hospitals - Nirpakh Post

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਜਲੰਧਰ ਦੇ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦੇ ਬੰਦ ਹੋਣ ਕਾਰਨ ਆਈ. ਸੀ. ਯੂ. ਵਿੱਚ ਦਾਖ਼ਲ 3 ਮਰੀਜ਼ਾਂ ਦੀ ਮੌਤ ਮਾਮਲੇ 'ਚ ਸਿਹਤ ਵਿਭਾਗ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਲਈ ਸਿਹਤ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ 'ਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਸ਼ੁਰੂਆਤੀ ਰਿਪੋਰਟ ਆਉਣ ਮਗਰੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤਿੰਨ ਡਾਕਟਰਾਂ ਨੂੰ ਸਸਪੈਂਡ ਕਰ ਦਿੱਤਾ ਸੀ। |

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਦੋਬਾਰਾ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਟਰੌਮਾ ਵਾਰਡ, ਜਨਰੇਟਰ ਰੂਮ ਅਤੇ ਤਿੰਨ ਆਕਸੀਜਨ ਪਲਾਂਟਾਂ ਦੀ ਜਾਂਚ ਕੀਤੀ। ਸਸਪੈਂਡ ਹੋਏ ਡਾਕਟਰਾਂ ਵਿੱਚ ਡਾ. ਰਾਜਕੁਮਾਰ (MS), ਡਾ. ਸੁਰਜੀਤ ਸਿੰਘ (SMO) ਅਤੇ ਐਨੇਸਥੀਸੀਆ ਵਿਭਾਗ ਦੀ ਡਾ. ਸੋਨਾਖਸ਼ੀ ਸ਼ਾਮਲ ਹਨ। ਜਦਕਿ ਡਾ. ਸ਼ਵਿੰਦਰ ਸਿੰਘ ਜੋ ਹਾਉਸ ਸਰਜਨ ਸਨ ਅਤੇ ਜਿਨ੍ਹਾਂ ਦੀ ਉਸ ਵੇਲੇ ਡਿਊਟੀ ਸੀ, ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ।

ਸਿਹਤ ਮੰਤਰੀ ਨੇ ਕਿਹਾ ਕਿ ਸਸਪੈਂਡ ਹੋਏ ਡਾਕਟਰਾਂ ਦਾ ਪੱਖ ਵੀ ਸੁਣਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਦਵਾਈਆਂ ਦੀ ਕੋਈ ਘਾਟ ਨਹੀਂ, ਬਿਜਲੀ ਦੀ ਵੀ ਵਾਫ਼ਰ ਮਾਤਰਾ ਹੈ ਅਤੇ ਡਾਕਟਰਾਂ ਦੀ ਤਨਖ਼ਾਹ ਵਧਾ ਦਿੱਤੀ ਗਈ ਹੈ। ਉਨ੍ਹਾਂ ਡਾਕਟਰਾਂ ਨੂੰ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਹਾਦਸੇ ਦੇ ਕਈ ਕਾਰਨ ਸਾਹਮਣੇ ਆ ਰਹੇ ਹਨ, ਜਿਸ ਦੀ ਵਿਸਥਾਰ ਨਾਲ ਜਾਂਚ ਹੋਵੇਗੀ ਅਤੇ ਹੋਰ ਅਧਿਕਾਰੀਆਂ 'ਤੇ ਵੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ਼ ਨੂੰ ਸਿਖਲਾਈ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੀ. ਜੀ. ਆਈ. ਹਸਪਤਾਲ ਵਿੱਚ ਨਰਸਾਂ ਹੜਤਾਲ 'ਤੇ ਹਨ। ਪੀ. ਜੀ. ਆਈ. ਦੇ ਨਾਲ-ਨਾਲ ਸੈਕਟਰ 32 ਵਿੱਚ ਵੀ ਸਟਾਫ਼ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਹਸਪਤਾਲਾਂ ਵਿੱਚ ਵੀ ਸਟਾਫ਼ ਦੀ ਘਾਟ ਹੈ। ਸੈਕਟਰ 32 ਅਤੇ ਪੀ. ਜੀ. ਆਈ. ਵਿੱਚ ਇਲਾਜ ਮੁਫ਼ਤ ਨਹੀਂ ਹੈ, ਪੈਸੇ ਲਏ ਜਾਂਦੇ ਹਨ ਪਰ ਫਿਰ ਵੀ ਸਟਾਫ਼ ਦੀ ਘਾਟ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਹਿਲਾਂ ਐਮਰਜੈਂਸੀ ਵਾਰਡ ਵਿੱਚ ਕੋਈ ਸੇਵਾਵਾਂ ਨਹੀਂ ਸਨ, ਉਹ ਖ਼ੁਦ ਉਥੇ ਗਏ ਅਤੇ ਇਹ ਸੇਵਾਵਾਂ ਸ਼ੁਰੂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜੋ ਯੂਨੀਵਰਸਲ ਹੈਲਥ ਕੇਅਰ ਕਰ ਰਿਹਾ ਹੈ ਅਤੇ ਯੂਨੀਵਰਸਲ ਦਵਾਈਆਂ ਸ਼ੁਰੂ ਕਰ ਰਿਹਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਜਲਦੀ ਫ਼ੋਨ ਕਰਕੇ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਕਿਹਾ।

Strict instructions issued

ਜਿਹੜੀ ਦਵਾਈ ਸਰਕਾਰੀ ਹਸਪਤਾਲਾਂ ਦੇ ਅੰਦਰੋਂ ਨਾ ਮਿਲੀ, ਬਾਹਰੋਂ ਡਾਕਟਰ ਆਪ ਲਿਆ ਕੇ ਦੇਵੇਗਾ: ਮਾਨ
Not found inside government hospitals ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ ਹੈ ਅਤੇ ਮਹੱਤਵਪੂਰਨ ਫ਼ੈਸਲਿਆਂ ਉਤੇ ਮੋਹਰ ਵੀ ਲਾਈ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 26 ਜਨਵਰੀ ਤੋਂ ਪੰਜਾਬ ਦੇ ਸਾਰੇ ਸਬ-ਸਬ-ਡਵੀਜ਼ਨਲ, ਡਵੀਜ਼ਨਲ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣਗੀਆਂ।

ਡਾਕਟਰ ਕੋਈ ਵੀ ਦਵਾਈ ਬਾਹਰੋਂ ਲੈਣ ਲਈ ਨਹੀਂ ਲਿਖ ਸਕੇਗਾ। ਜੇਕਰ ਕੋਈ ਦਵਾਈ ਅੰਦਰੋਂ ਨਹੀਂ ਮਿਲੀ ਤਾਂ ਉਸ ਨੂੰ ਖੁਦ ਡਾਕਟਰ ਹੀ ਬਾਹਰੋਂ ਲਿਆ ਕੇ ਦੇਵੇਗਾ। ਸਾਰੇ ਹਸਪਤਾਲਾਂ ਵਿਚ ਐਕਸ-ਰੇਅ ਮੁਫਤ ਹੋਣਗੇ, ਜੇਕਰ ਕਿਤੇ ਅਜਿਹਾ ਨਹੀਂ ਹੁੰਦਾ ਤਾਂ ਬਾਹਰੋਂ ਕਰਵਾਉਣ ਉਤੇ ਸਰਕਾਰ ਪੈਸਾ ਦੇਵੇਗੀ।

ਇਸ ਤੋਂ ਇਲਾਵਾ ਜਿਨ੍ਹਾਂ ਵਿਚੋਂ 10.77 ਲੱਖ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ‘ਤੇ ਪੰਜਾਬ ਸਰਕਾਰ ਨੇ ਮੋਹਰ ਲਗਾਈ ਹੈ।

also read :- ਹਰਿਆਣਾ ‘ਚ ਰੋਡਵੇਜ਼ ਬੱਸਾਂ ਦਾ ਚੱਕਾ ਜਾਮ ,ਹਿਸਾਰ ‘ਚ ਧਾਰਾ 144 ਲਾਗੂ..

ਜਿਨ੍ਹਾਂ ਦੇ ਕਾਰਡ ਕੱਟੇ ਗਏ, ਉਨ੍ਹਾਂ ਨੂੰ ਵੀ ਰਾਸ਼ਨ ਮਿਲੂਗਾ। ਦੂਜਾ ਅਧਿਆਪਕਾਂ ਦੀ ਬਦਲੀ ਨੂੰ ਵੀ ਸੌਖਾ ਕੀਤਾ ਗਿਆ ਹੈ। ਜਿਹੜਾ ਟੀਚਰ ਆਪਣੇ ਜਿਲ੍ਹੇ ‘ਚ, ਆਪਣੇ ਘਰ ਦੇ ਨੇੜੇ ਆਉਣਾ ਚਾਹੁੰਦਾ ਹੈ ਉਹ ਇੱਕ ਸੌਖੀ ਪ੍ਰਕ੍ਰਿਆ ਜ਼ਰੀਏ ਆ ਸਕਦਾ ਹੈ। ਤੀਜਾ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨਾਂ 6000 ਤੋਂ ਵਧਾਕੇ 10000 ਰੁਪਏ ਕੀਤੀ ਗਈ ਹੈ ।

ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਵੀ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ‘ਚ ਜ਼ਖਮੀ ਵਿਅਕਤੀ ਦੇ ਮੁਫਤ ਇਲਾਜ ਦੇ ਨਾਲ-ਨਾਲ ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ‘ਚ ਪਹੁੰਚਾਉਣ ਵਾਲੇ ਨੂੰ ਨਕਦ ਇਨਾਮ ਵੀ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ 27 ਜਨਵਰੀ ਨੂੰ ਰੋਡ ਸੇਫਟੀ ਫੋਰਸ ਨਾਲ ਕੀਤੀ ਜਾਵੇਗੀ। SSF ਕੋਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਵਾਹਨ ਹਨ।Not found inside government hospitals