sikh - Nirpakh Post
ਸਾਰਾਗੜ੍ਹੀ ਦਿਵਸ : ਜਦੋਂ 21 ਸਿੱਖ ਜਵਾਨ ਹਜ਼ਾਰਾਂ ਲੜਾਕਿਆਂ ਦੇ ਸਾਹਮਣੇ ਡਟੇ ਸੀ
History of Saragarhi War
ਸਾਰਾਗੜ੍ਹੀ ਦੀ ਜੰਗ ਭਾਰਤ ਹੀ ਨਹੀਂ, ਬਲਕਿ ਵਿਸ਼ਵ ਇਤਿਹਾਸ ਦਾ ਉਹ ਘਟਨਾਕ੍ਰਮ ਹੈ ਜਿਸ ਬਾਰੇ ਜਾਣ ਕੇ ਹਰ ਭਾਰਤੀ, ਹਰ ਸਿੱਖ ਅਤੇ ਹਰ ਪੰਜਾਬੀ ਦਾ ਸੀਨਾ ਮਾਣ ਨਾਲ ਚੌੜਾ ਹੋ ਜਾਂਦਾ ਹੈ। ਇਹ ਜੰਗ ਦੁਨੀਆ ਦੇ ਜੰਗੀ ਇਤਿਹਾਸ ਦੀਆਂ ਸਭ ਤੋਂ ਅਸਾਵੀਆਂ ਜੰਗਾਂ ‘ਚ ਸ਼ਾਮਲ ਹੈ, ਜਿਸ ‘ਚ 10 ਹਜ਼ਾਰ ਤੋਂ ਵੱਧ ਅਫ਼ਗ਼ਾਨ ਦੁਸ਼ਮਣਾਂ ਦਾ ਮੁਕਾਬਲਾ 36ਵੀਂ ਸਿੱਖ ਰੈਜੀਮੈਂਟ ਦੇ ਸਿਰਫ਼ 21 ਬਹਾਦਰ ਜਵਾਨਾਂ ਨੇ ਕੀਤਾ।
ਅੰਗਰੇਜ਼ਾਂ ਦੀ ਅਧੀਨਗੀ ਪਰਵਾਨ ਕਰਦੇ ਹੋਏ ਲੜਾਕੇ ਪਠਾਣ ਤੇ ਕਬਾਇਲੀ ਲੋਕਾਂ ਨੇ 1896 ਵਿੱਚ ਅੰਗਰੇਜ਼ਾਂ ਖਿਲਾਫ ਬਗ਼ਾਵਤ ਦਾ ਝੰਡਾ ਚੁੱਕ ਲਿਆ। 12 ਸਤੰਬਰ 1897 ਨੂੰ ਹੋਈ ਇਹ ਜੰਗ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ ਹੋਈ ਸੀ। ਅਫ਼ਗ਼ਾਨਾਂ ਦਾ ਮੰਤਵ ਸੀ ਕਿ ਗੁਲਿਸਤਾਨ ਅਤੇ ਲੌਕਹਾਰਟ ਕਿਲ੍ਹੇ ‘ਤੇ ਕਬਜ਼ਾ ਕਰਨ ਦਾ ਅਤੇ ਸਾਰਾਗੜ੍ਹੀ ਇਹਨਾਂ ਦੋਵਾਂ ਕਿਲਿਆਂ ਦੇ ਵਿਚਕਾਰ ਨੀਵੇਂ ਇਲਾਕੇ ਵਿੱਚ ਸਥਿੱਤ ਸੀ।
ਸਾਰਾਗੜ੍ਹੀ ਚੌਂਕੀ ਤੋਂ ਹੀ ਗੁਲਿਸਤਾਨ ਅਤੇ ਲੌਕਹਾਰਟ ਇੱਕ ਦੂਜੇ ਨੂੰ ਸੁਨੇਹੇ ਪਹੁੰਚਾਉਣ ਵਿੱਚ ਕਾਮਯਾਬ ਹੁੰਦੇ ਸੀ। ਸੋ, ਇਹਨਾਂ ਦਾ ਆਪਸੀ ਸੰਪਰਕ ਤੋੜਨ ਦੇ ਇਰਾਦੇ ਨਾਲ 10 ਹਜ਼ਾਰ ਤੋਂ ਵੱਧ ਦੀ ਗਿਣਤੀ ‘ਚ ਇਕੱਤਰ ਹੋਏ ਪਠਾਣਾਂ ਤੇ ਕਬਾਇਲੀਆਂ ਨੇ ਪਹਿਲਾਂ ਸਾਰਾਗੜ੍ਹੀ ‘ਤੇ ਹਮਲਾ ਕਰਨ ਦਾ ਫ਼ੈਸਲਾ ਲਿਆ। ਜੰਗ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਦੁਸ਼ਮਣਾਂ ਨੇ 36ਵੀਂ ਸਿੱਖ ਰੈਜੀਮੈਂਟ ਦੇ ਉਹਨਾਂ 21 ਸਿਪਾਹੀਆਂ ਦੀ ਅਗਵਾਈ ਕਰ ਰਹੇ ਹਵਲਦਾਰ ਈਸ਼ਰ ਸਿੰਘ ਨੂੰ ਕਿਲ੍ਹਾ ਛੱਡ ਦੇਣ ਲਈ ਵੱਖੋ-ਵੱਖ ਕਿਸਮ ਦੇ ਲਾਲਚ ਵੀ ਦਿੱਤੇ ਅਤੇ ਡਰਾਵੇ ਵੀ, ਪਰ ਹਵਲਦਾਰ ਈਸ਼ਰ ਸਿੰਘ ਨੇ ਪੂਰੀ ਨਿਡਰਤਾ ਨਾਲ ਸਭ ਡਰਾਵਿਆਂ ਤੇ ਲਾਲਚਾਂ ਨੂੰ ਠੋਕਰ ਮਾਰ ਦਿੱਤੀ।
ਲੌਕਹਾਰਟ ਕਿਲ੍ਹੇ ‘ਤੇ ਖੜ੍ਹਾ ਅੰਗਰੇਜ਼ ਅਫ਼ਸਰ ਕਰਨਲ ਹਾਰਟਨ ਸਭ ਕੁਝ ਦੇਖ ਰਿਹਾ ਸੀ, ਉਸ ਨੇ ਸਾਰਾਗੜ੍ਹੀ ਮਦਦ ਭੇਜਣ ਦੀ ਕੋਸ਼ਿਸ਼ ਵੀ ਕੀਤੀ, ਪਰ ਕਾਮਯਾਬੀ ਨਹੀਂ ਮਿਲੀ ਕਿਉਂ ਕਿ ਸਾਰਾ ਇਲਾਕਾ ਦੁਸ਼ਮਣਾਂ ਦੇ ਕਬਜ਼ੇ ਹੇਠ ਸੀ। ਇੱਕ ਮੁਕੰਮਲ ਨਾ-ਬਰਾਬਰੀ ਵਾਲੀ ਪਰ ਗਹਿ-ਗੱਚ ਜੰਗ ਸ਼ੁਰੂ ਹੋ ਗਈ। ਸਿੱਖ ਫ਼ੌਜੀਆਂ ਵਿੱਚੋਂ ਸਭ ਤੋਂ ਪਹਿਲੀ ਸ਼ਹੀਦੀ ਸਿਪਾਹੀ ਭਗਵਾਨ ਸਿੰਘ ਦੀ ਹੋਈ। ਸਵੇਰੇ ਦੀ ਸ਼ੁਰੂ ਹੋਈ ਜੰਗ ਦੇ 6 ਘੰਟੇ ਬੀਤਣ ਤੱਕ 12 ਸਿੱਖ ਫ਼ੌਜੀ ਸ਼ਹੀਦ ਹੋ ਗਏ ਸਨ ਅਤੇ ਸਿੱਖ ਫ਼ੌਜੀਆਂ ਦਾ ਗੋਲੀ-ਸਿੱਕਾ ਵੀ ਖ਼ਤਮ ਹੋਣ ਕਿਨਾਰੇ ਸੀ ਪਰ ਹੌਸਲੇ ਪੂਰੇ ਬੁਲੰਦ ਸੀ। ਬੇਖ਼ੌਫ਼ ਹੋ ਕੇ ਲੜਦੇ ਸਿੱਖ ਫ਼ੌਜੀ ਸ਼ਹੀਦ ਵੀ ਹੋ ਰਹੇ ਸੀ, ਪਰ ਆਪਣੇ ਸਾਥੀਆਂ ਦੀ ਸ਼ਹੀਦੀ ਤੋਂ ਹੋਰ ਜੋਸ਼ੋ-ਖ਼ਰੋਸ਼ ਨਾਲ ਲੜਦੇ ਸੂਰਮਿਆਂ ਨੇ ਦੁਸ਼ਮਣਾਂ ਵਿੱਚ ਭਾਜੜ ਪਾਈ ਹੋਈ ਸੀ, ਅਤੇ ਕਿਲ੍ਹੇ ਦੇ ਚਾਰੋਂ ਪਾਸੇ ਦੁਸ਼ਮਣਾਂ ਦੀਆਂ ਲਾਸ਼ਾਂ ਦੇ ਢੇਰ ਹੀ ਢੇਰ ਦਿਖਾਈ ਦੇ ਰਹੇ ਸੀ।
History of Saragarhi War
ਇਸ ਵਿਚਕਾਰ ਇੱਕ ਵੱਡੇ ਧਮਾਕੇ ਨਾਲ ਦੁਸ਼ਮਣ ਕਿਲ੍ਹੇ ਦੀ ਕੰਧ ਵਿੱਚ ਪਾੜ ਪਾਉਣ ਵਿੱਚ ਕਾਮਯਾਬ ਹੋ ਗਏ। ਗੋਲ਼ੀ-ਸਿੱਕਾ ਖ਼ਤਮ ਹੋਇਆ ਦੇਖਿਆ ਤਾਂ ਹਵਲਦਾਰ ਈਸ਼ਰ ਸਿੰਘ ਜੀ ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡਦੇ ਹੋਏ ਬਿਨਾਂ ਹਥਿਆਰ ਹੀ ਦੁਸ਼ਮਣਾਂ ‘ਤੇ ਟੁੱਟ ਪਏ ਅਤੇ ਅਨੇਕਾਂ ਮੌਤ ਦੀ ਨੀਂਦ ਸੁਆ ਦਿੱਤਾ। ਜੰਗ ਦੇ ਹਾਲਾਤਾਂ ਦੀ ਹਰ ਖ਼ਬਰ, ਹਰ ਸ਼ਹੀਦੀ ਦੀ ਜਾਣਕਾਰੀ ਸਿਗਨਲਮੈਨ ਗੁਰਮੁਖ ਸਿੰਘ ਲਗਾਤਾਰ ਕਰਨਲ ਹਾਰਟਨ ਤੱਕ ਪਹੁੰਚਾ ਰਹੇ ਸਨ।
ਇੱਕ-ਇੱਕ ਕਰਕੇ ਆਪਣੇ 20 ਸਾਥੀਆਂ ਦੇ ਸ਼ਹੀਦ ਹੋਣ ‘ਤੇ ਸਿਗਨਲਮੈਨ ਗੁਰਮੁਖ ਸਿੰਘ ਨੇ ਕਰਨਲ ਹਾਰਟਨ ਨੂੰ ਆਖ਼ਰੀ ਸੁਨੇਹਾ ਭੇਜਿਆ ਕਿ ਮੇਰੇ ਸਾਰੇ ਸਾਥੀ ਸ਼ਹੀਦ ਹੋ ਚੁੱਕੇ ਹਨ, ਅਤੇ ਹੁਣ ਮੈਨੂੰ ਸਿਗਨਲ ਬੰਦ ਕਰਨ ਦਾ ਹੁਕਮ ਦਿੱਤਾ ਜਾਵੇ ਤਾਂ ਜੋ ਮੈਂ ਆਪਣੇ ਸਾਥੀਆਂ ਨਾਲ ਸ਼ਾਮਿਲ ਹੋ ਸਕਾਂ। ਸਿਗਨਲਮੈਨ ਗੁਰਮੁਖ ਸਿੰਘ ਨੇ ਸਿਗਨਲ ਬੰਦ ਕੀਤਾ, ਜੈਕਾਰਾ ਛੱਡਿਆ ਅਤੇ ਪੂਰੇ ਜ਼ੋਰ ਨਾਲ ਦੁਸ਼ਮਣਾਂ ‘ਤੇ ਟੁੱਟ ਪਏ।
10 ਹਜ਼ਾਰ ਤੋਂ ਵੱਧ ਦੁਸ਼ਮਣਾਂ ਦੇ ਮੁਕਾਬਲੇ ਸਿਰਫ਼ 21 ਸਿਪਾਹੀ, ਸੀਮਤ ਗੋਲ਼ੀ-ਬਰੂਦ, ਪਰ ਸਿੱਖ ਸਿਪਾਹੀਆਂ ਨੇ ਜਿਉਂਦੇ ਜੀ ਚੌਂਕੀ ‘ਤੇ ਕਾਬਜ਼ ਫ਼ੇਰ ਵੀ ਨਹੀਂ ਹੋਣ ਦਿੱਤਾ। ਬੇਮਿਸਾਲ ਬਹਾਦਰੀ ਦੀ ਇਸ ਖ਼ਬਰ ਨੇ ਪੂਰੀ ਦੁਨੀਆ ਨੂੰ ਚੌਂਕਾ ਕੇ ਰੱਖ ਦਿੱਤਾ ਸੀ। ਬ੍ਰਿਟਿਸ਼ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਮੈਂਬਰਾਂ ਨੇ ਖੜ੍ਹੇ ਹੋ ਕੇ ਇਹਨਾਂ ਸੂਰਬੀਰ ਸਿੱਖਾਂ ਨੂੰ ਸ਼ਰਧਾਂਜਲੀ ਤੇ ਸਤਿਕਾਰ ਭੇਟ ਕੀਤਾ।
ਅੰਗਰੇਜ਼ ਹਕੂਮਤ ਵੱਲੋਂ 36ਵੀਂ ਸਿੱਖ ਰੈਜੀਮੈਂਟ ਦੇ ਇਹਨਾਂ 21 ਸਿਪਾਹੀਆਂ ਨੂੰ ਮਰਨ ਉਪਰੰਤ ‘ਇੰਡੀਅਨ ਆਰਡਰ ਆਫ਼ ਮੈਰਿਟ’ ਦੇ ਸਨਮਾਨ ਨਾਲ ਨਿਵਾਜ਼ਿਆ ਗਿਆ, ਜੋ ਅੱਜ ਦੇ ਪਰਮਵੀਰ ਚੱਕਰ ਦੇ ਬਰਾਬਰ ਦਾ ਸਨਮਾਨ ਸੀ। ਇਸ ਯੁੱਧ ਤੋਂ ਪਹਿਲਾਂ ‘ਤੇ ਬਾਅਦ ਵਿੱਚ ਹੁਣ ਤੱਕ, ਐਨਾ ਵੱਡਾ ਤੇ ਇਕੱਠਾ ਸਨਮਾਨ ਫ਼ੌਜ ਦੀ ਕਿਸੇ ਵੀ ਰੈਜੀਮੈਂਟ ਨੂੰ ਅੱਜ ਤੱਕ ਨਹੀਂ ਦਿੱਤਾ ਗਿਆ। ਇੰਗਲੈਂਡ ਅਤੇ ਕੈਨੇਡਾ ਵਰਗੇ ਮੁਲਕਾਂ ‘ਚ ਅੱਜ ਵੀ ਹਰ ਸਾਲ ਸਾਰਾਗੜ੍ਹੀ ਦਿਵਸ ਬੜੇ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ, ਜਿਸ ‘ਚ ਉੱਥੋਂ ਦੀਆਂ ਸਰਕਾਰਾਂ ਦੇ ਨੁਮਾਇੰਦੇ, ਫ਼ੌਜੀਆਂ ਦੇ ਪਰਿਵਾਰ, ਅਤੇ ਸਿੱਖ ਸਾਬਕਾ ਫ਼ੌਜੀ ਇਹਨਾਂ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਤੇ ਸਨਮਾਨ ਭੇਟ ਕਰਨ ਲਈ ਇਕੱਤਰ ਹੁੰਦੇ ਹਨ।
Read Also :ਜੇਕਰ ਤੁਹਾਡਾ ਵੀ ਪਿਆ ਬੈਂਕ ਦਾ ਕੰਮ ਪੈਂਡਿੰਗ ਤਾਂ ਅੱਜ ਹੀ ਮੁਕਾ ਲੋ , 6 ਦਿਨ ਬੰਦ ਰਹਿਣ ਵਾਲੇ ਨੇ ਬੈਂਕ
ਇਸ ਗੱਲ ਤੋਂ ਅਸੀਂ ਮੁਨਕਰ ਨਹੀਂ ਹੋ ਸਕਦੇ ਕਿ ਸਾਰਾਗੜ੍ਹੀ ਦੀ ਜੰਗ ਦੇ ਵਿਸ਼ੇ ‘ਤੇ ਬਣੀਆਂ ਫ਼ਿਲਮਾਂ ਅਤੇ ਵੈੱਬ ਸੀਰੀਜ਼ ਤੋਂ ਪਹਿਲਾਂ, ਸਾਡੇ ਵਿੱਚੋਂ ਬਹੁਤ ਸਾਰੇ ਇਸ ਜੰਗ ਬਾਰੇ ਕੋਈ ਬਹੁਤਾ ਜ਼ਿਆਦਾ ਨਹੀਂ ਜਾਣਦੇ ਸੀ। ਉਹ ਇੱਕ ਅਲੱਗ ਵਿਸ਼ਾ ਹੈ, ਕਿਸੇ ਮਾਧਿਅਮ ਨਾਲ ਵੀ ਹੋਵੇ, ਚੰਗੇ ਤੇ ਪ੍ਰੇਰਨਾਦਾਇਕ ਇਤਿਹਾਸ ਨੂੰ ਭਵਿੱਖ ਲਈ ਸੰਜੋਇਆ ਅਤੇ ਅੱਗੇ ਪਹੁੰਚਾਇਆ ਜਾਣਾ ਚਾਹੀਦਾ ਹੈ।
ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਾਰਾਗੜ੍ਹੀ ਨਿਵਾਸ ਵਿਖੇ ਇੱਕ ਯਾਦਗਾਰੀ ਗੈਲਰੀ ਸਥਾਪਿਤ ਕੀਤੀ ਗਈ ਹੈ। ਭਾਰਤ, ਪੰਜਾਬ ਅਤੇ ਸਿੱਖ ਕੌਮ ਦੇ ਜੰਗੀ ਇਤਿਹਾਸ ‘ਚ ਦਰਜ ਇਸ ਮਾਣਮੱਤੀ ਵੀਰਗਾਥਾ ਨੂੰ ਨਵੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਸਿੱਖ ਭਾਈਚਾਰੇ ਦੇ ਨਾਲ-ਨਾਲ ਸਿੱਖ ਕੌਮ ਦੀਆਂ ਜ਼ਿੰਮੇਵਾਰ ਸੰਸਥਾਵਾਂ ਨੂੰ ਵੀ ਇਸ ਵਿਸ਼ੇ ‘ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ।
History of Saragarhi War
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-1-2024
aaj da hukamnama
ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਿਣ ਜੇ ਥੀਅੈ ਪਿਆਰੇ ਪਾਈਅੈ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਅੈਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਿਣ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥
Tilang Mahalaa 1 Ghar 3 One Universal Creator God. By The Grace Of The True Guru: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1|| Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master – O, such a color has never been seen before! ||2|| Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. ||3|| He Himself creates, and He Himself imbues us. He Himself bestows His Glance of Grace. Nanak Ji, if the soul-bride becomes pleasing to her Husband Lord, He Himself enjoys her. ||4||1||3||
aaj da hukamnama
SIKH HISTORY
ਅਮਰੀਕਾ ਦੇ ਸਰਕਾਰੀ ਸਕੂਲਾਂ ‘ਚ ਸਿੱਖ ਇਤਿਹਾਸ ਪੜ੍ਹਾਇਆ ਜਾਵੇਗਾ। 12ਵੀਂ ਦੇ ਸਿੱਖ ਵਿਦਿਆਰਥੀ ਦੀ ਮਿਹਨਤ  ਸਦਕਾ ਸਿਲੇਬਸ ‘ਚ ਸਿੱਖ ਇਤਿਹਾਸ ਸ਼ਾਮਲ ਕੀਤਾ ਗਿਆ ਹੈ।
ਬਾਰਵੀਂ ਦੇ ਵਿਦਿਆਰਥੀ ਗੁਰਇਕਪ੍ਰੀਤ ਸਿੰਘ ਨੇ ਸੰਸਥਾਵਾਂ ਨਾਲ ਮਿਲ ਕੇ ਕਰੀਬ ਇੱਕ ਸਾਲ ਤੋਂ ਵੱਧ ਦੀ ਮਿਹਨਤ ਨਾਲ ਸਟੇਟ ਦੀ ਸਿੱਖਿਆ ਕਮੇਟੀ ਨੇ ਸੋਸ਼ਲ ਸਟਡੀ ਦੇ ਸਿਲੇਬਸ ਵਿਚ ਸਿੱਖ ਇਤਿਹਾਸ ਸ਼ਾਮਲ ਕੀਤਾ ਹੈ। ਇਸ ਨੌਜਵਾਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਇਸ ਨੌਜਵਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸਿੱਖ ਨੌਜਵਾਨ ਗੁਰਇਕਪ੍ਰੀਤ ਸਿੰਘ ਨੇ ਦੱਸਿਆ USA ਵਿੱਚ ਜਦੋਂ ਅਤਿਵਾਦੀ ਹਮਲਾ ਹੋਇਆ ਤਾਂ ਇਥੇ ਸਿੱਖਾਂ ਕੌਮ ਨੂੰ ਕਾਫੀ ਨਫਤਰ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਸਿੱਖ ਤੇ ਮੁਸਲਮਾਨ ਇੱਕੋ ਸਮਝਿਆ ਜਾਂਦਾ ਸੀ।
ਅਮਰੀਕੀ ਲੋਕਾਂ ਨੂੰ ਸਿੱਖ ਅਤੇ ਮੁਸਲਮਾਨ ਵਿੱਚ ਫਰਕ ਨਹੀਂ ਪਤਾ ਸੀ ਕਿਉਂਕਿ ਉਨ੍ਹਾਂ ਨੂੰ ਸਿੱਖ ਇਤਿਹਾਸ ਬਾਰੇ ਕੁਝ ਵੀ ਪੜ੍ਹਾਇਆ ਨਹੀਂ ਜਾਂਦਾ। ਜਦੋਂ ਸਿੱਖਾਂ ਨੂੰ ਉਥੇ ਨਮੋਸ਼ੀ ਮਹਿਸੂਸ ਹੋ ਰਹੀ ਸੀ ਤਾਂ ਮੈਂ ਸਕੂਲ ਦੇ ਪ੍ਰਿੰਸੀਪਲ ਨਾਲ ਇਸ ਮੁੱਦੇ ਉਤੇ ਗੱਲ ਕੀਤੀ ਅਤੇ ਇਸ ਦਾ ਹੱਲ ਕਰਨ ਲਈ ਬੇਨਤੀ ਕੀਤੀ।
READ ALSO :ਦਰਗਾਹ ‘ਚ ਸੇਵਾ ਕਰਨ ਵਾਲੇ ਦੀ ਰਾਤੋਂ-ਰਾਤ ਚਮਕੀ ਕਿਸਮਤ ,ਨਿਕਲੀ ਢਾਈ ਕਰੋੜ ਦੀ ਲਾਟਰੀ…
ਉਨ੍ਹਾਂ ਇਸ ਮਾਮਲੇ ਉਤੇ ਸਟੇਟ ਪੱਧਰ ਉਤੇ ਗੱਲ ਕਰਨ ਦੀ ਸਲਾਹ ਦਿੱਤੀ। ਇਸ ਮੁੱਦੇ ਉਤੇ ਕੁਝ ਸੰਸਥਾਵਾਂ ਨਾਲ ਮਿਲ ਕੇ ਸਟੇਟ ਕਮੇਟੀ ਨਾਲ ਗੱਲਬਾਤ ਕੀਤੀ ਗਈ। ਉਹਨਾਂ ਨਾਲ ਮੀਟਿੰਗਾਂ ਕਰਕੇ ਸਟੇਟ ਕਮੇਟੀ ਵਿੱਚ ਬਿੱਲ ਪਾਸ ਕਰਵਾਇਆ। ਇਸ ਤੋਂ ਬਾਅਦ ਵਿਦਿਆਰਥੀਆਂ ਨਾਲ ਵੀ ਮੀਟਿੰਗਾਂ ਅਤੇ ਚਰਚਾਵਾਂ ਕੀਤੀਆਂ ਦੋ ਹਫਤੇ ਪਹਿਲਾਂ ਸੈਨਿਟ ਵੱਲੋਂ ਬਿੱਲ ਪਾਸ ਹੋ ਗਿਆ ਤੇ ਹੁਣ ਨਿਊਜਰਸੀ ਵਿੱਚ ਸਿੱਖ ਇਤਿਹਾਸ ਬਾਰੇ ਪੜ੍ਹਾਇਆ ਜਾਵੇਗਾ।
SIKH HISTORY
Punjab Amrit Pal Singh
ਅੰਮ੍ਰਿਤਸਰ ਦੇ ਅਜਨਾਲਾ ਥਾਣਾ ਹਿੰਸਾ ਮਾਮਲੇ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਅਜਨਾਲਾ ਥਾਣਾ ਹਿੰਸਾ ਮਾਮਲੇ ‘ਚ ਅੰਮ੍ਰਿਤਪਾਲ ਦੇ ਸਾਥੀਆਂ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਜ਼ਮਾਨਤ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਕਿਸੇ ਵੀ ਨਾਗਰਿਕ ਲਈ ਨਿਆਂ ਦੇ ਪ੍ਰਸ਼ਾਸਨ ਵਿੱਚ ਦਖਲ ਦੇਣਾ ਅਤੇ ਭੀੜ ਦੇ ਜ਼ੋਰ ਨਾਲ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਅਦਾਲਤ ਨੇ ਕਿਹਾ ਕਿ ਦੋਸ਼ ਬਹੁਤ ਗੰਭੀਰ ਹਨ ਅਤੇ ਅਜਿਹੀ ਸਥਿਤੀ ਵਿਚ ਪਟੀਸ਼ਨਕਰਤਾਵਾਂ ਨੂੰ ਅੱਠ ਮਹੀਨੇ ਹਿਰਾਸਤ ਵਿਚ ਰਹਿਣ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਇਹ ਵੀ ਪੜ੍ਹੋ: ਹਰਿਆਣਾ ਦੇ ਕੈਥਲ ‘ਚ PRTC ਬੱਸ ਦੀ ਟੱਕਰ ਕਾਰਨ ਕੁੜੀ-ਮੁੰਡੇ ਦੀ ਮੌਤ
ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਅਜੈਪਾਲ ਸਿੰਘ ਉਰਫ਼ ਸ਼ਿਵ ਕੁਮਾਰ ਅਤੇ ਬਲਵਿੰਦਰ ਸਿੰਘ ਉਰਫ਼ ਸ਼ੇਰੂ ਨੇ ਕਿਹਾ ਕਿ ਉਹ ਘਟਨਾ ਵਾਲੇ ਦਿਨ ਵੀ ਅਜਨਾਲਾ ਵਿੱਚ ਨਹੀਂ ਸਨ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ ਤੱਥਾਂ ‘ਤੇ ਗੌਰ ਕੀਤੇ ਬਿਨਾਂ ਦੂਜੇ ਮੁਲਜ਼ਮ ਦੇ ਬਿਆਨ ਦੇ ਆਧਾਰ ‘ਤੇ ਉਸ ਦਾ ਨਾਂ ਲਿਆ ਗਿਆ।
ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਐਫਆਈਆਰ ਦਰਜ ਕਰਨ ਵਿੱਚ ਕਾਫੀ ਦੇਰੀ ਹੋਈ ਕਿਉਂਕਿ ਇਹ ਘਟਨਾ 23 ਫਰਵਰੀ ਨੂੰ ਦੁਪਹਿਰ 2 ਵਜੇ ਵਾਪਰੀ ਸੀ। ਐਫਆਈਆਰ 24 ਫਰਵਰੀ ਨੂੰ ਰਾਤ 9:50 ਵਜੇ ਦਰਜ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਨ੍ਹਾਂ ਦੋਵਾਂ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹੋਣ ਦਾ ਦਾਅਵਾ ਕੀਤਾ ਸੀ, ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਭੜਕਾਊ ਬਿਆਨ ਦਿੱਤੇ ਸਨ। Punjab Amrit Pal Singh
ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ
Sikh Pilgrim Went Pakistan Died
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਇੱਕ ਭਾਰਤੀ ਸਿੱਖ ਸ਼ਰਧਾਲੂ ਦੀ ਉੱਥੇ ਮੌਤ ਹੋ ਗਈ। ਇਹ ਹਾਦਸਾ ਲਾਹੌਰ ਵਿੱਚ ਵਾਪਰਿਆ। ਸਿੱਖ ਸ਼ਰਧਾਲੂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪਾਕਿਸਤਾਨੀ ਅਧਿਕਾਰੀਆਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾਵੇਗਾ।
ਮ੍ਰਿਤਕ ਦੀ ਪਛਾਣ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲੇ ਦੇ ਪਿੰਡ ਕਾਹਦਾ ਨੈਸੀ ਨਿਵਾਸੀ ਪ੍ਰੀਤਮ ਸਿੰਘ ਵਜੋਂ ਹੋਈ ਹੈ। ਪ੍ਰੀਤਮ ਸਿੰਘ ਦੀ ਉਮਰ ਲਗਭਗ 60 ਸਾਲ ਸੀ।
ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਪਾਕਿਸਤਾਨ ਗਏ ਪਿੰਡ ਸਲਪਾਣੀ ਕਲਾਂ ਦੇ ਸਰਪੰਚ ਮੇਵਾ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਉਨ੍ਹਾਂ ਦਾ ਜਥਾ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਠਹਿਰਿਆ ਹੋਇਆ ਹੈ। ਸ਼ਨੀਵਾਰ ਸ਼ਾਮ ਨੂੰ ਏਮਨਾਬਾਦ ਦੇ ਗੁਰਦੁਆਰਾ ਰੋਡੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ਾਮ 6 ਵਜੇ ਸਮੂਹ ਸੰਗਤਾਂ ਗੁਰਦੁਆਰਾ ਡੇਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸੇ ਦੌਰਾਨ ਅਚਾਨਕ ਪ੍ਰੀਤਮ ਸਿੰਘ ਦੀ ਤਬੀਅਤ ਵਿਗੜ ਗਈ ਅਤੇ ਕੁਝ ਹੀ ਪਲਾਂ ਵਿੱਚ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪਹੁੰਚੇ ਪਾਕਿਸਤਾਨੀ ਡਾਕਟਰਾਂ ਨੇ ਜਾਂਚ ਤੋਂ ਬਾਅਦ ਦਿਲ ਦਾ ਦੌਰਾ ਪੈਣ ਨੂੰ ਮੌਤ ਦਾ ਕਾਰਨ ਦੱਸਿਆ।
ਸੋਮਵਾਰ ਨੂੰ ਲਾਸ਼ ਲਿਆਂਦੀ ਜਾਵੇਗੀ
ਪਾਕਿਸਤਾਨ ‘ਚ ਔਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਪ੍ਰੀਤਮ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
READ ALSO: SGPC ਦੇ ਵਫ਼ਦ ਨੂੰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਰੋਕਿਆ
ਔਕਾਫ਼ ਬੋਰਡ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨ ਵਿੱਚ ਰੁੱਝਿਆ ਹੋਇਆ ਹੈ ਤਾਂ ਜੋ ਸੋਮਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾ ਸਕੇ।
Sikh Pilgrim Went Pakistan Died
SGPC Internal Committee Meeting:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ ਵੀਰਵਾਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਪੱਤਰ ਤੋਂ ਇੱਕ ਦਿਨ ਬਾਅਦ ਸੱਦੀ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਦਰਅਸਲ ਗਿਆਨੀ ਰਘਬੀਰ ਸਿੰਘ ਨੇ ਮੰਗਲਵਾਰ ਨੂੰ ਐਸਜੀਪੀਸੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਨੂੰ ਪੱਤਰ ਲਿਖ ਕੇ ਬੰਦੀ ਸਿੱਖਾਂ ਦੀ ਰਿਹਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਦੋਵਾਂ ਕਮੇਟੀਆਂ ਨੂੰ ਆਪਣੇ ਵੱਲੋਂ ਕੀਤੇ ਗਏ ਯਤਨਾਂ ਦੀ ਰਿਪੋਰਟ ਦੋ ਦਿਨਾਂ ਅੰਦਰ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ, ਜਿਸ ਦਾ ਸਮਾਂ ਸ਼ੁੱਕਰਵਾਰ ਨੂੰ ਖ਼ਤਮ ਹੋ ਰਿਹਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ
ਮੰਗਲਵਾਰ ਨੂੰ ਲਿਖਿਆ ਇਹ ਪੱਤਰ ਇੱਕ ਯਾਦ ਪੱਤਰ ਸੀ। ਦੱਸ ਦੇਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਗਿਆਨੀ ਰਘਬੀਰ ਸਿੰਘ ਨੇ ਦੋਵਾਂ ਜਥੇਬੰਦੀਆਂ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਉਪਰਾਲੇ ਕਰਨ ਅਤੇ ਇਸ ਸਬੰਧੀ ਰਿਪੋਰਟ ਦੇਣ ਲਈ ਕਿਹਾ ਸੀ।
ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗਿਆਨੀ ਰਘਬੀਰ ਸਿੰਘ ਵੱਲੋਂ ਦੋ ਹਫ਼ਤੇ ਪਹਿਲਾਂ ਦਿੱਤੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਯਤਨ ਸ਼ੁਰੂ ਕਰ ਦਿੱਤੇ ਸਨ। 25 ਨਵੰਬਰ ਨੂੰ ਹੀ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੁੱਧੀਜੀਵੀਆਂ ਤੇ ਸਿੱਖ ਵਕੀਲਾਂ ਦੀ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਸਾਰਿਆਂ ਨੇ ਫੈਸਲਾ ਕੀਤਾ ਕਿ ਇੱਕ ਵੱਡੇ ਪੱਧਰ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਵਿਸ਼ਵ ਪੱਧਰ ‘ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਇਕੱਠਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਡਾਕੂਮੈਂਟਰੀ ਵੀ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਬੰਦੀ ਸਿੱਖਾਂ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ। ਇੰਨਾ ਹੀ ਨਹੀਂ ਪੂਰੇ ਦੇਸ਼ ਵਿੱਚੋਂ ਅਜਿਹੇ ਕੇਸਾਂ ਦਾ ਰਿਕਾਰਡ ਤਿਆਰ ਕੀਤਾ ਜਾਵੇਗਾ, ਜਿਸ ਦੀਆਂ ਉਦਾਹਰਣਾਂ ਦੇ ਕੇ ਬੰਦੀ ਸਿੱਖਾਂ ਦੀਆਂ ਸਜ਼ਾਵਾਂ ਨੂੰ ਘੱਟ ਕੀਤਾ ਜਾ ਸਕੇ।
SGPC Internal Committee Meeting:
ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕਰੇਗਾ ਭਾਰਤ
Gurpatwant Pannu Murder Controversy
ਅਮਰੀਕਾ ਨੇ ਭਾਰਤ ‘ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਹੈ। ਇਸ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਸੀਂ ਸੰਗਠਿਤ ਅਪਰਾਧੀਆਂ, ਅੱਤਵਾਦੀਆਂ ਅਤੇ ਹੋਰ ਲੋਕਾਂ ਵਿਚਾਲੇ ਸਬੰਧਾਂ ਦੀ ਜਾਂਚ ਕਰ ਰਹੇ ਹਾਂ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ- ਭਾਰਤ ਅਜਿਹੇ ਇਨਪੁਟਸ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ, ਕਿਉਂਕਿ ਇਹ ਸਾਡੇ ਸੁਰੱਖਿਆ ਹਿੱਤਾਂ ਨੂੰ ਵੀ ਖ਼ਤਰੇ ਵਿੱਚ ਪਾ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ‘ਚ 15 ਥਾਵਾਂ ‘ਤੇ NIA ਦੇ ਦੀ ਛਾਪੇਮਾਰੀ
ਬਾਗਚੀ ਨੇ ਕਿਹਾ- ਵਿਭਾਗ ਅਮਰੀਕੀ ਦੋਸ਼ਾਂ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ। ਇਹ ਮਾਮਲਾ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਹੈ।
ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਵ੍ਹਾਈਟ ਹਾਊਸ ਨੇ ਕਿਹਾ- ਅਮਰੀਕਾ ਆਪਣੀ ਧਰਤੀ ‘ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਨੂੰ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ। ਅਸੀਂ ਭਾਰਤ ਸਰਕਾਰ ਦੇ ਸਭ ਤੋਂ ਸੀਨੀਅਰ ਪੱਧਰ ‘ਤੇ ਮਾਮਲਾ ਉਠਾਇਆ ਹੈ
ਅਮਰੀਕਾ ਨੇ ਕਿਹਾ- ਭਾਰਤ ਨੇ ਭਰੋਸਾ ਦਿਵਾਇਆ ਹੈ ਕਿ ਉਹ ਅਜਿਹੀ ਨੀਤੀ ਨੂੰ ਉਤਸ਼ਾਹਿਤ ਨਹੀਂ ਕਰਦਾ
ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਨਾਲ ਜੁੜੇ ਸਵਾਲ ‘ਤੇ ਵ੍ਹਾਈਟ ਹਾਊਸ ਦੇ ਬੁਲਾਰੇ ਐਡਰਿਅਨ ਵਾਟਸਨ ਨੇ ਕਿਹਾ- ਭਾਰਤੀ ਅਧਿਕਾਰੀਆਂ ਨੇ ਇਸ ਮੁੱਦੇ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਭਾਰਤ ਅਜਿਹੀਆਂ ਨੀਤੀਆਂ ਨੂੰ ਉਤਸ਼ਾਹਿਤ ਨਹੀਂ ਕਰਦਾ। ਫਿਲਹਾਲ ਭਾਰਤ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਜੋ ਵੀ ਇਸ ਲਈ ਜ਼ਿੰਮੇਵਾਰ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਬੁੱਧਵਾਰ ਨੂੰ ਫਾਈਨੈਂਸ਼ੀਅਲ ਟਾਈਮਜ਼ ‘ਚ ਖਬਰ ਆਈ ਸੀ ਕਿ ਅਮਰੀਕਾ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਅਮਰੀਕੀ ਸਰਕਾਰ ਨੇ ਭਾਰਤ ‘ਤੇ ਇਸ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਭਾਰਤ ਨੂੰ ਚੇਤਾਵਨੀ ਵੀ ਜਾਰੀ ਕੀਤੀ ਹੈ। ਹਾਲਾਂਕਿ ਰਿਪੋਰਟ ‘ਚ ਇਹ ਸਪੱਸ਼ਟ ਨਹੀਂ ਹੈ ਕਿ ਇਹ ਘਟਨਾ ਕਦੋਂ ਵਾਪਰੀ।
ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ ਇਹ ਮੁੱਦਾ ਉਠਾਇਆ ਸੀ
ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਜੂਨ ‘ਚ ਪੀਐੱਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਹੀ ਭਾਰਤ ਦੇ ਸਾਹਮਣੇ ਇਹ ਮੁੱਦਾ ਉਠਾਇਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ। ਪਰ ਦੋਸ਼ੀ ਕੌਣ ਹੈ ਅਤੇ ਕੀ ਇਲਜ਼ਾਮ ਹਨ ਇਹ ਤਾਂ ਲਿਫਾਫਾ ਖੁੱਲ੍ਹਣ ‘ਤੇ ਹੀ ਪਤਾ ਲੱਗੇਗਾ। ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਅਮਰੀਕਾ ਨੇ ਭਾਰਤ ਨੂੰ ਕੂਟਨੀਤਕ ਚਿਤਾਵਨੀ ਵੀ ਦਿੱਤੀ ਸੀ।
ਅਮਰੀਕੀ ਨਿਆਂ ਵਿਭਾਗ ਇਸ ਸਮੇਂ ਬਹਿਸ ਕਰ ਰਿਹਾ ਹੈ ਕਿ ਕੀ ਇਸ ਸੀਲਬੰਦ ਕੇਸ ਨੂੰ ਹੁਣ ਖੋਲ੍ਹਿਆ ਜਾਣਾ ਚਾਹੀਦਾ ਹੈ ਅਤੇ ਦੋਸ਼ਾਂ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ ਜਾਂ ਅੱਤਵਾਦੀ ਨਿੱਝਰ ਦੇ ਕਤਲ ਦੀ ਜਾਂਚ ਪੂਰੀ ਹੋਣ ਤੋਂ ਬਾਅਦ। ਦਰਅਸਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਜੂਨ ਮਹੀਨੇ ਮੌਤ ਹੋ ਗਈ ਸੀ। ਕੈਨੇਡਾ ਨੇ ਭਾਰਤ ‘ਤੇ ਉਸ ਦੇ ਕਤਲ ਦਾ ਦੋਸ਼ ਲਾਇਆ ਹੈ। ਭਾਰਤ ਨੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ ਹੈ।
ਰਿਪੋਰਟ ਮੁਤਾਬਕ ਭਾਰਤ ਦੇ ਵਿਰੋਧ ਤੋਂ ਬਾਅਦ ਅਮਰੀਕਾ ਨੇ ਆਪਣੇ ਸਹਿਯੋਗੀਆਂ ਅਤੇ ਫਾਈਵ ਆਈਜ਼ ਇੰਟੈਲੀਜੈਂਸ (ਅਮਰੀਕਾ, ਬ੍ਰਿਟੇਨ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ) ਨਾਲ ਵੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਫਾਈਨੈਂਸ਼ੀਅਲ ਟਾਈਮਜ਼ ਨੇ ਵੀ ਇਸ ਮਾਮਲੇ ‘ਤੇ ਪੰਨੂ ਨਾਲ ਗੱਲ ਕੀਤੀ। ਹਾਲਾਂਕਿ ਪੰਨੂ ਨੇ ਇਹ ਨਹੀਂ ਦੱਸਿਆ ਕਿ ਅਮਰੀਕੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਾਜ਼ਿਸ਼ ਬਾਰੇ ਜਾਣਕਾਰੀ ਦਿੱਤੀ ਸੀ ਜਾਂ ਨਹੀਂ।
Gurpatwant Pannu Murder Controversy
ਸ਼੍ਰੋਮਣੀ ਕਮੇਟੀ ਨੇ ਵੋਟਰਾਂ ਦੇ ਨਾਂ ਦਰਜ ਕਰਵਾਉਣ ਦੀ ਤਰੀਕ ਵਧਾਈ
SGPC Voter Registration:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਬਣਾਉਣ ਲਈ ਵੋਟਰ ਵਜੋਂ ਰਜਿਸਟਰ ਹੋਣ ਦੀ ਆਖਰੀ ਮਿਤੀ 15 ਨਵੰਬਰ ਤੋਂ ਵਧਾ ਕੇ 29 ਫਰਵਰੀ 2024 ਕਰ ਦਿੱਤੀ ਗਈ ਹੈ। ਪੰਜਾਬ ਗੁਰਦੁਆਰਾ ਚੋਣ ਕਮਿਸ਼ਨਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਅੱਜ ਇੱਥੇ ਸੋਧਿਆ ਪ੍ਰੋਗਰਾਮ ਜਾਰੀ ਕੀਤਾ।
ਇਹ ਵੀ ਪੜ੍ਹੋ: ਫਰੀਦਕੋਟ ‘ਚ ਪਰਾਲੀ ਸਾੜਨ ਦੇ ਦੋਸ਼ ‘ਚ 27 ਕਿਸਾਨਾਂ ਖਿਲਾਫ ਐਫ.ਆਈ.ਆਰ
ਸਾਰੇ ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰ 21 ਮਾਰਚ, 2024 ਤੱਕ ਮੁਢਲੀਆਂ ਸੂਚੀਆਂ ਦਾ ਪ੍ਰਕਾਸ਼ਨ ਯਕੀਨੀ ਬਣਾਉਣਗੇ, ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਅਗਲੇ ਸਾਲ 11 ਅਪ੍ਰੈਲ ਹੈ। ਰਿਵੀਜ਼ਨ ਅਥਾਰਟੀ ਦੁਆਰਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਇਸ ਸਬੰਧੀ ਫੈਸਲੇ ਨੂੰ ਡਿਪਟੀ ਕਮਿਸ਼ਨਰਾਂ ਨੂੰ ਭੇਜਣ ਦੀ ਆਖਰੀ ਮਿਤੀ 21 ਅਪ੍ਰੈਲ 2024 ਹੈ।
ਇਸ ਦੇ ਨਾਲ ਹੀ ਪੂਰਕ ਵੋਟਿੰਗ ਸੂਚੀ ਦੀ ਤਿਆਰੀ ਅਤੇ ਸਪਲੀਮੈਂਟ ਦੀ ਛਪਾਈ ਦਾ ਕੰਮ 2 ਮਈ, 2024 ਨੂੰ ਹੋਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅਗਲੇ ਸਾਲ 3 ਮਈ ਨੂੰ ਹੋਵੇਗੀ।
SGPC Voter Registration:
SGPC ਪ੍ਰਧਾਨ ਦੀ ਚੌਣ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਫਿਰ ਬਣਾਇਆ ਉਮੀਦਵਾਰ
Akali Dal Candidate Harjinder Dhami:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਣ ਉਤੇ ਸਹਿਮਤੀ ਜ਼ਾਹਿਰ ਕੀਤੀ ਹੈ।
ਇਹ ਵੀ ਪੜ੍ਹੋ: ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਮੇਰਠ ਦੀ ਡਾ: ਗੁਰਵੀਨ ਕੌਰ ਨਾਲ ਕਰਨਗੇ ਵਿਆਹ, ਤਿਆਰੀਆਂ ਮੁਕੰਮਲ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਕਸ ਹੈਂਡਲ ਉਪਰ ਸਾਰਿਆਂ ਦਾ ਧੰਨਵਾਦ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾ ਪੁਰਖ ਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ ‘ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।
ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਨ ਟੂ ਵਨ ਮੀਟਿੰਗ ਕੀਤੀ ਹੈ। ਜਿਸ ਵਿੱਚ ਸਾਰਿਆਂ ਨੇ ਐਡਵੋਕੇਟ ਧਾਮੀ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਣਗੀਆਂ।
Akali Dal Candidate Harjinder Dhami:
Shri Guru Ramdas Ji Prakash Parv (ਸੁਖਦੀਪ ਸਿੰਘ ਗਿੱਲ ਲੁਧਿਆਣਾ)
ਦੇਸ਼ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕਰਨ ਵਾਲੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਦੇ ਨਾਲ-ਨਾਲ ਅੰਮ੍ਰਿਤਸਰ ਨੂੰ ਵੀ ਰੌਸ਼ਨੀਆਂ ਨਾਲ ਸਜਾਇਆ ਗਿਆ। ਰਾਤ 12 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਆਤਿਸ਼ਬਾਜ਼ੀ ਚਲਾ ਕੇ ਗੁਰੂ ਉਤਸਵ ਦੀ ਸ਼ੁਰੂਆਤ ਕੀਤੀ।
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦੁਨੀਆ ਭਰ ਤੋਂ 2 ਲੱਖ ਸ਼ਰਧਾਲੂ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਹਰਿਮੰਦਰ ਸਾਹਿਬ ਵਿੱਚ ਪੈਰ ਰੱਖਣ ਲਈ ਵੀ ਥਾਂ ਨਹੀਂ ਹੈ। ਦੋ ਦਿਨ ਪਹਿਲਾਂ ਭਾਈ ਇਕਬਾਲ ਸਿੰਘ ਅਤੇ ਉਨ੍ਹਾਂ ਦੀ ਕੰਪਨੀ ਮੁੰਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਜਿਸ ਨੇ 20 ਟਨ ਦੇਸੀ-ਵਿਦੇਸ਼ੀ ਫੁੱਲਾਂ ਨਾਲ ਹਰਿਮੰਦਰ ਸਾਹਿਬ ਨੂੰ ਸਜਾਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਫੁੱਲਾਂ ਨਾਲ ਮੋਰ ਬਣੇ ਹੋਏ ਹਨ ਅਤੇ ਖੰਡਾ ਸਾਹਿਬ ਅਤੇ ਏਕ ਓਮਕਾਰ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਤਿੰਨ ਦਿਨਾਂ ‘ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ, 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀਆਂ ਨੇ ਕੀਮਤਾਂ
ਹਰਿਮੰਦਰ ਸਾਹਿਬ ਦੇ ਮੁੱਖ ਅਸਥਾਨ ਨੂੰ ਜਾਣ ਵਾਲੇ ਰਸਤੇ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਸਾਰੀ ਰਾਤ ਸੰਗਤਾਂ ਗੁਰੂਘਰ ਵਿੱਚ ਬੈਠ ਕੇ ਪਾਠ ਕਰਦੀਆਂ ਰਹੀਆਂ।
ਅੱਜ ਗੁਰੂਘਰ ਵਿੱਚ ਸੁੰਦਰ ਲਾਈਟਾਂ ਸਜਾਈਆਂ ਜਾਣਗੀਆਂ। ਇਹ ਸੁੰਦਰ ਪੱਥਰ ਸੁੰਦਰ ਤੋਹਫ਼ੇ ਅਤੇ ਪੁਰਾਤਨ ਹੀਰੇ-ਜਵਾਹਰਾਤ ਹਨ, ਜੋ ਕਈ ਸਾਲ ਪਹਿਲਾਂ ਗੁਰੂਘਰ ਨੂੰ ਸੌਂਪੇ ਗਏ ਸਨ। ਜੋ ਕਿ ਵਿਸ਼ੇਸ਼ ਮੌਕਿਆਂ ਅਤੇ ਗੁਰਪੁਰਬ ਮੌਕੇ ਸੰਗਤਾਂ ਲਈ ਹੀ ਸਜਾਏ ਜਾਂਦੇ ਹਨ। ਇਸ ਤੋਂ ਇਲਾਵਾ ਅੱਜ ਦਿਨ ਭਰ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਦੇ ਨਾਲ ਹੀ ਬੀਤੀ ਸ਼ਾਮ ਤੋਂ ਮੰਜੀ ਸਾਹਿਬ ਹਾਲ ਵਿੱਚ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ। Shri Guru Ramdas Ji Prakash Parv
ਅੱਜ ਗੁਰੂ ਘਰ ਪੁੱਜੀ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਲੰਗਰ ਹਾਲ ਵਿੱਚ ਕਈ ਸੁਆਦੀ ਪਕਵਾਨ ਪਕਾਏ ਗਏ ਹਨ। ਸੰਗਤ ਲਈ ਖੀਰ, ਜਲੇਬੀ ਆਦਿ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਹਨ। ਸੰਗਤਾਂ ਲੱਡੂ, ਛੋਲਿਆਂ ਦੀ ਬਰਫ਼ੀ ਅਤੇ ਖੋਆ ਬਰਫ਼ੀ ਵੀ ਵਰਤ ਰਹੀਆਂ ਹਨ।
ਰਾਤ ਪੈਣ ਸਾਰ ਹੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਹ ਸੁੰਦਰ ਆਤਿਸ਼ਬਾਜ਼ੀ ਐਸਜੀਪੀਸੀ ਵੱਲੋਂ ਹਰੀ ਪਟਾਕਿਆਂ ਨਾਲ ਕੀਤੀ ਜਾਵੇਗੀ। ਗੁਰੂਘਰ ਵਿਖੇ ਦਰਸ਼ਨਾਂ ਤੋਂ ਇਲਾਵਾ ਦੂਰ-ਦੂਰ ਤੋਂ ਲੋਕ ਇਨ੍ਹਾਂ ਆਤਿਸ਼ਬਾਜ਼ੀਆਂ ਨੂੰ ਦੇਖਣ ਲਈ ਅੰਮ੍ਰਿਤਸਰ ਪਹੁੰਚਦੇ ਹਨ। Shri Guru Ramdas Ji Prakash Parv
ਭਾਰਤ ਦੇ ਰਵੱਈਏ ਕਾਰਨ ਲੱਖਾਂ ਲੋਕਾਂ ਦੀ ਜ਼ਿੰਦਗੀ ਹੋਵੇਗੀ ਪ੍ਰਭਾਵਿਤ: ਜਸਟਿਨ ਟਰੂਡੋ
Justin Trudeau Reply India:
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਭਾਰਤ ਦੇ ਇਸ ਫੈਸਲੇ ਨਾਲ ਦੋਵਾਂ ਦੇਸ਼ਾਂ ਵਿੱਚ ਰਹਿਣ ਵਾਲੇ ਲੱਖਾਂ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਜਾਵੇਗਾ। ਦਰਅਸਲ, ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਪੁਸ਼ਟੀ ਕੀਤੀ ਸੀ ਕਿ ਭਾਰਤ ਤੋਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਭਾਰਤ ਨੇ ਇਸ ਲਈ 20 ਅਕਤੂਬਰ ਦੀ ਸਮਾਂ ਸੀਮਾ ਦਿੱਤੀ ਸੀ, ਜਿਸ ਤੋਂ ਬਾਅਦ ਕੈਨੇਡਾ ਨੂੰ ਇਹ ਕਦਮ ਚੁੱਕਣਾ ਪਿਆ।
ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ, ਪੀਐਮ ਟਰੂਡੋ ਨੇ ਕਿਹਾ – ਭਾਰਤ ਕੂਟਨੀਤੀ ਦੇ ਮੂਲ ਸਿਧਾਂਤ ਦੀ ਉਲੰਘਣਾ ਕਰਕੇ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਮੁਸੀਬਤ ਵਿੱਚ ਪਾ ਰਿਹਾ ਹੈ। ਮੈਂ ਉਨ੍ਹਾਂ ਕੈਨੇਡੀਅਨਾਂ ਬਾਰੇ ਸਭ ਤੋਂ ਵੱਧ ਚਿੰਤਤ ਹਾਂ ਜਿਨ੍ਹਾਂ ਦੀਆਂ ਜੜ੍ਹਾਂ ਭਾਰਤੀ ਉਪ ਮਹਾਂਦੀਪ ਵਿੱਚ ਹਨ। ਟਰੂਡੋ ਨੇ ਕਿਹਾ ਕਿ ਕੁਝ ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਵਿੱਚੋਂ ਕੱਢੇ ਜਾਣ ਨਾਲ ਯਾਤਰਾ ਅਤੇ ਵਪਾਰ ਵਰਗੇ ਮਾਮਲਿਆਂ ਵਿੱਚ ਸਮੱਸਿਆਵਾਂ ਪੈਦਾ ਹੋਣਗੀਆਂ।
ਟਰੂਡੋ ਨੇ ਕਿਹਾ ਕਿ ਇਸ ਨਾਲ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀਆਂ ਲਈ ਵੀ ਮੁਸ਼ਕਲਾਂ ਪੈਦਾ ਹੋਣਗੀਆਂ। ਇਸ ਤੋਂ ਬਾਅਦ ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ- ਅਸੀਂ ਭਾਰਤ ਤੋਂ ਕੈਨੇਡੀਅਨ ਡਿਪਲੋਮੈਟਾਂ ਦੇ ਜਾਣ ਨੂੰ ਲੈ ਕੇ ਚਿੰਤਤ ਹਾਂ। ਦੋ ਦੇਸ਼ਾਂ ਦਰਮਿਆਨ ਮਸਲਿਆਂ ਨੂੰ ਸੁਲਝਾਉਣ ਲਈ ਡਿਪਲੋਮੈਟਾਂ ਦਾ ਹੋਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ: ਭਗਵੰਤ ਨੇ ਕੀਤਾ ਵੱਡਾ ਐਲਾਨ; ਸੂਬੇ ‘ਚ 20 ਤੋਂ 30 ਦਸੰਬਰ ਤੱਕ ਮਨਾਏ ਜਾਣਗੇ ਖੁਸ਼ੀ ਦੇ ਸਮਾਗਮ
ਅਮਰੀਕਾ ਨੇ ਕਿਹਾ- ਅਸੀਂ ਭਾਰਤ ਨੂੰ ਕੈਨੇਡੀਅਨ ਡਿਪਲੋਮੈਟਾਂ ਨੂੰ ਨਾ ਕੱਢਣ ਦੀ ਅਪੀਲ ਕੀਤੀ ਸੀ। ਨਿੱਝਰ ਦੇ ਕਤਲ ਦੀ ਜਾਂਚ ਵਿੱਚ ਕੈਨੇਡਾ ਨੂੰ ਸਹਿਯੋਗ ਦੇਣ ਲਈ ਵੀ ਕਿਹਾ ਗਿਆ ਸੀ। ਅਸੀਂ ਉਮੀਦ ਕਰਦੇ ਹਾਂ ਕਿ ਭਾਰਤ ਡਿਪਲੋਮੈਟਾਂ ਦੇ ਵਿਸ਼ੇਸ਼ ਅਧਿਕਾਰਾਂ ਅਤੇ ਛੋਟਾਂ ਬਾਰੇ 1961 ਦੀ ਵਿਏਨਾ ਕਨਵੈਨਸ਼ਨ ਦੀ ਪਾਲਣਾ ਕਰੇਗਾ।
ਦੂਜੇ ਪਾਸੇ ਇਸ ਮਾਮਲੇ ‘ਚ ਬ੍ਰਿਟੇਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਤੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਦੇ ਫੈਸਲੇ ਨਾਲ ਸਹਿਮਤ ਨਹੀਂ ਹਾਂ। ਡਿਪਲੋਮੈਟਾਂ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਦਿੱਤੇ ਗਏ ਵਿਸ਼ੇਸ਼ ਅਧਿਕਾਰਾਂ ਅਤੇ ਛੋਟਾਂ ਨੂੰ ਇਕਪਾਸੜ ਤੌਰ ‘ਤੇ ਹਟਾਉਣਾ ਵੀਏਨਾ ਕਨਵੈਨਸ਼ਨ ਦੇ ਸਿਧਾਂਤਾਂ ਦੀ ਉਲੰਘਣਾ ਹੈ। Justin Trudeau Reply India:
ਵੀਰਵਾਰ ਨੂੰ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਐਲਾਨ ਕੀਤਾ ਸੀ ਕਿ ਕੈਨੇਡਾ ਭਾਰਤ ਦੇ ਫੈਸਲੇ ਵਿਰੁੱਧ ਕੋਈ ਜਵਾਬੀ ਕਾਰਵਾਈ ਨਹੀਂ ਕਰੇਗਾ ਕਿਉਂਕਿ ਉਹ ਅੰਤਰਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਕਰਨਾ ਚਾਹੁੰਦਾ ਹੈ। ਇਸ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ- ਅਸੀਂ ਕਿਸੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ ਅਤੇ ਨਾ ਹੀ ਇਸ ਤਰ੍ਹਾਂ ਕੀਤਾ ਜਾਣਾ ਚਾਹੀਦਾ ਹੈ।
ਕੌਮਾਂਤਰੀ ਨੇਮਾ ਦੀ ਉਲੰਘਣਾ ਨਹੀਂ ਕੀਤੀ
ਭਾਰਤ ਚਾਹੁੰਦਾ ਹੈ ਕਿ ਨਵੀਂ ਦਿੱਲੀ ਅਤੇ ਓਟਾਵਾ ਵਿਚਕਾਰ ਕੂਟਨੀਤਕ ਮੌਜੂਦਗੀ ਪਹਿਲਾਂ ਵਾਂਗ ਹੀ ਰਹੇ। ਸਾਡੇ ਦੇਸ਼ ਵਿੱਚ ਕੈਨੇਡੀਅਨ ਡਿਪਲੋਮੈਟ ਜ਼ਿਆਦਾ ਸਨ ਅਤੇ ਉਹ ਲਗਾਤਾਰ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੇ ਸਨ। ਇਸ ਲਈ ਅਸੀਂ ਕੂਟਨੀਤਕ ਬਰਾਬਰੀ ‘ਤੇ ਜ਼ੋਰ ਦਿੱਤਾ।
ਦਰਅਸਲ, ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਸੀ ਕਿ ਕੈਨੇਡਾ ਨੂੰ ਆਪਣੇ ਡਿਪਲੋਮੈਟਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ, ਤਾਂ ਜੋ ਦੋਵਾਂ ਦੇਸ਼ਾਂ ਕੋਲ ਬਰਾਬਰ ਡਿਪਲੋਮੈਟਾਂ ਦੀ ਗਿਣਤੀ ਹੋਵੇ। ਭਾਰਤ ਵਿੱਚ ਮੌਜੂਦ ਕੈਨੇਡਾ ਦੇ ਵਾਧੂ ਡਿਪਲੋਮੈਟ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦਿੰਦੇ ਹਨ। Justin Trudeau Reply India:
ਹੁਣ ਘਰ ਬੈਠੇ ਹੋਣਗੇ ਪਾਕਿਸਤਾਨੀ ਗੁਰੂ ਧਾਮਾਂ ਦੇ ਦਰਸ਼ਨ
Pakistan Gurudwara Sahib Tour:
ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੇ ਦੁਨੀਆ ਭਰ ਵਿੱਚ ਵਸੇ ਸ਼ਰਧਾਲੂਆਂ ਲਈ ਗੁਰਦੁਆਰਿਆਂ ਅਤੇ ਮੰਦਰਾਂ ਦੇ ਵਰਚੁਅਲ ਦੌਰੇ ਦੀ ਸਹੂਲਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ, ਦੁਨੀਆ ਭਰ ਦੇ ਸ਼ਰਧਾਲੂ ਆਪਣੇ ਘਰਾਂ ਦੇ ਆਰਾਮ ਤੋਂ ਪਾਕਿਸਤਾਨ ਦੇ ਧਾਰਮਿਕ ਸਥਾਨਾਂ ਦੇ ਅਮੀਰ ਅਧਿਆਤਮਕ ਵਿਰਾਸਤ ਦੇ ਦਰਸ਼ਨ ਕਰਨ ਦੇ ਯੋਗ ਹੋਣਗੇ। ਇਸ ਦੇ ਨਾਲ ਹੀ ਘੱਟ ਗਿਣਤੀਆਂ ਲਈ ਵਜ਼ੀਫੇ ਵਿੱਚ ਵੀ ਬਦਲਾਅ ਕੀਤੇ ਗਏ ਹਨ।
ਈਟੀਪੀਬੀ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਕਿਹਾ ਕਿ ਬੋਰਡ ਨੇ ਪੰਜ ਮੰਦਰਾਂ ਅਤੇ ਗੁਰਦੁਆਰਿਆਂ ਨੂੰ ਡਿਜੀਟਲ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਕਟਾਸ ਰਾਜ ਮੰਦਰ ਚਕਵਾਲ, ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਅਤੇ ਸਾਧੂ ਬੇਲਾ ਮੰਦਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ ਫੈਸਲਾ ਔਕਾਫ਼ ਬੋਰਡ ਦੀ 353ਵੀਂ ਮੀਟਿੰਗ ਦੌਰਾਨ ਲਿਆ ਗਿਆ। ਜਿਸ ਵਿੱਚ ਪੂਰੇ ਪਾਕਿਸਤਾਨ ਤੋਂ ਸਿੱਖ ਅਤੇ ਹਿੰਦੂ ਅਧਿਕਾਰੀਆਂ ਅਤੇ ਗੈਰ ਸਰਕਾਰੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿਫ਼ਤਾਰ; 2 ਅਤਿ ਆਧੁਨਿਕ ਪਿਸਤੌਲਾਂ ਸਮੇਤ 4 ਹਥਿਆਰ ਬਰਾਮਦ
ਬੁਲਾਰੇ ਹਾਸ਼ਮੀ ਨੇ ਕਿਹਾ ਕਿ ਇਹ ਇੰਟਰਨੈਟ ਕਨੈਕਸ਼ਨ ਦੇ ਨਾਲ ਦੁਨੀਆ ਦੇ ਕਿਸੇ ਵੀ ਥਾਂ ਤੋਂ ਸ਼ਰਧਾਲੂਆਂ ਨੂੰ ਵਰਚੁਅਲ ਟੂਰ ਅਨੁਭਵ ਪ੍ਰਦਾਨ ਕਰੇਗਾ। ਇਸ ਦੌਰਾਨ ਸ਼ਰਧਾਲੂਆਂ ਨੂੰ ਪਾਵਨ ਅਸਥਾਨ ਦੇ ਦਰਸ਼ਨਾਂ ਦਾ ਵੀ ਮੌਕਾ ਮਿਲੇਗਾ। ਹਿੰਦੂ ਅਤੇ ਸਿੱਖ ਸ਼ਰਧਾਲੂਆਂ ਲਈ ਸਹੂਲਤਾਂ ਬਾਰੇ ਉਨ੍ਹਾਂ ਕਿਹਾ ਕਿ ਬੋਰਡ ਨੇ ਵਿਸ਼ਵ ਭਰ ਦੇ ਹਿੰਦੂ ਅਤੇ ਸਿੱਖ ਸ਼ਰਧਾਲੂਆਂ ਨੂੰ ਵਧੀਆ ਸਹੂਲਤਾਂ ਦੇਣ ਦੀ ਪ੍ਰਵਾਨਗੀ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੀ ਪ੍ਰਧਾਨਗੀ ਈਟੀਪੀਬੀ ਦੇ ਚੇਅਰਮੈਨ ਸਈਅਦ ਅਤਾਉਰ ਰਹਿਮਾਨ ਨੇ ਕੀਤੀ ਅਤੇ ਈਟੀਪੀਬੀ ਦੇ ਸਕੱਤਰ ਸਨਾਉੱਲਾ ਕਾਹਨ ਵੀ ਹਾਜ਼ਰ ਹੋਏ।
ਮੀਟਿੰਗ ਵਿੱਚ ਘੱਟ ਗਿਣਤੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫੇ ਵਿੱਚ ਵੀ ਬਦਲਾਅ ਕੀਤੇ ਗਏ ਹਨ। ਇਸ ਤੋਂ ਪਹਿਲਾਂ 110 ਸਿੱਖਾਂ ਅਤੇ ਹਿੰਦੂਆਂ ਨੂੰ ਵਜ਼ੀਫ਼ਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 1000 ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। Pakistan Gurudwara Sahib Tour:
ETPB ਪਾਕਿਸਤਾਨ ਵਿੱਚ ਇੱਕ ਸਰਕਾਰੀ ਸੰਸਥਾ ਹੈ। ਇਸ ਨੂੰ 1947 ਵਿੱਚ ਬ੍ਰਿਟਿਸ਼ ਭਾਰਤ ਦੀ ਵੰਡ ਤੋਂ ਬਾਅਦ ਭਾਰਤ ਵਿੱਚ ਪਰਵਾਸ ਕਰਨ ਵਾਲੇ ਹਿੰਦੂਆਂ ਅਤੇ ਸਿੱਖਾਂ ਦੁਆਰਾ ਛੱਡੀਆਂ ਜਾਇਦਾਦਾਂ ਅਤੇ ਸੰਪਤੀਆਂ ਦੇ ਪ੍ਰਬੰਧਨ ਅਤੇ ਰੱਖ-ਰਖਾਅ ਦਾ ਕੰਮ ਸੌਂਪਿਆ ਗਿਆ ਸੀ। ETPB ਦਾ ਉਦੇਸ਼ ਸ਼ਰਧਾਲੂਆਂ ਨੂੰ ਗੁਰਦੁਆਰਿਆਂ ਅਤੇ ਮੰਦਰਾਂ ਨਾਲ ਆਪਣੇ ਅਧਿਆਤਮਿਕ ਸਬੰਧ ਨੂੰ ਡੂੰਘਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ। Pakistan Gurudwara Sahib Tour: