AAM AADMI CLINICS - Nirpakh Post

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ
ਬਰਨਾਲਾ, 15 ਜੂਨ

ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਨੇ ਇੱਥੇ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ।

ਓਨ੍ਹਾਂ ਅੱਜ ਸਿਵਲ ਹਸਪਤਾਲ ਵਿਚ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦੇ ਜਨਰਲ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਓਨ੍ਹਾਂ ਸਿਵਲ ਸਰਜਨ ਅਤੇ ਹਸਪਤਾਲ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਸਮਾਂਬੱਧ ਅਤੇ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰੀਨ ਸਿਹਤ ਸੇਵਾਵਾਂ ਮੁਹਈਆ ਕਰਾਉਣ ਲਈ ਵਚਨਬੱਧ ਹੈ। ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਰਿਵਾਰ ਨਿਯੋਜਨ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਹਸਪਤਾਲ ਬਰਨਾਲਾ ਅਤੇ ਸੋਹਲ ਪੱਤੀ ਵਿਚ ਬਣੇ ਨਸ਼ਾ ਮੁਕਤੀ ਕੇਂਦਰ ਵਿਚ ਨਸ਼ਾ ਛੁਡਾਉਣ ਲਈ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਓਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਓਨ੍ਹਾਂ ਦੇ ਆਸ - ਪਾਸ ਕੋਈ ਨਸ਼ਾ ਪੀੜਤ ਹੈ ਤਾਂ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਦਾਖ਼ਲ ਕਰਾਇਆ ਜਾਵੇ ਤਾਂ ਜੋ ਅਜਿਹੇ ਮਰੀਜ਼ਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਵਧਾਇਆ ਜਾ ਸਕੇ।

ਇਸ ਮੌਕੇ ਸਿਵਲ ਸਰਜਨ ਡਾ. ਬਲਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ, ਕੁਲਵੰਤ ਸਿੰਘ ਡੀ ਪੀ ਐਮ ਅਤੇ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਮੌਜੂਦ ਸੀ।

ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ
ਚੰਡੀਗੜ੍ਹ, 21 ਨਵੰਬਰ

AAM AADMI CLINICS ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

READ ALSO : ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ। AAM AADMI CLINICS