Prof Balwinder Kaur Suicide - Nirpakh Post
1158 Assistant Professors Update:
ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਰੀਵਿਊ ਪਟੀਸ਼ਨ ਦੀ ਅਗਲੀ ਤਰੀਕ ਪਾ ਦਿੱਤੀ ਹੈ। ਇਸ ਪਟੀਸ਼ਨ ‘ਤੇ ਬੁੱਧਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਪੰਜਾਬ ਸਰਕਾਰ ਦੇ ਵਕੀਲ ਦੇ ਨਾਲ-ਨਾਲ ਯੂਨੀਅਨ ਦੇ ਵਕੀਲ ਵੀ ਸ਼ਾਮਲ ਹੋਏ। ਜਿਨ੍ਹਾਂ ਨੇ ਉਮੀਦਵਾਰਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਵੇਰਵੇ ਅਦਾਲਤ ਸਾਹਮਣੇ ਰੱਖੇ।
ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਸਰਕਾਰ ਅਤੇ ਯੂਨੀਅਨ ਦੇ ਵਕੀਲਾਂ ਨੂੰ ਸੁਣਨ ਤੋਂ ਬਾਅਦ ਕੇਸ ਦੀ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਸਰਕਾਰ ਵੱਲੋਂ 1158 ਅਸਿਸਟੈਂਟ ਪ੍ਰੋਫੈਸਰ-ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।
ਪੰਜਾਬ ਸਰਕਾਰ ਹਾਈ ਕੋਰਟ ਤੋਂ ਮੰਗ ਕਰੇਗੀ ਕਿ 1158 ਸਹਾਇਕ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕੀਤੇ ਜਾਣ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ
ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਹਾਇਕ ਪ੍ਰੋ. ਬਲਵਿੰਦਰ ਕੌਰ ਦੀ ਖੁਦਕੁਸ਼ੀ ਅਤੇ 18 ਸਾਲ ਬਾਅਦ ਉਸ ਦੀ ਬੇਟੀ ਨੂੰ ਨੌਕਰੀ ਦੇਣ ਦੇ ਵਾਅਦੇ ‘ਤੇ ਸਵਾਲ ਚੁੱਕੇ ਸਨ ਪਰ ਮੰਤਰੀ ਬੈਂਸ ਉਨ੍ਹਾਂ ਦੇ ਸਵਾਲ ‘ਤੇ ਗੁੱਸੇ ‘ਚ ਆ ਗਏ। ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਨਵੰਬਰ 2021 ਵਿੱਚ ਜਦੋਂ  ਚੌਣ ਜ਼ਾਬਤਾ ਲਾਗੂ ਹੋਣ ਵਿੱਚ ਕੁਝ ਦਿਨ ਬਾਕੀ ਸਨ ਤਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ 1158 ਅਸਾਮੀਆਂ ਕੱਢੀਆਂ ਗਈਆਂ ਸਨ।
ਹਰਜੋਤ ਬੈਂਸ ਨੇ ਪ੍ਰਗਟ ਸਿੰਘ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ, ਪਰ ਹਕੀਕਤ ਇਹ ਹੈ ਕਿ 1158 ਭਰਤੀਆਂ ਹੋਈਆਂ ਹਨ। ਇਸ ਭਰਤੀ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵੀ ਸਪੱਸ਼ਟ ਕੀਤਾ ਸੀ ਕਿ ਇਸ ਭਰਤੀ ਨਾਲ ਕੁਝ ਨਹੀਂ ਕੀਤਾ ਜਾ ਸਕਦਾ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਸਿਰਫ਼ ਵੋਟਾਂ ਹਾਸਲ ਕਰਨ ਲਈ ਬੱਚਿਆਂ ਦੀਆਂ ਜਾਨਾਂ ਨਾਲ ਖੇਡਿਆ।
ਹਾਈ ਕੋਰਟ ਦਾ ਜੁਲਾਈ 2022 ਦਾ ਫੈਸਲਾ 88 ਪੰਨਿਆਂ ਦਾ ਹੈ। ਜਿਸ ਦੇ ਹਰ ਪੰਨੇ ‘ਤੇ ਲਿਖਿਆ ਹੈ ਕਿ ਕਿਵੇਂ ਪ੍ਰਗਟ ਸਿੰਘ ਨੇ ਨਿਯਮਾਂ ਦੀ ਉਲੰਘਣਾ ਕੀਤੀ। ਇਸ ਵਿੱਚ ਜੱਜ ਨੇ ਲਿਖਿਆ ਕਿ ਉਹ ਜਾਣਦਾ ਹੈ ਕਿ ਇਨ੍ਹਾਂ ਬੱਚਿਆਂ ਦੀ ਜ਼ਿੰਦਗੀ ਬਰਬਾਦ ਹੋ ਚੁੱਕੀ ਹੈ। ਉਹ ਚਾਹੇ ਵੀ ਇਸ ਭਰਤੀ ਨੂੰ ਪੂਰਾ ਨਹੀਂ ਕਰ ਸਕਦਾ।
1158 Assistant Professors Update:
Sunil Jakhar Latest News:
25 ਅਕਤੂਬਰ 2023
ਚੰਡੀਗੜ੍ਹ,
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ‘ਚ ਭਾਜਪਾ ਪੰਜਾਬ ਦੇ ਵਫ਼ਦ ਵਲੋਂ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਖੁਦਕੁਸ਼ੀ ਮਾਮਲੇ ‘ਚ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਲੈਕੇ ਪੰਜਾਬ ਦੇ ਰਾਜਪਾਲ ਮੁਲਾਕਾਤ ਕੀਤੀ ਗਈ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਇਨਸਾਫ ਦਵਾਉਣ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵੀ ਮੌਜੂਦ ਸਨ।
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਹਿਸ ‘ਚ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਐਸਵਾਈਐਲ ’ਤੇ ਹੀ ਨਹੀਂ ਸਗੋਂ ਪੰਜਾਬ ਵਿੱਚ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮੁੱਦਿਆਂ ’ਤੇ ਵੀ ਜਵਾਬ ਦੇਣਗੇ। ਜਾਖੜ ਨੇ ਕਿਹਾ ਕਿ ਅਸੀਂ ਜਵਾਬ ਦੇਣ ਨਹੀਂ ਸਗੋਂ ਸਰਕਾਰ ਤੋਂ ਜਵਾਬ ਮੰਗਣ ਜਾਵਾਂਗੇ। ਇਹ ਬਹਿਸ ਲੁਧਿਆਣਾ ਵਿੱਚ ਹੋਵੇਗੀ।
ਇਹ ਵੀ ਪੜ੍ਹੋ: ਮਿਜ਼ੋਰਮ ਦੇ ਮੁੱਖ ਮੰਤਰੀ ਦਾ ਪ੍ਰਧਾਨ ਮੰਤਰੀ ਮੋਦੀ ਨਾਲ ਮੰਚ ਸਾਂਝਾ ਕਰਨ ਤੋਂ ਇਨਕਾਰ
ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣ ਤੋਂ ਬਾਅਦ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ, “ਮੈਂ ਤੁਹਾਡੇ ਸਾਹਮਣੇ ਇਹ ਦੱਸਣਾ ਚਾਹੁੰਦਾ ਹਾਂ ਕਿ ਇਹ ਸਰਕਾਰ ਕਿਸ ਤਰ੍ਹਾਂ ਦੀਆਂ ਨਿੱਕੀਆਂ-ਨਿੱਕੀਆਂ ਗਤੀਵਿਧੀਆਂ ਕਰ ਸਕਦੀ ਹੈ ਤਿੰਨ ਮੁੱਦੇ ਹਨ- ਪਹਿਲਾ, ਉਸ (ਬਲਵਿੰਦਰ ਕੌਰ) ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਸੀ। ਦੂਜਾ, ਉਸ ਦੇ ਪਤੀ ਨੂੰ ਫਸਾਇਆ ਗਿਆ ਅਤੇ ਅਸੀਂ ਮੰਗ ਕਰਦੇ ਹਾਂ ਕਿ ਇਨਸਾਫ਼ ਹੋਵੇ, ਤੀਜਾ, ਧਰਨੇ ‘ਤੇ ਬੈਠੇ ਅਸਿਸਟੈਂਟ ਪ੍ਰੋਫੈਸਰਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ, ਚੌਥਾ, ਇਸ ਸਰਕਾਰ ਦੇ ਹੰਕਾਰ ਅਤੇ ਇਨ੍ਹਾਂ ਦੀਆਂ ਨਿੱਕੀਆਂ ਹਰਕਤਾਂ ਦਾ ਜਵਾਬ ਕੌਣ ਦੇਵੇਗਾ? ਮੈਂ ਅਰਵਿੰਦ ਕੇਜਰੀਵਾਲ ਦੇ ਮੂੰਹੋਂ ਇਹ ਪੁੱਛਣਾ ਚਾਹੁੰਦਾ ਹਾਂ।
ਗਵਰਨਰ ਨੇ ਸਾਡੀ ਗੱਲ ਧਿਆਨ ਨਾਲ ਸੁਣੀ ਮੈਨੂੰ ਲੱਗਦਾ ਹੈ ਕਿ ਔਰਤ ਬਲਵਿੰਦਰ ਕੌਰ ਨੇ  ਸਹਾਇਕ ਪ੍ਰੋਫੈਸਰਾਂ ਦੇ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਮੈਨੂੰ ਨਹੀਂ ਲੱਗਦਾ ਕਿ ਸਿਰਫ਼ ਇੱਕ  ਮੰਤਰੀ ਇਸਦੇ ਲਈ ਜਵਾਬਦੇਹ ਹੈ, ਉਹ ਸਿਰਫ ਆਪਣੇ ਆਕਾਵਾਂ ਦਾ ਬੋਲਾਰਾ ਹੈ, ਇਹ ਸਰਕਾਰ, ਇਸਦਾ ਹੰਕਾਰ, ਇਸਦੀ ਗਲਤ ਨੀਤੀਆਂ, ਇਸਦੀ ਅਸੰਵੇਦਨਸ਼ੀਲਤਾ ਹੈ ਜੋ ਇਸਦੇ ਲਈ ਜ਼ਿੰਮੇਵਾਰ ਹੈ। Sunil Jakhar Latest News:
ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ 1 ਨਵੰਬਰ ਨੂੰ ਹੋਂਣ ਜਾ ਰਹੀ ਬਹਿਸ ‘ਚ ਜਾਣ ਦੀ ਗੱਲ ਵੀ ਕਬੂਲੀ ਉਨ੍ਹਾਂ ਨੇ ਕਿਹਾ ਅਸੀ ਮੁੱਖ਼ ਮੰਤਰੀ ਤੋਂ ਸਵਾਲਾਂ ਦੇ ਜਵਾਬ ਲੈਵਾਗਾਂ ‘ਤੇ ਮੈਂ ਬਹਿਸ ਤੇ ਜ਼ਰੂਰ ਜਾਵਾਂਗਾ ਪਰ ਮੁੱਖ ਮੰਤਰੀ ਸਵਾਲਾਂ ਤੋਂ ਨਾ ਭੱਜਣ। Sunil Jakhar Latest News:
Balwinder Kaur Suicide Case Update:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰੂਪਨਗਰ ਵਿੱਚ ਇੱਕ ਸਿੱਖ ਮਹਿਲਾ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਖੁਦਕੁਸ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਲਈ ਇਸ ਤੋਂ ਸ਼ਰਮਨਾਕ ਹੋਰ ਕੋਈ ਗੱਲ ਨਹੀਂ ਹੋ ਸਕਦੀ ਕਿ ਉਸ ਦੇ ਹੀ ਨਾਗਰਿਕ ਰੁਜ਼ਗਾਰ ਦਾ ਹੱਕ ਨਾ ਮਿਲਣ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਅੰਮ੍ਰਿਤਧਾਰੀ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਬਲਵਿੰਦਰ ਕੌਰ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ, ਭਾਵੇਂ ਉਹ ਕਿੰਨੇ ਵੀ ਤਾਕਤਵਰ ਅਤੇ ਪ੍ਰਭਾਵਸ਼ਾਲੀ ਕਿਉਂ ਨਾ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਪਣੇ ਨਾਗਰਿਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਫਰਜ਼ ਹੈ। ਜੇਕਰ ਨਾਗਰਿਕਾਂ ਨੂੰ ਮਹਿੰਗੀ ਵਿੱਦਿਆ ਪੂਰੀ ਕਰਨ ਤੋਂ ਬਾਅਦ ਰੋਜ਼ਗਾਰ ਦੀ ਖ਼ਾਤਰ ਆਪਣੇ ਬੱਚਿਆਂ ਨਾਲ ਰੋਣਾ ਰੋਣਾ ਪੈਂਦਾ ਹੈ ਅਤੇ ਰੋਜ਼ਾਨਾ ਰਾਜ ਸਰਕਾਰ ਦੇ ਜ਼ੁਲਮ ਨੂੰ ਸਹਿਣਾ ਪੈਂਦਾ ਹੈ ਤਾਂ ਇਹ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਦੀ ਉਡੀ ਮੌਤ ਦੀ ਅਫਵਾਹ
ਇੱਕ ਅਜਿਹਾ ਰਾਜ ਜਿੱਥੇ ਲੋਕਾਂ ਨੂੰ ਸਰਕਾਰ ਦੀ ਆਵਾਜ਼ ਸੁਣਨ ਲਈ ਮਰਨ ਲਈ ਮਜਬੂਰ ਕੀਤਾ ਜਾਂਦਾ ਹੈ, ਨੈਤਿਕ ਤੌਰ ‘ਤੇ ਉਸ ਨੂੰ ਮੌਜੂਦ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਗਿਆਨੀ ਰਘਬੀਰ ਸਿੰਘ ਨੇ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਚੁੱਕੇ ਗਏ ਕਦਮ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਨਸੀਹਤ ਦਿੱਤੀ ਕਿ ਖੁਦਕੁਸ਼ੀ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਗੁਰੂਆਂ ਨੇ ਸਾਨੂੰ ਹੱਕਾਂ ਲਈ ਜ਼ੁਲਮ ਵਿਰੁੱਧ ਲੜਨਾ ਸਿਖਾਇਆ ਹੈ। ਸਮੁੱਚੇ ਸਮਾਜ ਨੂੰ ਇਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਬੇਇਨਸਾਫ਼ੀ ਵਿਰੁੱਧ ਆਪਣੇ ਹੱਕਾਂ ਲਈ ਲੜਨਾ ਚਾਹੀਦਾ ਹੈ ਤਾਂ ਜੋ ਕਿਸੇ ਨੂੰ ਵੀ ਘੋਰ ਅਨਿਆਂ ਵਿਰੁੱਧ ਜ਼ਿੰਦਗੀ ਦੀ ਲੜਾਈ ਨਾ ਹਾਰਨੀ ਪਵੇ। Balwinder Kaur Suicide Case Update:
ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਮ ਪਹਿਲੇ ਸੁਸਾਈਡ ਨੋਟ ਵਿੱਚ ਸਾਹਮਣੇ ਆਇਆ ਸੀ ਅਤੇ ਇੱਕ ਆਡੀਓ ਵੀ ਵਾਇਰਲ ਹੋਈ ਸੀ। ਇਸ ਤੋਂ ਬਾਅਦ ਇੱਕ ਹੋਰ ਆਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਆਪਣੇ ਪਤੀ ਨਾਲ ਖੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਹੈ। ਇਸ ਆਡੀਓ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ। ਸੋਮਵਾਰ ਨੂੰ ਰੋਪੜ ਤੋਂ 3 ਕਿਲੋਮੀਟਰ ਅੱਗੇ ਸਰਹਿੰਦ ਨਹਿਰ ‘ਚੋਂ ਇਕ ਮਹਿਲਾ ਪ੍ਰੋਫੈਸਰ ਦੀ ਲਾਸ਼ ਬਰਾਮਦ ਹੋਈ। Balwinder Kaur Suicide Case Update: