JIMPA - Nirpakh Post

ਵਿਧਾਇਕ ਜਿੰਪਾ ਨੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ
ਹੁਸ਼ਿਆਰਪੁਰ, 26 ਮਈ :
ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੁਸ਼ਿਆਰਪੁਰ ਵਿਖੇ ਅੱਜ ਅਧਿਆਤਮਿਕ ਪ੍ਰਮੁੱਖ ਸਵਾਮੀ ਉਦਯਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬ੍ਰਹਮਲੀਨ ਸਵਾਮੀ ਵਸੰਤਗਿਰੀ ਜੀ ਮਹਾਰਾਜ ਦੇ ਪਰਮ ਸ਼ਿਸ਼ ਸਵਾਮੀ ਉਦਯਗਿਰੀ ਜੀ ਆਪਣੇ ਗੁਰੂਦੇਵ ਵੱਲੋਂ ਦਰਸਾਏ ਗਏ ਆਧਿਆਤਮਿਕ ਮਾਰਗ 'ਤੇ ਤੁਰ ਕੇ ਮਨੁੱਖਤਾ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਦਯਗਿਰੀ ਜੀ ਵਿਸ਼ਵ ਸ਼ਾਂਤੀ, ਸਾਰਵਭੌਮ ਭਲਾਈ ਅਤੇ ਰਾਸ਼ਟਰ ਹਿੱਤ ਲਈ ਕਈ ਯੱਗ ਕਰ ਚੁੱਕੇ ਹਨ।
ਉਨ੍ਹਾਂ ਭਗਤਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਕਰਤੱਵ ਹੈ ਕਿ ਮਹਾਰਾਜ ਦੁਆਰਾ 1101 ਕੁੰਡ ਬਣਾ ਕੇ ਵਿਦਵਾਨਾਂ ਅਤੇ ਭਗਤਜਨਾਂ ਦੁਆਰਾ ਕੀਤੇ ਜਾਣ ਵਾਲੇ ਰੁਦ੍ਰਕੋਟੀ ਮਹਾਯੱਗ ਦਾ ਜੋ ਸੰਕਲਪ ਲਿਆ ਗਿਆ ਹੈ, ਉਸ ਯੱਗ ਵਿਚ ਅਸੀਂ ਆਪਣੀ ਤਨ, ਮਨ ਅਤੇ ਧਨ ਨਾਲ ਸਹਿਯੋਗ ਕਰੀਏ ਅਤੇ ਭਾਗ ਲਈਏ।
ਉਨ੍ਹਾਂ ਕਿਹਾ ਕਿ ਵੈਦਿਕ ਕਾਲ ਤੋਂ ਹੀ ਹੋਮ-ਹਵਨ ਰਾਹੀਂ ਹੀ ਸਾਰਵਭੌਮ ਭਲਾਈ ਅਤੇ ਪ੍ਰਾਪਤੀ ਹੁੰਦੀ ਆਈ ਹੈ।
ਉਨ੍ਹਾਂ ਕਿਹਾ ਕਿ ਵਿਗਿਆਨ ਵੀ ਇਹ ਸਾਬਤ ਕਰ ਚੁੱਕਾ ਹੈ ਕਿ ਹਵਨ ਕਰਨ ਨਾਲ ਵਾਤਾਵਰਣ ਸ਼ੁੱਧ ਹੁੰਦਾ ਹੈ, ਜੋ ਕਿ ਅੱਜ ਦੇ ਗਲੋਬਲ ਵਾਰਮਿੰਗ ਦੇ ਸਮੇਂ ਵਿਚ ਬਹੁਤ ਹੀ ਲਾਜ਼ਮੀ ਹੈ।
ਇਸ ਮੌਕੇ ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਟਰੱਸਟ ਦੇ ਜਨਰਲ ਸਕੱਤਰ ਅਨੁਰਾਗ ਸੂਦ ਨੇ ਕਿਹਾ ਕਿ ਅੱਜ ਪੂਰੇ ਸੰਸਾਰ ਵਿਚ ਜੰਗਾਂ ਦੇ ਜੋ ਹਾਲਾਤ ਬਣੇ ਹੋਏ ਹਨ ਅਤੇ ਹਰ ਥਾਂ ਅਸ਼ਾਂਤੀ ਛਾਈ ਹੋਈ ਹੈ, ਉਨ੍ਹਾਂ ਹਾਲਾਤ ਤੋਂ ਬਚਣ ਲਈ ਹੀ ਸਵਾਮੀ ਉਦਯਗੀਰੀ ਜੀ ਵੇਦਾਂ ਵਿਚ ਦਰਸਾਏ ਯੱਗ –ਹਵਨ–ਅਨੁਸ਼ਠਾਨ, ਪਰਮਾਰਥ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ਨੂੰ ਅਪਣਾਉਣ ਦਾ ਸੰਦੇਸ਼ ਦੇ ਰਹੇ ਹਨ।
ਇਸੇ ਕਾਰਨ ਉਹ 19 ਫਰਵਰੀ 2026 ਨੂੰ ਰੁਦ੍ਰਕੋਟੀ ਮਹਾ ਯੱਗ ਕਰਨ ਜਾ ਰਹੇ ਹਨ।
ਯੱਗ ਲਈ ਭੂਮੀ ਦੀ ਚੋਣ ਅਤੇ ਭੂਮੀ ਪੂਜਨ ਤੋਂ ਬਾਅਦ ਯੱਗ ਦੀ ਤਿਆਰੀਆਂ ਅਤੇ ਯੱਗ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਕੌਂਸਲਰ ਸੁਰਿੰਦਰ ਸਿੱਧੂ, ਪ੍ਰਿੰਸੀਪਲ ਆਰਤੀ ਮਹਿਤਾ, ਡਾ. ਹਰਸ਼ਵਿੰਦਰ ਸਿੰਘ ਪਠਾਣੀਆ, ਰਾਜਨ ਸੈਣੀ, ਮਨੀਸ਼ ਤਲਵਾਰ, ਦੀਪਿਕਾ ਪਲਾਹਾ, ਅਮਨਦੀਪ, ਅਵਤਾਰ ਸਿੰਘ, ਪ੍ਰਦੀਪ ਸਿੰਘ, ਸੰਸਾਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਭਗਤਜਨ ਮੌਜੂਦ ਸਨ।

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ
Jimpa honors 24 Gram Panchayats

ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੇ ਵਿਵਹਾਰ ਵਿੱਚ ਬਦਲਾਅ ਲਿਆਵਾਂਗੇ: ਜਿੰਪਾ

23 ਸਫਾਈ ਸੇਵਕਾਂ ਅਤੇ 23 ਸਕੂਲਾਂ ਨੂੰ ਵੀ ‘ਸਵੱਛ ਭਾਰਤ ਦਿਵਸ’ ਮੌਕੇ ਕੀਤਾ ਸਨਮਾਨਿਤ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 7 ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਦਿੱਤਾ ਸਨਮਾਨ

ਚੰਡੀਗੜ੍ਹ, 2 ਅਕਤੂਬਰ:

ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ ਸਫਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅੱਜ ‘ਸਵੱਛ ਭਾਰਤ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸਥਾਨਕ ਮਿਊਂਸੀਪਲ ਭਵਨ, ਸੈਕਟਰ 35 ਵਿਚ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਸਾਫ-ਸਫਾਈ ਰੱਖਣ, ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਪਿੰਡਾਂ ਦੇ 23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਦਾ ਐਵਾਰਡ ਦਿੱਤਾ ਗਿਆ।

ਜਿੰਪਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ-ਸੁਥਰਾ ਬਣਾਉਣ ਲਈ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ ਹੈ ਅਤੇ ਇਸ ਕੰਮ ਨੂੰ ਪੂਰੀ ਸੁਹਿਰਦਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ-ਸਫਾਈ ਰੱਖਣਾ ਸਿਰਫ ਸਫਾਈ ਸੇਵਕਾਂ ਦਾ ਕੰਮ ਨਹੀਂ ਬਲਕਿ ਸਾਨੂੰ ਸਾਰਿਆਂ ਨੂੰ ਇਸ ਮਕਸਦ ਲਈ ਪਹਿਲ ਕਰਨੀ ਚਾਹੀਦੀ ਹੈ ਤੇ ਖੁਦ ਅੱਗੇ ਆ ਕੇ ਸੂਬੇ ਨੂੰ ਕੂੜਾ ਮੁਕਤ ਰੱਖਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਆਪਣੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਖਤ ਮਿਹਨਤ ਕਰ ਰਹੇ ਹਾਂ ਅਤੇ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਦੀ ਖੂਬਸੂਰਤੀ ‘ਤੇ ਕੋਈ ਦਾਗ ਨਾ ਲਾਈਏ। ਉਨ੍ਹਾਂ ਇਸ ਮਕਸਦ ਲਈ ਸਾਰੇ ਸਫਾਈ ਸੇਵਕਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਸਫਾਈ ਸੇਵਕਾਂ ਦੇ ਮਾਣ-ਸਤਿਕਾਰ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਜਿੰਪਾ ਨੇ ਕਿਹਾ ਕਿ ਰਾਜ ਪੱਧਰੀ ਸਨਮਾਨ ਹਾਸਲ ਕਰਨ ਵਾਲੀਆਂ ਪੰਚਾਇਤਾਂ, ਸਕੂਲ ਅਤੇ ਸਫਾਈ ਸੇਵਕ ਹੋਰਨਾਂ ਨੂੰ ਵੀ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਨੂੰ ਮੁੜ ਅੱਵਲ ਨੰਬਰ ਦਾ ਸੂਬਾ ਬਣਾਇਆ ਜਾ ਸਕੇ।

ਇਸ ਮੌਕੇ ਜਿੰਪਾ ਨੇ ਇਹ ਵੀ ਸੁਝਾਅ ਦਿੱਤਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪੇਂਡੂ ਖੇਤਰਾਂ ਵਿੱਚ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼.), ਯੂਥ ਕਲੱਬਾਂ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਲਾਮਬੰਦ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਸਵੱਛਤਾ ਲਈ ਪ੍ਰੇਰਿਤ ਕਰਕੇ ਉਹਨਾਂ ਦੇ ਵਿਵਹਾਰ ਵਿੱਚ ਬਦਲਾਅ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ 15 ਸਤੰਬਰ ਤੋਂ 2 ਅਕਤੂਬਰ, 2023 ਤੱਕ ‘ਕੂੜਾ ਮੁਕਤ ਭਾਰਤ’ ਵਿਸ਼ੇ ਨਾਲ ਸਬੰਧਤ ਰਾਜ-ਪੱਧਰੀ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ ਗਈ ਸੀ। ਇਹ ਮੁਹਿੰਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜਲ ਸ਼ਕਤੀ ਮੰਤਰਾਲੇ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੀ ਇੱਕ ਸਾਂਝੀ ਪਹਿਲ ਸੀ। Jimpa honors 24 Gram Panchayats

ਸਮਾਗਮ ਵਿਚ ਵਿਭਾਗ ਦੇ ਸਾਬਕਾ ਮੁਖੀ ਮੁਹੰਮਦ ਇਸ਼ਫਾਕ (ਸੇਵਾਮੁਕਤ), ਚੀਫ ਇੰਜੀਨੀਅਰ ਜੇ.ਜੇ. ਗੋਇਲ, ਜਸਵਿੰਦਰ ਸਿੰਘ ਚਾਹਲ, ਰਾਜੇਸ਼ ਖੋਸਲਾ ਅਤੇ ਜਸਬੀਰ ਸਿੰਘ, ਡਾਇਰੈਕਟਰ ਸੈਨੀਟੇਸ਼ਨ ਮੈਡਮ ਨਵੀਨ ਵਰਮਾ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਸਨਮਾਨ ਹਾਸਲ ਕਰਨ ਵਾਲੀਆਂ ਪੰਚਾਇਤਾਂ/ਪਿੰਡ, ਸਕੂਲ ਅਤੇ ਸਫਾਈ ਸੇਵਕ:

‘ਉੱਤਮ ਪਿੰਡ’ ਐਵਾਰਡ —–
ਸਮਾਗਮ ਦੌਰਾਨ ਜਿਨ੍ਹਾਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਐਵਾਰਡ ਦਿੱਤਾ ਗਿਆ ਉਨ੍ਹਾਂ ਵਿਚ ਧਰਦਿਓ (ਜ਼ਿਲ੍ਹਾ ਅੰਮ੍ਰਿਤਸਰ), ਭੈਣੀ ਮਹਿਰਾਜ (ਬਰਨਾਲਾ), ਭੋਡੀਪੁਰਾ (ਬਠਿੰਡਾ), ਲੰਭਵਾਲੀ (ਫਰੀਦਕੋਟ), ਬਾਠਾਂ ਖੁਰਦ (ਫਤਹਿਗੜ੍ਹ ਸਾਹਿਬ), ਪੰਨੀਵਾਲਾ ਮਾਹਲਾ (ਫਾਜ਼ਿਲਕਾ), ਮਣਕਿਆ ਵਾਲਾ (ਫਿਰੋਜ਼ਪੁਰ), ਧਮਰਾਈ (ਗੁਰਦਾਸਪੁਰ), ਨਾਰੂ ਨੰਗਲ ਕਿਲਾ (ਹੁਸ਼ਿਆਰਪੁਰ), ਰੁੜਕਾਂ ਕਲਾਂ (ਜਲੰਧਰ), ਮਾਣਕ (ਕਪੂਰਥਲਾ), ਚਹਿਲਾਂ (ਲੁਧਿਆਣਾ), ਮਾਣਕ ਹੇੜੀ (ਮਾਲੇਰਕੋਟਲਾ), ਮਾਨਬੀਬੜੀਆਂ (ਮਾਨਸਾ), ਪੱਤੋ ਜਵਾਹਰ ਸਿੰਘ ਵਾਲਾ (ਮੋਗਾ), ਭੂੰਦੜ (ਸ੍ਰੀ ਮੁਕਤਸਰ ਸਾਹਿਬ), ਮੋਹੀ ਕਲਾਂ (ਪਟਿਆਲਾ), ਮਨਵਾਲ (ਪਠਾਨਕੋਟ), ਦਤਾਰਪੁਰ (ਰੂਪਨਗਰ), ਘਰਾਚੋਂ (ਸੰਗਰੂਰ), ਭੱਦਲਵਡ (ਸੰਗਰੂਰ), ਮਾਜਰੀ (ਐਸ.ਏ.ਐਸ. ਨਗਰ), ਮਾਹਲ ਖੁਰਦ (ਐਸ.ਬੀ.ਐਸ. ਨਗਰ) ਅਤੇ ਰਾਮ ਸਿੰਘ ਵਾਲਾ (ਤਰਨ ਤਾਰਨ) ਸ਼ਾਮਲ ਹਨ।

‘ਉੱਤਮ ਸਫਾਈ ਸੇਵਕ’ ਐਵਾਰਡ —–
ਇਸ ਤੋਂ ਇਲਾਵਾ ਜਿਹੜੇ 23 ‘ਉੱਤਮ ਸਫਾਈ ਸੇਵਕ’ ਐਵਾਰਡ ਦਿੱਤੇ ਗਏ ਹਨ ਉਨ੍ਹਾਂ ਵਿਚ ਕੁਲਵੰਤ ਸਿੰਘ (ਧਰਦਿਓ, ਰਈਆ), ਮੰਗੂ ਰਾਮ (ਭੋਤਨਾ, ਸ਼ਹਿਣਾ), ਗੁਰਮੀਤ ਸਿੰਘ (ਭੋਡੀਪੁਰਾ, ਭਗਤਾ ਭਾਈ ਕਾ), ਜਸਵਿੰਦਰ ਸਿੰਘ (ਮੁਮਾਰਾ, ਫਰੀਦਕੋਟ), ਸਤੀਸ਼ ਕੁਮਾਰ (ਭਾਮੀਆਂ, ਖਮਾਣੋਂ), ਸੁਨੀਲ ਕੁਮਾਰ (ਪੰਜ ਕੋਸੀ, ਖੂਈਆਂ ਸਰਵਰ), ਹਰਚਰਨ ਸਿੰਘ (ਕਸੋਆਣਾ, ਜ਼ੀਰਾ), ਲਖਵਿੰਦਰ ਸਿੰਘ (ਪੇਰੋਸ਼ਾਹ, ਸ੍ਰੀ ਹਰਗੋਬਿੰਦਪੁਰ), ਕੁਲਵਿੰਦਰ ਕੌਰ (ਬਿਲਸਾਪੁਰ, ਹੁਸ਼ਿਆਰਪੁਰ), ਬਸਤਿੰਦਰ ਸਿੰਘ (ਲਿੱਧਰਾਂ, ਜਲੰਧਰ ਪੱਛਮੀ), ਮੇਜਰ ਸਿੰਘ (ਸਿੱਧਵਾਂ, ਕਪੂਰਥਲਾ), ਸੁਮਿੱਤਰਾ (ਠੱਕਰਵਾਲ, ਲੁਧਿਆਣਾ-1), ਰਾਮਾਂ (ਮਾਣਕਹੇੜੀ, ਮਾਲੇਰਕੋਟਲਾ), ਸੱਤਿਆ ਪ੍ਰਕਾਸ਼ (ਦਾਤੇਵਾਸ, ਬੁਢਲਾਡਾ), ਕਰਮ ਚੰਦ (ਚੋਟੀਆਂ ਖੁਰਦ, ਮੋਗਾ-2), ਸੰਦੀਪ ਸਿੰਘ (ਕਿੱਲਿਆ ਵਾਲੀ, ਲੰਬੀ), ਗੋਪਾਲ ਵਰਮਾ (ਹਰਦਾਸਪੁਰ, ਪਟਿਆਲਾ ਦਿਹਾਤੀ), ਰਵਿੰਦਰ ਰਵਿਦਾਸ (ਮਨਵਾਲ, ਪਠਾਨਕੋਟ), ਚਰਨਜੀਤ ਸਿੰਘ (ਦਤਾਰਪੁਰ, ਮੋਰਿੰਡਾ), ਮੁਖਤਿਆਰ ਸਿੰਘ (ਮੋਜੋਵਾਲ, ਸੁਨਾਮ), ਅਕਾਸ਼ (ਮਦਨਹੇੜੀ, ਖਰੜ), ਸੁਖਵਿੰਦਰ ਰਾਮ (ਭਾਰਟਾ ਕਲਾਂ, ਐਸ.ਬੀ.ਐਸ. ਨਗਰ) ਅਤੇ ਰਾਮ ਲਾਲ (ਪੱਟੀ) ਦੇ ਨਾਂ ਸ਼ਾਮਲ ਹਨ।
‘ਉੱਤਮ ਸਕੂਲ’ ਐਵਾਰਡ —–
ਜਿਹੜੇ 23 ਸਰਕਾਰੀ ਸਕੂਲਾਂ ਨੂੰ ‘ਉੱਤਮ ਸਕੂਲ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਵਿਚ ਪਿੰਡ ਝੰਜੋਤੀ (ਅੰਮ੍ਰਿਤਸਰ), ਉੱਪਲੀ (ਬਰਨਾਲਾ), ਪੱਕਾਂ ਕਲਾਂ (ਬਠਿੰਡਾ), ਸੁੱਖਣਵਾਲਾ (ਫਰੀਦਕੋਟ), ਸਮਸ਼ਪੁਰ (ਫਤਹਿਗੜ੍ਹ ਸਾਹਿਬ), ਚਾਨਣ ਵਾਲਾ (ਫਾਜ਼ਿਲਕਾ), ਭਾਂਗਰ/ਸਤੀਏ ਵਾਲਾ (ਫਿਰੋਜ਼ਪੁਰ), ਕੋਟ ਧੰਦਲ (ਗੁਰਦਾਸਪੁਰ), ਨਾਰੂ ਨੰਗਲ ਖਾਸ (ਹੁਸ਼ਿਆਰਪੁਰ), ਜਮਸ਼ੇਰ (ਜਲੰਧਰ), ਸਿੱਧਵਾਂ (ਕਪੂਰਥਲਾ), ਐਤਿਆਣਾ (ਲੁਧਿਆਣਾ), ਬਾਗੜੀਆਂ (ਮਾਲੇਰਕੋਟਲਾ), ਝੁਨੀਰ (ਮਾਨਸਾ), ਬਿਲਾਸਪੁਰ (ਮੋਗਾ), ਉਦੇਕਰਨ (ਸ੍ਰੀ ਮੁਕਤਸਰ ਸਾਹਿਬ), ਕਲਿਆਣ (ਪਟਿਆਲਾ), ਬਧਾਨੀ (ਪਠਾਨਕੋਟ), ਝੱਲੀਆਂ ਕਲਾਂ (ਰੂਪਨਗਰ), ਤੋਲਾਵਾਲ (ਸੰਗਰੂਰ), ਮੋਲੀ ਬੈਦਵਾਨ (ਐਸ.ਏ.ਐਸ. ਨਗਰ), ਹਿਆਲਾ (ਐਸ.ਬੀ.ਐਸ. ਨਗਰ) ਅਤੇ ਖਡੂਰ ਸਾਹਿਬ (ਤਰਨ ਤਾਰਨ) ਦੇ ਨਾਂ ਸ਼ਾਮਲ ਹਨ।

ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ —–
ਇਸ ਮੌਕੇ ਵਿਭਾਗ ਦੇ 7 ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਚੰਗਾ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਐਕਸੀਅਨ ਸਰਬਜੀਤ ਸਿੰਘ, ਸਹਾਇਕ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਨਵਨੀਤ ਕੁਮਾਰ ਜਿੰਦਲ, ਜੇਈ ਰਾਜਿੰਦਰ ਸਿੰਘ, ਸਮੁਦਾਇਕ ਵਿਕਾਸ ਮਾਹਿਰ ਰਾਜੀਵ ਗਰਗ ਤੇ ਸੁਮਿਤਾ ਸੋਫਤ ਅਤੇ ਆਈਈਸੀ ਮਾਹਿਰ ਪੂਨਮ ਰਾਣੀ ਸ਼ਾਮਲ ਹਨ। Jimpa honors 24 Gram Panchayats

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
DISASTER MANAGEMENT MINISTER

ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ

– ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦੇਣ ਦੀ ਅਪੀਲ

ਚੰਡੀਗੜ੍ਹ, 31 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਸਨ ਕਿ ਵੱਖ-ਵੱਖ ਮਦਾਂ ਤਹਿਤ ਰਾਹਤ ਰਾਸ਼ੀ ਵਧਾਈ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ‘ਤੇ ਰਾਹਤ ਰਾਸ਼ੀ ਵੰਡਣ ਦਾ ਕਾਰਜ ਤੇਜ਼ ਕਰ ਦਿੱਤਾ ਹੈ।

ਜਿੰਪਾ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਸਬੰਧੀ ਹਾਲੇ ਮੁਕੰਮਲ ਰਿਪੋਰਟਾਂ ਪ੍ਰਾਪਤ ਨਹੀਂ ਹੋਈਆਂ ਪਰ ਜਿੱਥੋਂ-ਜਿੱਥੋਂ ਗਿਰਦਾਵਰੀ ਰਿਪੋਰਟ ਮਿਲ ਰਹੀ ਹੈ ਉਨ੍ਹਾਂ ਜ਼ਿਲ੍ਹਿਆਂ ‘ਚ ਰਾਹਤ ਰਾਸ਼ੀ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ 21 ਅਗਸਤ ਨੂੰ ਜਾਰੀ ਕੀਤੀ ਸੀ। ਇਸ ਰਾਸ਼ੀ ਵਿਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਦਾ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿਚ 68 ਲੋਕਾਂ ਦੀ ਜਾਨ ਗਈ ਸੀ ਜਿਨ੍ਹਾਂ ਵਿਚੋਂ 62 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਮਨੁੱਖ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 545 ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਮਿਲੀ ਸੀ ਜਿਨ੍ਹਾਂ ਵਿਚੋਂ 306 ਘਰਾਂ ਨੂੰ ਪ੍ਰਤੀ ਘਰ 1.20 ਲੱਖ ਰੁਪਏ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 3752 ਮਾਮੂਲੀ ਰੂਪ ਵਿਚ ਨੁਕਸਾਨੇ ਗਏ ਘਰਾਂ ਵਿਚੋਂ 2514 ਘਰਾਂ ਨੂੰ ਬਣਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। DISASTER MANAGEMENT MINISTER

ਇਹ ਵੀ ਪੜ੍ਹੋ: ਪੰਜਾਬ ਸਰਕਾਰ ਤੇ ਪਟਵਾਰੀ-ਕਾਨੂੰਨ ਆਹਮੋ-ਸਾਹਮਣੇ

ਜਿੰਪਾ ਨੇ ਦੱਸਿਆ ਕਿ ਪਸ਼ੂ ਧੰਨ ਦੇ ਨੁਕਸਾਨ ਦੀ ਪੂਰਤੀ ਲਈ ਵੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਰਹੀ ਹੈ। ਹੜ੍ਹਾਂ ਕਾਰਣ ਸੂਬੇ ਵਿਚ ਕੁੱਲ 155 ਮੱਝਾਂ-ਗਾਂਵਾਂ ਦੀ ਜਾਨ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 99 ਪਸ਼ੂਆਂ ਦਾ ਪ੍ਰਤੀ ਪਸ਼ੂ 37,500 ਰੁਪਏ ਦੇ ਹਿਸਾਬ ਨਾਲ ਮੁਆਵਜ਼ਾਂ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਧੰਦੇ ਵਿਚ 14821 ਜਾਨਵਰਾਂ ਵਿਚੋਂ 14520 ਦਾ ਬਣਦਾ ਮੁਆਵਜ਼ਾਂ ਦਿੱਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾਂ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵੀ ਨਿਰਦੇਸ਼ ਹਨ ਕਿ ਮੁਆਵਜ਼ਾਂ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਮੁਆਵਜ਼ਾਂ ਰਾਸ਼ੀ ਵੀ ਤੇਜ਼ੀ ਨਾਲ ਵੰਡ ਦਿੱਤੀ ਜਾਵੇਗੀ ਅਤੇ ਜੇਕਰ ਉਕਤ ਫੰਡਾਂ ਤੋਂ ਇਲਾਵਾ ਹੋਰ ਰਾਸ਼ੀ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦਿੱਤਾ ਜਾਵੇ। DISASTER MANAGEMENT MINISTER

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼
ਚੰਡੀਗੜ੍ਹ, 16 ਜੂਨ:

ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ‘ਤੇ ਛੱਪੜਾਂ ਵਿੱਚ ਜਾ ਰਹੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਕੁੱਲ 140.25 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਰਾਸ਼ੀ ਵਿੱਚੋਂ ਕਰੀਬ 103 ਕਰੋੜ ਰੁਪਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਰੀ ਕੀਤੇ ਹਨ। ਇਹ ਸਾਰੀ ਰਾਸ਼ੀ ਪੰਜਾਬ ਦੇ 2950 ਪਿੰਡਾਂ ਵਿਚ ਖਰਚ ਕੀਤੀ ਜਾਵੇਗੀ।Efforts accelerated

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਾਰੇ 23 ਜ਼ਿਲ੍ਹਿਆਂ ਦੇ 2950 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਸਾਫ-ਸਫਾਈ ਅਤੇ ਗੰਦੇ ਪਾਣੀ ਦਾ ਸਾਰਥਕ ਤਰੀਕੇ ਨਾਲ ਪ੍ਰਬੰਧਨ ਕੀਤਾ ਜਾ ਸਕੇ।Efforts accelerated

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ 288 ਪਿੰਡਾਂ ਨੂੰ 11.84 ਕਰੋੜ ਰੁਪਏ, ਬਰਨਾਲਾ ਦੇ 89 ਪਿੰਡਾਂ ਨੂੰ 8.66 ਕਰੋੜ ਰੁਪਏ, ਬਠਿੰਡਾ ਦੇ 226 ਪਿੰਡਾਂ ਨੂੰ 10.50 ਕਰੋੜ ਰੁਪਏ, ਫਰੀਦਕੋਟ ਦੇ 35 ਪਿੰਡਾਂ ਨੂੰ 5.28 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਦੇ 42 ਪਿੰਡਾਂ ਨੂੰ 1.27 ਕਰੋੜ ਰੁਪਏ ਦੀ ਰਾਸ਼ੀ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਦਿੱਤੀ ਗਈ ਹੈ।

ਇਸੇ ਤਰ੍ਹਾਂ ਫਾਜ਼ਿਲਕਾ ਦੇ 57 ਪਿੰਡਾਂ ਨੂੰ 6.49 ਕਰੋੜ ਰੁਪਏ, ਫਿਰੋਜ਼ਪੁਰ ਦੇ 44 ਪਿੰਡਾਂ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਦੇ 604 ਪਿੰਡਾਂ ਨੂੰ 10.32 ਕਰੋੜ ਰੁਪਏ, ਹੁਸ਼ਿਆਰਪੁਰ ਦੇ 89 ਪਿੰਡਾਂ ਨੂੰ 2.83 ਕਰੋੜ ਰੁਪਏ, ਜਲੰਧਰ ਦੇ 107 ਪਿੰਡਾਂ ਨੂੰ 3.80 ਕਰੋੜ ਰੁਪਏ, ਕਪੂਰਥਲਾ ਦੇ 73 ਪਿੰਡਾਂ ਨੂੰ 1.58 ਕਰੋੜ ਰੁਪਏ ਅਤੇ ਲੁਧਿਆਣਾ ਦੇ 196 ਪਿੰਡਾਂ ਨੂੰ 8.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਜਿੰਪਾ ਨੇ ਦੱਸਿਆ ਕਿ ਉੱਧਰ ਮਾਲੇਰਕੋਟਲਾ ਦੇ 78 ਪਿੰਡਾਂ ਨੂੰ 3.12 ਕਰੋੜ ਰੁਪਏ, ਮਾਨਸਾ ਦੇ 126 ਪਿੰਡਾਂ ਨੂੰ 9.97 ਕਰੋੜ ਰੁਪਏ, ਮੋਗਾ ਦੇ 99 ਪਿੰਡਾਂ ਨੂੰ 12.11 ਕਰੋੜ ਰੁਪਏ, ਮੋਹਾਲੀ ਦੇ 71 ਪਿੰਡਾਂ ਨੂੰ 2.20 ਕਰੋੜ ਰੁਪਏ, ਮੁਕਤਸਰ ਦੇ 40 ਪਿੰਡਾਂ ਨੂੰ 8.84 ਕਰੋੜ ਰੁਪਏ, ਨਵਾਂਸ਼ਹਿਰ ਦੇ 44 ਪਿੰਡਾਂ ਨੂੰ 75.63 ਲੱਖ ਰੁਪਏ, ਪਠਾਨਕੋਟ ਦੇ 75 ਪਿੰਡਾਂ ਨੂੰ 2.38 ਕਰੋੜ ਰੁਪਏ, ਪਟਿਆਲਾ ਦੇ 149 ਪਿੰਡਾਂ ਨੂੰ 4.44 ਕਰੋੜ ਰੁਪਏ, ਰੋਪੜ ਦੇ 81 ਪਿੰਡਾਂ ਨੂੰ 1.63 ਕਰੋੜ ਰੁਪਏ, ਸੰਗਰੂਰ ਦੇ 139 ਪਿੰਡਾਂ ਨੂੰ ਕਰੀਬ 9.59 ਕਰੋੜ ਰੁਪਏ ਅਤੇ ਤਰਨ ਤਾਰਨ ਦੇ 215 ਪਿੰਡਾਂ ਨੂੰ 12.71 ਕਰੋੜ ਰੁਪਏ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਦੇ ਨਾਲ-ਨਾਲ ਤਰਲ ਅਤੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਵੱਲ ਖਾਸ ਧਿਆਨ ਦੇ ਰਹੀ ਹੈ ਤਾਂ ਜੋ ਸੂਬੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਜਾ ਸਕੇ।Efforts accelerated

ਜਿੰਪਾ ਵੱਲੋਂ ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ
ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 06 ਜੂਨ

ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।

ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਯੂਨੀਅਨ ਦੇ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਤੇ ਕ੍ਰਮਵਾਰ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪਹਿਲਾਂ ਤੋਂ ਹੀ ਕਾਰਜ਼ਸ਼ੀਲ ਹੈ।

ਜਿਲ੍ਹਾ ਦਫਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਵਾਸਤੇ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ 29000 ਦੇ ਲਗਭਗ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ਤੇ ਖਾਲੀ ਪਈਆਂ ਆਸਾਮੀਆਂ ਦੀ ਭਰਤੀ ਵਾਸਤੇ ਪ੍ਰਕ੍ਰਿਆ ਨੂੰ ਹੋਰ ਤੇਜ ਕਰਨ ਲਈ ਕਿਹਾ।

ਪੁਨਰਗਠਨ ਦੌਰਾਨ ਖਤਮ ਹੋਈਆਂ ਅਸਾਮੀਆਂ ਬਹਾਲ ਕਰਨ ਅਤੇ ਕੁਝ ਹੋਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮੰਗ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੁਝ ਮਾਮਲੇ ਪਹਿਲਾਂ ਤੋਂ ਹੀ ਵਿੱਤ ਵਿਭਾਗ ਦੇ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ਕਿ ਹੋਰ ਲੋੜੀਂਦੀਆਂ ਅਸਾਮੀਆਂ ਦੀ ਬਹਾਲੀ ਜਾਂ ਨਵੀਂ ਰਚਨਾ ਬਾਰੇ ਵੀ ਤਜ਼ਵੀਜ ਜਲਦੀ ਹੀ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ। ਮਾਲ ਮੰਤਰੀ ਨੇ ਇੱਕ ਜਿਲ੍ਹੇ ਤੋਂ ਦੂਸਰੇ ਜਿਲ੍ਹੇ ਵਿੱਚ ਤਬਾਦਲੇ ਨਾਲ ਸਬੰਧਤ ਮਸਲਿਆਂ ਦਾ ਹੱਲ ਵੀ ਜਲਦੀ ਹੀ ਕਰਨ ਦਾ ਭਰੋਸਾ ਦਿੱਤਾ।

ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਤੇ ਮੁੜ ਵਸੇਬਾ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀ ਕੁਮਾਰ ਰਾਹੁਲ ਅਤੇ ਆਈ.ਜੀ.ਪੀ. (ਇੰਟੈਲੀਜੈਂਸ) ਸ. ਜਸਕਰਨ ਸਿੰਘ ਵੀ ਹਾਜਰ ਸਨ।

ਬਿਹਤਰ ਜਲ ਪ੍ਰਬੰਧਨ ਲਈ ਪੰਜਾਬ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗਾ: ਜਿੰਪਾ
ਪੰਜਾਬ ਵਿੱਚ ਪਾਣੀ ਅਤੇ ਗੰਦੇ ਪਾਣੀ ਦੀਆਂ ਚੁਣੌਤੀਆਂ ਦੇ ਹੱਲ ਲਈ ਇਜ਼ਰਾਈਲ ਦਾ ਦੂਤਾਵਾਸ ਕਰੇਗਾ ਸਹਿਯੋਗ

ਪੰਜਾਬ 24×7 ਜਲ ਸਪਲਾਈ ਵਾਲੇ 500 ਸਮਾਰਟ ਪਿੰਡਾਂ ਦਾ ਵਿਕਾਸ ਕਰੇਗਾ

ਚੰਡੀਗੜ੍ਹ, 2 ਜੂਨ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਜਲ ਪ੍ਰਬੰਧਨ ਪ੍ਰਣਾਲੀ ਵਿਕਸਿਤ ਕਰਨ ਲਈ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਸਸਤੇ ਅਤੇ ਟਿਕਾਊ ਜਲ ਸਪਲਾਈ ਅਤੇ ਸੀਵਰੇਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਇਜ਼ਰਾਈਲੀ ਤਕਨਾਲੋਜੀ ਅਤੇ ਸਵਦੇਸ਼ੀ ਕਾਢਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰੇਗੀ।

ਅੱਜ ਇੱਥੇ ਪੰਜਾਬ ਭਵਨ ਵਿਖੇ ਇਜ਼ਰਾਈਲ ਦੇ ਦੂਤਾਵਾਸ ਦੇ ਵਾਟਰ ਅਟੈਚ ਡਾ. ਲਿਓਰ ਆਸਫ, ਇੰਟਰਨੈਸ਼ਨਲ ਡਿਵੈਲਪਮੈਂਟ ਕਾਰਪੋਰੇਸ਼ਨ (ਐਮ.ਏ.ਐਸ.ਐਚ.ਏ.ਵੀ) ਇਜ਼ਰਾਈਲ ਦੂਤਾਵਾਸ ਦੇ ਸੀਨੀਅਰ ਜਲ ਸਰੋਤ ਮਾਹਿਰ ਸ੍ਰੀ ਨੀਰਜ ਗਹਿਲਵਤ ਅਤੇ ਥਾਪਰ ਯੂਨੀਵਰਸਿਟੀ ਤੋਂ ਪ੍ਰੈਫੈਸਰ ਡਾ: ਅਮਿਤ ਧੀਰ ਨਾਲ ਗੋਲਮੇਜ਼ ਮੀਟਿੰਗ ਦੌਰਾਨ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਪਾਣੀ ਅਤੇ ਗੰਦੇ ਪਾਣੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਦੀ ਸਹਾਇਤਾ ਲਈ ਇਜ਼ਰਾਈਲ ਦੁਆਰਾ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਬਹੁਤ ਚਿੰਤਤ ਹੈ ਅਤੇ ਪੇਂਡੂ ਖੇਤਰਾਂ ਵਿੱਚ ਛੱਪੜਾਂ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 35-40 ਸਾਲਾਂ ਦੌਰਾਨ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦੀ ਉਪਲਬਧਤਾ ਵਿੱਚ ਕਾਫੀ ਕਮੀ ਆਈ ਹੈ।

ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮੀਂਹ ਦੇ ਪਾਣੀ ਦੀ ਵਰਤੋਂ ਤੇ ਜੋਰ ਦਿੰਦਿਆਂ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਇਮਾਰਤਾਂ ਵਿੱਚ ਪਾਣੀ ਨੂੰ ਰਿਚਾਰਜ ਕਰਨ ਦੀ ਪ੍ਰਣਾਲੀ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਹੁਸ਼ਿਆਰਪੁਰ ਵਿੱਚ ਗੰਦੇ ਪਾਣੀ ਦੇ ਟਰੀਟਮੈਂਟ ਪਲਾਂਟਾਂ ਦਾ ਦੌਰਾ ਕਰਨ ਦਾ ਆਪਣਾ ਤਜਰਬਾ ਵੀ ਸਾਂਝਾ ਕੀਤਾ, ਜਿੱਥੇ ਗੰਦੇ ਪਾਣੀ ਨੂੰ ਸਾਫ ਕਰਕੇ ਸੰਚਾਈ ਲਈ ਵਰਤੋਂ ਕੀਤੀ ਜਾ ਰਹੀ ਹੈ।

ਨਵੀਂਆਂ ਤਕਨੀਕਾਂ ਨੂੰ ਅਪਣਾਉਣ ਵਿੱਚ ਪੰਜਾਬ ਰਾਜ ਦਾ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੰਦਿਆਂ, ਡਾ: ਲਿਓਰ ਆਸਫ ਨੇ ਦੱਸਿਆ ਕਿ ਇਜ਼ਰਾਈਲ ਦੇ ਜਲ ਸਰੋਤਾਂ ਵਿੱਚ ਲਗਭਗ ਅੱਧਾ ਪਾਣੀ ਸਮੁੰਦਰ ਦੇ ਸਾਫ ਕੀਤੇ ਪਾਣੀ, ਰੀਸਾਈਕਲ ਪਾਣੀ ਅਤੇ ਰਿਚਾਰਜਡ ਕੀਤੇ ਪਾਣੀ ਤੋਂ ਆਉਂਦਾ ਹੈ, ਜਦੋਂ ਕਿ 1980 ਤੱਕ ਦੇਸ਼ ਸਿਰਫ ਕੁਦਰਤੀ ਪਾਣੀ ਦੀ ਵਰਤੋਂ ‘ਤੇ ਨਿਰਭਰ ਕਰਦਾ ਸੀ। ਉਨ੍ਹਾਂ ਕਿਹਾ ਕਿ ਇਜ਼ਰਾਈਲ ਨੇ ਅਜਿਹੀਆਂ ਤਕਨੀਕਾਂ ਵਿਕਸਿਤ ਕੀਤੀਆਂ ਹਨ ਜਿਸ ਨਾਲ 90% ਗੰਦਾ ਪਾਣੀ ਮੁੜ ਵਰਤਨਯੋਗ ਹੋ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਜ਼ਰਾਈਲ ਵਿੱਚ ਹਰੇਕ ਸੀਵਰੇਜ ਟਰੀਟਮੈਂਟ ਪਲਾਂਟ ਨੂੰ ਖੇਤੀਬਾੜੀ ਜ਼ਮੀਨਾਂ ਦੇ ਨੇੜੇ ਵਿਕਸਤ ਕੀਤਾ ਗਿਆ ਹੈ ਤਾਂ ਜੋ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਿਆ ਜਾ ਸਕੇ।

ਇਜ਼ਰਾਈਲ ਦੁਆਰਾ ਵੱਖ-ਵੱਖ ਤਕਨੀਕਾਂ ਦੇ ਸੁਮੇਲ ਨਾਲ ਵਿਕਸਤ ਕੀਤੇ ਹੱਲਾਂ ਬਾਰੇ ਕੇਸ ਅਧਿਐਨ ਪੇਸ਼ ਕਰਦਿਆਂ, ਡਾ: ਲਿਓਰ ਨੇ ਕਿਹਾ ਕਿ ਇਜ਼ਰਾਈਲ ਦੁਆਰਾ ਵਿਕਸਤ ਕੀਤੀਆਂ ਗਈਆਂ ਤਕਨੀਕਾਂ ਭਾਰਤੀ ਲੋੜਾਂ ਦੇ ਅਨੁਕੂਲ ਹੀ ਹਨ। ਉਨ੍ਹਾਂ ਕਿਹਾ ਕਿ ਪਾਣੀ ਦੀ ਗੁਣਵੱਤਾ, ਸੈਨੀਟੇਸ਼ਨ ਅਤੇ ਭੂਮੀਗਤ ਪਾਣੀ ਦੇ ਰੀਚਾਰਜ ਨਾਲ ਸਬੰਧਤ ਚੁਣੌਤੀਆਂ ਨੂੰ ਸਫਲਤਾਪੂਰਵਕ ਹੱਲ ਕਰਨ ਵਿੱਚ ਭਾਈਚਾਰਕ ਸ਼ਮੂਲੀਅਤ, ਹਿੱਸੇਦਾਰਾਂ ਦੀ ਸਮਰੱਥਾ ਨਿਰਮਾਣ ਅਤੇ ਨਿੱਜੀ ਖੇਤਰ ਦੀ ਹਿੱਸੇਦਾਰੀ ਮੁੱਖ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਬੋਲਦਿਆਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ ਕੇ ਤਿਵਾੜੀ ਨੇ ਗੰਦੇ ਪਾਣੀ ਦੀ ਸਫਾਈ ਅਤੇ ਮੁੜ ਵਰਤੋਂ ਵਾਸਤੇ ਘੱਟ ਲਾਗਤ ਵਾਲੇ ਤਕਨੀਕੀ ਹੱਲਾਂ ਲਈ ਇਜ਼ਰਾਈਲ ਤੋਂ ਵਿਚਾਰ ਮੰਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾ ਕੇ ਜਲਵਾਯੂ ਅਨੁਕੂਲ ਪੇਂਡੂ ਜਲ ਸਪਲਾਈ ਸਕੀਮਾਂ ਵਿਕਸਤ ਕਰ ਰਹੀ ਹੈ। ਇਸ ਦਾ ਟੀਚਾ 4,500 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਵੱਖ-ਵੱਖ ਤਕਨੀਕਾਂ ਦੇ ਸੁਮੇਲ ‘ਤੇ ਆਧਾਰਿਤ ਬੁਨਿਆਦੀ ਢਾਂਚੇ ਦੀ ਵਰਤੋਂ ਕਰਦੇ ਹੋਏ 24×7 ਜਲ ਸਪਲਾਈ, ਸੈਨੀਟੇਸ਼ਨ ਸੁਵਿਧਾਵਾਂ ਵਾਲੇ 500 ਸਮਾਰਟ ਪਿੰਡਾਂ ਨੂੰ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 1,300 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਲਾਕ ਪੱਧਰੀ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਅਤੇ ਮਟੀਰੀਅਲ ਰਿਕਵਰੀ ਸੁਵਿਧਾਵਾਂ, ਮਾਡਲ ਬਾਇਓ-ਗੈਸ ਪਲਾਂਟ, ਫੇਕਲ ਸਲੱਜ ਟ੍ਰੀਟਮੈਂਟ ਪਲਾਂਟ ਆਦਿ ਸਥਾਪਤ ਕਰਕੇ ਗੰਦੇ ਪਾਣੀ ਅਤੇ ਠੋਸ ਰਹਿੰਦ-ਖੂੰਹਦ ਦਾ ਪ੍ਰਬੰਧਨ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਭਾਗ ਦੇ ਵਿਸ਼ੇਸ਼ ਸਕੱਤਰ ਜਨਾਬ ਮੁਹੰਮਦ ਇਸ਼ਫਾਕ ਨੇ ਟਰੀਟਮੈਂਟ ਪਲਾਂਟਾਂ ਦੇ ਸੰਚਾਲਨ ਅਤੇ ਪ੍ਰਬੰਧਨ ਅਤੇ ਸੰਪਤੀ ਪ੍ਰਬੰਧਨ ਵਿੱਚ ਇਜ਼ਰਾਈਲ ਦੁਆਰਾ ਵਰਤੀਆਂ ਜਾਂਦੀਆਂ ਰਣਨੀਤੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਇੰਡੋ-ਇਜ਼ਰਾਈਲ ਸਹਿਯੋਗ ਪ੍ਰੋਗਰਾਮ ਦੇ ਤਹਿਤ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ ਇਜ਼ਰਾਈਲ ਦੇ ਦੂਤਾਵਾਸ ਤੋਂ ਸਹਾਇਤਾ ਦੀ ਮੰਗ ਕੀਤੀ। ਇਸ ਦੌਰਾਨ ਡਾ: ਅਮਿਤ ਧੀਰ ਨੇ ਪਾਵਰਪੁਆਇੰਟ ਪੇਸ਼ਕਾਰੀ ਰਾਹੀਂ ਭਾਈਚਾਰਕ ਪੱਧਰ ‘ਤੇ ਖੇਤੀਬਾੜੀ ਲਈ ਟ੍ਰੀਟ ਕੀਤੇ ਗੰਦੇ ਪਾਣੀ ਦੀ ਮੁੜ ਵਰਤੋਂ ਨਾਲ ਸਬੰਧਤ ਮਾਡਲ ਬਾਰੇ ਜਾਣਕਾਰੀ ਦਿੱਤੀ।

ਗੱਲਬਾਤ ਦੌਰਾਨ ਪਾਣੀ ਅਤੇ ਗੰਦੇ ਪਾਣੀ ਦੇ ਖੇਤਰ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਅਤੇ ਭਾਰਤ ਵਿੱਚ ਇਜ਼ਰਾਈਲ ਦੇ ਦੂਤਾਵਾਸ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕਰਨ ਦੇ ਪ੍ਰਸਤਾਵ ਬਾਰੇ ਚਰਚਾ ਹੋਈ। ਡਾ: ਲਿਓਰ ਨੇ ਭਾਰਤ-ਇਜ਼ਰਾਈਲ ਸਹਿਯੋਗ ਅਤੇ ਪਾਣੀ ਦੇ ਖੇਤਰ ਵਿੱਚ ਇਸ ਦੇ ਵੱਖ-ਵੱਖ ਲਾਭਾਂ ਦਾ ਜਿਕਰ ਕਰਦਿਆਂ ਅਤੇ ਪੰਜਾਬ ਸਰਕਾਰ ਨਾਲ ਸੰਭਾਵਿਤ ਸਮਝੌਤਿਆਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਕੇ.ਪੀ.ਐਮ.ਜੀ ਨੂੰ ਇਸ ਪਹਿਲਕਦਮੀ ਵਿੱਚ ਸਮਰਥਨ ਕਰਨ ਲਈ ਬੇਨਤੀ ਕੀਤੀ ਗਈ। ਵਿਭਾਗ ਦੇ ਅਧਿਕਾਰੀਆਂ ਦੀ ਸਮਰੱਥਾ ਨਿਰਮਾਣ ਲਈ ਇਜ਼ਰਾਈਲ ਦੇ ਦੂਤਾਵਾਸ ਦੁਆਰਾ ਸਹਿਯੋਗੀ ਖੋਜ ਅਤੇ ਵਿਕਾਸ ਕੇਂਦਰਾਂ ਦੇ ਦੌਰੇ ਦਾ ਵੀ ਪ੍ਰਸਤਾਵ ਕੀਤਾ ਗਿਆ ਸੀ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਜਿੰਪਾ
ਚੰਡੀਗੜ੍ਹ, 9 ਫਰਵਰੀ:

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ‘ਚ 11 ਮਹੀਨਿਆਂ ਦੌਰਾਨ  ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ।

ਜਿੰਪਾ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਜਲ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 1 ਮਾਰਚ 2022 ਤੋਂ ਲੈ ਕੇ 6 ਫਰਵਰੀ 2023 ਤੱਕ 18 ਹਜ਼ਾਰ 693 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 97.94 ਫੀਸਦੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਮਾਨ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨ ਲਾਈਨ ਜਨਤਾ ਦਰਬਾਰ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧਾ ਮੰਤਰੀ ਸਾਹਮਣੇ ਰੱਖ ਸਕਣ।

ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।