a - Nirpakh Post
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2024)
ਧਨਾਸਰੀ ਮਹਲਾ 5 ॥
ਮੋਹਿ ਮਸਕੀਨ ਪ੍ਰਭੁ  ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ  ਕਾਮ ॥1॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ  ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ  ਕੈ ਬਿਨਸੀ ਚਿੰਦ ॥2॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ  ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥3॥ ਦੁਇ ਕਰ ਜੋੜਿ ਕਰੀ  ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥4॥2॥23॥
ਸ਼ਨਿਚਰਵਾਰ, 5 ਸਾਵਣ (ਸੰਮਤ 556 ਨਾਨਕਸ਼ਾਹੀ) 20 ਜੁਲਾਈ, 2024   (ਅੰਗ: 676)
ਧਨਾਸਰੀ ਮਹਲਾ 5 ॥
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ।1। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ । (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ।2।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ । ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।3।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।4।2।23।
DHANAASAREE, FIFTH MEHL:
I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next.  || 1 ||   Imbued with the Love of the Lord God’s Infinite Name, the Holy Saints sing the Glorious Praises of the One Lord, the Formless Lord.  || Pause  ||   The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled.  || 2 ||   Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written.  || 3 ||   With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints.  || 4 || 2 || 23 ||
Amit Shah On Rajoana
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਜਵਾਬ ਦਿੱਤਾ। ਰਾਜੋਆਣਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਰਹਿਮ ਦੀ ਅਪੀਲ ’ਤੇ ਉਨ੍ਹਾਂ ਕਿਹਾ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਨਹੀਂ, ਉਹ ਕਿਵੇਂ ਮੁਆਫ਼ ਕੀਤਾ ਜਾ ਸਕਦਾ ਹੈ?
ਅਮਿਤ ਸ਼ਾਹ ਨੇ ਕਿਹਾ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਹੁੰਦਾ ਹੈ, ਉਹ ਰਹਿਮ ਦਾ ਹੱਕਦਾਰ ਹੈ। ਜੇਕਰ ਕੋਈ ਅੱਤਵਾਦੀ ਅਪਰਾਧ ਕਰਦਾ ਹੈ ਅਤੇ ਤੋਬਾ ਨਹੀਂ ਕਰਦਾ, ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਹੈ। ਜੇਕਰ ਕੋਈ ਤੀਜੀ ਸੰਸਥਾ ਆਪਣੀ ਸਜ਼ਾ ਮੁਆਫ਼ ਕਰਨ ਲਈ ਰਹਿਮ ਦੀ ਅਪੀਲ ਦਾਇਰ ਕਰਦੀ ਹੈ ਅਤੇ ਦੋਸ਼ੀ ਨੂੰ ਪਛਤਾਵਾ ਨਹੀਂ ਹੈ, ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ?
ਇਹ ਵੀ ਪੜ੍ਹੋ: ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਾਰਮ ‘ਚ ਨਵਜੋਤ ਸਿੱਧੂ, ਪ੍ਰਦੇਸ਼ ਕਾਂਗਰਸ ‘ਚ ਵੀ ਸਿੱਧੂ ਖ਼ਿਲਾਫ ਧੜੇਬੰਦੀ ਤੇਜ਼
ਹਰਸਿਮਰਤ ਕੌਰ ਬਾਦਲ ਨੇ ਉਠਾਇਆ ਸੀ ਸਵਾਲ
ਦਰਅਸਲ, ਲੋਕ ਸਭਾ ਵਿੱਚ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਲਵੰਤ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਦਾ ਮੁੱਦਾ ਉਠਾਇਆ ਸੀ। ਜਿਸ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੱਤਾ। ਇਸ ਬਿਆਨ ‘ਚ ਅਮਿਤ ਸ਼ਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਸਵਾਲ ਚੁੱਕ ਰਹੇ ਹਨ। ਜਿਸ ‘ਤੇ ਰਾਸ਼ਟਰਪਤੀ ਨੂੰ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਹੈ।
ਮੌਤ ਦੀ ਸਜ਼ਾ ਨੂੰ ਬਦਲਣ ਦੀ ਪਟੀਸ਼ਨ 2011 ਤੋਂ ਲੰਬਿਤ
ਰਾਜੋਆਣਾ ਲਈ ਐਸਜੀਪੀਸੀ ਵੱਲੋਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਪੀਲ 2011 ਤੋਂ ਪੈਂਡਿੰਗ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਪਰ ਰਹਿਮ ਦੀ ਅਪੀਲ ਕਾਰਨ ਨਾ ਤਾਂ ਉਸ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਨਾ ਹੀ ਉਸ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ ਹੈ।
ਐਸਜੀਪੀਸੀ ਦੀ ਰਹਿਮ ਦੀ ਅਪੀਲ ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਵੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ, 550ਵੇਂ ਪ੍ਰਕਾਸ਼ ਪੁਰਬ ਮੌਕੇ ਪਹਿਲੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਅਤੇ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਇਸ ਨੋਟੀਫਿਕੇਸ਼ਨ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। Amit Shah On Rajoana
SGPC ਪ੍ਰਧਾਨ ਦੀ ਚੌਣ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਫਿਰ ਬਣਾਇਆ ਉਮੀਦਵਾਰ
Akali Dal Candidate Harjinder Dhami:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਣ ਉਤੇ ਸਹਿਮਤੀ ਜ਼ਾਹਿਰ ਕੀਤੀ ਹੈ।
ਇਹ ਵੀ ਪੜ੍ਹੋ: ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਮੇਰਠ ਦੀ ਡਾ: ਗੁਰਵੀਨ ਕੌਰ ਨਾਲ ਕਰਨਗੇ ਵਿਆਹ, ਤਿਆਰੀਆਂ ਮੁਕੰਮਲ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਕਸ ਹੈਂਡਲ ਉਪਰ ਸਾਰਿਆਂ ਦਾ ਧੰਨਵਾਦ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾ ਪੁਰਖ ਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ ‘ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।
ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਨ ਟੂ ਵਨ ਮੀਟਿੰਗ ਕੀਤੀ ਹੈ। ਜਿਸ ਵਿੱਚ ਸਾਰਿਆਂ ਨੇ ਐਡਵੋਕੇਟ ਧਾਮੀ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਣਗੀਆਂ।
Akali Dal Candidate Harjinder Dhami: