SIKH GURU - Nirpakh Post
Shri Guru Harkrishan Sahib Ji
ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਹਰਿਕ੍ਰਿਸ਼ਨ ਸਾਹਿਬ ਬਾਰੇ ਅਰਦਾਸ ਵਿਚ ਦਸਮ ਪਾਤਸ਼ਾਹ ਦੇ ਬਚਨ ਹਨ, ‘ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ।।’ ਐਸੇ ਮਹਾਨ ਸਤਿਗੁਰੂ ਜੀ ਦਾ ਗੁਰਗੱਦੀ ਦਿਵਸ 22 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਆਪ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਤੇ ਮਾਤਾ ਕਿਸ਼ਨ ਕੌਰ ਜੀ ਦੇ ਗ੍ਰਹਿ ਵਿਖੇ ਸਾਵਣ ਵਦੀ 10 ਸੰਮਤ 1713 (7 ਜੁਲਾਈ 1656) ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ।
ਗੁਰੂ ਹਰਿਰਾਇ ਸਾਹਿਬ ਦੇ ਦੋ ਪੁੱਤਰ ਹੋਏ, ਵੱਡਾ ਰਾਮਰਾਇ ਤੇ ਛੋਟੇ ਸ੍ਰੀ ਹਰਿਕ੍ਰਿਸ਼ਨ ਜੀ। ਰਾਮਰਾਇ ਸਿਆਣਾ, ਨੀਤੀ ਨਿਪੁੰਨ ਤੇ ਸੰਗਤਾਂ ਵਿਚ ਰਸੂਖ ਰੱਖਣ ਵਾਲਾ ਸੀ ਪਰ ਉਹ ਜਲਦੀ ਗੁਰੂ ਬਣਨ ਦੀ ਇੱਛਾ ਰੱਖਦਾ ਸੀ। ਡਾ. ਹਰਨਾਮ ਸਿੰਘ ਸ਼ਾਨ, ਗੁਰੂ ਸਾਹਿਬ ਬਾਰੇ ਲਿਖਦੇ ਹਨ, ‘ਇਸ ਇਨਕਲਾਬੀ ਤੇ ਲੋਕ ਹਿਤੈਸੀ ਲਹਿਰ ਦੇ ਵੇਗ ਨੂੰ ਆਪਣੇ ਮੂਲ ਸਰੂਪ ਤੇ ਜੋਸ਼ ਵਿਚ ਚੱਲਦਾ, ਵਿਗਸਦਾ ਰੱਖਣ ਲਈ ਜੋ ਸੂਝ, ਸਿਆਣਪ, ਦਲੇਰੀ, ਦੂਰ-ਅੰਦੇਸ਼ੀ ਤੇ ਹਿੰਮਤ ਗੁਰੂ ਹਰਿਕ੍ਰਿਸ਼ਨ ਜੀ ਨੇ ਵਰਤੀ, ਉਹ ਸਿੱਖ ਧਰਮ ‘ਚ ਚੜ੍ਹਦੀ ਕਲਾ ਦੇ ਸੰਕਲਪ ਤੇ ਪਰੰਪਰਾ ਦਾ ਮਹਾਨ ਤੇ ਅਦੁੱਤੀ ਕ੍ਰਿਸ਼ਮਾ ਹੈ।’
ਜਿਸ ਵੇਲੇ ਔਰੰਗਜ਼ੇਬ ਨੇ ਗੁਰੂ ਹਰਿਰਾਇ ਸਾਹਿਬ ਨੂੰ ਦਿੱਲੀ ਵਿਖੇ ਤਲਬ ਕੀਤਾ ਤਾਂ ਉਨ੍ਹਾਂ ਨੇ ਆਪਣੀ ਥਾਂ ਵੱਡੇ ਪੁੱਤਰ ਰਾਮਰਾਇ ਨੂੰ ਭੇਜਿਆ। ਗੁਰੂ ਜੀ ਨੇ ਰਾਮਰਾਇ ਨੂੰ ਨਸੀਹਤ ਕੀਤੀ ਕਿ ਗੁਰੁ-ਆਸ਼ੇ ਦੇ ਉਲਟ ਕੋਈ ਗੱਲ ਜਾਂ ਕਾਰਜ ਨਹੀਂ ਕਰਨਾ ਪਰ ਰਾਮਰਾਇ ਨੇ ਔਰੰਗਜ਼ੇਬ ਨੂੰ ਖ਼ੁਸ਼ ਕਰਨ ਲਈ ਗੁਰੂ-ਪਰੰਪਰਾ ਤੋਂ ਉਲਟ ਗੁਰੂ ਨਾਨਕ ਪਾਤਸ਼ਾਹ ਜੀ ਦੀ ਬਾਣੀ ਦੀ ਤੁਕ ਬਦਲ ਕੇ ‘ਮਿਟੀ ਮੁਸਲਮਾਨ ਕੀ’ ਦੀ ਥਾਂ ‘ਮਿਟੀ ਬੇਈਮਾਨ ਕੀ’ ਕਰ ਦਿੱਤੀ। ਗੁਰੂ ਜੀ ਨੇ ਰਾਮਰਾਇ ਨੂੰ ਸਦਾ ਲਈ ਤਿਆਗ ਦਿੱਤਾ ਤੇ ਮੱਥੇ ਲੱਗਣ ਤੋਂ ਵੀ ਵਰਜ ਦਿੱਤਾ। ਰਾਮਰਾਇ ਦੀ ਨੀਤੀ ਬਾਰੇ ਗੁਰੂ ਹਰਿਰਾਇ ਸਾਹਿਬ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਹੀ ਸੰਗਤਾਂ ਨੂੰ ਸੁਚੇਤ ਕਰ ਦਿੱਤਾ ਤੇ ਹੁਕਮ ਕੀਤਾ ਸੀ ਕਿ ਸਾਡੀ ਜੋਤ ਸ੍ਰੀ ਹਰਿਕ੍ਰਿਸ਼ਨ ਜੀ ਵਿਚ ਪ੍ਰਜਲਵਤ ਹੋਵੇਗੀ। ਸੰਗਤਾਂ ਨੂੰ ਹੁਕਮ ਹੋਇਆ ਕਿ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਹੀ ਗੁਰੂ ਸਮਝਣ ਤੇ ਰਾਮਰਾਇ ਦੀਆਂ ਕੁਚਾਲਾਂ ਤੋਂ ਬਚ ਕੇ ਰਹਿਣਾ।
ਗੁਰੂ ਹਰਿਰਾਇ ਸਾਹਿਬ ਦੇ ਜੋਤੀ-ਜੋਤਿ ਸਮਾਉਣ ਦੇ ਦਿਨ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰਗੱਦੀ ‘ਤੇ ਬਿਠਾਇਆ ਗਿਆ। ਗੁਰੂ ਜੀ ਦੀ ਆਯੂ ਉਸ ਵੇਲੇ ਸਵਾ ਪੰਜ ਸਾਲ ਸੀ। ਸੰਸਾਰ ਦੇ ਧਾਰਮਿਕ ਇਤਿਹਾਸ ‘ਚ ਇਹ ਸਭ ਤੋਂ ਛੋਟੀ ਆਯੂ ਦੇ ਗੁਰੂ ਬਣੇ ਤੇ ਉਸੇ ਮਿਸ਼ਨ ਦੇ ਧਾਰਨੀ ਰਹੇ ਜੋ ਪਹਿਲੇ ਗੁਰੂ ਜੀ ਵੱਲੋਂ ਆਰੰਭਿਆ ਗਿਆ ਸੀ। ਦੂਜੇ ਪਾਸੇ ਰਾਮਰਾਇ ਗੱਦੀ ‘ਤੇ ਹੱਕ ਜਤਾਉਣ ਲਈ ਔਰੰਗਜ਼ੇਬ ਪਾਸ ਚਾਲਾਂ ਚੱਲ ਕੇ ਗੱਦੀ ਹਾਸਲ ਕਰਨ ਲਈ ਹੱਥ-ਪੈਰ ਮਾਰ ਰਿਹਾ ਸੀ। ਔਰੰਗਜ਼ੇਬ ਇਸ ਦੁਫੇੜ ਦਾ ਫ਼ਾਇਦਾ ਲੈਣਾ ਚਾਹੁੰਦਾ ਸੀ। ਡਾ. ਹਰੀ ਰਾਮ ਗੁਪਤਾ ਅਨੁਸਾਰ ਔਰੰਗਜ਼ੇਬ ਦੋਵਾਂ ਭਰਾਵਾਂ ਦੇ ਇਸ ਵਖਰੇਵੇਂ ਕਾਰਨ ਸਿੱਖ ਲਹਿਰ ਨੂੰ ਕੁਚਲਣ ਲਈ ਰਾਮਰਾਇ ਨੂੰ ਵਰਤਣ ਵਾਸਤੇ ਬੜਾ ਹੀ ਚਾਹਵਾਨ ਸੀ। ਪ੍ਰੋ. ਕਰਤਾਰ ਸਿੰਘ ਅਨੁਸਾਰ ਔਰੰਗਜ਼ੇਬ ਬੜਾ ਚਾਲਬਾਜ ਤੇ ਫਰੇਬੀ ਸੀ। ਉਸ ਨੇ ਸੋਚਿਆ ਵੱਡਾ ਭਰਾ ਮੇਰੇ ਹੱਥ ‘ਚ ਹੈ ਛੋਟੇ ਨੂੰ ਡਰਾ-ਧਮਕਾ ਕੇ ਵੱਸ ਕਰ ਲਿਆ ਜਾਵੇ। ਅਖ਼ੀਰ ਔਰੰਗਜ਼ੇਬ ਨੇ ਗੁਰੂ ਹਰਿਕ੍ਰਿਸ਼ਨ ਜੀ ਨੂੰ ਦਿੱਲੀ ਸੱਦ ਲਿਆ।
ਗੁਰੂ ਜੀ ਔਰੰਗਜ਼ੇਬ ਦੇ ਮੱਥੇ ਨਹੀਂ ਸਨ ਲੱਗਣਾ ਚਾਹੁੰਦੇ। ਔਰੰਗਜੇਬ ਨੂੰ ਪਤਾ ਸੀ ਕਿ ਮੇਰੇ ਸੱਦੇ ‘ਤੇ ਹਰਿਕ੍ਰਿਸ਼ਨ ਜੀ ਦਿੱਲੀ ਨਹੀਂ ਆਉਣਗੇ। ਇਸ ਲਈ ਉਸ ਨੇ ਰਾਜਾ ਜੈ ਸਿੰਘ ਦਾ ਸਹਾਰਾ ਲਿਆ। ਰਾਜਾ ਜੈ ਸਿੰਘ ਨੇ ਗੁਰੂ ਜੀ ਨੂੰ ਪੱਤਰ ਭੇਜਿਆ। ਇਸ ਦੌਰਾਨ ਦਿੱਲੀ ਦੀ ਸੰਗਤ ਨੇ ਬੇਨਤੀ ਪੱਤਰ ਗੁਰੂ ਜੀ ਵੱਲ ਭੇਜਿਆ ਕਿ ਰਾਮਰਾਇ ਕੁਚਾਲਾਂ ਚੱਲ ਰਿਹਾ ਹੈ, ਇਸ ਦੀ ਹਨੇਰਗਰਦੀ ਤੋਂ ਪਰਦਾ ਚੁੱਕਣ ਲਈ ਤੁਸੀਂ ਦਿੱਲੀ ਜ਼ਰੂਰ ਆਓ। ਗੁਰੂ ਜੀ ਨੇ ਦਿੱਲੀ ਆਉਣਾ ਕੀਤਾ। ਗੁਰੂ ਜੀ ਨੇ ਦਿੱਲੀ ਪੁੱਜ ਕੇ ਰਾਜਾ ਜੈ ਸਿੰਘ ਦੇ ਬੰਗਲੇ ‘ਚ ਨਿਵਾਸ ਕੀਤਾ। ਰਾਜਾ ਜੈ ਸਿੰਘ ਨੇ ਯਤਨ ਕੀਤਾ ਕਿ ਗੁਰੂ ਜੀ ਔਰੰਗਜ਼ੇਬ ਨਾਲ ਮੁਲਾਕਾਤ ਕਰਨ ਪਰ ਉਨ੍ਹਾਂ ਨੇ ਸਾਫ਼ ਮਨ੍ਹਾਂ ਕਰ ਦਿੱਤਾ। ਔਰੰਗਜ਼ੇਬ ਦਾ ਵੱਡਾ ਸਹਿਜ਼ਾਦਾ ਮੁਅੱਜ਼ਮ, ਗੁਰੂ ਜੀ ਦੇ ਦਰਸ਼ਨਾਂ ਲਈ ਆਇਆ। ਉਸ ਨੇ ਰਾਮਰਾਇ ਵੱਲੋਂ ਗੁਰਗੱਦੀ ‘ਤੇ ਦਾਅਵੇ ਦੀ ਗੱਲ ਕੀਤੀ। ਗੁਰੂ ਜੀ ਨੇ ਉਸ ਨੂੰ ਵੀ ਕਿਹਾ ਕਿ ਗੁਰਗੱਦੀ ਵਿਰਾਸਤ ਜਾਂ ਕਿਸੇ ਦੀ ਮਲਕੀਅਤ ਨਹੀਂ। ਗੁਰੂ ਨਾਨਕ ਸਾਹਿਬ ਨੇ ਆਪਣੇ ਪੁੱਤਰਾਂ ਨੂੰ ਛੱਡ ਕੇ ਇਕ ਸੇਵਕ ਸਿੱਖ ਨੂੰ ਗੱਦੀ ਸੌਂਪੀ ਸੀ, ਗੁਰੂ ਅੰਗਦ ਸਾਹਿਬ ਤੇ ਗੁਰੂ ਅਮਰਦਾਸ ਜੀ ਨੇ ਵੀ ਪੁੱਤਰਾਂ ਨੂੰ ਗੱਦੀ ਨਹੀਂ ਦਿੱਤੀ, ਗੁਰੂ ਰਾਮਦਾਸ ਜੀ ਨੇ ਵੱਡੇ ਦੋ ਪੁੱਤਰਾਂ ਨੂੰ ਛੱਡ ਕੇ ਛੋਟੇ ਪੁੱਤਰ ਨੂੰ ਗੁਰਿਆਈ ਦਿੱਤੀ ਸੀ। ਗੁਰੂ ਹਰਿਗੋਬਿੰਦ ਸਾਹਿਬ ਨੇ ਆਪਣੇ ਪੁੱਤਰਾਂ ਤੇ ਵੱਡੇ ਪੋਤਰੇ ਨੂੰ ਛੱਡ ਕੇ ਛੋਟੇ ਪੋਤਰੇ ਨੂੰ ਗੁਰਗੱਦੀ ਲਈ ਚੁਣਿਆ, ਗੁਰੂ ਜੀ ਨੇ ਜੋ ਯੋਗ ਸਮਝਿਆ ਉਹੀ ਕੀਤਾ ਹੈ। ਰਾਮਰਾਇ ਨੇ ਗੁਰੂ-ਆਸ਼ੇ ਦੇ ਉਲਟ ਕਾਰਜ ਕੀਤਾ ਹੈ, ਉਸ ਨੂੰ ਗੱਦੀ ਨਹੀਂ ਮਿਲੀ।
Read Also : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2024)
ਔਰੰਗਜ਼ੇਬ ਨੇ ਗੁਰੂ ਜੀ ਦੇ ਬਚਨ ਸੁਣ ਕੇ ਰਾਮਰਾਇ ਦੀ ਅਰਜੀ ਖਾਰਜ਼ ਕਰ ਦਿੱਤੀ। ਗੁਰੂ ਜੀ ਦਿੱਲੀ ਵਿਖੇ ਗੁਰੂ ਨਾਨਕ ਦੇ ਘਰ ਦਾ ਪ੍ਰਚਾਰ ਨਿਡਰ, ਨਿਰਭੈਅ, ਦ੍ਰਿੜ੍ਹਤਾ ਤੇ ਅਡੋਲਤਾ ਨਾਲ ਕਰਦੇ ਰਹੇ। ਪੌਣੇ ਅੱਠ ਵਰ੍ਹਿਆਂ ਦੇ ਗੁਰੂ ਜੀ ਨੇ ਗੁਰਗੱਦੀ ਦੀ ਪਵਿੱਤਰਤਾ ਤੇ ਪਰੰਪਰਾ ਨੂੰ ਕਾਇਮ ਰੱਖਦਿਆਂ ਗੁਰੂ ਦੋਖੀਆਂ ਤੇ ਵਿਰੋਧੀਆਂ ਦੀਆਂ ਸਾਜ਼ਿਸ਼ਾਂ ‘ਤੇ ਪਾਣੀ ਫੇਰਦਿਆਂ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ। ਢਾਈ ਕੁ ਸਾਲ ਦੀ ਗੁਰਿਆਈ ਦੌਰਾਨ ਅਜਿਹੇ ਮਹੱਤਵਪੂਰਨ ਕਾਰਜ ਉਨ੍ਹਾਂ ਦੀ ਦੂਰਦਰਸ਼ਤਾ, ਨਿਰਭੈਤਾ ਤੇ ਸੂਰਬੀਰਤਾ ਦੇ ਅਜਿਹੇ ਚਮਤਕਾਰ ਹਨ, ਜਿਨ੍ਹਾਂ ਬਾਰੇ ਭਾਈ ਗੁਰਦਾਸ ਜੀ ਨੇ ਉਨ੍ਹਾਂ ਨੂੰ ‘ਹਰਿਕ੍ਰਿਸ਼ਨ ਭਯੋ ਅਸਟਮ ਬਲਬੀਰਾ’ ਲਿਖਿਆ ਹੈ।
ਦਿੱਲੀ ਵਿਖੇ ਠਹਿਰ ਦੌਰਾਨ ਗੁਰੂ ਜੀ ਦੇ ਚੇਚਕ ਨਿਕਲ ਆਈ। ਸੰਗਤ ਡੋਲ ਗਈ। ਗੁਰੂ ਜੀ ਨੇ ਸਭ ਨੂੰ ਵਾਹਿਗੁਰੂ ਦਾ ਹੁਕਮ ਮੰਨਣ ਦਾ ਉਪਦੇਸ਼ ਦਿੱਤਾ। ਸੰਗਤ ਨੇ ਬੇਨਤੀ ਕੀਤੀ, ‘ਗੁਰੂ ਜੀ! ਰਾਮਰਾਇ ਗੁਰਗੱਦੀ ਲਈ ਗੋਂਦਾਂ ਗੁੰਦ ਰਿਹਾ ਹੈ। ਪੰਜਾਬ ‘ਚ ਧੀਰਮੱਲ ਤੇ ਸੋਢੀ ਗੱਦੀ ਦੇ ਦਾਅਵੇਦਾਰ ਬਣੀ ਬੈਠੇ ਹਨ। ਤੁਹਾਡੇ ਤੋਂ ਬਾਅਦ ਸਭ ਗੁਰੂ ਬਣ ਬੈਠਣਗੇ, ਸਾਨੂੰ ਕਿਸੇ ਮਾਰਗ ਪਾਓ, ਤਾਂ ਗੁਰੂ ਜੀ ਨੇ ਕਿਹਾ ਕਿ ਇਹ ਗੁਰੂ ਨਾਨਕ ਸਾਹਿਬ ਦੀ ਜੋਤਿ ਇਵੇਂ ਹੀ ਜਗਦੀ ਰਹੇਗੀ। ਅਖ਼ੀਰ ਗੁਰੂ ਜੀ ‘ਬਾਬਾ ਬਕਾਲੇ’ ਦੀ ਦੱਸ ਪਾਉਂਦਿਆਂ 30 ਮਾਰਚ 1664 ਨੂੰ ਜੋਤੀ-ਜੋਤਿ ਸਮਾ ਗਏ। ਬਾਬੇ ਬਕਾਲੇ ਤੋਂ ਭਾਵ ਸ੍ਰੀ ਗੁਰੂ ਤੇਗ ਬਹਾਦਰ ਜੀ ਸੀ।
ਗੁਰੂ ਸਾਹਿਬ ਦਾ ਸਸਕਾਰ ਯਮਨਾ ਨਦੀ ਕੰਢੇ ਉਸ ਸਥਾਨ ‘ਤੇ ਕੀਤਾ ਗਿਆ, ਜਿੱਥੇ ਹੁਣ ਗੁਰਦੁਆਰਾ ਬਾਲਾ ਸਾਹਿਬ ਹੈ। ਆਪ ਦੇ ਨਿਵਾਸ ਸਥਾਨ ਵਾਲੇ ਬੰਗਲੇ ਵਾਲੀ ਥਾਂ ‘ਤੇ ਹੁਣ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸੁਭਾਇਮਾਨ ਹੈ।
Shri Guru Harkrishan Sahib Ji
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਨਿਰਮਲਤਾ ਦੇ ਪੁੰਜ ਸ੍ਰੀ ਗੁਰੂ ਰਾਮਦਾਸ ਜੀ
Dhan Dhan Shri Guru Ramdas Ji
ਸਿੱਖੀ ਦੇ ਬੂਟੇ ਦੀ ਜੜ੍ਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਲਗਾਈ ਅਤੇ ਇਸ ਬੂਟੇ ਦੀ ਪਫੁੱਲਤਾ ਅਤੇ ਸਾਂਭ-ਸੰਭਾਲ ਅੱਗੋਂ ਉਨ੍ਹਾਂ ਦੇ ਉੱਤਰਾਧਿਕਾਰੀ ਗੁਰੂ ਸਾਹਿਬਾਨ ਆਪਣੇ ਜੀਵਨ ਕਾਲ ਦੌਰਾਨ ਕਰਦੇ ਰਹੇ। ਇਸ ਤਰ੍ਹਾਂ ਸਿੱਖੀ ਜੀਵਨ-ਜਾਂਚ ਸਿਖਾਉਣ ਲਈ ਅਕਾਲ ਪੁਰਖ ਦੇ ਹੁਕਮ ਅਨੁਸਾਰ ਇਸ ਕਾਰਜ ਵਾਸਤੇ ਭਾਈ ਲਹਿਣਾ ਜੀ ਤੋਂ ਸ੍ਰੀ ਗੁਰੂ ਅੰਗਦ ਦੇਵ ਜੀ, ਬਾਬਾ ਅਮਰਦਾਸ ਜੀ ਤੋਂ ਸ੍ਰੀ ਗੁਰੂ ਅਮਰਦਾਸ ਜੀ ਅਤੇ ਭਾਈ ਜੇਠਾ ਜੀ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਰੂਪ ਵਿਚ ਪ੍ਰਗਟ ਹੋਏ। ਸ੍ਰੀ ਗੁਰੂ ਰਾਮਦਾਸ ਜੀ ਨੇ ਚੌਥੇ ਪਾਤਸ਼ਾਹ ਦੇ ਰੂਪ ਵਿਚ ਗੁਰੂ ਨਾਨਕ ਜੋਤਿ ਨੂੰ ਧਾਰਨ ਕੀਤਾ ਅਤੇ ਸਰਬ ਲੋਕਾਈ ਦਾ ਮਾਰਗ ਦਰਸ਼ਨ ਕਰਕੇ ਜੀਵਨ ਜੁਗਤਿ ਸਮਝਾਈ। ਗੁਰੂ ਸਾਹਿਬ ਦੀ ਧੰਨਤਾ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਰਾਮਕਲੀ ਵਾਰ ਵਿਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ ਹੈ…
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ॥ (ਪੰਨਾ 968)
ਗੁਰੂ ਸਾਹਿਬ ਜੀ ਨਿਰਮਲਤਾ ਦੇ ਪੁੰਜ ਸਨ। ਇਸ ਲਈ ਗੁਰਿਆਈ ਦੀ ਜ਼ਿੰਮੇਵਾਰੀ ਚੁੱਕਣ ਲਈ ਅਕਾਲ ਪੁਰਖ ਵੱਲੋਂ ਪ੍ਰਵਾਨਿਤ ਹੋਏ। ਸ੍ਰੀ ਗੁਰੂ ਰਾਮਦਾਸ ਜੀ ਸੰਤੁਸ਼ਟ ਜੀਵਨ ਦੇ ਮਾਲਕ, ਸੰਤ ਸੁਭਾਅ ਤੇ ਸੇਵਾ ਦੀ ਮੂਰਤ ਬਾਬਾ ਹਰਿਦਾਸ ਅਤੇ ਮਾਤਾ ਦਇਆ ਕੌਰ ਜੀ ਦੇ ਗ੍ਰਹਿ ਪ੍ਰਗਟ ਹੋਏ। ਗੁਰੂ ਜੀ ਦਾ ਆਗਮਨ ਕੱਤਕ ਵਦੀ 2 (25 ਅੱਸੂ) ਸੰਮਤ 1591 (1534 ਈ:) ਨੂੰ ਲਾਹੌਰ ਸ਼ਹਿਰ ਦੀ ਚੂਨਾ ਮੰਡੀ ਵਿਖੇ ਹੋਇਆ। ਛੋਟੀ ਉਮਰੇ ਗੁਰੂ ਜੀ ਦੇ ਮਾਤਾ-ਪਿਤਾ ਅਕਾਲ ਚਲਾਣਾ ਕਰ ਗਏ। ਇਨ੍ਹਾਂ ਦੇ ਬਜ਼ੁਰਗ ਨਾਨੀ ਜੀ ਬਾਸਰਕੇ ਗਿੱਲਾਂ ਸ੍ਰੀ ਅੰਮ੍ਰਿਤਸਰ ਵਿਖੇ ਲੈ ਆਏ। ਪਰਿਵਾਰਕ ਗੁਜ਼ਾਰੇ ਲਈ ਇਥੇ ਘੁੰਙਣੀਆਂ ਵੇਚੀਆਂ। ਪੰਥ ਪ੍ਰਕਾਸ਼ ਵਿਚ ਜ਼ਿਕਰ ਹੈ-
ਮਾਤ ਪਿਤਾ ਪਰਲੋਕ ਸਿਧਾਰੇ।
ਰਹਿਓ ਨਾਨਕ ਸੁਖੀ ਅਪਾਰੇ।
ਬਾਸਰ ਕੇ ਪਿੰਡ ਸੋਊ ਰਹਾਵੈ।
ਬੋਚ ਘੁੰਗਣੀ ਕ੍ਰਿਤ ਚਲਾਵੇ।
ਬਾਸਰਕੇ ਸ੍ਰੀ ਗੁਰੂ ਅਮਰਦਾਸ ਜੀ ਦੀ ਪ੍ਰਕਾਸ਼ ਨਗਰੀ ਸੀ। ਇਥੋਂ ਦੇ ਬਹੁਤੇ ਲੋਕ ਗੁਰੂ ਦਰਸ਼ਨਾਂ ਲਈ ਸ੍ਰੀ ਗੋਇੰਦਵਾਲ ਸਾਹਿਬ ਜਾਇਆ ਕਰਦੇ ਸਨ। ਭਾਈ ਜੇਠਾ ਜੀ ਨੇ ਵੀ ਗੁਰੂ ਅਮਰਦਾਸ ਜੀ ਦੇ ਦਰਸ਼ਨ ਕੀਤੇ। ਉਹ ਵੀ ਸੰਗਤ ਵਿਚ ਤਨੋਂ, ਮਨੋਂ ਸੇਵਾ ਕਰਦੇ ਤੇ ਆਪਣਾ ਗੁਜ਼ਾਰਾ ਘੁੰਙਣੀਆਂ ਵੇਚ ਕੇ ਕਰਦੇ। ਗੁਰਬਾਣੀ, ਸਤਿਸੰਗਤ ਅਤੇ ਗੁਰੂ ਸੇਵਾ ਦਾ ਰੰਗ ਭਾਈ ਜੇਠਾ ਜੀ ’ਤੇ ਚੜ੍ਹਨ ਲੱਗ ਪਿਆ। ਨਿਮਰਤਾ, ਮਿੱਠੀ ਬੋਲ-ਬਾਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਧਿਆਨ ਭਾਈ ਜੇਠਾ ਜੀ ਵੱਲ ਖਿੱਚਿਆ। ਸੇਵਾ, ਘਾਲ ਤੇ ਸਿਰੜ ਨੇ ਭਾਈ ਜੇਠਾ ਜੀ ਨੂੰ ਤੀਜੇ ਪਾਤਸ਼ਾਹ ਜੀ ਦੇ ਨਜ਼ਦੀਕ ਲੈ ਆਂਦਾ। ਸਾਂਝ ਦੀ ਗੰਢ ਪੈਣੀ ਸ਼ੁਰੂ ਹੋ ਗਈ। ਗੁਰੂ-ਪਰਿਵਾਰ ਦੇ ਨਜ਼ਦੀਕ ਰਹਿੰਦਿਆਂ ਭਾਈ ਜੇਠਾ ਜੀ ਨੇ ਸੇਵਾ ਘਾਲ ਕਮਾਈ ਅਤੇ ਗੁਰਬਾਣੀ ਦਾ ਗਿਆਨ ਪ੍ਰਾਪਤ ਕੀਤਾ।
ਸਤਿਗੁਰਾਂ ਦੇ ਪਾਵਨ ਵਚਨਾਂ ਸਦਕਾ ਬੀਬੀ ਭਾਨੀ ਜੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ ਗਿਆ। ਭਾਈ ਜੇਠਾ ਜੀ ਸੇਵਕ ਤੋਂ ਜਵਾਈ ਬਣ ਗਏ ਪਰ ਜਵਾਈ ਭਾਈ ਵਾਲਾ ਰਿਸ਼ਤਾ ਗੁਰੂ-ਦਰਬਾਰੀ ਸੇਵਾ ਵਿਚ ਕਦੇ ਬੋਝ ਨਾ ਬਣਿਆ। ਨਿੱਤ ਦੀ ਤਰ੍ਹਾਂ ਬਾਉਲੀ ਦੀ ਗਾਰ ਕੱਢਣਾ, ਲੰਗਰਾਂ ਦੀ ਸੇਵਾ, ਸੰਗਤਾਂ ਦੀ ਸੇਵਾ ਨਿਰੰਤਰ ਜਾਰੀ ਰਹੀ। ਇੱਕ ਵਾਰ ਲਾਹੌਰ ਤੋਂ ਆਏ ਸ਼ਰੀਕੇ ਨੇ ਸਿਰ ‘ਤੇ ਟੋਕਰਾ ਚੁੱਕੀ ਵੇਖ ਕੇ ਤਾਅਨੇ ਵੀ ਮਾਰੇ ਪਰ ਜਦੋਂ ਸ੍ਰੀ ਗੁਰੂ ਅਮਰਦਾਸ ਜੀ ਨੂੰ ਇਸ ਮਿਹਣੇ ਦਾ ਪਤਾ ਲੱਗਾ ਤਾਂ ਆਪ ਜੀ ਨੇ ਫਰਮਾਇਆ ਇਹ ਮਿੱਟੀ ਗਾਰੇ ਦਾ ਟੋਕਰਾ ਨਹੀਂ, ਇਹ ਤਾਂ ਦੀਨ ਦੁਨੀ ਦਾ ਸਿਰ ਛੱਤਰ ਹੈ। ਇਹ ਸੁਣ ਭਾਈ ਜੇਠਾ ਜੀ ਦੀਆਂ ਅੱਖਾਂ ਵਿਚੋਂ ਹੰਝੂ ਵਹਿ ਤੁਰੇ। ਤੀਜੇ ਪਾਤਸ਼ਾਹ ਜੀ ਨੇ ਭਾਈ ਜੇਠਾ ਜੀ ਦੀ ਘਾਲ ਤੋਂ ਪ੍ਰਸੰਨ ਹੋ ਕੇ ਮਿੱਟੀ ਦਾ ਟੋਕਰਾ ਸਿਰ ਲੁਹਾ ਕੇ ਗੁਰਿਆਈ ਦੇ ਛਤਰ ਦੀ ਬਖਸ਼ਿਸ਼ ਕਰ ਦਿੱਤੀ।
ਇਸ ਤਰ੍ਹਾਂ ਭਾਈ ਜੇਠਾ ਜੀ ਸ੍ਰੀ ਗੁਰੂ ਰਾਮਦਾਸ ਜੀ ਦੇ ਰੂਪ ਵਿਚ ਪ੍ਰਵਾਨ ਹੋਏ। ਭਾਈ ਗੁਰਦਾਸ ਜੀ ਸ੍ਰੀ ਗੁਰੂ ਰਾਮਦਾਸ ਜੀ ਨੂੰ ਸਿੱਖੀ ਦਾ ਥੰਮ੍ਹ ਦੱਸਦੇ ਹਨ ਅਤੇ ਉਨ੍ਹਾਂ ਨੂੰ ਅਜਿਹਾ ਵਣਜ ਵਪਾਰੀ ਕਿਹਾ ਹੈ ਜੋ ਅਗੁਣਾਂ ਬਦਲੇ ਗੁਣ ਬਖਸ਼ਿਸ਼ ਕਰਦਾ ਹੈ। ਸ੍ਰੀ ਗੁਰੂ ਰਾਮਦਾਸ ਜੀ ਨੇ ਗੁਰਿਆਈ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਉੱਦਮ-ਉਪਰਾਲੇ ਸ਼ੁਰੂ ਕੀਤੇ। ਗੁਰੂ ਘਰ ਦੀ ਹਰ ਪੱਖ ਤੋਂ ਮਜ਼ਬੂਤੀ ਲਈ ਜਿੱਥੇ ਮਸੰਦ ਸੰਸਥਾ ਦੀ ਨੀਂਹ ਰੱਖੀ, ਉਥੇ ਸਿੱਖੀ ਦੇ ਨਵੇਂ ਕੇਂਦਰ ਜਿਸ ਨੇ ਆਉਣ ਵਾਲੇ ਸਮੇਂ ਵਿਚ ਕੇਂਦਰੀ ਸਥਾਨ ਦਾ ਗੌਰਵ ਪ੍ਰਾਪਤ ਕਰਨਾ ਸੀ, ਬਾਰੇ ਵਿਉਂਤ ਸੋਚੀ। ਸ੍ਰੀ ਗੁਰੂ ਅਮਰਦਾਸ ਜੀ ਦੀ ਸੋਚ ਅਨੁਸਾਰ ਚੱਕ ਗੁਰੂ ਦੀ ਨੀਂਹ ਰੱਖੀ ਜੋ ਪਿੱਛੇ ਚੱਕ ਰਾਮਦਾਸ ਪੁਰ ਅਤੇ ਫਿਰ ਸ੍ਰੀ ਅੰਮ੍ਰਿਤਸਰ ਦੇ ਨਾਂ ਨਾਲ ਜਾਣਿਆ ਜਾਣ ਲੱਗਾ। ਸ੍ਰੀ ਅੰਮ੍ਰਿਤਸਰ ਸਾਹਿਬ ਅੱਜ ਦੁਨੀਆ ਦੇ ਗੌਰਵਮਈ ਇਤਿਹਾਸ ਦਾ ਇਕ ਅਧਿਆਤਮਕ ਕੇਂਦਰ ਹੈ, ਜੋ ਸਿੱਖ ਜਗਤ ਨੂੰ ਚੌਥੇ ਪਾਤਸ਼ਾਹ ਜੀ ਦੀ ਵੱਡੀ ਦੇਣ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੀਆਂ ਬਹੁਤ ਬਖਸ਼ਿਸ਼ਾਂ ਹਨ। ਉਨ੍ਹਾਂ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਣ ਵਾਲੇ ਹਨ। ਉਨ੍ਹਾਂ ਦੇ ਕਾਰਜ ਮਨੁੱਖ ਨੂੰ ਆਤਮਿਕ ਅਤੇ ਸਮਾਜਿਕ ਵਿਕਾਸ ਅਤੇ ਵਿਗਾਸ ਦਾ ਰਾਹ ਦਿਖਾਉਂਦੇ ਹਨ। ਅੱਜ ਦੇ ਪਦਾਰਥਵਾਦੀ ਯੁੱਗ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਮਹੱਤਵ ਹੋਰ ਵੀ ਵਧੇਰੇ ਅਤੇ ਅਸਰਦਾਇਕ ਹੈ। ਮੇਰੀ ਸਮੁੱਚੀਆਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ ਅਪੀਲ ਹੈ ਕਿ ਚੌਥੇ ਗੁਰੂ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਬਾਣੀ ਦੇ ਦਰਸਾਏ ਹੋਏ ਮਾਰਗ ਅਨੁਸਾਰ ਆਪਣੀਆਂ ਜੀਵਨ ਸੇਧਾਂ ਨਿਰਧਾਰਿਤ ਕਰੀਏ। ਗੁਰੂ ਸਾਹਿਬ ਵਰਗੀ ਨਿਮਰਤਾ ਦੇ ਧਾਰਨੀ ਬਣੀਏ।
Dhan Dhan Shri Guru Ramdas Ji
Guru Angad Dav Ji
ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ ਦੀ ਸਰਾਂ (ਸਰਾਏਨਾਗਾ), ਜ਼ਿਲਾ ਮੁਕਤਸਰ ਬਾਬਾ ਫੇਰੂ ਮਲ ਤੇ ਮਾਤਾ ਦਇਆ ਕੌਰ ਜੀ ਦੀ ਕੁਖੋਂ ਹੋਇਆ।ਆਪ ਗੁਰਗੱਦੀ ‘ਤੇ 7 ਸਤੰਬਰ 1539 ਤੋਂ 28 ਮਾਰਚ 1552 ਤਕ ਰਹੇ ਸਨ। ਸਿੱਖੀ ਦੇ ਧਾਰਨੀ ਬਣਨ ਤੋਂ ਪਹਿਲਾਂ ਆਪ ਜੀ ਦਾ ਪਰਿਵਾਰ ਦੇਵੀ ਦਾ ਉਪਾਸ਼ਕ ਸੀ। ਆਪ ਜੀ ਨੇ ਆਪਣੇ ਸਮੇਂ ‘ਚ ਗੁਰਮੁਖੀ ਲਿਪੀ ਦਾ ਬਹੁਤ ਜ਼ਿਆਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ। ਗੁਰੂ ਨਾਨਕ ਪਾਤਸ਼ਾਹ ਦੀ ਰਚਿਤ ਬਾਣੀ ਗੁਰਮੁਖੀ ‘ਚ ਲਿਖੀ ਅਤੇ ਵਰਤਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੀ ਇਸੇ ਹੀ ਲਿਪੀ ‘ਚ ਲਿਖਿਤ ਹਨ।
ਬਾਬਰ ਦੇ ਹਮਲਿਆਂ ਵੇਲੇ ਮਤੇ ਦੀ ਸਰਾਂ ਉਜੜਨ ਕਰਕੇ ਭਾਈ ਫੇਰੂ ਮਲ ਜੀ ਦਾ ਪਰਿਵਾਰ ਖਡੂਰ ਸਾਹਿਬ ਆ ਗਿਆ।ਇੱਥੇ ਹੀ ਆਪ ਜੀ ਦਾ ਵਿਆਹ 1519 ਈ ਨੂੰ ਖਡੂਰ ਨਿਵਾਸੀ ਸ਼੍ਰੀ ਦੇਵੀ ਚੰਦ ਦੀ ਬੇਟੀ ਮਾਤਾ ਖੀਵੀ ਜੀ ਦੇ ਨਾਲ ਹੋਇਆ।  ਆਪ ਜੀ ਦੇ ਗ੍ਰਹਿ ਦੋ ਪੁੱਤਰ ਦਾਸੂ ਜੀ ਅਤੇ ਦਾਤੂ ਜੀ ਦਾ ਜਨਮ ਹੋਇਆ ਅਤੇ ਸਪੁੱਤਰੀਆਂ ਬੀਬੀ ਅਮਰੋ ਜੀ ਅਤੇ ਬੀਬੀ ਅਨੋਖੀ ਜੀ ਸਨ।ਆਪ ਜੀ ਇਕ ਵਾਰ ਸੰਗਤਾਂ ਸਮੇਤ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਆਪ ਜੀ ਨੇ ਗੁਰੂ ਨਾਨਕ ਪਾਤਸ਼ਾਹ ਜੀ ਦੀ ਆਸਾ ਦੀ ਵਾਰ ਦੀ ਪਉੜੀ ਭਾਈ ਜੋਧ ਦੀ ਮੁਖੋਂ ਸੁਣੀ, ਜਿਸ ਕਰਕੇ ਆਪ ਜੀ ਦੇ ਮਨ ‘ਚ ਗੁਰੂ ਦਰਸ਼ਨਾਂ ਦੀ ਤਾਂਘ ਪੈਦਾ ਹੋ ਗਈ। ਜਦ ਆਪ ਸੰਗਤਾਂ ਨਾਲ ਕਰਤਾਰਪੁਰ ਸਾਹਿਬ ਕੋਲੋਂ ਗੁਜਰ ਰਹੇ ਸਨ, ਤਾਂ ਦਰਸ਼ਨ ਕਰਨ ਲਈ ਗੁਰੂ ਜੀ ਡੇਰੇ ਵਿਚ ਆ ਗਏ ਸਨ। ਆਪ ਜੀ ਨੇ ਗੁਰੂ ਜੀ ਦੇ ਪੁੱਛਣ ਤੇ ਦੱਸਿਆ ਕਿ, ਅਸੀਂ ਸੰਗਤ ਦੇ ਨਾਲ ਦੇਵੀ ਦੇ ਦਰਸ਼ਨ ਕਰਨ ਜਾ ਰਹੇ ਸਨ ਪਰ ਆਪ ਜੀ ਦੀ ਮਹਿਮਾ ਸੁਣ ਕੇ ਆਪ ਜੀ ਦੇ ਦਰਸ਼ਨ ਕਰਨ ਦੀ ਇੱਛਾ ਹੋਈ। ਦਰਸ਼ਨ ਕਰਦੇ ਸਮੇਂ ਆਪ ਜੀ ਨੇ ਗੁਰੂ ਜੀ ਨੂੰ ਕਿਹਾ ਕ੍ਰਿਪਾ ਕਰਕੇ ਸਾਡੇ ਤੇ ਵੀ ਮੇਹਰ ਕਰੋ। ਗੁਰੂ ਨਾਨਕ ਪਾਤਸ਼ਾਹ ਜੀ ਨੇ ਸਹਿਜੇ ਹੀ ਫਰਮਾਇਆ ਆਪ ਜੀ ਲੈਣਦਾਰ ਹੋ।
Guru Angad Dav Ji
ਜ਼ਿਆਦਾ ਸੋਚੋ ਨਾ ਅਤੇ ਇਕ ਦੇ ਚਰਨਾਂ ‘ਚ ਸੋਝੀ ਟਿਕਾਓ। ਭਾਈ ਲਹਿਣਾ ਜੀ ਦੇ ਲਈ ਗੁਰੂ ਪਾਤਸ਼ਾਹ ਜੀ ਦੇ ਬਚਨ ਅਟੱਲ ਹੋ ਗਏ ਅਤੇ ਆਪ ਗੁਰੂ ਸਾਹਿਬ ਜੀ ਦੇ ਸੇਵਾ ‘ਚ ਹਾਜ਼ਰ ਹੁੰਦੇ ਹੋਏ ਆ ਕੇ ਕਰਤਾਰਪੁਰ ਸਾਹਿਬ ਵੱਸ ਗਏ। ਇਹ ਸੇਵਾ ਕਰਦੇ ਹੋਏ ਆਪ ਨੇ ਆਪਾ ਮਿਟਾ ਦਿੱਤਾ ਅਤੇ ਗੁਰੂ ਦਾ ਫਰਮਾਨ ਮੰਨਦੇ ਹੋਏ ਹਰ ਪ੍ਰੀਖਿਆ ‘ਚੋਂ ਪਾਰ ਹੋਏ। ਗੁਰੂ ਨਾਨਕ ਪਾਤਸ਼ਾਹ ਜੀ ਨੇ ਆਪਣੇ ਸੱਚੇ ਸੇਵਕ ਦਾ ਸਿਦਕ ਜਦ ਵੀ ਪਰਖਿਆ, ਭਾਈ ਲਹਿਣਾ ਜੀ ਨੂੰ ਪੂਰਾ ਪਾਇਆ। ਇੱਥੋਂ ਤੱਕ ਕਿ ਇਨ੍ਹਾਂ ਪ੍ਰੀਖਿਆਵਾਂ ‘ਚ ਉਨ੍ਹਾਂ ਦੇ ਆਪਣੇ ਪੁੱਤਰ ਨਾਬਰ ਸਨ। ਉਹ ਚਾਹੇ ਚਿੱਕੜ ਨੂੰ ਕੇਸਰ ਸਮਝ ਉਸ ‘ਚੋਂ ਕਟੋਰਾ ਕੱਢਣਾ ਹੋਵੇ, ਅੱਧੀ ਰਾਤ ਨੂੰ ਧਰਮਸ਼ਾਲਾ ਦੀ ਕੰਧ ਕੱਢਣੀ ਹੋਵੇ ਜਾਂ ਫਿਰ ਖੇਤਾਂ ‘ਚੋਂ ਭਰੀ ਚੁੱਕ ਕੇ ਲਿਆਉਣਾ ਹਰ ਹੁਕਮ ਦੀ ਤਾਮੀਲ ਗੁਰੂ ਦੇ ਇਕ ਫੁਰਮਾਨ ‘ਤੇ ਕੀਤੀ। ਸਿਦਕ ਤੇ ਸੇਵਾ ਦੇ ਬੇੜੇ ‘ਤੇ ਤੱਤਪਰ ਭਾਈ ਲਹਿਣਾ ਜੀ ਦਾ ਰਾਤ ਦੇ ਸਬੰਧ ‘ਚ ਕਹਿਣਾ ਸੀ ਕਿ ਉਨੀਂ ਰਾਤ ਗੁਜਰ ਗਈ ਹੈ, ਜਿੰਨੀ ਆਪ ਦੇ ਨਾਲ ਗੁਜਰਨੀ ਚਾਹੀਦੀ ਸੀ, ਤੇ ਜਿੰਨੀ ਰਹਿ ਗਈ ਹੈ ਉਹ ਵੀ ਆਪ ਜੀ ਦੇ ਆਸਰੇ ਗੁਜਰ ਜਾਵੇਗੀ।
Read Also : ਕੈਨੇਡਾ ਦੀ ਕੰਪਨੀ ਹੱਲ ਕਰਨ ਜਾ ਰਹੀ ਵੱਡੀ ਸਮੱਸਿਆ
ਕਈ ਪ੍ਰੀਖਿਆਵਾਂ ਲੈਣ ਤੋਂ ਬਾਅਦ ਆਖਰਕਾਰ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ। ਗੁਰਤਾਗੱਦੀ ਮਿਲਣ ਉਪਰੰਤ ਆਪ ਜੀ ਫਿਰ ਖਡੂਰ ਸਾਹਿਬ ਆ ਗਏ ਅਤੇ ਆਪ ਸਮੇਂ ਇਹ ਧਰਤੀ ਸਿੱਖੀ ਪ੍ਰਚਾਰ ਦਾ ਕੇਂਦਰ ਸੀ। ਆਪ ਜੀ ਗੁਰਤਾਗੱਦੀ ‘ਤੇ ਸਤੰਬਰ 1539 ਤੋਂ ਮਾਰਚ 1552 ਤੱਕ ਰਹੇ। ਆਪ ਨੇ ਇੱਥੇ ਕਈ ਉੱਤਮ ਕਾਰਜ ਕੀਤੇ।  ਆਪ ਜੀ ਨੇ ਖਡੂਰ ਸਾਹਿਬ ਨੂੰ ਧਰਮ ਪ੍ਰਚਾਰ ਦਾ ਕੇਂਦਰ ਬਣਾਇਆ।ਆਪ ਜੀ ਨੇ  ਜਾਤ–ਪਾਤ ਦੇ ਭੇਦਭਾਵ ਨੂੰ ਖਤਮ ਕਰਨ ਲਈ ਪ੍ਰਚਾਰ ਕੀਤਾ ਅਤੇ ਲੰਗਰ ਪ੍ਰਥਾ ਚਲਾਈ। ਇਸ ਦੇ ਨਾਲ-ਨਾਲ ਆਪ ਜੀ ਨੇ ਸਿੱਖਾਂ ਨੂੰ ਸਿਹਤਮੰਦ ਬਣਾਉਣ ਲਈ ਮੱਲ ਅਖਾੜਿਆਂ ਦਾ ਬੰਦੋਬਸਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਵੀ ਲਿਖੀ। ਆਪ ਜੀ ਦੀ ਬਾਣੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ‘ਚ ਦਰਜ ਹੈ। ਆਪ ਜੀ ਦੀ ਬਾਣੀ ਮਹਲਾ ਦੂਜਾ ਦੇ ਸਲੇਕ ਹੇਠ ਦਰਜ ਹੈ, ਜਿਸ ‘ਚ ਆਪ ਜੀ ਦੇ 62 ਸਲੋਕ ਹਨ, ਜੋ ਸੋਰਠ, ਸੂਹੀ, ਰਾਮਕਲੀ, ਮਲਹਾਰ ਅਤੇ ਸਾਰੰਗ ਰਾਗ ‘ਚ ਦਰਜ ਹਨ। ਆਪ ਜੀ ਦੀ ਬਾਣੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਹੋਰ ਦ੍ਰਿੜ ਅਤੇ ਸਪੱਸ਼ਟ ਕਰਦੀ ਹੈ। ਅੰਤ ਆਪ ਸ੍ਰੀ ਗੁਰੂ ਅਮਰ ਦਾਸ ਜੀ ਨੂੰ ਗੁਰਤਾਗੱਦੀ ਦੀ ਜ਼ਿੰਮੇਵਾਰੀ ਸੌਂਪ ‘ਕੇ ਖਡੂਰ ਸਾਹਿਬ ਵਿਖੇ ਜੋਤੀ-ਜੋਤ ਸਮਾ ਗਏ।
Guru Angad Dav Ji
ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ
Sri Guru Gobind Singh Ji
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ।
ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਸਮੁੱਚੀ ਮਾਨਵਤਾ ਭਾਵ ਹਰ ਧਰਮ, ਹਰ ਵਰਗ, ਹਰ ਫਿਰਕੇ ਲਈ ਇਕਸਾਰ ਸੀ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ। ਅਸੀਂ ਗੁਰੂ ਸਾਹਿਬ ਜੀ ਦੇ ਜੀਵਨ ਦਰਸ਼ਨ ਦੇ ਆਧਾਰ ’ਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ ਅਤੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਦੀ ਮੁਕੰਮਲ ਬਿਆਨੀ ਸੰਭਵ ਨਹੀਂ ਹੈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦਿ੍ਰੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਅਤੇ ਧਰਮ ਦੇ ਉਭਾਰ ਵਾਲੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਸਾਹਿਬ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿੱਚ ਸਪੱਸ਼ਟ ਕੀਤਾ ਹੈ।
ਮਨੁੱਖਤਾ ਦੀ ਭਲਾਈ
ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਧਰਮ ਦੀ ਰਖਵਾਲੀ ਲਈ ਅਨੇਕਾਂ ਕਸ਼ਟ ਝੱਲੇ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫ਼ਰਜ਼ ਹੈ ਕਿ ਜਿਥੇ ਅਸੀਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆ ਦੇ ਭਾਈਚਾਰੇ ਵਿੱਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆ ਦੇ ਹਰ ਖੇਤਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ। ਗੁਰਦੇਵ ਪਿਤਾ ਦੇ ਆਗ਼ਮਨ ਦਿਹਾੜੇ ’ਤੇ ਸਾਨੂੰ ਸਭ ਨੂੰ ਇਹ ਅਰਦਾਸ ਕਰਨੀ ਚਾਹੀਦੀ ਹੈ ਕਿ ਗੁਰੂ ਕਿਰਪਾ ਕਰਨ, ਅਸੀਂ ਨਿਸ਼ਾਨ-ਏ-ਸਿੱਖੀ ਦੇ ਧਾਰਨੀ ਹੋ ਕੇ ਗੁਰਸਿੱਖੀ ਜੀਵਨ ਬਸਰ ਕਰਦੇ ਹੋਏ ਤੇ ਉਨ੍ਹਾਂ ਦੇ ਸਰਬ-ਸਾਂਝੇ ਉਪਦੇਸ਼ਾਂ ਨੂੰ ਸਾਰੀ ਮਨੁੱਖਤਾ ਤੱਕ ਪਹੁੰਚਾਉਣ ਦਾ ਯਤਨ ਕਰ ਸਕੀਏ। ਸੋ ਆਓ! ਗੁਰੂ ਬਖ਼ਸ਼ੀ ਖੰਡੇ-ਬਾਟੇ ਦੀ ਪਾਹੁਲ ਛਕ ਗੁਰਬਾਣੀ ਦੀ ਰੌਸ਼ਨੀ ਵਿੱਚ ਜੀਵਨ ਬਤੀਤ ਕਰੀਏ ਅਤੇ ਸਾਂਵੇਂ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਤੱਤਪਰ ਰਹੀਏ।
ਖ਼ਾਲਸਾ ਪੰਥ ਦੀ ਸਾਜਣਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਸਾਜਣਾ ਦੀ ਗੱਲ ਕਰੀਏ ਤਾਂ ਇਹ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵੈਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਇੱਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਵੱਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗ਼ੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਖ਼ਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿੱਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿੱਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰਕੇ ਊਚ ਨੀਚ ਦਾ ਫ਼ਰਕ ਸਦਾ ਲਈ ਮਿਟਾ ਦਿੱਤਾ। ਏਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮਿ੍ਰਤ ਛਕਿਆ। ਇਹ ਵੀ ਧਰਮਾਂ ਦੇ ਇਤਹਾਸ ਵਿੱਚ ਵਿਲੱਖਣ ਸੀ, ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਹ ਮਾਣ ਕੇਵਲ ਦਸਮ ਪਾਤਸ਼ਾਹ ਜੀ ਨੇ ਹੀ ਆਪਣੇ ਖ਼ਾਲਸੇ ਨੂੰ ਬਖ਼ਸ਼ਿਆ। ਇਸੇ ਤਰ੍ਹਾਂ ਹੋਲਾ-ਮਹੱਲਾ ਦਾ ਆਰੰਭ ਵੀ ਗੁਰੂ ਸਾਹਿਬ ਦੇ ਜੀਵਨ ਦਾ ਇਕ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿੱਖ ਕੌਮ ਨੂੰ ਸਵੈ-ਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।
ਗੁਰੂ ਸਾਹਿਬ ਜੀ ਵੱਲੋਂ ਰਚੀ ਗਈ ਬਾਣੀ ਵੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿੱਚ ਪਾਖੰਡਵਾਦ ਅਤੇ ਕਰਮ ਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ-ਪੂਜਾ, ਬੁੱਤ-ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮ ਕਾਡਾਂ ਤੇ ਭਰਮ ਭੁਲੇਖਿਆਂ ਵਿੱਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਕਰਤਾਪੁਰਖ ਤਾਂ ਸਹਿਜ ਤੇ ਪਿਆਰ ਦਾ ਮਾਰਗ ਹੈ। ਇਸ ਦੀ ਸਮਝ ਵਾਲੇ ਹੀ ਉਸ ਵਿੱਚ ਅਭੇਦ ਹੁੰਦੇ ਹਨ। ਗੁਰੂ ਸਾਹਿਬ ਜੀ ਦਾ ਫ਼ੁਰਮਾਨ ਹੈ:
ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥
ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।
Sri Guru Gobind Singh Ji
READ ALSO:ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂਨੇ ਕੀਤੀ ਰਿਹਰਸਲ