anmolgaganmann - Nirpakh Post

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ

ਚੰਡੀਗੜ- 25 ਮਈ,

ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਉਹਨਾ ਕਿਹਾ ਕਿ ਖਰੜ ਸ਼ਹਰਿ ਦੇ ਲੋਕਾਂ ਦੀਆਂ ਸ਼ਹਿਰ ਦੇ ਵਿਕਾਸ ਸਬੰਧੀ ਪੁਰਾਣੀ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਮਕ ਅਵਸਥਾ ਵਿੱਚ ਸਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦਿੰਦਿਆਂ ਪ੍ਰਵਾਨ ਕਰ ਲਿਆ ਗਿਆ ਹੈ।

ਉਨ੍ਹਾ ਕਿਹਾ ਕਿ ਖਰੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਲਈ ਇਸ ਮਨਜੂਰ ਕੀਤੀ ਰਕਮ ਵਿੱਚ 284 ਕੰਮ ਸ਼ਾਮਿਲ ਹਨ। ਇਹਨਾ ਕੰਮਾਂ ਵਿੱਚ ਮੁੱਖ ਤੌਰ ਤੇ ਲੋੜੀਂਦੀਆਂ ਪਾਈਪਾਂ, ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਵੀਆਂ ਇੰਟਰਲੋਕਿੰਗ ਟਾਇਲਾਂ ਲਗਾਉਣ ਅਤੇ ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨੇ ਬਣਾਉਣ ਆਦਿ ਵਿਕਾਸ ਕਾਰਜ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਥੋਂ ਦੇ ਵਸਨੀਕਾਂ ਨੂੰ ਹਰ ਸੰਭਵ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਅਤੇ ਨਾ ਹੀ ਫੰਡਾਂ ਦੀ ਘਾਟ ਹੈ।

ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਲੋਕਾਂ ਦੀਆਂ ਕਾਫੀ ਸਮੇਂ ਤੋਂ ਚਲੀਆ ਰਹੀਆਂ ਪੁਰਾਣੀਆਂ ਮੰਗਾਂ ਨੁੰ ਪ੍ਰਵਾਨ ਕਰਨ ਅਤੇ ਖਰੜ ਸ਼ਹਿਰ ਦੇ ਵਿਕਾਸ ਲਈ ਮਨਜੂਰ ਕੀਤੇ 45.36 ਕਰੋੜ ਰੁਪਏ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

ਜਾਬ ਨੇ ਉਤਪਾਦਨ ਖੇਤਰ ਵਿੱਚ 300 ਤੋਂ ਵੱਧ ਉਦਯੋਗਿਕ ਪ੍ਰਾਜੈਕਟ ਕੀਤੇ ਆਕਰਸ਼ਿਤ: ਅਨਮੋਲ ਗਗਨ ਮਾਨ
ਸਾਲ 2023 ਵਿੱਚ ਪੰਜਾਬ ਦੇ ਉਤਪਾਦਨ ਖੇਤਰ ਵਿੱਚ ਨਿਵੇਸ਼ ਵਧਿਆ

ਪੰਜਾਬ ਨੇ ਉਤਪਾਦਨ ਖੇਤਰ  ਵਿੱਚ 300 ਤੋਂ ਵੱਧ ਉਦਯੋਗਿਕ ਪ੍ਰਾਜੈਕਟ ਕੀਤੇ ਆਕਰਸ਼ਿਤ: ਅਨਮੋਲ ਗਗਨ ਮਾਨ

ਚੰਡੀਗੜ, 22 ਮਈ:

Minister for Investment Promotion. ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਨੀਤੀ ਅਤੇ ਕਾਰੋਬਾਰ ਸਥਾਪਤ ਕਰਨ ਸਬੰਧੀ ਰਾਜ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਦਯੋਗਿਕ ਖੇਤਰ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪੰਜਾਬ ਵੱਲੋਂ ਜਨਵਰੀ 2023 ਤੋਂ ਮਾਰਚ 2023 ਤੱਕ ਕੁੱਲ 507 ਉਦਯੋਗਿਕ ਪ੍ਰਾਜੈਕਟ ਹਾਸਲ ਕੀਤੇ ਗਏ ਹਨ, ਜਿਨਾਂ ਵਿੱਚੋਂ 318 ਪ੍ਰਾਜੈਕਟ ਉਤਪਾਦਨ ਖੇਤਰ, 139 ਸੇਵਾ ਖੇਤਰ ਅਤੇ 50 ਰੀਅਲ ਅਸਟੇਟ ਸੈਕਟਰ ਨਾਲ ਸਬੰਧਤ ਹਨ। ਨਿਵੇਸ਼ਾਂ ਵਿੱਚ ਮਜ਼ਬੂਤ ਵਾਧਾ ਆਪਣੇ ਉਤਪਾਦਨ ਕਾਰਜਾਂ ਦਾ ਵਿਸਤਾਰ ਕਰਨ ਦੇ ਯਤਨ ਕਰ ਰਹੇ ਨਵੇਂ ਕਾਰੋਬਾਰਾਂ ਲਈ ਸੂਬੇ ਵਿੱਚ ਮਜਬੂਤ ਸੰਭਾਵਨਾਵਾਂ ਅਤੇ ਖਿੱਚ ਨੂੰ ਦਰਸਾਉਂਦਾ ਹੈ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿਚ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2023 ਵਿਚ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ -2022 ਦਾ ਉਦਘਾਟਨ ਕੀਤਾ ਗਿਆ।

ਇੱਕ ਰਣਨੀਤਕ ਸਥਿਤੀ, ਹੁਨਰਮੰਦ ਮਨੁੱਖੀ-ਸ਼ਕਤੀ ਅਤੇ ਨਿਵੇਸ਼ਕ ਪੱਖੀ ਨੀਤੀਆਂ ਦੇ ਨਾਲ, ਪੰਜਾਬ ਘਰੇਲੂ ਅਤੇ ਅੰਤਰਰਾਸ਼ਟਰੀ ਨਿਵੇਸ਼ਕਾਂ ਲਈ ਇੱਕ ਮਨਪਸੰਦ ਸਥਾਨ ਬਣ ਗਿਆ ਹੈ ਜੋ ਰਾਜ ਦੀ ਵਿਸ਼ਾਲ ਨਿਰਮਾਣ ਸਮਰੱਥਾ ਦਾ ਲਾਭ ਉਠਾਉਣਾ ਚਾਹੁੰਦੇ ਹਨ। ਰਾਜ ਨੇ ਆਟੋਮੋਟਿਵ, ਫੂਡ ਪ੍ਰੋਸੈਸਿੰਗ, ਫਾਰਮਾਸਿਊਟੀਕਲ, ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਨਿਵੇਸ਼ ਆਕਰਸ਼ਿਤ ਕੀਤਾ ਹੈ।

ਇਹ ਵਿਭਿੰਨਤਾ ਵੱਖ-ਵੱਖ ਖੇਤਰਾਂ ਨੂੰ ਪੂਰਾ ਕਰਨ ਅਤੇ ਸਥਾਈ ਆਰਥਿਕ ਵਿਕਾਸ ਲਈ ਆਪਣੇ ਸਰੋਤਾਂ ਦਾ ਲਾਭ ਉਠਾਉਣ ਸਬੰਧੀ ਰਾਜ ਦੀ ਯੋਗਤਾ ਨੂੰ ਦਰਸਾਉਂਦੀ ਹੈ। ਨਿਵੇਸ਼ ਮੁੱਖ ਤੌਰ ‘ਤੇ ਐਗਰੀ ਅਤੇ ਫੂਡ ਪ੍ਰੋਸੈਸਿੰਗ (720 ਕਰੋੜ ਰੁਪਏ), ਐਨ.ਆਰ.ਐਸ.ਈ. ਪਾਵਰ ਪ੍ਰੋਜੈਕਟ (400 ਕਰੋੜ ਰੁਪਏ), ਫਾਰਮਾਸੂਟੀਕਲ (300 ਕਰੋੜ ਰੁਪਏ), ਅਤੇ ਆਟੋ ਤੇ ਆਟੋ ਕੰਪੋਨੈਂਟਸ (160 ਕਰੋੜ ਰੁਪਏ) ਵਿੱਚ ਕੀਤੇ ਗਏ ਹਨ। . ਕੁਝ ਵੱਡੇ ਪ੍ਰੋਜੈਕਟ ਏਪੀਆਈਐਮਜੇਏ ਫਾਰਮਾਸਿਊਟੀਕਲ, ਸਟਾਰ ਫੂਡਜ, ਖੰਨਾ ਪੇਪਰ ਮਿੱਲਜ, ਮਾਈਂਡਰਗ ਬਾਇਓਲੋਜਿਕਸ, ਰਘੂਵੰਸ਼ੀ ਐਗਰੋ ਕੈਮੀਕਲਜ਼ ਅਤੇ ਬਾਇਓ ਫਿਊਲ, ਥਿੰਦ ਗ੍ਰੀਨ ਐਨਰਜੀ, ਐਡਲਰ ਵੁੱਡ, ਐਲਡੀਸੀਅਸ ਫਰੋਜ਼ਨ, ਜੈ ਪਾਰਵਤੀ ਫੋਰਜ, ਫੋਰਜ ਮੈਕ ਆਟੋ ਵਰਗੀਆਂ ਕੰਪਨੀਆਂ ਨਾਲ ਸਬੰਧਤ ਹਨ। ਨਿਵੇਸ਼ਾਂ ਵਿੱਚ ਇਹ ਵਾਧਾ ਸੂਬੇ ਦੇ ਵਪਾਰਕ ਮਾਹੌਲ ਵਿੱਚ ਕਾਰੋਬਾਰਾਂ ਦੇ ਵੱਧ ਰਹੇ ਵਿਸ਼ਵਾਸ਼ ਨੂੰ ਦਰਸਾਉਂਦਾ ਹੈ। Minister for Investment Promotion.

ਇਹ ਭਰਪੂਰ ਹੁੰਗਾਰਾ ਸੂਬਾ ਸਰਕਾਰ ਵੱਲੋਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਲਾਗੂ ਕਰਨ, ਕਾਰੋਬਾਰ ਸ਼ੁਰੂ ਕਰਨ ਨੂੰ ਸੁਖਾਲਾ ਬਣਾਉਣ ਸਬੰਧੀ ਪਹਿਲਕਦਮੀਆਂ, ਨਿਵੇਸ਼ ਪੰਜਾਬ ਦੀ ਸਰਲ ਸਿੰਗਲ ਵਿੰਡੋ ਪ੍ਰਣਾਲੀ ਰਾਹੀਂ ਨਿਵੇਸ਼ਕਾਂ ਨੂੰ ਹੈਂਡਹੋਲਡਿੰਗ ਪ੍ਰਦਾਨ  ਅਤੇ ਰੈਗੂਲੇਟਰੀ ਕਲੀਅਰੈਂਸ ਪ੍ਰਦਾਨ ਕਰਨਾ, ਅਤੇ ਸਮਾਂਬੱਧ ਢੰਗ ਨਾਲ ਵੱਖ-ਵੱਖ ਪ੍ਰੋਤਸਾਹਨ ਅਤੇ ਸਬਸਿਡੀਆਂ ਦੀ ਪੇਸ਼ਕਸ਼ ਕਰਨ ਸਦਕਾ ਸੰਭਵ ਹੋ ਸਕਿਆ ਹੈ। ਇਨਾਂ ਉਪਾਵਾਂ ਨੇ ਰਾਜ ਦੀ ਮੁਕਾਬਲੇਬਾਜ਼ੀ ਨੂੰ ਮਜਬੂਤ ਕੀਤਾ ਹੈ ਅਤੇ ਕਾਰੋਬਾਰਾਂ ਨੂੰ ਪੰਜਾਬ ਨੂੰ ਨਿਵੇਸ਼ ਲਈ ਆਪਣੇ ਤਰਜੀਹੀ ਸਥਾਨ ਵਜੋਂ ਚੁਣਨ ਲਈ ਉਤਸ਼ਾਹਿਤ ਕੀਤਾ ਹੈ।

ਇਨਵੈਸਟਮੈਂਟ ਪ੍ਰੋਤਸਾਹਨ ਮੰਤਰੀ, ਅਨਮੋਲ ਗਗਨ ਮਾਨ ਨੇ ਨਿਵੇਸ਼ ਦੇ ਵਾਧੇ ਬਾਰੇ ਆਸ ਪ੍ਰਗਟ ਕਰਦੇ ਹੋਏ ਕਿਹਾ, “ਇਸ  ਸਾਲ ਦੀ ਸੁਰੂਆਤ ਵਿੱਚ ਪੰਜਾਬ ਦੇ ਉਤਪਾਦਨ ਖੇਤਰ ਵਿੱਚ ਬੇਮਿਸਾਲ ਵਾਧਾ ਹੋਇਆ ਹੈ, ਜੋ ਕਿ ਵਪਾਰ ਪੱਖੀ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਸੀਂ ਨਿਵੇਸ਼ਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਕਾਰੋਬਾਰ ਪ੍ਰਫੁੱਲਿਤ ਕਰਨ ਲਈ ਢੁਕਵਾਂ ਮਾਹੌਲ ਦਿੰਦੇ ਰਹਾਂਗੇ ਤਾਂ ਜੋ ਇਨਵੈਸਟ ਪੰਜਾਬ ਇੱਕ ਪ੍ਰਮੁੱਖ ਭੂਮਿਕਾ ਨਿਭਾਉਂਦੇ ਹੋਏ ਨਵੀਨਤਾ, ਰੁਜਗਾਰ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਦਾ ਰਹੇ।’’ Minister for Investment Promotion.

ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਸਟੇਟ ਸਿੰਗਲ ਵਿੰਡੋ ਸਿਸਟਮ (ਇਨਵੈਸਟ ਪੰਜਾਬ ਬਿਜਨਸ ਫਸਟ ਪੋਰਟਲ) ਰਾਹੀਂ ਰੈਗੂਲੇਟਰੀ ਕਲੀਅਰੈਂਸ ਦੇਣ ਲਈ ਸੁਚਾਰੂ ਪ੍ਰਕਿਰਿਆ, ਰਾਜ ਨੂੰ ਉਤਪਾਦਨ ਖੇਤਰ ਲਈ ਨਿਵੇਸ਼ ਦੇ ਇੱਕ ਵਧੀਆ ਸਥਾਨ ਵਜੋਂ ਉਭਾਰਦੀ  ਹੈ।

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 20 ਮਈ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਖੇਤਰ ਦੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

also read : ਕਰਨਾਟਕ ਪਿੱਛੋਂ ਇਸ ਸਾਲ 5 ਹੋਰ ਸੂਬਿਆਂ ਦੀਆਂ ਚੋਣਾਂ ’ਚ ਹੋਵੇਗੀ ਭਾਜਪਾ ਦੀ ਅਗਨੀ ਪ੍ਰੀਖਿਆ

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਮੌਜੂਦ ਕੁਦਰਤੀ ਸਰੋਤਾਂ ਦੇ ਭੰਡਾਰ ਨੂੰ ਮਾਨਤਾ ਦਿੱਤੀ ਹੈ, ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਪਹੁੰਚ ਸੈਰ-ਸਪਾਟੇ ਰਾਹੀਂ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਮੰਤਰੀ ਨੇ ਉਮੀਦ ਦਾ ਪ੍ਰਗਟਾਵਾ ਕੀਤਾ ਕਿ ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ
ਕਿਹਾ, ਖਰੜ ਦੇ ਸਾਰੇ ਵਿਕਾਸ ਕਾਰਜ ਮਿੱਥੇ ਸਮੇਂ ਤੇ ਕੀਤੇ ਜਾਣਗੇ ਪੂਰੇ

ਚੰਡੀਗੜ੍ਹ, 12 ਮਈ

ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ।

ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ।  ਉਨ੍ਹਾਂ ਸ਼ਹਿਰ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ।  ਉਨ੍ਹਾਂ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।

ਮੰਤਰੀ ਨੇ ਕਿਹਾ ਕਿ ਖਰੜ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਲੋੜੀਂਦੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

ਕੈਬਨਿਟ ਮੰਤਰੀ ਨੇ ਖਰੜ ਸ਼ਹਿਰ ਦੀ ਸਥਿਤੀ ਸੁਧਾਰਨ ਲਈ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਖਰੜ ਸ਼ਹਿਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਯਤਨ ਜਾਰੀ ਰਹਿਣਗੇ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ

ਪੰਜਾਬ ਦੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡ ਮਛਲੀਕਲਾਂ ਅਤੇ ਨਿਹੋਲਕਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ/ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।

ਕੈਬਨਿਟ ਮੰਤਰੀ ਨੇ ਪਿੰਡ ਮੱਛਲੀਕਲਾਂ ਦੇ ਲੋਕਾਂ ਨੂੰ ਪਿੰਡ ਦੇ ਛੱਪੜ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਲੋੜ ਅਨੁਸਾਰ ਬੱਸਾਂ ਦੇ ਰੂਟ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਮੇਂ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਲੇਬਰ ਕਾਰਡ ਨਾਲ ਸਬੰਧਤ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਲੇਬਰ ਕਾਰਡ ਦੀ ਮਦਦ ਨਾਲ ਲੋਕਾਂ ਨੂੰ ਇਲਾਜ ਲਈ ਆਰਥਿਕ ਮਦਦ, ਸ਼ਗਨ ਸਕੀਮ ਦੀਆਂ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਵਜ਼ੀਫੇ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਜਾਬ ਕਾਰਡ ਬਣਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਹ ਮਨਰੇਗਾ ਨਾਲ ਸਬੰਧਤ ਸਕੀਮਾਂ ਦਾ ਲਾਭ ਲੈ ਸਕਣ।

ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਾਰੰਟੀ ਤੋਂ ਵੱਧ ਕੰਮ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੀ ਤਰੱਕੀ ਲਈ ਹਰੇਕ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਨ੍ਹਾਂ ਕੈਂਪਾਂ ਦੌਰਾਨ ਮੁਫ਼ਤ ਮੈਡੀਕਲ ਸਹੂਲਤਾਂ, ਰੁਜ਼ਗਾਰ ਲਈ ਰਜਿਸਟ੍ਰੇਸ਼ਨ ਦੀ ਸਹੂਲਤ, ਜੌਬ ਕਾਰਡ ਅਤੇ ਆਧਾਰ ਕਾਰਡ ਆਦਿ ਮੁਹੱਈਆ ਕਰਵਾਏ ਗਏ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।

Also Read : ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ