Strict action - Nirpakh Post
ਸੰਗਰੂਰ ਪੁਲਿਸ ਨੇ ਇੱਕ ਕਿਲੋ 50 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਾ ਵਿਰੁੱਧ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀਆਂ ਜਾ ਰਹੀਆਂ ਹਨ। ਉਸੇ ਲੜੀ ਦੇ ਤਹਿਤ ਸੰਗਰੂਰ ਪੁਲਿਸ ਨੇ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ।
ਸੰਗਰੂਰ ਦੀ ਲਹਿਰਾਗਾਗਾ ਪੁਲਿਸ ਨੇ ਇਕ ਕਿਲੋ 50 ਗ੍ਰਾਮ ਹੈਰੋਇਨ ਸਮੇਤ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਹਿਲ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਹਿਲਾਂ 50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ।
ਮੁੱਢਲੀ ਪੁੱਛਗਿੱਛ ਵਿੱਚ ਪੁੱਛਿਆ ਗਿਆ ਕਿ ਵਿਅਕਤੀ ਕਿੱਥੋਂ ਇਹ ਹੈਰੋਇਨ ਲੈ ਕੇ ਆਇਆ ਸੀ। ਜਦੋਂ ਉਸ ਵਿਅਕਤੀ ਦੀ ਛਾਣਬੀਣ ਕੀਤੀ ਗਈ ਤਾਂ ਉਸ ਪਾਸੋਂ ਇੱਕ ਕਿਲੋ ਹੈਰੋਇਨ ਹੋਰ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਅਸੀਂ ਇੱਕ ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿ ਇਹ ਕਦੋਂ ਇਹ ਕੰਮ ਕਰਦੇ ਆ ਰਹੇ ਹਨ।
Two people arrested with 50 grams of heroin
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਚੰਡੀਗੜ੍ਹ, 21 ਜੂਨ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਟੀਮਾਂ ਬੱਚਿਆਂ ਨੂੰ ਰੈਸਕਿਊ ਕਰਕੇ ਉਹਨਾਂ ਦੇ ਪੁਨਰਵਾਸ ਲਈ ਸਰਕਾਰੀ ਸਕੀਮਾਂ ਅਧੀਨ ਉਚਿਤ ਇਲਾਜ, ਸਿੱਖਿਆ ਅਤੇ ਰਿਹਾਇਸ਼ ਉਪਲਬਧ ਕਰਵਾਉਣਗੀਆਂ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਮਾਪੇ ਜਾਂ ਸਰਪ੍ਰਸਤ ਬੱਚਿਆਂ ਤੋਂ ਭੀਖ ਮੰਗਵਾਉਂਦੇ ਹੋਏ ਪਾਏ ਜਾਂਦੇ ਹਨ, ਤਾਂ ਉਨ੍ਹਾਂ ਉੱਤੇ ਜੇ.ਜੇ.ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਸਜ਼ਾ ਦੇ ਭਾਗੀ ਹੋਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਰਾਜ ਦੇ ਸਾਰੇ ਜ਼ਿਲ੍ਹਿਆਂ 'ਚ ਜੇ.ਜੇ.ਐਕਟ ਤਹਿਤ ‘ਪ੍ਰੋਜੈਕਟ ਜੀਵਨਜੋਤ’ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 286 ਬੱਚੇ ਰੈਸਕਿਊ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ, ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਡਾ ਬਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵਿੱਚ ਪੰਜਾਬ ਰਾਜ ਦੇ 5 ਵੱਡੇ ਸ਼ਹਿਰਾਂ ਅਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ. ਨਗਰ ਅਤੇ ਬਠਿੰਡਾ ’ਚ  ਪਾਇਲਟ ਪ੍ਰੋਜੈਕਟ (‘ਪ੍ਰੋਜੈਕਟ ਸਮਾਇਲ’) ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਰਾਹੀਂ ਸੜਕਾਂ, ਬਜ਼ਾਰਾਂ 'ਚ ਭੀਖ ਮੰਗਦੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਡੀ.ਐਨ.ਏ. ਟੈਸਟ ਕਰਵਾਏ ਜਾਣਗੇ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹ ਬੱਚੇ ਕਿਸ ਪਰਿਵਾਰ ਦੇ ਨਾਲ ਸਬੰਧਿਤ ਹਨ, ਤਾਂ ਜੋ ਬਾਲ ਤਸਕਰੀ ਜਾਂ ਮਾਨਵ ਵਪਾਰ ਦੇ ਮਾਮਲੇ ਰੋਕੇ ਜਾ ਸਕਣ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਨੂੰ ਭਿਖਿਆ ਮੁਕਤ ਘੋਸ਼ਿਤ ਕਰਵਾਉਣ ਅਤੇ ਇਸ ਮਾਮਲੇ 'ਚ ਲਗਾਤਾਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ।
ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ "ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋਵੇ ਅਤੇ ਬਾਲ ਭਿਖਿਆ ਮੁਕਤ ਪੰਜਾਬ ਬਣਾਉਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਭੀਖ ਵਰਗੀ ਅਜਿਹੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਅਤੇ ਬੱਚਿਆਂ ਦਾ ਸੁਨਹਿਰਾ ਭਵਿੱਖ ਬਣਾਉਣ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਅੱਗੇ ਆਉਣ।
ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ
ਚੰਡੀਗੜ੍ਹ/ਲੁਧਿਆਣਾ, 15 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ।
ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਵੀ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹਢੇਰੀ ਕਰਨ ਨਾਲ, 1 ਮਾਰਚ, 2025 ਤੋਂ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਗਈਆਂ 126 ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।
ਪਹਿਲੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਅਮਰਪੁਰਾ, ਗਲੀ ਨੰਬਰ 2 ਵਿਖੇ ਸਥਿਤ ਬਦਨਾਮ ਨਸ਼ਾ ਤਸਕਰ ਗੁਰਪਾਲ ਦੇ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਆਪਰੇਸ਼ਨ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਇਨਵੈਸਟੀਗੇਸ਼ਨ ਹਰਪਾਲ ਸਿੰਘ, ਐਡੀਸ਼ਨਲ ਡੀਸੀਪੀ ਜ਼ੋਨ-1 ਸਮੀਰ ਵਰਮਾ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਬੀ ਕੁਲਜੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।
ਵੇਰਵੇ ਸਾਂਝੇ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਦੋਸ਼ੀ ਗੁਰਪਾਲ, ਜਿਸਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 9 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਲਈ ਬਦਨਾਮ ਉਕਤ ਦੋਸ਼ੀ 2014 ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਫੈਸਲਾਕੁੰਨ ਜੰਗ ਦੇ ਚਲਦਿਆਂ ਦੋਸ਼ੀ ਹਿਮਾਚਲ ਪ੍ਰਦੇਸ਼ ਭੱਜ ਗਿਆ।
ਦੂਜੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਲੋਹਾਰਾ ਪਿੰਡ ਦੇ ਹੀਰੋ ਸੁਮਨ ਨਗਰ ਵਿਖੇ ਗਲੀ ਨੰਬਰ 9 ਵਿਖੇ ਸਥਿਤ ਮਹਿਲਾ ਨਸ਼ਾ ਤਸਕਰ ਰਾਜਿੰਦਰ ਕੌਰ ਉਰਫ਼ ਰੋਜ਼ੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਇਹ ਆਪਰੇਸ਼ਨ ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਸੀਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ, ਏਡੀਸੀਪੀ ਜ਼ੋਨ-2 ਕਰਨਵੀਰ ਸਿੰਘ, ਨਾਇਬ ਤਹਿਸੀਲਦਾਰ ਸਾਹਨੇਵਾਲ ਹਰਕੀਰਤ ਸਿੰਘ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਸੀ ਨਵਨੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਇਸ ਇਲਾਕੇ ਵਿੱਚ ਰਹਿਣ ਲਈ ਆਈ ਦੋਸ਼ੀ ਰਜਿੰਦਰ ਕੌਰ ਉਰਫ ਰੋਜ਼ੀ ਨੇ ਹੌਲੀ-ਹੌਲੀ ਆਪਣਾ ਘਰ ਬਣਾ ਲਿਆ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।
ਸੀਪੀ ਨੇ ਦੱਸਿਆ ਕਿ ਦੋਵੇਂ ਆਪਰੇਸ਼ਨ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਪਰੇਸ਼ਨ ਦੋਵਾਂ ਖੇਤਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਨੇਪਰੇ ਚਾੜੇ ਗਏ ਹਨ।
ਚੰਡੀਗੜ੍ਹ/ਹੁਸ਼ਿਆਰਪੁਰ, 16 ਨਵੰਬਰ:
Strict action ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।
ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ।
READ ALSO : ਫਰੀਦਕੋਟ ‘ਚ ਪਰਾਲੀ ਸਾੜਨ ਦੇ ਦੋਸ਼ ‘ਚ 27 ਕਿਸਾਨਾਂ ਖਿਲਾਫ ਐਫ.ਆਈ.ਆਰ
ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।
ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। Strict action