Laljit Singh Bhuller - Nirpakh Post
This step was taken after decades
ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਇਹ ਆਸਾਮੀਆਂ ਕੱਚੇ ਤੌਰ ‘ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਇਨ੍ਹਾਂ ਆਸਾਮੀਆਂ ‘ਤੇ ਰੈਗੂਲਰ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰਨ ਨੂੰ ਪਹਿਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ।
ਜੇਲ੍ਹ ਮੰਤਰੀ ਨੇ ਵਿਭਾਗ ਵਿਚ ਭਰਤੀ ਸਬੰਧੀ ਚੱਲ ਰਹੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਾਲ ਹੀ ਵਿਚ ਮੁਕੰਮਲ ਹੋਈ ਭਰਤੀ ਮੁਹਿੰਮ ਵਿਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀ ਡਿਊਟੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ 175 ਵਾਰਡਰਾਂ ਅਤੇ 4 ਮੈਟਰਨਾਂ ਸਮੇਤ ਗਾਰਡ ਸਟਾਫ਼ ਦੀਆਂ 179 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਵਿਭਾਗ ਨੂੰ ਮਜ਼ਬੂਤ ਕਰਨ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿਚ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।This step was taken after decades
ਜੇਲ੍ਹਾਂ ਵਿਚ ਜਾਰੀ ਵਿੱਦਿਅਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰਾਜੈਕਟ ਤਹਿਤ ਇਸ ਸਮੇਂ ਲਗਭਗ 2200 ਕੈਦੀ ਵੱਖ-ਵੱਖ ਵਿਦਿਅਕ ਕੋਰਸ ਕਰ ਰਹੇ ਹਨ ਜਦਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਨਵਰੀ 2025 ਵਿਚ ਸ਼ੁਰੂ ਕੀਤੇ ਜਾ ਰਹੇ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਸਮੇਤ ਵੱਖ-ਵੱਖ ਕੋਰਸਾਂ ਵਿਚ 513 ਕੈਦੀ ਹੁਨਰ ਵਿਕਾਸ ਸਿਖਲਾਈ ਲੈਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਹਿਜ਼ 33 ਮਹੀਨਿਆਂ ਵਿਚ ਨੌਜਵਾਨਾਂ ਨੂੰ ਲਗਭਗ 50,000 ਰੈਗੂਲਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਦੇਣ ਦੀ ਪਹਿਲਕਦਮੀ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਂਦਿਆਂ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਲਈ ਲਾਈਨ ਵਿਚ ਲੱਗਣ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਾਉਣ ਸਬੰਧੀ ਮੁੱਖ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 2,65,430 ਉਮੀਦਵਾਰਾਂ ਲਈ ਪ੍ਰਾਈਵੇਟ ਖੇਤਰ ਵਿਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ, ਆਈ.ਜੀ. ਜੇਲ੍ਹਾਂ ਸ੍ਰੀ ਰੂਪ ਕੁਮਾਰ ਅਰੋੜਾ, ਏ.ਆਈ.ਜੀ. ਜੇਲ੍ਹਾਂ ਸ੍ਰੀ ਰਾਜੀਵ ਅਰੋੜਾ ਵੀ ਮੌਜੂਦ ਸਨ।This step was taken after decades
ਪੰਚਾਇਤਾਂ ਭੰਗ ਕਰਨ ਲਈ CM ਮਾਨ ‘ਤੇ ਮੰਤਰੀ ਭੁੱਲਰ ਜਿੰਮੇਵਾਰ ਅਫ਼ਸਰ ਬਣੇ ਬਲੀ ਦੇ ਬੱਕਰੇ, ਦਿੱਤੇ ਇਹ ਸਬੂਤ
Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਬਿਕਰਮ ਸਿੰਘ ਮਜਿਠੀਆ ਨੇੇ ਪੰਜਾਬ ਵਿੱਚ ਪੰਚਾਇਤਾਂ ਭੰਗ ਕਰਨ ਦੇ ਮੁੱਦੇ ‘ਤੇ CM ਭਗਵੰਤ ਮਾਨ ਅਤੇ ਮੰਤਰੀ ਲਾਲਜੀਤ ਭੁੱਲਰ ਨੂੰ ਘੇਰਦੇ ਹੋਏ ਕਿਹਾ ਕਿ IAS ਅਫਸਰਾਂ ਨੂੰ ਸਸਪੈਂਡ ਕਰਕੇ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਰਜਕਾਲ ਖਤਮ ਹੋਣ ਤੋਂ ਛੇ ਮਹੀਨੇ ਪਹਿਲਾਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ‘ਤੇ ਦਸਤਖਤ ਕਰਕੇ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤੀ ਰਾਜ ਮੰਤਰੀ ਲਾਲਜੀਤ ਭੁੱਲਰ ਜ਼ਿੰਮੇਵਾਰ ਹਨ। ਪੰਚਾਇਤੀ ਰਾਜ ਦੇ ਡਾਇਰੈਕਟਰ ਅਤੇ ਵਿੱਤ ਕਮਿਸ਼ਨਰ ਨੂੰ ਦੋ ਦਿਨਾਂ ਵਿੱਚ ਫਾਈਲਾਂ ’ਤੇ ਦਸਤਖਤ ਕਰਨ ਲਈ ਮਜਬੂਰ ਕੀਤਾ ਗਿਆ। ਜਿਸ ਤੋਂ ਬਾਅਦ ਪੰਚਾਇਤੀ ਰਾਜ ਮੰਤਰੀ ਭੁੱਲਰ ਅਤੇ ਸੀਐਮ ਮਾਨ ਦੋਵਾਂ ਨੇ ਉਸੇ ਦਿਨ ਫਾਈਲ ‘ਤੇ ਦਸਤਖਤ ਕਰ ਦਿੱਤੇ।
ਇਹ ਵੀ ਪੜ੍ਹੋ: ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
ਬਿਕਰਮ ਮਜੀਠੀਆ ਨੇ ਕਿਹਾ ਕਿ ਅਸਲ ਦੋਸ਼ੀ ਪੰਚਾਇਤੀ ਰਾਜ ਮੰਤਰੀ ਅਤੇ ਮੁੱਖ ਮੰਤਰੀ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਫੈਸਲਾ ਰੱਦ ਕਰਨ ਦੀ ਗੱਲ ਸਪੱਸ਼ਟ ਕਰਨ ਤੋਂ ਬਾਅਦ ਮੰਤਰੀ ਅਤੇ ਮੁੱਖ ਮੰਤਰੀ ਖੁਦ ਪਿੱਛੇ ਹਟ ਗਏ। Bikram Singh Majithia:
The cat is out of the bag. CM @BhagwantMann & Panchayati Raj minister @Laljitbhullar are responsible for signing & implementing the decision to dissolve panchayats six months before their term in Punjab. The file on this issue was moved by hand with the Director, Panchyati Raj &… pic.twitter.com/W6kxOaopxH
— Bikram Singh Majithia (@bsmajithia) September 1, 2023
ਬਿਕਰਮ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਪੰਚਾਇਤੀ ਫੰਡ ਹੜੱਪਣ ਦੇ ਮਕਸਦ ਨਾਲ ਇਸ ਤਾਨਾਸ਼ਾਹੀ ਫੈਸਲੇ ਰਾਹੀਂ ਲੋਕਤੰਤਰ ਦਾ ਕਤਲ ਕਰਨ ਲਈ ਲਾਲਜੀਤ ਭੁੱਲਰ ਅਤੇ ਭਗਵੰਤ ਮਾਨ ਜ਼ਿੰਮੇਵਾਰ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ।
ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਲਈ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀ ਅਧਿਕਾਰਤ ਟਿੱਪਣੀ ਦੇ ਅਨੁਸਾਰ ਪੰਚਾਇਤਾਂ ਨੂੰ ਭੰਗ ਕਰਨ ਦੀ ਮਨਜ਼ੂਰੀ ਦਿੱਤੀ। ਫਿਰ ਆਈਏਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ। ਪੰਜਾਬ ਦੀ ਅਫਸਰਸ਼ਾਹੀ ਨੂੰ ਬੇਨਤੀ ਹੈ ਕਿ ਉਹ ਉਹਨਾਂ ਦੇ ਗੈਰ ਸੰਵਿਧਾਨਕ ਮਨਸੂਬਿਆਂ ਦਾ ਹਿੱਸਾ ਨਾ ਬਣਨ। ਉਨ੍ਹਾਂ ਵਿੱਚ ਤੁਹਾਡਾ ਬਚਾਅ ਕਰਨ ਦੀ ਹਿੰਮਤ ਨਹੀਂ ਹੈ ਅਤੇ ਅੰਤ ਵਿੱਚ ਤੁਹਾਨੂੰ ਨਤੀਜੇ ਭੁਗਤਣੇ ਪੈਣਗੇ। Bikram Singh Majithia: