Rangla Punjab - Nirpakh Post

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 15 ਲੱਖ ਲੋਕਾਂ ਦੇ ਕਾਰਡ ਬਣੇ, ਹਰ ਪਰਿਵਾਰ ਨੂੰ ਮਿਲੇਗਾ ਲਾਭ : ਬਲਤੇਜ ਪੰਨੂ
ਪਟਿਆਲਾ, 14 ਮਾਰਚ: ਮਾਲਕ ਸਿੰਘ ਘੁੰਮਣ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਸੂਬਾ ਮੀਡੀਆ ਮੁਖੀ ਬਲਤੇਜ ਪੰਨੂ ਨੇ ਜ਼ੋਰਦਾਰ ਢੰਗ ਨਾਲ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਮੌਕੇ ਸੂਬੇ ਦੇ ਰੋਕੇ ਗਏ ਫੰਡ ਜਾਰੀ ਕਰਵਾਉਣ। ਬਲਤੇਜ ਪੰਨੂ ਅੱਜ ਪਟਿਆਲਾ ਸਥਿਤ ਗ੍ਰੀਨਫੀਲਡ ਸੰਤ ਐਨਕਲੇਵ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਰਜਿਸਟ੍ਰੇਸ਼ਨ ਕਰਕੇ ਕਾਰਡ ਬਣਾਉਣ ਲਈ ਲਗਾਏ ਗਏ ਤਿੰਨ ਰੋਜ਼ਾ ਕੈਂਪ ਦੇ ਦੂਜੇ ਦਿਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ 65 ਲੱਖ ਪਰਿਵਾਰਾਂ ਦੇ ਸਿਹਤ ਯੋਜਨਾ ਕਾਰਡ ਬਣਾਏ ਜਾਣੇ ਹਨ ਤੇ ਹੁਣ ਤੱਕ ਕਰੀਬ 15 ਲੱਖ ਲੋਕਾਂ ਦੇ ਇਹ ਕਾਰਡ ਬਣ ਚੁੱਕੇ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਬਲਤੇਜ ਪੰਨੂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਪੰਜਾਬ ਵਿੱਚ ਰੈਲੀ ਕਰਨ ਆ ਆਏ ਹਨ, ਤਾਂ ਉਹ ਸੂਬੇ ਦਾ ਕੇਂਦਰ ਵੱਲ ਰੁਕਿਆ ਹੋਇਆ ਆਰ.ਡੀ.ਐੱਫ. ਅਤੇ ਹੋਰ ਸਕੀਮਾਂ ਦੇ ਫੰਡ ਵੀ ਲਿਆਉਣ।

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਅਹਿਮ ਮਸਲਿਆਂ 'ਤੇ ਕੇਂਦਰ ਨੇ ਹਮੇਸ਼ਾ ਸੂਬੇ ਨੂੰ ਉਲਝਾ ਕੇ ਰੱਖਿਆ ਹੈ। ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਤੋਂ ਪੰਜਾਬ ਦੇ ਇਨ੍ਹਾਂ ਗੰਭੀਰ ਮਸਲਿਆਂ ਬਾਰੇ ਸਵਾਲ ਜ਼ਰੂਰ ਪੁੱਛਣ।

ਉਨ੍ਹਾਂ ਅੱਗੇ ਯਾਦ ਦਿਵਾਇਆ ਕਿ ਹੜ੍ਹਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪੰਜਾਬ ਦਾ ਹਵਾਈ ਦੌਰਾ ਕਰਕੇ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਫੰਡ ਦੇਣ ਦਾ ਐਲਾਨ ਕੀਤਾ ਸੀ ਪਰ ਅਫਸੋਸ ਦੀ ਗੱਲ ਹੈ ਕਿ ਉਹ ਫੰਡ ਅੱਜ ਤੱਕ ਪੰਜਾਬ ਨੂੰ ਨਹੀਂ ਮਿਲੇ।

ਵਿਰੋਧੀ ਨੇਤਾਵਾਂ 'ਤੇ ਟਿੱਪਣੀ ਕਰਦਿਆਂ ਪੰਨੂ ਨੇ ਸੁਖਪਾਲ ਸਿੰਘ ਖਹਿਰਾ ਬਾਰੇ ਕਿਹਾ ਕਿ ਉਨ੍ਹਾਂ ਦਾ ਦਿਮਾਗੀ ਸੰਤੁਲਨ ਖਰਾਬ ਹੋ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਸਿਖਰਾਂ 'ਤੇ ਪਹੁੰਚਿਆ ਸੀ, ਜਿਸ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ, "ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਕਾਲੀ ਦਲ ਦੇ ਬੀਜੇ ਹੋਏ ਕੰਡੇ ਚੁਗ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।"

ਬਲਤੇਜ ਪੰਨੂ ਨੇ ਦੱਸਿਆ ਕਿ ਮੋਹਾਲੀ ਵਿਖੇ ਤਿੰਨ ਦਿਨਾਂ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਦਿੱਗਜ਼ ਉਦਯੋਗਪਤੀਆਂ ਵੱਲੋਂ ਸੂਬੇ ਵਿੱਚ 10,000 ਕਰੋੜ ਰੁਪਏ ਦੇ ਨਿਵੇਸ਼ ਦੇ ਵਾਅਦੇ ਕਰਕੇ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਕਰਨਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਹੈ।

ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਸਮੇਤ ਰੋਜ਼ਗਾਰ, ਖੇਡਾਂ, ਸਿੱਖਿਆ ਅਤੇ ਸਿਹਤ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਿਨ-ਰਾਤ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੇਘ ਚੰਦ ਸ਼ੇਰਮਾਜਰਾ ਤੇ ਗੁਰਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ
ਚੰਡੀਗੜ੍ਹ, 14 ਨਵੰਬਰ:

Rangla Punjab ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ।

READ ALSO : ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ ‘ਦੂਰ ਦੇ ਸੁਪਨੇ’ ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ।

ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ। Rangla Punjab

ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ। Rangla Punjab