Nanded sahib - Nirpakh Post

ਨਾਂਦੇੜ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਦਾ ਆਇਆ ਪਹਿਲਾ ਬਿਆਨ; ਕਿਹਾ- ਹਮਲੇ ਤੋਂ ਨਹੀਂ ਡਰਦਾ
ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ… ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਨਾਂਦੇੜ ਤੋਂ ਪਹਿਲਾ ਬਿਆਨ  ਸਾਹਮਣੇ ਆਇਆ ਹੈ.. ਜਿੱਥੇ ਉਨ੍ਹਾਂ ਗੁਰੂ ਘਰ ਤੋਂ ਗੁਰੂ ਦਾ ਸਿਰ ਤੇ ਹੱਥ ਹੋਣ ਦਾ ਜਿਕਰ ਵੀ ਕੀਤਾ ਹੈ..

ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਾਤਲਾਨਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਹਮਲਾਵਰ ਨੂੰ ਤੁਰੰਤ ਦਬੋਚ ਲਿਆ। ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਨਿੱਜੀ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੇ ਹੱਥ ਤੇ 8-9 ਟਾਂਕੇ ਲੱਗੇ ਹਨ। ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਜਿਸਤੋਂ ਬਾਅਦ ਉਹ ਮੀਡੀਆ ਨਾਲ ਰੂ-ਬ-ਰੂ ਹੋਏ।

ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਧਰਮ ਦੀ ਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਤੇ ਹਮਲਾ ਹੋਇਆ ਸੀ ਅਤੇ ਹੁਣ ਫਿਰ ਇੱਕ ਵਾਰ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹਮਲੇ ਧਾਰਮਿਕ ਅਸਥਾਨਾਂ ਤੇ ਹੋਏ ਹਨ।

ਸਿਰ ‘ਤੇ ਗੁਰੂ ਸਾਹਿਬ ਦਾ ਹੱਥ – ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਨਾਪਾਕ ਕੋਸ਼ਿਸ਼ ਕਰ ਰਹੇ ਹਨ, ਪਰ ਅਕਾਲੀ ਦਲ ਮੁਖੀ ਹੋਣ ਦੇ ਨਾਤੇ ਮੇਰੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਪੰਜਾਬ ਦੀ ਸ਼ਾਂਤੀ ਲਈ ਵਚਨਬੱਧ ਸਨ ਅਤੇ ਮੈਰੇ ਲਈ ਵੀ ਮੇਰਾ ਪੰਜਾਬ ਸਭਤੋਂ ਉੱਤੇ ਹੈ। ਅਸੀਂ ਕਦੇ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ। ਸਾਡੇ ਲਈ ਪੰਜਾਬ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਹਮੇਸ਼ਾ ਨੰਬਰ-1 ਤੇ ਰਹੇਗੀ। ਉਨ੍ਹਾਂ ਕਿਹਾ ਇਹ ਲੋਕ ਜਿਨ੍ਹਾਂ ਮਰਜੀ ਜੋਰ ਲਗਾ ਲੈਣ, ਪਰ ਉਨ੍ਹਾਂ ਉੱਤੇ ਗੁਰੂ ਗੋਬਿੰਦ ਸਿੰਘ ਜੀ ਦਾ ਮੇਹਰ ਭਰਿਆ ਹੱਥ ਹੈ। ਉਹ ਕਦੇ ਵੀ ਇਨ੍ਹਾਂ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਹਮਲਾਵਰ ਤੋਂ ਪੁੱਛਗਿੱਛ ਕਰ ਰਹੀ ਨਾਂਦੇੜ ਪੁਲਿਸ ਅਤੇ ATS

ਫਿਲਹਾਲ ਹਮਲਾਵਰ ਨਿਹੰਗ ਜਸਪਾਲ ਸਿੰਘ ਤੋਂ ਸਥਾਨਕ ਪੁਲਿਸ ਅਤੇ ਏਟੀਐਸ ਲਗਾਤਾਰ ਪੁੱਛਗਿੱਛ ਕਰ ਰਹੀਆਂ ਹਨ। ਹਾਲੇ ਤੱਕ ਮੁਲਜਮ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਪੁਲਿਸ ਹੁਣ ਹਮਲੇ ਦੇ ਅਸਲ ਕਾਰਨਾਂ ਅਤੇ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਉਸ ਦੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ। ਦੋਵੇਂ ਟੀਮਾਂ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀਆਂ ਹਨ ਕਿ ਕਿਤੇ ਮੁਲਜ਼ਮ ਦੇ ਸੰਬੰਧ ਕਿਸੇ ਹੋਰ ਸ਼ੱਕੀ ਗਰੁੱਪ ਜਾਂ ਜਥੇਬੰਦੀ ਨਾਲ ਤਾਂ ਨਹੀਂ ਜੁੜ ਹੋਏ ਹਨ।

ਸਿੱਖਾਂ ਦੇ ਪਵਿੱਤਰ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਤੇ ਕਬਜ਼ਾ ਕਰਨ ਦੀ ਕੋਸ਼ਿਸ਼!
ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ! ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਨ ਵਿੱਚ ਕੀਤੇ ਜਾ ਰਹੇ ਫੇਰਬਦਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਪੰਜਾਬ 'ਚ ਇੱਕ ਅਜਿਹਾ ਸਿਆਸੀ ਉਬਾਲ ਉੱਠਿਆ ਹੈ, ਜਿਸ ਨੇ ਦਿੱਲੀ ਤੋਂ ਲੈ ਕੇ ਮਹਾਰਾਸ਼ਟਰ ਤੱਕ ਹਲਚਲ ਮਚਾ ਦਿੱਤੀ ਹੈ!

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ
ਚੰਡੀਗੜ੍ਹ, 10 ਜੁਲਾਈ

ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ-ਪੰਚਾਂ ਦਾ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਇਸ ਪਵਿੱਤਰ ਅਸਥਾਨ ’ਤੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਬੰਦੋਬਸਤ ਕੀਤਾ ਜਾਵੇਗਾ ਅਤੇ ਮਹਾਰਾਸ਼ਟਰ ਵਿੱਚ ਇਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਮਹੱਤਵ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਹਿਲਕਦਮੀ ਨੂੰ ਪੁਖਤਾ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਡੈਮਾਂ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਦੇ ਜਵਾਨਾਂ ਨੂੰ ਤਾਇਨਾਤ ਕਰਨ ਦੀ ਸਹਿਮਤੀ ਦਿੱਤੀ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੌਜੂਦਾ ਸਰਕਾਰ ਇਸ ਫੈਸਲੇ ਨੂੰ ਵਾਪਸ ਲੈਣ ਲਈ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, "ਜੇਕਰ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਆਪਣੇ ਡੈਮਾਂ ਦੀ ਰਾਖੀ ਵੀ ਕਰ ਸਕਦੇ ਹਨ।"
ਮੁੱਖ ਮੰਤਰੀ ਨੇ ਤਿੱਖੀ ਸਿਆਸੀ ਚੋਟ ਕਰਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੂੰ ਸਲਾਹ ਦਿੱਤੀ ਕਿ ਉਹ ਹੋਰ ਮੁੱਦਿਆਂ 'ਤੇ ਟਿੱਪਣੀ ਕਰਨ ਦੀ ਬਜਾਏ ਆਪਣੀ ਪਾਰਟੀ ਅਤੇ ਅਹੁਦੇ ਨੂੰ ਬਚਾਉਣ 'ਤੇ ਧਿਆਨ ਦੇਣ। ਉਨ੍ਹਾਂ ਕਿਹਾ ਕੀਤੀ ਕਿ ਸਾਬਕਾ ਕਾਂਗਰਸੀ ਆਗੂ, ਜੋ ਹੁਣ ਭਾਜਪਾ ਵਿੱਚ ਹਨ, ਲੁਧਿਆਣਾ ਜ਼ਿਮਨੀ ਚੋਣ ਵਿੱਚ ਭਗਵਾਂ ਪਾਰਟੀ ਦੀ ਹਾਰ ਤੋਂ ਬੁਰੀ ਤਰ੍ਹਾਂ ਘਬਰਾ ਗਏ ਹਨ। ਭਗਵੰਤ ਸਿੰਘ ਮਾਨ ਨੇ ਅਜਿਹੇ ਆਗੂਆਂ ਦੇ ਵਾਰ-ਵਾਰ ਵਫ਼ਾਦਾਰੀ ਬਦਲਣ ਅਤੇ ਪੰਜਾਬ ਦੇ ਲੋਕਾਂ ਦੇ ਸਰੋਕਾਰਾਂ ਪ੍ਰਤੀ ਵੀ ਵਫਾਦਾਰ ਨਾ ਰਹਿਣ ਦੀ ਸਖ਼ਤ ਆਲੋਚਨਾ ਕੀਤੀ।
ਪੰਜਾਬ ਪੁਲਿਸ ਵਿੱਚ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿੱਚ ਮਨੁੱਖੀ ਸ਼ਕਤੀ ਅਤੇ ਸਰੋਤਾਂ ਨੂੰ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਦਕਿ ਸਾਲਾਂ ਤੋਂ ਪੁਲਿਸ ਦੀ ਨਫ਼ਰੀ ਵਿੱਚ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਮਾਣਮੱਤੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਸਰਕਾਰ ਦਾ ਫਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵਿਧਾਨ ਸਭਾ ਇਜਲਾਸ ਦੌਰਾਨ ਕਾਂਗਰਸੀ ਆਗੂ ਸਮੇਤ ਵਿਰੋਧੀ ਧਿਰ ਦੇ ਆਗੂਆਂ ਦੇ "ਦੋਗਲੇ ਕਿਰਦਾਰ" ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਨੇ ਜਾਖੜ ਅਤੇ ਬਾਜਵਾ ਵਰਗੇ ਆਗੂਆਂ 'ਤੇ ਬੇਹੂਦੇ ਮੁੱਦੇ ਉਠਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਨੂੰ ਸੱਤਾ ਵਿੱਚ ਰਹਿੰਦੇ ਸਮੇਂ ਸੂਬੇ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਸੀ। ਨਸ਼ਿਆਂ ਨਾਲ ਸਬੰਧਤ ਮੁੱਦੇ 'ਤੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਪੈਰ ਪਸਾਰਨ ਲਈ ਅਕਾਲੀਆਂ ਦੇ ਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ 'ਚਿੱਟਾ' (ਸਿੰਥੈਟਿਕ ਡਰੱਗਜ਼) ਰੈਕੇਟ ਦਾ ਸਰਗਨਾ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ ਅਤੇ ਜ਼ਿੰਮੇਵਾਰ ਲੋਕਾਂ ਨੂੰ ਅਜਿਹੇ ਕੰਮਾਂ ਲਈ ਕਾਨੂੰਨੀ ਤੌਰ ’ਤੇ ਨਤੀਜੇ ਭੁਗਤਣੇ ਪੈਣਗੇ।
ਮੁੱਖ ਮੰਤਰੀ ਨੇ ਕੁਝ ਕਿਸਾਨ ਯੂਨੀਅਨਾਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਹ ਆਗੂ ਹੁਣ ਸਹੀ ਅਰਥਾਂ ਵਿੱਚ ਕਿਸਾਨੀ ਨਾਲ ਜੁੜੇ ਲੋਕਾਂ ਦੇ ਹਿੱਤਾਂ ਦੀ ਨੁਮਾਇੰਦਗੀ ਨਹੀਂ ਕਰਦੇ ਸਗੋਂ ਇਸ ਦੀ ਬਜਾਏ ਇਹ ਯੂਨੀਅਨਾਂ ਆਪਣੀ ਖੁਦ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਬਣ ਗਏ ਹਨ। ਉਨ੍ਹਾਂ ਨੇ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਰਾਹੀਂ ਗੈਰ-ਕਾਨੂੰਨੀ ਕਲੋਨੀਆਂ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਆਗੂ ਕਹਾਉਂਦੇ ਇਹ ਲੋਕ ਇਸ ਮੁੱਦੇ 'ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਅਖੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ  ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਕੋਲ ਵਿਦੇਸ਼ਾਂ ਦਾ ਦੌਰਾ ਕਰਨ ਲਈ ਤਾਂ ਸਮਾਂ ਹੈ ਪਰ ਉਹ 140 ਕਰੋੜ ਭਾਰਤੀਆਂ ਦੀਆਂ ਸਮੱਸਿਆਵਾਂ ਦੂਰ ਕਰਨ ਵਿੱਚ ਅਸਫਲ ਰਹਿੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ 10,000 ਤੋਂ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਜਸ਼ਨ ਮਨਾ ਰਹੇ ਹਨ ਜਦੋਂ ਕਿ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦਾ ਹੈ।"

ਸ਼ਿੰਦੇ ਦੀ ਅਗਵਾਈ ਹੇਠ ਅਗਲੀਆਂ ਚੋਣਾਂ ਲੜਨਗੇ: ਮਹਾਰਾਸ਼ਟਰ ਭਾਜਪਾ
Eknath Shinde Maharashtra BJP:

ਮਹਾਰਾਸ਼ਟਰ ਭਾਜਪਾ ਨੇ ਸ਼ਨੀਵਾਰ, 28 ਅਕਤੂਬਰ ਨੂੰ ਕਿਹਾ ਕਿ ਪਾਰਟੀ ਅਗਲੀਆਂ ਵਿਧਾਨ ਸਭਾ ਚੋਣਾਂ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਹੇਠ ਲੜੇਗੀ। ਮਹਾਰਾਸ਼ਟਰ ਭਾਜਪਾ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ।

ਦਰਅਸਲ, ਸ਼ੁੱਕਰਵਾਰ, 27 ਅਕਤੂਬਰ ਨੂੰ ਮਹਾਰਾਸ਼ਟਰ ਭਾਜਪਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਫੜਨਵੀਸ ਦਾ ਇੱਕ ਵੀਡੀਓ ਪੋਸਟ ਕੀਤਾ ਸੀ। ਇਸ ‘ਚ ਫੜਨਵੀਸ ਨੇ ਕਿਹਾ ਸੀ- ਮੈਂ ਨਵਾਂ ਮਹਾਰਾਸ਼ਟਰ ਬਣਾਉਣ ਲਈ ਦੁਬਾਰਾ ਆਵਾਂਗਾ। ਇਸ ਵੀਡੀਓ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਭਾਜਪਾ 2024 ਦੀਆਂ ਵਿਧਾਨ ਸਭਾ ਚੋਣਾਂ ‘ਚ ਫੜਨਵੀਸ ਨੂੰ ਮੁੱਖ ਮੰਤਰੀ ਚਿਹਰਾ ਬਣਾ ਸਕਦੀ ਹੈ।

ਹਾਲਾਂਕਿ ਭਾਜਪਾ ਨੇ ਦੋ ਘੰਟੇ ਬਾਅਦ ਇਸ ਵੀਡੀਓ ਨੂੰ ਡਿਲੀਟ ਕਰ ਦਿੱਤਾ। ਇਸ ਬਾਰੇ ਚੰਦਰਸ਼ੇਖਰ ਬਾਵਨਕੁਲੇ ਨੇ ਕਿਹਾ ਕਿ ਪਾਰਟੀ ਦੇ ਕੁਝ ਉਤਸ਼ਾਹੀ ਵਰਕਰਾਂ ਨੇ ਫੜਨਵੀਸ ਦਾ ਪੁਰਾਣਾ ਵੀਡੀਓ ਸਾਂਝਾ ਕੀਤਾ ਸੀ।

ਕੇਂਦਰ ਅਤੇ ਫੜਨਵੀਸ ਵੀ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਉਣ ਲਈ ਸਹਿਮਤ ਹਨ Eknath Shinde Maharashtra BJP:
ਬਾਵਨਕੁਲੇ ਨੇ ਕਿਹਾ- ਫੜਨਵੀਸ ਦੇ ਵੀਡੀਓ ਨੂੰ ਲੈ ਕੇ ਕੋਈ ਗਲਤਫਹਿਮੀ ਨਹੀਂ ਹੋਣੀ ਚਾਹੀਦੀ। ਸ਼ਿੰਦੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹਨ ਅਤੇ ਰਹਿਣਗੇ। ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਉਨ੍ਹਾਂ ਦੀ ਅਗਵਾਈ ਹੇਠ ਹੀ ਲੜਾਂਗੇ। ਕੇਂਦਰੀ ਲੀਡਰਸ਼ਿਪ ਅਤੇ ਦੇਵੇਂਦਰ ਫੜਨਵੀਸ ਨੇ ਵੀ ਇਹੀ ਗੱਲ ਕਹੀ ਹੈ।

ਇਹ ਵੀ ਪੜ੍ਹੋ: ਥਰੂਰ ਨੇ ਹਮਾਸ ਦੇ ਹਮਲੇ ਨੂੰ ਕਿਹਾ ਅੱਤਵਾਦੀ ਹਮਲਾ

ਫੜਨਵੀਸ ਦਾ ਵੀਡੀਓ 4 ਸਾਲ ਪੁਰਾਣਾ
ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਭਾਜਪਾ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਗਈ ਫੜਨਵੀਸ ਦੀ ਵੀਡੀਓ ਚਾਰ ਸਾਲ ਪੁਰਾਣੀ ਹੈ। 2019 ‘ਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਤਕਾਲੀ ਮੁੱਖ ਮੰਤਰੀ ਫੜਨਵੀਸ ਨੇ ਮਰਾਠੀ ‘ਚ ਕਿਹਾ ਸੀ, ‘ਮੈਂ ਪੁੰਹਾ ਯੀਂ’ ਯਾਨੀ ਮੈਂ ਫਿਰ ਆਵਾਂਗਾ। ਉਸ ਦੀ ਟਿੱਪਣੀ ‘ਤੇ ਕਈ ਸੋਸ਼ਲ ਮੀਡੀਆ ਮੀਮ ਵੀ ਬਣਾਏ ਗਏ ਸਨ।

ਸ਼ਿੰਦੇ ਨੇ ਜੂਨ 2022 ਵਿੱਚ ਮੁੱਖ ਮੰਤਰੀ ਅਤੇ ਫੜਨਵੀਸ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ
ਮਹਾਰਾਸ਼ਟਰ ‘ਚ 2019 ‘ਚ 288 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਈਆਂ ਸਨ। ਭਾਜਪਾ 106 ਵਿਧਾਇਕਾਂ ਨਾਲ ਸੂਬੇ ਦੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ਵਿਚਾਲੇ ਗਠਜੋੜ ਨਹੀਂ ਚੱਲ ਸਕਿਆ। ਸ਼ਿਵ ਸੈਨਾ ਨੇ 56 ਵਿਧਾਇਕਾਂ ਨਾਲ ਕਾਂਗਰਸ ਦੇ 44 ਵਿਧਾਇਕਾਂ ਨਾਲ ਅਤੇ ਐਨਸੀਪੀ ਨੇ 53 ਵਿਧਾਇਕਾਂ ਨਾਲ ਮਹਾਵਿਕਾਸ ਅਗਾੜੀ ਦੀ ਸਰਕਾਰ ਬਣਾਈ।

ਜੂਨ 2022 ਵਿੱਚ, ਏਕਨਾਥ ਸ਼ਿੰਦੇ ਅਤੇ ਸ਼ਿਵ ਸੈਨਾ ਦੇ 39 ਹੋਰ ਵਿਧਾਇਕਾਂ ਨੇ ਮਹਾਰਾਸ਼ਟਰ ਦੇ ਤਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਬਗਾਵਤ ਕੀਤੀ। ਸ਼ਿਵ ਸੈਨਾ ਦੋ ਹਿੱਸਿਆਂ ਵਿੱਚ ਵੰਡੀ ਗਈ। ਮਹਾਵਿਕਾਸ ਅਘਾੜੀ ਗੱਠਜੋੜ ਦੀ ਸਰਕਾਰ ਡਿੱਗ ਗਈ ਸੀ। ਏਕਨਾਥ ਸ਼ਿੰਦੇ ਨੇ ਭਾਜਪਾ ਨਾਲ ਮਿਲ ਕੇ ਨਵੀਂ ਸਰਕਾਰ ਬਣਾਈ। ਭਾਜਪਾ ਨੇ ਸ਼ਿੰਦੇ ਨੂੰ ਮੁੱਖ ਮੰਤਰੀ ਅਤੇ ਦੇਵੇਂਦਰ ਫੜਨਵੀਸ ਨੂੰ ਉਪ ਮੁੱਖ ਮੰਤਰੀ ਬਣਾਇਆ ਸੀ।

ਇਸ ਸਾਲ ਜੁਲਾਈ ਵਿੱਚ ਅਜੀਤ ਪਵਾਰ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਨੂੰ ਤੋੜ ਦਿੱਤਾ ਅਤੇ 9 ਵਿਧਾਇਕਾਂ ਨਾਲ ਭਾਜਪਾ-ਸ਼ਿੰਦੇ ਸਰਕਾਰ ਵਿੱਚ ਸ਼ਾਮਲ ਹੋ ਗਏ। ਪਵਾਰ ਨੇ 2 ਜੁਲਾਈ, 2023 ਨੂੰ ਦੂਜੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। Eknath Shinde Maharashtra BJP: