Asian Games - Nirpakh Post

ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਸ.ਪੀ.ਸੀ.ਐਲ ਅਧਿਕਾਰੀ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ
ਚੰਡੀਗੜ੍ਹ, 30 ਅਕਤੂਬਰ

ASIAN GAMES ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ ਅਤੇ ਸੂਬੇ ਦਾ ਵੀ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ ਹੈ। ਰਾਜ ਕੁਮਾਰ ਅਤੇ ਉੱਤਰਾਖੰਡ ਤੋਂ ਉਸਦੇ ਸਾਥੀ ਚਿਰਾਗ ਬਰੇਥਾ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ।

ਪੈਰਾ ਸ਼ਟਲਰ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਕੁਮਾਰ ਦੀ ਕਾਰਗੁਜ਼ਾਰੀ ਸੂਬੇ ਵਿੱਚ ਮੌਜੂਦ ਖੇਡ ਪ੍ਰਤਿਭਾ ਦਾ ਪ੍ਰਮਾਣ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਕੁਮਾਰ 2011 ਵਿੱਚ ਸਪੋਰਟਸ ਕੋਟੇ ਦੇ ਤਹਿਤ ਇੱਕ ਬਿੱਲ ਡਿਸਟ੍ਰੀਬਿਊਟਰ ਵਜੋਂ ਪੀ.ਐਸ.ਪੀ.ਸੀ.ਐਲ. ਵਿੱਚ ਸ਼ਾਮਲ ਹੋਇਆ ਸੀ। ਉਦੋਂ ਤੋਂ ਲੈ ਕੇ ਉਸਨੇ ਪੈਰਾ-ਬੈਡਮਿੰਟਨ ਦੀ ਖੇਡ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 2014 ਵਿੱਚ ਉਸਨੇ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ, ਅਤੇ ਫਿਰ 2015 ਵਿੱਚ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੋਸ਼ਨ ਕੀਤਾ। ਇੰਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਕਾਰਨ ਉਸਨੂੰ ਸਾਲ 2018 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

READ ALSO ; ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਰਾ-ਬੈਡਮਿੰਟਨ ਦੇ ਖੇਤਰ ਵਿੱਚ ਰਾਜ ਕੁਮਾਰ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਉਸਦੀਆਂ ਪ੍ਰਾਪਤੀਆਂ ਅਤੇ ਸਮਰਪਣ ਦੀ ਮਾਨਤਾ ਵਿੱਚ ਉਸਨੂੰ ਪੀ.ਐਸ.ਪੀ.ਸੀ.ਐਲ ਵਿੱਚ ਜੂਨੀਅਰ ਸਪੋਰਟਸ ਅਫਸਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ, ਤਾਂ ਜੋ ਉਹ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਐਥਲੀਟਾਂ ਦੀ ਅਗਲੀ ਪੀੜ੍ਹੀ ਦੇ ਮਾਰਗਦਰਸ਼ਨ ਵਿੱਚ ਆਪਣਾ ਸਫ਼ਰ ਜਾਰੀ ਰੱਖ ਸਕੇ।“

ਰਾਜ ਕੁਮਾਰ ਦੀ ਜਿੱਤ ਲਈ ਸ਼ਲਾਘਾ ਕਰਦੇ ਹੋਏ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨ (ਪੀ.ਐੱਸ.ਪੀ.ਸੀ.ਐੱਲ.) ਜਸਬੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਰਾਜ ਕੁਮਾਰ ਦੀ ਪ੍ਰਾਪਤੀ ਨਿਰਸੰਦੇਹ ਹੋਰਨਾਂ ਐਥਲੀਟਾਂ ਲਈ ਪ੍ਰੇਰਨਾ ਸਰੋਤ ਹੋਵੇਗੀ ਅਤੇ ਹਰ ਪੱਧਰ ‘ਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਦੀ ਮਹੱਤਤਾ ਨੂੰ ਦਰਸਾਏਗੀ। ASIAN GAMES

ਪੀ.ਐਸ.ਪੀ.ਸੀ.ਐਲ ਦੇ ਸਪੋਰਟਸ ਸੈੱਲ ਦੇ ਡਿਪਟੀ ਚੀਫ ਇੰਜਨੀਅਰ/ਤਕਨੀਕੀ ਕਮ ਇੰਚਾਰਜ ਇੰਜ. ਤੇਜ ਪਾਲ ਬਾਂਸਲ ਨੇ ਦੱਸਿਆ ਕਿ ਭਾਰਤੀ ਜੋੜੀ ਨੂੰ ਵੀਅਤਨਾਮ ਦੀ ਜੋੜੀ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਪਰ ਤਿੰਨ ਸੈੱਟਾਂ ਦੇ ਗਹਿਗੱਚ ਮੁਕਾਬਲੇ ਤੋਂ ਬਾਅਦ ਉਨ੍ਹਾਂ 16-21, 21-17, 21-15 ਦੇ ਸਕੋਰ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲੇ ਵਿੱਚ ਰਾਜ ਕੁਮਾਰ ਅਤੇ ਚਿਰਾਗ ਬਰੇਥਾ ਨੇ ਆਪਣੇ ਇੰਡੋਨੇਸ਼ੀਆਈ ਵਿਰੋਧੀਆਂ ਵਿਰੁੱਧ ਸਰਵੋਤਮ ਯਤਨਾਂ ਦੇ ਬਾਵਜੂਦ ਭਾਰਤੀ ਜੋੜੀ ਸੋਨ ਤਗਮਾ ਜਿੱਤਣ ਤੋਂ ਖੁੰਝ ਗਈ ਅਤੇ ਇੱਕ ਨਜ਼ਦੀਕੀ ਮੁਕਾਬਲੇ ਦੇ ਬਾਅਦ ਚਾਂਦੀ ਦਾ ਤਗਮਾ ਹਾਸਿਲ ਕੀਤਾ। ASIAN GAMES

ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ
Punjab in Asian Games:

ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ

ਮਾਨਸਾ ਜ਼ਿਲੇ ਦੀ ਪ੍ਰਨੀਤ ਕੌਰ ਨੇ ਜਿੱਤਿਆ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ

ਖੇਡ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੀਆਂ ਮੁਬਾਰਕਾਂ, ਹਾਕੀ ਤੇ ਕ੍ਰਿਕਟ ਟੀਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਤੂਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਕਰਨਗੇ ਸਨਮਾਨਤ

ਚੰਡੀਗੜ੍ਹ, 5 ਅਕਤੂਬਰ

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗ਼ੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਅਹਿਮ ਮੈਂਬਰ ਸੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ ਦੇ 72 ਸਾਲਾਂ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਹਾਂਗਜ਼ੂ ਵਿਖੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਕੁੱਲ 16 ਤਮਗ਼ੇ ਜਿੱਤ ਲਏ ਹਨ ਜਦੋਂ ਕਿ ਪੁਰਸ਼ ਹਾਕੀ ਤੇ ਪੁਰਸ਼ ਕ੍ਰਿਕਟ ਦੇ ਮੁਕਾਬਲੇ ਬਾਕੀ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖਿਡਾਰੀਆਂ ਨੇ 1951 ਵਿੱਚ ਨਵੀਂ ਦਿੱਲੀ ਵਿਖੇ ਪਹਿਲੀਆਂ ਏਸ਼ਿਆਈ ਖੇਡਾਂ ਵਿੱਚ ਕੁੱਲ 15 ਤਮਗ਼ੇ ਜਿੱਤੇ ਸਨ।

ਇਹ ਵੀ ਪੜ੍ਹੋ: 5,000 ਰੁਪਏ ਰਿਸ਼ਵਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਦੇ ਨਕਸ਼ੇ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨ ਵਾਲੇ ਖਿਡਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਤਿਆਰੀ ਲਈ ਇਨਾਮ ਰਾਸ਼ੀ ਦਿੱਤੀ ਗਈ ਜਿਸ ਤਹਿਤ 58 ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਇਨਾਮ ਰਾਸ਼ੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਖੇਡ ਦਲ ਦੀ ਵਾਪਸੀ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਰੇ ਤਮਗ਼ਾ ਜੇਤੂ ਖਿਡਾਰੀਆਂ ਦਾ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। Punjab in Asian Games:

ਖੇਡ ਮੰਤਰੀ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਹਾਕੀ ਤੇ ਕ੍ਰਿਕਟ ਖਿਡਾਰੀਆਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਅੱਜ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਪ੍ਰਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਇਸ ਖਿਡਾਰਨ ਨੇ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਮਾਪਿਆਂ ਸਿਰ ਇਨ੍ਹਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਵੀ ਬੰਨ੍ਹਿਆ।

ਪੰਜਾਬ ਦੇ 20 ਖਿਡਾਰੀਆਂ ਨੇ ਹੁਣ ਤੱਕ ਅਥਲੈਟਿਕਸ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਕ੍ਰਿਕਟ, ਰੋਇੰਗ ਤੇ ਬੈਡਮਿੰਟਨ ਵਿੱਚ ਛੇ ਸੋਨੇ, ਛੇ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 16 ਤਮਗ਼ੇ ਜਿੱਤੇ ਹਨ। ਬੀਤੇ ਕੱਲ੍ਹ ਪੰਜਾਬ ਦੀ ਹਰਮਿਲਨ ਬੈਂਸ ਨੇ 1500 ਮੀਟਰ ਤੋਂ ਬਾਅਦ 800 ਮੀਟਰ ਵਿੱਚ ਵੀ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਮੰਜੂ ਰਾਣੀ ਨੇ 35 ਕਿਲੋਮੀਟਰ ਪੈਦਲ ਦੌੜ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। Punjab in Asian Games:

ਏਸ਼ਿਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੀ ਲਗਾਤਾਰ ਦੂਜੀ ਜਿੱਤ
Asian Games Hockey: ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਮੈਚ ਵਿੱਚ ਭਾਰਤ ਨੇ ਸਿੰਗਾਪੁਰ ਨੂੰ 16-1 ਗੋਲਾਂ ਦੇ ਫਰਕ ਨਾਲ ਹਰਾਇਆ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਮੈਚ ਵਿੱਚ 4 ਗੋਲ ਕੀਤੇ। ਮੈਚ ਵਿੱਚ ਰੋਮਾਂਚ ਉਦੋਂ ਹੋਇਆ ਜਦੋਂ ਮਨਦੀਪ ਸਿੰਘ ਨੇ ਲਗਾਤਾਰ 3 ਗੋਲ ਕਰਕੇ ਭਾਰਤ ਦੇ ਅੰਕਾਂ ਦੀ ਗਿਣਤੀ ਨੂੰ ਮਜ਼ਬੂਤ ​​ਕੀਤਾ। ਇਸ ਤੋਂ ਪਹਿਲਾਂ ਭਾਰਤ ਨੇ ਉਜ਼ਬੇਕਿਸਤਾਨ ਨੂੰ 16-0 ਨਾਲ ਹਰਾਇਆ ਸੀ।

ਭਾਰਤ ਦੇ ਗੋਲ ਹਮਲੇ ਵਿੱਚ ਹਰਮਨਪ੍ਰੀਤ ਸਿੰਘ ਸਭ ਤੋਂ ਅੱਗੇ ਸੀ, ਜਿਸ ਨੇ 24ਵੇਂ, 39ਵੇਂ, 40ਵੇਂ ਅਤੇ 42ਵੇਂ ਮਿੰਟ ਵਿੱਚ ਚਾਰ ਗੋਲ ਕੀਤੇ। ਇਸ ਗੋਲ ਵਿੱਚ ਮਨਦੀਪ ਸਿੰਘ ਨੇ ਉਸਦਾ ਸਾਥ ਦਿੱਤਾ। ਉਸ ਨੇ 12ਵੇਂ, 30ਵੇਂ ਅਤੇ 51ਵੇਂ ਮਿੰਟ ਵਿੱਚ ਗੋਲ ਕਰਕੇ ਹੈਟ੍ਰਿਕ ਬਣਾਈ।

ਇਹ ਵੀ ਪੜ੍ਹੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅੰਮ੍ਰਿਤਸਰ ‘ਚ ਕਰਨਗੇ ਇਸ ਵੱਡੀ ਬੈਠਕ ਦੀ ਪ੍ਰਧਾਨਗੀ, ਕਈ ਅੰਤਰਰਾਜੀ ਗੰਭੀਰ ਮਸਲਿਆਂ ‘ਤੇ ਹੋਵੇਗੀ ਗੱਲਬਾਤ

ਹਰਮਨਪ੍ਰੀਤ ਅਤੇ ਮਨਦੀਪ ਸਿੰਘ ਤੋਂ ਇਲਾਵਾ ਟੀਮ ਦੇ ਹੋਰ ਖਿਡਾਰੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਭਿਸ਼ੇਕ ਅਤੇ ਵਰੁਣ ਕੁਮਾਰ ਨੇ 2-2 ਗੋਲ ਕੀਤੇ। ਜਦਕਿ ਲਲਿਤ ਕੁਮਾਰ, ਗੁਰਜੰਟ ਸਿੰਘ, ਵਿਵੇਕ ਸਾਗਰ, ਮਨਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇੱਕ-ਇੱਕ ਗੋਲ ਕੀਤਾ। Asian Games Hockey:

ਭਾਰਤ ਨੇ ਖੇਡ ਵਿੱਚ ਸ਼ੁਰੂ ਤੋਂ ਹੀ ਦਬਾਅ ਬਣਾਈ ਰੱਖਿਆ। ਹਾਲਾਂਕਿ ਸਿੰਗਾਪੁਰ ਦੇ ਡਿਫੈਂਸ ਨੇ ਭਾਰਤੀ ਖਿਡਾਰੀਆਂ ਨੂੰ 12 ਮਿੰਟ ਤੱਕ ਗੋਲ ਕਰਨ ਤੋਂ ਰੋਕਿਆ। ਇਸ ਦੌਰਾਨ ਟੀਮ ਨੂੰ ਕਈ ਵਾਰ ਕਾਰਨਰ ਤੋਂ ਗੋਲ ਕਰਨ ਦਾ ਮੌਕਾ ਮਿਲਿਆ ਪਰ ਅਜਿਹਾ ਨਹੀਂ ਹੋ ਸਕਿਆ। ਮੈਚ ਦਾ ਪਹਿਲਾ ਗੋਲ ਮਨਦੀਪ ਸਿੰਘ ਨੇ ਖੇਡ ਦੇ 12ਵੇਂ ਮਿੰਟ ਵਿੱਚ ਕੀਤਾ। ਇਸ ਤੋਂ ਬਾਅਦ ਸਿੰਗਾਪੁਰ ਲਈ ਭਾਰਤੀ ਟੀਮ ਨੂੰ ਰੋਕਣਾ ਮੁਸ਼ਕਲ ਹੋ ਗਿਆ। ਸਿੰਗਾਪੁਰ ਲਈ ਇੱਕੋ ਇੱਕ ਗੋਲ ਮੁਹੰਮਦ ਜ਼ਕੀ ਨੇ 53ਵੇਂ ਮਿੰਟ ਵਿੱਚ ਕੀਤਾ। Asian Games Hockey:

ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ,4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ
ਚੰਡੀਗੜ੍ਹ, 25 ਸਤੰਬਰ

Asian Games ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਦੋ ਹਫ਼ਤੇ ਇਹ ਖਿਡਾਰੀ ਪੂਰੀ ਜੀਅ ਜਾਨ ਨਾਲ ਖੇਡਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵੀ ਏਸ਼ਿਆਈ ਖੇਡਾਂ ਤੋਂ ਜ਼ਮੀਨੀ ਪੱਧਰ ਉਤੇ ਲਾਗੂ ਹੋ ਗਈ ਹੈ ਅਤੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ 58 ਖਿਡਾਰੀਆਂ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ ਨਗਦ ਇਨਾਮ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਲਈ ਨਗਦ ਇਨਾਮ ਰਾਸ਼ੀ ਦੇਣ ਲਈ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਜਿਨਾਂ ਸਦਕਾ ਪੰਜਾਬ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਦੇਣ ਵਾਲਾ ਪਹਿਲਾ ਸੂਬਾ ਬਣਿਆ। ਉਨਾਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਮਿਲਣਗੇ।

READ ALSO : ਜਾਣੋ ,ਪੰਜਾਬ ਦੇ ਪਹਿਲੇ ਸੂਫੀ ਕਵੀ ਦੀ ਕਹਾਣੀ

ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਹਾਕੀ ਖੇਡ ਵਿੱਚ 10 ਖਿਡਾਰੀ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਜਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ, ਨਿਸ਼ਾਨੇਬਾਜ਼ੀ ਵਿੱਚ 9 ਖਿਡਾਰੀ ਜ਼ੋਰਾਵਾਰ ਸਿੰਘ ਸੰਧੂ, ਗਨੀਮਤ ਸੇਖੋਂ, ਅੰਗਦਵੀਰ ਸਿੰਘ ਬਾਜਵਾ, ਗੁਰਜੋਤ ਸਿੰਘ ਖੰਗੂੜਾ, ਪਰੀਨਾਜ਼ ਧਾਲੀਵਾਲ, ਰਾਜੇਸ਼ਵਰੀ ਕੁਮਾਰੀ, ਸਿਫ਼ਤ ਕੌਰ ਸਮਰਾ, ਵਿਜੈਵੀਰ ਸਿੱਧੂ ਤੇ ਅਰਜੁਨ ਸਿੰਘ ਚੀਮਾ, ਰੋਇੰਗ ਵਿੱਚ ਪੰਜ ਖਿਡਾਰੀ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਮੀਤ ਸਿੰਘ ਤੇ ਸਤਨਾਮ ਸਿੰਘ, ਕ੍ਰਿਕਟ ਵਿੱਚ ਪੰਜ ਖਿਡਾਰੀ ਕਪਤਾਨ ਹਰਮਨਪ੍ਰੀਤ ਕੌਰ, ਕਨਿਕਾ ਅਹੂਜਾ, ਅਮਨਜੋਤ ਕੌਰ, ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ, ਬਾਸਕਟਬਾਲ ਵਿੱਚ ਪੰਜ ਖਿਡਾਰੀ ਸਹਿਜਪ੍ਰੀਤ ਸਿੰਘ ਸੇਖੋਂ, ਪਿ੍ਰੰਸਪਾਲ ਸਿੰਘ, ਮਨਮੀਤ ਕੌਰ, ਯਸ਼ਨੀਤ ਕੌਰ ਤੇ ਅਨਮੋਲਪ੍ਰੀਤ ਕੌਰ,  ਅਥਲੈਟਿਕਸ ਵਿੱਚ ਚਾਰ ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ, ਹਰਮਿਲਨ ਬੈਂਸ, ਮੰਜੂ ਰਾਣੀ, ਤੇ ਅਕਸ਼ਦੀਪ ਸਿੰਘ, ਤੀਰਅੰਦਾਜ਼ੀ ਵਿੱਚ ਤਿੰਨ ਖਿਡਾਰੀ ਪ੍ਰਨੀਤ ਕੌਰ, ਅਵਨੀਤ ਕੌਰ ਤੇ ਸਿਮਰਨਜੀਤ ਕੌਰ, ਤਲਵਾਰਬਾਜ਼ੀ ਵਿਚ ਦੋ ਖਿਡਾਰੀ ਈਨਾ ਅਰੋੜਾ ਤੇ ਅਰਜੁਨ, ਸਾਈਕਲਿੰਗ ਵਿੱਚ ਦੋ ਖਿਡਾਰੀ ਹਰਸ਼ਵੀਰ ਸਿੰਘ ਸੇਖੋਂ ਤੇ ਵਿਸ਼ਵਜੀਤ ਸਿੰਘ, ਬੈਡਮਿੰਟਨ ਵਿੱਚ ਇਕ ਖਿਡਾਰੀ ਧਰੁਵ ਕਪਿਲਾ, ਜੂਡੋ ਵਿੱਚ ਇਕ ਖਿਡਾਰੀ ਅਵਤਾਰ ਸਿੰਘ, ਕੁਸ਼ਤੀ ਵਿੱਚ ਇਕ ਖਿਡਾਰੀ ਨਰਿੰਦਰ ਚੀਮਾ ਸ਼ਾਮਲ ਹਨ। Asian Games

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ 58 ਖਿਡਾਰੀਆਂ ਵਿੱਚ 10 ਪੈਰਾ ਖਿਡਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਪੈਰਾ ਪਾਵਰ ਲਿਫਟਿੰਗ ਵਿੱਚ ਚਾਰ ਖਿਡਾਰੀ ਪਰਮਜੀਤ ਕੁਮਾਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸੀਮਾ ਰਾਣੀ, ਪੈਰਾ ਅਥਲੈਟਿਕਸ ਵਿੱਚ ਤਿੰਨ ਖਿਡਾਰੀ ਮੁਹੰਮਦ ਯਾਸੀਰ, ਮਿਥੁਨ ਤੇ ਜਸਪ੍ਰੀਤ ਕੌਰ ਸਰਾਂ, ਪੈਰਾ ਬੈਡਮਿੰਟਨ ਵਿੱਚ ਦੋ ਖਿਡਾਰੀ ਪਲਕ ਕੋਹਲੀ ਤੇ ਰਾਜ ਕੁਮਾਰ ਹਨ ਅਤੇ ਪੈਰਾ ਤਾਇਕਵਾਂਡੋ ਵਿੱਚ ਇਕ ਖਿਡਾਰੀ ਵੀਨਾ ਅਰੋੜਾ ਭਾਰਤੀ ਖੇਡ ਦਲ ਵਿੱਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਨ। Asian Games

ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ
ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਟੀਮ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਮਹਿਲਾ ਕ੍ਰਿਕਟ ਵਿੱਚ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕਰ ਰਹੀਆਂ ਹਨ ਪੰਜਾਬ ਦੀਆਂ ਖਿਡਾਰਨਾਂ

ਚੰਡੀਗੜ੍ਹ, 18 ਜੁਲਾਈ

Asian Games ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦਿਆਂ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਪਹਿਲੀ ਵਾਰ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ। ਪਟਿਆਲਾ ਦੀ ਰਹਿਣ ਵਾਲੀ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਮਹਿਲਾ ਪ੍ਰੀਮੀਅਰ ਲੀਗ ਵਿੱਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।

ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨੀਆ ਭਾਟੀਆ ਤੋਂ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿੱਚ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। Asian Games

ਸਤੰਬਰ-ਅਕਤੂਬਰ ਮਹੀਨੇ ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਚੁਣੀ ਗਈ ਭਾਰਤੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਕਨਿਕਾ ਆਹੂਜਾ ਨੂੰ ਸ਼ਾਮਲ ਕੀਤਾ ਗਿਆ ਹੈ। ਹਰਲੀਨ ਦਿਓਲ ਸਟੈਂਡ ਬਾਏ ਖਿਡਾਰਨ ਹੈ। ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਗਿਣਤੀ ਹੈ। ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਇਨਾਮ ਨਾਲ ਸਨਮਾਨਿਆ ਜਾਵੇਗਾ।

ਮੀਤ ਹੇਅਰ ਨੇ ਕਨਿਕਾ ਆਹੂਜਾ ਨਾਲ ਗੱਲਬਾਤ ਕਰਦਿਆਂ ਉਸ ਦੀ ਖੇਡ ਵਿੱਚ ਸ਼ੁਰੂਆਤ ਅਤੇ ਅਭਿਆਸ ਦੇ ਰੁਝਾਨ ਬਾਰੇ ਵੀ ਚਰਚਾ ਕੀਤਾ। ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਅਤੇ ਕ੍ਰਿਕਟ ਹੱਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਹਾਜ਼ਰ ਸਨ ਜਿੱਥੇ ਅਭਿਆਸ ਸ਼ੁਰੂ ਕਰਕੇ ਕਨਿਕਾ ਨੇ ਆਪਣਾ ਕ੍ਰਿਕਟ ਕਰੀਅਰ ਸ਼ੁਰ ਕੀਤਾ। Asian Games