bhagwantmaan - Nirpakh Post
5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ
VIGILANCE BUREAU ARRESTS:
ਐਸ.ਐਚ.ਓ. ਦੇ ਨਾਂ ’ਤੇ  ਸ਼ਿਕਾਇਤਕਰਤਾ ਤੋਂ 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ
ਚੰਡੀਗੜ੍ਹ, 20 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ, ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਹੋਰ ਜਾਣਕਾਰੀ ਸਾਂਝੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ ਐਸ.ਐਚ.ਓ ਡੇਹਲੋਂ ਲਈ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏ.ਐਸ.ਆਈ. ਨਾਲ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ 25,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਸਬੰਧੀ ਦੋਸ਼ ਸਾਬਤ ਹੋਣ ਉੱਤੇ ਉਸਨੂੰ ਗ੍ਰਿਫਤਾਰ ਕਰ ਲਿਆ। VIGILANCE BUREAU ARRESTS:
ਇਸ ਸਬੰਧੀ ਮੁਲਜ਼ਮ ਪੁਲਿਸ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। VIGILANCE BUREAU ARRESTS:
ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ: ਬਲਕਾਰ ਸਿੰਘ
Minister Balkar Singh:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਤੇ ਸ਼ਹਿਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸਮੂਹ ਮਿਉਂਸਪਲ ਕਮਿਸ਼ਨਰਾਂ ਤੇ ਏ.ਡੀ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ, 20 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਬਿਹਤਰ ਨਾਗਰਿਕ ਸੇਵਾਵਾਂ ਤੇ ਸ਼ਹਿਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਮਿਉਂਸਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਬਰੀ
ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ  ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। Minister Balkar Singh:
ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ  ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। Minister Balkar Singh:
PUNJAB WILL SOON
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ-ਕੇਜਰੀਵਾਲ
ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ
ਸੂਬੇ ਦੀ ਭਲਾਈ ਲਈ ਚੁੱਕੇ ਲਾਮਿਸਾਲ ਕਦਮਾਂ ਲਈ ਭਗਵੰਤ ਸਿੰਘ ਮਾਨ ਦੀ ਸ਼ਲਾਘਾ
ਜਲੰਧਰ, 14 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ।
ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਰੇਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਅੱਗੇ ਲਿਜਾ ਸਕਦੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਨਅਤਾਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਜਲਦੀ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ ਕਿਉਂਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਚੌਵੀਂ ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਵਿਚ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਜੋ ਉਨ੍ਹਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰ ਰਿਹਾ ਹੈ। PUNJAB WILL SOON
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਉਦਯੋਗਪਤੀਆਂ ਨੂੰ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਉਦਯੋਗਪਤੀਆਂ ਤੋਂ ਕਈ ਸੁਝਾਅ ਮਿਲੇ ਸਨ, ਜਿਸ ਤੋਂ ਬਾਅਦ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਸੂਬੇ ਲਈ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਹੈ ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਉਦਯੋਗਪਤੀ ਲੁੱਟ ਦੇ ਡਰੋਂ ਸੂਬੇ ਨੂੰ ਛੱਡ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ ਦਸ ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ PUNJAB WILL SOON
ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ
NIRMAL SINGH BHANGU
ਚੰਡੀਗੜ੍ਹ, 14 ਸਤੰਬਰ : ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿੱਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼-VII, ਐਸ.ਏ.ਐਸ ਨਗਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿੱਚ ਗ੍ਰਿਫਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿੱਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿੱਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ।
ਇਹ ਵੀ ਪੜ੍ਹੋ: ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ
ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿੱਚ ਗ੍ਰਿਫਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ। NIRMAL SINGH BHANGU
ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ।
ਉਸਨੇ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿੱਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ ‘ਤੇ ਰੋਕ ਲਗਾਈ ਹੋਈ ਹੈ। NIRMAL SINGH BHANGU
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
SARKAR SANATKAR MILNI:
ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ
ਜਲੰਧਰ ਦੇ ਉਦਯੋਗਿਕ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਜਲੰਧਰ, 14 ਸਤੰਬਰ
ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।
ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ।
ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ
ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ ‘ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ।
ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ। SARKAR SANATKAR MILNI:
ਮੁੱਖ ਮੰਤਰੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਉਦਯੋਗ ਪੱਖੀ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। SARKAR SANATKAR MILNI:
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ
14 MONTHS OF DECISIVE WAR
ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ
ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.96 ਕਰੋੜ ਦੀ ਡਰੱਗ ਮਨੀ, 872-ਕਿਲੋ ਅਫੀਮ, 446 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ
ਕੀਤੀਆਂ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਦੀਆਂ  ਗ੍ਰਿਫਤਾਰੀ ਸਬੰਧੀ ਮੁਹਿੰਮ ਵਿੱਚ ਗ੍ਰਿਫਤਾਰੀਆਂ ਦੀ ਗਿਣਤੀ 1062 ਤੱਕ ਅੱਪੜੀ
ਇੱਕ ਹਫ਼ਤੇ ਵਿੱਚ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6 ਕਿਲੋ ਭੁੱਕੀ, 10.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ 333 ਨਸ਼ਾ ਤਸਕਰ/ਸਪਲਾਇਰ  ਕਾਬੂ
ਚੰਡੀਗੜ੍ਹ, 4 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ  ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 14179 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1717 ਵਪਾਰਕ ਮਾਤਰਾ ਨਾਲ ਸਬੰਧਤ ਹਨ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ  ਲਗਾ ਕੇ 1400.77 ਕਿਲੋ ਹੈਰੋਇਨ ਬਰਾਮਦ ਕੀਤੀ ।  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 14 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1548.27 ਕਿਲੋ ਤੱਕ ਪਹੁੰਚ ਗਈ ਹੈ। 14 MONTHS OF DECISIVE WAR
ਉਨ੍ਹਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਕੱਲੇ ਅਗਸਤ ਮਹੀਨੇ ਵਿੱਚ ਸੂਬੇ ਭਰ ਚੋਂ ਲਗਭਗ 240 ਕਿਲੋ ਹੈਰੋਇਨ ਬਰਾਮਦ ਕੀਤੀ ਹੈ।”
ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 871.82 ਕਿਲੋ ਅਫੀਮ, 446.30 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 14 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 13.96 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ  ਪੂਰੀ ਤਰ੍ਹਾਂ ਸਫਾਇਆ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਤਿੰਨ-ਨੁਕਾਤੀ ਰਣਨੀਤੀ ਲਾਗੂ ਕੀਤੀ ਹੈ , ਜਿਸ ਵਿੱਚ ਪੁਲਿਸ ਦੀ ਸ਼ਾਮੂਲੀਅਤ, ਲੋਕ ਸੰਪਰਕ ਪ੍ਰੋਗਰਾਮ ਅਤੇ ਨਸ਼ਿਆਂ ਦੀ ਮੰਗ ਘਟਾਉਣ, ਜਿਹੇ ਤਿੰਨ ਅਹਿਮ ਪਹਿਲੂ ਸ਼ਾਮਲ ਹਨ।
ਇਹ ਵੀ ਪੜ੍ਹੋ: ਨਰਿੰਦਰ ਮੋਦੀ :-ਗਲਤ ਨੀਤੀਆਂ ਗਰੀਬਾਂ ਨੂੰ ਪ੍ਰਭਾਵਿਤ ਕਰਦੀ ਹੈ !
ਉਨ੍ਹਾਂ ਦੱਸਿਆ ਕਿ ਰਣਨੀਤੀ ਲਾਗੂ ਕਰਨ ਦੇ ਹਿੱਸੇ  ਤਹਿਤ, ਸੀਪੀਜ਼/ਐਸਐਸਪੀਜ਼ ਨੂੰ ਮੁਹੱਲਿਆਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੀ ਸਪਲਾਈ ’ਤੇ ਠੱਲ੍ਹ ਪਾਉਣ ਲਈ ਗਲੀ-ਮੁਹੱਲਿਆਂ ਅਤੇ ਸਪਲਾਇਰਾਂ ਵਿਰੁੱਧ ਵੱਡੇ ਪੱਧਰ ’ਤੇ ਆਲ-ਆਊਟ ਆਪ੍ਰੇਸ਼ਨ ਵਿੱਢਣ ਲਈ ਕਿਹਾ ਗਿਆ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ, ਕੁਝ  ਕੁ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਦੇ ਨਾਲ ਫੜੇ ਗਏ ਵਿਅਕਤੀਆਂ ਨੂੰ ਪੀੜਤ ਮੰਨਿਆ ਜਾਵੇਗਾ ਅਤੇ  ਉਸਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਗ੍ਰਿਫਤਾਰੀ ਤੋਂ ਛੋਟ ਦਿੰਦਿਆਂ ਇਲਾਜ ਅਤੇ ਮੁੜਵਸੇਬੇ ਦਾ ਵਿਕਲਪ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਫਾਰਮਾਸਿਊਟੀਕਲ ਦਵਾਈਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਲੋਕ ਸੰਪਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ  ਕਿ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਜਾਂ ਪੁਲਿਸ ਸਟੇਸ਼ਨ ਪੱਧਰ ਤੇ ਵਿਸ਼ੇਸ਼ ਯੋਜਨਾ ਹੋਵੇਗੀ, ਜਿਸ ਤਹਿਤ ਪੁਲਿਸ ਟੀਮਾਂ ਸਾਰੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ੳਹਨਾਂ ਦੱਸਿਆ ਕਿ ਰੈਲੀਆਂ, ਵਰਕਸ਼ਾਪਾਂ, ਸੈਮੀਨਾਰ, ਦੌੜਾਂ, ਸਾਈਕਲ ਰੈਲੀਆਂ ਆਦਿ ਸਮੇਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਲਈ ਸਕੂਲੀ ਬੱਚਿਆਂ, ਕਾਲਜ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ  ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦਾ ਸੇਵਨ ਕਰਨ ਵਾਲਿਆਂ  ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਕੇ ਉਨ੍ਹਾਂ ਦਾ ਮੁੜਵਸੇਬਾ ਕੀਤਾ ਜਾ ਸਕੇ।
ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 242 ਐਫਆਈਆਰਜ਼, ਜਿਹਨਾਂ ਵਿਚ 27 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 333 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ  ਅਤੇ ਉਹਨਾਂ ਕੋਲੋਂ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6.36 ਕੁਇੰਟਲ ਭੁੱਕੀ, 1.21 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।
ਜ਼ਿਕਰਯੋਗ ਹੈ ਕਿ  ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿੱਚ 11 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1062 ਤੱਕ ਪਹੁੰਚ ਗਈ ਹੈ। 14 MONTHS OF DECISIVE WAR
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ
Education Minister Harjot Singh
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2023 ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ
ਚੰਡੀਗੜ੍ਹ 4 ਸਤੰਬਰ :
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।
ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  5  ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਨਰਿੰਦਰ ਮੋਦੀ :-ਗਲਤ ਨੀਤੀਆਂ ਗਰੀਬਾਂ ਨੂੰ ਪ੍ਰਭਾਵਿਤ ਕਰਦੀ ਹੈ !
ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। Education Minister Harjot Singh
ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ। Education Minister Harjot Singh
ਅੰਮ੍ਰਿਤਸਰ ਥਾਣਾ ਕੋਤਵਾਲੀ ਵਿਖ਼ੇ ਫਿਲਮ ਦੇ ਅਦਾਕਾਰ ਨਿਰਮਾਤਾ ਤੇ ਨਿਰਦੇਸ਼ਕ ਖਿਲਾਫ FIR ਦਰਜ
Film Yaariyan 2:
ਅੰਮ੍ਰਿਤਸਰ
ਹਰਜੀਤ ਸਿੰਘ ਗਰੇਵਾਲ ਦੀ ਰਿਪਰੋਟ
ਯਾਰੀਆਂ 2 ਫਿਲਮ ਚ ਇਕ ਗਾਣੇ ਚ ਐਕਟਰ ਨਿਜਾਨ ਜਾਫਰੀ ਵਲੋਂ ਸਿੱਖ ਧਰਮ ਦੇ ਕਕਾਰ ਸ਼੍ਰੀ ਸਾਹਿਬ ਪਹਿਨਕੇ ਗਾਣੇ ਚ ਨੱਚਦੇ ਹੋਏ ਨਜਰ ਆਏ ਸੀ ਜਿਸ ਨੂੰ ਲੈਕੇ ਸਿੱਖ ਸੰਗਤਾਂ ਅੰਦਰ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਸੀ ਉਸੇ ਦੇ ਚਲਦੇ ਐਸਜੀਪੀਸੀ ਵਲੋਂ ਫਿਲਮ ਦੇ ਅਦਾਕਾਰ ਨਿਰਮਾਤਾ ਤੇ ਨਿਰਦੇਸ਼ਕ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।
ਜਿਸ ਤੇ ਅਮ੍ਰਿਤਸਰ ਪੁਲਿਸ ਨੇ 4 ਲੋਕਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 295-ਏ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ।
ਇਹ ਵੀ ਪੜ੍ਹੋ: ਕੇਂਦਰ ਨੇ ਇੱਕ ਦੇਸ਼ ਇੱਕ ਚੋਣ ਲਈ ਬਣਾਈ ਕਮੇਟੀ: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ
ਇਸ FIR ਚ ਰਾਧਿਕਾ ਰਾਓ ਅਤੇ ਵਿਨੈ ਸਪਰੂ ਅਤੇ ਨਿਜਾਨ ਜਾਫਰੀ ਤੇ ਭੂਸ਼ਨ ਕੁਮਾਰਦਾ ਨਾਮ ਸ਼ਾਮਿਲ ਹੈ ਇੱਸ ਫਿਲਮ ਨੂੰ ਲੈਕੇ ਸਿੱਖ ਜਥੇਬੰਦੀਆਂ ਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੇ ਸ਼੍ਰੌਮਣੀ ਕਮੇਟੀ ਵਿੱਚ ਵੀ ਕਾਫ਼ੀ ਰੋਸ਼ ਵੇਖਣ ਨੂੰ ਮਿਲਿਆ ਸੀ। ਉਣਾ ਕਿਹਾ ਕਿ ਜਾਣਬੁੱਝ ਸਿੱਖ ਨੂੰ ਬਦਨਾਮ ਕੀਤਾ ਜਾ ਰਿਹਾ ਹੈ। Film Yaariyan 2:
ਇਸ ਸਬੰਧੀ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਸਾਨੂੰ ਸ਼੍ਰੌਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸਦੇ ਚਲਦੇ ਥਾਣਾ ਕੋਤਵਾਲੀ ਵਿੱਖੇ ਚਾਰ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿਚ ਸਿੱਖ ਕੌਮ ਦੀਆ ਕਕਾਰਾ ਦੀ ਬੇਅਦਬੀ ਕੀਤੀ ਗਈ ਹੈ। Film Yaariyan 2:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
DISASTER MANAGEMENT MINISTER
ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ
– ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦੇਣ ਦੀ ਅਪੀਲ
ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਸਨ ਕਿ ਵੱਖ-ਵੱਖ ਮਦਾਂ ਤਹਿਤ ਰਾਹਤ ਰਾਸ਼ੀ ਵਧਾਈ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ‘ਤੇ ਰਾਹਤ ਰਾਸ਼ੀ ਵੰਡਣ ਦਾ ਕਾਰਜ ਤੇਜ਼ ਕਰ ਦਿੱਤਾ ਹੈ।
ਜਿੰਪਾ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਸਬੰਧੀ ਹਾਲੇ ਮੁਕੰਮਲ ਰਿਪੋਰਟਾਂ ਪ੍ਰਾਪਤ ਨਹੀਂ ਹੋਈਆਂ ਪਰ ਜਿੱਥੋਂ-ਜਿੱਥੋਂ ਗਿਰਦਾਵਰੀ ਰਿਪੋਰਟ ਮਿਲ ਰਹੀ ਹੈ ਉਨ੍ਹਾਂ ਜ਼ਿਲ੍ਹਿਆਂ ‘ਚ ਰਾਹਤ ਰਾਸ਼ੀ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ 21 ਅਗਸਤ ਨੂੰ ਜਾਰੀ ਕੀਤੀ ਸੀ। ਇਸ ਰਾਸ਼ੀ ਵਿਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਦਾ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿਚ 68 ਲੋਕਾਂ ਦੀ ਜਾਨ ਗਈ ਸੀ ਜਿਨ੍ਹਾਂ ਵਿਚੋਂ 62 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਮਨੁੱਖ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 545 ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਮਿਲੀ ਸੀ ਜਿਨ੍ਹਾਂ ਵਿਚੋਂ 306 ਘਰਾਂ ਨੂੰ ਪ੍ਰਤੀ ਘਰ 1.20 ਲੱਖ ਰੁਪਏ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 3752 ਮਾਮੂਲੀ ਰੂਪ ਵਿਚ ਨੁਕਸਾਨੇ ਗਏ ਘਰਾਂ ਵਿਚੋਂ 2514 ਘਰਾਂ ਨੂੰ ਬਣਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। DISASTER MANAGEMENT MINISTER
ਇਹ ਵੀ ਪੜ੍ਹੋ: ਪੰਜਾਬ ਸਰਕਾਰ ਤੇ ਪਟਵਾਰੀ-ਕਾਨੂੰਨ ਆਹਮੋ-ਸਾਹਮਣੇ
ਜਿੰਪਾ ਨੇ ਦੱਸਿਆ ਕਿ ਪਸ਼ੂ ਧੰਨ ਦੇ ਨੁਕਸਾਨ ਦੀ ਪੂਰਤੀ ਲਈ ਵੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਰਹੀ ਹੈ। ਹੜ੍ਹਾਂ ਕਾਰਣ ਸੂਬੇ ਵਿਚ ਕੁੱਲ 155 ਮੱਝਾਂ-ਗਾਂਵਾਂ ਦੀ ਜਾਨ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 99 ਪਸ਼ੂਆਂ ਦਾ ਪ੍ਰਤੀ ਪਸ਼ੂ 37,500 ਰੁਪਏ ਦੇ ਹਿਸਾਬ ਨਾਲ ਮੁਆਵਜ਼ਾਂ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਧੰਦੇ ਵਿਚ 14821 ਜਾਨਵਰਾਂ ਵਿਚੋਂ 14520 ਦਾ ਬਣਦਾ ਮੁਆਵਜ਼ਾਂ ਦਿੱਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾਂ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵੀ ਨਿਰਦੇਸ਼ ਹਨ ਕਿ ਮੁਆਵਜ਼ਾਂ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਮੁਆਵਜ਼ਾਂ ਰਾਸ਼ੀ ਵੀ ਤੇਜ਼ੀ ਨਾਲ ਵੰਡ ਦਿੱਤੀ ਜਾਵੇਗੀ ਅਤੇ ਜੇਕਰ ਉਕਤ ਫੰਡਾਂ ਤੋਂ ਇਲਾਵਾ ਹੋਰ ਰਾਸ਼ੀ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦਿੱਤਾ ਜਾਵੇ। DISASTER MANAGEMENT MINISTER
ਮਹੰਤ ਦਿਆਲ ਦਾਸ ਕਤਲ ਕੇਸ ਨਾਲ ਸਬੰਧਤ ਰਿਸ਼ਵਤ ਕੇਸ ਵਿੱਚ ਦੂਜੀ ਗ੍ਰਿਫ਼ਤਾਰੀ
ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ
ਚੰਡੀਗੜ੍ਹ, 24 ਅਗਸਤ:
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2019 ਵਿੱਚ ਹੋਏ ਮਹੰਤ ਦਿਆਲ ਦਾਸ ਦੇ ਕਤਲ ਕੇਸ ਇਕ ਵਿਅਕਤੀ, ਜਿਸ ਨੂੰ ਕਲੀਨ ਚਿੱਟ ਦਿੱਤੀ ਗਈ ਸੀ, ਨੂੰ ਮੁੜ-ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਰਾਰ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਅੱਜ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮਹੰਤ ਦਿਆਲ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।
ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ‘ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਅਤੇ ਹੋਰਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਡੀਐਸਪੀ ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਕੇਸ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀਪੀ ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ ਆਈਜੀਪੀ ਨੇ ਐਸਪੀ (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਡੀਐਸਪੀ ਫਰੀਦਕੋਟ ਸੁਸ਼ੀਲ ਕੁਮਾਰ, ਡੀਐਸਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਮੈਂਬਰ ਵਜੋਂ ਸ਼ਾਮਲ ਸਨ।
ਇਹ ਵੀ ਪੜ੍ਹੋ: ਚੰਦਰਯਾਨ-3 ਦੀ ਚੰਦ ‘ਤੇ ਸਫਲ ਲੈਂਡਿੰਗ ਨਾਲ ਦੁਨੀਆ ‘ਚ ਭਾਰਤ ਦਾ ਮਾਣ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਵੰਬਰ 2022 ਵਿੱਚ ਐਸਪੀ ਗਗਨੇਸ਼ ਕੁਮਾਰ, ਡੀਐਸਪੀ ਸੁਸ਼ੀਲ ਕੁਮਾਰ ਅਤੇ ਇੰਸਪੈਕਟਰ ਖੇਮ ਚੰਦ ਨੇ ਸੰਤ ਗਗਨ ਦਾਸ ਤੋਂ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਨੂੰ ਇਸ ਕੇਸ ਵਿੱਚ ਮੁੜ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਅਤੇ ਉਸ (ਸੰਤ ਗਗਨ ਦਾਸ) ਦੀ ਮਦਦ ਕਰਨ ਬਦਲੇ 50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਨ‌੍ਹਾਂ ਨੇ ਸੌਦਾ 35 ਲੱਖ ਰੁਪਏ ਵਿੱਚ ਤੈਅ ਕਰ ਲਿਆ ਅਤੇ ਉਕਤ ਅਧਿਕਾਰੀਆਂ ਨੇ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ (15 ਲੱਖ ਰੁਪਏ 9 ਨਵੰਬਰ, 2022 ਅਤੇ 5 ਲੱਖ ਰੁਪਏ 11 ਨਵੰਬਰ, 2022 ਨੂੰ) ਲਏ ਸਨ।
ਇਸ ਸਬੰਧੀ ਡੀਆਈਜੀ ਫਿਰੋਜ਼ਪੁਰ ਦੀ ਪੜਤਾਲ ਦੇ ਆਧਾਰ ਉਤੇ ਐਸ.ਪੀ ਗਗਨੇਸ਼ ਕੁਮਾਰ, ਡੀ.ਐਸ.ਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ, ਸੰਤ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਤੇ ਠੇਕੇਦਾਰ ਜਸਵਿੰਦਰ ਸਿੰਘ ਜੱਸੀ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਿਤੀ 02.06.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 07, 07-ਏ, 08, 13-1 (ਬੀ) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰ. 64 ਦਰਜ ਕੀਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਪਹਿਲਾਂ ਹੀ ਡੀਐਸਪੀ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰ ਚੁੱਕੀਆਂ ਹਨ ਅਤੇ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਹੈ। ਬਾਬਾ ਮਲਕੀਅਤ ਦਾਸ ਨੇ 23-08-2023 ਨੂੰ ਵਧੀਕ ਜ਼ਿਲ੍ਹਾ ਜੱਜ, ਫਰੀਦਕੋਟ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਵਿਜੀਲੈਂਸ ਨੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
Flood in Punjab ਪੰਜਾਬ ਵਿਚ ਜਿਥੇ ਭਾਰੀ ਹੜ੍ਹਾਂ ਤੋਂ ਬਾਅਦ ਭਾਵੇਂ ਸਤਲੁਜ ਨੇ ਥੋੜੀ ਰਾਹਤ ਭਰੀ ਖ਼ਬਰ ਦਿੱਤੀ ਹੈ। ਪਰ ਘੱਗਰ ਦਾ ਵਿਨਾਸ਼ ਲਗਾਤਾਰ ਜਾਰੀ ਹੈ।  Flood in Punjab
ਅੱਜ ਮਾਨਸਾ ਦੇ ਸਰਦੂਲਗੜ੍ਹ ਦੇ ਚਾਦਪੁਰਾ ਪਿੰਡ ‘ਚ ਘੱਗਰ ਵਿਚ ਕਰੀਬ 30 ਫੁੱਟ ਦਾ ਪਾੜ ਪਿਆ ਹੈ। ਜਿਸ ਕਾਰਨ ਨੇੜੇ-ਤੇੜੇ ਦੇ ਕਈ ਪਿੰਡਾਂ ‘ਚ ਪਾਣੀ ਭਰ ਗਿਆ ਅਤੇ  ਜਿਸ ਨਾਲ ਪਿੰਡਾਂ ਨੂੂੰ ਭਾਰੀ ਨੁਕਸਾਨ ਹੋਣ ਦਾ ਵੀ ਖਦਸ਼ਾ ਹੈ। ਪਿੰਡਾਂ ਦੇ ਲੋਕ ਪ੍ਰਸ਼ਾਸ਼ਨ ਅਤੇ ਲੋਕਾਂ ਤੋਂ ਮੱਦਦ ਲਈ ਵੀ ਗੁਹਾਰ ਲਗਾ ਰਹੇ ਹਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ
ਇਸ ਦੇ ਨਾਲ ਹੀ ਇਸ ਮਾਰ ਕਾਰਨ ਸੰਗਰੂਰ-ਚੰਡਿਗੜ੍ਹ ਨੈਸ਼ਨਲ ਹਾਈਵੇ 55 ਦਾ ਵੀ ਨੁਕਸਾਨ ਹੋਇਆ ਹੈ। Flood in Punjab
ਕਿਸਾਨਾਂ ਲਈ ਚੰਗੀ ਖ਼ਬਰ ! ਪੀਐੱਮ ਕਿਸਾਨ ਤੋਂ ਬਾਅਦ ਕੇਂਦਰ ਸਰਕਾਰ ਨੇ ਲਾਂਚ ਕੀਤੀ ਨਵੀਂ ਯੋਜਨਾ
PM Pranam Yojana : ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਲਈ ਨਵੀਂ ਸਕੀਮ ਲੈ ਕੇ ਆਈ ਹੈ। ਮੋਦੀ ਸਰਕਾਰ ਨੇ ਮੰਤਰੀ ਮੰਡਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਾਲ ਬਜਟ ‘ਚ ਇਸ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਦਾ ਉਦੇਸ਼ ਬਦਲਵੇਂ ਖਾਦਾਂ ਦੀ ਵਰਤੋਂ ਨੂੰ ਵਧਾਉਣਾ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨੂੰ ਘਟਾਉਣਾ ਹੈ। ਇਸ ਯੋਜਨਾ ਤਹਿਤ ਮਾਰਚ 2025 ਤਕ 3.68 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪੈਸਾ ਸੂਬਿਆਂ ਨੂੰ ਸਬਸਿਡੀ ਵਜੋਂ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਦਾ ਉਦੇਸ਼
ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਜ਼ਰੀਏ ਸਰਕਾਰ ਦਾ ਉਦੇਸ਼ ਖਾਦ ਸਬਸਿਡੀ ਦੇ ਵਧਦੇ ਬੋਝ ਨੂੰ ਘਟਾਉਣਾ ਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ। ਰਸਾਇਣਕ ਖਾਦਾਂ ਦੀ ਵਰਤੋਂ ਕਾਰਨ ਫ਼ਸਲਾਂ ਦੀ ਪੌਸ਼ਟਿਕਤਾ ਘਟਦੀ ਜਾ ਰਹੀ ਹੈ।
ਬਜਟ ‘ਚ ਹੋਇਆ ਸੀ ਐਲਾਨ PM Pranam Yojana
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਇਸ ਯੋਜਨਾ ਦਾ ਐਲਾਨ ਕੀਤਾ ਸੀ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ‘ਚ ਅਗਲੇ ਤਿੰਨ ਸਾਲਾਂ ‘ਚ ਯੂਰੀਆ ਸਬਸਿਡੀ ‘ਤੇ 3.68 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਪ੍ਰਣਾਮ ਯੋਜਨਾ ਕਿਵੇਂ ਕੰਮ ਕਰੇਗੀ? PM Pranam Yojana
ਇਸ ਸਕੀਮ ਲਈ ਕੋਈ ਵੱਖਰਾ ਫੰਡ ਉਪਲਬਧ ਨਹੀਂ ਕਰਵਾਇਆ ਗਿਆ ਹੈ। 2025 ਤਕ 3.68 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਖਰਚਾ ਖਾਦ ਸਬਸਿਡੀ ‘ਤੇ ਕੀਤਾ ਜਾਵੇਗਾ। ਇਸ ਸਕੀਮ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਕੁਝ ਰਿਪੋਰਟਾਂ ਅਨੁਸਾਰ ਸਬਸਿਡੀ ਦਾ 50% ਰਾਜਾਂ ਨੂੰ ਗ੍ਰਾਂਟ ਵਜੋਂ ਦਿੱਤਾ ਜਾਵੇਗਾ।