚੇ ਦੇਸ਼ ਵਿੱਚ ਇੱਕ ਮਾਪਦੰਡ ਸਥਾਪਤ ਕਰਦਾ ਹੈ। 1 ਮਾਰਚ 2025 ਤੋਂ ਹੁਣ ਤੱਕ 13,430 ਐਨਡੀਪੀਐਸ ਮਾਮਲਿਆਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 11,981 ਮਾਮਲਿਆਂ ਵਿੱਚ ਸਜ਼ਾਵਾਂ ਹੋਈਆਂ।

ਏ.ਐਨ.ਟੀ.ਐਫ. ਆਪ੍ਰੇਸ਼ਨਲ ਮਾਡਲ ਦੀ ਕੌਮੀ ਪੱਧਰ 'ਤੇ ਸ਼ਲਾਘਾ ਹੋਈ ਹੈ ਅਤੇ ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਭ ਕਿਸ਼ੋਰ ਨੇ ਹਾਲ ਹੀ ਵਿੱਚ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕਾਦਮੀ (ਐਸਵੀਪੀਐਨਪੀਏ), ਹੈਦਰਾਬਾਦ ਵਿਖੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਨੂੰ ਨਸ਼ਾ ਤਸਕਰੀ ਨਾਲ ਨਜਿੱਠਣ ਅਤੇ ਪੇਸ਼ੇਵਰ ਜਾਂਚ ਰਾਹੀਂ ਦੋਸ਼ੀ ਠਹਿਰਾਉਣ ਦੀ ਦਰ ਵਿੱਚ ਹੋਏ ਵਾਧੇ ਬਾਰੇ ਦੱਸਿਆ।

ਗੈਰ-ਕਾਨੂੰਨੀ ਨਸ਼ਾ ਵਪਾਰ ਦੇ ਵਿੱਤੀ ਸਰੋਤਾਂ ਨੂੰ ਰੋਕਣ ਬਾਰੇ ਡੀਜੀਪੀ ਨੇ ਦੱਸਿਆ ਕਿ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਸਮਰੱਥ ਅਧਿਕਾਰੀ ਦੁਆਰਾ ਮਨਜ਼ੂਰ ਕੀਤੇ 914 ਮਾਮਲਿਆਂ ਵਿੱਚ 366 ਕਰੋੜ ਰੁਪਏ ਦੀ ਸੰਪਤੀ ਜ਼ਬਤ/ਸੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ 102 ਹਵਾਲਾ ਆਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਹਵਾਲਾ ਫੰਡਾਂ ਵਿੱਚ 11 ਕਰੋੜ ਰੁਪਏ ਦੀ ਬਰਾਮਦਗੀ ਕੀਤੀ।

ਆਧੁਨਿਕ ਤਕਨਾਲੋਜੀ ਅਤੇ ਜਨਤਕ ਭਾਈਵਾਲੀ ਬਾਰੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਆਧਾਰਿਤ "ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ" (ਪੀਏਆਈਐਸ) ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਰਾਹੀਂ 4.60 ਕਰੋੜ ਤਲਾਸ਼ੀਆਂ ਲਈਆਂ ਗਈਆਂ ਅਤੇ 4 ਲੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਈ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀ ਇਨਾਮ ਨੀਤੀ ਤਹਿਤ, ਖੁਫੀਆ ਜਾਣਕਾਰੀ ਅਤੇ ਡਰੋਨ ਬਰਾਮਦਗੀ ਲਈ 2,362 ਆਮ ਨਾਗਰਿਕਾਂ ਅਤੇ ਪੁਲਿਸ ਕਰਮਚਾਰੀਆਂ ਨੂੰ 3.33 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

16 ਮਾਰਚ 2022 ਤੋਂ 11 ਸਤੰਬਰ 2026 ਤੱਕ ਅੱਤਵਾਦੀਆਂ ਵਿਰੁੱਧ ਕੀਤੀ ਕਾਰਵਾਈ ਦਾ ਵੇਰਵਾ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ 92 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 686 ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਅਤੇ 54 ਰਾਈਫਲਾਂ (ਏਕੇ/ਐਮਪੀ-9/ਐਮਪੀ-5/.315), 599 ਰਿਵਾਲਵਰ/ਪਿਸਤੌਲ, 38 ਟਿਫਿਨ ਆਈਈਡੀਜ਼, 28.887 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ ਸਮੱਗਰੀ, 131 ਹੈਂਡ ਗ੍ਰਨੇਡ, 6 ਆਰਪੀਜੀਜ਼ (ਲਾਂਚਰਾਂ ਸਮੇਤ) ਤੇ 3 ਸਲੀਵਜ਼ ਅਤੇ ਦੇਖੇ ਗਏ 1,493 ਡਰੋਨਾਂ ਵਿੱਚੋਂ 952 ਡਰੋਨ ਜ਼ਬਤ ਕੀਤੇ ਹਨ।

ਡੀਜੀਪੀ ਨੇ ਦੱਸਿਆ ਕਿ ਸਤੰਬਰ 2024 ਤੋਂ ਹੁਣ ਤੱਕ ਕੁੱਲ 43 ਅੱਤਵਾਦੀ ਹਮਲੇ ਹੋਏ ਸਨ, ਜੋ ਕਿ ਸਾਰੇ ਰਿਕਾਰਡ ਸਮੇਂ ਵਿੱਚ ਹੱਲ ਕਰ ਲਏ ਗਏ ਹਨ, ਜਦੋਂ ਕਿ 9 ਮਾਮਲੇ ਝੂਠੇ ਜਾਂ ਪੂਰੀ ਤਰ੍ਹਾਂ ਮਨਘੜਤ ਸਾਬਤ ਹੋਏ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੇ 53 ਅੱਤਵਾਦੀ ਮਾਡਿਊਲਾਂ ਨੂੰ ਪਹਿਲਾਂ ਹੀ ਨਾਕਾਮ ਕਰਕੇ ਵੱਡੇ ਅੱਤਵਾਦੀ ਹਮਲਿਆਂ ਨੂੰ ਵੀ ਟਾਲ ਦਿੱਤਾ ਹੈ।

ਕੈਬਨਿਟ ਮੰਤਰੀ ਸ. ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ:     ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਣਪ੍ਰੀਤ ਸਿੰਘ ਨੇ ਅੱਜ ਆਪਣੇ ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰਬਰ 6, ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਨੂੰ ਜਾਂਦੇ ਮਾਰਗ ’ਤੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਦਿਆ ਕੀਤਾ ਅਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਇਹ ਪ੍ਰੋਜੈਕਟ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਨੂੰ ਹੋਰ ਉਜਾਗਰ ਕਰਨ ਦੇ ਨਾਲ-ਨਾਲ ਸ਼ਹਿਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸ੍ਰੀ ਦਰਬਾਰ ਸਾਹਿਬ ਨੂੰ ਜੋੜਦੇ ਇਨ੍ਹਾਂ 7 ਨਾਕਿਆਂ ਜਿਨ੍ਹਾਂ ਦੀ ਲੰਬਾਈ 2.5 ਕਿਲੋਮੀਟਰ ਹੈ, ਦੇ ਆਸ-ਪਾਸ ਵਿਰਾਸਤੀ ਮਾਰਗ ਦੇ ਨਿਰਮਾਣ ਨਾਲ ਜਿੱਥੇ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ ਉੱਥੇ ਸ਼ਹਿਰ ਵਾਸੀਆਂ ਨੂੰ ਬਾਰਿਸ਼ ਦੇ ਮੌਸਮ ਦੌਰਾਨ ਖੜ੍ਹਨ ਵਾਲੇ ਪਾਣੀ ਦੀ ਸਮੱਸਿਆ ਤੋਂ ਵੀ ਨਿਜ਼ਾਤ ਮਿਲੇਗੀ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਹੈ ਅਤੇ ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ। ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਸ਼ਹਿਰ ਦੀ ਵਿਰਾਸਤੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਦੇ ਨਾਲ-ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਇਸਨੂੰ ਦੇਸ਼-ਵਿਦੇਸ਼ ਦੇ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਸ੍ਰੀ ਮੁਕਤਸਰ ਸਾਹਿਬ ਦੀ ਸੁੰਦਰਤਾ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰੇਗੀ ਅਤੇ ਸਥਾਨਕ ਪੱਧਰ ’ਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੰਤਵ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਦਿਆਂ ਉਨ੍ਹਾਂ ਦੀ ਇਤਿਹਾਸਕ ਪਛਾਣ ਨੂੰ ਕਾਇਮ ਰੱਖਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾ ਰਿਹਾ ਇਹ ਪ੍ਰੋਜੈਕਟ ਇੱਕ ਅਹਿਮ ਕਦਮ ਹੈ।

ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਦਰਬਾਰ ਸਾਹਿਬ ਦੇ ਆਸ-ਪਾਸ ਸੁੰਦਰੀਕਰਨ ਲਈ ਬਣਨ ਵਾਲੇ ਗਲਿਆਰਿਆਂ ਅਤੇ ਹੈਰੀਟੇਜ ਸਟਰੀਟ ਦਾ ਜੋ ਕੰਮ ਚੱਲ ਰਿਹਾ ਹੈ ਉਸ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਪ੍ਰੋਜੈਕਟ ਅਧੀਨ ਚੱਲ ਰਹੇ ਕੰਮਾਂ ਨੂੰ ਪੂਰਾ ਕਰਕੇ ਜ਼ਿਲ੍ਹਾ ਵਾਸੀਆਂ ਦੇ ਸਪੁਰਦ ਕੀਤਾ ਜਾਵੇਗਾ।

ਸ. ਬਰਾੜ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਲਈ ਆਸ-ਪਾਸ ਦੇ ਇਲਾਕਾ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਪ੍ਰੋਜੈਕਟ ਦੌਰਾਨ ਜੇਕਰ ਕਿਸੇ ਸ਼ਹਿਰ ਵਾਸੀ ਦੀ ਗਲੀ, ਸੀਵਰੇਜ, ਥੜ੍ਹੀ ਜਾਂ ਕੋਈ ਹੋਰ ਵੀ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਡਾਇਰੈਕਟਰ ਸੈਰ ਸਪਾਟਾ ਸੱਭਿਆਚਾਰਕ ਮਾਮਲੇ ਡਾ. ਸੰਜੀਵ ਕੁਮਾਰ ਤਿਵਾੜੀ, ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ, ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਯੋਗਿਤਾ ਗੁੰਬਰ, ਸੀਨੀਅਰ ਵਾਈਸ ਪ੍ਰਧਾਨ ਹਰਦੀਪ ਸਿੰਘ ਤੋਂ ਇਲਾਵਾ ਨਗਰ ਕੌਂਸਲ ਦੇ ਸਮੂਹ ਮੈਂਬਰ ਆਦਿ ਹਾਜ਼ਰ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ; 14 ਸਤੰਬਰ 2026: ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਉਸਾਰੂ ਗੱਲਬਾਤ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਚੀਮਾ ਨੇ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ ਅਤੇ ਵਿੱਤ ਵਿਭਾਗ ਜਾਂ ਪ੍ਰਸੋਨਲ ਵਿਭਾਗ ਦੇ ਦਖ਼ਲ ਦੀ ਲੋੜ ਵਾਲੇ ਕੇਸਾਂ ਦੀ ਕਾਰਵਾਈ ‘ਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਪੰਜਾਬ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਦਰਮਿਆਨ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਇਸ ਮੀਟਿੰਗ ਵਿੱਚ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜਸਵੀਰ ਸਿੰਘ ਧੀਮਾਨ, ਇੰਜੀ. ਅਜੈਪਾਲ ਸਿੰਘ ਅਟਵਾਲ, ਇੰਜੀ. ਅਮਰਦੀਪ ਸਿੰਘ, ਇੰਜੀ. ਜਤਿੰਦਰ ਗਰਗ, ਇੰਜੀ. ਸੁਖਵੰਤ ਸਿੰਘ ਅਤੇ ਇੰਜੀ. ਡੀ.ਕੇ. ਗੋਇਲ; ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਬਲਵਿੰਦਰ ਸਿੰਘ, ਸੰਦੀਪ ਖੱਤਰੀ, ਸ਼ੇਰ ਸਿੰਘ ਅਤੇ ਮਨਦੀਪ ਸਿੰਘ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਵੱਲੋਂ ਕੁਲਜੀਤ ਸਿੰਘ ਰਤੌਲ; ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ; ਰੂਰਲ ਹੈਲਥ ਫਾਰਮਾਸਿਸਟ ਯੂਨੀਅਨ ਵੱਲੋਂ ਗੁਰਮੀਤ ਸਿੰਘ ਅਤੇ ਨਵਜੋਤ ਕੌਰ; ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਕਮਲਜੀਤ ਸਿੰਘ ਚੌਹਾਨ; ਅਤੇ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਯੂਨੀਅਨ ਵੱਲੋਂ ਅਮਨਦੀਪ ਸਿੰਘ ਹਾਜ਼ਰ ਸਨ। ਹਰੇਕ ਯੂਨੀਅਨ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਢੁਕਵੀਂ ਕਾਰਵਾਈ ਲਈ ਤੁਰੰਤ ਨੋਟ ਕੀਤਾ ਗਿਆ।

ਹੈਦਰਾਬਾਦ ਵਿਖੇ ਆਰ.ਟੀ.ਆਈ. 'ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਨੁਮਾਇੰਦਗੀ
ਚੰਡੀਗੜ੍ਹ, 14 ਸਤੰਬਰ : ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ "ਆਰ.ਟੀ.ਆਈ.: ਲਾਗੂਕਰਨ ਵਿੱਚ ਸੰਚਾਲਨ ਇਕਸਾਰਤਾ - ਚੁਣੌਤੀਆਂ ਅਤੇ ਹੱਲ, ਜੋ ਕਿ ਜਨਤਕ ਪ੍ਰਸ਼ਾਸਨ ਵਿੱਚ ਜਮਹੂਰੀਅਤ, ਪਾਰਦਰਸ਼ਤਾ ਤੇ ਜਵਾਬਦੇਹੀ ਦੇ ਸਬੰਧ ਵਿੱਚ ਵਧੇਰੇ ਮਹੱਤਵਪੂਰਨ ਵਿਸ਼ਾ ਹੈ, 'ਤੇ ਆਯੋਜਿਤ ਸੂਚਨਾ ਕਮਿਸ਼ਨਾਂ ਦੀ ਕੌਮੀ ਕਾਨਫਰੰਸ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਤਰਫ਼ੋਂ ਹਿੱਸਾ ਲਿਆ।
ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਨੂੰ ਇਸ ਕੌਮੀ ਕਾਨਫਰੰਸ ਵਿੱਚ ਇੱਕ ਬੁਲਾਰੇ ਵਜੋਂ ਸ਼ਾਮਲ ਹੋਣ ਦਾ ਮਾਣ ਪ੍ਰਾਪਤ ਹੋਇਆ, ਜਿੱਥੇ ਉਨ੍ਹਾਂ ਨੇ ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ ਅਤੇ ਸੂਚਨਾ ਦਾ ਅਧਿਕਾਰ ਕਾਨੂੰਨ ਨਾਲ ਇਸ ਦੇ ਵਿਕਸਤ ਹੋ ਰਹੇ ਆਪਸੀ ਸਬੰਧਾਂ ਦੇ ਵਿਸ਼ੇ 'ਤੇ ਆਪਣਾ ਮੁੱਖ ਭਾਸ਼ਣ ਦਿੱਤਾ। ਭਾਰਤ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਆਰ.ਕੇ. ਗੋਇਲ, ਆਈ.ਏ.ਐਸ. (ਸੇਵਾਮੁਕਤ), ਅਤੇ ਦੇਸ਼ ਦੇ 25 ਰਾਜਾਂ ਦੇ ਮੁੱਖ ਸੂਚਨਾ ਕਮਿਸ਼ਨਰਾਂ ਅਤੇ ਸੂਚਨਾ ਕਮਿਸ਼ਨਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਵਡੇਰੇ ਜਨਤਕ ਹਿੱਤ ਵਿੱਚ ਉੱਭਰ ਰਹੀਆਂ ਚੁਣੌਤੀਆਂ ਅਤੇ ਨਾਗਰਿਕਾਂ ਦੇ ਸੂਚਨਾ ਦਾ ਮੌਲਿਕ ਅਧਿਕਾਰ ਅਤੇ ਨਿੱਜੀ ਡੇਟਾ ਸੁਰੱਖਿਆ ਦਰਮਿਆਨ ਢੁਕਵਾਂ ਸੰਤੁਲਨ ਬਣਾਈ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਕੌਮੀ ਕਾਨਫਰੰਸ ਨੇ ਦੇਸ਼ ਭਰ ਦੇ ਸੂਚਨਾ ਕਮਿਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇੱਕ ਮੰਚ 'ਤੇ ਲਿਆਂਦਾ, ਜਿਸ ਨਾਲ ਸੂਚਨਾ ਦਾ ਅਧਿਕਾਰ ਕਾਨੂੰਨ ਦੇ ਪ੍ਰਭਾਵਸ਼ਾਲੀ, ਇਕਸਾਰ ਅਤੇ ਨਾਗਰਿਕ-ਕੇਂਦਰਿਤ ਲਾਗੂਕਰਨ ਨੂੰ ਮਜ਼ਬੂਤ ਕਰਨ 'ਤੇ ਵਿਚਾਰ-ਵਟਾਂਦਰੇ ਲਈ ਇੱਕ ਮਹੱਤਵਪੂਰਨ ਕੌਮੀ ਪਲੇਟਫਾਰਮ ਮਿਲਿਆ। ਇਨ੍ਹਾਂ ਵਿਚਾਰ-ਵਟਾਂਦਰਿਆਂ ਵਿੱਚ ਅਸਾਮ, ਬਿਹਾਰ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਸਿੱਕਮ, ਗੋਆ, ਗੁਜਰਾਤ, ਰਾਜਸਥਾਨ, ਤੇਲੰਗਾਨਾ, ਉੱਤਰ ਪ੍ਰਦੇਸ਼, ਹਰਿਆਣਾ, ਉੜੀਸਾ, ਦਿੱਲੀ, ਪੰਜਾਬ, ਚੇਨਈ, ਕੇਰਲ, ਮਿਜ਼ੋਰਮ, ਤਾਮਿਲਨਾਡੂ ਅਤੇ ਛੱਤੀਸਗੜ੍ਹ ਸਮੇਤ ਹੋਰ ਕਈ ਰਾਜਾਂ ਦੇ ਸੂਚਨਾ ਕਮਿਸ਼ਨਾਂ ਨੇ ਹਿੱਸਾ ਲਿਆ।

ਭਾਰਤ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਆਰ. ਕੇ. ਗੋਇਲ, ਆਈ.ਏ.ਐਸ. (ਸੇਵਾਮੁਕਤ) ਨੇ ਨਿੱਜੀ ਡੇਟਾ ਸੁਰੱਖਿਆ ਅਤੇ ਆਰ.ਟੀ.ਆਈ. ਢਾਂਚੇ ਨਾਲ ਇਸ ਦੇ ਸਬੰਧਾਂ ਬਾਰੇ ਹਰਪ੍ਰੀਤ ਸੰਧੂ ਦੇ ਸੰਬੋਧਨ ਦੀ ਮਹੱਤਤਾ ਨੂੰ ਵਿਕਸਤ ਹੋ ਰਹੇ ਡਿਜੀਟਲ ਗਵਰਨੈਂਸ ਈਕੋਸਿਸਟਮ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਆਰ.ਟੀ.ਆਈ. ਐਕਟ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਉਤਸ਼ਾਹਿਤ ਕਰਨ ਦੇ ਸੰਦਰਭ ਵਿੱਚ ਵਿਸ਼ੇਸ਼ ਤੌਰ 'ਤੇ ਸਵੀਕਾਰਿਆ।

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਐਡਮਿਨਿਸਟ੍ਰੇਟਿਵ ਸਟਾਫ ਕਾਲਜ ਆਫ਼ ਇੰਡੀਆ, ਹੈਦਰਾਬਾਦ ਵਿਖੇ ਹੋਈ ਨੈਸ਼ਨਲ ਫੈਡਰੇਸ਼ਨ ਆਫ਼ ਇਨਫਰਮੇਸ਼ਨ ਕਮਿਸ਼ਨਜ਼ ਇਨ ਇੰਡੀਆ (ਐਨਐਫਆਈਸੀਆਈ) ਦੇ ਬੋਰਡ ਆਫ਼ ਗਵਰਨਰਜ਼ ਦੀ 34ਵੀਂ ਮੀਟਿੰਗ ਵਿੱਚ ਵੀ ਪੰਜਾਬ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਦੀ ਸ਼ਮੂਲੀਅਤ ਨੇ ਕੌਮੀ ਪੱਧਰ 'ਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਨੁਮਾਇੰਦਗੀ ਨੂੰ ਬਾਖੂਬੀ ਢੰਗ ਨਾਲ ਦਰਸਾਇਆ, ਜਿਸਨੇ ਭਾਰਤ ਵਿੱਚ ਸੂਚਨਾ ਦਾ ਅਧਿਕਾਰ ਪ੍ਰਣਾਲੀ ਨੂੰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰੇ ਵਿੱਚ ਪੰਜਾਬ ਦੇ ਯੋਗਦਾਨ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ ਕੌਮੀ ਕਾਨਫਰੰਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇਲੰਗਾਨਾ ਦੇ ਮਾਣਯੋਗ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਦੀ ਹਾਜ਼ਰੀ ਵਿੱਚ ਭਾਰਤ ਦੇ ਕੇਂਦਰੀ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਆਰ.ਕੇ. ਗੋਇਲ, ਆਈ.ਏ.ਐਸ. (ਸੇਵਾਮੁਕਤ), ਅਤੇ ਤੇਲੰਗਾਨਾ ਦੇ ਮੁੱਖ ਸੂਚਨਾ ਕਮਿਸ਼ਨਰ ਡਾ. ਜੀ. ਚੰਦਰਸ਼ੇਖਰ ਰੈੱਡੀ, ਆਈ.ਐਫ.ਐਸ. (ਸੇਵਾਮੁਕਤ) ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਤਰਫ਼ੋਂ ਅਧਿਕਾਰਤ ਯਾਦਗਾਰੀ ਚਿੰਨ੍ਹ ਭੇਟ ਕੀਤਾ।
ਕੌਮੀ ਕਾਨਫਰੰਸ ਅਤੇ ਐਨ.ਐਫ.ਆਈ.ਸੀ.ਆਈ. ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਵਿੱਚ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਦੀ ਸ਼ਮੂਲੀਅਤ ਨੇ ਦੇਸ਼ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸੂਚਨਾ ਦੇ ਅਧਿਕਾਰ ਢਾਂਚੇ ਦੇ ਪ੍ਰਭਾਵਸ਼ਾਲੀ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦ੍ਰਿਸ਼ਟੀਕੋਣਾਂ, ਤਜ਼ਰਬਿਆਂ ਅਤੇ ਸੰਸਥਾਗਤ ਅਭਿਆਸਾਂ ਨੂੰ ਸਾਂਝਾ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ।
ਐਡਮਿਨਿਸਟ੍ਰੇਟਿਵ ਸਟਾਫ ਕਾਲਜ ਆਫ਼ ਇੰਡੀਆ, ਹੈਦਰਾਬਾਦ ਦੇ ਡਾਇਰੈਕਟਰ ਜਨਰਲ ਡਾ. ਐਨ. ਰਮੇਸ਼ ਕੁਮਾਰ, ਆਈ.ਏ.ਐਸ. (ਸੇਵਾਮੁਕਤ) ਨੇ 12 ਸਤੰਬਰ 2026 ਨੂੰ ਹੈਦਰਾਬਾਦ ਵਿਖੇ ਆਯੋਜਿਤ ਆਰ.ਟੀ.ਆਈ. ਸਬੰਧੀ ਕੌਮੀ ਕਾਨਫਰੰਸ ਵਿੱਚ ਸ਼ਮੂਲੀਅਤ ਲਈ ਤੇਲੰਗਾਨਾ ਰਾਜ ਸੂਚਨਾ ਕਮਿਸ਼ਨ ਦੀ ਤਰਫ਼ੋਂ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਨੂੰ ਸਨਮਾਨਿਤ ਵੀ ਕੀਤਾ।

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਸਤੰਬਰ: ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ ਜਾਤੀ (ਐਸ.ਸੀ.) ਦੇ ਬੱਚੇ ਦੀ ਪੜ੍ਹਾਈ ਨਾ ਛੁੱਟੇ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸ.ਸੀ. ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ ₹13.30 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਅਗਲੇ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਫਾਇਦਾ ਪਹੁੰਚਾਉਣ ਵਾਸਤੇ ₹40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਤਾਂ ਜੋ ਸਕੂਲ ਪੱਧਰ 'ਤੇ ਬੱਚਿਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਚੱਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਬਦੌਲਤ ਆਰਥਿਕ ਤੌਰ 'ਤੇ ਕਮਜ਼ੋਰ ਐਸ.ਸੀ. ਪਰਿਵਾਰਾਂ ਦੇ ਹਜ਼ਾਰਾਂ ਬੱਚੇ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਸਮਾਜਿਕ ਸੁਧਾਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਇਹ ਹਰ ਬੱਚੇ ਨੂੰ ਬਰਾਬਰ ਦੇ ਮੌਕੇ ਦਵਾਉਣ ਵਿੱਚ ਅਹਿਮ ਰੋਲ ਅਦਾ ਕਰਦੀ ਹੈ।

ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਲੋਕਾਂ ਨੂੰ ਉੱਪਰ ਚੁੱਕਣ ਲਈ ਸਿੱਖਿਆ ਅਤੇ ਮਨੁੱਖੀ ਵਿਕਾਸ 'ਤੇ ਖਾਸ ਧਿਆਨ ਦੇ ਰਹੀ ਹੈ। ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਦੇ ਰਾਹ ਖੋਲ੍ਹਣਾ 'ਰੰਗਲਾ ਪੰਜਾਬ' ਬਣਾਉਣ ਵੱਲ ਇੱਕ ਬਹੁਤ ਵੱਡਾ ਕਦਮ ਹੈ।

ਸਰਕਾਰ ਦੇ ਅਗਲੇ ਪਲਾਨ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵਜ਼ੀਫਾ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ, ਹੱਕਦਾਰ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਪੈਸੇ ਸਿੱਧੇ ਖਾਤਿਆਂ ਵਿੱਚ ਭੇਜਣ ਦਾ ਕੰਮ ਪੂਰੀ ਮੁਸਤੈਦੀ ਨਾਲ ਕਰੇਗਾ ਤਾਂ ਜੋ ਕਿਸੇ ਵੀ ਲੋੜਵੰਦ ਬੱਚੇ ਨੂੰ ਮਦਦ ਮਿਲਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹਲਕਾ ਸੁਨਾਮ ਵਿਖੇ ਖੋਲੀ ਜਾਵੇਗੀ ਸਾਈਕਲਿੰਗ ਦੀ ਪੀ.ਆਈ.ਐੱਸ. ਰਿਹਾਇਸ਼ੀ ਅਕੈਡਮੀ: ਅਮਨ ਅਰੋੜਾ
ਸੰਗਰੂਰ, 13 ਸਤੰਬਰ:

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਿਲਾ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੰਗਰੂਰ ਵਿਖੇ ਕਰਵਾਈ ਗਈ ‘ਅਸਮਿਤਾ ਖੇਲੋ ਇੰਡੀਆ ਵੂਮੈਨਜ਼ ਸਟੇਟ ਲੀਗ (ਰੋਡ)-2026’ ਐਤਵਾਰ ਨੂੰ ਰੋਡ ਰੇਸ ਮੁਕਾਬਲਿਆਂ ਅਤੇ ਜੇਤੂ ਖਿਡਾਰਨਾਂ ਦੇ ਸਨਮਾਨ ਨਾਲ ਸਫਲਤਾਪੂਰਵਕ ਸੰਪੰਨ ਹੋ ਗਈ। ਸਮਾਪਤੀ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਮਹਿਲਾ ਸਾਈਕਲਿਸਟਾਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਹਲਕਾ ਸੁਨਾਮ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ. ਆਈ.ਐੱਸ.) ਦੀ ਸਾਈਕਲਿੰਗ ਦੀ ਰਿਹਾਇਸ਼ੀ ਅਕੈਡਮੀ ਖੋਲ੍ਹੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਸਿੱਖਿਆ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਆਪਣੀ ਮਿਹਨਤ ਤੇ ਕਾਬਲੀਅਤ ਨਾਲ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਈਕਲਿੰਗ ਵਰਗੀ ਸਖ਼ਤ ਅਤੇ ਚੁਣੌਤੀਪੂਰਨ ਖੇਡ ਵਿੱਚ ਲੜਕੀਆਂ ਦੀ ਵਧ ਰਹੀ ਭਾਗੀਦਾਰੀ ਪੰਜਾਬ ਲਈ ਬੇਹੱਦ ਮਾਣ ਅਤੇ ਉਤਸ਼ਾਹ ਵਾਲੀ ਗੱਲ ਹੈ। ਅਜਿਹੇ ਮੁਕਾਬਲੇ ਮਹਿਲਾ ਖਿਡਾਰਨਾਂ ਨੂੰ ਨਾ ਸਿਰਫ਼ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ, ਸਗੋਂ ਉਨ੍ਹਾਂ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਲੋੜੀਂਦਾ ਆਤਮ-ਵਿਸ਼ਵਾਸ ਅਤੇ ਮੁਕਾਬਲੇ ਦਾ ਤਜਰਬਾ ਵੀ ਪੈਦਾ ਕਰਦੇ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਸਬਰ, ਦ੍ਰਿੜ੍ਹ ਇਰਾਦੇ, ਮਿਹਨਤ ਅਤੇ ਟੀਚੇ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਉਨ੍ਹਾਂ ਦੀ ਪਸੰਦ ਦੀਆਂ ਖੇਡਾਂ ਵਿੱਚ ਅੱਗੇ ਵਧਣ ਲਈ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ, ਕੋਚ, ਖੇਡ ਸੰਸਥਾਵਾਂ ਅਤੇ ਸਮਾਜ ਇਕੱਠੇ ਹੋ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹਨ ਤਾਂ ਉਨ੍ਹਾਂ ਲਈ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਦਾ ਰਾਹ ਹੋਰ ਸੁਖਾਲਾ ਹੋ ਜਾਂਦਾ ਹੈ।

ਕੈਬਨਿਟ ਮੰਤਰੀ ਨੇ ‘ਅਸਮਿਤਾ ਖੇਲੋ ਇੰਡੀਆ ਵੂਮੈਨਜ਼ ਸਟੇਟ ਲੀਗ’ ਨੂੰ ਮਹਿਲਾ ਖਿਡਾਰਨਾਂ ਲਈ ਬਹੁਤ ਹੀ ਮਹੱਤਵਪੂਰਨ ਮੰਚ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਜ਼ਮੀਨੀ ਪੱਧਰ ਤੋਂ ਪ੍ਰਤਿਭਾ ਦੀ ਪਛਾਣ ਹੁੰਦੀ ਹੈ ਅਤੇ ਹੋਣਹਾਰ ਖਿਡਾਰਨਾਂ ਨੂੰ ਅੱਗੇ ਵਧਣ ਲਈ ਢੁੱਕਵਾਂ ਮੁਕਾਬਲੇਬਾਜ਼ੀ ਵਾਲਾ ਮਾਹੌਲ ਮਿਲਦਾ ਹੈ। ਉਨ੍ਹਾਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਅਤੇ ਸਮੁੱਚੀ ਪ੍ਰਬੰਧਕੀ ਟੀਮ ਨੂੰ ਲੀਗ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ।

ਇਸ ਮੌਕੇ ਅਰਜੁਨ ਐਵਾਰਡੀ, ਏਸ਼ੀਅਨ ਗੇਮਜ਼ ਦੇ ਸੋਨ ਤਗਮਾ ਜੇਤੂ ਅਤੇ ਓਲੰਪੀਅਨ ਸਵਰਨ ਸਿੰਘ ਵਿਰਕ ਨੇ ਖਿਡਾਰਨਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰਤਿਭਾ ਦੇ ਨਾਲ-ਨਾਲ ਨਿਰੰਤਰ ਮਿਹਨਤ, ਅਨੁਸ਼ਾਸਨ, ਸਬਰ ਅਤੇ ਮਜ਼ਬੂਤ ਇਰਾਦਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇੱਕ ਖਿਡਾਰੀ ਵਜੋਂ ਉਨ੍ਹਾਂ ਦੇ ਆਪਣੇ ਤਜਰਬੇ ਨੇ ਇਹ ਸਿਖਾਇਆ ਹੈ ਕਿ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਸਫਲਤਾ ਹਾਸਲ ਕਰਨ ਦਾ ਕੋਈ ਛੋਟਾ ਰਸਤਾ ਨਹੀਂ ਹੁੰਦਾ ਅਤੇ ਲਗਾਤਾਰ ਅਭਿਆਸ ਤੇ ਟੀਚੇ ਪ੍ਰਤੀ ਸਮਰਪਣ ਹੀ ਖਿਡਾਰੀ ਨੂੰ ਮੰਜ਼ਿਲ ਤੱਕ ਪਹੁੰਚਾਉਂਦੇ ਹਨ।

ਸ. ਵਿਰਕ ਨੇ ਕਿਹਾ ਕਿ ‘ਅਸਮਿਤਾ ਖੇਲੋ ਇੰਡੀਆ ਵੂਮੈਨਜ਼ ਸਟੇਟ ਲੀਗ’ ਵਰਗੇ ਮੁਕਾਬਲੇ ਨੌਜਵਾਨ ਮਹਿਲਾ ਖਿਡਾਰਨਾਂ ਲਈ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਨ੍ਹਾਂ ਰਾਹੀਂ ਉਨ੍ਹਾਂ ਨੂੰ ਛੋਟੀ ਉਮਰ ਤੋਂ ਹੀ ਮੁਕਾਬਲੇ ਦਾ ਤਜਰਬਾ, ਆਤਮ-ਵਿਸ਼ਵਾਸ ਅਤੇ ਆਪਣੀ ਸਮਰੱਥਾ ਨੂੰ ਪਰਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਖਿਡਾਰਨਾਂ ਨੂੰ ਜਿੱਤ-ਹਾਰ ਤੋਂ ਉੱਪਰ ਉੱਠ ਕੇ ਹਰ ਮੁਕਾਬਲੇ ਨੂੰ ਸਿੱਖਣ ਦੇ ਮੌਕੇ ਵਜੋਂ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਅਨੇਕਾਂ ਕੌਮਾਂਤਰੀ ਪੱਧਰ ਦੇ ਖਿਡਾਰੀ ਦਿੱਤੇ ਹਨ ਅਤੇ ਸਹੀ ਸਿਖਲਾਈ, ਬਿਹਤਰ ਖੇਡ ਢਾਂਚਾ ਅਤੇ ਨਿਰੰਤਰ ਮੁਕਾਬਲੇ ਮਿਲਣ ਨਾਲ ਪੰਜਾਬ ਦੀਆਂ ਧੀਆਂ ਵੀ ਓਲੰਪਿਕ, ਏਸ਼ੀਅਨ ਖੇਡਾਂ ਅਤੇ ਹੋਰ ਵੱਡੇ ਕੌਮਾਂਤਰੀ ਮੰਚਾਂ ’ਤੇ ਦੇਸ਼ ਲਈ ਤਗਮੇ ਜਿੱਤਣ ਦੀ ਸਮਰੱਥਾ ਰੱਖਦੀਆਂ ਹਨ।

ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਵਿਖੇ ਸਾਈਕਲਿੰਗ ਦੀ ਪੀ.ਆਈ.ਐੱਸ. ਰਿਹਾਇਸ਼ੀ ਅਕੈਡਮੀ ਖੋਲ੍ਹਣ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਅਕੈਡਮੀਆਂ ਜ਼ਮੀਨੀ ਪੱਧਰ ਤੋਂ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਗਿਆਨਕ ਸਿਖਲਾਈ, ਮਾਹਿਰ ਕੋਚਿੰਗ ਅਤੇ ਮੁਕਾਬਲੇ ਲਈ ਢੁੱਕਵਾਂ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਾਜ਼ਰੀ ਨਾਲ ਖਿਡਾਰਨਾਂ ਅਤੇ ਪ੍ਰਬੰਧਕਾਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਟੀਚਾ ਪੰਜਾਬ ਵਿੱਚ ਸਾਈਕਲਿੰਗ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨਾ ਅਤੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੌਜੂਦ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਪਹੁੰਚਣ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣਾ ਹੈ।

ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਵਿੱਚ ਮਹਿਲਾ ਸਾਈਕਲਿੰਗ ਦੀਆਂ ਸੰਭਾਵਨਾਵਾਂ ਬੇਹੱਦ ਉੱਜਵਲ ਹਨ ਅਤੇ ਇਸ ਲੀਗ ਵਿੱਚ ਖਿਡਾਰਨਾਂ ਵੱਲੋਂ ਦਿਖਾਇਆ ਗਿਆ ਜੋਸ਼, ਜਜ਼ਬਾ ਅਤੇ ਮੁਕਾਬਲੇਬਾਜ਼ੀ ਇਸ ਗੱਲ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋਣਹਾਰ ਖਿਡਾਰਨਾਂ ਨੂੰ ਛੋਟੀ ਉਮਰ ਤੋਂ ਨਿਯਮਤ ਮੁਕਾਬਲੇ, ਵਿਗਿਆਨਕ ਸਿਖਲਾਈ, ਮਾਹਿਰ ਕੋਚਿੰਗ ਅਤੇ ਉੱਚ ਪੱਧਰੀ ਖੇਡ ਮਾਹੌਲ ਮਿਲੇ ਤਾਂ ਪੰਜਾਬ ਦੀਆਂ ਧੀਆਂ ਏਸ਼ੀਅਨ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਹੋਰ ਵੱਡੇ ਕੌਮਾਂਤਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਸਮਰੱਥਾ ਰੱਖਦੀਆਂ ਹਨ।

ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਦੀਪ ਸੁਨਾਮ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ‘ਅਸਮਿਤਾ ਖੇਲੋ ਇੰਡੀਆ ਵੂਮੈਨਜ਼ ਸਟੇਟ ਲੀਗ’ ਨੇ ਮਹਿਲਾ ਖਿਡਾਰਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਮਰੱਥਾ ਸਾਬਤ ਕਰਨ ਲਈ ਵੱਡਾ ਮੰਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਤਣ ਵਾਲੀਆਂ ਖਿਡਾਰਨਾਂ ਦੇ ਨਾਲ-ਨਾਲ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਹਰੇਕ ਖਿਡਾਰਨ ਵਧਾਈ ਦੀ ਹੱਕਦਾਰ ਹੈ, ਕਿਉਂਕਿ ਖੇਡ ਦੇ ਮੈਦਾਨ ਵਿੱਚ ਉਤਰ ਕੇ ਆਪਣੀ ਪੂਰੀ ਸਮਰੱਥਾ ਨਾਲ ਮੁਕਾਬਲਾ ਕਰਨਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ।

ਆਰਗੇਨਾਈਜ਼ਿੰਗ ਕਮੇਟੀ ਦੇ ਚੇਅਰਮੈਨ ਅਤੇ ਅਧਿਆਪਕ ਜਗਦੀਸ਼ ਸਿੰਘ ਅਤੇ ਸਕੱਤਰ ਜਸਵੀਰ ਸਿੰਘ ਨੇ ਕਿਹਾ ਕਿ ਦੋ ਦਿਨ ਚੱਲੀ ਇਸ ਲੀਗ ਦੌਰਾਨ ਮਹਿਲਾ ਸਾਈਕਲਿਸਟਾਂ ਨੇ ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਲਿਆਉਣ ਲਈ ਪਰਿਵਾਰਾਂ, ਵਿਦਿਅਕ ਸੰਸਥਾਵਾਂ ਅਤੇ ਸਮਾਜ ਨੂੰ ਸਾਂਝੇ ਤੌਰ ’ਤੇ ਉਨ੍ਹਾਂ ਦਾ ਹੌਸਲਾ ਵਧਾਉਣਾ ਚਾਹੀਦਾ ਹੈ।

ਪ੍ਰਬੰਧਕਾਂ ਨੇ ਕਿਹਾ ਕਿ ਦੋ ਦਿਨਾਂ ਦੌਰਾਨ ਕਰਵਾਏ ਗਏ ਇੰਡੀਵਿਜੁਅਲ ਟਾਈਮ ਟਰਾਇਲ ਅਤੇ ਰੋਡ ਰੇਸ ਮੁਕਾਬਲਿਆਂ ਨੇ ਖਿਡਾਰਨਾਂ ਨੂੰ ਆਪਣੀ ਸਰੀਰਕ ਸਮਰੱਥਾ, ਤਕਨੀਕੀ ਹੁਨਰ ਅਤੇ ਮੁਕਾਬਲੇ ਦੀ ਤਿਆਰੀ ਨੂੰ ਪਰਖਣ ਦਾ ਬਿਹਤਰੀਨ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਲੀਗ ਦਾ ਵੱਡਾ ਉਦੇਸ਼ ਪੰਜਾਬ ਦੀਆਂ ਵੱਧ ਤੋਂ ਵੱਧ ਲੜਕੀਆਂ ਨੂੰ ਸਾਈਕਲਿੰਗ ਨਾਲ ਜੋੜ ਕੇ ਭਵਿੱਖ ਲਈ ਉੱਚ ਪੱਧਰੀ ਖਿਡਾਰਨਾਂ ਦੀ ਮਜ਼ਬੂਤ ਨਰਸਰੀ ਤਿਆਰ ਕਰਨਾ ਹੈ।

13 ਸਤੰਬਰ ਨੂੰ ਹੋਏ ਵੂਮੈਨ ਐਲੀਟ ਵਰਗ ਦੇ 16 ਕਿਲੋਮੀਟਰ ਰੋਡ ਰੇਸ ਮੁਕਾਬਲੇ ਵਿੱਚ ਲੁਧਿਆਣਾ ਦੀ ਪ੍ਰੀਤੀ ਨੇ 39 ਮਿੰਟ 10.997 ਸਕਿੰਟ ਦਾ ਸਮਾਂ ਲੈ ਕੇ ਸੋਨ ਤਗਮਾ ਜਿੱਤਿਆ। ਲੁਧਿਆਣਾ ਦੀ ਹੀ ਤਨਵੀਰ ਕੌਰ ਨੇ 39 ਮਿੰਟ 11.208 ਸਕਿੰਟ ਨਾਲ ਚਾਂਦੀ ਦਾ ਤਗਮਾ ਹਾਸਲ ਕੀਤਾ, ਜਦਕਿ ਸੰਗਰੂਰ ਦੀ ਸਵਰੀਨ ਕੌਰ ਨੇ 40 ਮਿੰਟ 05.416 ਸਕਿੰਟ ਦੇ ਸਮੇਂ ਨਾਲ ਕਾਂਸੀ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ।

ਇਸੇ ਤਰ੍ਹਾਂ ਵੂਮੈਨ ਜੂਨੀਅਰ ਵਰਗ ਦੀ 16 ਕਿਲੋਮੀਟਰ ਰੋਡ ਰੇਸ ਵਿੱਚ ਲੁਧਿਆਣਾ ਦੀ ਅੰਸ਼ਿਕਾ ਨੇ 38 ਮਿੰਟ 45.177 ਸਕਿੰਟ ਨਾਲ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਲੁਧਿਆਣਾ ਦੀ ਮਹਿਕਪ੍ਰੀਤ ਕੌਰ ਨੇ 42 ਮਿੰਟ 42.079 ਸਕਿੰਟ ਨਾਲ ਚਾਂਦੀ ਅਤੇ ਲੁਧਿਆਣਾ ਦੀ ਸਿਮਰਨਪ੍ਰੀਤ ਕੌਰ ਨੇ 43 ਮਿੰਟ 12.739 ਸਕਿੰਟ ਨਾਲ ਕਾਂਸੀ ਦਾ ਤਗਮਾ ਜਿੱਤਿਆ।

ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਸੀਨੀਅਰ ਅਹੁਦੇਦਾਰ ਬਖਸ਼ੀਸ਼ ਸਿੰਘ, ਅਤੇ ਐੱਸ.ਪੀ. ਸਿੰਘ, ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਮਾਨਸਾ ਦੇ ਪ੍ਰਧਾਨ ਨੈਬ ਸਿੰਘ, ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਲਵਦੀਪ ਸਿੰਘ ਚੀਮਾ, ਸਰਪੰਚ ਕੁਲਵਿੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜ ਪ੍ਰਤਾਪ ਸਿੰਘ, ਕੁਲਦੀਪ ਸਿੰਘ ਬਿਜਲਪੁਰ, ਨਰਿੰਦਰ ਪਾਲ ਸਿੰਘ ਗਿੱਲ, ਕਮਲਪ੍ਰੀਤ ਸਿੰਘ ਕਪਿਆਲ, ਰਜੇਸ਼ ਕੁਮਾਰ ਬਾਰਨ ਅਤੇ ਗੁਰਵਿੰਦਰ ਸਿੰਘ ਗੱਗੂ ਸਮੇਤ ਵੱਡੀ ਗਿਣਤੀ ਵਿੱਚ ਖਿਡਾਰਨਾਂ, ਖੇਡ ਪ੍ਰੇਮੀਆਂ, ਪ੍ਰਬੰਧਕਾਂ ਅਤੇ ਦਰਸ਼ਕਾਂ ਨੇ ਸ਼ਮੂਲੀਅਤ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ
ਚੰਡੀਗੜ੍ਹ, 14 ਸਤੰਬਰ-       ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ, "ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ।" ਉਨ੍ਹਾਂ ਦੁਹਰਾਇਆ ਕਿ ਸਰਕਾਰ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਐਕਸ 'ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਮਹਾਨ ਯੋਧੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਸ਼ਹਾਦਤ ਦਿਵਸ 'ਤੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਤਾ। ਇਸ ਸੂਰਬੀਰ ਪ੍ਰਤੀ ਸਤਿਕਾਰ ਵਜੋਂ ਅੱਜ ਅਸੀਂ ਮੁੰਧੋਪੁਰ ਚੌਂਕ ਤੋਂ ਟੀ-ਪੁਆਇੰਟ ਤੱਕ ਦੀ ਸੜਕ ਦਾ ਨਾਂ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਅਤੇ ਸੈਕਟਰ 5-ਏ ਦੇ ਪਾਰਕ ਦਾ ਨਾਂ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ' ਰੱਖਿਆ ਹੈ। ਪਿੰਡ ਭੜੌਂਜੀਆ ਦੇ ਇਸ ਬਹਾਦਰ ਸਪੂਤ ਦੀ ਅਨੂਠੀ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਰਹੇਗੀ। ਇਨਕਲਾਬ ਜ਼ਿੰਦਾਬਾਦ।"

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ 'ਤੇ ਸੜਕ ਅਤੇ ਪਾਰਕ ਸਮਰਪਿਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ, "ਇਸ ਮੌਕੇ ਸੂਬਾ ਸਰਕਾਰ ਇਸ ਬਹਾਦਰ ਯੋਧੇ ਵੱਲੋਂ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਯਾਦ ਕਰਦੀ ਹੈ। ਇਸ ਸੂਰਬੀਰ ਨੇ ਮਾਤ ਭੂਮੀ ਦੀ ਰੱਖਿਆ ਕਰਦਿਆਂ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਮਹਾਨ ਕੁਰਬਾਨੀ ਦਿੱਤੀ ਹੈ।"

ਮੁੱਖ ਮੰਤਰੀ ਨੇ ਕਿਹਾ, "ਉਨ੍ਹਾਂ ਦੀ ਯਾਦ ਵਿੱਚ ਸੂਬਾ ਸਰਕਾਰ ਨੇ ਮੁੱਲਾਪੁਰ ਚੌਂਕ ਤੋਂ ਟੀ-ਪੁਆਇੰਟ ਤੱਕ ਦੀ 200 ਫੁੱਟ ਚੌੜੀ ਸੜਕ ਦਾ ਨਾਂ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਰੱਖਿਆ ਹੈ।"
ਉਨ੍ਹਾਂ ਦੱਸਿਆ, "ਇਸੇ ਤਰ੍ਹਾਂ ਸੈਕਟਰ 5-ਏ ਬਲਾਕ ਦੇ ਪਾਰਕ ਦਾ ਨਾਂ ਉਨ੍ਹਾਂ ਦੀ ਯਾਦ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਵਜੋਂ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ' ਰੱਖਿਆ ਗਿਆ ਹੈ। ਪੰਜਾਬ ਦੇ ਇਸ ਬਹਾਦਰ ਪੁੱਤਰ, ਖਾਸ ਕਰਕੇ ਪਿੰਡ ਭੜੌਂਜੀਆ ਦੇ ਸਪੂਤ ਦੇ ਨਾਂ 'ਤੇ ਇਨ੍ਹਾਂ ਜਨਤਕ ਥਾਵਾਂ ਦੇ ਨਾਂ ਰੱਖ ਕੇ ਸੂਬਾ ਸਰਕਾਰ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ, "ਮੈਨੂੰ ਉਮੀਦ ਹੈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਵਾਨੀ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਦੀ ਪ੍ਰੇਰਨਾ ਮਿਲੇਗੀ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਹਾਦਰੀ, ਰਹਿਨੁਮਾਈ ਅਤੇ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।"

ਸ਼ਹੀਦ ਦੇ ਸੇਵਾ ਰਿਕਾਰਡ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, "ਸ਼ਹੀਦ ਕਰਨਲ ਮਨਪ੍ਰੀਤ ਸਿੰਘ 13 ਸਤੰਬਰ 2023 ਨੂੰ 19 ਰਾਸ਼ਟਰੀ ਰਾਈਫਲਜ਼ ਰੈਜੀਮੈਂਟ ਦੇ ਕਮਾਂਡਿੰਗ ਅਫ਼ਸਰ ਵਜੋਂ ਸੇਵਾ ਨਿਭਾਉਂਦੇ ਹੋਏ ਸ਼ਹੀਦ ਹੋਏ ਸਨ। ਕਰਨਲ ਮਨਪ੍ਰੀਤ ਸਿੰਘ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਬੇਮਿਸਾਲ ਦਲੇਰੀ ਦਾ ਪ੍ਰਦਰਸ਼ਨ ਕੀਤਾ ਅਤੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਨਿਛਾਵਰ ਕਰ ਦਿੱਤੀ।"

ਸ਼ਹੀਦ ਨੂੰ ਮਿਲੇ ਸਨਮਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਉਨ੍ਹਾਂ ਦੀ ਅਦੁੱਤੀ ਬਹਾਦਰੀ ਅਤੇ ਅਜ਼ੀਮ ਕੁਰਬਾਨੀ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਨੇ 15 ਅਗਸਤ 2024 ਨੂੰ ਉਨ੍ਹਾਂ ਨੂੰ ਮਰਨ ਉਪਰੰਤ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਾਂਤੀ ਸਮੇਂ ਦੇ ਬਹਾਦਰੀ ਪੁਰਸਕਾਰ 'ਕੀਰਤੀ ਚੱਕਰ' ਨਾਲ ਸਨਮਾਨਿਤ ਕੀਤਾ ਸੀ।"

ਮੁੱਖ ਮੰਤਰੀ ਨੇ ਦੱਸਿਆ, "ਕਰਨਲ ਮਨਪ੍ਰੀਤ ਸਿੰਘ ਦਾ ਜਨਮ 1982 ਵਿੱਚ ਪਿੰਡ ਭੜੌਂਜੀਆ ਵਿਖੇ ਹੋਇਆ ਸੀ ਅਤੇ ਉਨ੍ਹਾਂ ਨੇ ਆਪਣੀ ਮੁੱਢਲੀ ਤੇ ਉਚੇਰੀ ਸਿੱਖਿਆ ਮੋਹਾਲੀ ਅਤੇ ਚੰਡੀਗੜ੍ਹ ਤੋਂ ਪ੍ਰਾਪਤ ਕੀਤੀ ਸੀ।" ਉਨ੍ਹਾਂ ਅੱਗੇ ਦੱਸਿਆ, "ਆਪਣੇ ਪਿਤਾ ਦੇ ਪੂਰਨਿਆਂ 'ਤੇ ਚੱਲਦਿਆਂ ਉਹ 2005 ਵਿੱਚ ਭਾਰਤੀ ਫੌਜ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਏ ਸਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਉਨ੍ਹਾਂ ਦਾ ਬਹਾਦਰੀ, ਸਮਰਪਣ ਅਤੇ ਦੇਸ਼ ਪ੍ਰਤੀ ਨਿਸ਼ਕਾਮ ਸੇਵਾ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਸੂਬਾ ਸਰਕਾਰ ਇਸ ਬਹਾਦਰ ਸਪੂਤ ਦੀ ਵਿਰਾਸਤ ਨੂੰ ਅਮਰ ਰੱਖਣ ਲਈ ਵਚਨਬੱਧ ਹੈ।"

ਸ਼ਹਾਦਤ ਦੇਣ ਵਾਲੇ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, "ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਸੈਨਾਵਾਂ, ਅਰਧ-ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਭੇਟ ਕਰਦਿਆਂ ਸੂਬਾ ਸਰਕਾਰ ਡਿਊਟੀ ਦੌਰਾਨ ਜਵਾਨ ਦੀ ਸ਼ਹਾਦਤ 'ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ।"

ਉਨ੍ਹਾਂ ਕਿਹਾ, "ਇਹ ਹਥਿਆਰਬੰਦ ਸੈਨਾਵਾਂ, ਅਰਧ-ਸੈਨਿਕ ਬਲਾਂ ਅਤੇ ਪੁਲਿਸ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਸਰਕਾਰ ਦੀ ਇਹ ਨਿਮਾਣੀ ਜਿਹੀ ਪਹਿਲਕਦਮੀ ਇੱਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।"

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਖੇਤਰ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ।"

ਉਨ੍ਹਾਂ ਕਿਹਾ, "ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਰ ਕੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ।"

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ.ਈ.ਈ., ਨੀਟ ਅਤੇ ਹੋਰ ਅਹਿਮ ਪ੍ਰੀਖਿਆਵਾਂ ਵਿੱਚ ਮੱਲਾਂ ਮਾਰ ਰਹੇ ਹਨ, ਜੋ ਸਾਡੇ ਲਈ ਤਸੱਲੀ ਵਾਲੀ ਗੱਲ ਹੈ।"

ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਖੇਤਾਂ ਤੱਕ ਪੁੱਜੀ; ਟੇਲਾਂ ’ਤੇ ਵਗਿਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ/ਸੰਗਰੂਰ, 13 ਸਤੰਬਰ:       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਉਲੀਕੀ ਸੋਚ ਨੂੰ ਜ਼ਮੀਨੀ ਰੂਪ ਦਿੰਦਿਆਂ ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਰਾਜਲਹੇੜੀ ਵਿਖੇ ਕਰੀਬ 7 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਪਾਈਪਲਾਈਨ ਪ੍ਰੋਜੈਕਟਾਂ ਨੂੰ ਲੋਕ ਅਰਪਣ ਕੀਤਾ।
ਗੋਇਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਸਿਰਫ਼ ਨਹਿਰਾਂ ਵਿੱਚ ਵਗਦਾ ਦੇਖਣ ਦੀ ਥਾਂ ਉਸ ਨੂੰ ਕਿਸਾਨ ਦੇ ਖੇਤ ਦੀ ਆਖ਼ਰੀ ਟੇਲ ਤੱਕ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਟੇਲ ’ਤੇ ਬੈਠੇ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਣਾ ਹੀ ਅਜਿਹੇ ਪ੍ਰੋਜੈਕਟਾਂ ਦੀ ਅਸਲ ਸਫਲਤਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਪਾਣੀ ਦੀ ਸੰਭਾਲ ਲਈ ਇਸ ਦਿਸ਼ਾ ਵਿੱਚ ਕੰਮ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ, “ਟੇਲ ’ਤੇ ਪਾਣੀ ਦੀ ਧਾਰ ਸਿਰਫ਼ ਖੇਤ ਨੂੰ ਨਹੀਂ ਸਿੰਜਦੀ, ਇਹ ਕਿਸਾਨ ਦੀ ਆਸ ਨੂੰ ਵੀ ਸਿੰਜਦੀ ਹੈ।”
ਪ੍ਰੋਜੈਕਟਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਰੀਗੜ੍ਹ ਬ੍ਰਾਂਚ ਅਧੀਨ ਲਾਂਡਰਾਂ ਰਜਵਾਹੇ ਨਾਲ ਸਬੰਧਤ ਖੇਤਰ ਵਿੱਚ ਕਰੀਬ 42 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਵਿਛਾਈ ਗਈ ਹੈ। ਇਸ ਪ੍ਰਣਾਲੀ ਰਾਹੀਂ ਲਗਭਗ 1988 ਏਕੜ ਰਕਬੇ ਤੱਕ ਨਹਿਰੀ ਪਾਣੀ ਦੀ ਪਹੁੰਚ ਬਣਾਈ ਗਈ ਹੈ। ਰਾਜਲਹੇੜੀ, ਭੂਟੀਆਂ ਹਮੀਰਗੜ੍ਹ, ਬਾਦਲਗੜ੍ਹ ਅਤੇ ਜੋਰਗੜ੍ਹ ਨਾਲ ਸਬੰਧਤ ਪਾਈਪਲਾਈਨ ਕੰਮਾਂ ’ਤੇ ਕੁੱਲ 7.74 ਕਰੋੜ ਰੁਪਏ ਖਰਚੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਕਈ ਥਾਵਾਂ ’ਤੇ ਧਰਤੀ ਹੇਠਲਾ ਪਾਣੀ ਖੇਤੀ ਲਈ ਸੁਖਾਵਾਂ ਨਾ ਹੋਣ ਕਾਰਨ ਨਹਿਰੀ ਪਾਣੀ ਦੀ ਅਹਿਮੀਅਤ ਹੋਰ ਵਧ ਜਾਂਦੀ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜਿੱਥੇ ਫ਼ਸਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਲਾਭ ਮਿਲੇਗਾ, ਉੱਥੇ ਟਿਊਬਵੈੱਲਾਂ ਅਤੇ ਬਿਜਲੀ ’ਤੇ ਨਿਰਭਰਤਾ ਘਟਾਉਣ ਵਿੱਚ ਵੀ ਮਦਦ ਮਿਲੇਗੀ। ਵਿਰੋਧੀ ਧਿਰਾਂ ਦੀ ਆਲੋਚਨਾ ’ਤੇ ਗੋਇਲ ਨੇ ਕਿਹਾ ਕਿ ਅੱਜ ਲੋਕ ਸਿਆਸੀ ਬਿਆਨਾਂ ਨਾਲੋਂ ਆਪਣੀਆਂ ਅੱਖਾਂ ਸਾਹਮਣੇ ਹੋਇਆ ਕੰਮ ਦੇਖ ਕੇ ਰਾਇ ਬਣਾਉਂਦੇ ਹਨ। ਲੋਕ ਹੀ ਸਭ ਤੋਂ ਵੱਡੇ ਮੁਲਾਂਕਣਕਾਰ ਹਨ ਅਤੇ ਸਰਕਾਰ ਦੇ ਕੰਮਾਂ ਦਾ ਫ਼ੈਸਲਾ ਵੀ ਉਨ੍ਹਾਂ ਨੇ ਹੀ ਕਰਨਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦਾ ਦਾਇਰਾ ਵਧਾਉਣ ਦੀ ਇਹ ਮੁਹਿੰਮ ਕਿਸਾਨ ਦੀ ਅੱਜ ਦੀ ਫ਼ਸਲ ਨੂੰ ਪਾਣੀ ਦੇਣ ਦੇ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਸੰਭਾਲਣ ਦੀ ਕੋਸ਼ਿਸ਼ ਵੀ ਹੈ

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ
ਚੰਡੀਗੜ੍ਹ, 13 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 236ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

236ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 335 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,363 ਹੋ ਗਈਆਂ।

ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 18 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 561ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 2.3 ਕਿਲੋ ਅਫੀਮ, 862 ਨਸ਼ੀਲੀਆਂ ਗੋਲੀਆਂ ਅਤੇ 4.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 561 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,844 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19  ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ
ਚੰਡੀਗੜ੍ਹ/ਲੁਧਿਆਣਾ, 13 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੀ ਪਛਾਣ ਕਰਨਜੋਤ ਸਿੰਘ ਉਰਫ਼ ਨੋਨਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਦੇ ਵਸਨੀਕ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਆਟੋਮੈਟਿਕ ਪਿਸਤੌਲ ਅਤੇ ਤਕਰੀਬਨ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਇਸ ਸਾਜਿਸ਼ ਸਬੰਧੀ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਆਤਮ ਪਾਰਕ ਨੇੜੇ ਅੰਡਰ ਬ੍ਰਿਜ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਬਿਨਾਂ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਰੁਕਣ ਦਾ ਇਸ਼ਾਰਾ ਕਰਨ 'ਤੇ ਹਥਿਆਰਬੰਦ ਹਮਲਾਵਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਮੁਲਾਜ਼ਮਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਪੁਲਿਸ ਕਮਿਸ਼ਨਰ ਨੇ ਦੱਸਿਆ, "ਹਮਲਾਵਰਾਂ ਨੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਲਗਾਤਾਰ ਕਈ ਫਾਇਰ ਕੀਤੇ ਅਤੇ ਦੋ ਗੋਲੀਆਂ ਸਰਕਾਰੀ ਪੁਲਿਸ ਵਾਹਨ 'ਤੇ ਵੀ ਲੱਗੀਆਂ, ਜਿਸ 'ਤੇ ਆਤਮ-ਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਹਥਿਆਰਬੰਦ ਹਮਲਾਵਰਾਂ ਨੂੰ ਮੌਕੇ 'ਤੇ ਹੀ ਢੇਰ ਕਰ ਦਿੱਤਾ।"
ਸੀਪੀ ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਰੇ ਗਏ ਹਮਲਾਵਰ ਗੈਂਗਸਟਰ ਡੋਨੀ ਬੱਲ ਅਤੇ ਸ਼ਗਨਪ੍ਰੀਤ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਐਤਵਾਰ ਨੂੰ ਲੁਧਿਆਣਾ ਦੇ ਦੁੱਗਰੀ ਰੋਡ ਸਥਿਤ ਮੈਰੀਲੈਂਡ ਪੈਲੇਸ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਗੋਲੀਬਾਰੀ (ਮਾਸ ਸ਼ੂਟਿੰਗ) ਦਾ ਕੰਮ ਸੌਂਪਿਆ ਗਿਆ ਸੀ।
ਮ੍ਰਿਤਕਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰਨਜੋਤ ਸਿੰਘ ਉਰਫ਼ ਨੋਨਾ ਦਾ ਪੁਰਾਣਾ ਅਪਰਾਧਕ ਰਿਕਾਰਡ ਸੀ, ਜਿਸ ਖ਼ਿਲਾਫ਼ ਅਸਲਾ ਐਕਟ, ਡਕੈਤੀ ਅਤੇ ਐਨਡੀਪੀਐਸ ਐਕਟ ਤਹਿਤ ਦੋ ਪੁਰਾਣੇ ਅਪਰਾਧਿਕ ਮਾਮਲੇ ਵੀ ਦਰਜ ਸਨ। ਇਸ ਦੇ ਨਾਲ ਹੀ ਦੂਜੇ ਮ੍ਰਿਤਕ ਸੰਦੀਪ ਸਿੰਘ ਖ਼ਿਲਾਫ਼ ਵੀ ਇੱਕ ਅਪਰਾਧਿਕ ਮਾਮਲਾ ਦਰਜ ਸੀ।

ਉਨ੍ਹਾਂ ਦੱਸਿਆ ਕਿ ਮਾਰੇ ਗਏ ਹਮਲਾਵਰਾਂ ਦੇ ਹੋਰ ਸਾਥੀਆਂ ਦੀ ਪਛਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਮਾਡਲ ਟਾਊਨ, ਲੁਧਿਆਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 221, 132, 62 ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ
ਚੰਡੀਗੜ੍ਹ, 13 ਸਤੰਬਰ: ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ 'ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ, ਹੁਣ ਹੈਰੋਇਨ ਦੀ ਲਤ ਦੀ ਥਾਂ ਹੁਣ ਫਾਰਮਾਸਿਊਟੀਕਲ ਡਰੱਗਜ਼ ਦੀ ਲਤ ਇੱਕ ਮੁੱਖ ਚੁਣੌਤੀ ਵਜੋਂ ਉੱਭਰ ਰਹੀ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਅਪਣਾਈ ਗਈ ਬਹੁ-ਪੱਧਰੀ ਪ੍ਰਤੀਕਿਰਿਆ ਨਾਲ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਹੈਰੋਇਨ ਦੀ ਉਪਲਬਧਤਾ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਪੰਜਾਬ ਪੁਲਿਸ ਵੱਲੋਂ 09 ਐਂਟੀ-ਡ੍ਰੋਨ ਸਿਸਟਮ ਤਾਇਨਾਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 03 "ਬਾਜ਼ ਅੱਖ" ਸਿਸਟਮ 9 ਅਗਸਤ, 2025 ਤੋਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫਿਰੋਜ਼ਪੁਰ ਵਿੱਚ ਪਹਿਲਾਂ ਹੀ ਕਾਰਜਸ਼ੀਲ ਹਨ ਜੋ ਇਹਨਾਂ ਡਰੋਨਾਂ ਦਾ ਪਹਿਲਾਂ ਹੀ ਪਤਾ ਲਗਾ ਕੇ ਉਨ੍ਹਾਂ ਨੂੰ ਜਾਮ ਕਰ ਦਿੰਦੇ ਹਨ। ਲੰਬੇ ਸਮੇਂ ਤੱਕ ਚੱਲਣ ਵਾਲੇ ਮੋਬਾਈਲ ਡਰੋਨ ਡਿਟੈਕਸ਼ਨ ਪਲੇਟਫਾਰਮ ‘ਡਰੋਨ ਸੈਂਸ ਡੀ200 ਪ੍ਰੋ’ ਦੀਆਂ 03 ਯੂਨਿਟਾਂ, 03-09-2026 ਤੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਰਣਨੀਤਕ ਸਥਾਨਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ, ਜੋ ਤੁਰੰਤ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਂਦੀਆਂ ਹਨ। ਇਹ ਸਿਸਟਮ ਡਰੋਨ ਨਾਲ ਸਬੰਧਤ ਗਤੀਵਿਧੀਆਂ ਅਤੇ ਖੇਪ ਸੁੱਟਣ ਵਾਲੇ ਸਥਾਨਾਂ ਦਾ ਸਟੀਕ ਜਾਣਕਾਰੀ ਪ੍ਰਦਾਨ ਕਰਦਾ ਹੈ, ਜਿਸ ਨਾਲ ਸਮੇਂ ਸਿਰ ਕਾਰਵਾਈ ਸੰਭਵ ਹੋ ਜਾਂਦੀ ਹੈ। ਜ਼ਮੀਨੀ ਪੱਧਰ ‘ਤੇ ਤੁਰੰਤ ਕਾਰਵਾਈ ਲਈ, 147 ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ 52 ਡਰੋਨ ਰਿਸਪਾਂਸ ਟੀਮਾਂ (ਡੀਆਰਟੀ) ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਨੇੜਿਓਂ ਤਾਲਮੇਲ ਵਿੱਚ ਕੰਮ ਕਰਦੀਆਂ ਹਨ ਅਤੇ ਇਹ ਟੀਮਾਂ ਡਰੋਨ ਅਲਰਟ ‘ਤੇ ਕਰਦੀਆਂ ਹਨ, ਖੇਪਾਂ ਸੁੱਟਣ ਵਾਲੇ ਸ਼ੱਕੀ ਸਥਾਨਾਂ ਤੱਕ ਪਹੁੰਚਦੀਆਂ ਹਨ, ਤਲਾਸ਼ੀ ਲੈਂਦੀਆਂ ਹਨ ਅਤੇ ਸੁੱਟੀਆਂ ਗਈਆਂ ਖੇਪਾਂ ਨੂੰ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਦੀਆਂ ਹਨ। ਇਹਨਾਂ ਕਾਰਵਾਈਆਂ ਵਿੱਚ ਸਹਾਇਤਾ ਲਈ 585 ਥਾਵਾਂ 'ਤੇ 2367 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ 600 ਪੁਲਿਸ ਕਰਮਚਾਰੀਆਂ ਵਾਲੇ 64 ਸੈਕਿੰਡ ਲਾਈਨ ਆਫ਼ ਡਿਫੈਂਸ ਨਾਕਿਆਂ ਦੀ ਵਿਵਸਥਾ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਰਹੱਦੀ ਖੇਤਰਾਂ ਵਿੱਚ 'ਵਿਲੇਜ ਡਿਫੈਂਸ ਕਮੇਟੀਆਂ' (ਵੀਡੀਸੀਜ਼) ਨੂੰ 'ਡਰੋਨ ਰਿਸਪਾਂਸ ਟੀਮਾਂ'  ਨਾਲ ਜੋੜਿਆ ਗਿਆ ਹੈ। ਸਰਹੱਦੀ ਖੇਤਰਾਂ ਵਿੱਚ ਵੀਡੀਸੀਜ਼ ਪੁਲਿਸ ਲਈ "ਅੱਖਾਂ ਅਤੇ ਕੰਨਾਂ" ਵਜੋਂ ਕੰਮ ਕਰਦੀਆਂ ਹਨ। "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ 01-03-2025 ਤੋਂ ਲੈ ਕੇ ਹੁਣ ਤੱਕ ਲਗਭਗ 80,000 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 486 ਡਰੋਨ ਬਰਾਮਦ ਕੀਤੇ ਗਏ ਹਨ। ਨਸ਼ਾ ਤਸਕਰੀ ਨੈੱਟਵਰਕ ਦੇ ਆਰਥਿਕ ਆਧਾਰ ਨੂੰ ਤੋੜਨ ਲਈ ਵਿੱਤੀ ਜਾਂਚ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਤਹਿਤ 336 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਫ੍ਰੀਜ਼ ਕੀਤਾ ਗਿਆ ਹੈ। ਨਸ਼ਿਆਂ ਨਾਲ ਸਬੰਧਤ ਜਾਣਕਾਰੀ ਦੇਣ ਲਈ ਬਣਾਈ ਗਈ ਇਨਾਮੀ ਨੀਤੀ ਤਹਿਤ ਹਰੇਕ ਡਰੋਨ ਦੀ ਬਰਾਮਦਗੀ 'ਤੇ 25,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ ਅਤੇ ਮੌਜੂਦਾ ਸਾਲ ਦੌਰਾਨ ਇਸ ਨੀਤੀ ਤਹਿਤ ਲਗਭਗ 2 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਐਂਟੀ ਡਰੋਨ ਤਕਨਾਲੋਜੀ, ਰੈਪਿਡ ਰਿਸਪਾਂਸ ਟੀਮਾਂ, ਬੀਐਸਐਫ ਨਾਲ ਤਾਲਮੇਲ, ਕਮਿਊਨਿਟੀ ਵਿਜੀਲੈਂਸ, ਸੀਸੀਟੀਵੀ ਨਿਗਰਾਨੀ, ਨਾਕੇ, ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਗ੍ਰਿਫ਼ਤਾਰੀਆਂ, ਵਿੱਤੀ ਤੌਰ ‘ਤੇ ਕਮਜ਼ੋਰ ਕਰਨ, ਮੁੜਵਸੇਬਾ ਅਤੇ ਰੋਕਥਾਮ 'ਤੇ ਅਧਾਰਤ ਪੰਜਾਬ ਪੁਲਿਸ ਦੀ ਬਹੁ-ਪੱਧਰੀ ਰਿਸਪਾਂਸ ਪ੍ਰਣਾਲੀ ਸਦਕਾ ਅੰਤਰਰਾਸ਼ਟਰੀ ਸਰਹੱਦ ਪਾਰੋਂ ਤਸਕਰੀ ਕੀਤੇ ਜਾਣ ਵਾਲੇ ਨਸ਼ਿਆਂ ਦੀ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਉਪਲਬਧਤਾ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇਸ ਦੇ ਨਾਲ ਹੀ, ਨਵੇਂ ਰੁਝਾਨ ਦਰਸਾਉਂਦੇ ਹਨ ਕਿ ਦੂਜੇ ਸੂਬਿਆਂ ਤੋਂ ਤਸਕਰੀ ਕੀਤੇ ਜਾਣ ਵਾਲੇ ਫਾਰਮਾਸਿਊਟੀਕਲ ਡਰੱਗਜ਼ ਪੰਜਾਬ ਵਿੱਚ ਨਸ਼ਿਆਂ ਸਬੰਧੀ ਕਾਨੂੰਨ ਲਾਗੂ ਕਰਨ ਵਿੱਚ ਸਭ ਤੋਂ ਮਹੱਤਵਪੂਰਨ ਚੁਣੌਤੀ ਵਜੋਂ ਉਭਰ ਰਹੇ ਹਨ।

ਪੰਜਾਬ ਵਿੱਚ ਫਾਰਮਾਸਿਊਟੀਕਲ ਡਰੱਗਜ਼ ਦੀ ਜ਼ਬਤੀ ਨਾਲ ਸਬੰਧਤ ਅੰਕੜਿਆਂ ਦੇ ਅਨੁਸਾਰ, ਜ਼ਿਆਦਾਤਰ ਫਾਰਮਾਸਿਊਟੀਕਲ ਡਰੱਗਜ਼ ਪੰਜਾਬ ਵਿੱਚ ਨਹੀਂ ਬਣਾਏ ਜਾਂਦੇ ਅਤੇ ਹਿਮਾਚਲ ਪ੍ਰਦੇਸ਼, ਗੁਜਰਾਤ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਦਿੱਲੀ ਆਦਿ ਸੂਬਿਆਂ ਵਿੱਚ ਬਣਾਏ ਜਾਂਦੇ ਹਨ।

ਬੁਲਾਰੇ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਫਾਰਮਾਸਿਊਟੀਕਲ ਡਰੱਗਜ਼ ਆ ਰਹੇ ਹਨ। ਸਾਲ 2025 ਤੋਂ ਹੁਣ ਤੱਕ, ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ, ਹਰਿਆਣਾ, ਦਿੱਲੀ ਅਤੇ ਹਿਮਾਚਲ ਸਮੇਤ ਹੋਰ ਰਾਜਾਂ ਨਾਲ ਜੁੜੀਆਂ ਖੇਪਾਂ ਵਿੱਚੋਂ 11.54 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਇੱਕ ਅੰਦਾਜ਼ੇ ਮੁਤਾਬਕ, ਪੰਜਾਬ ਵਿੱਚ ਮਿਲਣ ਵਾਲੇ ਫਾਰਮਾਸਿਊਟੀਕਲ ਡਰੱਗਜ਼ ਵਿੱਚੋਂ 80 ਫ਼ੀਸਦ ਗੁਜਰਾਤ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਆਦਿ ਰਾਜਾਂ ਤੋਂ ਆ ਰਹੇ ਹਨ; ਇਹ ਉਸ ਪੁਰਾਣੇ ਰੁਝਾਨ ਦੇ ਉਲਟ ਹੈ ਜਦੋਂ 80 ਫ਼ੀਸਦ ਨਸ਼ੀਲੇ ਪਦਾਰਥ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਪੰਜਾਬ ਵਿੱਚ ਤਸਕਰੀ ਕਰਕੇ ਲਿਆਂਦੇ ਜਾਂਦੇ ਸਨ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਫਾਰਮਾਸਿਊਟੀਕਲ ਡਰੱਗਜ਼ ਦੀ ਵਰਤੋਂ ਦੇ ਉੱਭਰ ਰਹੇ ਰੁਝਾਨ ਨਾਲ ਨਜਿੱਠਣ ਲਈ ਅੰਤਰ-ਰਾਜੀ ਤਾਲਮੇਲ ਬੇਹੱਦ ਜ਼ਰੂਰੀ ਹੈ। ਨਿਰਮਾਤਾਵਾਂ, ਵਿਤਰਕਾਂ ਅਤੇ ਸੰਗਠਿਤ ਫਾਰਮਾਸਿਊਟੀਕਲ ਡਰੱਗ ਨੈੱਟਵਰਕਾਂ ਵਿਰੁੱਧ ਕਾਰਵਾਈ ਲਈ, ਉਨ੍ਹਾਂ ਸੂਬਿਆਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਕੰਮ ਕਰਨ ਦੀ ਲੋੜ ਹੈ ਜਿੱਥੋਂ ਇਹ ਨਸ਼ੇ ਪੈਦਾ ਹੁੰਦੇ ਹਨ ਜਾਂ ਜਿਨ੍ਹਾਂ ਰਾਹੀਂ ਇਨ੍ਹਾਂ ਦੀ ਤਸਕਰੀ ਹੁੰਦੀ ਹੈ। ਪੰਜਾਬ ਪੁਲਿਸ ਵੱਲੋਂ ਸਬੰਧਤ ਸੂਬਿਆਂ ਕੋਲ ਇਹ ਮਾਮਲਾ ਉਠਾਇਆ ਜਾਵੇਗਾ ਤਾਂ ਜੋ ਨਿਰਮਾਣ ਇਕਾਈਆਂ ਸਬੰਧੀ ਬਿਹਤਰ ਨਿਯਮਾਂ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਸਾਰੇ ਫਾਰਮਾਸਿਊਟੀਕਲ ਡਰੱਗਜ਼ ਦੀ ਵਿਕਰੀ, ਖਰੀਦ ਅਤੇ ਤਸਕਰੀ ‘ਤੇ ਲਗਾਤਾਰ ਪੈਣੀ ਅੱਖ ਰੱਖੀ ਜਾ ਸਕੇ ਅਤੇ ਇਨ੍ਹਾਂ ਨਸ਼ਿਆਂ ਨੂੰ ਪੰਜਾਬ ਵੱਲ ਆਉਣ ਤੋਂ ਰੋਕਿਆ ਜਾ ਸਕੇ।

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਅਤੇ 700 ਲੱਖ ਕੁਇੰਟਲ ਉਤਪਾਦਨ ਦਾ ਟੀਚਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਵਾਂਗ ਗੰਨੇ ਦੀ ਫਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਦਾ ਐਲਾਨ ਕੀਤਾ, ਜਿਸ ਤਹਿਤ ਵੱਡੇ ਪੱਧਰ 'ਤੇ ਮਸ਼ੀਨੀਕਰਨ, ਜ਼ਮੀਨੀ ਪੱਧਰ ਤੱਕ ਤਕਨੀਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਲਈ ਵਿੱਤੀ ਲਾਭ ਵਰਗੇ ਉਪਾਅ ਸ਼ਾਮਲ ਹਨ।

ਗੰਨੇ ਨੂੰ ਕਣਕ ਅਤੇ ਝੋਨੇ ਤੋਂ ਬਾਅਦ ਪੰਜਾਬ ਦੀ ਤੀਜੀ ਸਭ ਤੋਂ ਅਹਿਮ ਫਸਲ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉੱਨਤ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਕੇ ਉਤਪਾਦਨ ਵਿੱਚ ਵਾਧਾ ਕਰਨ, ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰਨ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ ਸਾਲ 2025-26 ਵਿੱਚ 1,11,818 ਹੈਕਟੇਅਰ ਦੇ ਮੁਕਾਬਲੇ ਵਧ ਕੇ ਮੌਜੂਦਾ ਸੀਜ਼ਨ 2026-27 ਵਿੱਚ 1,16,131 ਹੈਕਟੇਅਰ ਹੋ ਗਿਆ ਹੈ ਅਤੇ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਇਸ ਤੋਂ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕੁੱਲ ਰਕਬੇ ਵਿੱਚੋਂ 17,662 ਹੈਕਟੇਅਰ ਰਕਬਾ ਪਤਝੜ ਰੁੱਤ ਦੀ ਫਸਲ, 51,174 ਹੈਕਟੇਅਰ ਬਹਾਰ ਰੁੱਤ ਦੀ ਫਸਲ ਅਤੇ 47,295 ਹੈਕਟੇਅਰ ਰਕਬਾ ਮੋਡੀ (ਰਟੂਨ) ਫਸਲ ਅਧੀਨ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਹਾਲਾਂਕਿ, ਸਰਗਰਮ ਉਪਰਾਲਿਆਂ ਅਤੇ ਮੌਸਮ ਦੇ ਅਨੁਕੂਲ ਰਹਿਣ ਦੀ ਸੰਭਾਵਨਾ ਨੂੰ ਵੇਖਦਿਆਂ, ਸਾਨੂੰ ਅਗਾਮੀ ਸੀਜ਼ਨ ਵਿੱਚ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਦੋਵਾਂ ਵਿੱਚ ਹੀ ਕਾਫ਼ੀ ਸੁਧਾਰ ਹੋਣ ਦੀ ਉਮੀਦ ਹੈ।"

ਸੀਜ਼ਨ 2026-27 ਲਈ, ਸਰਕਾਰ ਨੇ ਸਿਫ਼ਾਰਸ਼ ਕੀਤੀਆਂ ਗੰਨੇ ਦੀ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਲਗਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 3,200 ਰੁਪਏ ਦਾ ਪ੍ਰੋਤਸਾਹਨ ਸ਼ੁਰੂ ਕੀਤਾ ਹੈ। ਇਹ ਯੋਜਨਾ 12 ਜ਼ਿਲ੍ਹਿਆਂ - ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਵਿੱਚ ਲਾਗੂ ਕੀਤੀ ਜਾਵੇਗੀ।

ਇਹ ਡੈਮੋ ਪਲਾਟ ਖੇਤੀ ਲਾਗਤਾਂ ਨੂੰ ਘਟਾਉਂਦੇ ਹੋਏ ਝਾੜ ਵਧਾਉਣ ਲਈ ਉੱਨਤ ਅਭਿਆਸਾਂ ਜਿਵੇਂ ਕਿ ਚੌੜੀ-ਕਤਾਰ, ਟ੍ਰੈਂਚ ਪਲਾਂਟਿੰਗ, ਇੰਟਰਕਰੌਪਿੰਗ, ਮਲਚਿੰਗ ਅਤੇ ਸਾਇੰਟੀਫਿਕ ਰੈਟੂਨ ਮੈਨੇਜਮੈਂਟ ਨੂੰ ਉਤਸ਼ਾਹਿਤ ਕਰਨਗੇ।

ਬਿਜਾਈ ਅਤੇ ਵਾਢੀ ਸਮੇਂ ਖੇਤ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਸ਼ੂਗਰਕੇਨ ਹਾਰਵੈਸਟਰ, ਛੋਟੇ ਟਰੈਕਟਰ, ਗੰਨਾ ਪਲਾਂਟਰ ਅਤੇ ਰੈਟੂਨ ਮੈਨੇਜਰਾਂ ਸਮੇਤ ਮੁੱਖ ਉਪਕਰਣਾਂ 'ਤੇ 40 ਫੀਸਦ ਸਬਸਿਡੀ ਦੀ ਪੇਸ਼ਕਸ਼ ਕਰਕੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ। ਸ. ਖੁੱਡੀਆਂ ਨੇ ਕਿਹਾ, "ਮਸ਼ੀਨੀਕਰਨ ਹੁਣ ਇੱਕ ਵਿਕਲਪ ਨਹੀਂ ਸਗੋਂ ਇੱਕ ਜ਼ਰੂਰਤ ਹੈ। ਸਾਡਾ ਉਦੇਸ਼ ਇਨ੍ਹਾਂ ਮਸ਼ੀਨਾਂ ਨੂੰ ਹਰੇਕ ਕਿਸਾਨ ਲਈ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ।"

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਆਪਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜੋ ਕਿ ਵਾਈਡ ਸਪੇਸਿੰਗ ਟ੍ਰੈਂਚ ਪਲਾਂਟਿੰਗ ਵਿਧੀ, ਪ੍ਰਾਇਮਰੀ ਬੀਜ ਨਰਸਰੀਆਂ, ਬਿਮਾਰੀ-ਮੁਕਤ ਪ੍ਰਮਾਣਿਤ ਬੀਜਾਂ ਦੀਆਂ ਕਿਸਮਾਂ, ਸੰਤੁਲਿਤ ਖਾਦ ਦੀ ਵਰਤੋਂ, ਏਕੀਕ੍ਰਿਤ ਕੀਟ ਪ੍ਰਬੰਧਨ ਅਤੇ ਰੈਟੂਨ ਪ੍ਰਬੰਧਨ 'ਤੇ ਕੇਂਦ੍ਰਤ ਹਨ। ਹੁਣ ਤੱਕ, 14 ਵੈਬੀਨਾਰਾਂ ਰਾਹੀਂ ਲਗਭਗ 1,100 ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਦੋਂ ਕਿ 320 ਸਿਖਲਾਈ ਕੈਂਪਾਂ ਰਾਹੀਂ ਸਿੱਧੇ ਤੌਰ 'ਤੇ 15,000 ਤੋਂ ਵੱਧ ਕਿਸਾਨਾਂ ਤੱਕ ਪਹੁੰਚ ਕੀਤੀ ਗਈ ਹੈ। ਫੇਸਬੁੱਕ, ਯੂਟਿਊਬ ਅਤੇ ਫੀਲਡ ਸਟਾਫ ਵੱਲੋਂ ਤਕਨੀਕੀ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ।

ਸ. ਖੁੱਡੀਆਂ ਨੇ ਕਿਹਾ, "ਪੰਜਾਬ ਭਰ ਦੇ ਬਹੁਤ ਸਾਰੇ ਕਿਸਾਨ ਅਤੇ ਖੇਤ ਮਜ਼ਦੂਰ ਗੰਨੇ ਦੀ ਫਸਲ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਆਰਥਿਕ ਖੁਸ਼ਹਾਲੀ ਸਿੱਧੇ ਤੌਰ 'ਤੇ ਇਸ ਫਸਲ ‘ਤੇ ਨਿਰਭਰ ਹੈ। ਗੰਨੇ ਦੀ ਕਾਸ਼ਤ ਨੂੰ ਵਧੇਰੇ ਲਾਹੇਵੰਦ ਅਤੇ ਭਵਿੱਖ ਲਈ ਤਿਆਰ ਬਣਾਉਣਾ ਸਾਡਾ ਮੁੱਖ ਫਰਜ਼ ਹੈ।"

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਵਿੱਤੀ ਲਾਭ, ਤਕਨੀਕੀ ਅਪਗ੍ਰੇਡੇਸ਼ਨ, ਸਮਰੱਥਾ ਨਿਰਮਾਣ ਅਤੇ ਖੇਤੀ ਮਸ਼ੀਨੀਕਰਨ ‘ਤੇ ਅਧਾਰਤ ਇਸ ਬਹੁ-ਪੱਖੀ ਰਣਨੀਤੀ ਦਾ ਉਦੇਸ਼ ਗੰਨੇ ਦੀ ਕਾਸ਼ਤ ਨੂੰ ਲਾਹੇਵੰਦ ਕਿੱਤਾ ਬਣਾਉਣਾ ਹੈ।

ਉਨ੍ਹਾਂ ਕਿਹਾ, "ਸਾਡੀ ਵਿਆਪਕ ਪਹੁੰਚ ਕਾਸ਼ਤ ਦੇ ਖਰਚਿਆਂ ਨੂੰ ਘਟਾਏਗੀ, ਉਤਪਾਦਕਤਾ ਵਿੱਚ ਵਾਧਾ ਕਰੇਗੀ ਅਤੇ ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰੇਗੀ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਗੰਨਾ ਉਤਪਾਦਕ ਆਪਣੀ ਮਿਹਨਤ ਦਾ ਫ਼ਲ ਪ੍ਰਾਪਤ ਕਰਨ ਅਤੇ ਸੂਬੇ ਦੀ ਖੇਤੀ ਨੂੰ ਹੋਰ ਉੱਨਤ ਬਣਾਉਣ ਵਿੱਚ ਸਾਰਥਕ ਯੋਗਦਾਨ ਪਾਉਣ।"