CM Punjab - Nirpakh Post
ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ,
We will not spare the conspirator.
ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਬਾਰੇ ਬੋਲਦੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਜੋ ਲੈਂਡ ਪੂਲਿੰਗ ਸਕੀਮ ਲਿਆ ਰਹੀ ਹੈ ਇਹ ਕਿਸਾਨ ਪੱਖੀ ਹੈ। ਇਸ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀਆਂ ਕਰਨ ਵਾਲਿਆਂ ਲਈ ਮੁਸ਼ਕਿਲਾਂ ਖੜ੍ਹੀਆਂ ਕਰੇਗੀ।
ਪੰਜਾਬ 'ਆਪ' ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਦੇ ਹੱਕ ਵਿਚ ਕੰਮ ਰਹੀ ਹੈ ਅਤੇ ਹੁਣ ਵੀ ਕਰ ਰਹੀ ਹੈ। ਵਿਰੋਧੀ ਧਿਰਾਂ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।
ਲੈਂਡ ਪੂਲਿੰਗ ਦਾ ਮਾਸਟਰ-ਪਲਾਨ ਸਭ ਤੋਂ ਪਹਿਲਾਂ 2008 'ਚ ਆਇਆ ਸੀ। ਉਸ ਸਮੇਂ ਸੂਬੇ ‘ਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦੀ ਸੀ। ਇਸ ਸਮੇਂ ਲੋਕਾਂ ਨੂੰ ਗੁੰਮਰਾਹ ਕਰਨ ‘ਚ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 20 ਹਜ਼ਾਰ ਏਕੜ 'ਚ ਗੈਰ-ਕਾਨੂੰਨੀ ਕਾਲੋਨੀ ਵਿਕਸਤ ਕੀਤੀ ਗਈ ਹੈ, ਜੇਕਰ ਯੋਜਨਾਬੱਧ ਕਾਲੋਨੀ ਬਣਾਈ ਜਾ ਰਹੀ ਹੈ ਤਾਂ ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ। ਭਾਜਪਾ 'ਤੇ ਤੰਜ ਕੱਸਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਸੁਨੀਲ ਜਾਖੜ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀ ਗੱਲ ਕਰਦੇ ਹਨ, ਦੂਜੇ ਪਾਸੇ ਅਸ਼ਵਨੀ ਜੀ ਇਕੱਲੇ ਮੈਦਾਨ ਵਿਚ ਕੁੱਦਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਧਾਨ ਤੇ ਦੂਜੇ ਕਾਰਜਕਾਰੀ ਪ੍ਰਧਾਨ ਦੀ ਹੀ ਆਪਸ 'ਚ ਸੁਰ ਨਹੀਂ ਮਿਲ ਰਹੀ ਤਾਂ ਨਤੀਜਾ ਕੀ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਨਵੇਂ ਹੁਕਮ ਕੀਤੇ ਗਏ ਜਾਰੀ
ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਵੱਧ ਰਹੇ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਇੱਕ ਉੱਚ ਪੱਧਰੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ DGP ਗੌਰਵ ਯਾਦਵ ਸਮੇਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਪੂਰੀ ਜਾਣਕਾਰੀ ਲਈ ਅਤੇ ਜ਼ਮੀਨੀ ਰਿਪੋਰਟ ਮੰਗੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸੂਬੇ ਵਿੱਚ ਹਰ ਕੀਮਤ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇ ਅਤੇ ਅਪਰਾਧੀਆਂ ਵਿਰੁੱਧ ਫੌਰੀ ਤੌਰ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
CM ਮਾਨ ਨੇ X ‘ਤੇ ਪੋਸਟ ਸਾਂਝੀ ਕਰ ਕੇ ਮੀਟਿੰਗ ਦੇ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਲਿਖਿਆ ਕਿ ਅੱਜ ਚੰਡੀਗੜ੍ਹ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੂੰ ਆਈਆਂ ਧਮਕੀ ਵਾਲੀਆਂ ਈ-ਮੇਲਜ਼ ਨੂੰ ਲੈ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ-ਲੈਵਲ ਮੀਟਿੰਗ ਕੀਤੀ।
ਅਸੀਂ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿਆਂਗੇ। ਸਾਡੀਆਂ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹਨ। ਮੈਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਸਾਡੇ ਲਈ ਪਵਿੱਤਰ ਤੇ ਪੂਜਨਯੋਗ ਹਨ, ਅਸੀਂ ਇਹਨਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਦੇਸ਼ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਰਾਜਕਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਪੁਲਿਸ ਨੂੰ ਹਰ ਹਾਲਤ ਵਿਚ ਸਰਗਰਮ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸੂਬੇ ਦੀ ਮੌਜੂਦਾ ਕਾਨੂੰਨ-ਵਿਵਸਥਾ ’ਤੇ ਅਧਿਕਾਰੀਆਂ ਤੋਂ ਰਿਪੋਰਟ ਲਈ ਅਤੇ ਇਹ ਹੁਕਮ ਜਾਰੀ ਕੀਤੇ ਕਿ ਰਾਜ ’ਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਜਾਣ।
No compromise with Punjab's security
ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਲੱਗਿਆ ਝਟਕਾ ,ਨਹੀਂ ਮਿਲੀ ਰਾਹਤ
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ 4 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਪਰ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ, ਪਰ ਇਹ ਕਾਨੂੰਨੀ ਤੌਰ 'ਤੇ ਸਹੀ ਨਹੀਂ ਸੀ। ਇਸ ਲਈ, ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਰਿਮਾਂਡ ਸਬੰਧੀ ਕੱਲ੍ਹ ਆਏ ਰਿਮਾਂਡ ਆਰਡਰ ਵਿੱਚ 6 ਜੂਨ ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ। ਅਜਿਹੀ ਸਥਿਤੀ ਵਿੱਚ, ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਕੇਸ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।
ਮਜੀਠੀਆ ਦੀ ਪਟੀਸ਼ਨ ਵਿੱਚ, ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ ਅਤੇ ਰਿਮਾਂਡ ਆਰਡਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। 25 ਜੂਨ ਨੂੰ ਸਵੇਰੇ 9 ਵਜੇ ਦੇ ਕਰੀਬ, ਪੁਲਿਸ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ।
Read Also : ਥਾਣੇ ਬਾਹਰ ਰਿਟਾਇਰਡ DSP ਨੇ ਆਪਣੀ ਪਤਨੀ ਤੇ ਪੁੱਤ ਨੂੰ ਮਾਰੀਆਂ ਗੋਲੀਆਂ, ਪੁੱਤ ਦੇ ਤਾਂ ਮੌਕੇ 'ਤੇ ਹੀ ਨਿਕਲੇ ਸਾਹ
ਪਰ ਉਨ੍ਹਾਂ ਨੂੰ 11.20 ਵਜੇ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਵੱਲੋਂ ਰੱਦ ਕੀਤੀ ਗਈ ਰਿਪੋਰਟ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਵਕੀਲਾਂ ਨੇ ਵੀ ਸੁਪਰੀਮ ਕੋਰਟ ਵਿੱਚ ਇਹੀ ਤੱਥ ਪੇਸ਼ ਕੀਤੇ ਸਨ।
ਇਸ ਤੋਂ ਪਹਿਲਾਂ 2 ਜੁਲਾਈ ਨੂੰ ਮਜੀਠੀਆ ਨੂੰ ਉਨ੍ਹਾਂ ਦੇ 7 ਦਿਨਾਂ ਦੇ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਵਿਜੀਲੈਂਸ ਨੇ ਜਾਂਚ ਵਿੱਚ ਉਨ੍ਹਾਂ ਦੀ ਜਾਇਦਾਦ ਬਾਰੇ ਨਵੀਆਂ ਗੱਲਾਂ ਸਾਹਮਣੇ ਲਿਆਂਦੀਆਂ ਹਨ। ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਯੂਪੀ ਦੇ ਗੋਰਖਪੁਰ ਜਾ ਕੇ ਕੀਤੀ ਜਾਣੀ ਹੈ। ਸਾਰੇ ਤੱਥ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਦਾ ਰਿਮਾਂਡ ਐਤਵਾਰ ਨੂੰ ਖਤਮ ਹੋ ਰਿਹਾ ਹੈ।
ਸੜਕਾ ਜਾਮ ਕਰਨ 'ਤੇ ਧਰਨੇ ਲਾਉਣ ਵਾਲਿਆਂ ਨੂੰ CM ਮਾਨ ਦੀ ਚੇਤਾਵਨੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੰਭੂ ਪੁਲਿਸ ਸਟੇਸ਼ਨ ਦਾ ਘਿਰਾਓ ਕਰਨ ਵਾਲੇ ਕਿਸਾਨਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸ ਸਬੰਧੀ ਮਾਨ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਅਜਿਹੇ ਵਿਰੋਧ ਪ੍ਰਦਰਸ਼ਨ ਅਤੇ ਹੜਤਾਲਾਂ ਨੂੰ ਲੋਕ ਵਿਰੋਧੀ ਮੰਨਿਆ ਜਾਵੇਗਾ। ਜੋ ਵੀ ਅਜਿਹਾ ਕਰਦਾ ਹੈ, ਉਸਨੂੰ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣਾ ਚਾਹੀਦਾ ਹੈ।
6 ਮਈ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਸੀ। ਪੁਲਿਸ ਟੀਮ ਸੋਮਵਾਰ ਸਵੇਰੇ 4 ਵਜੇ ਫਰੀਦਕੋਟ ਸਥਿਤ ਉਸਦੇ ਘਰ ਪਹੁੰਚੀ। ਡੱਲੇਵਾਲ ਨੇ ਖੁਦ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ।
ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਮੁੱਖ ਮੰਤਰੀ ਨੇ ਕਹੀਆਂ 2 ਮਹੱਤਵਪੂਰਨ ਗੱਲਾਂ
ਕੰਮ ਵਿੱਚ ਰੁਕਾਵਟ ਪਾਉਣ ਵਾਲੇ ਐਲਾਨ ਲੋਕ ਵਿਰੋਧੀ ਹਨ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ - ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਐਲਾਨ, ਧਰਨਾ ਜਾਂ ਹੜਤਾਲ ਜੋ ਸੜਕਾਂ ਨੂੰ ਰੋਕਦਾ ਹੈ, ਰੇਲ ਗੱਡੀਆਂ ਰੋਕਦਾ ਹੈ ਜਾਂ ਆਮ ਲੋਕਾਂ ਨੂੰ ਪਰੇਸ਼ਾਨ ਕਰਦਾ ਹੈ ਅਤੇ ਉਨ੍ਹਾਂ ਦੇ ਰੋਜ਼ਾਨਾ ਦੇ ਕੰਮ ਵਿੱਚ ਰੁਕਾਵਟ ਪਾਉਂਦਾ ਹੈ, ਉਸਨੂੰ ਲੋਕ ਵਿਰੋਧੀ ਮੰਨਿਆ ਜਾਵੇਗਾ।
ਵਿਰੋਧ ਦਰਜ ਕਰਵਾਉਣ ਦੇ ਹੋਰ ਤਰੀਕੇ: ਸਾਰੀਆਂ ਸੰਸਥਾਵਾਂ, ਸੰਗਠਨਾਂ ਅਤੇ ਯੂਨੀਅਨਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਵਿਰੋਧ ਦਰਜ ਕਰਵਾਉਣ ਦੇ ਹੋਰ ਵੀ ਤਰੀਕੇ ਹੋ ਸਕਦੇ ਹਨ, ਪਰ ਸਿਰਫ਼ ਲੋਕਾਂ ਨੂੰ ਪਰੇਸ਼ਾਨ ਕਰਨਾ ਹੀ ਸਹੀ ਨਹੀਂ ਹੈ। ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹੋ। ਇਹ ਸੰਦੇਸ਼ ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਵਿੱਚ ਜਾਰੀ ਕੀਤਾ ਗਿਆ ਹੈ।
ਕਿਸਾਨ ਆਗੂ ਡੱਲੇਵਾਲ ਨੇ ਕਿਹਾ- ਸਰਕਾਰ ਡਰ ਗਈ ਹੈ
ਘਰ ਵਿੱਚ ਨਜ਼ਰਬੰਦ ਹੋਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਮੈਂ ਜ਼ਿਆਦਾ ਘੁੰਮ ਨਹੀਂ ਸਕਦਾ। ਇਸ ਦੇ ਬਾਵਜੂਦ, ਸਰਕਾਰ ਡਰੀ ਹੋਈ ਹੈ ਅਤੇ ਮੈਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਅਜਿਹੇ ਹੁਕਮ ਦਿੱਤੇ ਜਾ ਰਹੇ ਹਨ।
ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 6 ਮਈ ਨੂੰ ਸ਼ੰਭੂ ਪੁਲਿਸ ਸਟੇਸ਼ਨ ਦੇ ਬਾਹਰ 'ਜ਼ਬਰਦਸਤੀ ਵਿਰੋਧੀ ਧਰਨਾ' ਦਾ ਸੱਦਾ ਦਿੱਤਾ ਹੈ। ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਜ਼ਬਰਦਸਤੀ ਦਬਾਇਆ ਅਤੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਹਿਰਾਸਤ ਵਿੱਚ ਲਿਆ।
ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗਾ ਜਥਾ
Punjab Tirath Yatra Scheme:
ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU), ਅੰਮ੍ਰਿਤਸਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾਣਾ ਹੈ।
ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗਾ ਪਹਿਲਾ ਜਥਾ..#Punjab #Gurunanakdevji #Gurupurab pic.twitter.com/nPe2xGr7w0
— Nirpakh Post (@PostNirpakh) November 27, 2023
ਇਸ ਯਾਤਰਾ ਨੂੰ ਸ਼ੁਰੂ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਖੁਦ ਆਉਣ ਵਾਲੇ ਸਨ ਪਰ ਧੂਰੀ ਵਿੱਚ ਹੋਣ ਵਾਲੀ ਜਨਤਕ ਮੀਟਿੰਗ ਕਾਰਨ ਹੁਣ ਕੈਬਨਿਟ ਮੰਤਰੀ ਕੁਲਦੀਪ ਧਾਰੀਵਾਲ ਅਤੇ ਹਰਭਜਨ ਸਿੰਘ ਈਟੀਓ ਯਾਤਰੀਆਂ ਨੂੰ ਵਿਦਾ ਕਰਕੇ ਇਸ ਯਾਤਰਾ ਦੀ ਸ਼ੁਰੂਆਤ ਕਰ ਰਹੇ ਹਨ। ਇਸ ਦੌਰੇ ਦਾ ਐਲਾਨ ਪਿਛਲੀ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ
ਪੰਜਾਬ ਸਰਕਾਰ ਸ਼ਰਧਾਲੂਆਂ ਦੀ ਰਵਾਨਗੀ ਤੋਂ ਲੈ ਕੇ ਵਾਪਸੀ ਤੱਕ ਸਾਰੇ ਪ੍ਰਬੰਧ ਕਰ ਰਹੀ ਹੈ। ਰੇਲਾਂ ਲਈ ਆਈਆਰਸੀਟੀਸੀ ਤੋਂ ਮਦਦ ਮੰਗੀ ਜਾ ਰਹੀ ਹੈ ਅਤੇ ਬੱਸਾਂ ਦਾ ਪ੍ਰਬੰਧ ਪੰਜਾਬ ਰੋਡਵੇਜ਼ ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰਾ ‘ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ ‘ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ ‘ਤੇ ਪਹੁੰਚਦੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ।
50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਿਜਾਣ ਦੀ ਯੋਜਨਾ
‘ਆਪ’ ਸਰਕਾਰ ਇਕ ਸਾਲ ‘ਚ 50 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ‘ਤੇ ਲਿਜਾਣ ਦੀ ਯੋਜਨਾ ਬਣਾ ਰਹੀ ਹੈ। ਇਸ ਲਈ ਇੱਕ ਕਮੇਟੀ ਬਣਾਈ ਗਈ ਹੈ। ਫਾਰਮ ਜਨਤਾ ਨੂੰ ਉਪਲਬਧ ਕਰਵਾਏ ਜਾਣਗੇ, ਜਿਸ ‘ਤੇ ਵਿਧਾਇਕ ਦੇ ਦਸਤਖਤ ਅਤੇ ਮੋਹਰ ਦੀ ਲੋੜ ਹੋਵੇਗੀ। ਕਮੇਟੀ ਯਾਤਰੀਆਂ ਦੀ ਸੂਚੀ ਤਿਆਰ ਕਰਕੇ ਸਬੰਧਤ ਜ਼ਿਲ੍ਹੇ ਦੇ ਡੀਸੀ ਦਫ਼ਤਰ ਨੂੰ ਸੌਂਪੇਗੀ।
ਯਾਤਰੀ ਹਿੰਦੂ-ਸਿੱਖ ਧਾਰਮਿਕ ਸਥਾਨਾਂ ਦੇ ਕਰਨਗੇ ਦਰਸ਼ਨ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਤੱਕ ਰੇਲ ਰਾਹੀਂ ਯਾਤਰਾ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਬੱਸਾਂ ਰਾਹੀਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੇ ਦਰਸ਼ਨ ਕਰਨ ਦੀ ਯੋਜਨਾ ਬਣਾਈ ਗਈ ਹੈ।
Punjab Tirath Yatra Scheme:
ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 13 ਨਵੰਬਰ :
VIGILANCE BUREAU ARRESTS ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ  ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਉਹ ਕਾਫੀ ਸਮੇਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ ਪਰ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਉਸ ਦੇ ਟਿਕਾਣਿਆਂ ਉੱਤੇ ਦਿੱਤੀ ਜਾ ਰਹੀ ਦਬਿਸ਼ ਕਾਰਨ ਅੱਜ ਉਸਨੇ ਸਮਰੱਥ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਜਿਸ ਉਪਰੰਤ ਵਿਜੀਲੈਂਸ ਬਿਊਰੋ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਉਸਦਾ ਦੋ ਦਿਨਾ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ. ਨਗਰ ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ  468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਫਰਮ ਪੀ.ਜੀ. ਗੋਡਾਉਨ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ ’ਤੇ ਹੀ ਟੈਂਡਰ ਭਰੇ ਸਨ, ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ ’ਤੇ ਇਹ ਟੈਂਡਰ ਅਲਾਟ ਕਰ ਦਿੱਤੇ ਸਨ।  VIGILANCE BUREAU ARRESTS
also read : ਬੰਗਲਾਦੇਸ਼ ਦਾ ਦੂਸਰਾ ਵਿਕਟ ਡਿੱਗਿਆ, ਲਿਟਨ ਦਾਸ 36 ਦੌੜਾਂ ਬਣਾ ਕੇ ਆਊਟ ਹੋਏ
ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ ’ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੇ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ ’ਤੇ ਅਲਾਟ ਕਰ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ  ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ  ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ ’ਤੇ ਅਨਾਜ ਢੋਇਆ ਹੀ ਨਹੀਂ ਜਾ ਸਕਦਾ।
ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਹੀ ਕੀਤੇ ਹੋਏ ਕੰਮਾਂ ਲਈ ਪੈਸੇ ਵੀ ਜਾਰੀ ਕਰ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਨ੍ਹਾਂ ’ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। ਤੱਥਾਂ ਅਨੁਸਾਰ ਜ਼ਿਲ੍ਹਾ ਟੈਂਡਰ ਕਮੇਟੀ ਨੂੰ ਸਬੰਧਤ ਠੇਕੇਦਾਰਾਂ ਦੀ ਇਹ ਤਕਨੀਕੀ ਬੋਲੀ ਰੱਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਇਸ ਤਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਆਪਸੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਹੈ। ਇਸੇ ਤਫ਼ਤੀਸ਼ ਦੇ ਆਧਾਰ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ। VIGILANCE BUREAU ARRESTS
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ ਜਦਕਿ ਮੁਅੱਤਲ ਹੋ ਚੁੱਕੇ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਵਿਜੀਲੈਂਸ ਬਿਊਰੋ ਦੀ ਚਾਰਾਜੋਈ ਸਦਕਾ ਲੁਧਿਆਣਾ ਦੀ ਸਮਰੱਥ ਅਦਾਲਤ ਭਗੌੜਾ ਮੁਜਰਮ ਕਰਾਰ ਦੇ ਦਿੱਤਾ ਗਿਆ ਹੈ।
Government officials stubble burning:
ਪੰਜਾਬ ਦੇ ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਦੀ ਪਰਾਲੀ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਉਸ ਨੂੰ ਮੌਕੇ ਤੋਂ ਛੱਡ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਸੀਐਮ ਮਾਨ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।
ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। CM ਮਾਨ ਨੇ ਟਵੀਟ ਕਰਕੇ ਕਿਹਾ- ਪਿਆਰੇ ਪੰਜਾਬੀਓ, ਤੁਸੀਂ ਕਿਹੜਾ ਰਾਹ ਅਪਣਾਇਆ? ..ਸਰਕਾਰੀ ਮੁਲਾਜਮ ਪਰਾਲੀ ਨਾ ਸਾੜਨ ਦਾ ਸੁਨੇਹਾ ਲੈ ਕੇ ਗਿਆ ਸੀ…ਗੁਰੂ ਸਾਹਿਬ ਜੀ ਨੇ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ…ਆਕਸੀਜਨ ਖਤਮ ਕਰਨੀ ਸ਼ੁਰੂ ਕਰ ਦਿੱਤੀ…ਪਰਚੇ ਦਰਜ ਕਰਨ ਲੱਗੇ…
ਇਹ ਵੀ ਪੜ੍ਹੋ: ਦਿੱਲੀ ਦੀ ਹਵਾ ਦਿਨੋ-ਦਿਨ ਹੋ ਰਹੀ ਹੈ ਜ਼ਹਿਰੀਲੀ, AQI 500 ਤੋਂ ਪਾਰ
ਘਟਨਾ ਪਿੰਡ ਨੇਹੀਆਂਵਾਲਾ ਦੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਅਤੇ ਟੀਮ ਨੂੰ ਘੇਰ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਜਾਣ ਨਹੀਂ ਦਿੱਤਾ।
ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ ਹਨ। ਆਪਣੇ ਆਪ ਨੂੰ ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ। ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਦੇ ਡੰਡੇ ਲਏ ਅਤੇ ਖੁਦ ਹੀ ਪਰਾਲੀ ਨੂੰ ਅੱਗ ਲਗਾ ਲਈ।
Government officials stubble burning:
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ
Punjab CM OPEN DEBATE:
ਚੰਡੀਗੜ੍ਹ, 8 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨ੍ਹਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨ੍ਹਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ੍ਹ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ
ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਹੈ। Punjab CM OPEN DEBATE:
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲ੍ਹਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਜਿਨ੍ਹਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨ੍ਹਾਂ ਦੇ ਗੁਨਾਹ ਬੇਪਰਦ ਕਰ ਦੇਣਗੇ। Punjab CM OPEN DEBATE:
Himachal Vs Punjab:
ਹਿਮਾਚਲ ਦੇ ਜੋਗਿੰਦਰਨਗਰ ‘ਚ ਸਥਾਪਤ ਕੀਤੇ ਗਏ ਸ਼ਾਨ ਪ੍ਰੋਜੈਕਟ ਨੂੰ ਲੈ ਕੇ ਸੂਬਾ ਅਤੇ ਪੰਜਾਬ ਸਰਕਾਰਾਂ ਵਿਚਾਲੇ ਤਕਰਾਰ ਚੱਲ ਰਹੀ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਦੱਸਿਆ ਕਿ ਸ਼ਾਨ ਪ੍ਰਾਜੈਕਟ ਦੀ 99 ਸਾਲ ਦੀ ਲੀਜ਼ ਅਗਲੇ ਸਾਲ ਮਾਰਚ ਵਿੱਚ ਖ਼ਤਮ ਹੋ ਰਹੀ ਹੈ। ਇਸ ਲਈ ਹਿਮਾਚਲ ਨੂੰ ਇਹ ਪ੍ਰੋਜੈਕਟ ਮਿਲਣਾ ਚਾਹੀਦਾ ਹੈ।
ਸੀਐਮ ਸੁੱਖੂ ਨੇ ਅੰਮ੍ਰਿਤਸਰ ਵਿੱਚ ਹੋਈ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਇਹ ਮਾਮਲਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਨਾਨ ਪ੍ਰਾਜੈਕਟ ਹਿਮਾਚਲ ਨੂੰ ਵਾਪਸ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਭਾਰਤ ਨੂੰ ਭੁੱਖਮਰੀ ਤੋਂ ਬਚਾਉਂਣ ਵਾਲੇ ‘ਤੇ ਹਰੀ ਕ੍ਰਾਂਤੀ ਦੇ ਪਿਤਾਮਾ ਸਵਾਮੀਨਾਥਨ ਦਾ ਦੇਹਾਂਤ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ ਦਾ ਹਵਾਲਾ ਦਿੰਦੇ ਹੋਏ ਕੇਂਦਰ ਨੂੰ ਪੱਤਰ ਲਿਖ ਕੇ ਸ਼ਾਨ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਕੋਲ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਪੁਨਰਗਠਨ ਐਕਟ ਸੰਸਦ ਵਿੱਚ ਬਣਾਇਆ ਗਿਆ ਕਾਨੂੰਨ ਹੈ, ਜਿਸ ਦੇ ਆਧਾਰ ’ਤੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜ ਬਣਾਏ ਗਏ ਸਨ।
ਭਗਵੰਤ ਮਾਨ ਨੇ ਕੇਂਦਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਬਿਜਲੀ ਬੋਰਡ ਨੇ 1975 ਤੋਂ 1982 ਤੱਕ ਸ਼ਾਨ ਪ੍ਰੋਜੈਕਟ ਦਾ ਆਪਣੇ ਖਰਚੇ ’ਤੇ ਵਿਸਥਾਰ ਕੀਤਾ। ਪਹਿਲਾਂ ਇਸ ਦੀ ਬਿਜਲੀ ਉਤਪਾਦਨ ਸਮਰੱਥਾ 48 ਮੈਗਾਵਾਟ ਸੀ, ਜਿਸ ਨੂੰ ਵਧਾ ਕੇ 110 ਮੈਗਾਵਾਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਪਹਿਲਾਂ ਤੋਂ ਤੈਅ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਸ਼ਾਨਨ ਪਾਵਰ ਹਾਊਸ ਦੀ ਮਾਲਕੀ ਪੰਜਾਬ ਨੂੰ ਸੌਂਪੀ ਜਾਵੇ। Himachal Vs Punjab:
ਹਿਮਾਚਲ ਅਤੇ ਪੰਜਾਬ ਵਿੱਚ ਸ਼ਾਨਨ ਪਾਵਰ ਪ੍ਰੋਜੈਕਟ ਨੂੰ ਲੈ ਕੇ ਮਾਲਕੀ ਹੱਕ ਨੂੰ ਲੈ ਕੇ ਜੰਗ ਛਿੜ ਗਈ ਹੈ। ਹੁਣ ਕੇਂਦਰ ਸਰਕਾਰ ਤੈਅ ਕਰੇਗੀ ਕਿ ਇਹ ਪ੍ਰਾਜੈਕਟ ਕਿਸ ਨੂੰ ਸੌਂਪਿਆ ਜਾਵੇ। ਜਦੋਂ ਹਿਮਾਚਲ ਸਰਕਾਰ ਆਮਦਨ ਦੇ ਨਵੇਂ ਸਰੋਤਾਂ ਦੀ ਤਲਾਸ਼ ਕਰ ਰਹੀ ਹੈ ਤਾਂ ਰਾਜ ਸਰਕਾਰ ਕਰੀਬ 200 ਕਰੋੜ ਰੁਪਏ ਦੀ ਸਾਲਾਨਾ ਆਮਦਨ ਪੈਦਾ ਕਰਨ ਵਾਲੇ ਸ਼ਾਨ ਪ੍ਰਾਜੈਕਟ ਦੀ ਮਾਲਕੀ ਲੈਣ ਲਈ ਹਰ ਸੰਭਵ ਯਤਨ ਕਰੇਗੀ। Himachal Vs Punjab:
ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ
RESIDUE MANAGEMENT MACHINES
ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ
ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ
ਚੰਡੀਗੜ੍ਹ, 20 ਸਤੰਬਰ:
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸੀ.ਆਰ.ਐਮ. ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 1,58,394 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਆਨਲਾਈਨ ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਰੌਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਰਿਵਰਸੀਬਲ ਐਮ.ਬੀ. ਪਲੌਅ ਅਤੇ ਝੋਨੇ ਦੀ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਲਈ ਬੇਲਰ ਤੇ ਸਟਰਾਅ ਰੈਕ ਮੁਹੱਈਆ ਕਰਵਾਏ ਜਾਣਗੇ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 2022-23 ਦੌਰਾਨ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਹੈ। ਉਹਨਾਂ ਅੱਗੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੌਜੂਦਾ ਵਰ੍ਹੇ ਦੌਰਾਨ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀਆਰਐਮ ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜਦੋਂਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। RESIDUE MANAGEMENT MACHINES
ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਭਾਗ ਵੱਲੋਂ ਸੂਚਨਾ ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ ਜਾ ਸਕੇ। RESIDUE MANAGEMENT MACHINES
ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ
NIRMAL SINGH BHANGU
ਚੰਡੀਗੜ੍ਹ, 14 ਸਤੰਬਰ : ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿੱਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼-VII, ਐਸ.ਏ.ਐਸ ਨਗਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿੱਚ ਗ੍ਰਿਫਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿੱਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿੱਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ।
ਇਹ ਵੀ ਪੜ੍ਹੋ: ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ
ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿੱਚ ਗ੍ਰਿਫਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ। NIRMAL SINGH BHANGU
ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ।
ਉਸਨੇ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿੱਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ ‘ਤੇ ਰੋਕ ਲਗਾਈ ਹੋਈ ਹੈ। NIRMAL SINGH BHANGU
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
CM Bhagwant Singh Mann:
ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ
ਸਨਅਤਕਾਰਾਂ ਦੀਆਂ ਲੋੜਾਂ ਤੇ ਸਹੂਲਤ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਨਗੀਆਂ
ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ
ਅੰਮ੍ਰਿਤਸਰ, 14 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ।
ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ ਉਤੇ ਸਰਹੱਦੀ ਖੇਤਰ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇੱਥੇ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ਉਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਿਤ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਤਕਰੀਬਨ ਇਕ ਲੱਖ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ।
ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਉਣ ਵਾਲੇ ਲੋਕਾਂ ਦੀ ਭਲਾਈ ਲਈ ਹਰੇਕ ਕਦਮ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਕਿਸੇ ਸਰਕਾਰ ਉਤੇ ਉਸ ਵੇਲੇ ਹੀ ਭਰੋਸਾ ਕਰਦੇ ਹਨ, ਜਦੋਂ ਉਨ੍ਹਾਂ ਲਈ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਅਪਰਾਧ ਮੁਕਤ ਮਾਹੌਲ ਅਤੇ ਅਮਨ-ਕਾਨੂੰਨ ਦੀ ਢੁਕਵੀਂ ਵਿਵਸਥਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸਾਂ ਦੇ ਬਦਲੇ ਉਨ੍ਹਾਂ ਨੂੰ ਢੁਕਵੇਂ ਲਾਭ ਦਿੱਤੇ ਹਨ ਅਤੇ ਟੈਕਸ ਦੇ ਇਕ-ਇਕ ਪੈਸੇ ਦੀ ਵਰਤੋਂ ਸਮਾਜ ਦੇ ਭਲੇ ਲਈ ਕੀਤੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਅਮਨ-ਕਾਨੂੰਨ ਵਿਵਸਥਾ ਦਾ ਸਵਾਲ ਹੈ, ਉਦਯੋਗਪਤੀ ਕਦੇ ਵੀ ਹਿੰਸਾਗ੍ਰਸਤ ਥਾਵਾਂ ਉਤੇ ਨਹੀਂ ਜਾਣਗੇ ਪਰ ਦੂਜੇ ਪਾਸੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਿੱਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤ ਪੰਜਾਬ ਆ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50,840 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸੇ ਤਰ੍ਹਾਂ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਸਮੇਤ ਕਈ ਵੱਡੀਆਂ ਕੰਪਨੀਆਂ ਵੱਲੋਂ ਸੂਬੇ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿੱਚ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। CM Bhagwant Singh Mann:
ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ 50-100 ਏਕੜ ਰਕਬੇ ਵਿੱਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਉਤੇ ਅਜਿਹੇ ਸਮਾਗਮਾਂ ਲਈ ਬੈਂਕੁਇੰਟ ਹਾਲ ਬਣਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਇਹ ਪੁਆਇੰਟ ਬਹੁਤ ਕਾਰਗਰ ਸਿੱਧ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਹੋਰ ਉਭਾਰੇਗਾ। CM Bhagwant Singh Mann: