Latest News - Nirpakh Post

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਮੁਹਿੰਮ
ਮਾਲੇਰਕੋਟਲਾ, 21 ਅਗਸਤ:                        ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਮਾਲੇਰਕੋਟਲਾ (ਐਚ) ਬਲਾਕ ਦੇ 47 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦੇ ਸਫ਼ਲ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।
ਵਧੀਕ ਡਿਪਟੀ ਕਮਿਸ਼ਨਰ ਰਿੰਪੀ ਗਰਗ ਨੇ ਦੱਸਿਆ ਕਿ ਬਲਾਕ ਦੇ ਕੁੱਲ 56 ਪਿੰਡਾਂ ਵਿੱਚੋਂ 47 ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਚੁੱਕੇ ਹਨ। ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 24 ਅਗਸਤ ਤੋਂ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਤਿੰਨ ਡਾਕੂਮੈਂਟਰੀ ਸ਼ੋਅ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਪਿੰਡ ਬੁੱਕਣਵਾਲ, ਰੁੜਕਾ ਅਤੇ ਹਥਨ, 25 ਅਗਸਤ ਨੂੰ ਸ਼ੇਖੂਪੁਰ ਕਲਾਂ, ਸ਼ੇਖੂਪੁਰ ਖੁਰਦ ਅਤੇ ਅਬਦੁੱਲਾਪੁਰ, ਜਦਕਿ 26 ਅਗਸਤ ਨੂੰ ਜਾਤੀਵਾਲ, ਬੀਰ ਅਮਾਮਗੜ੍ਹ ਅਤੇ ਹੁਸੈਨਪੁਰਾ ਵਿਖੇ ਡਾਕੂਮੈਂਟਰੀ ਫ਼ਿਲਮ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਬਲਾਕ ਅਹਿਮਦਗੜ੍ਹ ਅਤੇ ਅਮਰਗੜ੍ਹ ਦੇ ਪਿੰਡਾਂ ਵਿੱਚ ਵੀ ਇਹ ਡਾਕੂਮੈਂਟਰੀ ਪ੍ਰਦਰਸ਼ਿਤ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਮਾਨਵਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸੱਚੇ ਜੀਵਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਡਾਕੂਮੈਂਟਰੀ ਸ਼ੋਅ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਵੀ ਨਾਲ ਲੈ ਕੇ ਆਉਣ, ਤਾਂ ਜੋ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਮਹਾਨ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤ ਨੂੰ ਸ਼ੁਰੂ
ਬਟਾਲਾ, 21 ਅਗਸਤ -       ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 24 ਅਗਸਤ ਤੋਂ 3 ਸਤੰਬਰ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।

ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ 21 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 24 ਅਗਸਤ ਤੋਂ ਡੇਅਰੀ ਸਿਖਲਾਈ ਤੇਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲਕੈਟਲ ਸ਼ੈਡ, ਮਿਲਕਿੰਗ ਮਸ਼ੀਨ , ਫੋਡਰ ਹਾਰਵੈਸਟਰ ਅਤੇ ਹੋਰ ਮਸ਼ੀਨਰੀ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।

ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ।

ਵਧੇਰੇ ਜਾਣਕਾਰੀ ਲਈ ਫੋਨ ਨੰਬਰ 80548- 00880,75089- 73471-78888-50893-98783-45930 ਅਤੇ 94177- 66062

'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ
ਚੰਡੀਗੜ੍ਹ, 21 ਅਗਸਤ: ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਿੱਤਾ ਜਾਂਦਾ ਹੈ।

ਸ੍ਰੀ ਦਿਨੇਸ਼ ਕੁਮਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ।

ਸਿੱਖਿਆ ਮੰਤਰੀ ਨੇ ਕਿਹਾ, “ਰਾਸ਼ਟਰੀ ਪੱਧਰ 'ਤੇ ਸ੍ਰੀ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਧਿਆਪਕਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਵਿਦਿਅਕ ਢਾਂਚੇ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਅਧਿਆਪਕ ਵਰਗ ਦਾ ਮਨੋਬਲ ਉੱਚਾ ਕਰੇਗੀ ਅਤੇ ਹੋਰ ਅਧਿਆਪਕਾਂ ਨੂੰ ਵੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਅਧਿਆਪਕਾਂ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੇ ਅਸਲ ਨਿਰਮਾਤਾ ਵਜੋਂ ਮਾਨਤਾ ਦੇਣ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੇ ਹਨ।

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 21 ਅਗਸਤ:      ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸ੍ਰੀ ਗੋਇਲ ਨੇ ਕਿਹਾ ਕਿ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ, ਛੱਪੜਾਂ ਦੀ ਸਾਂਭ-ਸੰਭਾਲ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਦੀ ਮੁੱਢਲੀ ਇਕਾਈਆਂ ਹਨ ਅਤੇ ਸਰਪੰਚਾਂ ਦੀਆਂ ਤਜਵੀਜ਼ਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਲਕਾ ਲਹਿਰਾ ਦੇ ਹਰੇਕ ਪਿੰਡ ਦਾ ਯੋਜਨਾਬੱਧ ਤੇ ਟਿਕਾਊ ਵਿਕਾਸ ਯਕੀਨੀ ਬਣਾਉਣਾ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਸੁਚੱਜੀ ਵਰਤੋਂ ਕਰਦਿਆਂ ਹਰੇਕ ਪਿੰਡ ਤੱਕ ਵਿਕਾਸ ਦਾ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਵਿੱਚ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ।

ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।

ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦੇ ਸੁੱਟਣ ਲਈ ਜਗ੍ਹਾ ਦਾ ਨਾ ਹੋਣਾ ਹੈ ਅਤੇ ਪਿਛਲੇ ਕਰੀਬ 7 ਦਹਾਕਿਆਂ ਤੋਂ ਬਟਾਲਾ ਵਾਸੀ ਇਸ ਸਮੱਸਿਆਂ ਨਾਲ ਜੂਝ ਰਹੇ ਹਨ। ਪਰ ਆਮ ਆਦਮੀ ਪਾਰਟੀ ਬਟਾਲਾ ਵਾਸੀਆਂ ਨੂੰ ਇਸ ਸਮੱਸਿਆਂ ਤੋਂ ਨਿਜਾਤ ਦਿਵਾਏਗੀ। ਉਨ੍ਹਾਂ ਦੱਸਿਆ ਕਿ ਅੱਜ ਹਾਊਸ ਦੀ ਮੀਟਿੰਗ ਵਿੱਚ ਖਜੂਰੀ ਗੇਟ ਨੇੜੇ ਮਲਹੋਤਰਾ ਪੈਟਰੋਲ ਪੰਪ ਕੋਲ ਸਥਿਤ ਨਗਰ ਨਿਗਮ ਬਟਾਲਾ ਦੀ ਮਲਕੀਅਤ ਵਾਲੀ ਜ਼ਮੀਨ ਸ਼ਹਿਰ ਦੀ ਪ੍ਰਮੁੱਖ ਜਗ੍ਹਾ 'ਤੇ ਸਥਿਤ ਹੈ। ਇਸ ਜ਼ਮੀਨ ਦੀ ਸੇਲ ਕਰਕੇ ਸ਼ਹਿਰ ਤੋਂ ਬਾਹਰ ਵੱਡੇ ਰਕਬੇ ਦੀ ਜ਼ਮੀਨ ਖਰੀਦੀ ਜਾਵੇਗੀ, ਜਿੱਥੇ ਸ਼ਹਿਰ ਦੇ ਕੂੜੇ ਦੀ ਸੈਗਰੀਕੇਸ਼ਨ (ਅਲੱਗ-ਅਲੱਗ ਛਾਂਟੀ) ਅਤੇ ਠੋਸ ਕੂੜਾ ਪ੍ਰਬੰਧਨ ਦਾ ਉਚਿਤ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਜ਼ਮੀਨ ਦੀ ਵਿਕਰੀ ਤੋਂ ਪ੍ਰਾਪਤ ਹੋਣ  ਵਾਲੀ ਰਕਮ ਨਗਰ ਨਿਗਮ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ, ਬਕਾਇਆ ਦੇਣਦਾਰੀਆਂ ਦੇ ਨਿਪਟਾਰੇ ਅਤੇ ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤ ਦੇ ਹੋਰ ਕੰਮਾਂ 'ਤੇ ਖਰਚ ਕੀਤਾ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਹਾਊਸ ਵਲੋਂ ਇਤਿਹਾਸਕ ਫੈਸਲਾ ਲੈਂਦਿਆ ਅੱਜ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਵਿੱਚ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਖੇ 19 ਕਲਰਕ ਕਮ-ਡਾਟਾ ਐਂਟਰੀ ਓਪਰੇਟਰਾਂ, ਸੈਨੇਟਰੀ ਕਲਰਕ, ਸੇਵਾਦਾਰ, ਮਾਲੀ, ਇਲੈਕਟ੍ਰੀਸ਼ਨ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਵਿੱਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਵਿੱਚ ਕਰਨ ਅਤੇ ਆਊਟਸੋਰਸ ਤੇ ਕੰਮ ਕਰ ਰਹੇ ਟਾਟਾ ਏਸੀ ਡਰਾਈਵਰਾਂ ਨੂੰ ਡੀ.ਸੀ ਰੇਟ 'ਤੇ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਤਰਸ ਦੇ ਅਧਾਰ 'ਤੇ ਸਫਾਈ ਸੇਵਕ ਦੀ ਨੌਕਰੀ ਦੇਣ ਸਬੰਧੀ ਮਤੇ ਪਾਸ ਕੀਤੇ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਂਦੇ ਰਸਤਿਆਂ 'ਤੇ ਸਟਰੀਟ ਲਾਈਟਾਂ ਲਗਾਉਣ, ਨਵੇ ਇਤਿਹਾਸਕ ਐਂਟਰੀ ਗੇਟ ਬਣਾਉਣ, ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਸਮੇਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਲਈ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਪੱਤਰਕਾਰਾ ਨਾਲ ਗੱਲ  ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ  ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਹਿੱਤ ਵਿੱਚ ਵੱਡੇ ਕੰਮ ਕੀਤੇ ਗਏ ਹਨ। । ਉਸੇ ਲੜ੍ਹੀ  ਨੂੰ ਅੱਗੇ  ਵਧਾਉਂਦਿਆਂ ਅੱਜ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਸਮੂਹ ਕੌਸਲਰਾਂ  ਨੂੰ ਬਟਾਲਾ ਸ਼ਹਿਰ ਦੇ ਵਿਕਾਸ, ਤਰੱਕੀ, ਖੂਬਸੂਰਤੀ ਅਤੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਧਰਤੀ ਬਟਾਲਾ 'ਤੇ  ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਲਈ ਸਾਡੀ ਜਿੰਮਵਾਰੀ ਬਣਦੀ ਹੈ ਕਿ ਅਸੀ ਬਟਾਲਾ ਸਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਮਿਹਨਤ ਕਰੀਏ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰੀਏ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਜਦੋਂ ਦੀ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਸੂਬੇ ਦਾ ਖੂਬਸੂਰਤ ਅਤੇ ਵਿਕਾਸਮੁਖੀ ਸ਼ਹਿਰ ਬਣਾਇਆ ਜਾਵੇਗਾ।

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਖੇਤਰ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਮਨਜ਼ੂਰ ਹੋ ਚੁੱਕੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵਿਧਾਇਕ ਨੂੰ ਦੱਸਿਆ ਕਿ  ਪੰਜ ਸਿੱਖਿਆ ਬਲਾਕਾਂ ਦੇ ਕੁੱਲ 19,772 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਉਪਰਾਲੇ ਤਹਿਤ ਕੁੱਲ 1.18 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਗਈ ਹੈ। ਡਾ. ਇਸ਼ਾਂਕ ਕੁਮਾਰ ਨੂੰ  ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਕੂਲ ਆਫ਼ ਹੈਪੀਨੈੱਸ ਪਹਿਲਕਦਮੀ ਤਹਿਤ ਮੋਨਾ ਕਲਾਂ, ਪੱਟੀ, ਮਹਿਣਾ ਅਤੇ ਚੱਬੇਵਾਲ ਦੇ ਚਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ। ਹਰੇਕ ਸਕੂਲ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਜਿਸ ਨਾਲ ਕੁੱਲ 40 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 2025-26 ਦੇ ਰਿਪੇਅਰ ਅਤੇ ਮੇਨਟੀਨੈਂਸ ਪ੍ਰੋਗਰਾਮ ਤਹਿਤ 10 ਸਰਕਾਰੀ ਪ੍ਰਾਇਮਰੀ ਸਕੂਲਾਂ ਲਈ ਲਗਭਗ 18.73 ਲੱਖ ਰੁਪਏ ਦੇ ਸਿਵਲ ਕੰਮ ਮਨਜ਼ੂਰ ਕੀਤੇ ਗਏ ਹਨ।

ਇਸ ਤੋਂ ਇਲਾਵਾ 25 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵੀਆਂ ਚਾਰਦੀਵਾਰੀਆਂ ਬਣਾਉਣ ਲਈ ਵੀ ਚੋਣ ਕੀਤੀ ਗਈ ਹੈ, ਜਿਸ ਲਈ 87.45 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਵਿਧਾਇਕ ਨੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਦੀ  ਗੁਣਵੱਤਾ ਦਾ ਖਾਸ ਖਿਆਲ ਰੱਖਣ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਗੂ ਕਰਨ ਦੀ ਵੀ ਸਮੀਖਿਆ ਕੀਤੀ। ਸੰਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਸਕੀਮਾਂ ਤਹਿਤ 28,083 ਲਾਭਪਾਤਰੀਆਂ ਨੂੰ ਲਾਭ ਮਿਲ ਰਿਹਾ ਹੈ ਜਿਨ੍ਹਾਂ ਵਿਚ 17,425 ਲਾਭਪਾਤਰੀ ਬੁਢਾਪਾ ਪੈਨਸ਼ਨ, 6,656 ਲਾਭਪਾਤਰੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵਿੱਤੀ ਸਹਾਇਤਾ, 1,434 ਲਾਭਪਾਤਰੀ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਅਤੇ 2,568 ਲਾਭਪਾਤਰੀ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਤਹਿਤ ਲਾਭ ਪ੍ਰਾਪਤ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।

ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸਮੀਖਿਆ ਦਾ ਮੁੱਖ ਉਦੇਸ਼ ਵਿਕਾਸ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਦੀ ਪ੍ਰਗਤੀ ਵਿੱਚ ਆ ਰਹੀਆਂ ਰੁਕਾਵਟਾਂ ਦੀ ਸ਼ਨਾਖਤ ਕਰਕੇ ਢੁੱਕਵਾਂ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਗੁਣਵੱਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕਰਵਾਏ ਜਾਣੇ ਚਾਹੀਦੇ ਹਨ ਅਤੇ ਹਰ ਯੋਗ ਵਸਨੀਕ ਤੱਕ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ
ਚੰਡੀਗੜ੍ਹ, 21 ਅਗਸਤ: ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ।

ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ,ਮਾਲਵਾ, ਦੋਆਬਾ ਅਤੇ ਮਾਝਾ—ਵਿੱਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ।

ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਪੇਸ਼ ਕਰਨਗੇ ਅਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਮਹਾਰਾਜ ਜੀ ਨਾਲ ਸਬੰਧਤ ਅਧਿਆਤਮਿਕ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕਰਨਗੇ।

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ, ਖਾਸ ਕਰਕੇ ਨੌਜਵਾਨਾਂ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਮਹਾਨ ਗੁਰੂ ਜੀ ਮਹਾਰਾਜ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਮਨੁੱਖੀ ਮਾਣ-ਸਤਿਕਾਰ ਦੇ ਸੰਦੇਸ਼ ਦਾ ਪਾਸਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਕਾਰਜ ਲਈ ਪੰਜਾਬ ਸਰਕਾਰ ਵੱਲੋਂ ਲਗਭਗ 100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।
ਸ੍ਰੀ ਬਾਲੀ ਨੇ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ 12 ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸੱਤ ਪ੍ਰੋਗਰਾਮ ਪਹਿਲਾਂ ਹੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪ੍ਰੋਗਰਾਮ ਤੈਅ ਸ਼ਡਿਊਲ ਅਨੁਸਾਰ ਕਰਵਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ-ਪਿੰਡ ਦਿਖਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ-ਫਲਸਫ਼ੇ, ਬਾਣੀ ਅਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ।

ਸ੍ਰੀ ਬਾਲੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚ ਵਾਰਾਣਸੀ ਤੋਂ ਖੁਰਾਲਗੜ੍ਹ, ਫਰੀਦਕੋਟ ਤੋਂ ਖੁਰਾਲਗੜ੍ਹ, ਬਠਿੰਡਾ ਤੋਂ ਖੁਰਾਲਗੜ੍ਹ ਅਤੇ ਜੰਮੂ ਤੋਂ ਖੁਰਾਲਗੜ੍ਹ ਦੀ ਸ਼ੋਭਾ ਯਾਤਰਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਅਤੇ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਨੂੰ ਯਕੀਨੀ ਬਣਾਉਣਗੀਆਂ।

ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਪ੍ਰਦਰਸ਼ਨੀ, ਕਥਾ ਅਤ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਰਵਿਦਾਸ ਜੀ ਦੀ ਬਾਣੀ 'ਤੇ ਅਧਾਰਤ ਕਾਨਫਰੰਸ ਕਰਵਾਈ ਜਾਵੇਗੀ।

ਇਸ ਤਰ੍ਹਾਂ ਦੂਜੇ ਦਿਨ ਕਥਾ ਅਤੇ ਕੀਰਤਨ ਦਰਬਾਰ, ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਅਧਾਰਤ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਹੋਵੇਗਾ।

ਸਮਾਪਤੀ ਵਾਲੇ ਦਿਨ ਕਥਾ ਅਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ ਅਤੇ ਇੱਕ ਡਰੋਨ ਸ਼ੋਅ ਹੋਵੇਗਾ।

ਸ਼੍ਰੀ ਬਾਲੀ ਨੇ ਦੱਸਿਆ ਕਿ ਇਸੇ ਤਰ੍ਹਾਂ, ਜੁਲਾਈ ਤੋਂ ਨਵੰਬਰ ਮਹੀਨੇ ਤੱਕ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਤ ਸੈਮੀਨਾਰ ਅਤੇ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹਨਾਂ ਅਕਾਦਮਿਕ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ, ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ, ਫ਼ਲਸਫ਼ੇ ਅਤੇ ਵਿਰਾਸਤ ’ਤੇ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗਾ ਮੌਕਾ ਮਿਲੇਗਾ।

ਐਡਵਾਈਜ਼ਰ ਨੇ ਅੱਗੇ ਕਿਹਾ ਕਿ ਪੰਜਾਬ ਭਰ ਦੇ 650 ਏਕੜ ਰਕਬੇ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੂਟੇ ਲਗਾਉਣ ਦੀ ਵੱਡੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਜਸ਼ਨਾਂ ਰਾਹੀਂ ਸਮਾਜਿਕ ਚੇਤਨਾ ਅਤੇ ਵਾਤਾਵਰਣ ਸੰਭਾਲ ਦਾ ਉਸਾਰੂ ਸੁਨੇਹਾ  ਦਿੱਤਾ ਜਾਵੇਗਾ।

ਸ੍ਰੀ ਬਾਲੀ ਨੇ ਅੱਗੇ ਕਿਹਾ ਕਿ ਇਸ ਮਹੀਨੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ‘ਰਨ ਫਾਰ ਇਕੁਇਲਟੀ’ ਮੈਰਾਥਨ ਕਰਵਾਈ ਜਾਵੇਗੀ, ਜਦੋਂ ਕਿ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨਾ ਸਿਰਫ਼ ਗੁਰੂ ਰਵਿਦਾਸ ਜੀ ਦੇ  ਆਪਸੀ ਬਰਾਬਰੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਅਗਾਂਹ ਤੱਕ ਫੈਲਾਉਣਗੇ ਸਗੋਂ ਲੋਕਾਂ, ਖਾਸ ਕਰਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕਰਨਗੇ।

ਆਪਣੇ ਸਮਾਪਤੀ ਸੰਬੋਧਨ ਦੌਰਾਨ ਸ੍ਰੀ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 650ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ  ਸਾਲ ਭਰ ਚੱਲਣ ਵਾਲੀ ਲੋਕ ਲਹਿਰ ਬਣ ਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫ਼ਾ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪਹੁੰਚੇ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇਹ ਜਸ਼ਨ  ਸ੍ਰੀ ਗੁਰੂ ਰਵਿਦਾਸ ਜੀ ਅਤੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਦੇ ਸਦੀਵੀ ਸੰਦੇਸ਼ ਲਈ ਸੱਚੀ ਸ਼ਰਧਾਂਜਲੀ ਹੋ ਨਿੱਬੜਣ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ
ਚੰਡੀਗੜ੍ਹ, 21 ਅਗਸਤ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ  ਨਿਰਪੱਖ ਜਾਂਚ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਲਈ ਜਾ ਰਹੇ ਸੀਜੇਪੀ ਵਲੰਟੀਅਰ ਦੇ ਵਾਹਨਾਂ ਨੂੰ ਰੋਕਿਆ ਗਿਆ ਅਤੇ ਭੰਨਤੋੜ ਕੀਤੀ ਗਈ, ਜਿਸ ਕਾਰਨ ਕਈ ਵਿਅਕਤੀ ਜ਼ਖਮੀ ਵੀ ਹੋ ਗਏ। ਸੀਜੇਪੀ ਆਗੂਆਂ ਨੇ ਜਨਤਕ ਤੌਰ ’ਤੇ ਹੋਈ ਇਸ ਭੰਨਤੋੜ ਦਾ ਕਾਰਨ ਰਾਜਨੀਤਿਕ ਵਿਰੋਧੀਆਂ ਨੂੰ ਦੱਸਿਆ ਹੈ ਅਤੇ ਸਥਾਨਕ ਲਾਅ ਇਨਫੋਰਸਮੈਂਟ ਅਧਿਕਾਰੀਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਹਨ।

ਸਪੀਕਰ ਸੰਧਵਾਂ ਨੇ ਇਸ ਮੰਦਭਾਗੀ ਘਟਨਾ ਅਤੇ ਰਾਜਨੀਤਿਕ ਹਿੰਸਾ ਦੀਆਂ ਰਿਪੋਰਟਾਂ ’ਤੇ ਚਿੰਤਾ ਪ੍ਰਗਟਾਈ ਅਤੇ ਜਨਤਕ ਵਿਵਸਥਾ, ਲੋਕਤੰਤਰੀ ਸ਼ਮੂਲੀਅਤ ਦੇ ਨਾਲ-ਨਾਲ ਜਨਤਕ ਨੁਮਾਇੰਦਿਆਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਕਿਹਾ,‘‘ਆਪਸੀ ਅਤੇ ਰਾਜਨੀਤਿਕ ਮਤਭੇਦਾਂ ਨੂੰ ਰਚਨਾਤਮਕ ਗੱਲਬਾਤ ਅਤੇ ਕਾਨੂੰਨੀ ਢੰਗ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਸਰੀਰਕ ਹਿੰਸਾ ਜਾਂ ਸੰਪਤੀ ਦੀ ਤੋੜਭੰਨ  ਲੋਕਤੰਤਰੀ ਸਿਧਾਂਤਾਂ ਨੂੰ ਢਾਅ ਲਾਉਂਦਾ ਹੈ।’’

ਸਪੀਕਰ ਨੇ ਸਬੰਧਤ ਰਾਜ ਅਧਿਕਾਰੀਆਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੱਥਾਂ ਨੂੰ ਸਥਾਪਤ ਕਰਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ  ਯਕੀਨੀ ਬਣਾਉਣ ਲਈ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ ।

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ
ਚੰਡੀਗੜ੍ਹ, 21 ਅਗਸਤ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 648 ਟਿਕਾਣਿਆਾਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

213ਵੇਂ ਦਿਨ ਪੁਲਿਸ ਟੀਮਾਂ ਨੇ 424 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,065 ਹੋਈਆਂ ਹਨ।

ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 538ਵੇਂ ਦਿਨ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 150 ਨਸ਼ੀਲੀਆਂ ਗੋਲੀਆਂ ਅਤੇ 4900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ 538 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,253 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ ।

ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲ ਵੱਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ।

ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਤੰਬਰ ਮਹੀਨਾ ਮਾਪਿਆਂ ਨੂੰ ਸ਼ਾਮਲ ਕਰਨ ਲਈ ਸਮਰਪਿਤ ਹੋਵੇਗਾ। ਸਕੂਲਾਂ ਦੇ ਪ੍ਰਬੰਧਕਾਂ ਨੂੰ ਨਸ਼ੀਲੇ ਪਦਾਰਥਾਂ ਕਾਰਨ ਪੈਦਾ ਹੋਣ ਵਾਲੇ ਖਤਰਿਆਂ ਅਤੇ ਨਸ਼ਾਖੋਰੀ ਦੀ ਜਲਦ ਪਛਾਣ ਅਤੇ ਬਣਦੀ ਕਾਰਵਾਈ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਕਰਵਾਉਣ ਲਈ ਕਿਹਾ ਗਿਆ ਹੈ।

ਇਸੇ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਕਵਿਤਾ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਨਵੰਬਰ ਤੋਂ ਫਰਵਰੀ ਮਹੀਨੇ ਤੱਕ ਨਸ਼ਾ-ਵਿਰੋਧੀ ਜਾਗਰੂਕਤਾ ਵਰਕਸ਼ਾਪਾਂ ਕਰਵਾਉਣ ਤੋਂ ਇਲਾਵਾ ਸਥਾਨਕ ਭਾਈਚਾਰੇ ਨੂੰ ਆਪੋ-ਆਪਣੇ ਤਜਰਬੇ ਸਾਂਝੇ ਕਰਨ ਲਈ ਸੱਦਾ ਦਿੱਤਾ ਜਾਵੇਗਾ। ਸਵੇਰ ਦੀਆਂ ਸਭਾਵਾਂ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਲਈ ਅਹਿਦ ਲਿਆ ਜਾਵੇਗਾ ਅਤੇ ਵਿਦਿਆਰਥੀਆਂ ਨਾਲ ਇੰਟਰਐਕਟਿਵ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਜੋਖਮ ਅਤੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਆ ਜਾ ਸਕੇ।

ਸਕੂਲਾਂ ਨੂੰ ਨਸ਼ਾ-ਮੁਕਤ ਕਲੱਬ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਅਧਿਆਪਕ, ਮੁੱਖ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਮੈਂਬਰਾਂ ਵਜੋਂ ਨਾਮਜ਼ਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਕੂਲਾਂ ਨੂੰ ਰਚਨਾਤਮਕ ਅਤੇ ਇੰਟਰਐਕਟਿਵ ਫਾਰਮੈਟਾਂ ਰਾਹੀਂ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀ ਰਵਾਇਤੀ ਲੈਕਚਰਾਂ ਤੋਂ ਅਗਾਂਹ ਵਧ ਕੇ ਇਸ ਗੰਭੀਰ ਮੁੱਦੇ ਦੀ ਅਹਿਮੀਅਤ ਨੂੰ ਸਮਝਿਆ ਜਾ ਸਕੇ। ਸਿਹਤਮੰਦ ਜੀਵਨ ਸ਼ੈਲੀ ਅਤੇ ਫੈਸਲੇ ਲੈਣ ਦੀ ਸਮਰੱਥਾ ’ਤੇ ਕੇਂਦ੍ਰਿਤ ਗਤੀਵਿਧੀਆਂ ਇਸ ਨਵੇਕਲੇ ਪ੍ਰੋਗਰਾਮ ਦਾ ਅਨਿੱਖੜਵਾਂ ਅੰਗ ਹਨ।

ਇਸ ਪ੍ਰੋਗਰਾਮ ਤਹਿਤ ਅਜਿਹੇ ਅਧਿਆਪਕਾਂ ਦੀ ਪਛਾਣ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇਗਾ ਜੋ ਇਹ ਜਾਣਦੇ ਹੋਣ ਕਿ ਨਸ਼ਿਆਂ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਕਿਵੇਂ ਨਜਿੱਠਣਾ ਹੈ। 21,000 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਦਰਮਿਆਨ ਮਾਨਸਿਕ ਸਿਹਤ ਚਿੰਤਾਵਾਂ ਅਤੇ ਨਸ਼ਾਖੋਰੀ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦਖਲ ਦੇਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮਾਰੂ ਪ੍ਰਭਾਵਾਂ ਅਤੇ ਨਤੀਜਿਆਂ ਬਾਰੇ ਜਾਗਰੂਕ ਕਰਨ ਲਈ ਵੀਡੀਓ-ਆਧਾਰਤ ਨਸ਼ਾ ਵਿਰੋਧੀ ਪਾਠਕ੍ਰਮ ਦੀ ਵਰਤੋਂ ਕੀਤੀ ਜਾਵੇਗੀ। ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਸਕੂਲਾਂ ਨੂੰ ਟਿਪ-ਆਫ ਬਾਕਸ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਨਸ਼ੀਲੇ ਪਦਾਰਥਾਂ ਦੀ ਸ਼ੱਕੀ ਦੁਰਵਰਤੋਂ ਜਾਂ ਇਸ ਨਾਲ ਸਬੰਧਿਤ ਮੁੱਦਿਆਂ ਦੀ ਰਿਪੋਰਟ ਕਰ ਸਕਣ।

ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ‘‘ਨਸ਼ਿਆਂ ਵਿਰੁੱਧ ਲੜਾਈ ਕਲਾਸਰੂਮਾਂ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਵਿੱਚ ਨਸ਼ਿਆਂ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਅਤੇ ਰੋਕਥਾਮ ਸਾਡੇ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹਨ। ਜਾਗਰੂਕਤਾ, ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਰਾਹੀਂ ਨੌਜਵਾਨ ਨੂੰ ਸੇਧ ਦੇਣਾ ਹੀ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਇੱਕੋ ਇੱਕ ਜ਼ਰੀਆ ਹੈ।’’

ਇਸ ਤੋਂ ਇਲਾਵਾ ਸਕੂਲਾਂ ਦੇ ਆਲੇ-ਦੁਆਲੇ 500 ਮੀਟਰ ਦਾ ਨਸ਼ਾ-ਮੁਕਤ ਜ਼ੋਨ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ’ਤੇ ਇਸ ਦੀ ਪਾਲਣਾ ਸਬੰਧੀ ਰਿਪੋਰਟ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਗਤੀਵਿਧੀਆਂ ਦੀ ਨਿਗਰਾਨੀ ਲਈ ਵਿਧੀ ਵੀ ਲਾਜ਼ਮੀ ਬਣਾਈ ਗਈ ਹੈ, ਜਿਸ ਤਹਿਤ ਸਕੂਲ ਮੁਖੀ ਅਤੇ ਸਲਾਹਕਾਰ ਕੰਮ ਦੀ ਸਮੀਖਿਆ ਕਰਨਗੇ ਅਤੇ ਫੋਟੋਆਂ ਸਮੇਤ ਰਿਕਾਰਡ ਰੱਖਣਗੇ।

ਸਾਲ ਭਰ ਚੱਲਣ ਵਾਲੀਆਂ ਇਹ ਗਤੀਵਿਧੀਆਂ ਪੰਜਾਬ ਦੀ ਵਿਆਪਕ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਹਨ ਅਤੇ ਇਹ ਵਿਦਿਆਰਥੀਆਂ ਦੀ ਸ਼ਮੂਲੀਅਤ, ਅਧਿਆਪਕਾਂ ਦੀ ਸਮਰੱਥਾ-ਨਿਰਮਾਣ, ਵਿਦਿਅਕ ਸਮੱਗਰੀ ਅਤੇ ਭਾਈਚਾਰਕ ਸ਼ਮੂਲੀਅਤ ਰਾਹੀਂ ਸਕੂਲਾਂ ਵਿੱਚ ਨਿਰੰਤਰ ਰੋਕਥਾਮ ਵਾਲਾ ਮਾਹੌਲ ਯਕੀਨੀ ਬਣਾਉਣਗੀਆਂ।

8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਅਗਸਤ 21: ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”

ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168, ਮਈ ਵਿੱਚ 33134, ਜੂਨ ਵਿੱਚ 71928, ਜੁਲਾਈ ਵਿੱਚ 35980, ਅਤੇ ਅਗਸਤ ਵਿੱਚ 20489 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ
ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”

ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦਿ੍ਰਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ
ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਦੇਸ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ।“