PRTC - Nirpakh Post
Government buse’s
ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਅੱਜ 2 ਘੰਟੇ ਬੱਸਾਂ ਦਾ ਚੱਕਾ ਜਾਮ ਰਹੇਗਾ। ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ 2 ਘੰਟਿਆਂ ਲਈ ਬੱਸਾਂ ਦੀ ਆਵਾਜਾਈ ਬੰਦ ਰਹੇਗੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਕਾਰਨ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਦਿੰਦੇ ਹੋਏ ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਵੱਡੇ ਪੱਧਰ ’ਤੇ ਪਨਬੱਸ, ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਨੂੰ ਕਿਸੇ ਵੀ ਕਰਾਰ ਜਾਂ ਆਊਟਸੋਰਸ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।
ਇਸ ਦੇ ਉਲਟ ਕੁੱਝ ਮੁਲਾਜ਼ਮਾਂ ਨੂੰ ਤਨਖ਼ਾਹ ਘੱਟ ਦਿੱਤੀ ਜਾ ਰਹੀ ਹੈ। ਤਨਖ਼ਾਹ ਇੱਕੋ ਜਿਹੀ ਨਹੀਂ ਕੀਤੀ ਜਾ ਰਹੀ। ਸਰਕਾਰ ਦੇ ਫ਼ੈਸਲੇ ਦੇ ਬਾਵਜੂਦ ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਨੂੰ ਡਿਊਟੀ ’ਤੇ ਨਹੀਂ ਲਗਾਇਆ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਪਨਬੱਸ ਦੀਆਂ 371 ਬੱਸਾਂ ਨੂੰ ਵੀ ਕਰਜ਼ ਤੋਂ ਮੁਕਤ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਬੱਸਾਂ ਨੂੰ ਚਲਾਉਣ ਲਈ 483 ਡਰਾਈਵਰ ਅਤੇ ਕੰਡਕਟਰ ਨਹੀਂ ਹਨ। ਹੁਣ ਤੱਕ ਸਰਕਾਰ ਹਜ਼ਾਰਾਂ ਬੱਸਾਂ ਕਰਜ਼ਾ ਮੁਕਤ ਪਨਬੱਸ ਨੂੰ ਪੰਜਾਬ ਰੋਡਵੇਜ਼ ਵਿੱਚ ਮਰਜ ਕਰ ਚੁੱਕੀ ਹੈ ਪਰ ਪਨਬੱਸ ਵਰਕਰਾਂ ਨੂੰ ਪੰਜਾਬ ਰੋਡਵੇਜ਼ ਵਿੱਚ ਮਰਜ਼ ਨਹੀਂ ਕੀਤਾ ਗਿਆ।
READ ALSO:ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨੂੰ ਸਫ਼ਲਤਾ ਮਿਲੀ, ਬੀ ਪੀ ਸੀ ਐਲ ਲਾਲੜੂ ਡਿਪੂ ਤੋਂ ਸਪਲਾਈ ਸੇਵਾਵਾਂ ਮੁੜ ਬਹਾਲ
ਹੁਣ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਇਕ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ, ਜੋ ਰੋਡਵੇਜ਼ ਦੀਆਂ ਬੱਸਾਂ ਹਨ, ਉਨ੍ਹਾਂ ’ਤੇ ਕਾਂਟਰੈਕਟ ਸਟਾਫ਼ ਨੂੰ ਹੀ ਲਗਾਇਆ ਜਾਵੇਗਾ ਅਤੇ ਉਨ੍ਹਾਂ ਵਰਕਰਾਂ ਨੂੰ ਕੋਈ ਓਵਰਟਾਈਮ ਨਹੀਂ ਦਿੱਤਾ ਜਾਵੇਗਾ। ਮਤਲਬ ਜਿਨ੍ਹਾਂ ਵਰਕਰਾਂ ਨੇ ਕਈ ਸਾਲ ਸੰਘਰਸ਼ ਕਰਕੇ ਮੰਗਾਂ ਲਾਗੂ ਕਰਵਾਈਆਂ ਹਨ, ਉਨ੍ਹਾਂ ਨੂੰ ਵੀ ਵਾਪਸ ਲੈਣ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਾਰਨ ਉਕਤ ਫ਼ੈਸਲਾ ਲਿਆ ਗਿਆ ਹੈ।
Government buse’s
ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ
contractual employees Punjab Roadways:
ਚੰਡੀਗੜ੍ਹ, 20 ਸਤੰਬਰ: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ।
ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ।
ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਉਨ੍ਹਾਂ  ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ। contractual employees Punjab Roadways:
ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ  ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ  ਦਿੱਤੇ। contractual employees Punjab Roadways:
ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ
PRTC Bus Strike:
ਅੰਮਿਤਸਰ।
ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਖ਼ਾਸ ਰਿਪੋਰਟ
ਵੱਖ ਵੱਖ ਮੰਗਾਂ ਨੂੰ ਲੈ ਕੇ ਅੱਜ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕੀਤਾ ਗਿਆ
ਉਣਾ ਕਿਹਾ ਸਾਡੀਆ ਤਿੰਨ ਮੰਗਾਂ ਹਣ ਜਿਨ੍ਹਾਂ ਕਾਰਣ ਸਾਨੂੰ ਧਰਨਾ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਿਆ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੋ ਵਾਰ ਰੱਖੀ ਗਈ ਸੀ ਮੀਟਿੰਗ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਆਪ ਨਹੀਂ ਪਹੁੰਚੇ ਉਸ ਰੋਸ ਨੂੰ ਵੀ ਲੈ ਕੇ ਕੀਤਾ ਗਿਆ ਚੱਕਾ ਜਾਮ
ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜਿਮਾਂ ਦੀਆ ਮੁੱਖ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਦੱਸਿਆ ਜਾ ਰਿਹਾ ਕਿ ਪਿਛਲੀਆਂ ਸਰਕਾਰਾਂ ਵੇਲੋ 5% ਇੰਕਰੀਮੈਂਟ ਲਗਾਇਆ ਗਿਆ ਜੋ ਅਜੇ ਤਕ ਲਾਗੂ ਨਹੀਂ ਕੀਤਾ ਗਿਆ।
ਦੂਜੀ ਮੁੱਖ ਮੰਗ ਹੈ ਕਿ ਜਿਹੜੇ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਸੀ ਉਹਨਾਂ ਮੁਲਾਜਮਾਂ ਨੂੰ ਬਹਾਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅੱਜ ਸਾਡੀ 12 ਵਜੇ ਟਰਾਂਸਪੋਰਟ ਮੰਤਰੀ ਦੇ ਨਾਲ ਮੀਟਿੰਗ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਦੇ ਵਿੱਚ ਕੋਈ ਸਿੱਟਾ ਨਹੀਂ ਨਿਕਲਦਾ। ਮੁੱਖ ਮੰਤਰੀ ਦਾ ਘੇਰਾਵ ਕੀਤਾ ਜਾਵੇਗਾ
ਉਨ੍ਹਾਂ  ਕਿਹਾ ਸਾਡੀਆ ਜਾਇਜ ਤੇ ਵਾਜਿਬ ਮੰਗਾਂ ਹਨ ਜਿਹੜੀਆਂ ਸਰਕਾਰ ਵੱਲੋਂ ਵੀ ਮੰਨੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਾਡੀ ਟਰਾਂਸਪੋਰਟ ਵੱਲੋਂ ਇਹ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ
PRTC Bus Strike:
ਅੰਮਿਤਸਰ ਬੀਤੇ ਲੰਮੇ ਸਮੇ ਤੌ ਆਪਣੀਆ ਹੱਕੀ ਮੰਗਾ ਦੇ ਲਈ ਸੰਘਰਸ਼ ਕਰ ਰਹੇ ਪਨਬਸ ਮੁਲਾਜਮਾਂ ਵਲੌ ਅਜ ਪੰਜਾਬ ਭਰ ਵਿਚ ਰੋਸ਼ ਪ੍ਰਦਰਸਨ ਕਰ ਚੱਕਾ ਜਾਮ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਲੰਮੇ ਸਮੇਂ ਤੋਂ ਅਸੀਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਆ ਰਹੇ ਹਾਂ, ਪਰ ਸਰਕਾਰ ਵੱਲੋਂ ਸਾਡੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ। ਇਸ ਕਰਕੇ ਅੱਜ ਪੰਜਾਬ ਭਰ ਵਿੱਚ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕਰਕੇ ਇਹ ਰੋਸ਼ ਪ੍ਰਦਰਸਨ ਕੀਤਾ ਜਾ ਰਿਹਾ ਹੈ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਪਰ ਟ੍ਰਾਂਸਪੋਰਟ ਟਰੈਕਟਰ ਵਲੋਂ ਇਹ ਲਾਗੂ ਨਹੀਂ ਕੀਤੀਆਂ ਜਾ ਰਹੀਆਂ , ਉਨ੍ਹਾਂ ਕਿਹਾ ਕਿ ਸਾਡੀ ਦੋ ਵਾਰ ਭਗਵੰਤ ਮਾਨ ਮੁੱਖ ਮੰਤਰੀ ਦੇ ਨਾਲ ਮੀਟਿੰਗ ਰੱਖੀ ਗਈ ਸੀ ਪਰ ਦੋਵੇਂ ਵਾਰ ਮੁੱਖ ਮੰਤਰੀ ਸਾਡੇ ਨਾਲ ਮੀਟਿੰਗ ਤੋਂ ਭੱਜਦੇ ਨਜ਼ਰ ਆਏ। ਜਿਸਦੇ ਚਲਦੇ ਹਨ ਸਾਡੀ 29 ਸਿਤੰਬਰ ਦੀ ਮੀਟਿੰਗ ਰਖੀ ਗਈ ਸੀ ਜਿਸਦੇ ਚਲਦੇ ਸਾਡੇ ਮੁਲਾਜਮ ਭਰਾਵਾਂ ਵਿੱਚ ਕਾਫੀ ਰੋਸ ਵੇਖਣ ਨੂੰ ਪਾਇਆ ਜਾ ਰਿਹਾ ਸੀ
ਜਿਸ ਦੇ ਚੱਲਦੇ ਅੱਜ ਸਾਨੂੰ ਇਹ ਧਰਨਾ ਪ੍ਰਦਰਸ਼ਨ ਕਰ ਲਈ ਮਜਬੂਰ ਹੋਣਾ ਪਿਆ ਇਸ ਮੌਕੇ ਪ੍ਰਧਾਨ ਹੀਰਾ ਸਿੰਘ ਨੇ ਕਿਹਾ ਕਿ ਅੱਜ ਸਾਡੀ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਟਰਾਂਸਪੋਰਟ ਮੰਤਰੀ ਦੇ ਨਾਲ ਮੀਟਿੰਗ ਰੱਖੀ ਗਈ ਹੈ। ਜੇਕਰ ਇਸ ਵਿੱਚ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਕੱਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਘੇਰਾਵ ਕੀਤਾ ਜਾਏਗਾ ਉਣਾ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੋ 5% ਇੰਕਰੀਮੈਂਟ ਲਗਾਇਆ ਗਿਆ ਜੋ ਅਜੇ ਤਕ ਲਾਗੂ ਨਹੀਂ ਕੀਤਾ ਗਿਆ। ਤੇ ਨਾ ਹੀ ਸਾਡੇ ਬਲੈਕ ਲਿਸਟ ਸਾਥੀ ਬਹਾਲ ਕੀਤੇ ਗਏ ਹਨ। ਜਿਸਦੇ ਚਲਦੇ ਅੱਜ ਰੋਸ਼ ਪ੍ਰਦਰਸਨ ਕੀਤਾ ਜਾ ਰਿਹਾ ਹੈ PRTC Bus Strike:
Punjab Roadways Strike
ਚੰਡੀਗੜ੍ਹ
08 ਅਗਸਤ 2023
ਮਲਕ ਸਿੰਘ ਘੁੰਮਣ
ਜੇਕਰ ਤੁਸੀਂ ਪੰਜਾਬ ਸਰਕਾਰ ਦੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਸਮੂਹ ਮੁਲਾਜ਼ਮ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।
ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ। ਪਰ ਹੁਣ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਆਬਕਾਰੀ ਨੀਤੀ ‘ਤੇ ਹਰਸਿਮਰਤ ਕੌਰ ਬਾਦਲ ਨੇ ਚੱਕੇ ਸਵਾਲ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਂਚ ਕਰਨ ਲਈ ਲਿਖਿਆ ਪੱਤਰ
ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਜਿਨ੍ਹਾਂ ਨੇ 1 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਸਗੋਂ ਵਿਭਾਗ ਵਿੱਚ ਸਿੱਧੀ ਪੱਕੀ ਭਰਤੀ ਹੋਵੇਗੀ।Punjab Roadways Strike
ਪਰ ਹੁਣ ਵੀ ਆਊਟਸੋਰਸ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ। ਯੂਨੀਅਨ ਦੇ ਮੀਤ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀ ਮਨਮਰਜ਼ੀ ‘ਤੇ ਰੋਕ ਲਗਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧੀ ਸਥਿਤੀਆਂ ਨੂੰ ਵੀ ਸੁਧਾਰਨਾ ਚਾਹੀਦਾ ਹੈ। ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ 400 ਦੇ ਕਰੀਬ ਮੁਲਾਜ਼ਮਾਂ ਦੀਆਂ ਸੂਚੀਆਂ ਬਹਾਲ ਕੀਤੀਆਂ ਜਾਣ।Punjab Roadways Strike
ਭਲਕੇ PRTC ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ
PRTC BUS Patiala ਬੀਤੇ ਦਿਨਾਂ ਦੋਰਾਂਨ PRTC ਦੀ ਬਸ ਦਾ ਮਨਾਲੀ ਵਿਚ ਬਿਆਸ ਦਰਿਆ ‘ਚ ਰਿੜ ਜਾਣ ਕਾਰਨ ਪਹਿਲਾਂ ਡਰਾਈਵਰ ਅਤੇ ਫਿਰ ਭਲਕੇ ਕੰਡਕਟਰ ਦੀ ਮੋਤ ਦੀ ਮੰਦਭਾਗੀ ਖ਼ਬਰ ਨੇ ਪੰਜਾਬੀਆਂ ‘ਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਸੀ ਜਿਸ ਉਪਰੰਤ ਹੁਣ ਸਰਕਾਰ ਨੇ ਪੀੜਤ ਪਰੀਵਾਰਾਂ ਦੀ ਬਾਂਹ ਫੜਨ ਦਾ ਯਤਨ ਕੀਤਾ ਹੈ।
ਇਥੇ ਦਸ ਦੇਈਏ ਕੀ ਪੀਆਰਟੀਸੀ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਪਟਿਆਲੇ ਬੱਸੇ ਅੱਡੇ ਸਾਹਮਣੇ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਸੀ। ਜਿਸ ਸਦਕੇ ਹੁਣ ਜਾਬ ਸਰਕਾਰ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।PRTC BUS Patiala
ਇਹ ਵੀ ਪੜ੍ਹੋ:ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ
ਪੀਆਰਟੀਸੀ ਮੁਲਾਜ਼ਮਾਂ ਨੇ ਅੱਜ ਇੱਥੇ ਨਵੇਂ ਸਿਟੀ ਬੱਸ ਸਟੈਂਡ ਦੇ ਨਾਲ ਲੱਗਦੀ ਸੜਕ ’ਤੇ ਜਾਮ ਲਾ ਕੇ ਡਰਾਈਵਰ ਸਤਿਗੁਰ ਸਿੰਘ ਅਤੇ ਕੰਡਕਟਰ ਜਗਸੀਰ ਸਿੰਘ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ। ਬਾਅਦ ਵਿੱਚ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨੇ ਕਿਹਾ, “ਰਾਜ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਆਧਾਰ ‘ਤੇ ਨੌਕਰੀ ਦਿੱਤੀ ਜਾਵੇਗੀ।PRTC BUS Patiala