GURMUKHI LIPI - Nirpakh Post

ਜੇ ਨਹੀਂ ਲਿਖਿਆ ਪੰਜਾਬੀ ਭਾਸ਼ਾ ’ਚ ਨਾਂ ਤਾਂ ਹੋਵੇਗੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ
GURMUKHI LIPI

ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ’ਚ ਨਾਂ ਬੋਰਡ ਲਿਖਣ ਦੀਆਂ ਸਰਕਾਰ ਦੀਆਂ ਹਦਾਇਤਾਂ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਕੀਤੀ ਜੁਰਮਾਨੇ ਦੀ ਵਿਵਸਥਾ ਤੋਂ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਅਤੇ ਸੜਕਾਂ ਦੇ ਨਾਂ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਲਿਖੇ ਜਾਣ ਦੀਆਂ ਜਾਰੀ ਹਦਾਇਤਾਂ ਨੂੰ ਜ਼ਿਲ੍ਹੇ ’ਚ ਲਾਗੂ ਕਰਵਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ’ਚ ਨਾਂ ਬੋਰਡ ਲਿਖੇ ਜਾਣ ਦੀਆਂ ਸਰਕਾਰੀ ਹਦਾਇਤਾਂ ਬਾਰੇ ਸਮੂਹ ਅਦਾਰਾ ਮਾਲਕਾਂ ਅਤੇ ਦੁਕਾਨਦਾਰਾਂ ਨੂੰ ਜਾਣਕਾਰੀ ਦੇਣ ਲਈ ਸਮੇਂ-ਸਮੇਂ ’ਤੇ ਪ੍ਰੇਰਨਾ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

READ ALSO :ਸੇਵਾ ਕੇਂਦਰਾਂ ਵਿਚ ਜਨਵਰੀ 2023 ਤੋਂ ਦਸੰਬਰ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 126972 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

ਭਾਸ਼ਾ ਅਧਿਕਾਰੀ ਨੇ ਕਿਹਾ ਕਿ ਨਾਂ ਬੋਰਡ ਪੰਜਾਬੀ ਭਾਸ਼ਾ ’ਚ ਲਿਖਣ ਦੀਆਂ ਹਦਾਇਤਾਂ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕਰਵਾਉਣ ਲਈ ਸਰਕਾਰ ਵੱਲੋਂ ਕਿਰਤ ਵਿਭਾਗ ਦੇ ਐਕਟ ‘ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ -2023’ ਰਾਹੀਂ ਨਾਂ ਬੋਰਡ ਪੰਜਾਬੀ ਭਾਸ਼ਾ ’ਚ ਨਾ ਲਿਖਣ ਵਾਲੇ ਅਦਾਰਿਆਂ ਨੂੰ ਜੁਰਮਾਨਾ ਲਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿਵਸਥਾ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ’ਤੇ 1000 ਰੁਪਏ ਅਤੇ ਦੂਜੀ ਵਾਰ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਜੇਕਰ ਕੋਈ ਵੀ ਅਦਾਰਾ ਮਾਲਕ ਜਾਂ ਦੁਕਾਨਦਾਰ ਆਪਣੇ ਅਦਾਰੇ/ਦੁਕਾਨ ਦਾ ਨਾਂ ਬੋਰਡ ਪੰਜਾਬੀ ਭਾਸ਼ਾ ਤੋਂ ਇਲਾਵਾ ਕਿਸੇ ਹੋਰ ਭਾਸ਼ਾ ’ਚ ਲਿਖਣਾ ਚਾਹੁੰਦਾ ਹੈ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਕਰ ਕੇ ਲਿਖ ਸਕਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਭਾਸ਼ਾ ਦੇ ਮਾਣ ਸਤਿਕਾਰ ’ਚ ਵਾਧੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਆਪੋ ਆਪਣਾ ਯੋਗਦਾਨ ਪਾਉਣ ਦੀ ਵੀ ਅਪੀਲ ਕੀਤੀ ਹੈ।

GURMUKHI LIPI