UK National Gatka Championship - Nirpakh Post

11ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ - ਵੇਲਜ਼ ‘ਚ ਪਹਿਲੀ ਵਾਰ ਆਯੋਜਿਤ : ਤਨਮਨਜੀਤ ਸਿੰਘ ਢੇਸੀ ਐਮਪੀ
ਚੰਡੀਗੜ੍ਹ, 16 ਸਤੰਬਰ 2025 (ਫਤਿਹ ਪੰਜਾਬ ਬਿਊਰੋ) – ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀਆਂ ਜੰਗੀ ਕਲਾਵਾਂ ਦੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।

ਵੇਲਜ਼ ਦੇ ਗੁਰਦੁਆਰਾ ਸਾਹਿਬ ਤੇ ਉੱਥੋਂ ਦੀ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਇਸ ਸਲਾਨਾ ਚੈਂਪੀਅਨਸ਼ਿਪ ਦਾ ਉਦਘਾਟਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਅਤੇ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤਨਮਨਜੀਤ ਸਿੰਘ ਢੇਸੀ, ਜਗਬੀਰ ਸਿੰਘ ਜੱਗਾ ਚਕਰ, ਪ੍ਰਧਾਨ ਵੇਲਜ਼ ਕਬੱਡੀ ਕਲੱਬ, ਜਸਪਾਲ ਸਿੰਘ ਢੇਸੀ ਅਤੇ ਕੇਵਲ ਸਿੰਘ ਰੰਧਾਵਾ ਹਵੇਲੀ ਹੋਟਲ, ਪਾਂਟੀਕਲਾਨ ਦੀ ਹਾਜ਼ਰੀ ਵਿੱਚ ਕੀਤਾ ਗਿਆ।

ਨਤੀਜਿਆਂ ਦਾ ਐਲਾਨ ਕਰਦਿਆਂ ਹਾਊਸ ਆਫ਼ ਕਾਮਨਜ਼ ਦੀ ਉਚ ਤਾਕਤੀ ਰੱਖਿਆ ਕਮੇਟੀ ਦੇ ਚੇਅਰਮੈਨ ਢੇਸੀ ਨੇ ਕਿਹਾ ਕਿ ਬਰਤਾਨੀਆ ਦੀ ਨੌਜਵਾਨ ਪੀੜ੍ਹੀ ਵੱਲੋਂ ਗੱਤਕਾ ਖੇਡ ਪ੍ਰਤੀ ਵਧ ਰਹੀ ਦਿਲਚਸਪੀ ਉਸਾਰੂ ਕਦਮ ਹੈ ਅਤੇ ਅਗਲੇ ਸਾਲ ਹੋਰ ਖਿਡਾਰੀਆਂ ਨੂੰ ਵੀ ਇਸ ਟੂਰਨਾਮੈਂਟ ਲਈ ਆਕਰਸ਼ਿਤ ਕੀਤਾ ਜਾਵੇਗਾ। ਇਸ ਚੈਂਪੀਅਨਸ਼ਿਪ ਵਿੱਚ ਸਾਰੇ ਮੁਕਾਬਲੇ ਫੱਰੀ-ਸੋਟੀ (ਵਿਅਕਤੀਗਤ) ਵਰਗ ਵਿੱਚ ਹੀ ਖੇਡੇ ਗਏ। ਉਮਰ ਵਰਗ 14 ਸਾਲ ਤੋਂ ਘੱਟ ਦੇ ਮੁਕਾਬਲਿਆਂ ਵਿੱਚੋਂ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ ਦੀ ਰੂਪ ਕੌਰ ਨੇ ਆਪਣੇ ਹੀ ਅਖਾੜੇ ਦੀ ਗਤਕੇਬਾਜ਼ ਮਨਰੂਪ ਕੌਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਬਾਬਾ ਬੰਦਾ ਸਿੰਘ ਗੱਤਕਾ ਅਖਾੜਾ ਗਰੇਵਜ਼ੈਂਡ ਦੀ ਰਿਹਾਨਾ ਕੌਰ ਤੀਜੇ ਸਥਾਨ ਤੇ ਰਹੀ।

ਇਸੇ ਤਰ੍ਹਾਂ 17 ਸਾਲ ਤੋਂ ਘੱਟ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਵੂਲਵਿਚ ਦੇ ਨਵਜੋਤ ਸਿੰਘ ਨੇ ਆਪਣੇ ਹੀ ਅਖਾੜੇ ਦੇ ਖਿਡਾਰੀ ਜਸ਼ਨ ਸਿੰਘ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਵਰਗ ਵਿੱਚ ਕੋਵੈਂਟਰੀ ਤੋਂ ਅਕਾਲੀ ਫੂਲਾ ਸਿੰਘ ਗੱਤਕਾ ਅਖਾੜੇ ਦੇ ਧਰਮ ਸਿੰਘ ਅਤੇ ਤੇਜਵੀਰ ਸਿੰਘ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

18 ਸਾਲ ਤੋਂ ਵੱਧ ਉਮਰ ਦੇ ਮੁਕਾਬਲਿਆਂ ਵਿੱਚੋਂ ਜੰਗੀ ਹੋਰਸਿਜ਼ ਕਲੱਬ ਵੁਲਵਰਹੈਂਪਟਨ ਦੇ ਗਤਕੇਬਾਜ਼ ਗੁਰਦੀਪ ਸਿੰਘ ਨੇ ਬਾਬਾ ਬੰਦਾ ਸਿੰਘ ਗੱਤਕਾ ਅਖਾੜਾ ਗਰੇਵਜ਼ੈਂਡ ਦੇ ਕੁਲਦੀਪ ਸਿੰਘ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਤੀਜਾ ਸਥਾਨ ਬਾਬਾ ਮਿੱਤ ਸਿੰਘ ਗੱਤਕਾ ਅਖਾੜਾ ਵੁਲਵਰਹੈਮਪਟਨ ਦੇ ਅਨਮੋਲਦੀਪ ਸਿੰਘ ਅਤੇ ਨਿਹਾਲ ਸਿੰਘ ਨੇ ਸਾਂਝੇ ਤੌਰ ਤੇ ਹਾਸਲ ਕੀਤਾ।

ਸਾਰੇ ਜੇਤੂ ਖਿਡਾਰੀਆਂ ਨੂੰ ਤਗਮੇ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ ਜਦਕਿ ਗੱਤਕਾ ਅਖਾੜਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਸਿਖਲਾਈ ਸਹੂਲਤਾਂ ਲਈ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹਜ਼ਾਰ-ਹਜ਼ਾਰ ਪੌਂਡ ਦੀ ਨਗਦ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੰਸਦ ਮੈਂਬਰ ਢੇਸੀ ਵੱਲੋਂ ਸਾਲ 2013 ਤੋਂ ਯੂਕੇ ਵਿੱਚ ਲਗਾਤਾਰ ਗੱਤਕਾ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਇਸ ਖੇਡ ਦੇ ਪ੍ਰਚਾਰ-ਪ੍ਰਸਾਰ ਲਈ ਕੀਤੀ ਜਾ ਰਹੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਯਕੀਨ ਦਿਵਾਇਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਗੱਤਕਾ ਫੈਡਰੇਸ਼ਨ ਯੂਕੇ ਨੂੰ ਹਰ ਸੰਭਵ ਸਹਿਯੋਗ ਜਾਰੀ ਰਹੇਗਾ।

ਆਪਣੇ ਸੰਬੋਧਨ ਵਿੱਚ ਤਨਮਨਜੀਤ ਸਿੰਘ ਢੇਸੀ ਨੇ ਸਾਰੇ ਜੇਤੂਆਂ, ਭਾਗ ਲੈਣ ਵਾਲਿਆਂ ਅਤੇ ਵਾਲੰਟੀਅਰਾਂ ਨੂੰ ਵਧਾਈ ਦਿੰਦਿਆਂ ਸਵਾਂਜ਼ੀ ਅਤੇ ਕਾਰਡਿਫ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਟੂਰਨਾਮੈਂਟ ਕਾਮਯਾਬ ਹੋਇਆ।

Read Also : ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਬਹਿਰੂਪੀਆ ਕਰਾਰ ਦੇਣ ਮਗਰੋਂ ਭੜਕੇ ਹਰਜੀਤ ਸਿੰਘ ਰਸੂਲਪੁਰ ਸੁਣੋਂ ਕੀ ਬੋਲੇ !

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਨ ਸਿੰਘ ਜੋਹਲ, ਜਨਰਲ ਸਕੱਤਰ ਗੱਤਕਾ ਫੈਡਰੇਸ਼ਨ ਯੂਕੇ, ਖੁਸ਼ਵੰਤ ਸਿੰਘ ਅਤੇ ਜੀਤ ਸਿੰਘ ਅਰੋੜਾ ਸਵਾਂਜ਼ੀ ਗੁਰਦੁਆਰਾ ਕਮੇਟੀ, ਸੰਗਤ ਸਿੰਘ ਗਰੀਬ ਕਾਰਡਿਫ ਗੁਰਦੁਆਰਾ ਕਮੇਟੀ, ਕੁਲਦੀਪ ਸਿੰਘ ਪੱਡਾ, ਤਰਜੀਤ ਸਿੰਘ ਸੰਧੂ, ਰਾਜ ਬਾਜਵਾ, ਗੁਰਨਾਮ ਨਿੱਝਰ, ਜੀਤਪਾਲ ਸਿੱਧੂ, ਪਰਮਿੰਦਰ ਸੂਜਾਪੁਰ, ਰਣਧੀਰ ਰੰਧਾਵਾ, ਬਲਬੀਰ ਬਰਾੜ, ਸਾਹਿਬ ਸਿੰਘ ਢੇਸੀ, ਤਾਰਨ ਸਿੰਘ ਨਿਹੰਗ ਕਾਰਡਿਫ, ਮਨਪ੍ਰੀਤ ਸਿੰਘ ਬੱਧਨੀ ਕਲਾਂ, ਅਕਾਲ ਚੈਨਲ ਦੀ ਟੀਮ, ਅਮਨਪ੍ਰੀਤ ਸਿੰਘ ਸਿੱਖ ਚੈਨਲ, ਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ ਨਿਊਜ ਆਦਿ ਹਾਜ਼ਰ ਸਨ।

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ
UK National Gatka Championship: ਚੰਡੀਗੜ੍ਹ/ਯੂ.ਕੇ., 31 ਅਗਸਤ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ।

ਸਲੋਹ ਤੋਂ ਸੰਸਦ ਮੈਂਬਰ ਅਤੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਨਿਭਾਅ ਰਹੇ ਗੱਤਕਾ ਫੈਡਰੇਸ਼ਨ ਯੂਕੇ ਦੇ ਸੰਸਥਾਪਕ ਪ੍ਰਧਾਨ ਤਨਮਨਜੀਤ ਸਿੰਘ ਢੇਸੀ ਨੇ ਇਸ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲਾਨਾ ਕੌਮੀ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਅਤੇ ਮਰਦ ਤੇ ਔਰਤਾਂ ਦੀਆਂ ਗੱਤਕਾ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ।

ਉਨ੍ਹਾਂ ਦੱਸਿਆ ਕਿ ਗ੍ਰੇਵਜੈਂਡ ਵਿੱਚ 2013 ਤੋਂ ਸ਼ੁਰੂ ਹੋਣ ਪਿੱਛੋਂ ਇਹ ਨੈਸ਼ਨਲ ਗੱਤਕਾ ਮੁਕਾਬਲੇ ਪਿਛਲੇ ਸਾਲਾਂ ਦੌਰਾਨ ਵੱਖ-ਵੱਖ ਅੱਠ ਸ਼ਹਿਰਾਂ ਜਿਵੇਂ ਕਿ ਸਾਲ 2014 ਵਿੱਚ ਡਰਬੀ ਵਿਖੇ, 2015 ਵਿੱਚ ਸਾਊਥਾਲ, 2016 ਵਿੱਚ ਸਮੈਥਵਿਕ (ਬਰਮਿੰਘਮ), 2017 ਵਿੱਚ ਇਲਫੋਰਡ (ਲੰਡਨ), 2018 ਵਿੱਚ ਸਲੋਹ, 2019 ਵਿੱਚ ਵੁਲਵਰਹੈਂਪਟਨ ਅਤੇ 2022 ਵਿੱਚ ਲੇਮਿੰਗਟਨ ਸਪਾ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਜਾ ਚੁੱਕੇ ਹਨ।

ਢੇਸੀ ਨੇ ਉਤਸ਼ਾਹ ਪ੍ਰਗਟ ਕਰਦਿਆਂ  ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਹੇਜ਼ ਵੱਲੋਂ ਪਹਿਲੀ ਵਾਰ ਇਸ ਰਾਸ਼ਟਰੀ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ ਅਤੇ ਇੰਨਾਂ ਮੁਕਾਬਲਿਆਂ ਦੌਰਾਨ ਲੜਕੀਆਂ ਅਤੇ ਲੜਕਿਆਂ ਨੂੰ ਸਦੀਆਂ ਪੁਰਾਣੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੀ ਜੰਗਜੂ ਕਲਾ ਦਾ ਪ੍ਰਦਰਸ਼ਨ ਕਰਨ ਦਾ ਸ਼ਾਨਦਾਰ ਮੌਕਾ ਹੈ।

ਇਹ ਵੀ ਪੜ੍ਹੋ: ਦਿੱਲੀ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲਿਆਂ ਦੀ ਵੀਡੀਓ ਜਾਰੀ

ਪ੍ਰਧਾਨ ਤਨਮਨਜੀਤ ਢੇਸੀ ਨੇ ਗੱਤਕਾ ਫੈਡਰੇਸ਼ਨ ਯੂਕੇ ਦੇ ਸਕੱਤਰ ਹਰਮਨ ਸਿੰਘ ਜੌਹਲ, ਸੇਫ਼ਟੈਕ ਸਿਸਟਮਜ਼ ਲਿਮਟਿਡ ਦੇ ਐਮ.ਡੀ. ਸਰਬਜੀਤ ਸਿੰਘ ਗਰੇਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਦਾ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੇ ਸਮਰਪਿਤ ਯਤਨਾਂ ਲਈ ਧੰਨਵਾਦ ਕੀਤਾ ਹੈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਯੂਕੇ ਦੇਸ਼ ਦੀਆਂ ਸਮੂਹ ਗੱਤਕਾ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਬੰਧਕਾਂ ਕੋਲ ਐਂਟਰੀ ਲਈ ਪਹੁੰਚ ਕਰਨ ਦਾ ਸੱਦਾ ਦਿੱਤਾ ਹੈ। UK National Gatka Championship:

ਤਨਮਨਜੀਤ ਢੇਸੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਇੱਕ ਮੁਫ਼ਤ ਤੇ ਪਰਿਵਾਰਕ ਈਵੈਂਟ ਹੈ ਜੋ ਸਭ ਲੋਕਾਂ ਲਈ ਖੁੱਲੀ ਹੋਵੇਗੀ ਜਿੱਥੇ ਦਿਨ ਭਰ ਲੰਗਰ ਅਤੇ ਰਿਫਰੈਸ਼ਮੈਂਟ ਦੀ ਸੇਵਾ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਜਾਰੀ ਰਹਿਣਗੀਆਂ। ਉਨ੍ਹਾਂ ਸੱਦਾ ਦਿੱਤਾ ਕਿ ਜਿਹੜੇ ਵੀ ਸੱਜਣ ਇਸ ਮੌਕੇ ਵਲੰਟੀਅਰ ਬਣਾਉਣਾ ਚਾਹੁੰਦੇ ਹਨ ਜਾਂ ਆਪਣੇ ਕਾਰੋਬਾਰਾਂ ਨੂੰ ਸਪਾਂਸਰ ਕਰਨਾ ਚਾਹੁੰਦੇ ਹਨ ਉਹ ਕਿਰਪਾ ਕਰਕੇ ਜ਼ਰੂਰ ਸਾਡੇ ਨਾਲ ਸੰਪਰਕ ਕਰਨ। ਉਨਾਂ  ਯੂਕੇ ਦੇ ਸਮੂਹ ਗੁਰਦਵਾਰਾ ਪ੍ਰਬੰਧਕਾਂ, ਰਾਜਸੀ, ਸਮਾਜਿਕ ਤੇ ਧਾਰਮਿਕ ਸਖਸੀਅਤਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬਾਨ ਦੀ ਖੇਡ, ਗੱਤਕੇ, ਲਈ ਆਪਣਾ ਸਮਰਥਨ ਦੇ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ਼ ਹੇਜ ਦੇ ਮੁੱਖੀ ਸੰਤ ਬਾਬਾ ਅਮਰ ਸਿੰਘ ਜੀ ਬੜੂੰਦੀ ਨਾਨਕਸਰ ਵਾਲੇ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਮੇਤ ਬਰਤਾਨੀਆ ਅਤੇ ਭਾਰਤ ਤੋਂ ਵੱਡੀ ਗਿਣਤੀ ਵਿਚ ਸਖਸ਼ੀਅਤਾਂ ਹਾਜ਼ਰੀਆਂ ਭਰ ਕੇ ਸਮਾਗਮ ਦੀ ਸ਼ੋਭਾ ਵਧਾਉਣਗੀਆਂ। UK National Gatka Championship: