DR. BALJIT KAUR - Nirpakh Post
ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 1 ਅਗਸਤ:
ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।
ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ 'ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ' ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ 'ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ।
ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਹਨ ਕਿ ਡੇਰਾਬੱਸੀ ਵਰਗੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੀ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਰੈਸਕਿਊ ਅਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਹਿੰਮ “ਪ੍ਰੋਜੈਕਟ ਜੀਵਨਜੋਤ –2 ਬਚਪਨ ਬਚਾਓ” ਤਹਿਤ ਲਗਾਤਾਰ ਅਤੇ ਪ੍ਰਤੀਬੱਧਤਾ  ਨਾਲ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੇ ਹਰ ਕੋਨੇ ਵਿੱਚੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਸਕੇ।
ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਗਰੁੱਪ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ ਹੋਵੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ "ਪ੍ਰੋਜੈਕਟ ਜੀਵਨਜੋਤ – ਬਚਪਨ ਬਚਾਓ" ਦੇ ਤਹਿਤ ਪੁਨਰਵਾਸ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
Read Also : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਹੁਣ ਸਕੂਲਾਂ ਤੋਂ ਹੋਵੇਗੀ ਸ਼ੁਰੂਆਤ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬੱਚਿਆਂ ਦੇ ਭੀਖ ਮੰਗਵਾਏ ਜਾਂਦਾ ਹੋਵੇ ਜਾਂ ਕਿਸੇ ਵੀ ਤਰ੍ਹਾਂ ਦੀ ਤਸਕਰੀ ਹੋ ਰਹੀ ਹੋਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ, ਆਦਰ ਯੋਗ ਅਤੇ ਉਜਵਲ ਭਵਿੱਖ ਦੇਣ ਲਈ ਪੁਰੀ ਤਰ੍ਹਾਂ ਵਚਨਬੱਧ ਹੈ।
ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ
ਚੰਡੀਗੜ੍ਹ, 4 ਜੁਲਾਈ:
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕਦਮ ਉਠਾਏ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਖ਼ਲ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਦੀ ਨਾਬਾਲਗ ਲੜਕੀ ਦਾ ਵਿਆਹ ਰੋਕਿਆ ਗਿਆ, ਜਿਸਦੀ ਉਮਰ 15 ਸਾਲ ਹੈ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਕੁੱਝ ਮਹੀਨੇ ਪਹਿਲਾਂ ਸਾਹਮਣੇ ਆਇਆ ਸੀ, ਜਦੋਂ ਇੱਕ ਨਾਬਾਲਗ ਲੜਕੀ ਨੇ 112 ਹੈਲਪ ਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਬਚਾਅ ਦੀ ਅਪੀਲ ਕੀਤੀ। ਇਸ ਉਪਰੰਤ ਡੀ.ਐਸ.ਪੀ (ਬੱਚਿਆਂ ਅਤੇ ਔਰਤਾਂ ਵਿਰੁੱਧ ਅਪਰਾਧ) ਨੇ ਤੁਰੰਤ ਕਾਰਵਾਈ ਕਰਦਿਆਂ ਇਹ ਮਾਮਲਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਧਿਆਨ ਵਿੱਚ ਲਿਆਂਦਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਲੜਕੀ ਦੇ ਮਾਤਾ-ਪਿਤਾ ਉਸਦੀ ਪੜਾਈ ਵਿੱਚ ਦਿਲਚਸਪੀ ਨਾ ਹੋਣ ਅਤੇ ਵਿਵਹਾਰਕ ਸਮੱਸਿਆਵਾਂ ਕਾਰਨ 15 ਸਾਲ ਦੀ ਉਮਰ ਵਿੱਚ ਵਿਆਹ ਕਰਵਾਉਣਾ ਚਾਹੁੰਦੇ ਸਨ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਦਬਾਅ ਅਤੇ ਪਰਿਵਾਰਕ ਮਾਣ-ਸਨਮਾਨ ਕਰਕੇ ਉਹ ਇਸ ਕਦਮ ਵੱਲ ਵੱਧ ਰਹੇ ਸਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਸਬ ਡਵੀਜ਼ਨਲ ਮੈਜਿਸਟ੍ਰੇਟ ਅਤੇ ਐਸ.ਐਚ.ਓ. ਦੀ ਸਾਂਝੀ ਟੀਮ ਨੇ ਤੁਰੰਤ ਵਿਆਹ ਵਾਲੇ ਸਥਾਨ 'ਤੇ ਪਹੁੰਚ ਕੇ ਲੜਕੀ ਨੂੰ ਵਿਆਹ ਦੀ ਤਿਆਰੀ ਦੌਰਾਨ ਬਚਾਇਆ। ਇਸ ਤੋਂ ਇਲਾਵਾ ਲਾੜੇ ਦੇ ਪਰਿਵਾਰ ਨੂੰ ਵੀ ਬਾਲ ਵਿਆਹ ਕਰਨਾ ਇੱਕ ਅਪਰਾਧ ਹੈ, ਬਾਰੇ ਕਾਨੂੰਨੀ ਕਾਰਵਾਈ ਅਤੇ ਨਤੀਜਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਸਨਮੁੱਖ ਅਤੇ ਪਿੱਡ ਦੇ ਸਰਪੰਚ ਦੀ ਮੌਜੂਦਗੀ ਵਿੱਚ ਦੋਵੇਂ ਪਰਿਵਾਰਾਂ ਵੱਲੋਂ ਵਿਆਹ ਨੂੰ ਰੱਦ ਕਰਨ ਦੀ ਸਹਿਮਤੀ ਦਿੱਤੀ ਗਈ।
ਡਾ. ਬਲਜੀਤ ਕੌਰ ਨੇ ਟੀਮ ਦੀ ਤੱਤਕਾਲ ਅਤੇ ਸੁਚੱਜੀ ਕਾਰਵਾਈ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਾਮਲਾ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਰਕਾਰ ਦੀ ਜੀਰੋ-ਟੋਲਰੈਂਸ ਦੀ ਨੀਤੀ ਦਾ ਸਪਸ਼ਟ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੀ ਲਈ ਸੁਰੱਖਿਅਤ ਅਤੇ ਸਸ਼ਕਤੀਕਰਨ ਭਰਪੂਰ ਵਾਤਾਵਰਨ ਬਣਾਇਆ ਜਾ ਰਿਹਾ ਹੈ।
ੳਨ੍ਹਾਂ ਨੇ ਕਿਹਾ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਜਿਸ ਨੇ ਵਿਆਹ ਦੇ ਦੁਬਾਰਾ ਖਤਰੇ ਨੂੰ ਦੇਖਦਿਆਂ ਲੜਕੀ ਨੂੰ ਤਰੁੰਤ ਬਾਲ ਘਰ ਜਲੰਧਰ ਭੇਜਣ ਦੇ ਹੁਕਮ ਦਿੱਤੇ ਗਏ। ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਬਾਅਦ ਵਿੱਚ ਲੜਕੀ ਦੀ ਪਰਿਵਾਰ ਵਿੱਚ ਵਾਪਸੀ ਕੀਤੀ ਗਈ ਪਰ ਉਸਦੀ ਰੁਚੀ ਰਸਮੀ ਪੜਾਈ ਵਿੱਚ ਨਾ ਹੋਣ ਕਾਰਨ ਉਸਨੂੰ ਕਿੱਤਾਮੁੱਖੀ ਸਿਖਲਾਈ ਲਈ ਦਾਖਲ ਕਰਵਾਇਆ ਗਿਆ ਹੈ।
ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ/ਪੰਚਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬਾਲ ਵਿਆਹ ਦੀਆਂ ਸੂਚਨਾ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਰਿਪੋਰਟ ਕਰਨ ਤਾਂ ਜੋ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅੱਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਚੰਡੀਗੜ੍ਹ, 21 ਜੂਨ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਟੀਮਾਂ ਬੱਚਿਆਂ ਨੂੰ ਰੈਸਕਿਊ ਕਰਕੇ ਉਹਨਾਂ ਦੇ ਪੁਨਰਵਾਸ ਲਈ ਸਰਕਾਰੀ ਸਕੀਮਾਂ ਅਧੀਨ ਉਚਿਤ ਇਲਾਜ, ਸਿੱਖਿਆ ਅਤੇ ਰਿਹਾਇਸ਼ ਉਪਲਬਧ ਕਰਵਾਉਣਗੀਆਂ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਮਾਪੇ ਜਾਂ ਸਰਪ੍ਰਸਤ ਬੱਚਿਆਂ ਤੋਂ ਭੀਖ ਮੰਗਵਾਉਂਦੇ ਹੋਏ ਪਾਏ ਜਾਂਦੇ ਹਨ, ਤਾਂ ਉਨ੍ਹਾਂ ਉੱਤੇ ਜੇ.ਜੇ.ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਸਜ਼ਾ ਦੇ ਭਾਗੀ ਹੋਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਰਾਜ ਦੇ ਸਾਰੇ ਜ਼ਿਲ੍ਹਿਆਂ 'ਚ ਜੇ.ਜੇ.ਐਕਟ ਤਹਿਤ ‘ਪ੍ਰੋਜੈਕਟ ਜੀਵਨਜੋਤ’ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 286 ਬੱਚੇ ਰੈਸਕਿਊ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ, ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਡਾ ਬਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵਿੱਚ ਪੰਜਾਬ ਰਾਜ ਦੇ 5 ਵੱਡੇ ਸ਼ਹਿਰਾਂ ਅਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ. ਨਗਰ ਅਤੇ ਬਠਿੰਡਾ ’ਚ  ਪਾਇਲਟ ਪ੍ਰੋਜੈਕਟ (‘ਪ੍ਰੋਜੈਕਟ ਸਮਾਇਲ’) ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਰਾਹੀਂ ਸੜਕਾਂ, ਬਜ਼ਾਰਾਂ 'ਚ ਭੀਖ ਮੰਗਦੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਡੀ.ਐਨ.ਏ. ਟੈਸਟ ਕਰਵਾਏ ਜਾਣਗੇ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹ ਬੱਚੇ ਕਿਸ ਪਰਿਵਾਰ ਦੇ ਨਾਲ ਸਬੰਧਿਤ ਹਨ, ਤਾਂ ਜੋ ਬਾਲ ਤਸਕਰੀ ਜਾਂ ਮਾਨਵ ਵਪਾਰ ਦੇ ਮਾਮਲੇ ਰੋਕੇ ਜਾ ਸਕਣ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਨੂੰ ਭਿਖਿਆ ਮੁਕਤ ਘੋਸ਼ਿਤ ਕਰਵਾਉਣ ਅਤੇ ਇਸ ਮਾਮਲੇ 'ਚ ਲਗਾਤਾਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ।
ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ "ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋਵੇ ਅਤੇ ਬਾਲ ਭਿਖਿਆ ਮੁਕਤ ਪੰਜਾਬ ਬਣਾਉਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਭੀਖ ਵਰਗੀ ਅਜਿਹੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਅਤੇ ਬੱਚਿਆਂ ਦਾ ਸੁਨਹਿਰਾ ਭਵਿੱਖ ਬਣਾਉਣ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਅੱਗੇ ਆਉਣ।
ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਜੂਨ:
ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ।
ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਕੋਆਪਰੇਸ਼ਨ ਐਂਡ ਚਾਇਲਡ ਡਿਵੈਲਪਮੈਂਟ (ਨਿਪਸਡ) ਮੋਹਾਲੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸਮਾਜ ਦੀ ਇਹ ਦੁਖਦਾਈ ਹਕੀਕਤ ਹੈ ਕਿ ਕਈ ਵਾਰ ਨਵਜੰਮੇ ਬੱਚਿਆਂ ਨੂੰ ਤਿਆਗਣ ਜਾਂ ਉਨ੍ਹਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਸੁਖ-ਸਹੂਲਤਾਂ ਵਾਲੇ ਹਨ ਅਤੇ ਸਮਰੱਥ ਹਨ, ਉਹ ਇਨਸਾਨੀਅਤ ਦੇ ਨਾਤੇ ਅਜਿਹੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਗੋਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਬੱਚਾ ਮਾਤਾ-ਪਿਤਾ ਦੇ ਪਿਆਰ ਤੋਂ ਮਹਰੂਮ ਨਹੀਂ ਰਹੇਗਾ ਅਤੇ ਉਸਦਾ ਭਵਿੱਖ ਵੀ ਸੁਰੱਖਿਅਤ ਬਣ ਸਕੇਗਾ।
ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹੋਵੇ। ਇਸ ਤਰ੍ਹਾਂ ਭਵਿੱਖ ਵਿੱਚ ਹਰ ਬੱਚੇ ਦੀ ਗੋਦ ਲੈਣ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਤੇ ਵਧੀਆ ਤਰੀਕੇ ਨਾਲ ਹੀ ਪੂਰੀ ਹੋਣੀ ਯਕੀਨੀ ਬਣੇਗੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਪਿਆਰ, ਸੁਰੱਖਿਆ ਅਤੇ ਚੰਗੇ ਭਵਿੱਖ ਦੀ ਗਾਰੰਟੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਡਾਪਸ਼ਨ ਰੈਗੂਲੇਸ਼ਨ-2022 ਨੂੰ ਸੂਬੇ ਵਿੱਚ ਲਾਗੂ ਕਰਕੇ ਬਿਨਾਂ ਮਾਪਿਆਂ ਵਾਲੇ ਬੱਚਿਆਂ ਦੀ ਜ਼ਿੰਦਗੀ ਵਿੱਚ ਨਵੇਂ ਰੰਗ ਭਰਨ ਅਤੇ ਉਨ੍ਹਾਂ ਨੂੰ ਪਿਆਰ ਭਰਿਆ ਘਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੈ।
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਰਾਜ ਪੱਧਰੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਜ ਪੱਧਰੀ ਸਮਾਗਮ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਸਿੱਧਾ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਗਿਆਨ ਵਿੱਚ ਵਾਧਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੱਚਾ ਗੋਦ ਲੈਣ ਦੇ ਪ੍ਰਬੰਧ ਲਾਗੂ ਕਰਨ ਨਾਲ ਨਾ ਕੇਵਲ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲੇਗਾ, ਸਗੋਂ ਉਨ੍ਹਾਂ ਦਾ ਭਵਿੱਖ ਵੀ ਸੁਨਹਿਰਾ ਬਣੇਗਾ।
ਕਾਰਾ (CARA) ਦੀ ਸੀ.ਈ.ਓ. ਭਾਵਨਾ ਸਕਸੈਨਾ ਨੇ ਵੀ ਪੰਜਾਬ ਸਰਕਾਰ ਵੱਲੋਂ ਅਡਾਪਸ਼ਨ ਰੈਗੂਲੇਸ਼ਨ-2022 ਦੇ ਤਹਿਤ ਆਯੋਜਿਤ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਕਾਫੀ ਜਟਿਲ ਅਤੇ ਸੰਵੇਦਨਸ਼ੀਲ ਹੁੰਦੀ ਹੈ। ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਖਾਮੀਆਂ ਬੱਚੇ ਅਤੇ ਮਾਪਿਆਂ ਲਈ ਭਵਿੱਖ ਵਿੱਚ ਗੰਭੀਰ ਮੁਸ਼ਕਲਾਂ ਪੈਦਾ ਕਰ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਨਿਰੰਤਰ ਕਰਵਾਏ ਜਾਣਾ ਬਹੁਤ ਜ਼ਰੂਰੀ ਹਨ, ਤਾਂ ਜੋ ਨਾ ਸਿਰਫ਼ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਦੀ ਯੋਗਤਾ ਅਤੇ ਜਾਣਕਾਰੀ ਵਿੱਚ ਵਾਧਾ ਹੋਵੇ, ਸਗੋਂ ਸਮਾਜ ਵਿੱਚ ਵੀ ਲੋਕ ਜਾਗਰੂਕ ਹੋਣ ਅਤੇ ਅਜਿਹੇ ਬੱਚਿਆਂ ਨੂੰ ਪਿਆਰ ਭਰਿਆ ਘਰ ਮਿਲ ਸਕੇ।
ਇਸ ਟ੍ਰੇਨਿੰਗ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ, ਡਾ. ਸ਼ੇਨਾ ਅਗਰਵਾਲ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆਂ, ਵਧੀਕ ਸਕੱਤਰ ਵਿੰਮੀ ਭੂਲਰ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ, ਮੁੱਖ ਮੈਡੀਕਲ ਅਫ਼ਸਰਾਂ,ਚਾਇਲਡ ਵੈਲਫੇਅਰ ਕਮੇਟੀਆਂ (ਸੀ ਡਬਲਿਊ ਸੀ), ਸਪੈਸ਼ਲ ਅਡਾਪਸ਼ਨ ਏਜੰਸੀਜ਼ (ਐਸ ਏ ਏ), ਜ਼ਿਲ੍ਹਾ ਬੱਚਾ ਸੁਰੱਖਿਆ ਯੂਨਿਟਾਂ (ਡੀਸੀਪੀਯੂ) ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਉਤਸ਼ਾਹ ਨਾਲ ਸ਼ਾਮਲ ਹੋਏ।
ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਜੂਨ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।
ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।
ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ 'ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।
ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ 'ਤੇ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ 'ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।
ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ  ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ 'ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।
ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ  ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।
ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ
ਚੰਡੀਗੜ੍ਹ, 21 ਨਵੰਬਰ:
Dr. Baljit Kaur ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।
READ ALSO : ਮੂਸੇਵਾਲਾ ਦਾ ਗੀਤ ਵਾਚ-ਆਊਟ ਬਿਲਬੋਰਡ ‘ਤੇ ਪਹੁੰਚਿਆ, ਕੈਨੇਡੀਅਨ ਲਿਸਟ ‘ਚ 33ਵਾਂ ਸਥਾਨ, ਇਸ ਤੋਂ ਪਹਿਲਾਂ 295 ਗੀਤਾਂ ਨੂੰ ਮਿਲੀ ਸੀ ਥਾਂ
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।
ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। Dr. Baljit Kaur
ਅੱਜ ਦੇ ਬੱਚੇ ਹੀ ਕੱਲ੍ਹ ਦਾ ਰਸ਼ਨਾਉਦਾ ਭਵਿੱਖ: ਡਾ ਬਲਜੀਤ ਕੌਰ
CHILDREN’S DAY Dr. Baljit Kaur:
ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ
ਡਾ ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਵੰਡੇ 200 ਸਕੂਲੀ ਬੈਗ
ਮਲੋਟ/ਚੰਡੀਗੜ੍ਹ,14 ਨਵੰਬਰ
ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ  ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਤੇ ਸੂਬੇ  ਦੇ ਆਂਗਣਵਾੜੀ ਸੈਂਟਰਾਂ ਵਿੱਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਹਲਕਾ ਮਲੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ ਮੰਡੀ ਵਿਖੇ ਅੱਜ ਮਨਾਏ ਗਏ  ਬਾਲ ਦਿਵਸ ਦੇ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਇਸ ਮੌਕੇ ਆਪਣੇ ਸੰਬੋਧਨ ਵਿੱਚ  ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਸਾਨੂੰ ਬੱਚਿਆਂ ਦੇ ਮੌਲਿਕ ਅਧਿਕਾਰ ਬਾਰੇ ਸਭ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ  ਨਿਊਟਰੇਸ਼ਨ, ਸਿੱਖਿਆ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਵਿਭਾਗ ਵੱਲੋਂ ਆਈ.ਸੀ.ਡੀ.ਐਸ ਸਕੀਮ ਅਧੀਨ ਐਸ.ਐਨ.ਪੀ ਬਾਰੇ ਦੱਸਿਆ ਗਿਆ। ਉਨ੍ਹਾਂ  ਬਾਲ ਮਜਦੂਰੀ ਦੇ ਖਾਤਮੇ ਲਈ ਸਰਕਾਰ ਅਤੇ ਮਹਿਕਮੇ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੁੱਜੇ
ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਕਾਰਨਾ ਕਰਕੇ ਬੱਚੇ ਨਿਊਟਰੇਸ਼ਨ ਅਤੇ ਸਿੱਖਿਆ ਤੋਂ ਵਾਝੇ ਰਹਿ ਜਾਂਦੇ ਹਨ ਜਿਸ  ਨੂੰ ਖਤਮ ਕਰਨ ਲਈ  ਦੋਨੋ ਵਿਭਾਗਾ ਦੇ ਅਧਿਕਾਰੀਆਂ ਨੂੰ ਬੱਚਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ  ਰਹੀ ਸਕੀਮਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ  ਮੰਤਰੀ ਵੱਲੋਂ  200  ਸਕੂਲੀ ਬੈਗ ਵੰਡੇ ਗਏ ਅਤੇ ਕਿਹਾ ਕਿ ਕਿ ਜਲਦ ਹੀ  ਬੇਟੀ ਬਚਾਉ,ਬੇਟੀ ਪੜਾਉ ਸਕੀਮ ਅਧੀਨ ਲੋੜਵੰਦ ਕੁੜੀਆਂ ਨੂੰ ਵੀ ਸਕੂਲੀ ਬੈਗ ਵੰਡੇ ਜਾਣਗੇ।
ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਪੰਕਜ ਕੁਮਾਰ, ਜਿਲਾ ਸਿੱਖਿਆ ਅਫਸਰ, ਅਜੈ ਕੁਮਾਰ, ਸੀ.ਡੀ.ਪੀ.ਓ. ਸਤਵੰਤ ਕੌਰ,ਬੀ.ਪੀ.ਓ ਰਾਜਵਿੰਦਰ ਕੌਰ, ਸਕੂਲ ਦੇ ਹੈੱਡ ਅਤੇ ਅਧਿਆਪਕ ਹਾਜਰ ਸਨ ਅਤੇ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਸ਼ਨ ਬਰਾੜ ਅਤੇ ਬਲਾਕ ਪ੍ਰਧਾਨ ਸਿਮਰਜੀਤ ਬਰਾੜ ਵੀ ਹਾਜਰ ਸਨ
CHILDREN’S DAY Dr. Baljit Kaur:
ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ
ਚੰਡੀਗੜ, 9 ਨਵੰਬਰ:
Dr. Baljit Kaur ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
READ ALSO : ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ। Dr. Baljit Kaur
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Dr. Baljit Kaur
ਚੰਡੀਗੜ੍ਹ, 4 ਨਵੰਬਰ
Dr. Baljit Kaur ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਸੇਵਾਦਾਰ ਅਰਸ਼ਪ੍ਰੀਤ ਸਿੰਘ ਨੂੰ ਮੁੱਖ ਦਫ਼ਤਰ, ਮਨਪ੍ਰੀਤ ਸ਼ਰਮਾ ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ, ਗੁਰਪ੍ਰੀਤ ਸਿੰਘ ਨੂੰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਜੀਠਾ ਅਤੇ ਸਫਾਈ ਸੇਵਕ ਇੰਦਰਜੀਤ ਸਿੰਘ ਨੂੰ ਸੁਪਰਡੰਟ ਸਟੇਟ ਆਫਟਰ ਕੇਅਰ ਹੋਮ ਲੁਧਿਆਣਾ ਵਿਖੇ ਤੈਨਾਤ ਕੀਤਾ ਗਿਆ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਚਾਰਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।
READ ALSO : ਹਿਮਾਚਲ ਦੇ ਮੁੱਖ ਮੰਤਰੀ ਅੱਠਵੇਂ ਦਿਨ ਆਏ ICU ਤੋਂ ਬਾਹਰ
ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ ਤਾਂ ਜੋ ਸਬੰਧਤਾਂ ਨੂੰ ਸਮੇ ਸਿਰ ਨੋਕਰੀ ਮੁਹੱਈਆ ਕਰਵਾਈ ਜਾ ਸਕੇ। Dr. Baljit Kaur
ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਝੱਜ ਵੀ ਹਾਜ਼ਰ ਸਨ। Dr. Baljit Kaur
ਚੰਡੀਗੜ੍ਹ, 18 ਅਕਤੂਬਰ
Dr. Baljit Kaur ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
READ ALSO:ਪਟਿਆਲਾ ‘ਚ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ADC ਦੇ ਹੁਕਮ: ਦੀਵਾਲੀ ‘ਤੇ ਸਿਰਫ਼ 2 ਘੰਟੇ ਹੀ ਚੱਲ ਸਕਣਗੇ ਪਟਾਕੇ, ਬਿਨਾਂ ਲਾਇਸੈਂਸ ਵੇਚਣ ‘ਤੇ…
ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। Dr. Baljit Kaur
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ। Dr. Baljit Kaur
ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ
ਫਰੀਦਕੋਟ/ਚੰਡੀਗੜ੍ਹ 4 ਅਕਤੂਬਰ
DR. BALJIT KAUR ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ ਫਰੀਦਕੋਟ ਤੋਂ ਆਗਾਜ਼ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜੈਤੋ ਸ੍ਰੀ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਫਰੀਦਕੋਟ ਐਮ.ਐਲ.ਏ. ਗੁਰਦਿੱਤ ਸੇਖੋਂ  ਦੀ ਧਰਮ ਪਤਨੀ ਸਰਦਾਰਨੀ ਬੇਅੰਤ ਕੌਰ ਅਤੇ ਐਮ.ਐਲ.ਏ ਦੇ ਮਾਤਾ ਪਿਤਾ ਅੰਗਰੇਜ਼ ਸਿੰਘ ਅਤੇ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਭੋਗ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।
READ ALSO : DGP ਦਫ਼ਤਰ ਦਾ ਘਿਰਾਓ ਕਰਨ ਗਏ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ
ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਕੇਵਲ ਜਿਲ੍ਹਾ ਫਰੀਦਕੋਟ ਤੱਕ ਹੀ ਸੀਮਤ ਨਹੀਂ ਰਹਿਣਗੇ, ਬਲਕਿ ਬਾਕੀ ਦੇ ਜਿਲ੍ਹਿਆਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਵਿੱਚ ਰਹਿ ਰਹੇ ਹਰੇਕ ਬਜ਼ੁਰਗ ਨੂੰ ਇਹ ਸਹੂਲਤਾਵਾਂ ਦਿੱਤੀਆਂ ਜਾ ਸਕਣ।DR. BALJIT KAUR
ਪੰਜਾਬ ਸਰਕਾਰ ਦੀ ਇਸ ਨਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਅੱਖਾਂ ਦੀ ਸਰਜਰੀ ਮੁਫਤ ਕੀਤੀ ਗਈ, ਉੱਥੇ ਨਾਲ ਹੀ ਸੀਨੀਅਰ ਸਿਟੀਜਨ ਕਾਰਡ ਵੀ ਬਣਾਏ ਗਏ। ਇਸ ਕੈਂਪ ਦੌਰਾਨ ਲੋੜ ਅਨੁਸਾਰ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਤੋਂ ਇਲਾਵਾ ਹੋਰ ਵੀ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।DR. BALJIT KAUR
ਚੰਡੀਗੜ੍ਹ, 30 ਸਤੰਬਰ
DR. BALJIT KAUR ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ ਵੱਲੋਂ ਪੋਸ਼ਣ ਮਾਹ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਲਈ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 6ਵਾਂ ਦਰਜਾ ਹਾਸਲ ਹੋਇਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੋਸਣ ਮਾਹ ਸਰਕਾਰ ਦੁਆਰਾ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ  ਵਿੱਚ ਸਿਹਤਮੰਦ ਖਾਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ, ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਇਸ ਦਾ ਮੁੱਖ ਉਦੇਸ਼ ਹੈ।
READ ALSO : ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ
ਮੰਤਰੀ ਨੇ ਦੱਸਿਆ ਕਿ ਇਸ ਸਾਲ ਪੋਸ਼ਣ ਮਾਹ ਦੌਰਾਨ ਪੰਜਾਬ ਦੇ ਹਰ ਆਂਗਣਵਾੜੀ ਕੇਂਦਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਤਾਂ ਜੋ ਲੋਕਾਂ ਨੂੰ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਵਿਚ ਕੁਪੋਸ਼ਣ ਨੂੰ ਘੱਟ ਕਰਨ  ਅਤੇ ਆਮ ਲੋਕਾਂ ਵਿਚ ਪੋਸ਼ਣ ਦੀ ਸਥਿਤੀ ਨੂੰ ਸੁਧਾਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। DR. BALJIT KAUR
ਮੰਤਰੀ  ਵਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ ਅਤੇ ਹੋਰ ਮਿਹਨਤ ਕਰਨ ਲਈ ਕਿਹਾ ਤਾ ਜੋ ਪੰਜਾਬ ਵਿੱਚ ਕੁਪੋਸ਼ਣ ਨੂੰ ਠੱਲ ਪਾਈ ਜਾ ਸਕੇ। DR. BALJIT KAUR