North India Weather Forecast - Nirpakh Post
Relief from dry cold
ਸਾਲ 2024 ਦੀ ਪਹਿਲੀ ਬਰਸਾਤ ਨੇ ਹੱਡ ਕੰਬਾਉਣ ਵਾਲੀ ਠੰਡ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਨੂੰ ਘਟ ਰਹੇ ਤਾਪਮਾਨ ਤੋਂ ਲਗਾਤਾਰ ਰਾਹਤ ਮਿਲਣ ਲੱਗੇਗੀ। ਪਹਿਲੀ ਬਾਰਿਸ਼ ਇਸ ਸਾਲ ਦੇ 32ਵੇਂ ਦਿਨ ਰਿਕਾਰਡ ਹੋਈ ਹੈ। ਮੋਹਲੇਧਾਰ ਬਾਰਿਸ਼ ਪੈਣ ਨਾਲ ਕਈ ਤਰ੍ਹਾਂ ਨਾਲ ਫਾਇਦਾ ਹੋਵੇਗਾ ਅਤੇ ਸੁੱਕੀ ਠੰਡ ਨਾਲ ਲੱਗਣ ਵਾਲੀਆਂ ਬੀਮਾਰੀਆਂ ਤੋਂ ਵੀ ਨਿਜਾਤ ਮਿਲੇਗੀ। ਬਾਰਿਸ਼ ਦੇ ਬਾਵਜੂਦ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ, ਜੋ ਕਿ ਰਾਹਤ ਨੂੰ ਬਿਆਨ ਕਰਦਾ ਹੈ।
ਮੌਸਮ ਵਿਭਾਗ ਦੇ ਮੁਤਾਬਕ ਅਗਲੇ 2 ਦਿਨ ਆਸਮਾਨ ਵਿਚ ਬੱਦਲ ਛਾਏ ਰਹਿਣ ਨਾਲ ਬਾਰਿਸ਼ ਦਾ ਮੌਸਮ ਬਣਿਆ ਰਹੇਗਾ ਅਤੇ ਹਨੇਰੀ ਦਾ ਵੀ ਅਨੁਮਾਨ ਲਾਇਆ ਗਿਆ ਹੈ। ਪਿਛਲੇ ਦਿਨਾਂ ਤੋਂ ਨਿਕਲ ਰਹੀ ਤੇਜ਼ ਧੁੱਪ ਵਿਚਕਾਰ ਅਚਾਨਕ ਹੋਈ ਬਾਰਿਸ਼ ਨੇ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚਕਾਰ ਚੱਲ ਰਹੇ ਵੱਡੇ ਅੰਤਰ ਨੂੰ ਖ਼ਤਮ ਕਰਨ ਦਾ ਕੰਮ ਕੀਤਾ ਹੈ।
ਮਹਾਨਗਰ ਜਲੰਧਰ ਸਮੇਤ ਨੇੜਲੇ ਇਲਾਕਿਆਂ ਵਿਚ ਸਵੇਰੇ 6 ਵਜੇ ਦੇ ਲਗਭਗ ਤੇਜ਼ ਬਾਰਿਸ਼ ਨੇ ਦਸਤਕ ਦਿੱਤੀ। ਇਸ ਮੌਸਮ ਵਿਚ ਰਿਕਾਰਡ 22 ਐੱਮ.ਐੱਮ. ਬਾਰਿਸ਼ ਦਾ ਹੋਣਾ ਰੁਟੀਨ ਤੋਂ ਹਟ ਕੇ ਹੋਈ ਬਾਰਿਸ਼ ਦੀ ਸ਼੍ਰੇਣੀ ਵਿਚ ਆਉਂਦਾ ਹੈ। ਬਾਰਿਸ਼ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਦੇ ਨੇੜੇ-ਤੇੜੇ ਦਰਜ ਹੋਇਆ, ਜਦੋਂ ਕਿ ਪਿਛਲੇ ਦਿਨੀਂ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ 21 ਡਿਗਰੀ ਨੂੰ ਪਾਰ ਕਰ ਗਿਆ ਸੀ। ਦੂਜੇ ਪਾਸੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਤੋਂ ਉੱਪਰ ਰਿਹਾ, ਜਦੋਂ ਕਿ ਪਿਛਲੇ ਦਿਨੀਂ ਇਹ 4 ਡਿਗਰੀ ਤਕ ਡਿੱਗ ਗਿਆ ਸੀ।
ਇਸ ਬਾਰਿਸ਼ ਨਾਲ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਸਿਰਫ 7 ਡਿਗਰੀ ਦਾ ਅੰਤਰ ਰਹਿ ਗਿਆ ਹੈ, ਜਿਸ ਕਾਰਨ ਰਾਤ ਨੂੰ ਪੈਣ ਵਾਲੀ ਭਿਆਨਕ ਸਰਦੀ ਤੋਂ ਨਿਜਾਤ ਮਿਲੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਬਰਸਾਤ ਤੋਂ ਬਾਅਦ ਧੁੱਪ ਨਾ ਨਿਕਲਣ ਨਾਲ ਫਿਲਹਾਲ ਦੁਪਹਿਰ ਦੇ ਸਮੇਂ ਤਾਪਮਾਨ ਘੱਟ ਰਹੇਗਾ ਪਰ ਇਸ ਬਰਸਾਤ ਨਾਲ ਵਧ ਰਹੀ ਸਰਦੀ ’ਤੇ ਠਹਿਰਾਅ ਕਿਹਾ ਜਾ ਸਕਦਾ ਹੈ ਕਿਉਂਕਿ ਬਾਰਿਸ਼ ਹੋਣ ਕਾਰਨ ਆਉਣ ਵਾਲੇ ਦਿਨਾਂ ਵਿਚ ਮੌਸਮ ਪੂਰੀ ਤਰ੍ਹਾਂ ਨਾਲ ਖੁੱਲ੍ਹ ਜਾਵੇਗਾ ਅਤੇ ਸਰਦੀ ਘਟਣ ਲੱਗੇਗੀ।
READ ALSO;ਮਰਹੂਮ ਸਿੱਧੂ ਮੂਸੇਵਾਲਾ ਦੀਆਂ ਅਣਦੇਖੀਆਂ ਤਸਵੀਰਾਂ, ਕੁਝ ਹੀ ਘੰਟਿਆਂ ‘ਬਣਾਇਆ ਇਹ ਵੱਡਾ ਰਿਕਾਰਡ…
ਬਾਰਿਸ਼ ਤੋਂ ਬਾਅਦ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਦੁਪਹਿਰ ਸਮੇਂ ਵੀ ਸਰਦੀ ਦਾ ਅਸਰ ਦੇਖਣ ਨੂੰ ਮਿਲਿਆ। ਸਵੇਰ ਦੇ ਸਮੇਂ ਕਾਲੇ ਬੱਦਲ ਛਾ ਜਾਣ ਨਾਲ ਦਿਨ ਦੇ ਸਮੇਂ ਹਨੇਰਾ ਛਾਇਆ ਨਜ਼ਰ ਆਇਆ। ਦੂਜੇ ਪਾਸੇ ਹਿਮਾਚਲ ਦੇ ਉੱਪਰਲੇ ਹਿੱਸਿਆਂ ਵਿਚ ਹੋਈ ਬਰਫਬਾਰੀ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਗੜ੍ਹੇ ਪੈਣ ਨਾਲ ਹਵਾਵਾਂ ਵਿਚ ਠੰਡਕ ਘੁਲ ਚੁੱਕੀ ਹੈ, ਜਿਸ ਕਾਰਨ ਦੁਪਹਿਰ ਦੇ ਸਮੇਂ ਵਿਚ ਠੰਡਕ ਦਾ ਅਹਿਸਾਸ ਵਧਿਆ ਹੈ।
Relief from dry cold
North India Weather Forecast
ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਵੀ ਕਈ ਥਾਵਾਂ ‘ਤੇ ਮੀਂਹ ਪਿਆ ਹੈ। ਹਰਿਆਣਾ ਦੇ ਅੰਬਾਲਾ ਅਤੇ ਪੰਜਾਬ ਦੇ ਲੁਧਿਆਣਾ ਅਤੇ ਮੋਗਾ ਵਿੱਚ ਗੜੇ ਪਏ ਹਨ।
ਇਸ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ਵਿੱਚ ਹਲਕੀ ਬਾਰਿਸ਼ ਹੋਈ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ‘ਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਹਿਮਾਚਲ ‘ਚ ਮੌਸਮ ਵਿਭਾਗ ਦੇ ਆਰੇਂਜ ਅਲਰਟ ਦੇ ਵਿਚਕਾਰ ਸ਼ਿਮਲਾ ‘ਚ ਵੀ ਬਰਫਬਾਰੀ ਸ਼ੁਰੂ ਹੋ ਗਈ ਹੈ। ਸ਼ਿਮਲਾ ‘ਚ ਇਸ ਸੀਜ਼ਨ ਦੀ ਇਹ ਪਹਿਲੀ ਬਰਫਬਾਰੀ ਹੈ।
ਇਸ ਦੇ ਨਾਲ ਹੀ ਵਿਭਾਗ ਨੇ ਚੰਬਾ, ਕੁੱਲੂ, ਮੰਡੀ, ਕਾਂਗੜਾ, ਲਾਹੌਲ ਸਪਿਤੀ, ਕਿੰਨੌਰ ਅਤੇ ਸਿਰਮੌਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਦੂਜਾ ਪੱਛਮੀ ਗੜਬੜੀ 3 ਫਰਵਰੀ ਤੋਂ ਸਰਗਰਮ ਹੋ ਜਾਵੇਗੀ।
12 ਘੰਟਿਆਂ ਚ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ
ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 12 ਘੰਟਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ ਹੈ। ਕੁਰੂਕਸ਼ੇਤਰ ਵਿੱਚ ਸਭ ਤੋਂ ਵੱਧ ਮੀਂਹ ਪਿਆ ਹੈ। ਇੱਥੇ 12 ਘੰਟਿਆਂ ਵਿੱਚ 13 ਮਿਲੀਮੀਟਰ ਮੀਂਹ ਪਿਆ ਹੈ। ਕਰਨਾਲ ਵਿੱਚ 7 ​​ਮਿਲੀਮੀਟਰ ਅਤੇ ਪਾਣੀਪਤ ਵਿੱਚ 5.5 ਮਿਲੀਮੀਟਰ ਮੀਂਹ ਪਿਆ ਹੈ।
ਮੌਸਮ ਵਿਭਾਗ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਰੋਹਤਕ, ਝੱਜਰ, ਰੇਵਾੜੀ ‘ਚ 7.5-7.5 ਮਿਲੀਮੀਟਰ, ਭਿਵਾਨੀ ‘ਚ 3.5 ਮਿਲੀਮੀਟਰ ਅਤੇ ਜੀਂਦ ‘ਚ 2.5 ਮਿਲੀਮੀਟਰ ਬਾਰਿਸ਼ ਹੋਈ ਹੈ। ਫਰੀਦਾਬਾਦ ਵਿੱਚ 6.5 ਮਿਲੀਮੀਟਰ, ਗੁਰੂਗ੍ਰਾਮ ਵਿੱਚ 1 ਮਿਲੀਮੀਟਰ, ਨਾਰਨੌਲ ਵਿੱਚ 0.5 ਮਿਲੀਮੀਟਰ ਅਤੇ ਮਹਿੰਦਰਗੜ੍ਹ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸੋਨੀਪਤ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਚੰਡੀਗੜ੍ਹ ਹਵਾਈ ਅੱਡੇ ਤੋਂ 7 ਉਡਾਣਾਂ ਰੱਦ
ਖ਼ਰਾਬ ਮੌਸਮ ਕਾਰਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੱਤ ਉਡਾਣਾਂ ਰੱਦ ਕਰਨੀਆਂ ਪਈਆਂ। ਜਦੋਂ ਕਿ 31 ਉਡਾਣਾਂ ਨਿਰਧਾਰਿਤ ਸਮੇਂ ਤੋਂ ਲੇਟ ਸਨ। ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੀਈਓ ਰਾਕੇਸ਼ ਸਹਾਏ ਨੇ ਦੱਸਿਆ ਕਿ ਘੱਟ ਵਿਜ਼ੀਬਿਲਟੀ ਕਾਰਨ ਸਵੇਰ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਦਿਨ ਦੀਆਂ ਕੁਝ ਉਡਾਣਾਂ ਦੇਰੀ ਨਾਲ ਉੱਡੀਆਂ।
ਰੱਦ ਕੀਤੀਆਂ ਗਈਆਂ ਉਡਾਣਾਂ ਵਿੱਚ ਦਿੱਲੀ, ਮੁੰਬਈ, ਜੈਪੁਰ ਅਤੇ ਲਖਨਊ ਤੋਂ ਉਡਾਣਾਂ ਸ਼ਾਮਲ ਸਨ ਅਤੇ ਦੇਰੀ ਵਾਲੀਆਂ ਉਡਾਣਾਂ ਵਿੱਚ ਹੈਦਰਾਬਾਦ, ਦਿੱਲੀ, ਲਖਨਊ, ਚੇਨਈ, ਬੈਂਗਲੁਰੂ, ਮੁੰਬਈ, ਗੋਆ, ਜੈਪੁਰ, ਸ਼੍ਰੀਨਗਰ, ਅਹਿਮਦਾਬਾਦ ਅਤੇ ਕੋਲਕਾਤਾ ਦੀਆਂ ਉਡਾਣਾਂ ਸ਼ਾਮਲ ਸਨ। ਵਿਜ਼ੀਬਿਲਟੀ ਘੱਟ ਹੋਣ ਕਾਰਨ ਅੱਜ ਵੀ ਸਵੇਰੇ 7 ਵਜੇ ਤੱਕ ਕੋਈ ਫਲਾਈਟ ਨਹੀਂ ਉਡਾਈ ਗਈ।
ਬਰਫਬਾਰੀ ਤੋਂ ਬਾਅਦ ਹਿਮਾਚਲ ਆ ਰਹੇ ਸੈਲਾਨੀ
ਬਰਫਬਾਰੀ ਤੋਂ ਬਾਅਦ ਸੈਲਾਨੀਆਂ ਨੇ ਵੀ ਹਿਮਾਚਲ ਵੱਲ ਮੁੜਨਾ ਸ਼ੁਰੂ ਕਰ ਦਿੱਤਾ ਹੈ। ਮਨਾਲੀ, ਸ਼ਿਮਲਾ ਅਤੇ ਡਲਹੌਜ਼ੀ ਵਿੱਚ ਇੱਕ ਵਾਰ ਫਿਰ ਤੋਂ ਹੋਟਲ ਬੁਕਿੰਗ ਸ਼ੁਰੂ ਹੋ ਗਈ ਹੈ। ਹਿਮਾਚਲ ਟ੍ਰੈਫਿਕ ਪੁਲਸ ਨੇ ਬਰਫੀਲੇ ਇਲਾਕਿਆਂ ‘ਚ ਸਾਵਧਾਨੀ ਨਾਲ ਗੱਡੀ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਲਾਹੌਲ ਸਪਿਤੀ ਵਿੱਚ ਹੋਰ ਮੀਂਹ ਪਿਆ
ਬੀਤੀ ਸ਼ਾਮ ਤੱਕ ਹਿਮਾਚਲ ਦੇ ਲਾਹੌਲ ਸਪਿਤੀ ਦੇ ਕੁਕੁਮਸੇਰੀ ਵਿੱਚ 14.2 ਸੈਂਟੀਮੀਟਰ, ਖਦਰਾਲਾ ਵਿੱਚ 14 ਸੈਂਟੀਮੀਟਰ, ਭਰਮੌਰ ਵਿੱਚ 8.6 ਸੈਂਟੀਮੀਟਰ, ਸਾਂਗਲਾ ਵਿੱਚ 5 ਸੈਂਟੀਮੀਟਰ, ਸ਼ਿਲਾਰੂ ਵਿੱਚ 5 ਸੈਂਟੀਮੀਟਰ, ਸੁਮਧੋ ਵਿੱਚ 4.8 ਸੈਂਟੀਮੀਟਰ ਅਤੇ ਕੋਕਸਰ ਵਿੱਚ 2.5 ਸੈਂਟੀਮੀਟਰ ਬਰਫ਼ਬਾਰੀ ਹੋਈ। ਜਦਕਿ ਚੰਬਾ ਦੇ ਸਲੋਨੀ ‘ਚ 25.2 ਮਿਲੀਮੀਟਰ, ਮਨਾਲੀ ‘ਚ 12 ਮਿਲੀਮੀਟਰ, ਸਿਓਬਾਗ ‘ਚ 8.8 ਮਿਲੀਮੀਟਰ, ਭੁੰਤਰ ‘ਚ 8.2 ਮਿਲੀਮੀਟਰ, ਸਰਹਾਨ ‘ਚ 7 ਮਿਲੀਮੀਟਰ ਅਤੇ ਪੰਡੋਹ ‘ਚ 5.5 ਮਿਲੀਮੀਟਰ ਬਾਰਿਸ਼ ਹੋਈ।
READ ALSO; ਅੰਬਾਲਾ ‘ਚ ਭਾਰੀ ਗੜੇਮਾਰੀ, ਧਰਤੀ ਹੋ ਗਈ ਚਿੱਟੀ: ਸਵੇਰ ਤੋਂ ਹੀ ਬਾਰਿਸ਼, 24 ਘੰਟਿਆਂ ‘ਚ 2MM ਬਾਰਿਸ਼…
ਸਭ ਤੋਂ ਵੱਧ ਬਾਰਿਸ਼ ਹਰਿਆਣਾ ਦੇ ਝੱਜਰ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਹੋਈ।
ਪੰਜਾਬ ਵਿੱਚ, ਲੁਧਿਆਣਾ ਵਿੱਚ ਦਿਨ ਭਰ 3mm, ਅੰਮ੍ਰਿਤਸਰ ਵਿੱਚ 1.7mm, ਗੁਰਦਾਸਪੁਰ ਵਿੱਚ 1.8mm, ਬਠਿੰਡਾ ਵਿੱਚ 2mm ਅਤੇ ਮੋਗਾ ਵਿੱਚ 2.5mm ਮੀਂਹ ਪਿਆ। ਜਦੋਂ ਕਿ ਹਰਿਆਣਾ ਦੇ ਝੱਜਰ ਵਿੱਚ 10mm, ਜੀਂਦ ਵਿੱਚ 3mm, ਰੋਹਤਕ ਵਿੱਚ 6.5mm, ਅੰਬਾਲਾ ਵਿੱਚ 2.6mm, ਹਿਸਾਰ ਵਿੱਚ 0.7mm ਅਤੇ ਫਰੀਦਾਬਾਦ ਵਿੱਚ 2.5mm ਮੀਂਹ ਪਿਆ ਹੈ।
North India Weather Forecast
North India Weather Forecast
ਕੜਾਕੇ ਦੀ ਠੰਢ ਦੇ ਵਿਚਕਾਰ ਦੋ ਨਵੀਆਂ ਪੱਛਮੀ ਗੜਬੜੀਆਂ ਦੀ ਸੰਭਾਵਨਾ ਦੇ ਕਾਰਨ ਮੌਸਮ ਵਿਗਿਆਨੀ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕਰ ਰਹੇ ਹਨ। ਦੂਜੀ ਪੱਛਮੀ ਗੜਬੜ 31 ਜਨਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਇੱਧਰ, ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਦੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਢ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਪਹਿਲੀ ਫਰਵਰੀ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਹ ਮੀਂਹ ਪਹਿਲੀ ਤੋਂ ਸ਼ੁਰੂ ਹੋ ਕੇ 4 ਫਰਵਰੀ ਤੱਕ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਮੀਂਹ ਦੇ ਨਾਲ ਹੀ ਲੋਕਾਂ ਨੂੰ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ।
IMD ਨੇ ਆਪਣੇ ਪੂਰਵ ਅਨੁਮਾਨ ‘ਚ ਕਿਹਾ ਹੈ ਕਿ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਦੀ ਸੰਭਾਵਨਾ ਹੈ।
ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਆਈਐਮਡੀ ਨੇ ਕੜਾਕੇ ਦੀ ਠੰਢ ਤੋਂ ਰਾਹਤ ਦੇ ਸਬੰਧ ਵਿਚ ਆਪਣੇ ਨਵੇਂ ਅਪਡੇਟ ਵਿੱਚ ਕਿਹਾ ਹੈ ਕਿ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਜਲਦੀ ਹੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਅਗਲੇ 3-5 ਦਿਨਾਂ ‘ਚ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਪ੍ਰਗਟਾਈ ਹੈ।
READ ALSO:ਟੈਲੀਵਿਜ਼ਨ ਖ਼ਰੀਦਣਾ ਹੋ ਸਕਦਾ ਹੈ ਮਹਿੰਗਾ, ਕੀਮਤ ‘ਚ ਹੋ ਸਕਦਾ ਹੈ 10 ਫੀਸਦੀ ਤੱਕ ਦਾ ਵਾਧਾ
ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਦੇ ਅਨੁਸਾਰ ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਉੱਤਰਾਖੰਡ ਦੇ ਉਪਰਲੇ ਖੇਤਰਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਤਾਮਿਲਨਾਡੂ, ਸਿੱਕਮ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 1 ਜਾਂ 2 ਥਾਵਾਂ ‘ਤੇ ਹਲਕੀ ਤੋਂ ਬਹੁਤ ਹੀ ਹਲਕੀ ਬਾਰਿਸ਼ ਹੋ ਸਕਦੀ ਹੈ।
ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ। ਬਿਹਾਰ ਦੇ ਕੁਝ ਹਿੱਸਿਆਂ ‘ਚ ਅਗਲੇ 2 ਦਿਨਾਂ ਤੱਕ ਠੰਢੇ ਦਿਨ ਤੋਂ ਲੈ ਕੇ ਸਖਤ ਠੰਢ ਜਾਰੀ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਠੰਢ ਦੇ ਹਾਲਾਤ ਬਣ ਸਕਦੇ ਹਨ।
North India Weather Forecast
North India Weather Forecast
ਪੰਜਾਬ ‘ਚ ਅਜਿਹਾ 12 ਸਾਲਾਂ ‘ਚ ਪਹਿਲੀ ਵਾਰ ਹੋਇਆ ਹੈ ਕਿ ਪੂਰਾ ਜਨਵਰੀ ਮਹੀਨਾ ਸੁੱਕਾ ਹੀ ਨਿਕਲ ਗਿਆ ਹੈ ਅਤੇ ਹੁਣ ਤੱਕ ਮੀਂਹ ਦੀ ਇਕ ਬੂੰਦ ਵੀ ਨਹੀਂ ਡਿੱਗੀ। ਮੌਸਮ ਵਿਭਾਗ ਦੇ ਮੁਤਾਬਕ 31 ਜਨਵਰੀ ਤੱਕ ਵੀ ਮੀਂਹ ਦੇ ਕੋਈ ਆਸਾਰ ਨਹੀਂ ਹਨ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਭਾਵੇਂ ਹੀ 4 ਵਾਰ ਵੈਸਟਰਨ ਡਿਸਟਰਬੈਂਸ ਬਣ ਚੁੱਕੇ ਹਨ ਪਰ ਇਹ ਸਾਰੇ ਕਮਜ਼ੋਰ ਨਿਕਲੇ, ਜਿਸ ਕਾਰਨ ਮੀਂਹ ਨਹੀਂ ਪਿਆ।
ਖ਼ੁਸ਼ਕ ਮੌਸਮ ਕਾਰਨ ਸੰਘਣੀ ਧੁੰਦ ਲਗਾਤਾਰ ਪੈ ਰਹੀ ਹੈ ਅਤੇ ਇਸ ਕਾਰਨ ਕੋਲਡ ਡੇਅ ਦੀ ਸਥਿਤੀ ਐਲਾਨੀ ਗਈ ਹੈ। ਹਾਲਾਂਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 2 ਦਿਨ ਧੁੰਦ ਪੈ ਸਕਦੀ ਹੈ ਅਤੇ ਦਿਨ ‘ਚ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਠੰਡ ਤੋਂ ਕੁੱਝ ਰਾਹਤ ਮਿਲੇਗੀ।
READ ALSO:ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
ਜਦੋਂ ਠੰਡੀਆਂ ਹਵਾਵਾਂ ਚੱਲਦੀਆਂ ਹਨ ਤਾਂ ਤਾਪਮਾਨ ਤੇਜ਼ੀ ਨਾਲ ਘੱਟਦਾ ਹੈ। ਇਸ ਨੂੰ ਸੀਤ ਲਹਿਰ ਮਤਲਬ ਕਿ ਕੋਲਡ ਵੇਵ ਕਿਹਾ ਜਾਂਧਾ ਹੈ। ਇਸ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ 4-5 ਡਿਗਰੀ ਹੇਠਾਂ ਚਲਾ ਜਾਂਧਾ ਹੈ। ਇਸ ਨਾਲ ਖੂਨ ਦਾ ਦੌਰਾ ਹੌਲੀ ਹੋ ਜਾਂਦਾ ਹੈ ਅਤੇ ਹੋਰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਸਰੀਰ ਨੂੰ ਆਉਂਦੀਆਂ ਹਨ।
North India Weather Forecast
North India Weather Forecast
ਇਸ ਸਾਲ ਜਨਵਰੀ ਮਹੀਨੇ ਦੇ ਤਿੰਨ ਹਫ਼ਤੇ ਬੀਤ ਜਾਣ ਦੇ ਬਾਵਜੂਦ ਠੰਢ ਦਾ ਕਹਿਰ ਨਿਰੰਤਰ ਜਾਰੀ ਹੈ, ਜਿਸ ਕਾਰਨ ਗੁਰਦਾਸਪੁਰ ਅੰਦਰ 7 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚਲ ਰਹੀ ਸੀਤ ਲਹਿਰ ਅਤੇ 4 ਮੀਟਰ ਵਿਜੀਬਿਲਟੀ ਵਾਲੀ ਸੰਘਣੀ ਧੁੰਦ ਨੇ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ। ਜਦੋਂ ਕਿ ਇਸ ਠੰਡ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪਿਛਲੇ ਹਫ਼ਤੇ ਪਈ ਠੰਢ ਦੇ ਬਾਅਦ ਕੁਝ ਦਿਨ ਸੂਰਜ ਨਿਕਲਣ ਕਾਰਨ ਤਾਪਮਾਨ ’ਚ ਵਾਧਾ ਹੋਇਆ ਸੀ ਅਤੇ ਲੋਕਾਂ ਨੇ ਸਰਦੀ ਤੋਂ ਰਾਹਤ ਮਹਿਸੂਸ ਕੀਤੀ ਸੀ ਪਰ ਹੁਣ ਮੁੜ ਠੰਢ ਵਿਚ ਵਾਧਾ ਹੋਇਆ ਹੈ।
ਬੀਤੇ ਦਿਨ ਗੁਰਦਾਸਪੁਰ ਅੰਦਰ ਰਾਤ ਦਾ ਔਸਤਨ ਤਾਪਮਾਨ ਮੁੜ 2-3 ਡਿਗਰੀ ਦੇ ਕਰੀਬ ਹੀ ਰਹਿ ਗਿਆ, ਜਦੋਂ ਕਿ ਦਿਨ ਦਾ ਤਾਪਮਾਨ 15 ਡਿਗਰੀ ਸੈਂਟੀਗ੍ਰੇਡ ਦੇ ਕਰੀਬ ਹੈ। ਪੂਰਾ ਦਿਨ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋਏ ਅਤੇ ਸੰਘਣੀ ਧੁੰਦ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ। ਮੌਸਮ ਵਿਭਾਗ ਨੇ ਪੰਜਾਬ ਸਮੇਤ ਹੋਰ ਸੂਬਿਆਂ ਵਿਚ ਸਖ਼ਤ ਠੰਢ ਅਤੇ ਸੰਘਣੀ ਧੁੰਦ ਪੈਣ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਤਹਿਤ ਆਉਣ ਵਾਲੇ ਕਰੀਬ 3 ਦਿਨਾਂ ਵਿਚ ਲੋਕਾਂ ਨੂੰ ਠੰਢ ਦੇ ਕਹਿਰ ਨਾਲ ਜੂਝਣਾ ਪਵੇਗਾ।
ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਅੱਜ ਪਈ ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕਾਂ ਨੂੰ ਅੱਗ ਦਾ ਸਹਾਰਾ ਲੈਣਾ ਪੈ ਰਿਹਾ ਹੈ ਤੇ ਜ਼ਿਆਦਾਤਰ ਬਾਜ਼ਾਰਾਂ ਵਿਚ ਦੁਕਾਨਦਾਰ ਅੱਗ ਸੇਕਦੇ ਦੇਖੇ ਗਏ। ਇਸੇ ਤਰ੍ਹਾਂ ਦਫਤਰਾਂ ਤੇ ਹੋਰ ਅਦਾਰਿਆਂ ਵਿਚ ਵੀ ਲੋਕਾਂ ਵੱਲੋਂ ਹੀਟਰ ਲਾ ਕੇ ਠੰਡ ਤੋਂ ਬਚਾਅ ਕੀਤਾ ਗਿਆ। ਖੇਤੀ ਵਿਗਿਆਨੀਆਂ ਅਨੁਸਾਰ ਵੈਸੇ ਤਾਂ ਠੰਢ ਦਾ ਮੌਸਮ ਕਣਕ ਦੀ ਫ਼ਸਲ ਲਈ ਚੰਗਾ ਹੈ ਪਰ ਇਸ ਮਹੀਨੇ ਦੇ ਅਖੀਰ ਤੱਕ ਸੂਰਜ ਦਾ ਨਾ ਨਿਕਲਣਾ ਅਤੇ ਬਾਰਿਸ਼ ਦਾ ਨਾ ਹੋਣਾ ਕਣਕ ਲਈ ਨੁਕਸਾਨਦੇਹ ਹੋ ਸਕਦਾ ਹੈ। ਖਾਸ ਤੌਰ ’ਤੇ ਇਸ ਤੋਂ ਬਾਅਦ ਜਦੋਂ ਧੁੱਪਾਂ ਲੱਗਣ ਕਾਰਨ ਅਚਾਨਕ ਤਾਪਮਾਨ ਵਿਚ ਵਾਧਾ ਹੋਵੇਗਾ ਤਾਂ ਕਣਕ ਦੀ ਪੈਦਾਵਾਰ ’ਤੇ ਅਸਰ ਪੈ ਸਕਦਾ ਹੈ। ਇਸੇ ਤਰ੍ਹਾਂ ਕੰਢੀ ਖੇਤਰ ਲਈ ਮੌਜੂਦਾ ਮੌਸਮ ਫਸਲਾਂ ਲਈ ਨੁਕਸਾਨਦੇਹ ਹੈ ਕਿਉਂਕਿ ਬਾਰਿਸ਼ ਨਾ ਹੋਣ ਕਾਰਨ ਫਸਲਾਂ ਨੂੰ ਲੋੜੀਂਦੀ ਮਾਤਰਾ ਵਿਚ ਪਾਣੀ ਨਹੀਂ ਮਿਲ ਸਕਿਆ।
READ ALSO:ਕਰਨਾਲ ‘ਚ NRI ਦੇ ਘਰ ਦੇ ਬਾਹਰ ਫਾਇਰਿੰਗ : ਕਾਰ ‘ਚ ਆਏ 4-5 ਬਦਮਾਸ਼
ਇਹ 10 ਸਾਲਾਂ ਵਿੱਚ ਪਹਿਲੀ ਵਾਰ ਦੇਖਿਆ ਗਿਆ ਜਦੋਂ 24 ਜਨਵਰੀ ਨੂੰ ਦਿਨ ਦਾ ਤਾਪਮਾਨ 6 ਡਿਗਰੀ ਤੱਕ ਦਰਜ ਕੀਤਾ ਗਿਆ ਸੀ। ਸੀਜ਼ਨ ਵਿੱਚ ਪਹਿਲੀ ਵਾਰ ਨਵਾਂਸ਼ਹਿਰ ‘ਚ ਦਿਨ ਦਾ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ। ਇੱਥੇ ਹੀ ਰਾਤ ਦਾ ਤਾਪਮਾਨ ਵੀ ਸਭ ਤੋਂ ਘੱਟ 1.7 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਨੂੰ ਛੱਡ ਕੇ ਦਿਨ ਦਾ ਤਾਪਮਾਨ 7 ਤੋਂ 10 ਡਿਗਰੀ ਦੇ ਵਿਚਕਾਰ ਰਿਹਾ। ਬੁੱਧਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਵਿੱਚ ਸਵੇਰੇ 8 ਵਜੇ ਤੋਂ ਪਹਿਲਾਂ ਵਿਜ਼ੀਬਿਲਟੀ 0 ਮੀਟਰ, ਸਵੇਰੇ 8 ਵਜੇ ਤੋਂ ਬਾਅਦ 50 ਮੀਟਰ ਸੀ। ਇਸ ਦੇ ਨਾਲ ਹੀ ਅਜਿਹਾ ਮੌਸਮ 26 ਜਨਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।
North India Weather Forecast
North India Weather Forecast
ਉੱਚਾਈ ਵਾਲੇ ਖੇਤਰਾਂ ਵਿੱਚ ਪਾਰਾ ਲਗਾਤਾਰ ਡਿੱਗਣ ਕਾਰਨ ਪੂਰੇ ਉੱਤਰੀ ਭਾਰਤ ਦੇ ਨਾਲ-ਨਾਲ ਦੇਸ਼ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਵੀ ਸੀਤ ਲਹਿਰ ਜਾਰੀ ਹੈ। ਬਿਹਾਰ ਜ਼ਬਰਦਸਤ ਸੀਤ ਲਹਿਰ ਦੀ ਲਪੇਟ ‘ਚ ਹੈ।
ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਬੁੱਧਵਾਰ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਭਾਰਤੀ ਮੌਸਮ ਵਿਭਾਗ ਨੇ ਦਿੱਲੀ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਹੱਡ ਭੰਨਵੀਂ ਠੰਢ ਅਤੇ ਧੁੰਦ ਤੋਂ ਫੌਰੀ ਰਾਹਤ ਮਿਲਣ ਦੀ ਉਮੀਦ ਹੈ। ਮੱਧ ਅਤੇ ਉੱਤਰੀ ਦਿੱਲੀ ‘ਚ ਹੋਰ ਬਾਰਿਸ਼ ਪੈਣ ਦੀ ਸੰਭਾਵਨਾ ਹੈ।
READ ALSO:ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ
ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਪਿਛਲੇ ਕੁਝ ਹਫਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ। ਸੰਘਣੀ ਧੁੰਦ ਕਾਰਨ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਕੋਈ ਜ਼ਰੂਰੀ ਕੰਮ ਹੋਣ ‘ਤੇ ਹੀ ਲੋਕ ਘਰਾਂ ਤੋਂ ਬਾਹਰ ਨਿਕਲਦੇ ਹਨ। ਸੜਕਾਂ ‘ਤੇ ਆਮ ਨਾਲੋਂ ਘੱਟ ਭੀੜ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਸੰਘਣੀ ਧੁੰਦ ਕਾਰਨ ਸੜਕ ਅਤੇ ਰੇਲ ਦੇ ਨਾਲ-ਨਾਲ ਹਵਾਈ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਈ ਟਰੇਨਾਂ ਤੈਅ ਸਮੇਂ ਤੋਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।
ਚੀਰਵੀਂ ਠੰਢ ਤੇ ਧੁੰਦ ਦਾ ਕਹਿਰ ਮਾਲਵਾ ਖਿੱਤੇ ’ਚ ਵੀ ਜਾਰੀ ਰਿਹਾ। ਇਥੇ ਸਵੇਰ ਵੇਲੇ ਧੁੰਦ ਬਰੀਕ ਕਣੀਆਂ ਵਾਂਗ ਡਿੱਗੀ। ਇਥੇ ਬਾਅਦ ਦੁਪਹਿਰ ਕੁਝ ਚਿਰ ਲਈ ਸੂਰਜ ਨਿਕਲਿਆ ਪਰ ਬਾਅਦ ਵਿਚ ਬੱਦਲਵਾਈ ਹੋ ਗਈ। ਪੰਜਾਬ ਭਰ ਵਿਚੋਂ ਪਟਿਆਲਾ ਖੇਤਰ ਸਭ ਤੋਂ ਠੰਢਾ ਰਿਹਾ।
ਇਥੇ ਹੇਠਲਾ ਪਾਰਾ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਉੱਪਰ ਗੁਰਦਾਸਪੁਰ 4.0, ਬਠਿੰਡਾ 4.2, ਮੋਗਾ 5.0, ਫ਼ਰੀਦਕੋਟ 5.2, ਫ਼ਿਰੋਜ਼ਪੁਰ ਤੇ ਸ਼ਹੀਦ ਭਗਤ ਸਿੰਘ ਨਗਰ 5.5, ਚੰਡੀਗੜ੍ਹ 6.0, ਲੁਧਿਆਣਾ 6.3, ਅੰਮ੍ਰਿਤਸਰ 6.7, ਰੋਪੜ 7.1, ਮੁਹਾਲੀ 7.2, ਸਮਰਾਲਾ 7.8 ਅਤੇ ਪਠਾਨਕੋਟ ਦਾ ਹੇਠਲਾ ਤਾਪਮਾਨ 7.9 ਡਿਗਰੀ ਰਿਹਾ।
READ ALSO: ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਗੁਰਦਾਸਪੁਰ, ਤਰਨ ਤਾਰਨ, ਨਵਾਂ ਸ਼ਹਿਰ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਅੰਦਰ 24 ਜਨਵਰੀ ਨੂੰ ਧੁੰਦ ਲਈ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। ਉਂਜ ਧੁੰਦ ਅਤੇ ਠੰਢ ਆਉਂਦੇ ਦਿਨੀਂ ਵੀ ਸਮੁੱਚੇ ਪੰਜਾਬ ਨੂੰ ਆਪਣੇ ਕਲਾਵੇ ’ਚ ਲਈ ਰੱਖੇਗੀ
North India Weather Forecast
ਠੰਡ ਤੋਂ ਅਜੇ ਰਾਹਤ ਮਿਲਣ ਦੀ ਨਹੀਂ ਉਮੀਦ , ਸੰਘਣੀ ਧੁੰਦ ਤੇ ਹੱਡ ਚੀਰਵੀਂ ਠੰਡ ਦਾ ਅਲਰਟ ਹੋਇਆ ਜਾਰੀ
North India Weather Forecast
ਉੱਤਰੀ ਭਾਰਤ ਵਿਚ ਠੰਢ ਦਾ ਡਬਲ ਅਟੈਕ ਜਨ-ਜੀਵਨ ’ਤੇ ਭਾਰੀ ਪੈਣ ਲੱਗਾ ਹੈ। ਪੰਜਾਬ, ਹਰਿਆਣਾ, ਯੂ.ਪੀ. ਸਮੇਤ ਗੁਆਂਢੀ ਸੂਬਿਆਂ ਵਿਚ ਪੈ ਰਹੀ ਭਿਆਨਕ ਠੰਢ ਨੇ ਜ਼ਿੰਦਗੀ ਦੀ ਰਫਤਾਰ ਨੂੰ ਮੱਠਾ ਕਰ ਦਿੱਤਾ ਹੈ, ਜਿਸ ਨਾਲ ਲੋਕ ਘਰਾਂ ਵਿਚ ਵੜੇ ਰਹਿਣ ਲਈ ਮਜਬੂਰ ਹੋ ਰਹੇ ਹਨ। ਅਗਲੇ ਕੁਝ ਦਿਨ ਠੰਡ ਹੋਰ ਜ਼ੋਰ ਫੜੇਗੀ, ਜਿਸ ਨਾਲ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਵਿਚ ਇਜ਼ਾਫਾ ਹੋਵੇਗਾ।
ਇਸੇ ਲੜੀ ਵਿਚ ਪੰਜਾਬ ਤੇ ਹਰਿਆਣਾ ਵਿਚ ਜਾਨਲੇਵਾ ਕੋਲਡ ਡੇਅ ਦੀ ਚਿਤਾਵਨੀ ਜਾਰੀ ਹੋਈ ਹੈ। ਇਸ ਦੇ ਮੁਤਾਬਕ ਘੱਟੋ-ਘੱਟ ਤਾਪਮਾਨ ਵਿਚ 2 ਡਿਗਰੀ ਤਕ ਦੀ ਗਿਰਾਵਟ ਆ ਸਕਦੀ ਹੈ ਜਦਕਿ ਤਾਜ਼ਾ ਅੰਕੜਿਆਂ ਵਿਚ ਪੰਜਾਬ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਤਕ ਰਿਕਾਰਡ ਹੋਇਆ ਹੈ। ਦੂਜੇ ਪਾਸੇ ਵੱਧ ਤੋਂ ਵੱਧ ਸਾਧਾਰਨ ਤਾਪਮਾਨ ਵਿਚ 7 ਡਿਗਰੀ ਤਕ ਦੀ ਗਿਰਾਵਟ ਹੋਣਾ ਸੀਤ ਲਹਿਰ ਵਿਚ ਡਬਲ ਅਟੈਕ ਦਾ ਕਾਰਨ ਬਣ ਰਿਹਾ ਹੈ।
ਸਮੁੰਦਰੀ ਸਤ੍ਹਾ ਤੋਂ 12.6 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਜੈੱਟ ਸਟ੍ਰੀਮ ਠੰਢੀਆਂ ਹਵਾਵਾਂ ਕਾਰਨ ਹੱਡ ਜਮਾ ਦੇਣ ਵਾਲੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਰਿਪੋਰਟ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ 25 ਜਨਵਰੀ ਤੋਂ ਪੱਛਮੀ ਹਿਮਾਚਲ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਅਗਲੇ ਦਿਨਾਂ ਦੇ ਅਗਾਊਂ ਅਨੁਮਾਨ ਵਿਚ ਹਰਿਆਣਾ ਅਤੇ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਸੂਬਿਆਂ ਵਿਚ ਕਈ ਥਾਵਾਂ ’ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੂਚਨਾ ਹੈ। ਉੱਤਰ ਭਾਰਤ ਦੇ ਕਈ ਸੂਬਿਆਂ ਜਿਵੇਂ ਪੰਜਾਬ, ਹਰਿਆਣਾ, ਗੁਆਂਢੀ ਸੂਬੇ ਯੂ.ਪੀ. ਵਿਚ ਸੀਤ ਦਿਵਸ ਤੋਂ ਲੈ ਕੇ ਗੰਭੀਰ ਸੀਤ ਦਿਵਸ ਦੀ ਸਥਿਤੀ ਪੈਦਾ ਹੋ ਚੁੱਕੀ ਹੈ। ਦੂਜੇ ਪਾਸੇ ਹਰਿਆਣਾ ਵਿਚ ਵੱਖ-ਵੱਖ ਥਾਵਾਂ ’ਤੇ ਗੰਭੀਰ ਸੀਤ ਦਿਵਸ ਦੀ ਸਥਿਤੀ ਪੈਦਾ ਹੋ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਹੇਠਾਂ ਜਾਂਦੇ ਹੋਏ 11 ਡਿਗਰੀ ਰਿਕਾਰਡ ਹੋਇਆ ਹੈ।
READ ALSO :ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ
ਤਾਜ਼ਾ ਅੰਕੜਿਆਂ ਮੁਤਾਬਕ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 7.2 ਡਿਗਰੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 11.2 ਡਿਗਰੀ ਰਿਕਾਰਡ ਹੋਇਆ ਹੈ। ਇਹ ਆਮ ਤੋਂ 7 ਡਿਗਰੀ ਘੱਟ ਹੈ। ਇਸੇ ਤਰ੍ਹਾਂ ਨਾਲ ਲੁਧਿਆਣਾ ਵਿਚ 5.6, ਜਦੋਂ ਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਰਿਕਾਰਡ ਹੋਇਆ ਹੈ। ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਰਿਕਾਰਡ ਹੋਣਾ ਭਿਆਨਕ ਠੰਢ ਦੇ ਹਾਲਾਤ ਬਿਆਨ ਕਰ ਰਿਹਾ ਹੈ। ਜਲੰਧਰ ਵਿਚ ਘੱਟੋ-ਘੱਟ ਤਾਪਮਾਨ 7 ਡਿਗਰੀ ਦੇ ਲਗਭਗ, ਜਦਕਿ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਰਿਹਾ।
North India Weather Forecast
North India Weather Forecast
ਪੰਜਾਬ ਸਣੇ ਪੂਰਾ ਉੱਤਰ ਭਾਰਤ ਕੜਾਕੇ ਦੀ ਠੰਡ ਨਾਲ ਠਿਠੁਰ ਰਿਹਾ ਹੈ ਤਾਂ ਨਾਲ ਹੀ ਸੰਘਣੀ ਧੁੰਦ ਤੇ ਕੋਹਰਾ ਵੀ ਪੈ ਰਿਹਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਸਣੇ ਕਈ ਸੂਬਿਆਂ ਵਿਚ ਕੜਾਕੇ ਦੀ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੇ ਨਾਲ ਸੀਤ ਦਿਨ ਦੀ ਸਥਿਤੀ ਬਣੀ ਰਹੀ।
ਸੀਜ਼ਨ ਦਾ ਸਭ ਤੋਂ ਠੰਡਾ ਦਿਨ ਸ਼ੁੱਕਰਵਾਰ ਰਿਹਾ ਤੇ ਪਾਰ 1.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਅੰਮ੍ਰਿਤਸਰ ਸੂਬੇ ਦਾ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਉਥੇ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਸਾਧਾਰਨ ਤੋਂ 3 ਡਿਗਰੀ ਘੱਟ ਸੀ। ਵਿਜ਼ੀਬਿਲਟੀ ਵੀ ਜ਼ੀਰੋ ਰਹੀ। ਸੂਬੇ ਦੇ 8 ਸ਼ਹਿਰਾਂ ਦਾ ਨਿਊਨਤਮ ਤਾਪਮਾਨ 5 ਡਿਗਰੀ ਤੋਂ ਘੱਟ ਰਿਹਾ। ਹਰਿਆਣਾ ਦੇ ਹਿਸਾਰ ਵਿਚ ਤਾਪਮਾਨ (0.4 ਡਿਗਰੀ) ਜ਼ੀਰੋ ਦੇ ਕਰੀਬ ਪਹੁੰਚ ਗਿਆ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ‘ਤੇ ਸੰਘਣੀ ਧੁੰਦ ਦਾ ਰੈੱਡ ਅਲਰਟ ਵੀ ਜਾਰੀ ਕਰ ਦਿੱਤਾ ਹੈ। 16 ਜਨਵਰੀ ਤੱਕ ਮੌਸਮ ਇੰਝ ਹੀ ਰਹੇਗਾ।
READ ALSO:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ
ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ ਤੇ ਬਠਿੰਡਾ ਵਿਚ ਇਸ ਸਰਦੀ ਦੇ ਸੀਜ਼ਨ ਵਿਚ ਪਹਿਲੀ ਵਾਰ ਵਿਜ਼ੀਬਿਲਟੀ ਜ਼ੀਰੋ ਰਹੀ। ਹੋਰ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ। ਸ਼ੁੱਕਰਵਾਰ ਨੂੰ ਉੱਤਰ ਪੂਰਬੀ ਹਵਾਵਾਂ ਚੱਲੀਆਂ ਜਿਸ ਨਾਲ ਕਈ ਜ਼ਿਲ੍ਹਿਆਂ ਵਿਚ ਵਿੰਡ ਚਿਲ ਵਰਗੀ ਸਥਿਤੀ ਰਹੀ।
North India Weather Forecast