hukamnama sahib - Nirpakh Post
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Hukamnama Sri Harmandir Sahib Ji
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਅਰਥ: – ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।
Hukamnama Sri Harmandir Sahib Ji
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ 2024)
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਸ਼ੁੱਕਰਵਾਰ, ੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੨੨ ਨਵੰਬਰ, ੨੦੨੪ (ਅੰਗ: ੭੦੬)
ਪੰਜਾਬੀ ਵਿਆਖਿਆ:
ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।
English Translation
SHALOK:
He grants our hearts’ desires, and fulfills all our hopes. He destroys pain and suffering; remember God in meditation, O Nanak — He is not far away.  || 1 ||   Love Him, with whom you enjoy all pleasures. Do not forget that Lord, even for an instant; O Nanak, He fashioned this beautiful body.  || 2 ||   PAUREE:  He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish.  || 3 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਨਵੰਬਰ 2024)
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਸ਼ਨਿੱਚਰਵਾਰ, ੧ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੧੬ ਨਵੰਬਰ, ੨੦੨੪ (ਅੰਗ: ੬੬੬)
ਪੰਜਾਬੀ ਵਿਆਖਿਆ:
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।
English Translation
RAAG DHANAASAREE, THIRD MEHL, FOURTH HOUSE:
ONE UNIVERSAL CREATOR GOD.  BY THE GRACE OF THE TRUE GURU:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love.  || 1 ||   I am a sacrifice to Your Name, O True Lord. The One Lord is the Cause of causes; there is no other at all.  || 1 ||  Pause  ||   I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift.  || 2 ||   Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru.  || 3 || 1 || 9 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਨਵੰਬਰ 2024)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਮੰਗਲਵਾਰ, ੨੦ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੫ ਨਵੰਬਰ, ੨੦੨੪ (ਅੰਗ: ੬੮੫)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।
DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD.  BY THE GRACE OF THE TRUE GURU:
The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls.  || 1 ||   What can the poor crane accomplish by bathing in the mud puddle? It sinks into the mire, and its filth is not washed away.  || 1 ||  Pause  ||   After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him.  || 2 ||   The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word.  || 3 ||   The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord.  || 4 ||   The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path.  || 5 ||   He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain.  || 6 ||   Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state.  || 7 ||   They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth.  || 8 || 1 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2024)
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਮੰਗਲਵਾਰ, ੧੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੯ ਅਕਤੂਬਰ, ੨੦੨੪ (ਅੰਗ: ੬੧)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯॥
English Translation:
SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2024)
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਸੋਮਵਾਰ, ੧੨ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੮ ਅਕਤੂਬਰ, ੨੦੨੪ (ਅੰਗ: ੬੪੬)
ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
English Translation
SHALOK, THIRD MEHL:
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food.  || 1 ||   THIRD MEHL:  There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues.  || 2 ||   PAUREE:  The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True.  || 11 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2024)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥੯॥੧॥
ਸ਼ੁੱਕਰਵਾਰ, ੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੫ ਅਕਤੂਬਰ, ੨੦੨੪ (ਅੰਗ: ੬੩੯)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।੧।ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ । (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ । ਸਾਰੇ ਫਲ ਗੁਰੂ ਦੇ ਕੋਲ ਹਨ ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ । ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ । ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ । ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ । ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ । ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ । ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ । ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ।੭। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ । ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ । ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।੮। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ । ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ।੯।੧।
English Translation:
SORAT’H, FIFTH MEHL, FIRST HOUSE, ASHTAPADEES:
ONE UNIVERSAL CREATOR GOD.  BY THE GRACE OF THE TRUE GURU:
The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known.  || 1 ||   O my mind, meditate on the Lord, the Lord God. He blesses His servant with the gift of the Naam; He is the Destroyer of pain and suffering.  ||  Pause  ||   Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad.  || 2 ||   Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth.  By the Guru’s Word, peace wells up, O Siblings of Destiny; all fruits are with the True Guru.  || 3 ||   Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers.  || 4 ||   The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth.  || 5 ||   The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny.  || 6 ||   My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny.  || 7 ||   Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain.  || 8 ||   Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins.  || 9 || 1 |
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2024)
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਮੰਗਲਵਾਰ, ੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੨੨ ਅਕਤੂਬਰ, ੨੦੨੪ (ਅੰਗ: ੭੨੯)
ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (- ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬॥੧॥੩॥
English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2024)
ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭੁ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਸ਼ੁੱਕਰਵਾਰ, ੨ ਕੱਤਕ (ਸੰਮਤ ੫੫੬ ਨਾਨਕਸ਼ਾਹੀ) ੧੮ ਅਕਤੂਬਰ, ੨੦੨੪ (ਅੰਗ: ੬੧੩)
ਸੋਰਠਿ ਮਹਲਾ ੫ ॥
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।੪।੫॥੧੬॥
SORAT’H, FIFTH MEHL:
As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2024)
ਗੂਜਰੀ ਮਹਲਾ ੫ ॥
ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭੁ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵ ਲਗੇ ਹਰ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭੁ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥
ਮੰਗਲਵਾਰ, ੩੦ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੧੫ ਅਕਤੂਬਰ, ੨੦੨੪ (ਅੰਗ: ੫੦੨)
ਗੂਜਰੀ ਮਹਲਾ ੫ ॥
ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸ਼ਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ ਜੀਵਾਂ ਦੇ ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ ਮੇਹਰ ਕਰ, ਮੈਂ ਸਦਾ ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵਡੀ ਕਿਸਮਤਿ ਨਾਲ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ ਪਰਮਾਤਮਾ ਨਾਲ ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਪੈਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਉਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈ। ਹੇ ਨਾਨਕ! ਆਖ ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸ਼ਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ ਸੰਸਾਰ-ਸਮੁੰਦਰ ਤੋਂ ਬਚਾਉਂਦਾ ਹੈਂ॥੪॥੨॥੩੨॥
GUJRI, FIFTH MEHL:
You are the Almighty Lord, the Giver of Sanctuary, the Destroyer of pain, the King of happiness. Troubles depart, and fear and doubt are dispelled, singing the Glorious Praises of the Immaculate Lord God. || 1 || O Lord of the Universe, without You, there is no other place. Show Mercy to me, O Supreme Lord Master, that I may chant Your Name. || 1 || Pause || Serving the True Guru, I am attached to the Lord’s Lotus Feet; by great good fortune, I have embraced love for Him. My heart lotus blossoms forth in the Saadh Sangat, the Company of the Holy; I have renounced evil-mindedness and intellectualism. || 2 || One who sings the Glorious Praises of the Lord, twenty-four hours a day, and remembers the Lord in meditation, who is kind to the poor, saves himself, and redeems all his generations; all of his bonds are released. || 3 || I take the Support of Your Feet, O God, O Lord and Master; you are with me through and through, God. Nanak has entered Your Sanctuary, God; giving him His hand, the Lord has protected him. || 4 || 2 || 32 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2024)
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਸ਼ਿਨਚਰਵਾਰ, ੨੭ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੧੨ ਅਕਤੂਬਰ, ੨੦੨੪ (ਅੰਗ: ੭੧੩)
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥
TODEE, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2024)
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭੁ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮੁ ਅਧਾਰੁ ॥੧॥ ਸੰਤ ਸਰਣ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ
ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੌਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਿਵ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮੁ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹੁ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੁਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਊਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਕ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕੁ ਸੇਵਿਆ ॥ ਹਾਰ ਡੋਰ ਸੀਗਾਰ ਸਭ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮੁ ਪਿਆਰੁ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਿਰ ਰੰਗਿ ਰਾਤੇ ਸਹਿਜ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
ਵੀਰਵਾਰ, ੨੫ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੧੦ ਅਕਤੂਬਰ, ੨੦੨੪ (ਅੰਗ: ੯੨੭)
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਹੇ ਨਾਨਕ! (ਆਖ—ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ । ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ ।੨। ਛੰਤੁ । ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ । ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ । ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ । ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ । ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ । ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ । (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ।੧। ਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ), ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ । ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ । ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ ।੧। ਹੇ ਨਾਨਕ! (ਆਖ—) ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ । (ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ, ਭਗਵਾਨ ਦਾ ਨਾਮ ਜਪ ਕੇ (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ ।੨। ਛੰਤੁ । (ਹੇ ਸੱਜਣੋ! ਜਿਸ ਮਨੁੱਖ ਨੂੰ) ਪ੍ਰਭੂ-ਖਸਮ ਮਿਲ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਉਸ ਨੂੰ ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ । ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ; ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ । ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ । ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ । ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ । ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ—ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ।੨। ਹੇ ਨਾਨਕ! ਗੁਰੂ ਦੀ ਸੰਗਤਿ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ੍ਰੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ । ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ ।੧। ਹੇ ਨਾਨਕ! ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, (ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ । (ਇਸ ਵਾਸਤੇ, ਹੇ ਭਾਈ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ ।੨। ਛੰਤੁ । (ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ, ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪੇ੍ਰਮ ਦੀ ਅਣਹੋਂਦ ਸਾੜਦੀ ਹੈ । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ । ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ । (ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।੩।ਹੇ ਨਾਨਕ! (ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ । ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ ।੧। ਹੇ ਨਾਨਕ! ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ, ਉਸ ਨੂੰ ਆਪਣਾ ਹਾਰਦਿਕ ਪਿਆਰ ਦੇ ਕੇ ਉਸ ਨੇ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ ।੨। ਛੰਤੁ । (ਹੇ ਸਹੇਲੀਏ! ਜਿਵੇਂ) ਵਰਖਾ-ਰੁੱੱਤ ਬੜੀ ਸੁਖਦਾਈ ਹੁੰਦੀ ਹੈ, ਸਾਵਣ ਭਾਦਰੋਂ ਦੇ ਮਹੀਨਿਆਂ ਵਿਚ (ਵਰਖਾ ਦੇ ਕਾਰਨ) ਬੜੀਆਂ ਮੌਜਾਂ ਬਣੀਆਂ ਰਹਿੰਦੀਆਂ ਹਨ, ਬੱਦਲ ਝੁਕ ਝੁਕ ਕੇ ਵਰ੍ਹਦੇ ਹਨ, ਤਲਾਬਾਂ-ਛੱਪੜਾਂ ਵਿਚ, ਧਰਤੀ ਦੇ ਟੋਇਆਂ ਵਿਚ ਹਰ ਥਾਂ ਸੁਗੰਧੀ-ਭਰਿਆ ਪਾਣੀ ਹੀ ਪਾਣੀ ਭਰ ਜਾਂਦਾ ਹੈ, (ਤਿਵੇਂ ਜਿਨ੍ਹਾਂ ਦੇ ਹਿਰਦੇ-) ਘਰ ਪਰਮਾਤਮਾ ਦੇ ਨਾਮ ਦੇ ਨੌ ਖ਼ਜ਼ਾਨਿਆਂ ਨਾਲ ਨਕਾ-ਨਕਾ ਭਰ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਸਭਨੀਂ ਥਾਈਂ ਦਿੱਸਣ ਲੱਗ ਪੈਂਦਾ ਹੈ । ਸਭਨਾਂ ਦੇ ਦਿਲ ਦੀ ਜਾਣਨ ਵਾਲੇ ਮਾਲਕ-ਪ੍ਰਭੂ ਦਾ ਨਾਮ ਸਿਮਰ ਕੇ ਉਹਨਾਂ ਦੀਆਂ ਸਾਰੀਆਂ ਹੀ ਕੁਲਾਂ ਤਰ ਜਾਂਦੀਆਂ ਹਨ । ਹੇ ਸਹੇਲੀਏ! ਜਿਹੜੇ ਵਡਭਾਗੀ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਟਿਕ ਕੇ ਮਾਇਆ ਦੇ ਮੋਹ ਦੇ ਹੱਲਿਆਂ ਵੱਲੋਂ) ਸੁਚੇਤ ਹੋ ਜਾਂਦੇ ਹਨ, ਉਹਨਾਂ ਨੂੰ ਵਿਕਾਰਾਂ ਦੇ ਕੋਈ ਦਾਗ਼ ਨਹੀਂ ਲੱਗਦੇ, ਦਇਆ ਦਾ ਘਰ ਪ੍ਰਭੂ ਸਦਾ ਉਹਨਾਂ ਉਤੇ ਤ੍ਰੱüਠਿਆ ਰਹਿੰਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਏ! ਉਹਨਾਂ ਨੂੰ ਮਨ ਵਿਚ ਸਦਾ ਪਿਆਰਾ ਲੱਗਣ ਵਾਲਾ ਖਸਮ-ਪ੍ਰਭੂ ਮਿਲ ਪੈਂਦਾ ਹੈ ।੪। ਹੇ ਨਾਨਕ! (ਆਖ—ਪ੍ਰਭੂ ਦੇ ਦਰਸ਼ਨ ਦੀ) ਆਸ (ਰੱਖ ਕੇ) ਦਰਸ਼ਨ ਦੀ ਤਾਂਘ ਨਾਲ ਮੈਂ (ਭਾਲ ਕਰਦੀ) ਫਿਰਦੀ ਹਾਂ ਕਿ ਕਦੋਂ ਮੈਂ ਗੋਪਾਲ-ਪ੍ਰਭੂ ਦਾ ਦਰਸ਼ਨ ਕਰ ਸਕਾਂ । (ਮੈਂ ਭਾਲਦੀ ਹਾਂ ਕਿ) ਕੋਈ ਸੱਜਣ ਸੰਤ ਜਨ ਮੈਨੂੰ ਲੱਭ ਪਏ ਜੋ ਮੈਨੂੰ ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੋਵੇ ।੧। ਹੇ ਨਾਨਕ! (ਆਖ—ਪਰਮਾਤਮਾ ਨੂੰ) ਮਿਲਣ ਤੋਂ ਬਿਨਾ (ਹਿਰਦੇ ਵਿਚ) ਠੰਢ ਨਹੀਂ ਪੈਂਦੀ, ਰਤਾ ਜਿਤਨੇ ਸਮੇ ਲਈ ਭੀ (ਸ਼ਾਂਤੀ ਨਾਲ) ਰਿਹਾ ਨਹੀਂ ਜਾ ਸਕਦਾ । ਪ੍ਰਭੂ ਦੇ ਸੰਤ ਜਨਾਂ ਦੀ ਸਰਨੀ ਪਿਆਂ (ਕੋਈ ਨ ਕੋਈ ਗੁਰਮੁਖ ਦਰਸ਼ਨ ਦੀ) ਆਸ ਪੂਰੀ ਕਰ (ਹੀ) ਦੇਂਦਾ ਹੈ ।੨। ਛੰਤੁ! (ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ । (ਜਿਸ ਜੀਵ-ਇਸਤ੍ਰੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ । ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ । ਇਸਤ੍ਰੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ । (ਇਹੀ ਹਾਲ ਹੁੰਦਾ ਹੈ ਜੀਵ-ਇਸਤ੍ਰੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ । (ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ—ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ ।੫।ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੂੰ) ਪੂਰਨ ਪ੍ਰਭੂ ਜੀ ਮਿਲ ਪਏ (ਉਹਨਾਂ ਦੇ ਅੰਦਰੋਂ) ਹੋਰ ਹੋਰ ਪਾਸੇ ਦੀ ਭਟਕਣਾ ਦੂਰ ਹੋ ਗਈ; (ਉਹਨਾਂ ਦੇ ਅੰਦਰੋਂ) ਤਿ੍ਰਸ਼ਨਾ ਦੀ ਅੱਗ ਬੁੱਝ ਗਈ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਗਏ, (ਉਹਨਾਂ ਦੇ) ਮਨ ਵਿਚ (ਉਹਨਾਂ ਦੇ) ਤਨ ਵਿਚ ਸ਼ਾਂਤੀ ਪੈਦਾ ਹੋ ਗਈ ।੧। ਹੇ ਨਾਨਕ! ਪ੍ਰਭੂ ਨੇ ਆਪ (ਹੀ) ਗੁਰੂ ਨੂੰ (ਜਗਤ ਵਿਚ) ਭੇਜਿਆ । (ਗੁਰੂ ਨੇ ਆ ਕੇ ਦੱਸਿਆ ਕਿ) ਪਰਮਾਤਮਾ ਅਸਾਂ ਜੀਵਾਂ ਤੋਂ ਦੂਰ ਨਹੀਂ ਹੈ, (ਗੁਰੂ ਨੇ ਦੱਸਿਆ ਕਿ) ਸਰਬ-ਵਿਆਪਕ ਪਰਮਾਤਮਾ ਦਾ ਸਿਮਰਨ ਕਰਨ ਨਾਲ ਮਨ ਦੀਆਂ ਭਟਕਣਾਂ ਅਤੇ ਸਾਰੇ ਡਰ ਦੂਰ ਹੋ ਜਾਂਦੇ ਹਨ ।੨। ਛੰਤੁ । ਹੇ ਭਾਈ! ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ, (ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ, ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤਿ੍ਰਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ । ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ । (ਜਿਵੇਂ ਪਤੀ-ਮਿਲਾਪ ਨਾਲ ਇਸਤ੍ਰੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ੍ਰੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ । ਹੇ ਭਾਈ! ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ । ਨਾਨਕ ਬੇਨਤੀ ਕਰਦਾ ਹੈ—ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ ।੬। ਹੇ ਨਾਨਕ! ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ, ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ, ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ ।੧। ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ, ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ) ।੨। ਛੰਤੁ । (ਹੇ ਸਹੇਲੀਓ!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) । ਹੇ ਸਹੇਲੀਓ! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । (ਜਿਹੜੀ-ਜੀਵ-ਇਸਤ੍ਰੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ । ਹੇ ਸਹੇਲੀਓ! (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ । ਉਹ ਜੀਵ-ਇਸਤ੍ਰੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ । ਹੇ ਸਹੇਲੀਓ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ੍ਰੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ੍ਰ ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਓ! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ ।੭।ਹੇ ਭਾਈ! ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ), (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ । ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸੇ੍ਰਸ਼ਟ ਮੰਨੇ ਜਾਂਦੇ ਹਨ ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ । ਹੇ ਨਾਨਕ! (ਆਖ—) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੨। ਛੰਤੁ । (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ । ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ । ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ । ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ, (ਤੇ ਅਰਦਾਸ ਕਰਿਆ ਕਰ—ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ), ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ ।੮।੧।੬।੮।
RAAMKALEE, FIFTH MEHL, RUTI ~ THE SEASONS.  SHALOK:
ONE UNIVERSAL CREATOR GOD.  BY THE GRACE OF THE TRUE GURU: