Gold Medal - Nirpakh Post
ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮਾਰੀ ਵੱਡੀ ਮੱਲ੍ਹ, ਜਿੱਤਿਆ ਪਹਿਲਾ ਸੋਨ ਤਮਗਾ
Indian Women Cricket Team:
ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਮੁਕਾਬਲੇ ਵਿੱਚ ਭਾਰਤ ਨੇ ਸੋਨ ਤਗ਼ਮਾ ਜਿੱਤ ਲਿਆ ਹੈ। ਸੋਮਵਾਰ ਨੂੰ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਏਸ਼ੀਆਈ ਖੇਡਾਂ ਦੇ ਕ੍ਰਿਕਟ ਈਵੈਂਟ ਵਿੱਚ ਇਹ ਭਾਰਤ ਦਾ ਪਹਿਲਾ ਤਮਗਾ ਹੈ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਕਿਸੇ ਵੀ ਏਸ਼ਿਆਈ ਖੇਡਾਂ ਵਿੱਚ ਹਿੱਸਾ ਨਹੀਂ ਲਿਆ ਸੀ।
ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 116 ਦੌੜਾਂ ਬਣਾਈਆਂ ਅਤੇ ਸ਼੍ਰੀਲੰਕਾ ਨੂੰ 117 ਦੌੜਾਂ ਦਾ ਟੀਚਾ ਦਿੱਤਾ। ਸ਼੍ਰੀਲੰਕਾ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 97 ਦੌੜਾਂ ਹੀ ਬਣਾ ਸਕੀ। ਭਾਰਤ ਲਈ ਤਿੱਤਤ ਸਾਧੂ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। Indian Women Cricket Team:
ਭਾਰਤ ਲਈ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਸ ਨੇ 45 ਗੇਂਦਾਂ ‘ਤੇ 46 ਦੌੜਾਂ ਦੀ ਪਾਰੀ ਖੇਡੀ। ਮੰਧਾਨਾ ਤੋਂ ਇਲਾਵਾ ਜੇਮਿਮਾ ਰੌਡਰਿਗਜ਼ ਨੇ 40 ਗੇਂਦਾਂ ‘ਤੇ 42 ਦੌੜਾਂ ਦੀ ਪਾਰੀ ਖੇਡੀ। ਸ਼੍ਰੀਲੰਕਾ ਲਈ ਇਨੋਕਾ ਰਣਵੀਰਾ, ਸੁਗੰਧੀਕਾ ਕੁਮਾਰੀ ਅਤੇ ਉਦੇਸ਼ਿਕਾ ਪ੍ਰਬੋਧਿਨੀ ਨੇ 2-2 ਵਿਕਟਾਂ ਲਈਆਂ।
ਇਹ ਵੀ ਪੜ੍ਹੋ: ਭਾਰਤ ਨੇ ਏਸ਼ੀਆਈ ਖੇਡਾਂ ‘ਚ ਕੀਤੀ ਸ਼ਾਨਦਾਰ ਸ਼ੁਰੂਆਤ, ਦੂਜੇ ਦਿਨ ਜਿੱਤੇ 5 ਤਗਮੇ
ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਰਹੀ। 14 ਓਵਰਾਂ ਤੱਕ ਭਾਰਤੀ ਟੀਮ ਨੇ ਇੱਕ ਵਿਕਟ ਗੁਆ ਕੇ 86 ਦੌੜਾਂ ਬਣਾ ਲਈਆਂ ਸਨ ਪਰ ਅਗਲੇ 6 ਓਵਰਾਂ ਵਿੱਚ ਟੀਮ 6 ਵਿਕਟਾਂ ਗੁਆ ਕੇ 30 ਦੌੜਾਂ ਹੀ ਬਣਾ ਸਕੀ। ਮੰਧਾਨਾ ਅਤੇ ਜੇਮਿਮਾ ਤੋਂ ਇਲਾਵਾ ਕੋਈ ਵੀ ਖਿਡਾਰੀ ਜ਼ਿਆਦਾ ਦੇਰ ਤੱਕ ਕ੍ਰੀਜ਼ ‘ਤੇ ਨਹੀਂ ਟਿਕ ਸਕਿਆ।
ਪਿੱਛਾ ਕਰਨ ਉਤਰੀ ਸ਼੍ਰੀਲੰਕਾਈ ਟੀਮ ਦੀ ਸ਼ੁਰੂਆਤ ਖਰਾਬ ਰਹੀ। ਪਹਿਲੇ 6 ਓਵਰਾਂ ‘ਚ ਟੀਮ ਨੇ 3 ਵਿਕਟਾਂ ਗੁਆ ਕੇ ਸਿਰਫ 28 ਦੌੜਾਂ ਬਣਾਈਆਂ। ਤੀਤਾਸ ਸਾਧੂ ਨੇ ਪਾਵਰਪਲੇ ਵਿੱਚ ਤਿੰਨੋਂ ਵਿਕਟਾਂ ਲਈਆਂ।
16 ਦੌੜਾਂ ‘ਤੇ ਸ਼ੈਫਾਲੀ ਦਾ ਵਿਕਟ ਗੁਆਉਣ ਤੋਂ ਬਾਅਦ ਮੰਧਾਨਾ ਅਤੇ ਰੋਡਰਿਗਜ਼ ਨੇ 73 ਦੌੜਾਂ ਦੀ ਸਾਂਝੇਦਾਰੀ ਕੀਤੀ। ਦੋਵਾਂ ਨੇ ਦੂਜੀ ਵਿਕਟ ਲਈ 67 ਗੇਂਦਾਂ ‘ਤੇ 73 ਦੌੜਾਂ ਜੋੜੀਆਂ। ਇਸ ਸਾਂਝੇਦਾਰੀ ਨੂੰ ਇਨੋਕਾ ਰਣਵੀਰਾ ਨੇ ਤੋੜਿਆ। Indian Women Cricket Team:
ਚੰਡੀਗੜ੍ਹ, 18 ਅਗਸਤ:
GURMEET SINGH KHUDIAN ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨਾਲ ਬੋਰਡ ਦੇ ਨਾਲ ਮੰਡੀ ਬੋਰਡ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ‘ਤੇ ਸੁਰੱਖਿਆ ਸਾਈਨਜ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।
ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਨਵੇਂ ਸ਼ੈੱਡਾਂ ਅਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿੱਚ ਏ.ਟੀ.ਐਮ. ਬੂਥ ਲਗਾਉਣ, ਖਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਵਾਸਤੇ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਮੰਡੀਆਂ ਵਿੱਚ 50,000 ਬੂਟੇ ਵੀ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 47.58 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ।
READ ALSO:ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ
ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਮਤੀ ਅੰਮ੍ਰਿਤ ਕੌਰ ਗਿੱਲ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ਉੱਤੇ ਸੈਂਟਰ ਲਾਈਨ, ਤਿੱਖੇ ਮੋੜਾਂ ‘ਅਤੇ ਕਰਵਜ ਤੇ ਸੜਕ ਦੇ ਦੋਵੇਂ ਕਿਨਾਰਿਆਂ ‘ਤੇ ਚਿੱਟੀਆਂ ਪੱਟੀਆਂ, ਚੇਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਵੀ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ ਨਾਲ ਲਿੰਕ ਸੜਕਾਂ ‘ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ। GURMEET SINGH KHUDIAN
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਟਾਫ਼ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ।GURMEET SINGH KHUDIAN