hukambama sahib - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ, 2023)
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਵੀਰਵਾਰ, ੨੬ ਸਾਵਣ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੫੨)

ਸਲੋਕੁ ਮਃ ੪ ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ । ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ, 2023)
ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਸੋਮਵਾਰ, ੨੩ ਸਾਵਣ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੭੬)

ਧਨਾਸਰੀ ਮਹਲਾ ੫ ॥

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ । (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ । ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ, 2023)
ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਵੀਰਵਾਰ, ੧੯ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੩ ਅਗਸਤ, ੨੦੨੩  (ਅੰਗ: ੬੭੮)

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ॥
ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ । ਰਹਾਉ। ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ, 2023)
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਸੋਮਵਾਰ, ੧੬ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੩੧ ਜੁਲਾਈ, ੨੦੨੩    (ਅੰਗ: ੬੬੬)

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ, 2023)
ਗੂਜਰੀ ਮਹਲਾ ੫ ॥
ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ  ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

ਸ਼ੁੱਕਰਵਾਰ, ੩੦ ਹਾੜ (ਸੰਮਤ ੫੫੫ ਨਾਨਕਸ਼ਾਹੀ) ੧੪ ਜੁਲਾਈ, ੨੦੨੩                  (ਅੰਗ: ੫੦੨)

ਗੂਜਰੀ ਮਹਲਾ ੫ ॥
ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸ਼ਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ ਜੀਵਾਂ ਦੇ ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ ਮੇਹਰ ਕਰ, ਮੈਂ ਸਦਾ ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ ਪਰਮਾਤਮਾ ਨਾਲ ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਪੈਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾੳਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩।  ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸ਼ਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ ਸੰਸਾਰ-ਸਮੁੰਦਰ ਤੋਂ ਬਚਾਉਂਦਾ ਹੈਂ॥੪॥੨॥੩੨॥

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ, 2023)
ੴਸਤਿਗੁਰ ਪ੍ਰਸਾਦਿ॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

ਵੀਰਵਾਰ, ੧੫ ਹਾੜ (ਸੰਮਤ ੫੫੫ ਨਾਨਕਸ਼ਾਹੀ) ੨੯ ਜੂਨ, ੨੦੨੩    (ਅੰਗ: ੭੬੫)

ੴਸਤਿਗੁਰ ਪ੍ਰਸਾਦਿ॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਪਰ ਹੇ ਪ੍ਰਭੂ! ਤੇਰੀ ਬਖਸ਼ਸ਼ ਨਾਲ ਕਿਸੇ ਸੁਭਾਗ ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, ਕਿਸੇ ਸੁਭਾਗ ਸਰੀਰ ਵਿਚ ਚੰਦ ਚਮਕਦਾ ਹੈ, ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ ਪ੍ਰਭੂ ਨਾਮ ਦੀ ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ ਅਗਿਆਨਤਾ ਦਾ ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, ਲੋਕ ਪਰਲੋਕ ਵਿਚ ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧। ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿੰਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿੰਨ੍ਹਾਂ ਦੀ ਸੰਗਤਿ ਕਰਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿੰਨ੍ਹਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ ਆਪਣੇ ਸਤਸੰਗੀਆਂ ਨੂੰ ਆਪਣੀ ਜਾਨ ਨਾਲ ਲਾ ਰੱਖਦੇ ਹਨ, ਜਿੰਦ ਤੋਂ ਪਿਆਰਾ ਸਮਝਦੇ ਹਨ। ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗਣ ਉਹਨਾਂ ਦੇ ਨੇੜੇ ਨਹੀਂ ਢੁਕਦੇ। ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿੰਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨। ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤ ਗੁਣਾਂ ਦਾ ਡੱਬਾ ਹੈ, ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ ਡੱਬੇ ਵਿਚਲੀ ਸੁਗੰਧੀ ਲੈਣੀ ਚਾਹੀਦੀ ਹੈ। ਹੇ ਭਾਈ! ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। ਗੁਰਮੁਖਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ ਅੰਦਰੋਂ ਔਗਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰਕੇ ਤੇ ਭਲਾਈ ਦੇ ਸੋਹਣੇ ਉੱਦਮ ਕਰਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ। ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ। ਹੇ ਭਾਈ! ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ ਡੱਬੇ ਵਿਚਲੀ ਸੁਗੰਧੀ ਲੈਣੀ ਚਾਹੀਦੀ ਹੈ।੩। ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ, ਪਰਮਾਤਮਾ ਆਪ ਹੀ ਇਹ ਸਭ ਕੁਝ ਕਰ ਰਿਹਾ ਹੈ, ਉਸ ਤੋਂ ਬਿਨਾਂ ਹੋਰ ਕੋਈ ਨਹੀਂ ਕਰ ਸਕਦਾ, ਤਾਹੀਏਂ ਕਿਸੇ ਹੋਰ ਦੇ ਪਾਸ ਇਸ ਦੇ ਸੰਬੰਧ ਵਿਚ ਕੋਈ ਗਿਲ੍ਹਾ ਆਦਿਕ ਨਹੀਂ ਕੀਤਾ ਜਾ ਸਕਦਾ। ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ, ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ ਕਿਸੇ ਖੁੰਝਾਈ ਬਾਰੇ ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਤੇ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾਂ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣ-ਹਾਰ ਹੀ ਸਦਾ ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ ਉਸ ਤੋਂ ਆਕੀ ਹੋ ਕੇ ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲ੍ਹਾ ਨਹੀਂ ਕੀਤਾ ਜਾ ਸਕਦਾ।੪।੧।੪।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ, 2023)
ਸੋਰਠਿ ਮਹਲਾ ੫ ॥

ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਮੰਗਲਵਾਰ, ੧੩ ਹਾੜ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੨੬)

ਸੋਰਠਿ ਮਹਲਾ ੫ ॥

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।

SORATH, FIFTH MEHL:

I am a sacrifice to my Guru. He has totally preserved my honor. I have obtained the fruits of my minds desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

Tuesday, 13th Assaar (Samvat 555 Nanakshahi)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ, 2023)
ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ  ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਸੋਮਵਾਰ, ੧੨ ਹਾੜ (ਸੰਮਤ ੫੫੫ ਨਾਨਕਸ਼ਾਹੀ) ੨੬ ਜੂਨ, ੨੦੨੩  (ਅੰਗ: ੬੧੪)

ਸੋਰਠਿ ਮਹਲਾ ੫ ॥
ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

SORAT’H, FIFTH MEHL:
He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name.  || 1 ||   Behold the glorious greatness of the Perfect Guru. His worth cannot be described.  ||  Pause  ||   He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection.  || 2 ||   He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru.  || 3 ||   Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet.  || 4 || 10 || 21 ||

Monday, 12th Assaar (Samvat 555 Nanakshahi) 26th June, 2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ, 2023) Today Hukamnama Darbar Sahib JI
http://www.facebook.com/hukamnamaSriDarbarSahibSriAmritsar

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥Today Hukamnama Darbar Sahib JI

गूजरी महला ५ ॥ मात पिता भाई सुत बंधप तिन का बलु है थोरा ॥ अनिक रंग माइआ के पेखे किछु साथि न चालै भोरा ॥१॥ ठाकुर तुझ बिनु आहि न मोरा ॥ मोहि अनाथ निरगुन गुणु नाही मै आहिओ तुम्हरा धोरा ॥१॥ रहाउ ॥ बलि बलि बलि बलि चरण तुम्हारे ईहा ऊहा तुम्हारा जोरा ॥ साधसंगि नानक दरसु पाइओ बिनसिओ सगल निहोरा ॥२॥७॥१६॥

Goojaree, Fifth Mehl: Mother, father, siblings, children and relatives – their power is insignificant. I have seen the many pleasures of Maya, but none goes with them in the end. ||1|| O Lord Master, other than You, no one is mine. I am a worthless orphan, devoid of merit; I long for Your Support. ||1||Pause|| I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. ||2||7||16||Today Hukamnama Darbar Sahib JI

ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਥੋਰਾ = ਥੋੜ੍ਹਾ, ਹੋਛਾ ਜਿਹਾ, ਕਮਜ਼ੋਰ। ਪੇਖੇ = ਮੈਂ ਵੇਖੇ ਹਨ। ਭੋਰਾ = ਰਤਾ ਭੀ ॥੧॥ ਠਾਕੁਰ = ਹੇ ਠਾਕੁਰ! ਆਹਿ = ਹੈ। ਮੋਹਿ = ਮੈਨੂੰ, ਮੇਰੇ ਵਿਚ। ਨਿਰਗੁਨ = ਗੁਣਹੀਨ। ਆਹਿਓ = ਤੱਕਿਆ ਹੈ, ਚਾਹਿਆ ਹੈ, ਲੋੜਿਆ ਹੈ। ਧੋਰਾ = ਆਸਰਾ, ਸਮੀਪਤਾ ॥੧॥ ਬਲਿ = ਕੁਰਬਾਨ। ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਜੋਰਾ = ਜੋਰ, ਸਹਾਰਾ। ਬਿਨਸਿਓ = ਨਾਸ ਹੋ ਗਿਆ। ਨਿਹੋਰਾ = ਮੁਥਾਜੀ ॥੨॥੭॥੧੬॥

ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥Today Hukamnama Darbar Sahib JI

also read :- ਥਾਣਾ ਬਨੂੰੜ ਪੁਲੀਸ ਨੇ 1 ਕਿਲੋ 200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ

माँ, बाप, बेटा, भाई, रिश्तेदार-इनका सहारा कमजोर सहारा है। मैंने माया के भी अनेक रंग तमाशे देख लिए हैं (इन में से भी) कोई जऱा सा भी (जीव के) साथ नहीं जाता।।1।। हे मालिक प्रभु! तेरे बिना मेरा (और कोई सहारा )नहीं है। मैं निआसरे गुणहीन में कोई गुण नहीं है। मैंने तेर सहारा ही देखा है।।1।।रहाउ ।। हे प्रभु! मैं तेरे चरणों से कुर्बान जाता हूँ। इस लोक और परलोक में मुझे तेरा ही सहारा है। गुरू नानक जी कहते हैं, हे नानक! (कह कि जिस मनुख ने) साध संगत में टिक के प्रभु का दर्शन कर लिया, उस की मोहताजी ख़त्म हो गयी।।2।।7।।16।।

www.facebook.com/GurbaniThoughtOfTheDay
Sewadaar 9873626789
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਮਈ, 2023) Today Hukumnana Darbar Sahib JI
ਧਨਾਸਰੀ ਮਹਲਾ ੫ ॥
Amrit Vele Da HUKAMNAMA ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥  ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

धनासरी महला ५ ॥
जिस कउ बिसरै प्रानपति दाता सोई गनहु अभागा ॥  चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

Dhanaasaree, Fifth Mehl:

One who forgets the Lord of life, the Great Giver – know that he is most unfortunate.  One whose mind is in love with the Lord’s lotus feet, obtains the pool of ambrosial nectar. ||1||  Your humble servant awakes in the Love of the Lord’s Name.  All laziness has departed from his body, and his mind is attached to the Beloved Lord. ||Pause||  Wherever I look, the Lord is there; He is the string, upon which all hearts are strung.  Drinking in the water of the Naam, servant Nanak has renounced all other loves. ||2||16||47|| Amrit Vele Da HUKAMNAMA

ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ   ੁ  ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1।   ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ।   ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।   ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

“नानक नाम चडड़ी‎ कला तेरे भाणे सरबत दा भला” Amrit Vele Da HUKAMNAMA
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01ਮਈ, 2023) Today Hukumnana Darbar Sahib JI
www.facebook.com/HukamnamaSriDarbarSahibSriAmritsar

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

सोरठि महला ५ घरु १ तितुके ੴ सतिगुर प्रसादि ॥
किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥

Sorat’h, Fifth Mehl, First House, Ti-Tukas: One Universal Creator God. By The Grace Of The True Guru:
Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. ||1|| O Dear Lord, Your gifts alone satisfy me. Why should I praise the poor helpless man? Why should I feel subservient to him? ||Pause|| All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. ||2||

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}।ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨।Today Hukumnana Darbar Sahib JI

ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ ‘ਬੰਦ’ ਵਿਚ ਤਿੰਨ ਤਿੰਨ ਤੁਕਾਂ ਹਨ)

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।Today Hukumnana Darbar Sahib JI

राग सोरठि, घर १ में गुरु अर्जनदेव जी की तीन-तुकी बाणी। अकाल पुरख एक है और सतगुरु की कृपा द्वारा मिलता है। हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।१। हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।रहाउ। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।२।Today Hukumnana Darbar Sahib JI

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fateh )

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Amritvele da Hukamnama Sri Darbar Sahib, Sri Amritsar, Ang 753, 29-Mar-2023
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ Hukamnama Sri Darbar Sahib

रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥

Raag Soohee, Third Mehl, First House, Ashtapadees: One Universal Creator God. By The Grace Of The True Guru: Everything comes from the Naam, the Name of the Lord; without the True Guru, the Naam is not experienced. The Word of the Guru’s Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. ||1|| I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain absorbed in celestial ecstasy. ||1||Pause|| Hukamnama Sri Darbar Sahib

ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ। Hukamnama Sri Darbar Sahib

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ। Hukamnama Sri Darbar Sahib

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।।Hukamnama Sri Darbar Sahib

( Waheguru Ji Ka Khalsa, Waheguru Ji Ki Fateh Ji)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!