Latina To Fiumicino Airport - Nirpakh Post
Punjabi Youth Dies In Italy
ਪੰਜਾਬ ਦੇ ਕਪੂਰਥਲਾ ਦੇ ਕਸਬਾ ਨਡਾਲਾ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਉਕਤ ਪਰਿਵਾਰਕ ਮੈਂਬਰਾਂ ਨੇ ਇਟਲੀ ਸਰਕਾਰ ਤੋਂ ਇਸ ਸੜਕ ਹਾਦਸੇ ਦੀ ਜਾਂਚ ਦੀ ਮੰਗ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ 2 ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੇ ਕੁਮਾਰ (36) ਪੁੱਤਰ ਗੁਰਧਿਆਣ ਵਾਸੀ ਨਡਾਲਾ ਕਪੂਰਥਲਾ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ 2 ਮਹੀਨੇ ਪਹਿਲਾਂ ਉਸ ਨੇ ਕਰਜ਼ਾ ਲੈ ਕੇ ਅਜੈ ਨੂੰ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਭੇਜਿਆ ਸੀ। ਬੀਤੇ ਦਿਨ ਅਜੈ ਕੁਮਾਰ ਕਿਸੇ ਰਿਸ਼ਤੇਦਾਰ ਨੂੰ ਲੈਣ ਲਈ ਆਪਣੇ ਦੋਸਤ ਰਾਕੇਸ਼ ਕੁਮਾਰ ਦੀ ਕਾਰ ਵਿੱਚ ਲਾਤੀਨਾ ਜ਼ਿਲ੍ਹੇ ਤੋਂ ਫਿਉਮੀਸੀਨੋ ਏਅਰਪੋਰਟ ਗਿਆ ਸੀ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੇ ਸਿੱਖ-ਮੁਸਲਿਮ ਬਿਆਨ ‘ਤੇ ਭਾਜਪਾ ਦਾ ਇਤਰਾਜ਼
ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ
ਜਿੱਥੇ ਏਅਰਪੋਰਟ ਨੇੜੇ ਪਾਰਕਿੰਗ ਲਈ ਪੈਸੇ ਬਚਾਉਣ ਲਈ ਡਰਾਈਵਰ ਨੇ ਕਾਰ ਨੂੰ ਨੋ-ਪਾਰਕਿੰਗ ਜ਼ੋਨ ਵਿੱਚ ਪਾ ਦਿੱਤਾ ਅਤੇ ਕਿਸੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗਾ, ਇਸੇ ਦੌਰਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ 2 ਬੱਚਿਆਂ ਦਾ ਪਿਤਾ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਅਜੈ ਕੁਮਾਰ ਦੇ ਦੋ ਛੋਟੇ ਬੱਚੇ ਸਨ ਅਤੇ ਉਨ੍ਹਾਂ ਨੇ ਇਟਲੀ ਸਰਕਾਰ ਨੂੰ ਹਾਦਸੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਅਤੇ ਅਜੈ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ। Punjabi Youth Dies In Italy