gurbani - Nirpakh Post

AI ਟੂਲਸ ਰਾਹੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਸ਼੍ਰੋਮਣੀ ਕਮੇਟੀ ਵੱਲੋਂ ਲਿਖੇ ਗਏ ਪੱਤਰ ਵਿੱਚ ਚੈਟ ਜੀਪੀਟੀ, ਡੀਪਸੀਕ, ਗਰੋਕ, ਜੇਮਿਨੀ ਏਆਈ, ਮੈਟਾ, ਗੂਗਲ, ਵੀਓ 3, ਡਿਸਕਰਿਪਟ, ਰਨਵੇਅ ਐਮਐਲ, ਪਿਕਟੋਰੀ, ਮਜਿਸਟੋ, ਇਨਵੀਡਿਓ, ਡੈਲ-ਈ 2, ਮਿਡਜਰਨੀ, ਡੀਪਏਆਈ ਅਤੇ ਹੋਰ ਸ਼ਾਮਲ ਹਨ।

ਇਸ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪ੍ਰੰਪਰਾਵਾਂ ਹਨ, ਜਿਨ੍ਹਾਂ ਵਿਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਤਕਨੀਕ ਦੇ ਯੁੱਗ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਤਸਵੀਰਾਂ ਨਾਲ ਛੇੜਛਾੜ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬਉੱਚ ਹਨ, ਜਿਸ ਅੰਦਰ ਦਰਜ ਗੁਰਬਾਣੀ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਹੋ ਸਕਦੀ, ਪ੍ਰੰਤੂ ਅਜਿਹੀਆਂ ਐਪਸ ਗੁਰਬਾਣੀ ਦੀਆਂ ਪਾਵਨ ਪੰਗਤੀਆਂ ਨੂੰ ਗ਼ਲਤ ਤਰੀਕੇ ਨਾਲ ਦਰਸਾ ਰਹੀਆਂ ਹਨ, ਜੋ ਗੁਰਬਾਣੀ ਦੀ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਕਈ ਇਤਰਾਜ਼ ਪ੍ਰਗਟ ਹੋਏ ਹਨ, ਜਿਸ ਦੇ ਮੱਦੇਨਜ਼ਰ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਏਆਈ ਪਲੇਟਫਾਰਮਾਂ ’ਤੇ ਅਜਿਹਾ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਸਤਿਕਾਰਯੋਗ ਸਿੱਖ ਧਾਰਮਿਕ ਸ਼ਖ਼ਸੀਅਤਾਂ, ਪਾਵਨ ਗ੍ਰੰਥਾਂ ਅਤੇ ਸਿੱਖ ਪ੍ਰਤੀਕਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਨੌਜਵਾਨ ਪੀੜ੍ਹੀ ਤਕਨਾਲੋਜੀ ਦੀ ਵਰਤੋਂ ਜਰੀਏ ਆਪਣੇ ਇਤਿਹਾਸ, ਪ੍ਰੰਪਰਾਵਾਂ ਅਤੇ ਮਾਨਤਾਵਾਂ ਨੂੰ ਜਾਣਨ ਦਾ ਯਤਨ ਕਰਦੀ ਹੈ, ਪਰ ਏਆਈ ਦੁਆਰਾ ਉਨ੍ਹਾਂ ਨੂੰ ਮਿਲ ਰਹੀ ਅਧੂਰੀ ਤੇ ਗ਼ਲਤ ਜਾਣਕਾਰੀ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਸਾਬਤ ਹੋ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਈ ਗੁਰਬਾਣੀ ਐਪਸ ’ਤੇ ਵੀ ਗੁਰਬਾਣੀ ਸ਼ੁੱਧ ਰੂਪ ਵਿਚ ਨਹੀਂ ਹੈ, ਜਿਸ ਬਾਰੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਐਪਸ ਤੋਂ ਅਧੂਰੀ ਜਾਣਕਾਰੀ ਨਾ ਲੈਣ, ਸਗੋਂ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਸਬੰਧੀ ਇਤਿਹਾਸਕ ਸਰੋਤਾਂ ਦੀ ਹੀ ਵਰਤੋਂ ਕਰਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸਰਕਾਰੀ ਤੌਰ ’ਤੇ ਵੀ ਨੋਟਿਸ ਲਿਆ ਜਾਵੇ ਅਤੇ ਕੋਈ ਠੋਸ ਨੀਤੀ ਬਣਾ ਕੇ ਅਜਿਹੇ ਚਲਣ ਨੂੰ ਰੋਕਣ ਲਈ ਪ੍ਰਬੰਧ ਕੀਤੇ ਜਾਣ।

ਜਿੰਨਾ ਚਿਰ ਤਕ ਸੈਟੇਲਾਈਟ ਚੈਨਲ ਸ਼ੁਰੁ ਨਹੀਂ ਹੁੰਦਾ ਉਂਨਾ ਚਿਰ ਤਕ ਇਸਦਾ ਪ੍ਰਸਾਰਣ ਪਹਿਲਾਂ ਵਾਂਗ ਪੀਟੀਸੀ ਚੈਨਲ ਤੇ ਚਲਦਾ ਰਹੇਗਾ
ਸੈਟੇਲਾਈਟ ਟੀਵੀ ‘ਤੇ ਗੁਰਬਾਣੀ ਪ੍ਰਸਾਰਣ ਸਬੰਧੀ ਸ਼੍ਰੌਮਣੀ ਕਮੇਟੀ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ ਪ੍ਰੈਸ ਕਾਨਫਰੰਸ

ਗਰੇਵਾਲ ਨੇ ਕਿਹਾ ਯੂ ਟਿਊਬ ਚੈਨਲ ਸਥਾਪਿਤ ਕਰਨ ਦਾ ਪ੍ਰੋਗਰਾਮ ਸ਼ੁਰੂ ਹੋਣਾ ਸੀ ਉਸ ਨੂੰ ਲੈਕੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ

23 ਤਾਰੀਕ ਤਕ ਪੀਟੀਸੀ ਚੈਨਲ ਤੇ ਗੁਰਬਾਣੀ ਪ੍ਰਸਾਰਣ ਨਾਲ ਸਮਝੌਤਾ ਖ਼ਤਮ ਹੋਣ ਜਾ ਰਿਹਾ ਹੈ

ਉਣਾ ਕਿਹਾ ਕਿ ਸੰਗਤ ਦੇ ਮਨ ਵਿਚ ਬੜੇ ਵਿਚਾਰ ਚੱਲ ਰਹੇ ਸਨ

ਗਰੇਵਾਲ ਨੇ ਕਿਹਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਜੀ ਵੱਲੋ ਸ਼੍ਰੌਮਣੀ ਕਮੇਟੀ ਪ੍ਰਧਾਨ ਨੂੰ ਹੁਕਮ ਜਾਰੀ ਕੀਤਾ

ਉਣਾ ਕਿਹਾ ਕਿ ਬਹੁਤ ਸਾਰੀ ਸੰਗਤ ਕੌਲ ਮੋਬਾਇਲ ਫ਼ੋਨ ਨਹੀਂ ਹਨ ਉਹ ਗੁਰਬਾਣੀ ਦੇ ਪ੍ਰਸਾਰਣ ਤੋਂ ਵਾਂਝੇ ਰਹਿ ਜਾਣਗੇ।

ਉਣਾ ਕਿਹਾ ਕਿ ਦੇਸ਼ਾ ਵਿਦੇਸ਼ਾਂ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈਕੇ ਜਾਣਕਾਰੀ ਮੰਗੀ ਜਾ ਰਹੀ ਸੀ

ਜਿਸ ਕਰਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਤਕ ਸੈਟੇਲਾਈਟ ਚੈਨਲ ਸ਼ੁਰੁ ਨਹੀਂ ਹੁੰਦਾ ਉਂਨਾ ਚਿਰ ਤੱਕ ਇਸਦਾ ਪ੍ਰਸਾਰਣ ਪਹਿਲਾਂ ਵਾਂਗ ਪੀਟੀਸੀ ਚੈਨਲ ਤੇ ਚਲਦਾ ਰਹੇਗਾ

ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਿੱਛਲੇ ਦਿਨੀਂ ਸੈਟੇਲਾਈਟ ਚੈਨਲ ਦੇ ਲਈ ਇੱਕ ਵਫਦ ਦਿੱਲੀ ਭੇਜ ਰਹੀਂ ਹੈ

ਉਣਾ ਕਿਹਾ ਕਿ ਜੱਥੇਦਾਰ ਨੇ ਕਿਹਾ ਹੈ ਕਿ ਜਲਦ ਤੋਂ ਜਲਦ ਇੱਕ ਕਮੇਟੀ ਤਿਆਰ ਕਰ ਸੈਟੇਲਾਈਟ ਚੈਨਲ ਦੀ ਤਿਆਰੀ ਸ਼ੁਰੁ ਕੀਤੀ ਜਾਵੇ

ਕਿਹਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੀ ਦੇ ਘਰ ਇੱਕ ਦੁਖਾਂਤ ਵਾਪਰਿਆ ਹੈ ਇੱਕ ਨੌਜਵਾਨ ਲੜਕੇ ਦੀ ਮੌਤ ਹੋ ਗਈ ਜਿਸ ਕਰਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਾਡੇ ਨਾਲ ਸ਼ਾਮਿਲ ਨਹੀਂ ਹੋਏ

GURBANI TELECAST  ਅੱਜ ਮਿਤੀ 21 ਜੁਲਾਈ 2023 ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੋ।ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੀਡਿਆ ਨੂੰ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਯੂ ਟਿਊਬ ਚੈਨਲ ਸਥਾਪਿਤ ਕਰਨ ਦਾ ਪ੍ਰੋਗਰਾਮ ਸ਼ੁਰੂ ਹੋਣਾ ਸੀ ਉਸ ਨੂੰ ਲੈਕੇ ਅੱਜ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਅਰਦਾਸ ਕੀਤੀ ਗਈ ਉਨ੍ਹਾਂ ਨੇ ਕਿਹਾ ਕਿ 23 ਤਾਰੀਕ ਤਕ ਪੀਟੀਸੀ ਚੈਨਲ ਤੇ ਗੁਰਬਾਣੀ ਪ੍ਰਸਾਰਣ ਨਾਲ ਸਮਝੌਤਾ ਸੀ ਉਹ ਖ਼ਤਮ ਹੋਣ ਜਾ ਰਿਹਾ ਹੈ ਜਿਸ ਦੇ ਚੱਲਦੇ ਸੰਗਤਾਂ ਜੋਕੀ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਬੈਠੇ ਗੁਰਬਾਣੀ ਪ੍ਰਸਾਰਣ ਦੇਖ ਰਹੀਆਂ ਸਨ ਇਸ ਸਮਝੌਤੇ ਨੂੰ ਲੈਕੇ ਸੰਗਤ ਦੇ ਮਨ ਵਿਚ ਬੜੇ ਵਿਚਾਰ ਚੱਲ ਰਹੇ ਸਨGURBANI TELECAST
ਗਰੇਵਾਲ ਨੇ ਕਿਹਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਜੀ ਵੱਲੋ ਸ਼੍ਰੌਮਣੀ ਕਮੇਟੀ ਪ੍ਰਧਾਨ ਨੂੰ ਹੁਕਮ ਜਾਰੀ ਕੀਤਾਗਿਆ ਸੀ ਉਣਾ ਕਿਹਾ ਕਿ ਬਹੁਤ ਸਾਰੀ ਸੰਗਤ ਕੌਲ ਮੋਬਾਇਲ ਫ਼ੋਨ ਨਹੀਂ ਹਨ ਉਹ ਗੁਰਬਾਣੀ ਦੇ ਪ੍ਰਸਾਰਣ ਤੋਂ ਵਾਂਝੇ ਰਹਿ ਜਾਣਗੇ। ਜਿੱਸ ਦੇ ਚੱਲਦੇ ਜੱਥੇਦਾਰ ਵਲੌ ਜੌ ਆਦੇਸ਼ ਜਾਰੀ ਕੀਤੇ ਗਏ ਹਨ ਜੋ ਬੜੀ ਖੁਸ਼ੀ ਦੀ ਗੱਲ ਹੈ ਪਰੰਤੂ ਸੰਗਤਾਂ ਵੱਲੋਂ ਫੋਨ ਅਤੇ ਸ਼ੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ ਕਿਉਂਕਿ ਸਭ ਜਗਾ ਇੰਟਰਨੈੱਟ ਦੀ ਸਹੂਲਤ ਨਹੀਂ ਹੈ।ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ ਜਿਸ ਕਰਕੇ ਬਹੁਤਾਤ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ, ਕੀਰਤਨ, ਗੁਰਬਾਣੀ ਦਾ ਪਾਠ ਆਦਿ ਤੋਂ ਵਾਂਝੀਆਂ ਰਹਿ ਜਾਣਗੀਆਂ।GURBANI TELECAST

also read : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ, 2023)

ਇਸ ਲਈ ਸਿੰਘ ਸਾਹਿਬ ਜੀ ਨੇ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਯੂ-ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਚੈਨਲ ਰਾਹੀਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ ਜਿਸ ਕਰਕੇ ਹੁਨ ਪੀਟੀਸੀ ਚੈਨਲ ਤੋਂ ਪਿਹਲਾਂ ਵਾਂਗ ਗੁਰਬਾਣੀ ਪ੍ਰਸਾਰਣ ਚਲਦਾ ਰਹੇਗਾ। ਉਣਾ ਕਿਹਾ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਿੱਛਲੇ ਦਿਨੀਂ ਸੈਟੇਲਾਈਟ ਚੈਨਲ ਤਿਆਰ ਕਰਨ ਲਈ ਇੱਕ ਵਫਦ ਬਣਾਇਆ ਸੀ ਉਸ ਨੂੰ ਦਿੱਲੀ ਭੇਜੀਆ ਜਾਏਗਾ ਜੌ ਜਲਦੀ ਤੋਂ ਜਲਦੀ ਸੈਟੇਲਾਈਟ ਚੈਨਲ ਦੀ ਤਿਆਰੀ ਸ਼ੁਰੁ ਕਰ ਸਕੇ ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਘਰ ਅੱਜ ਇੱਕ ਦੁਖਾਂਤ ਵਾਪਰਿਆ ਹੈ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਿੱਸ ਕਰਕੇ ਉਹ ਸਾਡੇ ਵਿੱਚ ਸ਼ਾਮਿਲ ਨਹੀ ਹੋ ਸਕੇ। GURBANI TELECAST

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ, 2023)
ਸੋਰਠਿ ਮ: ੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

ਵੀਰਵਾਰ, ੨੨ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੯੬)

ਸੋਰਠਿ ਮ: ੧ ਚਉਤੁਕੇ ॥
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ । ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ । ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ।੧।ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ । ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ । ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ । ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ । ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ।੨।ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ । ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ । ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ । ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ ।੩।(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ । (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ ।ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2023)
ਵਡਹੰਸੁ ਮਹਲਾ ੩ ॥

ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੇ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੇ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

ਸ਼ੁੱਕਰਵਾਰ, ੧੬ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੬੯)

ਵਡਹੰਸੁ ਮਹਲਾ ੩ ॥

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ । (ਇਸ ਵਾਸਤੇ) ਨਾਨਕ ਆਖਦਾ ਹੈ ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧। ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ । ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ । ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ । ਹੇ ਨਾਨਕ! (ਆਖ ) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ । (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।੨। ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ । ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ । ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪੇ੍ਰਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ ।੩।ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ । ਹੇ ਨਾਨਕ! (ਆਖ ) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ।੪।੩।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ, 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਬੁੱਧਵਾਰ, ੧੪ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lords Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lords Name, and all your affairs shall be resolved. The Perfect Guru has implanted the Lords Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind O Guru, please let me grasp the hem of Your robe, so that servant Nanak may walk in harmony with You. || 4 || 1 ||

Wednesday, 14th Assaar (Samvat 555 Nanakshahi)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ, 2023)
ਸੋਰਠਿ ਮਹਲਾ ੫ ॥

ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਮੰਗਲਵਾਰ, ੧੩ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੨੬)

ਸੋਰਠਿ ਮਹਲਾ ੫ ॥

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।

SORATH, FIFTH MEHL:

I am a sacrifice to my Guru. He has totally preserved my honor. I have obtained the fruits of my minds desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

Tuesday, 13th Assaar (Samvat 555 Nanakshahi)

ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਧਾਮੀ
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲ ਨੂੰ ਰਾਈਟ ਦੇਣ ’ਤੇ ਸਵਲ ਚੁੱਕੇ ਸਨ ।ਜਿਸ ਤੋਂ ਬਾਅਦ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਿਸ ਕੰਪਨੀ ਦੇ ਕੋਲ ਗੁਰਬਾਣੀ ਦੇ ਲਾਈਵ ਪ੍ਰਸ਼ਾਰਣ ਦਾ ਕੰਟਰੈਕਟ ਸੀ ਉਹ ਹੁਣ ਖ਼ਤਮ ਹੋਣ ਜਾ ਰਿਹਾ ਹੈ। ਇਸ ਲਈ ਹੁਣ ਐਸਜੀਪੀਸੀ ਵੱਲੋਂ ਨਵਾਂ ਟੈਂਡਰ ਜਾਰੀ ਕੀਤਾ ਜਾਵੇਗਾ ਅਤੇ ਇਹ ਟੈਂਡਰ ਓਪਨ ਹੋਵੇਗਾ। ਕੋਈ ਵੀ ਚੈਨਲ ਇਸ ਦੇ ਲਈ ਅਪਲਾਈ ਕਰ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਕੀ ਉਹ ‘ਗੁਰਬਾਣੀ ਵੇਚਣ’ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ।Open tenders will be invited soon

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜਿਨੜੇ ਵੀ ਚੈਨਲ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਉਨ੍ਹਾਂ ਨੂੰ ਹੀ ਟੈਂਡਰ ਭਰਨ ਦਾ ਅਧਿਕਾਰ ਹੋਵੇਗਾ। ਇਸ ਦੇ ਨਾਲ ਹੀ ਜੋ ਵੀ ਸ਼ਰਤਾਂ ਹੋਣਗੀਆਂ ਉਨ੍ਹਾਂਦਾ ਪਾਲਣ ਕਰਨਾ ਪਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਨੂੰ ਹੁਣ ਸਰਕਾਰ ਸਿਆਸਤ ਕਰਨਾ ਨਹੀਂ ਦੱਸ ਸਕਦੀ । ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲੀ ਦਲ ਦੇ ਪੱਕੇ ਸਿਪਾਹੀ ਹਾਂ ਅਤੇ ਹਮੇਸ਼ਾ ਹੀ ਰਹਾਂਗੇ। ਇਸ ਤੋ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹ ਕਿ,ਕੀ ਹੁਣ ਸਾਨੂੰ  ਸਰਕਾਰ ਸਿਧਾਂਤ ਸਮਝਾਵੇਗੀ।Open tenders will be invited soon

also read :- ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ: ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ…

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਗੁਰਬਾਣੀ ਪ੍ਰਸਾਰਣ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕਣ ਦੇ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਸਜੀਪੀਸੀ ’ਤੇ ਵੀ ਸਵਾਲ ਚੁੱਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਸਜੀਪੀਸੀ ਗੁਰਦੁਆਰਾ ਸਾਹਿਬ ਦੀ ਸਾਂਭ-ਸਂਭਾਲ ਕਰੇ…ਸਰਭ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖਰਚ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ…ਪਰ ਸੰਗਤ ਸਭ ਜਾਣਦੀ ਹੈ ਕਮੇਟੀ ਦੇ ਪ੍ਰਧਾਨ ਸਾਬ੍ਹ ਕਿਹਦੇ ਕਹਿਣ ’ਤੇ ਜਵਾਬ ਦਿੰਦੇ ਹਨ ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰਬਾਣੀ ਸਰਭ ਸਾਂਝੀ ਹੈ.ਪਰ ਇਸ ਦਾ ਪ੍ਰਸਾਰਣ ਸਿਰਫ ਬਾਦਲਾਂ ਦੇ ਚੈਨਲ ਉੱਤੇ ਹੀ ਕਿਉਂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬਾਦਲ ਦਾ ਚੈਨਲ ਸਭ ਤੋਂ ਮਹਿੰਗਾ ਬਣਾ ਰੱਖਿਆ ਹੈਪ ਚੈਨਲ ਦੇਖਣ ਲਈ ਕੈਨੇਡਾ-ਅਮਰੀਕਾ ਦੇ ਲੋਕ ਕਈ ਡਾਲਰਾਂ ਦਾ ਭੁਗਤਾਨ ਕਰਦੇ ਹਨ ਕਿਉਂਕਿ ਉਥੇ ਵੀ ਲੋਕ ਬਾਣੀ ਸੁਣਦੇ ਹਨ। ਇਸ ਲਈ ਮੈਂ ਕਿਹਾ ਕਿ ਸਭ ਨੂੰ ਬਾਣੀ ਪ੍ਰਸਾਰਣ ਫ੍ਰੀ ਹੋਣਾ ਚਾਹੀਦਾ ਹੈ।,ਫਿਰ ਚਾਹੇ ਜਿਹੜਾ ਮਰਜ਼ੀ ਚੈਨਲ ਦਿਖਾਵੇ।Open tenders will be invited soon