Bureau of Vigilance - Nirpakh Post

ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
ਚੰਡੀਗੜ, 29 ਨਵੰਬਰ, 2023 –

Bureau of Vigilance ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ।  ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।

READ ALSO : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Bureau of Vigilance

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ
ਚੰਡੀਗੜ੍ਹ, 25 ਨਵੰਬਰ:
Bureau of Vigilance ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ‘ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ।

READ ALSO : ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖ਼ਤਮ, ਜਲਦ ਖੋਲ੍ਹਿਆ ਜਾਵੇਗਾ ਜੰਮੂ-ਦਿੱਲੀ ਨੈਸ਼ਨਲ ਹਾਈਵੇ

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ।
ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।Bureau of Vigilance