Dr. Balbir Singh - Nirpakh Post

ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ
ਹੁਸ਼ਿਆਰਪੁਰ, 19 ਜੂਨ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਅਤੇ ਲੋਕ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਇਹ ਮੁਹਿੰਮ ਜ਼ਮੀਨੀ ਪੱਧਰ 'ਤੇ ਸਫਲਤਾਪੂਰਵਕ ਚੱਲ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗਿਕ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਡਾ: ਹਰਵਿੰਦਰ ਸਿੰਘ ਬਖਸ਼ੀ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਹੁਸ਼ਿਆਰਪੁਰ ਦੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ, ਜਿੱਥੇ ਬੈਡਾ ਦੀ ਗਿਣਤੀ ਤਿੰਨ ਗੁਣਾ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਗਿਆ ਹੈ। ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਸਲਾਹਕਾਰਾਂ ਦੁਆਰਾ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਅਤੇ ਦੁਬਾਰਾ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਰੰਗਲਾ ਪੰਜਾਬ ਯੋਜਨਾ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਟਾਂਡਾ ਉੜਮੁੜ ਅਤੇ ਵਿਧਾਇਕ ਦਸੂਹਾ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਸੂਚੀ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਹੈ। ਜਲਦ ਹੀ ਖੇਤਰਾਂ ਕੰਮ ਕੰਮ ਸ਼ੁਰੂ ਹੋ ਜਾਵੇਗਾ। ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ।
ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਸਿਹਤ ਵਿਭਾਗ ਨੇ ਇਸ ਦਿਸ਼ਾ ਵਿਚ 1200 ਆਸ਼ਾ ਵਰਕਰਾਂ ਅਤੇ 1100 ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਵਿਸ਼ੇਸ਼ ਤੌਰ 'ਤੇ ਹੌਟਸਪੌਟ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੀਟਿੰਗ ਦੌਰਾਨ ਸਿਹਤ ਮੰਤਰੀ ਨੂੰ ਮੁੜ ਵਸੇਬਾ ਕੇਂਦਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਮੁੜ ਵਸੇਬਾ ਕੇਂਦਰ ਵਿੱਚ ਲਗਭਗ ਤਿੰਨ ਹਜ਼ਾਰ ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਮਦਦ ਕਰਨ ਲਈ ਕੇਂਦਰ ਵਿਖੇ ਸੈਲੂਨ, ਬਾਗਬਾਨੀ, ਭੋਜਨ ਅਤੇ ਕਰਾਫਟ ਅਤੇ ਇਲੈਕਟ੍ਰੀਸ਼ੀਅਨ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਲੂਨ ਕੋਰਸ ਦੇ ਪੰਜ ਬੈਚ, ਫੂਡ ਕਰਾਫਟ ਦੇ ਚਾਰ ਬੈਚ ਅਤੇ ਇਲੈਕਟ੍ਰੀਸ਼ੀਅਨ ਕੋਰਸ ਦਾ ਇੱਕ ਬੈਚ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਸ਼ਰੂਮ ਦੀ ਕਾਸ਼ਤ ਅਤੇ ਬਾਗਬਾਨੀ ਨਾਲ ਵੀ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿੱਚ 16 ਓਟ ਕਲੀਨਿਕ ਸਰਗਰਮ ਹਨ, ਜਿਨ੍ਹਾਂ ਵਿੱਚ 9300 ਮਰੀਜ਼ ਰਜਿਸਟਰ ਹੋਏ ਹਨ ਅਤੇ ਤਿੰਨ ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਪ੍ਰਾਪਤ ਕਰ ਚੁੱਕੇ ਹਨ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 1 ਮਾਰਚ ਤੋਂ 18 ਜੂਨ ਤੱਕ ਜ਼ਿਲ੍ਹੇ ਵਿੱਚ ਇਸ ਮੁਹਿੰਮ ਤਹਿਤ 462 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 650 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਸਮੇਂ ਦੌਰਾਨ 9.55 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਅਤੇ 37.41 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਨਤਕ ਜਾਗਰੂਕਤਾ ਫੈਲਾਉਣ ਲਈ 1080 ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ 34 ਕਾਸੋ ਆਪਰੇਸ਼ਨਾਂ ਤਹਿਤ 260 ਥਾਵਾਂ ਦੀ ਜਾਂਚ ਕੀਤੀ ਗਈ ਹੈ।
ਇਸ ਮੌਕੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ
ਚੰਡੀਗੜ੍ਹ, 5 ਅਕਤੂਬਰ:

Dr. Balbir Singh ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ ਟਰੈਕ ਰੱਖਣ।

ਸਿਹਤ ਮੰਤਰੀ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੀਸੀ-ਪੀਐਨਡੀਟੀ ਐਕਟ ਬਾਰੇ ਦੋ ਰੋਜ਼ਾ ਕਪੈਸਿਟੀ ਬਿਲਡਿੰਗ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਅਟਾਰਨੀ ਅਤੇ ਜ਼ਿਲ੍ਹਾ ਪੀਐਨਡੀਟੀ ਕੋਆਰਡੀਨੇਟਰਾਂ ਨੇ ਭਾਗ ਲਿਆ।

ਇਸ ਗੈਰ-ਕਾਨੂੰਨੀ ਕਾਰਵਾਈ ਬਾਬਤ ਦੋ ਜਾਂ ਤਿੰਨ ਜੀਵਤ ਧੀਆਂ ਵਾਲੇ ਜੋੜਿਆਂ ’ਤੇ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦਾ ਟਰੈਕ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਰਭ ਅਵਸਥਾ ਦੌਰਾਨ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਪਤਾ ਲੱਗ ਸਕੇ  ਅਤੇ ਗਰਭਪਾਤ ਜਹੇ ਗ਼ੈਰ-ਕਾਨੂੰਨੀ ਅਮਲ ਨੂੰ ਠੱਲ੍ਹ ਪਾਈ ਜਾ ਸਕੇ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਸਖ਼ਤ ਯਤਨ ਕਰ ਰਹੀ ਹੈ।

ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ, “ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ  ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ  ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।’’

ਉਨ੍ਹਾਂ ਕਿਹਾ, “ਅਸੀਂ ਅਜਿਹੇ ਅਧਿਕਾਰੀਆਂ ਨੂੰ ਵੀ ਇਨਾਮ ਦੇਵਾਂਗੇ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ  ਲਿੰਗ ਅਨੁਪਾਤ ’ਚ ਸੁਧਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ਤੋਂ ਕੰਨਿਆ ਭਰੂਣ ਹੱਤਿਆ ਦਾ ਧੱਬਾ  ਹਟਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ।

ਡਾ. ਬਲਬੀਰ ਸਿੰਘ ਨੇ ਪ੍ਰੀ-ਕੰਸੇਪਸ਼ਨ ਤਕਨੀਕਾਂ ਦੀ ਵਰਤੋਂ ਕਰਕੇ ਲਿੰਗ ਨਿਰਧਾਰਨ ਕਰਨ ਵਾਲੇ ਏ.ਆਰ.ਟੀ. ਜਾਂ ਆਈ.ਵੀ.ਐਫ. ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਰਾਜ ਦੇ ਸਿਹਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

READ ALSO : ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ; ਚਾਰ ਪਿਸਤੌਲ ਬਰਾਮਦ

ਸਿਹਤ-ਕਮ-ਐਮ.ਡੀ. ਐਨ.ਐਚ.ਐਮ. ਸਕੱਤਰ ਡਾਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਕਿਸੇ ਨੂੰ ਵੀ ਅਣਜੰਮੀ ਬੱਚੀ ਤੋਂ ਉਸਦੇ ਹਿੱਸੇ ਦੇ ਬਣਦੇ ਅਧਿਕਾਰ ਖੋਹਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਿਰਫ਼ ਸਿਹਤ ਦਾ ਮੁੱਦਾ ਹੀ ਨਹੀਂ ਸਗੋਂ ਇੱਕ ਸਮਾਜਿਕ ਮਸਲਾ ਹੈ , ਜਿਸ ਨੂੰ ਬਹੁ-ਖੇਤਰੀ ਪਹੁੰਚ ਨਾਲ ਨਜਿੱਠਣ ਦੀ ਲੋੜ ਹੈ।

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ ਨੇ ਜਨ ਜਾਗਰੂਕਤਾ ਰਾਹੀਂ ਲੋਕਾਂ ਦੀ ਮਾਨਸਿਕਤਾ ਨੂੰ ਬਦਲ ਕੇ ਇਸ ਨੂੰ ਸਮਾਜਿਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ । ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਿਹਤ ਮੰਤਰੀ ਨੂੰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਬਿਹਤਰ ਬਣਾਉਣ ਲਈ ਕੰਮ ਕਰਨ ਦਾ ਭਰੋਸਾ ਦਿੱਤਾ।

fਜ਼ਕਰਯੋਗ ਹੈ ਕਿ ਪੀਐਨਡੀਟੀ ’ਚ ਭਾਰਤ ਸਰਕਾਰ ਦੇ ਸਲਾਹਕਾਰ, ਇਫ਼ਤ ਹਾਮਿਦ ਨੇ ਪ੍ਰਤੀਭਾਗੀਆਂ ਨੂੰ ਪੀਸੀ-ਪੀਐਨਡੀਟੀ ਐਕਟ ਦੇ ਕਾਨੂੰਨੀ ਅਤੇ ਸੰਚਾਲਨ ਪਹਿਲੂਆਂ ਨਾਲ ਸਬੰਧਤ ਕਾਨੂੰਨਾਂ ਦੀ ਵਿਸ਼ਲੇਸ਼ਨਾਤਮਕ ਜਾਣਕਾਰੀ ਰਾਹੀਂ  ਸਿਖਲਾਈ ਦਿੱਤੀ। ਸਹਾਇਕ ਡਾਇਰੈਕਟਰ-ਕਮ-ਸਟੇਟ ਨੋਡਲ ਅਫਸਰ ਪੀ.ਐਨ.ਡੀ.ਟੀ. ਡਾ: ਵਿਨੀਤ ਨਾਗਪਾਲ ਅਤੇ ਡੀ.ਐਫ.ਡਬਲਿਊ.ਓ. ਪਟਿਆਲਾ-ਕਮ-ਸਟੇਟ ਟਰੇਨਰ ਡਾ: ਸੁਖਵਿੰਦਰਜੀਤ ਸਿੰਘ ਨੇ ਪ੍ਰਤੀਭਾਗੀਆਂ ਨੂੰ ਮਿਆਰੀ ਸੰਚਾਲਨ ਦਿਸ਼ਾ-ਨਿਰਦੇਸ਼ਾਂ ਅਤੇ ਢੁਕਵੀਆਂ ਅਥਾਰਟੀਆਂ ਲਈ ਢੁਕਵੇਂ ਜ਼ਾਬਤੇ ਬਾਰੇ ਚਾਨਣਾ ਪਾਇਆ।Dr. Balbir Singh

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵੱਲੋਂ ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਗੁਰਦਾਸਪੁਰ, ਫਰੀਦਕੋਟ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਅਤੇ ਪੀਐਨਡੀਟੀ ਟੀਮਾਂ ਅਤੇ ਰਾਜ ਦੀ ਪੀਐਨਡੀਟੀ ਟੀਮ ਨੂੰ ਪੰਜਾਬ ਦੇ ਨਾਲ-ਨਾਲ ਰਾਜ ਤੋਂ ਬਾਹਰ ਵੀ ਨਕਾਰਾਤਮਕ ਕਾਰਵਾਈਆਂ ਕਰਨ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਿਹਤ ਵਿਭਾਗ ਨੇ ਹਾਲ ਹੀ ਵਿੱਚ 13 ਛਾਪੇਮਾਰੀ ਕੀਤੀਆਂ , ਜਿਸ ਦੇ ਨਤੀਜੇ ਵਜੋਂ ਇਹਨਾਂ ਸਾਰੇ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।Dr. Balbir Singh