Punjab Cm - Nirpakh Post

CM ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ
ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੇਡਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸਿਰਫ਼ ਬੁਨਿਆਦੀ ਢਾਂਚਾ ਵਿਕਸਿਤ ਨਹੀਂ ਕਰ ਰਹੀ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਖਿਡਾਰੀ ਪੈਦਾ ਕਰਨ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਮੁਫਤ ਸਿਖਲਾਈ, ਪੇਸ਼ੇਵਰ ਕੋਚਾਂ ਅਤੇ ਖੇਡ ਉਪਕਰਨ ਪ੍ਰਦਾਨ ਕਰਕੇ ਇਸ ਕਦਮ ਨੂੰ ਵੱਧ ਤੋਂ ਵੱਧ ਹੁਲਾਰਾ ਵੀ ਦੇ ਰਹੀ ਹੈ।

ਖੇਡਾਂ 'ਚ ਨਿਵੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ ਉਨ੍ਹਾਂ ਦੀ ਸਰਕਾਰ ਨੇ 1,790 ਕਰੋੜ ਕਰ ਦਿੱਤਾ ਹੈ। ਇਸਦੇ ਨਾਲ ਹੀ ਕਿਲਾ ਰਾਏਪੁਰ 'ਪੇਂਡੂ ਓਲੰਪਿਕ' ਦੀ ਸ਼ੁਰੂਆਤ ਰਾਹੀਂ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਕਰਨ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਦੇਸ਼ ਅਤੇ ਪੂਰੇ ਵਿਸ਼ਵ ਭਰ ਦੇ ਖੇਡ ਨਕਸ਼ੇ 'ਤੇ ਮਜ਼ਬੂਤੀ ਨਾਲ ਖੜ੍ਹਾ ਕਰਨ ਦਾ ਦ੍ਰਿਸ਼ਟੀਕੋਣ ਲੈ ਕੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਪਿੰਡ ਦੇ ਵਿਕਾਸ ਨੂੰ ਉਸੇ ਖਜ਼ਾਨੇ 'ਚੋਂ ਯਕੀਨੀ ਬਣਾ ਰਹੀ ਹੈ, ਪਿਛਲੀਆਂ ਸਰਕਾਰਾਂ ਜਿਸ ਦੇ ਖਾਲੀ ਹੋਣ ਦਾ ਦਾਅਵਾ ਕਰਦੀਆਂ ਰਹੀਆਂ ਹਨ।

ਨਵੇਂ ਬਣੇ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵੱਡੇ ਪੱਧਰ 'ਤੇ ਯਤਨ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੇ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਖੇਡਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵਿੱਚ ਲੱਗੇ ਹੋਏ ਹਨ ਉਨ੍ਹਾਂ ਕੋਲ ਤਾਂ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪਣੇ-ਆਪਣੇ ਖੇਤਰਾਂ ਵਿੱਚ ਬੁਲੰਦੀ ਹਾਸਲ ਕਰਨ 'ਤੇ ਕੇਂਦਰਤ ਰਹਿੰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਵਧੇਰੇ ਮਦਦਗਾਰ ਸਿੱਧ ਹੋਵੇਗਾ।

ਇਸ ਪਹਿਲਕਦਮੀ ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੇ ਸਿਹਤਮੰਦ ਸਰੀਰ ਅਤੇ ਤੰਦਰੁਸਤ ਮਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪਹਿਲੇ ਪੜਾਅ ਤਹਿਤ 1,250 ਕਰੋੜ ਦੀ ਲਾਗਤ ਨਾਲ ਰਾਜ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ। ਇਨ੍ਹਾਂ ਵਿੱਚੋਂ 250 ਮੈਦਾਨ ਅੱਜ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਬਾਰੀ ਰਹਿੰਦੇ ਸਾਰੇ ਮੈਦਾਨ ਪੜਾਅਵਾਰ ਢੰਗ ਨਾਲ 15 ਜੁਲਾਈ ਤੱਕ ਸਮਰਪਿਤ ਕਰ ਦਿੱਤੇ ਜਾਣਗੇ। ਇਸਦੇ ਪੜਾਅਵਾਰ ਲਾਗੂਕਰਨ ਬਾਰੇ ਹੋਰ ਜਾਣਕਾਰੀ ਦਿੰਦਿਆਂ 250 ਮੈਦਾਨ ਅੱਜ ਸਮਰਪਿਤ ਕੀਤੇ ਗਏ ਹਨ ਅਤੇ ਬਾਕੀ 500 ਮੈਦਾਨ 15 ਮਈ ਨੂੰ, 250 ਮੈਦਾਨ 31 ਮਈ ਨੂੰ, 500 ਮੈਦਾਨ 15 ਜੂਨ ਨੂੰ, 1,000 ਮੈਦਾਨ 30 ਜੂਨ ਨੂੰ ਅਤੇ 600 ਮੈਦਾਨ 15 ਜੁਲਾਈ ਨੂੰ ਸਮਰਪਿਤ ਕੀਤੇ ਜਾਣਗੇ।

ਨਸ਼ਾ ਵਿਰੋਧੀ ਮੁਹਿੰਮ ਵਿੱਚ ਇਨ੍ਹਾਂ ਮੈਦਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਇਹ ਪੇਂਡੂ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਅਹਿਮ ਤੇ ਇਨਕਲਾਬੀ ਭੂਮਿਕਾ ਨਿਭਾਉਣਗੇ। ਇਹ ਨਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਨਗੇ ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਤਗਮੇ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਵੀ ਮਦਦ ਕਰਨਗੇ। ਇਹ ਮੈਦਾਨ ਉੱਭਰਦੇ ਖਿਡਾਰੀਆਂ ਲਈ ਉਮੀਦ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਗੇ।’’

ਸਹੂਲਤਾਂ ਗਿਣਾਉਂਦਿਆਂ ਉਨ੍ਹਾਂ ਕਿਹਾ, ‘‘ਹਰੇਕ ਮੈਦਾਨ ਵਿੱਚ ਚਾਰਦੀਵਾਰੀ ਹੋਵੇਗੀ, ਜਿਸਦੇ ਘੇਰੇ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ, ਛੇ ਫੁੱਟ ਚੌੜਾ ਵਾਕਿੰਗ ਟਰੈਕ ਹੋਵੇਗਾ ਅਤੇ ਸਵੇਰੇ ਅਤੇ ਸ਼ਾਮ ਲਈ ਫਲੱਡ ਲਾਈਟਾਂ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਵਾਲੀਬਾਲ, ਫੁੱਟਬਾਲ ਅਤੇ ਹਾਕੀ ਲਈ ਕੋਰਟ ਦੇ ਨਾਲ-ਨਾਲ ਸਥਾਨਕ ਤੌਰ ’ਤੇ ਪ੍ਰਸਿੱਧ ਖੇਡਾਂ ਲਈ ਵਾਧੂ ਕੋਰਟ ਵੀ ਹੋਣਗੇ।’’ ਉਨ੍ਹਾਂ ਅੱਗੇ ਕਿਹਾ, ‘‘ਸਹੂਲਤਾਂ ਵਿੱਚ 400 ਮੀਟਰ ਛੇ-ਲੇਨ ਰਨਿੰਗ ਟਰੈਕ, ਵੱਡੀ ਸਮਰਥਾ ਵਾਲੀ ਲਾਈਟਿੰਗ ਸਹੂਲਤ, ਸਪ੍ਰਿੰਕਲਰ ਸਿਸਟਮ ਵਾਲੇ ਸਬਮਰਸੀਬਲ ਪੰਪ, ਕੰਕਰੀਟ ਬੈਂਚ, ਬੱਚਿਆਂ ਦੇ ਖੇਡਣ ਲਈ ਥਾਂ, ਪੁਰਸ਼ਾਂ ਅਤੇ ਔਰਤਾਂ ਲਈ ਪਖਾਨੇ, ਵ੍ਹੀਲਚੇਅਰ ਰੈਂਪ ਅਤੇ ਖੇਡ ਉਪਕਰਣਾਂ ਨੂੰ ਸਾਂਭਣ ਲਈ ਸਟੋਰੇਜ ਦਾ ਪ੍ਰਬੰਧ ਵੀ ਹੋਵੇਗਾ।’’

ਸਿਖਲਾਈ ਅਤੇ ਸਹਾਇਤਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਖੇਡ ਕਿੱਟਾਂ ਅਤੇ ਉਪਕਰਣ ਵੰਡਣ ਅਤੇ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਦੇਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਾਰੇ ਮੈਦਾਨਾਂ ਲਈ ਫੁੱਟਬਾਲ ਅਤੇ ਵਾਲੀਬਾਲ ਕੋਚ ਨਿਯੁਕਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੱਲਾਂ ਮਾਰ ਕਰ ਸਕਣ।’’ ਉਨ੍ਹਾਂ ਅੱਗੇ ਕਿਹਾ, ‘‘ਇਨ੍ਹਾਂ ਮੈਦਾਨਾਂ ਦੇ ਰੱਖ-ਰਖਾਅ ਲਈ ਗ੍ਰਾਮੀਣ ਖੇਡਾਂ ਅਤੇ ਤੰਦਰੁਸਤੀ ਕਮੇਟੀਆਂ ਬਣਾਈਆਂ ਜਾਣਗੀਆਂ।’’

ਵਿੱਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸੂਬੇ ਨੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਜਿਸ ਤਹਿਤ 2026-27 ਲਈ 1791 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸਾਲ 2023 ਵਿੱਚ ਪੇਸ਼ ਕੀਤੀ ਗਈ ਇੱਕ ਨਵੀਂ ਖੇਡ ਨੀਤੀ ਨੌਜਵਾਨਾਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਨੂੰ ਯਕੀਨੀ ਬਣਾਉਂਦੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰਪਏ ਦੀ ਸਹੂਲਤ ਹੈ।” ਉਨ੍ਹਾਂ ਅੱਗੇ ਕਿਹਾ, “ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 1-1 ਕਰੋੜ , ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 1-1 ਕਰੋੜ ਰੁਪਏ ਅਤੇ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀਸੀਐਸ ਅਤੇ ਡੀਐਸਪੀ ਨੌਕਰੀਆਂ ਦਿੱਤੀਆਂ ਗਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, “’ਖੇਡਾਂ ਵਤਨ ਪੰਜਾਬ ਦੀਆਂ’ ਨੇ ਰਾਜ ਵਿੱਚ ਇੱਕ ਮਜ਼ਬੂਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਹੈ। ਇਹ ਖੇਡਾਂ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਤਿੰਨ ਸਾਲਾਂ ਲਈ ਕਰਵਾਈਆਂ ਗਈਆਂ ਸਨ, ਜਿਸ ਵਿੱਚ 2024-25 ਦੌਰਾਨ 5 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਖਰਚ ਕੀਤੇ ਗਏ।”

ਰਵਾਇਤੀ ਖੇਡਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਉਨ੍ਹਾਂ ਕਿਹਾ, “ਕਿਲਾ ਰਾਏਪੁਰ ਪੇਂਡੂ ਖੇਡਾਂ ਨੇ ‘ਮਿੰਨੀ ਓਲੰਪਿਕ’ ਵਜੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਨੇ 11 ਜੁਲਾਈ, 2025 ਨੂੰ ਸਰਬਸੰਮਤੀ ਨਾਲ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਬਾਰੇ (ਪੰਜਾਬ ਸੋਧ) ਐਕਟ, 2025 ਨੂੰ ਪਾਸ ਕੀਤਾ, ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਗਿਆ। ਸਾਲ 2014 ਤੋਂ ਬਾਅਦ ਇਸ ਸਾਲ ਇਹ ਦੌੜਾਂ ਇੱਕ ਵਾਰ ਫਿਰ ਖਿੱਚ ਦਾ ਕੇਂਦਰ ਬਣੀਆਂ ।”

ਖੇਡਾਂ ਵਿੱਚ ਪੰਜਾਬ ਦੇ ਵਧ ਰਹੇ ਕੱਦ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬ ਨੂੰ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ’ ਦੇ ਰੂਪ ਵਿੱਚ ਇੱਕ ਅੰਤਰਰਾਸ਼ਟਰੀ ਈਵੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਮਜ਼ਬੂਤ ਪੰਜਾਬੀ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਮੈਚ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਣਗੇ।”’’

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਦੇ ਖਿਡਾਰੀਆਂ ਨੂੰ ਮਿਲੇ, ਕਿੱਟਾਂ ਵੰਡੀਆਂ ਅਤੇ ਵਾਲੀਬਾਲ ਕੋਰਟ ’ਤੇ ਮਹਿਲਾ ਖਿਡਾਰੀਆਂ ਨੂੰ ਵੀ ਹੱਲਾਸ਼ੇਰੀ ਦਿੱਤੀ।

ਇਸ ਸਮਾਗਮ ਨੂੰ ਹੋਰ ਉਤਸ਼ਾਹਜਨਕ ਬਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਦੇ ਨੌਜਵਾਨ ਖਿਡਾਰੀਆਂ ਨਾਲ ਨੇੜਿਓਂ ਗੱਲਬਾਤ ਕੀਤੀ, ਖੇਡ ਕਿੱਟਾਂ ਵੰਡੀਆਂ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਇਸ ’ਤੇ ਲੋਕਾਂ ਤੋਂ ਪ੍ਰਸ਼ੰਸਾ ਕਬੂਲਦਿਆਂ ਉਹਨਾਂ ਨੇ ਵਾਲੀਬਾਲ ਕੋਰਟ ਵਿੱਚ ਮਹਿਲਾ ਖਿਡਾਰੀਆਂ ਨਾਲ ਨਾਲ ਵਾਲੀਬਾਲ ਵੀ ਖੇਡੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਵਚਨਬੱਧਤਾ ਨਾਲ ਖੇਡਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਆ ਕੀਤਾ।

ਭਗਵੰਤ ਮਾਨ ਸਰਕਾਰ ਦਾ ਧਿਆਨ ਸਿਰਫ਼ ਬੁਨਿਆਦੀ ਢਾਂਚੇ ਦੇ ਨਿਰਮਾਣ ’ਤੇ ਹੀ ਨਹੀਂ ਹੈ ਸਗੋਂ ਜ਼ਮੀਨੀ ਪੱਧਰ ’ਤੇ ਵਿਸ਼ਵਾਸ, ਸ਼ਮੂਲੀਅਤ ਅਤੇ ਇੱਕ ਮਜ਼ਬੂਤ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ’ਤੇ ਵੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।

BJP ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ:CM Mann
ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ।

ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।

ਪੰਜਾਬ ਵਿੱਚ ਭਾਜਪਾ ਦੇ ਰਿਕਾਰਡ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ ਵਿੱਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ, ਭਾਜਪਾ ਨੇ ਪੰਜਾਬ ਨਾਲ ਸਦਾ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜੋ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹਰ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਅਤੇ ਇਥੋਂ ਤੱਕ ਕਿ ਭਗਵਾ ਪਾਰਟੀ ਨੇ ਪੰਜਾਬ ਦੇ ਵਿਕਾਸ 'ਚ ਵਿਘਨ ਪਾਉਣ ਲਈ ਸੂਬੇ ਦੀਆਂ ਗ੍ਰਾਂਟਾਂ ਦੇ ਜਾਇਜ਼ ਹਿੱਸੇ ਨੂੰ ਹਾਲੇ ਤੱਕ ਰੋਕ ਰੱਖਿਆ ਹੈ।

ਸੂਬੇ ਵਿੱਚ ਭਾਜਪਾ ਦੇ ਆਉਣ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ "ਹਵਾਈ ਕਿਲ੍ਹੇ ਉਸਾਰ ਰਹੀ ਭਾਜਪਾ ਲੀਡਰਸ਼ਿਪ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਇਹ ਕਦੇ ਵੀ ਪੰਜਾਬ ਵਿੱਚ ਸੱਤਾ 'ਚ ਆ ਸਕੇਗੀ ਕਿਉਂਕਿ ਰਾਜ ਅਤੇ ਇਸ ਦੇ ਲੋਕਾਂ ਵਿਰੁੱਧ ਇਸ ਪਾਰਟੀ ਦੇ ਪਾਪ ਕਦੇ ਮੁਆਫ਼ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸ ਮੂੰਹ ਨਾਲ ਪੰਜਾਬ ਵਿੱਚ ਆਵੇਗੀ ਜਦੋਂ ਇਸਦੇ ਆਗੂ ਹਮੇਸ਼ਾ ਤੋਂ ਹੀ ਸੂਬੇ ਅਤੇ ਇਸਦੇ ਲੋਕਾਂ ਦੇ ਮੁੱਦੇ ਉਠਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਹਨਾਂ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਗੇ ਅਤੇ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।

ਸਿਹਤ ਸੰਭਾਲ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਸੂਬੇ ਭਰ ਵਿੱਚ ਕੁੱਲ 990 ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਇਹ ਗਿਣਤੀ ਜਲਦ ਹੀ 1400 ਤੱਕ ਪਹੁੰਚ ਜਾਵੇਗੀ। ਇਹਨਾਂ ਕਲੀਨਿਕਾਂ ਵਿੱਚ 107 ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹਨ, ਜਿਸ ਨਾਲ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਸੂਬਾ ਵਾਸੀਆਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਰਿਹਾ ਹੈ ਕਿਉਂਕਿ ਹਜ਼ਾਰਾਂ ਲੋਕ ਰੋਜ਼ਾਨਾ ਇਨ੍ਹਾਂ ਕਲੀਨਿਕਾਂ ਵਿੱਚ ਆਉਂਦੇ ਹਨ ਅਤੇ ਓਪੀਡੀ ਵਿੱਚ ਮਰੀਜ਼ਾਂ ਦੀ ਗਿਣਤੀ ਪਹਿਲਾਂ ਹੀ ਪੰਜ ਕਰੋੜ ਨੂੰ ਪਾਰ ਕਰ ਚੁੱਕੀ ਹੈ।"

ਯੂਨੀਵਰਸਲ ਹੈਲਥਕੇਅਰ ਕਵਰੇਜ ਬਾਰੇ ਉਨ੍ਹਾਂ ਅੱਗੇ ਕਿਹਾ, "ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਯੋਜਨਾ ਸੂਬਾ ਵਾਸੀਆਂ ਦਾ ਵਿੱਤੀ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਂਦੀ ਹੈ, ਜਿਸ ਨਾਲ ਹਰ ਪਰਿਵਾਰ ਇਨ੍ਹਾਂ ਮੁਫ਼ਤ ਸਹੂਲਤਾਂ ਦਾ ਹੱਕਦਾਰ ਹੈ ਅਤੇ ਰਜਿਸਟਰੇਸ਼ਨ ਲਈ ਉਤਸ਼ਾਹਿਤ ਹੁੰਦਾ ਹੈ।"

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ ਅਤੇ ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਣਗੇ ਅਤੇ ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹੋਣਗੀਆਂ। ਇਸ ਸਕੀਮ ਤਹਿਤ ਔਰਤਾਂ ਨੂੰ 9,300 ਕਰੋੜ ਰੁਪਏ ਅਲਾਟ ਕੀਤੇ ਜਾਣਗੇ ਅਤੇ ਲਗਪਗ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ।"

ਸਿੰਚਾਈ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਸੂਬੇ ਦੇ ਹਰ ਕੋਨੇ ਵਿੱਚ ਕਿਸਾਨਾਂ ਦੀ ਸਹਾਇਤਾ ਲਈ 14,000 ਕਿਲੋਮੀਟਰ ਲੰਬਾ ਨਹਿਰੀ/ਪਾਈਪਲਾਈਨ ਨੈੱਟਵਰਕ ਤਿਆਰ ਕੀਤਾ ਹੈ ਅਤੇ ਇਸ ਜ਼ਰੀਏ 21,000 ਕਿਊਸਿਕ ਪਾਣੀ ਛੱਡਿਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਪਾਣੀ ਦੀ ਸਪਲਾਈ ਦੇ ਬਰਾਬਰ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਕਾਫ਼ੀ ਮਦਦ ਮਿਲਦੀ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਦੋ ਤੋਂ ਚਾਰ ਮੀਟਰ ਵਧਾਉਣ ਲਈ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਕਾਫ਼ੀ ਹੱਦ ਤੱਕ ਪਾਣੀ 'ਤੇ ਨਿਰਭਰ ਹੈ। ਇਸ ਦੇ ਨਾਲ ਹੀ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਸੂਬਾ ਵਾਸੀਆਂ ਦੀ ਭਲਾਈ 'ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਨੂੰ ਵਾਪਸ ਆ ਰਿਹਾ ਹੈ।"

ਸ਼ਾਸਨ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਸੂਬਾ ਸਰਕਾਰ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਭ੍ਰਿਸ਼ਟਾਚਾਰ ਰਹਿਤ ਪਾਰਦਰਸ਼ੀ ਢੰਗ ਨਾਲ 65,000 ਤੋਂ ਵੱਧ ਨੌਕਰੀਆਂ ਦੇ ਕੇ, ਸੜਕਾਂ ਨੂੰ ਬਿਹਤਰ ਬਣਾ ਕੇ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਉਣ ਅਤੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਕੇ ਲੋਕਾਂ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਗੱਲ 'ਤੇ ਜ਼ੋਰ ਗਿਆ ਹੈ ਕਿ ਕੋਈ ਵੀ ਮੁਫ਼ਤ ਜਾਂ ਰਿਆਇਤ ਗਰੀਬੀ ਨੂੰ ਖਤਮ ਨਹੀਂ ਕਰ ਸਕਦੀ ਅਤੇ ਸਿਰਫ਼ ਸਿੱਖਿਆ ਹੀ ਲੋਕਾਂ ਦੇ ਮਿਆਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰ ਸਕਦੀ ਹੈ।"

ਸਿੱਖਿਆ ਅਤੇ ਖੇਤੀਬਾੜੀ ਬਾਰੇ ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਬੇਮਿਸਾਲ ਪ੍ਰਦਰਸ਼ਨ ਕਰ ਰਹੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ ਸਿੰਚਾਈ ਲਈ ਦਿਨ ਵੇਲੇ ਬਿਜਲੀ ਦੇਣ ਨਾਲ ਕਿਸਾਨਾਂ ਦੇ ਜੀਵਨ ਵਿੱਚ ਭਾਰੀ ਬਦਲਾਅ ਆ ਰਿਹਾ ਹੈ ਕਿਉਂਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।"

ਰਵਾਇਤੀ ਪਾਰਟੀਆਂ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ, "ਰਵਾਇਤੀ ਪਾਰਟੀਆਂ ਦੇ ਆਗੂ ਲੰਬੇ ਸਮੇਂ ਤੋਂ ਲੋਕਾਂ ਨੂੰ ਗੁੰਮਰਾਹ ਕਰਦੇ ਆ ਰਹੇ ਸਨ ਪਰ ਹੁਣ ਲੋਕ ਉਨ੍ਹਾਂ ਦੇ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋ ਰਹੇ ਅਤੇ ਆਪਣੀ ਸੱਤਾ ਦੌਰਾਨ ਮਹਿਲਨੁਮਾ ਘਰਾਂ ਵਿੱਚ ਰਹਿਣ ਵਾਲੇ ਆਗੂਆਂ ਨੂੰ ਵੀ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ, ਜਿਸ ਨਾਲ ਨਵੇਂ ਯੁੱਗ ਦੀ ਨਿਸ਼ਾਨਦੇਹੀ ਹੁੰਦੀ ਹੈ, ਜਿੱਥੇ ਕਦੇ ਅਜਿੱਤ ਮੰਨੇ ਜਾਂਦੇ ਆਗੂ ਸਿਆਸੀ ਗੁਮਨਾਮੀ ਦੇ ਹਨੇਰੇ ਵਿੱਚ ਗੁੰਮ ਗਏ ਹਨ।"

ਜਵਾਬਦੇਹੀ ਅਤੇ ’ਬੇਅਦਬੀ’ ਬਾਰੇ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਢੁਕਵਾਂ ਸਬਕ ਸਿਖਾਇਆ ਹੈ, ਜਿਨ੍ਹਾਂ ਨੇ ਕਦੇ ਵੀ ਆਮ ਆਦਮੀ ਦੀ ਸਾਰ ਨਹੀਂ ਲਈ ਅਤੇ ਆਪਣੇ ਸ਼ਾਨਦਾਰ ਨਿਵਾਸ ਸਥਾਨਾਂ ਤੱਕ ਮਹਿਦੂਦ ਰਹੇ ਜਾਂ ਫਿਰ ਉਹ ਜਿਨ੍ਹਾਂ ਨੇ ਗੁਰਬਾਣੀ ਦੇ ਨਾਮ ’ਤੇ ਵੋਟਾਂ ਮੰਗੀਆਂ ਅਤੇ ਉਨ੍ਹਾਂ ਦੇ ਹੀ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ’ਬੇਅਦਬੀ’ ਦੀਆਂ ਘਟਨਾਵਾਂ ਵਾਪਰੀਆਂ ਤੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ’

ਉਨ੍ਹਾਂ ਕਿਹਾ, ‘‘ਸਰਕਾਰ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਸਰਬਸੰਮਤੀ ਨਾਲ ਪਾਸ ਕੀਤਾ ਹੈ, ਜੋ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਕੋਈ ਵੀ ਅਜਿਹੇ ਘਿਨਾਉਣੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਮੰਨੇ ਜਾਂਦੇ ਹਨ ਅਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦਾ ਫ਼ਰਜ਼ ਹੈ ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ ਦੀ ਸ਼ਲਾਘਾ ਕਰ ਰਹੇ ਹਨ।’’

ਭਗਵੰਤ ਸਿੰਘ ਮਾਨ ਨੇ ਕਿਹਾ, ‘‘ਬਾਦਲ ਪਰਿਵਾਰ ਇਸ ਐਕਟ ਦਾ ਵਿਰੋਧ ਕਰ ਰਿਹਾ ਹੈ, ਜੋ ਬੜਾ ਮੰਦਭਾਗਾ ਹੈ ਕਿਉਂਕਿ ਉਹ ਅਜਿਹੇ ਮੁੱਦੇ ’ਤੇ ਵੀ ਰਾਜਨੀਤੀ ਕਰਨਾ ਕਿਸੇ ਪੰਥਕ ਪਾਰਟੀ ਨੂੰ ਸ਼ੋਭਾ ਨਹੀਂ ਦਿੰਦਾ। ਜਦੋਂ ਕਿ ਅਸੀਂ ਪਰਮਾਤਮਾ ਦਾ ਧੰਨਵਾਦ ਕਰਨ ਲਈ 6 ਤੋਂ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਕੱਢਣਗੇ।”

ਉਹ ਸ੍ਰੀ ਗਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਕਰਨ ਲਈ ਖ਼ੁਦ ਨੂੰ ਭਾਗਾਂ ਵਾਲੇ ਮਹਿਸੂਸ ਕਰਦੇ ਹਨ ਅਤੇ ਸਰਕਾਰ ਇਸ ਮੌਕੇ ਨੂੰ ਵਿਸ਼ਵ ਭਰ ਵਿੱਚ ਪੂਰੀ ਸ਼ਰਧਾ ਤੇ ਧਾਰਮਿਕ ਉਤਸ਼ਾਹ ਨਾਲ ਮਨਾਏਗੀ ਤਾਂ ਜੋ ਗੁਰੂ ਜੀ ਦੇ ਬਰਾਬਰੀ ਅਤੇ ਇਨਸਾਨੀਅਤ ਦੇ ਸੰਦੇਸ਼ ਦਾ ਚਾਨਣ ਵੱਧ ਤੋਂ ਵੱਧ ਲੋਕਾਂ ਨੂੰ ਸ਼ਰਸਾਰ ਕਰੇ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਜਸ਼ਨਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਮਾਨਵਤਾ ਅਤੇ ਸਮਾਨਤਾ ਦਾ ਪ੍ਰਚਾਰ ਕਰਨ ਵਾਲੇ, ਦੁੱਖਾਂ-ਗਮਾਂ ਤੋਂ ਮੁਕਤ ਸਮਾਜ ਦੀ ਸੋਚ ਰੱਖਣ ਵਾਲੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਸ਼ੁਰੂ ਹੋ ਗਏ ਹਨ ਅਤੇ ਸਰਕਾਰ ਨੇ ਇਨ੍ਹਾਂ ਜਸ਼ਨਾਂ ਨੂੰ ਵਿਸ਼ਵ ਪੱਧਰ ’ਤੇ ਆਯੋਜਿਤ ਕਰਨ ਲਈ ਸੰਤ ਸਮਾਜ ਤੋਂ ਆਸ਼ੀਰਵਾਦ ਅਤੇ ਸੁਝਾਅ ਮੰਗੇ ਹਨ।’’

ਆਪਣੇ ਸਮਾਪਤੀ ਸੰਬੋਧਨ ਵਿੱਚ ਉਨ੍ਹਾਂ ਕਿਹਾ, ‘‘ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਹ ਜਸ਼ਨ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ ਅਤੇ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਪੂਰੇ ਧਾਰਮਿਕ ਉਤਸ਼ਾਹ ਨਾਲ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਨੂੰ ਨਵਾਂ ਰੂਪ ਦੇਣ ਲਈ ਮਾਰਗਦਰਸ਼ਨ ਅਤੇ ਯੋਗਦਾਨ ਪਾਉਣ ਲਈ ਅਪੀਲ ਕੀਤੀ ਗਈ ਹੈ।’’

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀਰਵਾਰ (11 ਸਤੰਬਰ) ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਲਗਭਗ 6 ਦਿਨ ਹਸਪਤਾਲ ਵਿੱਚ ਦਾਖਲ ਰਹੇ। 5 ਸਤੰਬਰ ਦੀ ਸ਼ਾਮ ਨੂੰ ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

ਮੁੱਖ ਮੰਤਰੀ ਮਾਨ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਿੱਚ ਸ਼ਾਮਲ ਨਹੀਂ ਹੋ ਸਕੇ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਇਸ ਤੋਂ ਬਾਅਦ, ਕਟਾਰੀਆ ਹਸਪਤਾਲ ਪਹੁੰਚੇ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਤੋਂ ਹੀ ਹੜ੍ਹ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

2 ਸਤੰਬਰ ਨੂੰ, ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਗਏ। ਇਸ ਤੋਂ ਬਾਅਦ, 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। 4 ਸਤੰਬਰ ਦੀ ਸਵੇਰ ਨੂੰ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ। ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ।

Read Also : ਪਟਿਆਲਾ ਜੇਲ੍ਹ ਵਿੱਚ 3 ਸਾਬਕਾ ਪੁਲਿਸ ਮੁਲਾਜ਼ਮਾਂ 'ਤੇ ਹਮਲਾ: ਖੂਨ ਨਾਲ ਲੱਥਪੱਥ ਹਾਲਤ ਵਿੱਚ ਲਿਜਾਇਆ ਗਿਆ ਹਸਪਤਾਲ

5 ਸਤੰਬਰ ਦੀ ਸ਼ਾਮ ਨੂੰ, ਜਦੋਂ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ, ਤਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਖਰਾਬ ਸਿਹਤ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ।

ਦੌਰੇ ਤੋਂ ਬਾਅਦ ਸਿਹਤ ਵਿਗੜ ਗਈ

ਸੀਐਮ ਭਗਵੰਤ ਮਾਨ ਪਹਿਲਾਂ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ। ਪਰ ਜਦੋਂ ਉਹ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਈ ਇਲਾਕਿਆਂ ਦਾ ਦੌਰਾ ਕੀਤਾ। ਉਹ ਕਿਸ਼ਤੀ ਰਾਹੀਂ ਉਨ੍ਹਾਂ ਪਿੰਡਾਂ ਤੱਕ ਵੀ ਪਹੁੰਚੇ। ਜਿੱਥੋਂ ਚੰਡੀਗੜ੍ਹ ਪਹੁੰਚਦੇ ਹੀ 3 ਸਤੰਬਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ।

ਇਸ ਤੋਂ ਬਾਅਦ, ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਕੀਤਾ ਗਿਆ। ਪਰ 5 ਸਤੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਉਹ 7 ਦਿਨਾਂ ਤੱਕ ਹਸਪਤਾਲ ਵਿੱਚ ਇਲਾਜ ਅਧੀਨ ਰਹੇ।

ਅੱਜ ਹੋਵੇਗੀ ਪੰਜਾਬ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ PTM
Punjab Mega PTM

ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਸੂਬੇ ਦੇ ਕਰੀਬ 19,109 ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ.ਟੀ.ਐਮ.) ਕਰਵਾਈ ਗਈ। ਸਵੇਰੇ 10 ਵਜੇ ਤੋਂ ਸ਼ੁਰੂ ਹੋਈ ਇਹ ਮੀਟਿੰਗ ਬਾਅਦ ਦੁਪਹਿਰ 3.00 ਵਜੇ ਤੱਕ ਜਾਰੀ ਰਹੇਗੀ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਦੇ ਪਿੱਛੇ ਦੀ ਮਹੱਤਤਾ ਬਾਰੇ ਵੀ ਦੱਸਿਆ ਸੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪੀ.ਟੀ.ਐਮ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਅਧਿਆਪਕਾਂ ਨੂੰ ਮਿਲਣ ਦਾ ਮੌਕਾ ਮਿਲਣ ਵਾਲਾ ਹੈ। ਦਰਅਸਲ, ਬੱਚੇ ਦੇ ਵਿਕਾਸ ਲਈ ਘਰ ਅਤੇ ਸਕੂਲ ਦੇ ਬਾਹਰ ਅਤੇ ਸਕੂਲ ਤੋਂ ਬਾਅਦ ਬਿਤਾਇਆ ਸਮਾਂ ਮਹੱਤਵਪੂਰਨ ਹੁੰਦਾ ਹੈ। ਮਾਪਿਆਂ ਨੂੰ ਇਹ ਸਮਝਣ ਦੇ ਯੋਗ ਹੋਣਾ ਚਾਹੀਦਾ ਹੈ ਕਿ ਬੱਚੇ ਸਕੂਲ ਵਿੱਚ ਕੀ ਕਰਦੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਕੀ ਤਰੱਕੀ ਹੁੰਦੀ ਹੈ। ਇਸ ਤਰ੍ਹਾਂ ਅਧਿਆਪਕ ਸਮਝ ਸਕਦੇ ਹਨ ਕਿ ਉਨ੍ਹਾਂ ਦੇ ਵਿਦਿਆਰਥੀ ਸਕੂਲ ਤੋਂ ਘਰ ਜਾਣ ਤੋਂ ਬਾਅਦ ਕੀ ਕਰਦੇ ਹਨ। ਤਾਂ ਜੋ ਬੱਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਇਹ ਵੀ ਪੜ੍ਹੋ: ਪੰਜਾਬ ‘ਚ ਕਰੰਟ ਲੱਗਣ ਨਾਲ ਮੌਤ ਹੋਣ ‘ਤੇ ਦਿੱਤਾ ਜਾਵੇਗਾ ਮੁਆਵਜ਼ਾ

ਮੁੱਖ ਮੰਤਰੀ ਨੇ ਖੁਦ ਸੱਦਾ ਦਿੱਤਾ

ਸੀਮਾ ਮਾਨ ਨੇ ਖੁਦ ਇਸ PTM ਲਈ ਮਾਪਿਆਂ ਨੂੰ ਸੱਦਾ ਦਿੱਤਾ ਹੈ। ਹਾਲ ਹੀ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਬੱਚੇ ਦੀ ਰੁਚੀ ਦਾ ਪਤਾ ਲੱਗੇਗਾ ਅਤੇ ਇਹ ਸਰਕਾਰੀ ਸਕੂਲ ਵਧੀਆ ਭਵਿੱਖ ਤਿਆਰ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਨੂੰ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ।

ਮਾਪਿਆਂ ਤੋਂ ਵੀ ਸੁਝਾਅ ਲੈਣ ਦੇ ਆਦੇਸ਼

ਇੱਕ ਅੰਕੜੇ ਮੁਤਾਬਕ ਅੱਜ ਤਕਰੀਬਨ 19 ਲੱਖ ਮਾਪਿਆਂ ਦੇ ਸਕੂਲ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਸਿੱਖਿਆ ਵਿਭਾਗ ਨੇ ਇਸ ਦੌਰਾਨ ਸਕੂਲਾਂ ਨੂੰ ਮਾਪਿਆਂ ਤੋਂ ਸੁਝਾਅ ਲੈਣ ਦੇ ਹੁਕਮ ਵੀ ਦਿੱਤੇ ਹਨ। ਇਹ ਸੁਝਾਅ ਸਕੂਲ ਨੂੰ ਬਿਹਤਰ ਬਣਾਉਣ ਅਤੇ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਸਕੂਲ ਪ੍ਰਬੰਧਨ ਅਤੇ ਸਿੱਖਿਆ ਵਿਭਾਗ ਤੱਕ ਪਹੁੰਚਾਉਣ ਦਾ ਇੱਕ ਤਰੀਕਾ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਭਾਗ ਦੀਆਂ ਨੀਤੀਆਂ ਵਿੱਚ ਬਦਲਾਅ ਕੀਤਾ ਜਾ ਸਕੇ।

Punjab Mega PTM

ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ
Punjab CM OPEN DEBATE:

ਚੰਡੀਗੜ੍ਹ, 8 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨ੍ਹਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨ੍ਹਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ੍ਹ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਹੈ। Punjab CM OPEN DEBATE:

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲ੍ਹਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਜਿਨ੍ਹਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨ੍ਹਾਂ ਦੇ ਗੁਨਾਹ ਬੇਪਰਦ ਕਰ ਦੇਣਗੇ। Punjab CM OPEN DEBATE:

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ, ਕਿਹਾ ਚਿੱਠੀ ਦਾ ਜਵਾਬ ਦੇਵੋ ਨਹੀ ਤੇ ਕਰਾਂਗਾ ਕਾਰਵਾਈ
Punjab Governor Banwarilal Purohit: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ “ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ” ਲਈ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਫੈਲੇ ਕਾਰੋਬਾਰ ‘ਤੇ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਤੁਰੰਤ ਰਿਪੋਰਟ ਭੇਜਣ ਲਈ ਕਿਹਾ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਰਾਜਪਾਲ ਪੁਰੋਹਿਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੋਂ ਉਨ੍ਹਾਂ ਵੱਲੋਂ ਮੰਗੀ ਗਈ ਸੂਚਨਾ ਦਾ ਖੁਲਾਸਾ ਨਾ ਕਰਨਾ ਸੰਵਿਧਾਨਕ ਫਰਜ਼ ਦਾ ਅਪਮਾਨ ਹੋਵੇਗਾ ਪੁਰੋਹਿਤ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਮੁੱਖ ਮੰਤਰੀ ਦੇ ਇਸ ਵਿਵਹਾਰ ‘ਤੇ ਉਨ੍ਹਾਂ ਕੋਲ ਕਾਨੂੰਨ ਅਤੇ ਸੰਵਿਧਾਨ ਮੁਤਾਬਕ ਕਾਰਵਾਈ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਗਵਰਨਰ ਹਾਊਸ ਦੇ ਪੱਤਰਾਂ ਦਾ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੂੰ ਲਿਖੇ ਪੱਤਰ ‘ਚ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਕਿਹਾ ਕਿ ਪੰਜਾਬ ‘ਚ ਨਸ਼ਾ ਆਪਣੇ ਸਿਖਰ ‘ਤੇ ਹੈ। ਏਜੰਸੀਆਂ ਦੀਆਂ ਰਿਪੋਰਟਾਂ ਅਨੁਸਾਰ ਸੂਬੇ ਦੇ ਡਰੱਗ ਸਟੋਰਾਂ ‘ਤੇ ਵੀ ਨਸ਼ੀਲੇ ਪਦਾਰਥ ਉਪਲਬਧ ਹਨ। ਰਾਜ ਸਰਕਾਰ ਦੇ ਕੰਟਰੋਲ ਵਾਲੀਆਂ ਸ਼ਰਾਬ ਦੀਆਂ ਦੁਕਾਨਾਂ ‘ਤੇ ਵੀ ਨਸ਼ੇ ਵਿਕ ਰਹੇ ਹਨ।

ਇਹ ਵੀ ਪੜ੍ਹੋ: ਚੰਦਰਯਾਨ-3 ਦੀ ਚੰਦ ‘ਤੇ ਸਫਲ ਲੈਂਡਿੰਗ ਨਾਲ ਦੁਨੀਆ ‘ਚ ਭਾਰਤ ਦਾ ਮਾਣ

ਪੱਤਰ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ, ਐਨਸੀਆਰਬੀ ਅਤੇ ਚੰਡੀਗੜ੍ਹ ਪੁਲੀਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਤੋਂ ਨਸ਼ੇ ਵੇਚਣ ਵਾਲੇ 66 ਸ਼ਰਾਬ ਦੇ ਠੇਕਿਆਂ ਨੂੰ ਸੀਲ ਕੀਤਾ ਹੈ। Punjab Governor Banwarilal Purohit:

ਰਾਜਪਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਸੰਸਦ ਦੀ ਸਥਾਈ ਕਮੇਟੀ ਦੀ ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਹਰ ਪੰਜ ਵਿੱਚੋਂ ਇੱਕ ਵਿਅਕਤੀ ਨਸ਼ੇ ਦਾ ਆਦੀ ਹੈ। ਇਹ ਤੱਥ ਪੰਜਾਬ ਵਿੱਚ ਅਮਨ-ਕਾਨੂੰਨ ਦੀ ਟੁੱਟ-ਭੱਜ ਵੱਲ ਇਸ਼ਾਰਾ ਕਰਦੇ ਹਨ।

ਰਾਜਪਾਲ ਨੇ ਲਿਖਿਆ ਹੈ ਕਿ ਹੁਣ ਸੂਬੇ ਦੇ ਅੰਦਰਲੇ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ‘ਚ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਨਸ਼ਿਆਂ ਦੀ ਅਲਾਮਤ ਤੋਂ ਆਪਣੇ ਆਪ ਨੂੰ ਬਚਾਉਣ ਲਈ ਪਿੰਡ ਬਚਾਓ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ। Punjab Governor Banwarilal Purohit: