CM Bhagwant Singh Mann - Nirpakh Post
ਲੁਧਿਆਣਾ ਪਹੁੰਚੇ CM ਮਾਨ , 14 ਸਕੂਲਾਂ ਵਿੱਚ ਵੰਡੇ 115 ਲੈਪਟਾਪ
ਚੰਡੀਗੜ੍ਹ, 14 ਫਰਵਰੀ(ਸੁਖਦੀਪ ਸਿੰਘ ਗਿੱਲ )
ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿੱਚ ਲਾਜ਼ਮੀ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਂਦਿਆਂ ਇਹ ਲੈਪਟਾਪ ਡਿਜੀਟਲ ਸਿੱਖਿਆ ਦੇ ਪਸਾਰ ਦੀਆਂ ਵਿਆਪਕ ਕੋਸ਼ਿਸ਼ਾਂ ਦਾ ਹਿੱਸਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਅਧੀਨ ਦਿੱਤੇ ਜਾ ਰਹੇ ਪ੍ਰਾਈਮ ਬੁੱਕ 4ਜੀ ਲੈਪਟਾਪ ਵਿਸ਼ਵ ਦੇ ਸਭ ਤੋਂ ਕਿਫ਼ਾਇਤੀ ਅਤੇ ਖ਼ਾਸ ਤੌਰ ਉਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਵਧੀਆ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਇਹ ਲੈਪਟਾਪ ਈ.ਆਈ., ਪੀ.ਏ.ਐਲ. ਮਾਈਂਡਸਪਾਰਕ ਸਾਫ਼ਟਵੇਅਰ ਮਾਡਿਊਲ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿਖਲਾਈ ਮੁਹੱਈਆ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਪ੍ਰਾਜੈਕਟ ਦਾ ਮੰਤਵ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਹਰੇਕ ਤਰ੍ਹਾਂ ਦੇ ਪਿਛੋਕੜ ਵਾਲੇ ਵਿਦਿਆਰਥੀਆਂ ਦੀ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਵਿੱਚ ਸੁਧਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਈ.ਆਈ., ਪੀ.ਏ.ਐਲ. ਮਾਈਂਡਸਪਾਰਕ ਤਕਨਾਲੋਜੀ ਵਿਦਿਆਰਥੀਆਂ ਦੀ ਏ.ਆਈ. ਤਕਨੀਕ ਤੱਕ ਪਹੁੰਚ ਦੇ ਨਾਲ—ਨਾਲ ਵਿਅਕਤੀਗਤ ਲੋੜਾਂ ਮੁਤਾਬਕ ਸਿੱਖਿਆ ਉਤੇ ਜ਼ੋਰ ਦਿੰਦੀ ਹੈ।
Read Also : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ! ਸਾਲ 2025 ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਰਿਕਵਰੀ
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੈਪਟਾਪ ਕਿਫ਼ਾਇਤੀ ਤੇ ਟਿਕਾਊ ਹੋਣ ਦੇ ਨਾਲ—ਨਾਲ ਸੁਰੱਖਿਅਤ ਅਪਰੇਟਿੰਗ ਸਿਸਟਮ, ਕੰਟਰੋਲਡ ਪਹੁੰਚ ਅਤੇ ਡੇਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਾਪਦੰਡਾਂ ਨਾਲ ਲੈਸ ਹਨ, ਜਿਸ ਨਾਲ ਅਧਿਆਪਨ ਤਜਰਬਾ ਸੁਰੱਖਿਅਤ ਤੇ ਸੁਚਾਰੂ ਹੋਣਾ ਯਕੀਨੀ ਬਣੇਗਾ। ਉਨ੍ਹਾਂ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਪ੍ਰਸ਼ਾਸਨ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।
CM ਮਾਨ ਨੇ ਚੁੱਕੀ ਸ਼ਹੀਦਾਂ ਦੇ ਪਰਿਵਾਰਾਂ ਦੀ ਜਿੰਮੇਦਾਰੀ ਵੰਡ ਰਹੇ 1-1ਕਰੋੜ ਦੇ ਚੈੱਕ
CM Bhagwant Singh Mann
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ਹੀਦ ਹੋਣ ਵਾਲੇ ਫ਼ੌਜ ਦੇ ਜਵਾਨਾਂ ਦੇ ਜਵਾਨਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ ਜਾ ਰਹੀ ਹੈ। ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਚ ਇਹ ਯੋਜਨਾ ਸ਼ੁਰੂ ਕੀਤੀ ਗਈ ਸੀ ਤੇ ਫ਼ਿਰ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਵੀ ਇਹ ਯੋਜਨਾ ਚਲਾਈ ਗਈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਫ਼ੌਜ ਦੇ ਜਵਾਨਾਂ ਘਰ ਜਾ ਕੇ ਉਨ੍ਹਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇ ਚੈੱਕ ਸੌਂਪ ਰਹੇ ਹਨ।
ਇਸ ਯੋਜਨਾ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਉਹ ਸੁਣਦੇ ਹੁੰਦੇ ਸਨ ਕਿ ਸ਼ਹੀਦ ਫ਼ੌਜੀ ਦੇ ਪਰਿਵਾਰ ਨੂੰ ਸਿਲਾਈ ਮਸ਼ੀਨ ਅਤੇ 20 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ। ਪਰ ਇਹ ਉਸ ਦੀ ਸ਼ਹਾਦਤ ਦੀ ਤੌਹੀਨ ਹੈ। ਪੰਜਾਬ ਵਿਚ ਸਰਕਾਰ ਦੀ ਵਾਗਡੋਰ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਅਣਮੋਲ ਹੈ ਤੇ ਅਸੀਂ ਉਨ੍ਹਾਂ ਦਾ ਦੇਨ ਕਦੀ ਨਹੀਂ ਦੇ ਸਕਦੇ, ਪਰ ਘੱਟੋ-ਘੱਟ ਮਗਰੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਤਾਂ ਪ੍ਰੇਸ਼ਾਨੀ ਨਾ ਝੱਲਣੀ ਪਵੇ।
Read Also : ਜਲੰਧਰ ‘ਚ ਆਈਸ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ , ਫੈਕਟਰੀ ‘ਚ ਫਸੇ ਇਕ ਵਿਅਕਤੀ ਦੀ ਮੌਤ
ਭਾਰਤੀ ਫ਼ੌਜ ਵਿਚ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਪਿੰਡ ਡੂੰਡੀਆਂ ਦੇ ਜਵਾਨ ਸੁਰਿੰਦਰ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਬਾਰੇ ਗੱਲਬਾਤ ਕਰਦਿਆਂ ਸ਼ਹੀਦ ਜਵਾਨ ਦੇ ਪਿਤਾ ਨਛੱਤਰ ਸਿੰਘ ਅਤੇ ਮਾਤਾ ਬਲਵੰਤ ਕੌਰ ਨੇ ਦੱਸਿਆ ਕਿ ਸੁਰਿੰਦਰ ਸਿੰਘ 2009 ਵਿਚ ਫ਼ੌਜ ਵਿਚ ਭਰਤੀ ਹੋਇਆ ਸੀ। ਡਿਊਟੀ ਦੌਰਾਨ ਉਹ ਸ਼ਹੀਦ ਹੋ ਗਿਆ। ਪੁੱਤ ਦੀ ਸ਼ਹਾਦਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਕੋਲ ਆਏ ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਦੇ ਕੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਾਂਗੇ।
CM Bhagwant Singh Mann
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
CM Bhagwant Singh Mann
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ।
ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਇਸ ਸੰਸਥਾ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇਨਡੋਰ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਲਿਵਰ ਸਬੰਧੀ ਬਿਮਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ।
ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ।
ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ।
READ ALSO;ਸ਼ੁਭਕਰਨ ਸਿੰਘ ਦੀ ਭੈਣ ਨੂੰ ਪੰਜਾਬ ਪੁਲਿਸ ‘ਚ ਕਾਂਸਟੇਬਲ ਦੀ ਨੌਕਰੀ ਦੀ ਪੇਸ਼ਕਸ਼, CM ਭਗਵੰਤ ਮਾਨ ਨੇ ਪੂਰਾ ਕੀਤਾ ਵਾਅਦਾ
ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।
CM Bhagwant Singh Mann
CM Bhagwant Singh Mann
ਅੱਜ ਜਲੰਧਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੀ.ਐਮ ਮਾਨ ਸਵੇਰੇ 11 ਵਜੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀ.ਪੀ.ਏ.) ਵਿਖੇ ਪਹੁੰਚਣਗੇ ਅਤੇ ਫਿਰ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।
ਉਕਤ ਪ੍ਰੋਗਰਾਮ ਦੁਪਹਿਰ 1.30 ਵਜੇ ਨਕੋਦਰ ਵਿਖੇ ਸ਼ੁਰੂ ਹੋਵੇਗਾ। ਡੀਸੀ ਸਾਰੰਗਲ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਮੁੱਖ ਮੰਤਰੀ ਨਕੋਦਰ ਵਿੱਚ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਕਰਨਗੇ।
ਪੁਲਿਸ ਨੇ ਜ਼ਿਲ੍ਹੇ ਦੀ ਸੁਰੱਖਿਆ ਵਧਾ ਦਿੱਤੀ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਸੁਰੱਖਿਆ ਨੂੰ ਲੈ ਕੇ ਆਪੋ-ਆਪਣੀਆਂ ਟੀਮਾਂ ਨਾਲ ਫੀਲਡ ਵਿੱਚ ਹਨ। ਐਸਐਸਪੀ ਭੁੱਲਰ ਨੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਸੀਐਮ ਮਾਨ ਪੀਪੀਏ ਫਿਲੌਰ ਵਿੱਚ 410 ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।
READ ALSO: ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ
ਨਕੋਦਰ ਵਿੱਚ ਆਮ ਲੋਕਾਂ ਨੂੰ ਵੀ ਐਂਟਰੀ ਮਿਲੇਗੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਪ੍ਰੋਗਰਾਮ ਵਿੱਚ ਲੋਕਾਂ ਨੂੰ ਆਸਾਨੀ ਨਾਲ ਦਾਖਲਾ ਮਿਲੇਗਾ। ਇਸ ਦੇ ਨਾਲ ਹੀ ਲੋਕਾਂ ਦੇ ਬੈਠਣ, ਸਫ਼ਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। ਨਾਲ ਹੀ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਖੁਦ ਸੁਰੱਖਿਆ ਲਈ ਮੈਦਾਨ ਵਿੱਚ ਹਨ। ਜਾਂਚ ਤੋਂ ਬਾਅਦ ਆਮ ਲੋਕਾਂ ਨੂੰ ਐਂਟਰੀ ਦਿੱਤੀ ਜਾਵੇਗੀ।
CM Bhagwant Singh Mann
ਰਾਸ਼ਟਰਪਤੀ ਰਾਜ ਦੀਆਂ ਧਮਕੀਆਂ ਤੋਂ ਡਰਦੇ ਨਹੀਂ, ਕਿਸਾਨਾਂ ਨਾਲ ਡਟ ਕੇ ਖੜ੍ਹੇ ਹਾਂ: ਭਗਵੰਤ ਮਾਨ
CM Bhagwant Singh Mann
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ‘ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਹਰਿਆਣਾ ਨਾਲ ਲੱਗਦੀਆਂ ਸੂਬੇ ਦੀਆਂ ਸਰਹੱਦਾਂ ‘ਤੇ ਕੰਡਿਆਲੀ ਵਾੜ ਲਗਾਈ ਗਈ ਹੈ ਜੋ ਕਿ ਜਾਇਜ਼ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਮਤਰੇਈ ਮਾਂ ਵਾਲਾ ਸਲੂਕ ਗੈਰਵਾਜਬ ਅਤੇ ਅਣਇੱਛਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਭਾਜਪਾ ਦੀ ‘ਬੀ’ ਟੀਮ ਦੱਸਦੀ ਹੈ ਪਰ ਅਸਲ ਵਿੱਚ ‘ਆਪ’ ਕਿਸਾਨਾਂ ਦੀ ‘ਏ’ ਟੀਮ ਹੈ। ਹਰਿਆਣਾ ਵੱਲੋਂ ਪੰਜਾਬ ਕਿਸਾਨ ਅੰਦੋਲਨ ਨੂੰ ਸਪਾਂਸਰ ਕਰਨ ਦੇ ਦੋਸ਼ਾਂ ‘ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਸੂਬੇ ਵਿੱਚ ਕਰਫਿਊ ਨਹੀਂ ਲਗਾਇਆ ਜਾ ਸਕਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਰਸੀਆਂ ਦੀ ਖ਼ਾਤਰ ਸਿਆਸਤ ਵਿੱਚ ਨਹੀਂ ਹਨ ਅਤੇ ਨਾ ਹੀ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਅਫਵਾਹਾਂ ਜਾਂ ਧਮਕੀਆਂ ਤੋਂ ਅਸੀਂ ਡਰਦੇ ਹਾਂ।
CM Bhagwant Singh Mann
ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਮਾਇਤੀ ਹਨ ਅਤੇ ਮੀਟਿੰਗ ਵਿੱਚ ਸਿਰਫ਼ ਇਸ ਲਈ ਹਿੱਸਾ ਲੈ ਰਹੇ ਹਨ ਕਿਉਂਕਿ ਇਹ ਅਨਾਜ ਉਤਪਾਦਕਾਂ ਦੀ ਇੱਛਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਸਥਿਤੀ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 54 ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਮੁੱਹਈਆ ਕਰਵਾ ਰਹੀ ਹੈ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਦੱਸਿਆ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੇ ਸੂਬੇ ਦੀ ਉਪਜਾਊ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਉਪਲਬਧ ਕੁਦਰਤੀ ਸਰੋਤਾਂ ਦਾ ਵੀ ਸ਼ੋਸ਼ਣ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਸੂਬੇ ਭਰ ਦੇ ਜ਼ਿਆਦਾਤਰ ਬਲਾਕਾਂ ਵਿੱਚ ਪਾਣੀ ਦਾ ਪੱਧਰ ਡਾਰਕ ਜ਼ੋਨ ਵਿੱਚ ਪਹੁੰਚ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਸੂਬੇ ਦੀ ਫ਼ਸਲ ਨਹੀਂ ਹੈ, ਸਗੋਂ ਰਾਜ ਇਸ ਦੀ ਪੈਦਾਵਾਰ ਕੌਮੀ ਅੰਨ ਭੰਡਾਰ ਨੂੰ ਭਰਨ ਲਈ ਕਰਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਦੇ ਰਾਹ ਵਿੱਚ ਕਈ ਚੁਣੌਤੀਆਂ ਹਨ ਜਿਸ ਨੂੰ ਹੱਲ ਕੀਤਾ ਜਾਣਾ ਜ਼ਰੂਰੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਰਾਜ ਨੂੰ ਆਰਡੀਐਫ ਤਹਿਤ ਰੋਕੇ ਗਏ ਫੰਡ ਜਾਰੀ ਕਰਦੀ ਹੈ ਤਾਂ ਸੂਬਾ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਪ੍ਰਬੰਧਨ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਮੁੱਦਾ, ਸਭ ਕਿਸਾਨਾਂ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਠੰਡੇ ਬਸਤੇ ਵਿੱਚ ਪਾ ਰਹੀ ਹੈ ਜੋ ਕਿ ਠੀਕ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਖੇਤੀ ਮਸਲਿਆਂ ਪ੍ਰਤੀ ਉਦਾਸੀਨ ਪਹੁੰਚ ਅਪਣਾ ਰਹੀ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਕਿਸਾਨਾਂ ਨੂੰ ਭੜਕਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਉਕਸਾਉਂਦਾ ਹੈ ਤਾਂ ਸੂਬਾ ਸਰਕਾਰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੀ.ਸੀ.ਟੀ.ਵੀ. ਦੀ ਫੁਟੇਜ ਚੈਕ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਿਸਾਨ ਇਸ ਸਬੰਧੀ ਬਿਆਨ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਵੀ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੌਰ ਦੀ ਮੀਟਿੰਗ ਐਤਵਾਰ ਸ਼ਾਮ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੁਕਤਿਆਂ ‘ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲੈ ਕੇ ਆਏ ਹਨ ਅਤੇ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ।
READ ALSO:ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ, ਵੇਖੋ ਹਰਿਆਣਾ-ਪੰਜਾਬ ਦੀ ਹੱਦ ਉਤੇ ਤਾਜ਼ਾ ਹਾਲਾਤ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਖਵਾਲੇ ਹੋਣ ਦੇ ਨਾਤੇ ਉਹ ਧਰਨੇ ਕਾਰਨ ਸਮਾਜ ਦੇ ਕਿਸੇ ਵੀ ਵਰਗ ਨੂੰ ਦੁਖੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੀਆਂ ਸਪਲਾਈਆਂ ਨਿਰਵਿਘਨ ਯਕੀਨੀ ਬਣਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕਰੇ ਜੋ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਕਰ ਰਹੇ ਹਨ।
CM Bhagwant Singh Mann
CM ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਨੇ ਪਰਿਵਾਰ ਸਣੇ ਕੀਤੇ ਭਗਵਾਨ ਸ਼੍ਰੀ ਰਾਮ ਜੀ ਦੇ ਦਰਸ਼ਨ
CM Bhagwant Singh Mann
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਮੁਖੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਯੁੱਧਿਆ ਪਹੁੰਚੇ। ਜਿਸ ਨੇ ਰਾਮਲਲਾ ਨੂੰ ਆਪਣੇ ਪਰਿਵਾਰ ਸਮੇਤ ਦੇਖਿਆ ਹੈ। ਅਰਵਿੰਦ ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਮਾਂ ਅਤੇ ਪਤਨੀ ਵੀ ਸਨ, ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਨਾਲ ਰਾਮ ਲੱਲਾ ਦੇ ਦਰਸ਼ਨਾਂ ਲਈ ਪਹੁੰਚੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੇ ਮਾਤਾ-ਪਿਤਾ, ਪੰਜਾਬ ਦੇ ਮੁੱਖ ਮੰਤਰੀ ਆਪਣੀ ਪਤਨੀ ਅਤੇ ਮਾਂ ਨਾਲ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਆਏ ਹਨ। ਅੱਜ ਸਾਨੂੰ ਰਾਮਲਲਾ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਰਾਮਲਲਾ ਦੇ ਦਰਸ਼ਨ ਕਰਕੇ ਮੈਨੂੰ ਅਥਾਹ ਸ਼ਾਂਤੀ ਮਿਲੀ।
ਅਜਿਹਾ ਸ਼ਾਨਦਾਰ ਅਤੇ ਸੁੰਦਰ ਰਾਮ ਮੰਦਰ ਪੂਰੇ ਦੇਸ਼ ਅਤੇ ਸਮਾਜ ਲਈ ਬਣਾਇਆ ਗਿਆ ਹੈ। ਹਰ ਰੋਜ਼ ਲੱਖਾਂ ਲੋਕ ਦਰਸ਼ਨਾਂ ਲਈ ਆ ਰਹੇ ਹਨ। ਮੈਂ ਰਾਮਲਲਾ ਨੂੰ ਸਾਰਿਆਂ ਦੀ ਸ਼ਾਂਤੀ ਅਤੇ ਦੇਸ਼ ਦੇ ਵਿਕਾਸ ਲਈ ਪ੍ਰਾਰਥਨਾ ਕੀਤੀ ਹੈ।
ਦੇਸ਼ ਦੇ ਵਿਕਾਸ ਲਈ ਅਰਦਾਸ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਮਲਲਾ ਜੀ ਦੇ ਦਰਸ਼ਨ ਕੀਤੇ ਹਨ। ਦੇਸ਼ ਦੇ ਵਿਕਾਸ ਲਈ ਰਾਮਲਲਾ ਅੱਗੇ ਅਰਦਾਸ ਕੀਤੀ ਹੈ। ਸਾਰਿਆਂ ਵਿਚ ਭਾਈਚਾਰਾ ਹੋਣਾ ਚਾਹੀਦਾ ਹੈ। ਇੱਥੇ ਆ ਕੇ ਰਾਮਲਲਾ ਦੇ ਦਰਸ਼ਨ ਕਰਕੇ ਬਹੁਤ ਵਧੀਆ ਲੱਗਾ। ਸਾਨੂੰ ਭਗਵਾਨ ਸ਼੍ਰੀ ਰਾਮ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।
ਜੀਵਨ ਸਮਰਪਣ ਪ੍ਰੋਗਰਾਮ ਲਈ ਸੱਦਾ ਪੱਤਰ ਪ੍ਰਾਪਤ ਹੋਇਆ
ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਰਾਮ ਮੰਦਰ ਵਿੱਚ ਰਾਮਲਲਾ ਦੇ ਪਵਿੱਤਰ ਸੰਸਕਾਰ ਦੇ ਪ੍ਰੋਗਰਾਮ ਲਈ ਸੱਦਾ ਮਿਲਿਆ ਸੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਸੀ ਕਿ ਸਮਾਗਮ ਤੋਂ ਬਾਅਦ ਉਹ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਆਉਣਗੇ।
READ ALSO:ਇਜ਼ਰਾਈਲ ਨੇ ਗਾਜ਼ਾ ਦੇ ਸਿਹਤ ਅਧਿਕਾਰੀਆਂ ਨੂੰ ਬਣਾਇਆ ਨਿਸ਼ਾਨਾ, 37 ਫਲਸਤੀਨੀਆਂ ਦੀ ਮੌਤ
ਮਾਰਚ ਤੱਕ ਰਾਮਨਗਰੀ ਵਿੱਚ ਹੋਟਲ-ਧਰਮਸ਼ਾਲਾ ਬੁੱਕ ਕੀਤਾ ਗਿਆ
ਅਯੁੱਧਿਆ ‘ਚ ਰਾਮ ਲੱਲਾ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂ ਅਪ੍ਰੈਲ ਦੇ ਸ਼ੁਰੂਆਤੀ ਦਿਨਾਂ ‘ਚ ਵੀ ਹੋਟਲਾਂ ‘ਚ ਕਮਰੇ ਬੁੱਕ ਕਰਵਾ ਰਹੇ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਬੁਕਿੰਗ ਆਨਲਾਈਨ ਹੋ ਰਹੀ ਹੈ। ਰਾਮਲਲਾ ਦੇ ਦਰਸ਼ਨਾਂ ਲਈ ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਆ ਰਹੇ ਹਨ, ਜਿਸ ਕਾਰਨ ਲੋਕ ਪਹਿਲਾਂ ਤੋਂ ਹੀ ਬੁਕਿੰਗ ਕਰਵਾ ਰਹੇ ਹਨ।
CM Bhagwant Singh Mann
CM Bhagwant Singh Mann
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 26 ਜਨਵਰੀ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਪੰਜਾਬ ਕਰਕੇ ਆਇਆ ਹੈ। ਲੜਾਈਆਂ ਲੜੀਆਂ ਤੇ ਸ਼ਹਾਦਤਾਂ ਦਿੱਤੀਆਂ, ਫਿਰ ਗਣਤੰਤਰ ਦਿਵਸ ਆਇਆ। ਇਸ ਲਈ ਅਸੀਂ ਗਣਤੰਤਰ ਦਿਵਸ ਵਿਸ਼ੇਸ਼ ਤੌਰ ‘ਤੇ ਮਨਾਉਂਦੇ ਹਾਂ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਜਨਤਕ ਤੌਰ ‘ਤੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਗਰਭਵਤੀ ਹੈ। ਨੇ ਦੱਸਿਆ ਕਿ ਉਹ 7 ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਖੁਸ਼ੀ ਉਸ ਦੇ ਘਰ ਆਵੇਗੀ। ਪਰ ਅੱਜ ਤੱਕ ਉਸ ਨੇ ਟੈਸਟ ਨਹੀਂ ਕਰਵਾਇਆ। ਉਹ ਚਾਹੁੰਦੇ ਹਨ ਕਿ ਜੋ ਵੀ ਉਨ੍ਹਾਂ ਦੇ ਘਰ ਆਵੇ ਉਹ ਸਿਹਤਮੰਦ ਰਹੇ।
ਇਸ ਦੇ ਨਾਲ ਹੀ ਰਾਜਪਥ ‘ਤੇ ਪੰਜਾਬ ਦੀ ਝਾਕੀ ਨਾ ਦਿਖਾਉਣ ਦੇ ਫੈਸਲੇ ‘ਤੇ ਵੀ ਸੀਐਮ ਨਾਰਾਜ਼ ਹਨ। ਉਨ੍ਹਾਂ ਕਿਹਾ- ਕੂਕਾ ਲਹਿਰ ਹੋਵੇ, ਅਕਾਲੀ ਲਹਿਰ ਹੋਵੇ, ਪਗੜੀ ਸੰਭਾਲ ਜੱਟਾ ਹੋਵੇ, ਕਾਮਾਗਾਟਾ ਮਾਰੂ ਹੋਵੇ, ਇਹ ਸਾਰੀਆਂ ਲਹਿਰਾਂ ਪੰਜਾਬ ਵਿੱਚੋਂ ਆਈਆਂ ਹਨ। ਇਸੇ ਲਈ ਇਹ ਪੰਜਾਬ ਲਈ ਖਾਸ ਹੈ।
READ ALSO:ਰਾਮ ਰਹੀਮ ਨੂੰ ਮਿਲਿਆ ਗਣਤੰਤਰ ਦਿਵਸ ਦਾ ਤੋਹਫ਼ਾ, 10 ਦਿਨ ਹੋਰ ਰਹੇਗਾ ਬਾਹਰ
ਪਰ ਅਫ਼ਸੋਸ ਦੀ ਗੱਲ ਹੈ ਕਿ 25 ਜਨਵਰੀ ਅਤੇ 15 ਅਗਸਤ ਨੂੰ ਪੰਜਾਬ ਦੀ ਝਾਂਕੀ ਹਟਾ ਦਿੱਤੀ ਜਾਂਦੀ ਹੈ। ਇਹ ਝਾਕੀਆਂ ਹਨ, ਦੱਸੋ ਕੀ ਗਲਤ ਲਿਖਿਆ ਹੈ। ਪੰਜਾਬ ਨੂੰ ਛੱਡ ਕੇ ਆਜ਼ਾਦੀ ਦਿਵਸ ਕਿਵੇਂ ਮਨਾਓਗੇ? ਸਾਡੇ ਸ਼ਹੀਦਾਂ ਦੀ ਇਜਾਜਤ ਘੱਟ ਨਾ ਕੀਤੀ ਜਾਵੇ। ਜੇਕਰ ਤੁਸੀਂ ਇਹ ਝਾਂਕੀ ਵੀ ਸ਼ਾਮਲ ਕੀਤੀ ਹੁੰਦੀ ਤਾਂ ਤੁਹਾਡੀ ਇੱਜ਼ਤ ਹੋਰ ਵਧ ਜਾਂਦੀ।
CM Bhagwant Singh Mann