kirtan - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ, 2023)
ਸੋਰਠਿ ਮ: ੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

ਵੀਰਵਾਰ, ੨੨ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੯੬)

ਸੋਰਠਿ ਮ: ੧ ਚਉਤੁਕੇ ॥
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ । ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ । ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ।੧।ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ । ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ । ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ । ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ । ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ।੨।ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ । ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ । ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ । ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ ।੩।(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ । (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ ।ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।

ਰਾਘਵ ਚੱਢਾ ਦੀ ਮੰਗਣੀ ਮੌਕੇ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੇ ਮੰਗੀ ਮੁਆਫ਼ੀ !
ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ (Raghav Chadha) ਤੇ ਅਦਾਕਾਰਾ ਪਰਿਨੀਤੀ ਚੋਪੜਾ (parineeti chopra) ਦੀ ਨਿੱਜੀ ਸਮਾਗਮ ਦੌਰਾਨ ਮੰਗਣੀ ਹੋਈ। ਇਹ ਮੰਗਣੀ ਦਿੱਲੀ ਸਥਿਤ ਕਪੂਰਥਲਾ ਹਾਊਸ ਵਿਚ ਹੋਈ।Ragi Singh apologized!

ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਜਿਸ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿਚ ਰਾਘਵ ਚੱਢਾ ਤੇ ਪਰਿਨੀਤੀ ਕੀਰਤਨ ਕਰ ਰਹੇ ਜਥੇ ਦੇ ਸਾਹਮਣੇ ਗੱਦੇ ਉਤੇ ਬੈਠੇ ਹਨ।Ragi Singh apologized!

ALSO READ :- ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਬੋਲੇ ਕੇਜਰੀਵਾਲ

ਉਧਰ, ਹੁਣ ਕੀਰਤਨ ਕਰਨ ਵਾਲੇ ਜਥੇ ਨੇ ਮੁਆਫੀ ਮੰਗੀ ਹੈ। ਉਨ੍ਹਾਂ ਨੇ ਸਵਾਲ ਚੁੱਕਣ ਵਾਲਿਆਂ ਨੂੰ ਆਪਣਾ ਸਪਸ਼ਟੀਕਰਨ ਦਿੱਤਾ ਹੈ।Ragi Singh apologized!

Hukamnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਮਾਰਚ, 2023)
ਸਲੋਕ ਮਃ ੩ ॥
Today Hukamnama Darbar sahib ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
ਸ਼ੁੱਕਰਵਾਰ, ੧੯ ਫੱਗਣ (ਸੰਮਤ ੫੫੪ ਨਾਨਕਸ਼ਾਹੀ) ੩ ਮਾਰਚ, ੨੦੨੩ (ਅੰਗ : ੫੫੧)
ਪੰਜਾਬੀ ਵਿਆਖਿਆ: Today Hukamnama Darbar sahib
ਸਲੋਕ ਮਃ ੩ ॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ । ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧। (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ । ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ । ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ ।੨। ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮। Today Hukamnama Darbar sahib

English Translation:

SHALOK, THIRD MEHL: Today Hukamnama Darbar sahib

The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them.  || 1 ||   THIRD MEHL:  By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union.  || 2 ||   PAUREE:  He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings.  || 8 ||

Friday, 19th Phalgun (Samvat 554 Nanakshahi)     (Page: 551)