SGPC President - Nirpakh Post

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਬਾਹਰ ਸਿੱਖਾਂ ਦਾ ਪ੍ਰਦਰਸ਼ਨ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਦਰਅਸਲ, Alliance of Sikh Organisations ਵੱਲੋਂ 24 ਸਤੰਬਰ ਨੂੰ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਇਹ ਪ੍ਰਦਰਸ਼ਨ ਕੀਤਾ ਗਿਆ ਹੈ | ਇਹ ਪ੍ਰਦਰਸ਼ਨ ਸਾਬਕਾ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਬਲਾਤਕਾਰ ਦੇ ਮਾਮਲੇ ਨੂੰ ਲੈ ਕੇ SGPC ਦੀ ਭੂਮਿਕਾ ’ਤੇ ਉੱਠ ਰਹੇ ਸਵਾਲਾਂ ਦੇ ਵਿਰੋਧ ਵਿੱਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਮਾਮਲੇ ਨਾਲ ਨਜਿੱਠਣ ਦੇ SGPC ਦੇ ਤਰੀਕੇ ’ਤੇ ਸਵਾਲ ਚੁੱਕੇ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਜਵਾਬਦੇਹੀ ਦੀ ਮੰਗ ਕੀਤੀ। ਸੰਗਠਨ ਦੇ ਆਗੂਆਂ ਵੱਲੋਂ ਪਹਿਲਾਂ ਕੀਤੇ ਗਏ ਦਾਅਵਿਆਂ ਮੁਤਾਬਕ, ਮਹਿਲਾ ਨੂੰ SGPC ਨਾਲ ਜੁੜੀਆਂ ਕੁਝ ਸਹੂਲਤਾਂ ਮਿਲਣ ਅਤੇ ਲੰਬੇ ਸਮੇਂ ਤੱਕ ਸਰਾਏ ਵਿੱਚ ਰਹਿਣ ਦੇ ਮਾਮਲੇ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਸਨ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਹੜੇ ਵੀ ਸਵਾਲ SGPC ਦੀ ਭੂਮਿਕਾ ਨੂੰ ਲੈ ਕੇ ਖੜ੍ਹੇ ਹੋਏ ਹਨ, ਉਨ੍ਹਾਂ ਦੇ ਜਵਾਬ ਦਿੱਤੇ ਜਾਣੇ ਚਾਹੀਦੇ ਹਨ। ਇਸ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਮੰਗ ਵੀ ਉਠਾਈ ਗਈ। ਸੰਗਠਨ ਦੇ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ SGPC ਪ੍ਰਬੰਧਨ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਪ੍ਰਦਰਸ਼ਨ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਗਈ।
ਦੂਜੇ ਪਾਸੇ, ਇਸ ਪੂਰੇ ਮਾਮਲੇ ਵਿੱਚ ਲੱਗੇ ਦੋਸ਼ਾਂ ਨੂੰ ਲੈ ਕੇ ਸਬੰਧਤ ਧਿਰਾਂ ਦਾ ਪੱਖ ਵੀ ਮਹੱਤਵਪੂਰਨ ਹੈ। ਬਲਾਤਕਾਰ ਨਾਲ ਜੁੜੇ ਦੋਸ਼ਾਂ ਦਾ ਅੰਤਿਮ ਨਿਰਣੇ ਅਦਾਲਤੀ ਪ੍ਰਕਿਰਿਆ ਰਾਹੀਂ ਹੀ ਹੋਵੇਗਾ। 24 ਸਤੰਬਰ ਨੂੰ ਹੋਏ ਇਸ ਪ੍ਰਦਰਸ਼ਨ ਤੋਂ ਬਾਅਦ ਹੁਣ ਦੇਖਣਾ ਹੋਵੇਗਾ ਕਿ SGPC ਜਾਂ ਹਰਜਿੰਦਰ ਸਿੰਘ ਧਾਮੀ ਵੱਲੋਂ ਇਨ੍ਹਾਂ ਦੋਸ਼ਾਂ ਅਤੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ।

Written By :: Khushbu

SGPC ਪ੍ਰਧਾਨ ਦੀ ਚੌਣ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਫਿਰ ਬਣਾਇਆ ਉਮੀਦਵਾਰ
Akali Dal Candidate Harjinder Dhami:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਣ ਉਤੇ ਸਹਿਮਤੀ ਜ਼ਾਹਿਰ ਕੀਤੀ ਹੈ।

ਇਹ ਵੀ ਪੜ੍ਹੋ: ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਮੇਰਠ ਦੀ ਡਾ: ਗੁਰਵੀਨ ਕੌਰ ਨਾਲ ਕਰਨਗੇ ਵਿਆਹ, ਤਿਆਰੀਆਂ ਮੁਕੰਮਲ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਕਸ ਹੈਂਡਲ ਉਪਰ ਸਾਰਿਆਂ ਦਾ ਧੰਨਵਾਦ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾ ਪੁਰਖ ਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ ‘ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।

ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਨ ਟੂ ਵਨ ਮੀਟਿੰਗ ਕੀਤੀ ਹੈ। ਜਿਸ ਵਿੱਚ ਸਾਰਿਆਂ ਨੇ ਐਡਵੋਕੇਟ ਧਾਮੀ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਣਗੀਆਂ।

Akali Dal Candidate Harjinder Dhami: