today hukamnama darbar sahib amritsar - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2024)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ   ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਮੰਗਲਵਾਰ, ੮ ਜੇਠ (ਸੰਮਤ ੫੫੬ ਨਾਨਕਸ਼ਾਹੀ) ੨੧ ਮਈ, ੨੦੨੪   (ਅੰਗ: ੬੮੫)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ   ਸਤਿਗੁਰ ਪ੍ਰਸਾਦਿ ॥
ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ  ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2024)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੫ ਜੇਠ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2024)
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਸ਼ੁੱਕਰਵਾਰ, ੪ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੭ ਮਈ, ੨੦੨੪   (ਅੰਗ: ੬੮੦)

ਧਨਾਸਰੀ ਮਹਲਾ ੫ ॥ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2024)
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਬੁੱਧਵਾਰ, ੨ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੫ ਮਈ, ੨੦੨੪   (ਅੰਗ: ੭੧੯)
ਬੈਰਾੜੀ ਮਹਲਾ ੪ ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ, 2024)
ਸੋਰਠਿ ਮਹਲਾ ੧ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥
ਮੰਗਲਵਾਰ, ੧ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੪ ਮਈ, ੨੦੨੪    (ਅੰਗ: ੬੩੬)
ਸੋਰਠਿ ਮਹਲਾ ੧ ॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦੈ੍ਵਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2024)
ਸਲੋਕ ਮਃ ੩ ॥
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ  ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ  ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ  ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ  ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥  ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ  ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ  ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥  ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ  ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
ਸੋਮਵਾਰ, ੩੧ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੩ ਮਈ, ੨੦੨੪  (ਅੰਗ: ੮੫੩)
ਸਲੋਕ ਮਃ ੩ ॥
ਹੇ ਪ੍ਰਭੂ! (ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ।੧।ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ । ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ । ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ । (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ ।੨।(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ । ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ । ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ । ਹੇ ਨਾਨਕ! (ਆਖ—) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ ।ਹੇ ਭਾਈ! (ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ । ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ ।੧੦।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ, 2024)
ਗੋਂਡ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥
ਸ਼ਨਿੱਚਰਵਾਰ, ੨੯ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੧ ਮਈ, ੨੦੨੪    (ਅੰਗ: ੮੭੧)
ਗੋਂਡ॥
ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ ਮਨੁੱਖ ਆਖ਼ਰ ਮਰ ਜਾਂਦਾ ਹੈ, ਇਹ ਮਾਇਅ ਵਹੁਟੀ ਉਸ ਦੇ ਮਰਨ ਤੇ ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ ਖਸਮ ਕੋਈ ਧਿਰ ਹੋਰ ਬਣ ਜਾਂਦਾ ਹੈ ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ। ਇਸ ਮਾਇਆ ਦਾ ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ ਵਿਚ ਮਸਤ ਰਹਿਣ ਕਰਕੇ ਅਗਾਂਹ ਆਪਣੇ ਲਈ ਨਰਕ ਸਹੇੜਦਾ ਹੈ।੧। ਇਹ ਮਾਇਆ ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ, ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ।੧। ਰਹਾਉ। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੋਹਣੀ ਬਣੀ ਰਹਿੰਦੀ ਹੈ। ਇਸ ਨੂੰ ਵੇਖ ਵੇਖ ਕੇ ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ ਵਾਂਗ ਦਿੱਸਦੀ ਹੈ। ਵੇਸਵਾ ਵਾਂਗ ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ ਸੰਤਾਂ ਤੋਂ ਪਰੇ ਪਰੇ ਹੀ ਫਿਰਦੀ ਹੈ।੨। ਇਹ ਮਾਇਆ ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ ਸੰਤਾਂ ਉੱਤੇ ਗੁਰੂ ਦੀ ਮਿਹਰ ਹੋਣ ਕਰਕੇ ਇਹ ਸੰਤਾਂ ਦੀ ਮਾਰ ਤੋਂ ਭੀ ਡਰਦੀ ਹੈ ਇਸ ਵਾਸਤੇ ਨੇੜੇ ਨਹੀਂ ਢੁੱਕਦੀ। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ- ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ, 2024)
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਸ਼ੁੱਕਰਵਾਰ, ੨੮ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੦ ਮਈ, ੨੦੨੪   (ਅੰਗ: ੬੪੬)
ਸਲੋਕੁ ਮਃ ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ, 2024)
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਵੀਰਵਾਰ, ੨੭ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੯ ਮਈ, ੨੦੨੪  (ਅੰਗ: ੬੧੯)
ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ, 2024)
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਬੁੱਧਵਾਰ, ੨੬ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੮ ਮਈ, ੨੦੨੪   (ਅੰਗ: ੬੬੮)
ਧਨਾਸਰੀ ਮਹਲਾ ੪ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ, 2024)
ਰਾਮਕਲੀ ਮਹਲਾ ੧ ॥
ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥
ਮੰਗਲਵਾਰ, ੨੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੭ ਮਈ, ੨੦੨੪    (ਅੰਗ: ੯੦੪)
ਰਾਮਕਲੀ ਮਹਲਾ ੧ ॥
ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ । ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।੧। ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ । ਸੱਚ ਬੋਲਣਾ ਚਾਹੀਦਾ ਹੈ । ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।੧।ਰਹਾਉ। (ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ । (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ । ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ ।੨। (ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ । (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ ।੩। (ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ), ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ । ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ ।੪। ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ । ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ । ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।੫। ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ । (ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ ।੬। ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ । ਕੋ੍ਰੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ ।੭। ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ । ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ । (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ ।੮। (ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ । ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।੯।੪।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ, 2024)
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਸੋਮਵਾਰ, ੨੪ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੬ ਮਈ, ੨੦੨੪    (ਅੰਗ: ੬੮੪)
ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ੍ਰਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।