Dr Baljit Kaur - Nirpakh Post

ਪੰਜਾਬ ਸਰਕਾਰ ਨੇ 4532.60 ਕਰੋੜ ਰੁਪਏ ਦੀ ਪੈਨਸ਼ਨ ਲੱਗਭੱਗ 34.09 ਲਾਭਪਾਤਰੀਆਂ ਨੂੰ ਨਵੰਬਰ 2024 ਤੱਕ ਵੰਡੀ
Dr Baljit kaur

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ।

ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮਿਲਦੀ ਹੈ। ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪਾਰਦਰਸ਼ੀ ਢੰਗ ਨਾਲ ਅਦਾਇਗੀ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਸਕੀਮ ਦਾ ਉਦੇਸ਼ ਉਹਨਾਂ ਵਿੱਚ ਆਤਮ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।

Read Also ; ਹਰਿਆਣਾ ਦੇ ਸਰਕਾਰੀ -ਪ੍ਰਾਈਵੇਟ ਸਕੂਲਾਂ ਚ ਹੋਇਆ ਛੁੱਟੀਆਂ ਐਲਾਨ , ਧੁੰਦ ‘ਤੇ ਠੰਢ ਕਾਰਨ ITI ਦਾ ਸਮਾਂ ਬਦਲਿਆ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ “ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ” ਦੀ ਸ਼ੁਰੂਆਤ ਕੀਤੀ। ਇਹਨਾਂ ਕੈਂਪਾਂ ਦਾ ਸਾਰੇ ਜ਼ਿਲ੍ਹਿਆਂ ਤੱਕ ਵਿਸਥਾਰ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਕੈਂਪ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਮਹਿਲਾਵਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਕੈਂਪਾਂ ਵਿੱਚ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ।

ਬਰਨਾਲਾ ਜ਼ਿਲ੍ਹੇ ਵਿੱਚ ਲੱਗੇ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀ ਲਈ ਇੰਟਰਵਿਊ ਲਈ ਹਾਜ਼ਰ ਹੋਈਆਂ। ਇਸ ਸਮਾਗਮ ਦੌਰਾਨ 88 ਮਹਿਲਾਵਾਂ ਨੇ ਆਈ.ਬੀ.ਐਮ. ਅਤੇ ਮਾਈਕ੍ਰੋਸਾਫਟ ਵੱਲੋਂ ਪੇਸ਼ ਕੀਤੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇਸ਼ਨ ਕਰਵਾਈ। ਕੈਂਪ ਵਿੱਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ ਅਤੇ ਕਾਸਮੈਟਿਕਸ ਵਰਗੇ ਸੈਕਟਰਾਂ ਦੀਆਂ ਕੰਪਨੀਆਂ ਨੇ ਭਾਗ ਲਿਆ। ਨਤੀਜੇ ਵਜੋਂ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਅਤੇ ਅੱਠ ਨੂੰ ਮੌਕੇ ‘ਤੇ ਹੀ ਨਿਯੁਕਤੀ ਪੱਤਰ ਦਿੱਤੇ ਗਏ।

Dr Baljit kaur

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ, ਮੌਜੂਦਾ ਪੰਚ ਅਤੇ ਇੱਕ ਹੋਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ
SCHEDULED CASTE CERTIFICATE:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 14 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਇਆ ਰਾਜੂ ਰਾਮ ਮੌਜੂਦਾ ਪੰਚ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜਿਲਾ ਪਟਿਆਲਾ ਅਤੇ ਅਮਰ ਕੌਰ ਪਤਨੀ ਲੇਟ ਤੇਜਾ ਸਿੰਘ ਕੁਲਦੀਪ ਨਗਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਾਲ ਸਿੰਘ ਪੁੱਤਰ ਜੀਤ ਸਿੰਘ ਪਿੰਡ ਰਤਨਹੇੜੀ, ਪਟਿਆਲਾ ਅਤੇ ਹੋਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜੂ ਰਾਮ ਉੱਤਰ ਪ੍ਰਦੇਸ਼ ਤੋਂ ਆ ਕੇ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ। ਜਿਸ ਕਾਰਨ ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਬਲਬੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ  ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰ ਕੌਰ ਵੱਲੋਂ ਆਪਣੇ ਪਤੀ ਦੀ ਮੌਤ ਤੋ ਬਾਅਦ ਅਨੁਸੂਚਿਤ ਜਾਤੀ (ਰਾਮਦਾਸੀਆ) ਦਾ ਸਰਟੀਫਿਕੇਟ ਬਣਾਇਆ ਗਿਆ ਸੀ, ਜਦ ਕਿ ਉਹ ਹਰਿਆਣਾ ਰਾਜ ਦੀ ਜੰਮਪਲ ਹੈ। ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦੀ ਹੈ।  ਸਿਕਾਇਤ ਕਰਤਾ ਵੱਲੋਂ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਸ੍ਰੀ ਰਾਜੂ ਰਾਮ ਦੀ ਜਾਤੀ ਅਨੁਸੂਚਿਤ ਜਾਤੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ  ਰਾਜੂ ਮੌਜੂਦਾ ਪੰਚ ਪੁੱਤਰ  ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜਿਲਾ ਪਟਿਆਲਾ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। SCHEDULED CASTE CERTIFICATE:
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਮਰ ਕੌਰ ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਅਮਰ ਕੌਰ ਦਾ ਪਤੀ ਤੇਜਾ ਸਿੰਘ ਸਰਕਾਰੀ ਹਸਪਤਾਲ, ਏ.ਪੀ.ਜੈਨ ਰਾਜਪੁਰਾ ਵਿਖੇ ਦਰਜਾ-4 ਕਰਮਚਾਰੀ ਸੀ। ਉਸ ਨੇ ਪਤੀ ਦੀ ਮੌਤ ਤੋਂ ਬਾਅਦ ਸਾਲ 2000 ਵਿੱਚ ਉਸੇ ਹਸਪਤਾਲ ਵਿੱਚ ਦਰਜਾ-4 ਦੀ ਨੌਕਰੀ ਜੁਆਇਨ ਕੀਤੀ ਸੀ। ਅਮਰ ਕੌਰ ਹਰਿਆਣਾ ਦੀ ਜੰਮਪਲ ਹੈ ਪ੍ਰੰਤੂ ਉਸ ਨੇ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦੀ ਹੈ। ਇਸ ਲਈ ਅਮਰ ਕੌਰ ਪਤਨੀ ਤੇਜਾ ਸਿੰਘ ਰਾਜਪੁਰਾ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਰਾਜੂ ਰਾਮ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1158 ਮਿਤੀ 19.08.2009 ਅਤੇ ਅਮਰ ਕੌਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:2155 ਮਿਤੀ 04.07.2013 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। SCHEDULED CASTE CERTIFICATE:

ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Dr. Baljit Kaur said

ਚੰਡੀਗੜ੍ਹ, 7 ਅਗਸਤ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਅਸ਼ੀਰਵਾਦ ਸਕੀਮ ਦੇ 14 ਜਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਅਗਸਤ ‘ਚ 3 ਦਿਨ ਨਹੀਂ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ: ਠੇਕਾ ਕਰਮਚਾਰੀ 14 ਅਗਸਤ ਤੋਂ 16 ਅਗਸਤ ਤੱਕ ਕਰਨਗੇ ਹੜਤਾਲ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜ਼ਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।Dr. Baljit Kaur said

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।Dr. Baljit Kaur said