CHETAN SINGH JAURAMAJRA - Nirpakh Post
ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ/ਫ਼ਾਜ਼ਿਲਕਾ, 25 ਨਵੰਬਰ:
CHETAN SINGH JAURAMAJRA ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਸਿਟਰਸ ਅਸਟੇਟ ਅਬੋਹਰ ਵਿਖੇ ਕਿਨੂੰ ਬਾਗ਼ਬਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਸਰਕਾਰ ਕਿੰਨੂ ਬਾਗ਼ਬਾਨਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿੰਨੂ ਬਾਗ਼ਬਾਨਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਬਾਰੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੌਕੇ ‘ਤੇ ਹੀ ਹਦਾਇਤ ਕੀਤੀ ਕਿ ਮੰਡੀ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਅਤੇ ਜੇਕਰ ਮੰਡੀ ਵਿੱਚ ਕੋਈ ਪੂਲ ਕਰਕੇ ਕਿਸਾਨਾਂ ਨੂੰ ਉਚਿਤ ਕੀਮਤ ਮਿਲਣ ਵਿੱਚ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਹਦਾਇਤ ਕੀਤੀ ਕਿ ਕਿੰਨੂ ਮੰਡੀ ਵਿੱਚ ਆਉਣ ਵਾਲੇ ਹਰੇਕ ਕਿਸਾਨ ਨੂੰ ਫ਼ਸਲ ਵਿਕਰੀ ਤੋਂ ਬਾਅਦ ਜੇ-ਫਾਰਮ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਬਾਗ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਾਂ ਵਿੱਚ ਬਾਗ਼ਬਾਨੀ ਕਰਨ ਅਤੇ ਆਪਣੇ ਫਲਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਲਈ ਸਾਂਝੇ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿੱਚ ਸਬਸਿਡੀ ਦੇਣ ਤੋਂ ਇਲਾਵਾ ਹੋਰ ਹਰ ਪ੍ਰਕਾਰ ਦੀ ਸੰਭਵ ਮਦਦ ਕੀਤੀ ਜਾਵੇਗੀ।
ਸ.  ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਬਾਗ਼ਬਾਨੀ ਲਈ ਨਹਿਰੀ ਪਾਣੀ ਬਹੁਤ ਜ਼ਰੂਰੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿੰਨੂ ਬਾਗ਼ਬਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਸਮੇਂ ਅਨੁਸਾਰ ਪੂਰਾ ਪਾਣੀ ਨਹਿਰਾਂ ਦੀਆਂ ਟੇਲਾਂ ਤੱਕ ਪਹੁੰਚੇ।
READ ALSO : ਮੁੱਖ ਮੰਤਰੀ ਪੰਜਾਬ ਨੇ ਰਾਜਪਾਲ ਨੂੰ ਲਿਖਿਆ ਪੱਤਰ
ਉਨਾਂ ਕਿਸਾਨਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਪ੍ਰਣਾਲੀ ਨੂੰ ਅਪਣਾਉਣ ਤਾਂ ਜੋ ਪਾਣੀ ਦੀ ਵੱਧ ਤੋਂ ਵੱਧ ਬੱਚਤ ਕੀਤੀ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤ ਬਚ ਸਕਣ।
ਉਨ੍ਹਾਂ ਭਰੋਸਾ ਦਿੱਤਾ ਕਿ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਮੁੜ ਤੋਂ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਨਵੀਆਂ ਲੋੜਾਂ ਅਨੁਸਾਰ ਕਿਸਾਨਾਂ ਨੂੰ ਜ਼ਿਆਦਾ ਸਬਸਿਡੀ ਦਿੱਤੀ ਜਾ ਸਕੇ। ਇਸ ਤੋਂ ਬਿਨਾਂ ਨਵੀਆਂ ਜ਼ਰੂਰਤਾਂ ਅਨੁਸਾਰ ਹੋਰ ਸਕੀਮਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਲਾਂ ਦੀ ਸਟੋਰੇਜ ਲਈ ਪੰਜਾਬ ਸਰਕਾਰ ਕੋਲਡ ਸਟੋਰ ਬਣਾਉਣ ‘ਤੇ 40 ਫ਼ੀਸਦੀ ਸਬਸਿਡੀ ਦੇ ਰਹੀ ਹੈ ਅਤੇ ਅਜਿਹਾ ਕਰਨ ਨਾਲ ਕਿਸਾਨ ਸਵੈ ਮੰਡੀਕਰਨ ਲਈ ਅੱਗੇ ਆ ਕੇ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ। ਉਨ੍ਹਾਂ ਨੇ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਵੀ ਜ਼ਿਆਦਾ ਤੋਂ ਜ਼ਿਆਦਾ ਲਾਭ ਕਿਸਾਨਾਂ ਨੂੰ ਦੇਣ ਲਈ ਉਪਰਾਲੇ ਵਿੱਢਣ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿੰਨੂ ਦੇ ਬਾਗ਼ਾਂ ਵਿੱਚ ਤੁਪਕਾ ਸਿੰਜਾਈ ਲਈ ਬਣੀਆਂ ਡਿੱਗੀਆਂ ‘ਤੇ ਸੋਲਰ ਪੰਪ ਸਿਸਟਮ ਲਗਾਉਣ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ।
ਇਸ ਪਿੱਛੋਂ ਉਨ੍ਹਾਂ ਨੇ ਕਿੰਨੂ ਦੇ ਬਾਗ਼ਾਂ ਦਾ ਨਿਰੀਖਣ ਵੀ ਕੀਤਾ ਅਤੇ ਕਿਸਾਨਾਂ ਤੋਂ ਫਸਲ ਦੀ ਸਥਿਤੀ ਬਾਰੇ ਜਾਣਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਵਾਰ ਦਿੱਤੇ ਗਏ ਨਿਯਮਿਤ ਅਤੇ ਪੂਰੇ ਨਹਿਰੀ ਪਾਣੀ ਕਾਰਨ ਕਿਨੂੰ ਦੀ ਬੰਪਰ ਫਸਲ ਹੋਈ ਹੈ। ਉਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਡੀਕਰਨ ਸਬੰਧੀ ਸਮੱਸਿਆਵਾਂ ਦਾ ਵੀ ਸਥਾਈ ਹੱਲ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲਿੰਦਰ ਕੌਰ, ਸਾਬਕਾ ਵਿਧਾਇਕ ਅਰੁਣ ਨਾਰੰਗ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਵਿੰਦਰ ਸਿੰਘ ਅਰੋੜਾ, ਸਹਾਇਕ ਡਾਇਰੈਕਟਰ ਬਾਗ਼ਬਾਨੀ ਜਗਤਾਰ ਸਿੰਘ, ਇੰਦਰਜੀਤ ਸਿੰਘ ਬਜਾਜ, ਸੁਨੀਲ ਸਚਦੇਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਇਲਾਕੇ ਦੇ ਸੂਝਵਾਨ ਬਾਗ਼ਵਾਨ ਹਾਜ਼ਰ ਸਨ। CHETAN SINGH JAURAMAJRA
ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ
Horticulture department land ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼
ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਦੀ ਹਦਾਇਤ
ਬਾਗ਼ਬਾਨੀ ਅਧਿਕਾਰੀ ਸੂਬੇ ਦੇ ਵਾਤਾਵਰਣ ਅਨੁਕੂਲ ਬੂਟੇ ਲਾਉਣੇ ਬਣਾਉਣਗੇ ਯਕੀਨੀ
ਚੰਡੀਗੜ੍ਹ, 21 ਅਗਸਤ:
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀ 15 ਦਿਨਾਂ ਦੇ ਅੰਦਰ-ਅੰਦਰ ਵਿਭਾਗ ਦੀਆਂ ਜ਼ਮੀਨਾਂ ਦੀਆਂ ਜ਼ਿਲ੍ਹਾਵਾਰ ਸੂਚੀਆਂ ਅਤੇ ਤਸਵੀਰਾਂ ਸੌਂਪਣ ਤਾਂ ਜੋ ਰਿਕਾਰਡ ਆਨਲਾਈਨ ਕਰਨ ਵਾਸਤੇ ਮੁਕੰਮਲ ਡਾਟਾ ਅਪਲੋਡ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੀ ਮਲਕੀਅਤ ਵਾਲੀਆਂ ਜ਼ਮੀਨਾਂ ‘ਤੇ ਕਬਜ਼ੇ ਦੀ ਸੰਭਾਵਨਾ ਬਿਲਕੁਲ ਮਨਫ਼ੀ ਹੋ ਜਾਵੇਗੀ, ਉਥੇ ਵਿਭਾਗ ਖ਼ਾਲੀ ਥਾਵਾਂ ‘ਤੇ ਬੂਟੇ ਲਾ ਕੇ ਆਮਦਨ ਦੇ ਵਧੇਰੇ ਸਰੋਤ ਪੈਦਾ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦਾ ਡਾਟਾ ਆਨਲਾਈਨ ਕਰਨ ਦਾ ਮਕਸਦ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਾਗ਼ਬਾਨੀ ਅਫ਼ਸਰਾਂ ਨੂੰ ਤੁਰੰਤ ਪੱਤਰ ਜਾਰੀ ਕਰਕੇ ਕਾਰਵਾਈ ਅਮਲ ਵਿੱਚ ਲਿਆਉਣ।
ਇਹ ਵੀ ਪੜ੍ਹੋ: ਹਾਈ ਕੋਰਟ ਨੇ ‘ਆਰਗੇਨਾਈਜ਼ਰ’ ਨੂੰ ਨਨਾਂ, ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਦੇ ਕ੍ਰਿਸ਼ਚੀਅਨ ਪ੍ਰਿੰਸੀਪਲ ‘ਤੇ ਆਰਟੀਕਲ ਹਟਾਉਣ ਦੇ ਹੁਕਮ ਦਿੱਤੇ
ਸੂਬੇ ਦੀਆਂ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੀ ਬਾਗ਼ਬਾਨੀ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਮਰਸ਼ੀਅਲ ਵਰਤੋਂ ਲਈ ਸੂਬੇ ਦੇ ਵਾਤਾਵਰਣ ਦੇ ਅਨੁਕੂਲ ਬੂਟੇ ਹੀ ਲਾਏ ਜਾਣ।
ਵਿਭਾਗ ਵਿੱਚ ਕੰਮ ਕਰਦੇ ਐਨ.ਐਚ.ਐਮ. ਮੁਲਾਜ਼ਮ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਮੁਲਾਜ਼ਮ ਵਿਭਾਗ ਦਾ ਅਨਿਖੱੜਵਾਂ ਅੰਗ ਹਨ। ਇਸ ਲਈ ਇਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਦਾ ਰੁਜ਼ਗਾਰ ਖੋਹਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਉਹ ਸੂਬੇ ਦੇ ਸਮੂਹ ਦਫ਼ਤਰਾਂ ਦਾ ਦੌਰਾ ਕਰਨ ਅਤੇ ਸਟਾਫ਼ ਅਤੇ ਸਾਮਾਨ ਸਬੰਧੀ ਰਿਪੋਰਟ ਦੇਣ।
ਮੀਟਿੰਗ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ਅਪਨਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਸਬੰਧੀ ਬਾਗ਼ਬਾਨੀ ਵਿਭਾਗ ਫ਼ਸਲੀ ਵਿਭਿੰਨਤਾ ਵਿੱਚ ਅਹਿਮ ਯੋਗਦਾਨ ਪਾਵੇ ਅਤੇ ਵਿਭਾਗ ਦੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰੇ। ਸ. ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਰਾਹੀਂ ਕਿਸਾਨਾਂ ਨੂੰ ਬਾਗ਼ਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਕਿਸਾਨ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ। Horticulture department land
ਇਸ ਤੋਂ ਇਲਾਵਾ ਵਿਭਾਗ ਵਿੱਚ ਤਰੱਕੀ ਦੇ ਮਾਮਲਿਆਂ, ਦਰਜਾ-4 ਕਰਮਚਾਰੀਆਂ ਦੀ ਭਰਤੀ ਸਬੰਧੀ ਤਜਵੀਜ਼ ਅਤੇ ਉਪ-ਨਿਰੀਖਕਾਂ, ਮਾਲੀਆਂ ਤੇ ਬੇਲਦਾਰਾਂ ਦੇ ਨਿਯਮਾਂ ਸਬੰਧੀ ਤਾਜ਼ਾ ਸਥਿਤੀ ਆਦਿ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। Horticulture department land
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ
Chetan Singh Jauramajra ਰੱਖਿਆ ਭਲਾਈ ਸੇਵਾਵਾਂ ਮੰਤਰੀ ਸੈਨਿਕ ਸਕੂਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ
ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਸੈਨਿਕ ਸਕੂਲ ਦਾ ਦੌਰਾ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼
ਕਿਹਾ, ਮਾਨ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ
ਚੰਡੀਗੜ੍ਹ, 21 ਅਗਸਤ:
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿੱਚ ਫੈਲਿਆ ਸੈਨਿਕ ਸਕੂਲ ਕਪੂਰਥਲਾ, ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫੌਜ ਵਿੱਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਨੀਆਂ ਦੀ ਇਸ ਵਿਲੱਖਣ ਵਿਰਾਸਤੀ ਇਮਾਰਤ ਦੀ ਮੁਰੰਮਤ ਕਰਵਾਉਣ ਲਈ ਤੁਰੰਤ ਵਿਆਪਕ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਬਾਰੇ ਉਹ ਛੇਤੀ ਹੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਪੰਚਕੂਲਾ, ਯਮੁਨਾਨਗਰ ਨੂੰ ਨਵੇਂ ਡੀਸੀ ਮਿਲੇ ਹਨ ਕਿਉਂਕਿ ਹਰਿਆਣਾ ਨੇ 16 ਆਈਐਸ ਅਧਿਕਾਰੀਆਂ ਦਾ transferred ਕੀਤਾ ਹੈ |
ਸ. ਜੌੜਾਮਾਜਰਾ ਨੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਉਂ ਜੋ ਇਹ ਇਮਾਰਤ ਵਿਰਾਸਤ ਨਾਲ ਸਬੰਧਤ ਹੈ, ਇਸ ਲਈ ਮੁਰੰਮਤ ਸਬੰਧੀ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਦੀ ਵਿਸ਼ੇਸ਼ ਟੀਮ ਨੂੰ ਸੈਨਿਕ ਸਕੂਲ ਵਿਖੇ ਨਿਰੀਖਣ ਲਈ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਜਾਵੇ।ਰੱਖਿਆ ਭਲਾਈ ਸੇਵਾਵਾਂ ਮੰਤਰੀ ਨੇ ਦੁਹਰਾਇਆ ਕਿ ਮਾਨ ਸਰਕਾਰ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। Chetan Singh Jauramajra
ਦੱਸ ਦੇਈਏ ਕਿ ਸ. ਜੌੜਾਮਾਜਰਾ ਨੇ ਪਿਛਲੇ ਮਹੀਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਕੀਮਤੀ ਵਿਰਾਸਤੀ ਸਾਜ਼ੋ-ਸਾਮਾਨ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸਕੂਲ ਦੇ ਮਿਊਜ਼ੀਅਮ, ਕਲਾਸ ਰੂਮਾਂ ਦਾ ਦੌਰਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਸਨ।
ਮੀਟਿੰਗ ਦੌਰਾਨ ਰੱਖਿਆ ਭਲਾਈ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ,  ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਸ੍ਰੀਮਤੀ ਮਧੂ ਸੇਂਗਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Chetan Singh Jauramajra
ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ 1316 ਕਰੋੜ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਕੇ ਪਛਾੜਿਆ
ਚੰਡੀਗੜ੍ਹ, 7 ਅਗਸਤ:
CHETAN SINGH JAURAMAJRA ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵਿੱਤੀ ਵਰ੍ਹੇ ਦੌਰਾਨ ਏ.ਆਈ.ਐਫ ਸਕੀਮ ਤਹਿਤ ਸੂਬੇ ਵੱਲੋਂ ਕੀਤੀ ਬੇਮਿਸਾਲ ਪ੍ਰਗਤੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 31 ਜੁਲਾਈ ਤੱਕ ਪੰਜਾਬ ਨੇ ਕੁੱਲ 4745 ਅਰਜ਼ੀਆਂ ਪ੍ਰਵਾਨ ਕਰਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਨੂੰ ਪ੍ਰਵਾਨਗੀ ਦੇਣ ਦੇ ਮਾਮਲੇ ਵਿੱਚ ਸਿਖਰਲੇ ਪੰਜ ਸੂਬਿਆਂ ਵਿੱਚ ਮੱਧ ਪ੍ਰਦੇਸ਼ (6316 ਅਰਜ਼ੀਆਂ), ਪੰਜਾਬ (4745), ਮਹਾਰਾਸ਼ਟਰ (4178), ਉੱਤਰ ਪ੍ਰਦੇਸ਼ (2244) ਅਤੇ ਕਰਨਾਟਕ (2029 ਅਰਜ਼ੀਆਂ) ਸ਼ਾਮਲ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਨੇ ਪ੍ਰਵਾਨ ਕੀਤੀ ਕੁੱਲ ਰਾਸ਼ੀ ਦੇ ਮਾਮਲੇ ਵਿੱਚ ਹਰਿਆਣਾ ਨੂੰ ਪਛਾੜ ਦਿੱਤਾ ਹੈ ਅਤੇ ਹਰਿਆਣਾ ਦੇ 1316 ਕਰੋੜ ਰੁਪਏ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਨ ਨਾਲ ਪੰਜਾਬ ਹੁਣ ਦੇਸ਼ ਭਰ ਵਿੱਚ 9ਵੇਂ ਸਥਾਨ ‘ਤੇ ਹੈ।
READ ASLO : ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ
ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਕੁੱਲ ਅਰਜ਼ੀਆਂ ਵਿੱਚ ਪੰਜਾਬ ਦੇ ਪੰਜ ਜ਼ਿਲ੍ਹਿਆਂ ਬਠਿੰਡਾ (1095), ਫ਼ਾਜ਼ਿਲਕਾ (1015), ਪਟਿਆਲਾ (842), ਸ੍ਰੀ ਮੁਕਤਸਰ ਸਾਹਿਬ (784) ਅਤੇ ਸੰਗਰੂਰ (783) ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਮੱਲੇ ਹਨ। ਉਨ੍ਹਾਂ ਦੱਸਿਆ ਕਿ ਏ.ਆਈ.ਐਫ ਦੀ ਸਹਾਇਤਾ ਨਾਲ ਸੂਬੇ ਵਿੱਚ ਕਈ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਯੂਨਿਟ, ਸਟੋਰੇਜ ਸਟਰੱਕਚਰ, ਕੋਲਡ ਸਟੋਰ ਆਦਿ ਸਥਾਪਿਤ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਿੱਚ ਇਸ ਸਕੀਮ ਲਈ ਨੋਡਲ ਏਜੰਸੀ ਹੈ, ਜਿਸ ਨੇ ਇਸ ਸਕੀਮ ਦੇ ਸੁਚਾਰੂ ਲਾਗੂਕਰਨ ਲਈ ਇੱਕ ਸਮਰਪਿਤ ਪ੍ਰਾਜੈਕਟ ਨਿਗਰਾਨ ਯੂਨਿਟ ਸਥਾਪਤ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਦੇਸ਼ ਵਿੱਚ ਇਸ ਸਕੀਮ ਤਹਿਤ ਵਿੱਤੀ ਸਹੂਲਤ ਲਈ ਕੁੱਲ 1 ਲੱਖ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸ ਵਿੱਚੋਂ ਪੰਜਾਬ ਲਈ 4713 ਕਰੋੜ ਰੁਪਏ ਰੱਖੇ ਗਏ ਹਨ।
ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਯੋਗ ਗਤੀਵਿਧੀਆਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ ‘ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ ਜਦਕਿ ਵਿਆਜ ਦਰ ਦੀ ਹੱਦ 9 ਫ਼ੀਸਦੀ ਮਿੱਥੀ ਗਈ ਹੈ ਅਤੇ ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੇ ਲਾਭਾਂ ਨੂੰ ਵੱਖ-ਵੱਖ ਸਬਸਿਡੀਆਂ ਨਾਲ ਜੋੜਿਆ ਜਾ ਸਕਦਾ ਹੈ ਅਤੇ ਹਰੇਕ ਲਾਭਪਾਤਰੀ 25 ਪ੍ਰਾਜੈਕਟ ਸਥਾਪਤ ਕਰ ਸਕਦਾ ਹੈ।CHETAN SINGH JAURAMAJRA
ਸ. ਜੌੜਾਮਾਜਰਾ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰਾਂ ਨੂੰ ਹੋਰ ਉਚਾਈਆਂ ਵੱਲ ਲਿਜਾਣ ਲਈ ਸੂਬੇ ਦੇ ਕਿਸਾਨਾਂ ਅਤੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਅਤੇ ਸਮਰਪਣ ਭਾਵਨਾ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਪਹਿਲਕਦਮੀਆਂ ਅਤੇ ਸਕੀਮਾਂ ਰਾਹੀਂ ਕਿਸਾਨਾਂ ਨੂੰ ਸਮਰੱਥ ਬਣਾ ਕੇ ਸੂਬੇ ਵਿੱਚ ਖੇਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।CHETAN SINGH JAURAMAJRA
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
ਚੰਡੀਗੜ੍ਹ, 3 ਅਗਸਤ:
CHETAN SINGH JAURAMAJRA ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਇਸ ਪੋਰਟਲ ਨੂੰ ਐਨ.ਆਈ.ਸੀ. ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ।
ਪੋਰਟਲ ਨੂੰ ਲਾਂਚ ਕਰਨ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਤੇ ਐਨ.ਆਈ.ਸੀ. ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬੇ ਵਿੱਚ ਪੱਤਰਕਾਰੀ ਲਈ ਅਨੁਕੂਲ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੈਸ ਨੂੰ ਆਜ਼ਾਦਾਨਾ ਮਾਹੌਲ ਦੇਣ ਅਤੇ ਨਿਰਪੱਖ ਤੇ ਜ਼ਿੰਮੇਵਾਰ ਪ੍ਰੈਸ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ਤਾ ਦੀ ਨੀਤੀ ਨੂੰ ਪੱਤਰਕਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਵਿੱਚ ਵੀ ਲਾਗੂ ਕਰਨ ਦੀ ਦਿਸ਼ਾ ਵਿੱਚ ਇਹ ਕਦਮ ਪੁੱਟਿਆ ਗਿਆ ਹੈ ਤਾਂ ਜੋ ਪੱਤਰਕਾਰਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਸੇਵਾਵਾਂ ਹਾਸਲ ਕਰਨ ਸਮੇਂ ਪਾਰਦਰਸ਼ਤਾ, ਜਵਾਬਦੇਹੀ ਅਤੇ ਪਹੁੰਚ ਨੂੰ ਆਸਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪੋਰਟਲ ਸੁਚਾਰੂ ਢੰਗ ਨਾਲ ਤਕਨਾਲੋਜੀ ਦੇ ਇਸਤੇਮਾਲ ਜ਼ਰੀਏ ਪੱਤਰਕਾਰਾਂ ਨੂੰ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸਰਲ ਬਣਾਉਣ ਤੋਂ ਇਲਾਵਾ ਯਕੀਨੀ ਬਣਾਏਗਾ ਕਿ ਪੱਤਰਕਾਰਾਂ ਨੂੰ ਕੋਈ ਗ਼ੈਰ-ਜ਼ਰੂਰੀ ਪ੍ਰਸ਼ਾਸਕੀ ਅੜਚਣ ਨਾ ਆਵੇ ਅਤੇ ਉਹ ਪੂਰੀ ਤਰ੍ਹਾਂ ਸੁਤੰਤਰ ਹੋ ਕੇ ਆਪਣੇ ਕੰਮ ‘ਤੇ ਧਿਆਨ ਕੇਂਦਰਿਤ ਕਰ ਸਕਣ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਅਤਿ-ਆਧੁਨਿਕ ਪੋਰਟਲ ਦੀ ਸ਼ੁਰੂਆਤ ਨਾਲ ਮਾਨਤਾ ਪ੍ਰਾਪਤ ਕਰਨ ਦੇ ਇਛੁੱਕ ਪੱਤਰਕਾਰ ਵਧੇਰੇ ਸੁਖਾਲੇ ਢੰਗ ਨਾਲ ਆਪਣੀ ਅਰਜ਼ੀ ਦੇ ਸਕਣਗੇ ਅਤੇ ਨਾਲ ਹੀ ਇਸ ਪਲੇਟਫਾਰਮ ਰਾਹੀਂ ਉਹ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਂਦੇ ਹੋਏ ਆਪਣੇ ਵੇਰਵਿਆਂ ਦੀ ਪੁਸ਼ਟੀ ਕਰ ਸਕਣਗੇ ਜਿਸ ਸਦਕਾ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਉਹ ਮਾਨਤਾ ਪ੍ਰਾਪਤ ਕਰ ਸਕਣਗੇ।
READ ALSO : ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ
ਇਸ ਮੌਕੇ ਓ.ਐਸ.ਡੀ./ਮੁੱਖ ਮੰਤਰੀ ਮੀਡੀਆ ਪੰਜਾਬ ਸ੍ਰੀ ਆਦਿਲ ਆਜ਼ਮੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਪੱਤਰਕਾਰਾਂ ਨਾਲ ਸਬੰਧਤ ਸਾਰੇ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਜਿਸ ਦੇ ਸਿੱਟੇ ਵਜੋਂ ਪੱਤਰਕਾਰਾਂ ਲਈ ਅੱਜ ਇਹ ਨਵਾਂ ਪ੍ਰਾਜੈਕਟ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਦੀ ਸਰਕਾਰ ਦਾ ਇਹ ਉਪਰਾਲਾ ਪੱਤਰਕਾਰਾਂ ਲਈ ਮੀਲ ਪੱਥਰ ਸਾਬਤ ਹੋਵੇਗਾ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਹ ਆਨਲਾਈਨ ਐਕਰੀਡੇਸ਼ਨ ਪਲੇਟਫਾਰਮ ਪੱਤਰਕਾਰਾਂ ਨੂੰ ਮਾਨਤਾ ਲੈਣ ਸਬੰਧੀ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਾਉਣ ਦੀ ਸਹੂਲਤ ਪ੍ਰਦਾਨ ਕਰੇਗਾ ਜਿਸ ਨਾਲ ਮਾਨਤਾ ਲੈਣ ਸਬੰਧੀ ਲੰਮੀ ਕਾਗ਼ਜ਼ੀ ਕਾਰਵਾਈ ਅਤੇ ਦੇਰੀ ਦੀ ਪ੍ਰਕਿਰਿਆ ਹੁਣ ਬੀਤੇ ਦੀ ਗੱਲ ਹੋ ਜਾਵੇਗੀ। ਹੁਣ ਸਿਰਫ਼ ਕੁਝ ਕਲਿੱਕਾਂ ਨਾਲ ਪੱਤਰਕਾਰ, ਮਾਨਤਾ ਹਾਸਲ ਕਰਨ ਸਬੰਧੀ ਆਪਣੀ ਨਿੱਜੀ ਜਾਣਕਾਰੀ, ਮੀਡੀਆ ਅਦਾਰੇ ਦੇ ਵੇਰਵੇ ਅਤੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਸਕਣਗੇ।
ਸ. ਜੱਗੀ ਨੇ ਕਿਹਾ ਕਿ ਮਾਨਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਕਾਰਗਰ ਅਤੇ ਸੁਖਾਲਾ ਬਣਾਉਣ ਲਈ ਨਵੀਂ ਪ੍ਰਣਾਲੀ ਵਿੱਚ ਵੱਖ-ਵੱਖ ਵਿਸ਼ੇਸ਼ਤਾਵਾਂ ਸ਼ਾਮਲ ਹਨ ਜਿਵੇਂ ਕਿ ਇਸ ਪਲੇਟਫਾਰਮ ਜ਼ਰੀਏ ਪੱਤਰਕਾਰ ਆਪਣੇ ਕੰਮ ਕਰਨ ਵਾਲੀ ਥਾਂ (ਚਾਹੇ ਉਹ ਜ਼ਿਲ੍ਹਾ ਜਾਂ ਰਾਜ ਪੱਧਰ ‘ਤੇ ਹੋਵੇ) ਤੋਂ ਹੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ, ਗ਼ੈਰ-ਜ਼ਰੂਰੀ ਦਖ਼ਲਅੰਦਾਜ਼ੀ ਅਤੇ ਮਨਜ਼ੂਰੀ ਜਾਰੀ ਕਰਨ ‘ਚ ਲਗਦੇ ਸਮੇਂ ਨੂੰ ਘਟਾਉਣਾ ਹੈ।
ਵਿਭਾਗ ਦੇ ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੱਤਰਕਾਰਾਂ ਨੂੰ ਹੁਣ ਮਾਨਤਾ ਲੈਣ ਲਈ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਕਿਸੇ ਵੀ ਥਾਂ ਤੋਂ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੇ ਪੱਤਰਕਾਰਾਂ ਦੇ ਸਮੇਂ ਅਤੇ ਸਰੋਤਾਂ ਦੀ ਬੱਚਤ ਕਰੇਗੀ।CHETAN SINGH JAURAMAJRA
ਇਸ ਮੌਕੇ ਡਿਪਟੀ ਡਾਇਰੈਕਟਰ (ਪ੍ਰੈਸ) ਸ. ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀ ਗੁਰਮੀਤ ਸਿੰਘ ਖਹਿਰਾ, ਡੀ.ਡੀ.ਜੀ ਅਤੇ ਐਸ.ਆਈ.ਓ ਪੰਜਾਬ ਸ੍ਰੀ ਵਿਵੇਕ ਸ਼ਰਮਾ, ਸੀਨੀਅਰ ਡਾਇਰੈਕਟਰ ਅਤੇ ਏ.ਐਸ.ਆਈ.ਓ (ਡੀ) ਸ੍ਰੀਮਤੀ ਊਸ਼ਾ ਰਾਏ ਅਤੇ ਡਾਇਰੈਕਟਰ (ਆਈ.ਟੀ.) ਸ੍ਰੀ ਪੰਕਜ ਜੈਨ ਵੀ ਮੌਜੂਦ ਸਨ। CHETAN SINGH JAURAMAJRA
ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 3 ਅਗਸਤ:
CHETAN SINGH JAURAMAJRA  ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ।
ਅੱਜ ਇੱਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਾਇਜ਼ਾ ਲਿਆ ਗਿਆ ।
ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵੱਲੋਂ ਸਾਲ 2016 ਵਿੱਚ ਕੇਂਦਰ ਸਰਕਾਰ ਦੀ ਇੰਡੀਅਨ ਕੌਂਸਲ ਆਫ ਐਗਰੀਕਲਚਰ ਰੀਸਰਚ ਇੰਸਟੀਚਿਊਟ(ਆਈ.ਸੀ.ਏ.ਆਰ.) ਨੂੰ 100 ਏਕੜ ਜ਼ਮੀਨ ਅਟਾਰੀ ਨਜ਼ਦੀਕ ਅੰਮ੍ਰਿਤਸਰ ਵਿਖੇ ਅਤੇ 50 ਏਕੜ ਜ਼ਮੀਨ ਅਬੋਹਰ ਵਿਖੇ ਦਿੱਤੀ ਗਈ ਮੁਫ਼ਤ ਵਿੱਚ ਦਿੱਤੀ ਗਈ ਸੀ। ਪਰੰਤੂ  ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਸ ਜ਼ਮੀਨ ਤੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਦੀ ਸਥਾਪਨਾ ਸਬੰਧੀ ਆਈ.ਸੀ.ਏ.ਆਰ. ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਇਸ ਇੰਸਟੀਚਿਊਟ ਸਬੰਧੀ ਅੱਜ ਤੱਕ ਕੋਈ ਡਿਟੇਲਡ ਪਲਾਨ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਗਿਆ ਹੈ।
READ ALSO : ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ
ਬਾਗਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਇਸ ਮਾਮਲੇ ਦੇ ਜਲਦ ਨਿਪਟਾਰੇ ਲਈ ਕੇਂਦਰੀ ਬਾਗਬਾਨੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਉਹ ਮੀਟਿੰਗ ਕਰਨਗੇ ਤਾਂ ਜੋ ਇਸ ਅਤਿ ਜ਼ਰੂਰੀ ਮਾਮਲੇ ਦਾ ਜਲਦ ਨਿਪਟਾਰਾ ਹੋ ਸਕੇ ।
ਉਹਨਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਬਾਗਬਾਨੀ ਦੀ ਦ੍ਰਿਸ਼ਟੀ ਤੋਂ ਪੰਜਾਬ ਰਾਜ ਨਾਲ ਸਬੰਧਤ ਕੇਂਦਰ ਸਰਕਾਰ ਕੋਲ ਉਠਾਏ ਜਾਣ ਵਾਲੇ ਮਾਮਲਿਆਂ ਬਾਰੇ ਵੀ ਇੱਕ ਡੀਟੇਲਡ ਨੋਟ ਵੀ ਤਿਆਰ ਕਰਨ ਦੀ ਹਿਦਾਇਤ ਕੀਤੀ ਤਾਂ ਜੋ ਕੇਂਦਰੀ ਮੰਤਰੀ ਨਾਲ ਉਹਨਾਂ ਮਾਮਲਿਆਂ ਸਬੰਧੀ ਵੀ ਗੱਲਬਾਤ ਕੀਤੀ ਜਾ ਸਕੇ।CHETAN SINGH JAURAMAJRA
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਥਿੰਦ ਸਪੈਸ਼ਲ ਸੈਕਟਰੀ, ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ, ਅਮਿਤ ਤਲਵਾੜ ਆਈ.ਏ.ਐਸ., ਪੀ.ਏ.ਯੂ ਡੀਨ  ਡਾਕਟਰ ਐਮ.ਆਈ. ਐਸ ਗਿੱਲ ਅਤੇ  ਡਾਇਰੈਕਟਰ ਰਿਸਰਚ ਪੀ.ਏ.ਯੂ ਡਾਕਟਰ ਏ.ਐਸ.ਢੱਟ ਹਾਜ਼ਰ ਸਨ।CHETAN SINGH JAURAMAJRA
ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 2 ਅਗਸਤ:
Chetan Singh Jauramajra ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ ਕਿ ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ਵਿੱਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਏ.ਆਈ.ਐਫ ਸਕੀਮ ਲਈ ਸੂਬੇ ਦੀ ਨੋਡਲ ਏਜੰਸੀ ਹੈ, ਜੋ ਬਿਨੈਕਾਰਾਂ ਨੂੰ ਸਹਾਇਤਾ ਅਤੇ ਸੇਧ ਪ੍ਰਦਾਨ ਕਰਕੇ ਇਸ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।
READ ALSO:ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ
ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ 2481 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਲਈ ਅਪਲਾਈ ਕੀਤਾ ਹੈ ਜਿਸ ਵਿੱਚੋਂ ਹੁਣ ਤੱਕ 4745 ਯੋਗ ਪ੍ਰਾਜੈਕਟਾਂ ਲਈ 1395 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 980 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਯਕੀਨਨ ਕਿਸਾਨਾਂ ਅਤੇ ਉੱਦਮੀਆਂ ਨੂੰ ਆਪਣੀਆਂ ਖੇਤੀਬਾੜੀ ਸਬੰਧੀ ਪਹਿਲਕਦਮੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਅਤੇ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਸਹਾਈ ਸਿੱਧ ਹੋਵੇਗੀ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਕੀਮ ਦਾ ਪਸਾਰ ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ।
ਮੰਤਰੀ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਬੀਤੇ ਵਿੱਤੀ ਸਾਲ ਦੀਆਂ 3480 ਅਰਜ਼ੀਆਂ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਤੱਕ 7547 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਅਰਜ਼ੀਆਂ ਦੀ ਨਿਵੇਸ਼ ਰਾਸ਼ੀ 4038.08 ਕਰੋੜ ਬਣਦੀ ਸੀ, ਜੋ ਬੀਤੇ ਵਿੱਤੀ ਸਾਲ ਦੀ 2876.98 ਕਰੋੜ ਰਾਸ਼ੀ ਦੇ ਮੁਕਾਬਲੇ 40.36 ਫ਼ੀਸਦੀ ਵਾਧਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਤਿਮਾਹੀ ਦੌਰਾਨ 3837 ਯੋਗ ਪ੍ਰਾਜੈਕਟਾਂ ਲਈ 1113.46 ਕਰੋੜ ਦੀ ਰਾਸ਼ੀ 30 ਜੂਨ ਤੱਕ ਮਨਜ਼ੂਰ ਕੀਤੀ ਗਈ।Chetan Singh Jauramajra
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਸਬੰਧੀ ਵਿਭਾਗ ਵੱਲੋਂ ਸੂਬੇ ਵਿੱਚ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ਵਿਚ ਵਿਸ਼ੇਸ਼ ਪ੍ਰਚਾਰ ਮੁਹਿੰਮ ਅਰੰਭੀ ਗਈ ਹੈ। ਇਸ ਸਕੀਮ ਤਹਿਤ ਕਿਸਾਨ ਸਮੂਹਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਸਮੂਹਾਂ ਨੂੰ ਜੋੜਿਆ ਜਾ ਰਿਹਾ ਹੈ ਅਤੇ ਸਾਂਝੀ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। Chetan Singh Jauramajra
ਹਰਿਆਣਾ ਵੱਲੋਂ ਸਮਾਂ ਰਹਿੰਦਿਆਂ ਹਾਂਸੀ-ਬੁਟਾਣਾ ਨਹਿਰ ਹੇਠਲੇ ਸਾਇਫਨਾਂ ਦੀ ਸਫ਼ਾਈ ਕਰਵਾਈ ਜਾਂਦੀ ਤਾਂ ਸਾਡੇ ਪਾਸੇ ਹੜ੍ਹਾਂ ਦੇ ਹਾਲਾਤ ਨਾ ਬਣਦੇ: ਜੌੜਾਮਾਜਰਾ
ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ/ਪਟਿਆਲਾ, 12 ਜੁਲਾਈ:
FLOOD IN PUNJAB ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਕਰਕੇ ਡਾਫ਼ ਲੱਗੀ ਹੈ ਜਿਸ ਨਾਲ ਪੰਜਾਬ ਵਾਲੇ ਇਲਾਕੇ ਦੇ ਪਿੰਡ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।
ਕੈਬਨਿਟ ਮੰਤਰੀ ਨੇ ਵੱਖ-ਵੱਖ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਚਾਹੀਦਾ ਸੀ ਕਿ ਸਾਈਫ਼ਨਾਂ ਦੀ ਅਗਾਊਂ ਸਫ਼ਾਈ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਜੇ ਸਾਈਫ਼ਨ ਦੀ ਸਫ਼ਾਈ ਹੋਈ ਹੁੰਦੀ ਤਾਂ ਇਹ ਨੌਬਤ ਨਾ ਆਉਂਦੀ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਕੈਥਲ ਦੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। FLOOD IN PUNJAB
ਉਨ੍ਹਾਂ ਸਮਾਣਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਉਰਾ, ਕਮਾਸਪੁਰ, ਧਨੌਰੀ, ਨਵਾਂ ਗਾਉਂ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਇੱਥੇ ਲੋੜੀਂਦੀਆਂ ਕਿਸ਼ਤੀਆਂ ਤੇ ਹੋਰ ਰਾਹਤ ਸਮੱਗਰੀ ਭਿਜਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਆਮਦ ਕਰਕੇ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਪੀਲ ’ਤੇ ਜ਼ਰੂਰ ਅਮਲ ਕਰਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਠਹਿਰਾਅ ਦੇ ਪਬ੍ਰੰਧ ਕੀਤੇ ਗਏ ਹਨ ਤੇ ਹੋਰ ਵੀ ਲੋੜੀਂਦੀ ਰਾਹਤ ਸਮੱਗਰੀ ਪੁੱਜਦੀ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਅਤੇ ਉਹ ਆਪ ਖ਼ੁਦ ਸੰਕਟ ਦੀ ਇਸ ਘੜੀ ਵਿੱਚ ਆਪਣੇ ਹਲਕੇ ਦੇ ਪਾਣੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ 50 ਤੋਂ ਵਧੇਰੇ ਪਿੰਡਾਂ ਦਾ ਨਿਰੰਤਰ ਦੌਰਾ ਕਰ ਰਹੇ ਹਨ ਅਤੇ ਪਿੰਡ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਰਸਾਤ ਕਰਕੇ ਰੋਪੜ ਤੋਂ ਇਲਾਵਾ, ਡੇਰਾ ਬੱਸੀ, ਰਾਜਪੁਰਾ, ਘਨੌਰ, ਸਨੌਰ, ਸਮਾਣਾ, ਸ਼ੁਤਰਾਣਾ, ਨਾਭਾ ਸਮੇਤ ਸੰਗਰੂਰ ਵਿੱਚੋਂ ਲੰਘਦੇ ਘੱਗਰ ਤੇ ਹੋਰ ਨਦੀਆਂ ਵਿਚ ਆਏ ਬੇਹਿਸਾਬੇ ਪਾਣੀ ਨੇ ਬਹੁਤ ਭਾਰੀ ਨੁਕਸਾਨ ਕੀਤਾ ਹੈ।
ਇਸ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਤੇ ਅਮਰਦੀਪ ਸਿੰਘ ਸੋਨੂੰ ਥਿੰਦ, ਮਨਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। FLOOD IN PUNJAB
ਫੋਟੋ ਕੈਪਸ਼ਨ: ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਹਲਕਾ ਸਮਾਣਾ ਦੇ ਪਾਣੀ ਤੋਂ ਪ੍ਰਭਾਵਤ ਪਿੰਡਾਂ ਦੇ ਵਸਨੀਕਾਂ ਨੂੰ ਮਿਲਦੇ ਹੋਏ।
ਚੰਡੀਗੜ੍ਹ, 7 ਜੁਲਾਈ:
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਵਿਖੇ ਤੈਨਾਤ ਡਰਾਈਵਰ ਪ੍ਰਭਜੋਤ ਸਿੰਘ ਦੀ ਸੜਕ ਹਾਦਸੇ ‘ਚ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਭਜੋਤ ਸਿੰਘ (41) ਅੱਜ ਸਵੇਰੇ ਕਰੀਬ 7 ਵਜੇ ਦਫ਼ਤਰ ਆਉਂਦਿਆਂ ਉਸ ਸਮੇਂ ਵਾਹਨ ਦੀ ਲਪੇਟ ਵਿੱਚ ਆ ਗਿਆ, ਜਦੋਂ ਉਹ ਸਾਹਨੇਵਾਲ ਨੇੜੇ ਜੀ.ਟੀ. ਰੋਡ ‘ਤੇ ਆਪਣੀ ਗੱਡੀ ਠੀਕ ਕਰ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਮ੍ਰਿਤਕ ਐਲਾਨ ਦਿੱਤਾ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਅਸਹਿ ਅਤੇ ਅਕਹਿ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਜੋਤ ਸਿੰਘ ਵਿਭਾਗ ਦਾ ਇੱਕ ਸਮਰਪਿਤ ਕਰਮਚਾਰੀ ਸੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਨਿੱਜੀ ਤੌਰ ‘ਤੇ ਪਰਿਵਾਰ ਨਾਲ ਖੜ੍ਹੇ ਹਨ।
ਪ੍ਰਭਜੋਤ ਸਿੰਘ ਆਪਣੇ ਪਿੱਛੇ ਮਾਤਾ, ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।
ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ
ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ
ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ
ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ
ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਇਤਿਹਾਸਕ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 16 ਮਈ:
ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ।
ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ।
ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ।
ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ।
ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ ‘ਤੇ ਪੈਸੇ ਦੀ ਬੱਚਤ ਵੀ ਹੋਈ ਹੈ।।
ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ।