woman - Nirpakh Post
ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲਜ਼ਮਾਂ ਦੀ ਟੋਇਟਾ ਇਨੋਵਾ ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਪਹਿਲੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੂੰ ਮੁਲਜ਼ਮ ਸੈਵਨਬੀਰ  ਚਲਾਇਆ ਜਾ ਰਿਹਾ ਸੀ, ਜੋ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਪਸ਼ੂ ਵਪਾਰ ਦੀ ਆੜ ਵਿੱਚ  ਹੈਰੋਇਨ ਦੀਆਂ ਖੇਪਾਂ ਪ੍ਰਾਪਤ ਰਿਹਾ ਸੀ ।
ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਕੀਤੀ ਇੱਕ ਹੋਰ ਮੁਲਜ਼ਮ ਜਸਬੀਰ ਕੌਰ,  ਕਥਿਤ ਤਸਕਰ ਰਣਜੀਤ ਉਰਫ਼ ਚੀਤਾ ਦੇ ਗਿਰੋਹ ਨਾਲ ਜੁੜੀ ਹੋਈ ਹੈ ਅਤੇ ਭਾਰਤ ਅਤੇ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੀਸੀਪੀ ਸਿਟੀ ਜਗਜੀਤ ਸਿੰਘ ਵਾਲੀਆ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਅਤੇ  ਐਸਐਚਓ ਥਾਣਾ, ਛੇਹਰਟਾ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਇੱਕ ਖੁਫੀਆ ਆਪ੍ਰੇਸ਼ਨ ਤਹਿਤ ਨਸ਼ਾ ਤਸਕਰੀ ਦੇ ਇਨ੍ਹਾਂ ਦੋਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।
ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੈਵਨਬੀਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਬੱਕਰੀਆਂ ਦੀ ਖ਼ਰੀਦ/ਫ਼ਰੋਖ਼ਤ ਵਾਲੇ ਧੰਦੇ ਦੀ ਆੜ ਵਿੱਚ ਗਿਰੋਹ ਚਲਾ ਰਿਹਾ ਸੀ, ਜਿਸ ਤੋਂ ਉਸਨੇ ਹੋਰ ਜਾਇਦਾਦ ਤੋਂ ਇਲਾਵਾ ਆਪਣੇ ਪਿੰਡ ਵਿੱਚ ਇੱਕ ਵੱਡੀ ਕੋਠੀ ਬਣਾ ਲਈ ਹੈ।
ਮੁਲਜ਼ਮ ਆਪਣੇ ਪਿੰਡ ਦੇ ਨੇੜੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ , ਜੋ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਨਸ਼ੀਲੇ ਪਦਾਰਥਾਂ ਨੂੰ ਛੁਪਾ ਦਿੰਦਾ ਸੀ ਅਤੇ ਬਾਅਦ ਵਿੱਚ ਆਪਣੇ ਸਾਥੀਆਂ ਦੀ ਮਦਦ ਰਾਹੀਂ ਅੱਗੇ ਵੰਡਦਾ ਸੀ।  ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ, ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 104 ਮਿਤੀ 02-06-2025 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 106 ਮਿਤੀ 04-06-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖੋ-ਵੱਖਰੇ ਕੇਸ ਦਰਜ ਕੀਤੇ ਗਏ ਹਨ।
The woman found the police
ਪੁਲਸ ਚੌਕੀ ਘੁਬਾਇਆ ਦੇ ਅਧੀਨ ਪੈਂਦੇ ਪਿੰਡ ਟਾਹਲੀ ਵਾਲਾ ਦੀ ਇਕ ਮਹਿਲਾ ਦੀਆਂ ਦੁਕਾਨਾਂ ’ਤੇ ਪਿੰਡ ਦੀ ਇਕ ਧਿਰ ਵੱਲੋਂ ਕਬਜ਼ਾ ਕਰ ਲਿਆ ਗਿਆ ਤਾਂ ਔਰਤ ਇਨਸਾਫ਼ ਦੀ ਮੰਗ ਕਰਦਿਆਂ ਪੈਣੀ ਵਾਲੀ ਟੈਂਕੀ ‘ਤੇ ਜਾ ਚੜ੍ਹੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਦੀ ਇਕ ਧਿਰ ਵੱਲੋਂ ਕੁੱਝ ਸਮਾਂ ਪਹਿਲਾਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪੀੜਤ ਔਰਤ ਤੇ ਉਸ ਦੇ ਪਤੀ ਵੱਲੋਂ ਮਾਨਯੋਗ ਆਦਲਤ ’ਚ ਸਟੇਅ ਆਡਰ ਦਾਇਰ ਕੀਤਾ ਗਿਆ ਸੀ ਅਤੇ ਜੋ ਕਿ ਮਾਮਲਾ ਵਿਚਾਰ ਅਧੀਨ ਚੱਲ ਰਿਹਾ ਸੀ ਤਾਂ ਵਿਰੋਧੀ ਧਿਰ ਆਪਣੀ ਜੋਰ ਦਿਖਾਉਂਦੇ ਹੋਏ ਪਿਛਲੇ ਲਗਭਗ 1 ਮਹੀਨੇ ਤੋਂ ਦੁਕਾਨਾਂ ’ਤੇ ਕਬਜ਼ਾ ਕੀਤਾ ਜਾ ਰਿਹਾ ਸੀ ਤਾਂ ਔਰਤ ਵੱਲੋਂ ਵਾਰ-ਵਾਰ ਕੋਰਟ ਦਾ ਰੁੱਖ ਕੀਤਾ ਗਿਆ ਅਤੇ ਪੁਲਸ ਦੇ ਉਚ ਅਧਿਕਾਰੀਆਂ ਨੂੰ ਇੰਨਸਾਫ ਦੀ ਮੰਗ ਲਈ ਮਿਲੀ ਪਰ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀ ਲਈ।
ਵਿਰੋਧੀ ਧਿਰ ਵੱਲੋਂ ਜਦੋਂ ਬੀਤੇ ਦਿਨੀਂ ਦੁਕਾਨਾਂ ’ਤੇ ਲੈਂਟਰ ਪਾਇਆ ਗਿਆ ਤਾਂ ਉਸ ਔਰਤ ਨੇ ਪੁਲਸ ਤੋਂ ਖਫਾ ਹੋ ਕੇ ਇੰਨਸਾਫ ਲੈਣ ਲਈ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਪੰਜਾਬ ਪੁਲਸ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ । ਇੰਨਸਾਫ ਦੀ ਮੰਗ ਲਈ ਪਾਣੀ ਵਾਲੀ ਵੱਲੋਂ ਟੈਂਕੀ ਤੋਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਪਾਈ ਗਈ ਹੈ ਅਤੇ ਪੁਲਸ ਪ੍ਰਸਾਸ਼ਨ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਪੀੜਤ ਮਹਿਲਾ ਗੁਰਮੀਤ ਕੌਰ ਪਤਨੀ ਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਉਨ੍ਹਾਂ ਦੀ ਮਾਲਕੀ ਤੇ ਕਬਜ਼ੇ ਵਾਲੀ 2 ਕਨਾਲ  ਜ਼ਮੀਨ ਹੈ ਅਤੇ ਪਿੰਡ ਦੀ ਇਕ ਧਿਰ ’ਤੇ ਜ਼ਮੀਨ ’ਤੇ ਲਗਭਗ 5-6 ਸਾਲ ਪਹਿਲਾਂ ਕਬਜ਼ਾ ਕਰਨਾ ਚਾਹੁੰਦੀ ਸੀ ਅਤੇ ਉਨ੍ਹਾਂ ਦੇ ਵੱਲੋਂ ਮਾਨਯੋਗ ਅਦਾਲਤ ਜਲਾਲਾਬਾਦ ਤੋਂ ਸਟੇਅ ਆਰਡਰ ਲਿਆ ਹੈ ਅਤੇ ਫਿਰ ਵੀ ਪਿਛਲੇ ਇਕ ਮਹੀਨੇ ਤੋਂ ਵਿਰੋਧੀ ਧਿਰ ਧੱਕੇ ਨਾਲ ਉਨ੍ਹਾਂ ਦੀ ਜ਼ਮੀਨ ’ਤੇ ਦੁਕਾਨਾਂ ਦੀ ਉਸਾਰੀ ਕਰ ਰਹੀ ਹੈ ਅਤੇ ਰਾਤ ਦੇ ਹਨੇਰੇ ’ਚ ਸ਼ਟਰ ਵੀ ਲਗਾਏ ਗਏ ਹਨ। ਪੀੜਤ ਜੀਤਾ ਸਿੰਘ ਨੇ ਕਿਹਾ ਅਜਿਹੀਆ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਵਾਰ ਵਾਰ ਪੁਲਸ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਪੁਲਸ ਨੇ ਉਨ੍ਹਾਂ ਦੇ ਵਿਰੁੱਧ ਕੋਈ ਵੀ ਕਾਨੂੰਨੀ ਕਾਰਵਾਈ ਨਹੀ ਕੀਤੀ ਅਤੇ ਜਦੋਂ ਅੱਜ ਦੁਕਾਨਾਂ ’ਤੇ ਵਿਰੋਧੀ ਧਿਰ ਵੱਲੋਂ ਲੈਂਟਰ ਪਾਇਆ ਗਿਆ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਪੁਲਸ ਦੀ ਹੈਲਪ ਲਾਇਨ ਨੰਬਰ 112 ’ਤੇ ਵੀ ਕਾਲ ਕੀਤੀ ਗਈ ਪਰ ਕਿਸੇ ਵੀ ਪੁਲਸ ਅਧਿਕਾਰੀ ਨੇ ਮੌਕੇ ’ਤੇ ਆ ਕੇ ਕਬਜ਼ਾ ਨਹੀ ਰੁਕਾਵਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਪਾਸੋ ਇੰਨਸਾਫ ਲੈਣ ਲਈ ਪਾਣੀ ਵਾਲੀ ਟੈਂਕੀ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਪੀੜਤ ਮਹਿਲਾ ਦੇ ਪਤੀ ਜੀਤਾ ਸਿੰਘ ਨੇ ਪੰਜਾਬ ਸਰਕਾਰ ਤੇ ਪੁਲਸ ਪ੍ਰਸਾਸ਼ਨ ਦੇ ਉਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਸਟੇਅ ਆਰਡਰ ਦੀ ਉਲਘੰਣਾ ਸਣੇ ਧੱਕੇ ਨਾਲ ਜ਼ਮੀਨ ’ਤੇ ਕਬਜ਼ਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। The woman found the police
ਮੀਡੀਆ ਵੱਲੋਂ ਪਾਣੀ ਵਾਲੀ ਟੈਂਕੀ ’ਤੇ ਸੰਘਰਸ਼ ਕਰ ਰਹੀ ਮਹਿਲਾ ਗੁਰਮੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਸ ਦੇ ਕੋਲ ਸਾਰੇ ਕਾਗਜ਼-ਪੱਤਰ ਹਨ ਅਤੇ ਫਿਰ ਵੀ ਉਸ ਦੀਆਂ ਦੁਕਾਨਾਂ ’ਤੇ ਕਬਜ਼ਾ ਕੀਤਾ ਗਿਆ ਹੈ। ਮਹਿਲਾ ਨੇ ਕਿਹਾ ਕਿ ਜਿੰਨੀ ਦੇਰ ਤੱਕ ਅਜਿਹਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀ ਕੀਤੀ ਜਾਂਦੀ ਅਤੇ ਪੁਲਸ ਪ੍ਰਸਾਸ਼ਨ ਦੇ ਵੱਲੋਂ ਕਬਜ਼ਾ ਨਹੀ ਛੁਡਾਇਆ ਜਾਂਦਾ ਉਸ ਦੇ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀਆਂ ਵੱਲੋਂ ਟੈਂਕੀ ਤੋਂ ਹੇਠਾਂ ਉਤਰਨ ਲਈ ਕਿਹਾ ਜਾ ਰਿਹਾ ਸੀ ਪਰ ਖ਼ਬਰ ਲਿਖੇ ਜਾਣ ਤੱਕ ਔਰਤ ਆਪਣੀ ਮੰਗ ਤੇ ਟੱਸ ਤੋਂ ਮੱਸ ਨਹੀ ਹੋ ਰਹੀ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਸ ਪ੍ਰਸਾਸ਼ਨ ਵੱਡੀ ਗਿਣਤੀ ’ਚ ਮੌਜੂਦ ਸੀ ਤਾਂ ਕੋਈ ਵੀ ਅਣਸੁੱਖਾਵੀਂ ਘਟਨਾ ਨਾ ਵਾਪਰ ਸਕੇ। The woman found the police
ਔਰਤਾਂ ਦੇ ਨਾਮ ਤੇ ਸਿਰਫ਼ ਰਾਜਨੀਤੀ ਹੀ ਕਿਉ ?
Why women away from politics
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ।।
ਸਤੰਬਰ 2023 ਦੇ ਵਿੱਚ ਲੋਕ ਸਭਾ ਤੇ ਰਾਜ ਸਭਾ ਦੇ ਵਿੱਚ ਮਹਿਲਾਵਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇਣ ਲਈ ਪੇਸ਼ ਕੀਤੇ ਬਿੱਲ ਦੀ ਹਮਾਇਤ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਹੁਣ ਲੋਕ ਸਭਾ ਚੋਣਾਂ ਲਈ ਟਿਕਟ ਵੰਡ ਮੌਕੇ ਔਰਤਾਂ ਨੂੰ ਨੁਮਾਇੰਦਗੀ ਦੇਣ ਮੌਕੇ ਹੱਥ ਪਿੱਛੇ ਕਿਉ ਖਿੱਚ ਲਏ?
ਹੈਰਾਨੀ ਦੀ ਗੱਲ ਹੈ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਸੀਟਾਂ ਤੇ ਇਕ ਵੀ ਮਹਿਲਾ ਉਮੀਦਵਾਰ ਨੂੰ ਟਿਕਟ ਨਹੀ ਦਿੱਤੀ, ਕਾਂਗਰਸ ਨੇ 2 ਟਿਕਟਾਂ, ਅਕਾਲੀ ਦਲ ਨੇ 1 ਤੇ ਬੀਜੇਪੀ ਨੇ 3 ਟਿਕਟਾਂ ਦਿੱਤੀਆਂਔਰਤਾਂ ਨੂੰ ਰਾਜਨੀਤੀ ਚ ਅਪਣਾ ਹੁਨਰ ਦਿਖਾਉਣ ਦਾ ਮੌਕਾ ਕਿਉ ਨਹੀ ਮਿਲਦਾ ? ਔਰਤ ਨਾਲ ਅਪਰਾਧ ਦੇ ਅੰਕੜੇ ਵੱਧ ਰਹੇ ਨੇ ਪਰ ਰਾਜਨੀਤੀ ਚ ਘੱਟ ਰਹੇ ਨੇਪਾਰਟੀਆਂ ਔਰਤਾਂ ਤੋਂ ਵੋਟਾਂ ਬਟੋਰਨ ਲਈ ਮੁਫ਼ਤ ਸਕੀਮਾਂ ਦਾ ਐਲਾਨ ਤਾਂ ਕਰ ਦਿੰਦੀਆਂ ਨੇ ਪਰ ਰਾਜਨੀਤੀ ਦੇ ਵਿੱਚ ਬਣਦੀ ਹਿੱਸੇਦਾਰੀ ਦੇਣ ਲਈ ਤਿਆਰ ਨਹੀਂ !
READ ALSO :  ਈਡੀ ਨੇ ਕਾਂਗਰਸੀ ਮੇਅਰ ਦੇ ਘਰ ਛਾਪਾ ਮਾਰਿਆ, ਤਿੰਨੋਂ ਥਾਵਾਂ ਨੂੰ ਪੂਰੀ ਤਰ੍ਹਾਂ ਕੀਤਾ ਸੀਲ
ਇਕ ਗੱਲ ਹੋਰ ਮੰਨਣ ਵਾਲੀ ਹੈ ਪਹਿਲਾਂ ਦੇ ਮੁਕਾਬਲੇ ਹੁਣ ਔਰਤਾਂ ਜਾਗਰੂਕ ਹੋ ਰਹੀਆਂ ਨੇ , ਉਮੀਦਵਾਰਾਂ ਤੋਂ ਸਵਾਲ ਪੁੱਛ ਰਹੀਆਂ ਨੇ , ਕੀਤੇ ਵਾਅਦੇ ਪੂਰੇ ਨਾ ਕਰਨ ਦੇ ਕਾਰਨ ਪੁੱਛ ਰਹੀਆਂ ਨੇਸੋ ਪਾਰਟੀਆਂ ਨੂੰ ਚਾਹੀਦਾ ਹੈ ਕਿ ਉਹ ਔਰਤਾਂ ਨੂੰ ਰਾਜਨੀਤੀ ਵਿੱਚ ਆਉਣ ਦੇ ਵੱਧ ਤੋਂ ਵੱਧ ਮੌਕੇ ਦੇਣ ਤਾਂ ਜੋ ਉਹ ਸੰਸਦ ਚ ਔਰਤਾਂ ਦੇ ਹੱਕਾਂ ਪ੍ਰਤੀ ਅਵਾਜ਼ ਉਠਾ ਸਕਣ |
Why women away from politics
ਸੈਰ ਕਰ ਰਹੀ ਔਰਤ ਨਾਲ ਵਾਪਰਿਆ ਭਾਣਾ, ਸੋਚਿਆ ਵੀ ਨਹੀਂ ਸੀ ਇੰਝ ਆਵੇਗੀ ਮੌਤ
What happened to the woman
ਥਾਣਾ ਡਵੀਜ਼ਨ ਨੰਬਰ 3 ਅਧੀਨ ਪੈਂਦੇ ਸੂਫ਼ੀਆ ਚੌਂਕ ‘ਚ ਸਵੇਰੇ ਤੜਕੇ ਪੈਦਲ ਜਾ ਰਹੀ ਇੱਕ ਔਰਤ ਨੂੰ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਔਰਤ ਦੂਰ ਜਾ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਦੌਰਾਨ ਔਰਤ ਦਾ ਭਤੀਜਾ ਵੀ ਨਾਲ ਸੀ ਅਤੇ  ਮੌਕੇ ‘ਤੇ  ਕਾਰ ਚਾਲਕ ਫਰਾਰ ਹੋ ਗਿਆ।
ਲੋਕਾਂ ਨੇ ਔਰਤ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਔਰਤ ਦੀ ਪਛਾਣ ਹਰਗੋਬਿਦਰ ਨਗਰ ਦੀ ਰਹਿਣ ਵਾਲੀ 33 ਸਾਲਾ ਸਵੀਟੀ ਅਰੋੜਾ ਵਜੋਂ ਹੋਈ ਹੈ। ਔਰਤ ਦੀ ਮਾਂ ਸ਼ਸ਼ੀਕਾਂਤਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਭਤੀਜੇ ਨਿਤਿਨ ਨਾਲ ਜਿੰਮ ਗਈ ਸੀ। ਉਸ ਦੇ ਦੋ ਭਰਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਮੋਬਾਈਲ ਦੀ ਦੁਕਾਨ ‘ਤੇ ਕੰਮ ਕਰਦੀ ਸੀ। ਔਰਤ ਦੇ ਭਤੀਜੇ ਨਿਤਿਨ ਨੇ ਦੱਸਿਆ ਕਿ ਉਹ ਆਪਣਾ ਸਕੂਟਰ ਪਾਰਕ ਕਰਕੇ ਜਿੰਮ ਗਿਆ ਅਤੇ ਸਵੀਟੀ ਸੜਕ ਦੇ ਕਿਨਾਰੇ ਸੈਰ ਕਰ ਰਹੀ ਸੀ । ਕੁਝ ਹੀ ਦੇਰ ਵਿੱਚ ਕਾਰ ਚਾਲਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।What happened to the woman
also read :- ਹਰਿਆਣਾ ‘ਚ ਹਮਲੇ ਤੋਂ ਬਾਅਦ ਜੇਜੇਪੀ ਉਮੀਦਵਾਰ ਨੈਨਾ ਚੌਟਾਲਾ ਹੋਈ ਭਾਵੁਕ
ਥਾਣਾ ਡਿਵੀਜ਼ਨ ਨੰਬਰ 3 ਦੇ ਇੰਸਪੈਕਟਰ ਨਰਦੇਵ ਸਿੰਘ ਨੇ ਦੱਸਿਆ ਕਿ ਔਰਤ ਦੇ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਦੇ ਦਿੱਤੀ ਹੈ ਅਤੇ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਅਜਮੇਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।What happened to the woman
To undress the woman
ਬੀਤੇ ਦਿਨ ਤਰਨਤਾਰਨ ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਵੱਲੋਂ ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ।  ਇਸ ਸ਼ਰਮਨਾਕ ਹਰਕਤ ‘ਤੇ ਤਰਨਤਾਰਨ ਮਹਿਲਾ ਕਮਿਸ਼ਨ ਨੇ ਨਿਖੇਧੀ ਕੀਤੀ ਹੈ। ਪੰਜਾਬ ਮਹਿਲਾ ਕਮਿਸ਼ਨ ਨੇ  ਸ਼ਰਮਨਾਕ ਘਟਨਾ ਦਾ ਨੋਟਿਸ ਲੈਂਦਿਆਂ ਐੱਸ. ਐੱਸ. ਪੀ. ਤੇ ਡੀ. ਸੀ. ਤੋਂ ਸ਼ਨੀਵਾਰ ਦੁਪਹਿਰ ਦੋ ਵਜੇ ਤੱਕ ਮੰਗੀ ਸਟੇਟਸ ਰਿਪੋਰਟ ਮੰਗੀ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ‘ਚ ਪੁਲਸ ਦੇ ਬਿਆਨਾਂ ਅਨੁਸਾਰ ਉਕਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।To undress the woman
also read ;- ਭਿਆਨਕ ਸੜਕ ਹਾਦਸੇ ‘ਚ Ludhiana ਦੇ ACP ਅਤੇ ਗੰਨਮੈਨ ਦੀ ਦਰਦਨਾਕ ਮੌਤ
ਜ਼ਿਕਰਯੋਗ  ਹੈਕਿ ਗੁਆਂਡ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਵਾਲੇ ਮੁੰਡੇ ਦੀ ਮਾਂ ਤੋਂ ਨਿਰਾਸ਼ ਕੁੜੀ ਦੇ ਪਰਿਵਾਰ ਵਾਲਿਆਂ ਨੇ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ ‘ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸਦੇ ਗਲ ਵਿੱਚ ਹੱਥ ਪਾ ਕੇ ਉਸ ਦਾ ਕਮੀਜ਼ ਪਾੜ ਦਿੱਤਾ ਅਤੇ ਉਸ ਨੂੰ ਨੰਗਿਆਂ ਕਰ ਦਿੱਤਾ। ਇਸ ਦੌਰਾਨ ਉਸਨੇ ਬਚਾਓ ਬਚਾਓ ਦਾ ਰੌਲਾ ਪਾਇਆ ਜਿਸ ਦੀ ਆਵਾਜ਼ ਸੁਣ ਉਸ ਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ।To undress the woman
ਔਰਤ ਕਰਦੀ ਸੀ ਅਜਿਹੇ ਗੰਦੇ ਕੰਮ ਕਿ ਪ੍ਰੇਸ਼ਾਨ ਹੋਏ ਲੋਕਾਂ ਨੇ ਅੱਧੀ ਰਾਤ ਨੂੰ ਹੀ ਕੀਤਾ ਥਾਣੇ ਦਾ ਘਿਰਾਓ
Ludhiana Woman Drug Smuggler:
ਲੁਧਿਆਣਾ ਵਿੱਚ ਲੋਕਾਂ ਨੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਦਰੇਸੀ ਥਾਣੇ ਦੇ ਬਾਹਰ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕ੍ਰਿਪਾਲ ਨਗਰ ਦੀ ਗਲੀ ਨੰਬਰ 4 ਵਿੱਚ ਰਹਿਣ ਵਾਲੇ ਲੋਕਾਂ ਦਾ ਦੋਸ਼ ਹੈ ਕਿ ਨੌਜਵਾਨ ਦੀ ਦੋ ਦਿਨ ਪਹਿਲਾਂ ਚਿੱਟੇ ਕਾਰਨ ਮੌਤ ਹੋ ਗਈ ਸੀ। ਇਸ ਦੇ ਬਾਵਜੂਦ ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਦੇ ਇੱਥੇ ਨਸ਼ਾ ਸਪਲਾਈ ਕਰ ਰਹੀ ਹੈ।
ਉਸ ਦਾ ਕਹਿਣਾ ਹੈ ਕਿ ਇਲਾਕੇ ‘ਚ ਪੁਲਸ ਗਸ਼ਤ ਕਰਦੀ ਹੈ ਪਰ ਔਰਤ ਨੂੰ ਨਜ਼ਰਅੰਦਾਜ਼ ਕਰਕੇ ਉੱਥੋਂ ਚਲੀ ਜਾਂਦੀ ਹੈ। ਲੋਕਾਂ ਦੇ ਰੋਸ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ।
ਇਲਾਕਾ ਨਿਵਾਸੀ ਸਵੀਟੀ ਨੇ ਦੋਸ਼ ਲਾਇਆ ਕਿ ਉਕਤ ਔਰਤ ਨਸ਼ਾ ਵੇਚਣ ਦੇ ਨਾਲ-ਨਾਲ ਵੇਸਵਾ ਦਾ ਕੰਮ ਵੀ ਕਰਦੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਉਸ ਦੀਆਂ ਇਹ ਹਰਕਤਾਂ ਕਈ ਵਾਰ ਕੈਦ ਹੋ ਚੁੱਕੀਆਂ ਹਨ। ਪੁਲਿਸ ਇੱਥੇ ਆਉਂਦੀ ਹੈ ਪਰ ਕੋਈ ਕਾਰਵਾਈ ਨਹੀਂ ਕਰਦੀ। ਇਸ ਔਰਤ ਨੂੰ ਪੁਲਿਸ ਨੇ ਕਈ ਵਾਰ ਹਿਰਾਸਤ ‘ਚ ਵੀ ਲਿਆ ਹੈ ਪਰ ਕੁਝ ਦਿਨਾਂ ਬਾਅਦ ਉਹ ਵਾਪਸ ਆ ਕੇ ਨਸ਼ਾ ਵੇਚਣ ਲੱਗ ਜਾਂਦੀ ਹੈ। ਅੱਜ ਪੁਲੀਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਅਸਲ ਮੁਲਜ਼ਮ ਔਰਤ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਇਹ ਵੀ ਪੜ੍ਹੋ: ਰੋਪੜ ਅਸਿਸਟੈਂਟ ਪ੍ਰੋਫੈਸਰ ਖੁਦਕੁਸ਼ੀ ਮਾਮਲੇ ‘ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਈ ਨਾਰਾਜ਼ਗੀ
ਇਲਾਕਾ ਮੁਖੀ ਲਾਲ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲੀ ਔਰਤ ਦੇ ਲੜਕੇ ਦੀ ਵੀ ਚਿੱਟੇ ਕਾਰਨ ਮੌਤ ਹੋ ਗਈ ਹੈ। ਇਸ ਕਾਰਨ ਉਸ ਦਾ ਕਿਸੇ ਦੇ ਬੱਚਿਆਂ ਨਾਲ ਕੋਈ ਮੋਹ ਨਹੀਂ ਹੈ। ਸੁਭਾਸ਼ ਨਗਰ ਅਤੇ ਹੋਰ ਇਲਾਕਿਆਂ ਦੇ ਨੌਜਵਾਨ ਹਰ ਰੋਜ਼ ਔਰਤ ਕੋਲ ਚਿਟਾ ਖਰੀਦਣ ਲਈ ਆਉਂਦੇ ਹਨ। ਇਸ ਗਲੀ ਦੀ ਹਾਲਤ ਇਹ ਬਣ ਗਈ ਹੈ ਕਿ ਇੱਕ ਔਰਤ ਆਪਣੇ ਘਰ ਵਿੱਚ ਨੌਜਵਾਨਾਂ ਨੂੰ ਚਿੱਠੇ ਦਾ ਸੇਵਨ ਕਰਵਾਉਂਦੀ ਹੈ, ਜਿਸ ਤੋਂ ਬਾਅਦ ਨਸ਼ੇੜੀ ਨੌਜਵਾਨ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। Ludhiana Woman Drug Smuggler:
ਜਦੋਂ ਕੋਈ ਔਰਤ ਦਾ ਨਸ਼ਾ ਵੇਚਣ ਦਾ ਵਿਰੋਧ ਕਰਦਾ ਹੈ ਤਾਂ ਉਹ ਬਾਹਰੋਂ ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ ਦੀ ਕੁੱਟਮਾਰ ਕਰਦਾ ਹੈ। ਐਡਵੋਕੇਟ ਰਮੇਸ਼ ਕਪੂਰ ਨੇ ਦੱਸਿਆ ਕਿ ਅੱਜ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇਲਾਕੇ ਵਿੱਚ ਦੇਹ ਵਪਾਰ ਅਤੇ ਨਸ਼ੇ ਦੀ ਤਸਕਰੀ ਚੱਲ ਰਹੀ ਹੈ। ਪਿਛਲੇ ਕਰੀਬ 15 ਸਾਲਾਂ ਤੋਂ ਗਲੀ ਵਿੱਚ ਚਿੱਟੇ ਦਾ ਕੰਮ ਚੱਲ ਰਿਹਾ ਹੈ। ਪੁਲੀਸ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਨਹੀਂ ਕਰਦੀ, ਜਿਸ ਕਾਰਨ ਲੋਕਾਂ ਨੂੰ ਥਾਣੇ ਦੇ ਬਾਹਰ ਇਕੱਠੇ ਹੋ ਕੇ ਨਾਅਰੇਬਾਜ਼ੀ ਕਰਨੀ ਪਈ। ਫਿਲਹਾਲ ਪੁਲਿਸ ਨੇ ਐਫਆਈਆਰ ਦਰਜ ਕਰਕੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਔਰਤ ਅਜੇ ਫਰਾਰ ਹੈ। Ludhiana Woman Drug Smuggler:
ਗਰਭ ਅਵਸਥਾ ਦੌਰਾਨ ਲੈਣੀਆਂ ਚਾਹੀਦੀਆਂ ਹਨ ਇਹ ਜ਼ਰੂਰੀ ਦਵਾਈਆਂ, ਮਾਂ ਅਤੇ ਬੱਚੇ ਦੋਵਾਂ ਲਈ ਹਨ ਫਾਇਦੇਮੰਦ
Medicine During Pregnancy:
ਗਰਭ ਅਵਸਥਾ ਔਰਤ ਦੇ ਜੀਵਨ ਦਾ ਸਭ ਤੋਂ ਸੁਹਾਵਣਾ ਅਤੇ ਸੰਵੇਦਨਸ਼ੀਲ ਸਮਾਂ ਹੁੰਦਾ ਹੈ। ਇਸ ਸਮੇਂ ਦੌਰਾਨ, ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਬਹੁਤ ਮਹੱਤਵਪੂਰਨ ਹੋ ਜਾਂਦੀ ਹੈ। ਗਰਭ ਅਵਸਥਾ ਦੌਰਾਨ, ਇੱਕ ਔਰਤ ਨੂੰ ਕਈ ਤਰ੍ਹਾਂ ਦੀਆਂ ਦਵਾਈਆਂ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ ਜੋ ਮਾਂ ਅਤੇ ਬੱਚੇ ਦੀ ਸਿਹਤ ਲਈ ਬਹੁਤ ਮਹੱਤਵਪੂਰਨ ਹਨ। ਗਰਭ ਅਵਸਥਾ ਦੌਰਾਨ ਸਭ ਤੋਂ ਮਹੱਤਵਪੂਰਨ ਦਵਾਈਆਂ ਵਿੱਚ ਫੋਲਿਕ ਐਸਿਡ, ਆਇਰਨ ਅਤੇ ਕੈਲਸ਼ੀਅਮ ਪੂਰਕ ਅਤੇ ਵਿਟਾਮਿਨ ਆਦਿ ਸ਼ਾਮਲ ਹਨ। ਫੋਲਿਕ ਐਸਿਡ ਬੱਚੇ ਦੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਆਇਰਨ ਅਤੇ ਕੈਲਸ਼ੀਅਮ ਬੱਚੇ ਅਤੇ ਮਾਂ ਦੀਆਂ ਹੱਡੀਆਂ ਲਈ ਜ਼ਰੂਰੀ ਹਨ। ਮਾਂ ਅਤੇ ਬੱਚੇ ਦੇ ਸਿਹਤਮੰਦ ਰਹਿਣ ਲਈ ਵਿਟਾਮਿਨ ਵੀ ਜ਼ਰੂਰੀ ਹਨ। ਆਓ ਜਾਣਦੇ ਹਾਂ ਇਨ੍ਹਾਂ ਦਵਾਈਆਂ ਬਾਰੇ…
ਫੋਲਿਕ ਐਸਿਡ ਗਰਭ ਅਵਸਥਾ ਦੌਰਾਨ ਲਈਆਂ ਜਾਣ ਵਾਲੀਆਂ ਸਭ ਤੋਂ ਮਹੱਤਵਪੂਰਨ ਦਵਾਈਆਂ ਵਿੱਚੋਂ ਇੱਕ ਹੈ। ਫੋਲਿਕ ਐਸਿਡ ਸਰੀਰ ਵਿੱਚ ਫੋਲੇਟ ਦਾ ਇੱਕ ਰੂਪ ਹੈ, ਜੋ ਡੀਐਨਏ ਦੇ ਨਿਰਮਾਣ ਵਿੱਚ ਮਦਦ ਕਰਦਾ ਹੈ। ਇਹ ਭਰੂਣ ਦੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਸਹੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਫੋਲਿਕ ਐਸਿਡ ਦੀ ਕਮੀ ਨਿਊਰਲ ਟਿਊਬ ਦੇ ਨੁਕਸ ਵਰਗੇ ਜਮਾਂਦਰੂ ਵਿਕਾਰ ਪੈਦਾ ਕਰ ਸਕਦੀ ਹੈ, ਇਸ ਲਈ, ਫੋਲਿਕ ਐਸਿਡ ਦੇ ਪੂਰਕ ਗਰਭ ਅਵਸਥਾ ਦੇ ਸ਼ੁਰੂ ਤੋਂ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ ਅਤੇ ਗਰਭ ਅਵਸਥਾ ਦੇ ਪੂਰੇ ਸਮੇਂ ਦੌਰਾਨ ਜਾਰੀ ਰੱਖਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਵਗਦੇ ਨੱਕ ਤੋਂ ਹੋ ਪਰੇਸ਼ਾਨ? ਤੁਰੰਤ ਅਪਣਾਓ ਇਹ 5 ਘਰੇਲੂ ਨੁਸਖੇ
ਆਇਰਨ ਅਤੇ ਕੈਲਸ਼ੀਅਮ ਦੋ ਮਹੱਤਵਪੂਰਨ ਪੌਸ਼ਟਿਕ ਤੱਤ ਹਨ ਜੋ ਗਰਭ ਅਵਸਥਾ ਦੌਰਾਨ ਲਏ ਜਾਣੇ ਚਾਹੀਦੇ ਹਨ। ਗਰਭ ਅਵਸਥਾ ਦੌਰਾਨ ਸਰੀਰ ਵਿੱਚ ਆਇਰਨ ਅਤੇ ਕੈਲਸ਼ੀਅਮ ਦੀ ਮੰਗ ਵੱਧ ਜਾਂਦੀ ਹੈ ਕਿਉਂਕਿ ਗਰੱਭਸਥ ਸ਼ੀਸ਼ੂ ਅਤੇ ਮਾਂ ਦੋਵਾਂ ਨੂੰ ਇਹਨਾਂ ਦੀ ਲੋੜ ਹੁੰਦੀ ਹੈ। ਆਇਰਨ ਦੀ ਕਮੀ ਤੋਂ ਬਚਣ ਲਈ ਅਤੇ ਬੱਚੇ ਦੇ ਸਹੀ ਵਿਕਾਸ ਲਈ, ਲੋੜੀਂਦੀ ਮਾਤਰਾ ਵਿੱਚ ਆਇਰਨ ਦਾ ਸੇਵਨ ਕਰਨਾ ਜ਼ਰੂਰੀ ਹੈ। ਕੈਲਸ਼ੀਅਮ ਬੱਚੇ ਅਤੇ ਮਾਂ ਦੀਆਂ ਹੱਡੀਆਂ ਅਤੇ ਦੰਦਾਂ ਲਈ ਜ਼ਰੂਰੀ ਹੈ। ਇਸ ਲਈ, ਗਰਭ ਅਵਸਥਾ ਦੌਰਾਨ ਇਹ ਦੋਵੇਂ ਸਪਲੀਮੈਂਟਸ ਲੈਣਾ ਲਾਜ਼ਮੀ ਹੈ। Medicine During Pregnancy:
ਗਰਭ ਅਵਸਥਾ ਦੌਰਾਨ ਔਰਤਾਂ ਨੂੰ ਵਿਟਾਮਿਨ ਸਪਲੀਮੈਂਟ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਭਰੂਣ ਅਤੇ ਮਾਂ ਦੋਵਾਂ ਲਈ ਵਿਟਾਮਿਨ ਏ, ਸੀ, ਡੀ, ਬੀ-ਕੰਪਲੈਕਸ ਆਦਿ ਬਹੁਤ ਜ਼ਰੂਰੀ ਹਨ। ਵਿਟਾਮਿਨ ਬੱਚੇ ਦੇ ਸਹੀ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ ਅਤੇ ਮਾਂ ਦੀ ਸਿਹਤ ਨੂੰ ਵੀ ਬਰਕਰਾਰ ਰੱਖਦਾ ਹੈ। ਵਿਟਾਮਿਨ ਏ ਅੱਖਾਂ ਲਈ ਜ਼ਰੂਰੀ ਹੈ। ਵਿਟਾਮਿਨ ਸੀ ਇਮਿਊਨਿਟੀ ਵਧਾਉਂਦਾ ਹੈ। ਵਿਟਾਮਿਨ ਡੀ ਹੱਡੀਆਂ ਲਈ ਜ਼ਰੂਰੀ ਹੈ। ਇਸ ਲਈ, ਗਰਭ ਅਵਸਥਾ ਦੌਰਾਨ ਵਿਟਾਮਿਨ ਲੈਣਾ ਬਹੁਤ ਜ਼ਰੂਰੀ ਹੈ।
ਇਹ ਸਮੱਗਰੀ, ਸਲਾਹ ਸਮੇਤ, ਸਿਰਫ਼ ਆਮ ਜਾਣਕਾਰੀ ਪ੍ਰਦਾਨ ਕਰਦੀ ਹੈ। ਇਹ ਕਿਸੇ ਵੀ ਤਰ੍ਹਾਂ ਯੋਗ ਡਾਕਟਰੀ ਰਾਏ ਦਾ ਬਦਲ ਨਹੀਂ ਹੈ। ਵਧੇਰੇ ਜਾਣਕਾਰੀ ਲਈ ਹਮੇਸ਼ਾ ਕਿਸੇ ਮਾਹਰ ਜਾਂ ਆਪਣੇ ਡਾਕਟਰ ਨਾਲ ਸਲਾਹ ਕਰੋ। Nirpakh Postਇਸ ਜਾਣਕਾਰੀ ਦੀ ਜ਼ਿੰਮੇਵਾਰੀ ਨਹੀਂ ਲੈਂਦਾ। Medicine During Pregnancy:
ਇੱਕ ਸਿਹਤਮੰਦ ਜੀਵਨ ਸ਼ੈਲੀ ਨਾਲ ਆਪਣੀ ਹੱਡੀਆਂ ਦੀ ਤਾਕਤ ਵਿੱਚ ਸੁਧਾਰ ਕਰੋ
ਮਜ਼ਬੂਤ ​​ਹੱਡੀਆਂ ਸਾਡੇ ਜੀਵਨ ਦੀ ਭੌਤਿਕ ਗੁਣਵੱਤਾ ਲਈ ਮਜ਼ਬੂਤ ​​ਢਾਂਚੇ ਦੀ ਨੀਂਹ ਪ੍ਰਦਾਨ ਕਰਦੀਆਂ ਹਨ, ਹੱਡੀਆਂ ਦੀ ਸਿਹਤ ਦੀ ਰੱਖਿਆ ਕਰਨਾ ਤੁਹਾਡੇ ਸੋਚਣ ਨਾਲੋਂ ਸੌਖਾ ਹੈ। ਬਚਪਨ ਅਤੇ ਜਵਾਨੀ ਦੌਰਾਨ ਮਜ਼ਬੂਤ ​​ਅਤੇ ਸਿਹਤਮੰਦ ਹੱਡੀਆਂ ਦਾ ਨਿਰਮਾਣ ਕਰਨਾ ਮਹੱਤਵਪੂਰਨ ਹੈ। ਇਹ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਜਦੋਂ ਤੁਸੀਂ ਆਪਣੀ ਬਾਲਗਤਾ ਤੱਕ ਪਹੁੰਚਦੇ ਹੋ ਤਾਂ ਤੁਸੀਂ ਕਿੰਨੀ ਹੱਡੀਆਂ ਦਾ ਪੁੰਜ ਪ੍ਰਾਪਤ ਕਰਦੇ ਹੋ। ਇਸ ਲਈ ਆਪਣੇ ਬੱਚਿਆਂ ਨਾਲ ਸਮਝੌਤਾ ਨਾ ਕਰੋ। ਜੋੜਾਂ ਨੂੰ ਫਿੱਟ ਰੱਖਣ ਨਾਲ ਬੁਢਾਪੇ ਵਿੱਚ ਵੀ ਜੀਵਨ ਦੀ ਸਰੀਰਕ ਗੁਣਵੱਤਾ ਨੂੰ ਵਧਾਉਣ ਵਿੱਚ ਮਦਦ ਮਿਲੇਗੀ। ਇਸ ਤਰ੍ਹਾਂ ਗਤੀਸ਼ੀਲਤਾ ਅਤੇ ਸੱਟ ਤੋਂ ਸੁਰੱਖਿਆ ਦੀ ਆਗਿਆ ਦਿੰਦਾ ਹੈ. ਉਹ ਸਾਡੇ ਸਰੀਰ ਲਈ ਬਹੁਤ ਲੋੜੀਂਦੇ ਖਣਿਜਾਂ, ਜਿਵੇਂ ਕਿ ਕੈਲਸ਼ੀਅਮ, ਪੋਟਾਸ਼ੀਅਮ, ਫਾਸਪੋਰਸ, ਮੈਗਨੀਸ਼ੀਅਮ, ਸੋਡੀਅਮ ਲਈ ਇੱਕ ਬੈਂਕ ਵਜੋਂ ਵੀ ਕੰਮ ਕਰਦੇ ਹਨ। ਜੋ ਕਈ ਅੰਗਾਂ ਦਾ ਸਮਰਥਨ ਕਰਨ ਵਿੱਚ ਮਦਦ ਕਰਦੇ ਹਨ। ਤੁਹਾਡੀ ਹੱਡੀਆਂ ਦੀ ਸਿਹਤ ਦੀ ਸਹੀ ਦੇਖਭਾਲ ਕਰਨ ਨਾਲ ਬੁਢਾਪੇ ਨੂੰ ਹੌਲੀ ਕਰਨ, ਹੱਡੀਆਂ ਦੇ ਨੁਕਸਾਨ ਨੂੰ ਰੋਕਣ ਜਾਂ ਹੌਲੀ ਕਰਨ ਵਿੱਚ ਮਦਦ ਮਿਲੇਗੀ, ਜੋ ਕਿ ਹੱਡੀਆਂ ਦੀਆਂ ਬਿਮਾਰੀਆਂ/ਵਿਕਾਰਾਂ ਦਾ ਇੱਕ ਵੱਡਾ ਕਾਰਨ ਹੈ। bone strength healthy lifestyle
• ਆਪਣੇ ਆਪ ਨੂੰ ਲੰਬੇ ਸਮੇਂ ਦੀ ਵਰਤੋਂ ਅਤੇ ਦਵਾਈਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਿੱਖਿਅਤ ਕਰੋ ਜੋ ਤੁਸੀਂ ਲੈ ਰਹੇ ਹੋ? ਔਰਤਾਂ ਨੂੰ ਮਰਦਾਂ ਨਾਲੋਂ ਓਸਟੀਓਪੋਰੋਸਿਸ ਦਾ ਜ਼ਿਆਦਾ ਖ਼ਤਰਾ ਕਿਉਂ ਹੁੰਦਾ ਹੈ?
• ਪਹਿਲਾ ਕਾਰਨ ਇਹ ਹੈ ਕਿ ਔਰਤਾਂ ਮਰਦਾਂ ਨਾਲੋਂ ਛੋਟੀਆਂ, ਪਤਲੀਆਂ ਹੱਡੀਆਂ ਹੁੰਦੀਆਂ ਹਨ। ਅਤੇ ਜਦੋਂ ਔਰਤਾਂ ਐਸਟ੍ਰੋਜਨ ਦੇ ਪੱਧਰਾਂ ਵਿੱਚ ਵੱਡੀ ਗਿਰਾਵਟ ਕਾਰਨ ਮੇਨੋਪੌਜ਼ ਤੱਕ ਪਹੁੰਚਦੀਆਂ ਹਨ। ਇਹ ਉਨ੍ਹਾਂ ਔਰਤਾਂ ਲਈ ਵੀ ਹੁੰਦਾ ਹੈ ਜਿਨ੍ਹਾਂ ਨੇ ਮਾਦਾ ਪ੍ਰਜਨਨ ਪ੍ਰਣਾਲੀ ਦੀ ਕਿਸੇ ਬਿਮਾਰੀ ਕਾਰਨ ਅੰਡਕੋਸ਼ ਨੂੰ ਹਟਾਉਣਾ ਸ਼ੁਰੂ ਕੀਤਾ ਸੀ। bone strength healthy lifestyle
• ਚੰਗੀ ਖ਼ਬਰ ਇਹ ਹੈ ਕਿ ਓਸਟੀਓਪੋਰੋਸਿਸ ਬੁਢਾਪੇ ਦਾ ਇੱਕ ਅਟੱਲ ਹਿੱਸਾ ਨਹੀਂ ਹੈ। ਸੂਖਮ ਜੀਵਨਸ਼ੈਲੀ ਤਬਦੀਲੀਆਂ ਤੁਹਾਡੀਆਂ ਹੱਡੀਆਂ ਦੀ ਰੱਖਿਆ ਕਰਨ ਵਿੱਚ ਤੁਹਾਡੀ ਮਦਦ ਕਰ ਸਕਦੀਆਂ ਹਨ ਅਤੇ ਓਸਟੀਓਪੋਰੋਸਿਸ ਹੋਣ ਦੀ ਸੰਭਾਵਨਾ ਨੂੰ ਘਟਾਉਂਦੀਆਂ ਹਨ। ਜੇਕਰ ਤੁਹਾਡੇ ਸਿਹਤ ਸੰਭਾਲ ਪ੍ਰਦਾਤਾ ਨੇ ਅਜੇ ਤੱਕ ਤੁਹਾਡੀ ਹੱਡੀਆਂ ਦੀ ਸਿਹਤ ਬਾਰੇ ਤੁਹਾਡੇ ਨਾਲ ਗੱਲ ਨਹੀਂ ਕੀਤੀ ਹੈ, ਤਾਂ ਤੁਹਾਨੂੰ ਇਸ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ!
• ਇਹ ਮਹੱਤਵਪੂਰਨ ਹੈ ਕਿ ਬਜ਼ੁਰਗ ਲੋਕ ਅਤੇ ਓਸਟੀਓਪੋਰੋਸਿਸ ਵਾਲੇ ਲੋਕ ਯਾਤਰਾਵਾਂ ਅਤੇ ਡਿੱਗਣ ਤੋਂ ਪਰਹੇਜ਼ ਕਰਨ ਜੋ ਹਸਪਤਾਲ ਦੇ ਦੌਰੇ ਦਾ ਕਾਰਨ ਬਣ ਸਕਦੇ ਹਨ। bone strength healthy lifestyle
ਡਿੱਗਣ ਦੀ ਰੋਕਥਾਮ ਲਈ ਕੁਝ ਸੁਝਾਅ:
• ਜੇਕਰ ਤੁਹਾਨੂੰ ਲੋੜ ਹੋਵੇ ਤਾਂ ਗੰਨੇ ਜਾਂ ਵਾਕਰ ਦੀ ਵਰਤੋਂ ਕਰੋ
• ਰਬੜ ਦੇ ਸੋਲਡ ਜੁੱਤੇ ਪਾਓ ਤਾਂ ਜੋ ਤੁਸੀਂ ਤਿਲਕ ਨਾ ਜਾਵੋ
• ਨੀਵੀਂ ਅੱਡੀ ਵਾਲੇ ਜੁੱਤੇ ਪਾਓ
• ਯਕੀਨੀ ਬਣਾਓ ਕਿ ਪੌੜੀਆਂ ਅਤੇ ਸਾਰੇ ਵਾਕਵੇਅ ਚੰਗੀ ਤਰ੍ਹਾਂ ਪ੍ਰਕਾਸ਼ਤ ਹਨ
• ਦੋਵੇਂ ਪਾਸੇ ਹੱਥਾਂ ਦੀਆਂ ਰੇਲਿੰਗਾਂ ਲਗਾਓ ਪੌੜੀਆਂ ਦੇ
• ਬਾਥਰੂਮ ਵਿੱਚ ਟੱਬ, ਸ਼ਾਵਰ ਅਤੇ ਟਾਇਲਟ ਦੇ ਨੇੜੇ ਗ੍ਰੈਬ ਬਾਰ ਲਗਾਓ
• ਇੱਕ ਨਾਨ-ਸਕਿਡ ਬਾਥ ਮੈਟ / ਨਾਨ ਸਕਿਡ ਟਾਈਲਾਂ ਦੀ ਵਰਤੋਂ ਕਰੋ
• ਆਪਣੇ ਬਿਸਤਰੇ ਦੇ ਕੋਲ ਇੱਕ ਫਲੈਸ਼ਲਾਈਟ ਰੱਖੋ
• ਉੱਚੀਆਂ ਅਲਮਾਰੀਆਂ ਤੱਕ ਪਹੁੰਚਣ ਲਈ, ਇੱਕ ਬਹੁਤ ਹੀ ਮਜ਼ਬੂਤ ​​ਸਟੈਪ ਸਟੂਲ ਦੀ ਵਰਤੋਂ ਕਰੋ ਇੱਕ ਹੈਂਡਰੇਲ ਅਤੇ ਚੌੜੀਆਂ ਪੌੜੀਆਂ। ਹੋ ਸਕਦਾ ਹੈ ਕਿ ਤੁਸੀਂ ਹੁਣ ਤੱਕ ਆਪਣੀ ਹੱਡੀਆਂ ਅਤੇ ਜੋੜਾਂ ਦੀ ਸਿਹਤ ਦੀ ਚੰਗੀ ਤਰ੍ਹਾਂ ਦੇਖਭਾਲ ਨਹੀਂ ਕਰ ਰਹੇ ਹੋ. ਪਰ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡੀਆਂ ਹੱਡੀਆਂ ਦੀ ਦੇਖਭਾਲ ਕਰਨ ਵਿੱਚ ਕਦੇ ਵੀ ਦੇਰ ਨਹੀਂ ਹੁੰਦੀ। ਭਾਵੇਂ ਤੁਸੀਂ ਬੱਚੇ, ਕਿਸ਼ੋਰ, ਬਾਲਗ ਜਾਂ ਬੁੱਢੇ ਹੋ, ਆਪਣੀ ਹੱਡੀਆਂ ਦੀ ਸਿਹਤ ਨੂੰ ਗੰਭੀਰਤਾ ਨਾਲ ਲਓ!bone strength healthy lifestyle
Also Read : Pols aagai pols: ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ ਨੂੰ ਦਿੱਤੀ ਚੇਤਾਵਨੀ, ਖਾਲਿਸਤਾਨੀਆਂ ਦਾ ਸਮਰਥਨ ਕਰਨ ‘ਤੇ ਕੀਤਾ ਜਾਵੇਗਾ ਗ੍ਰਿਫਤਾਰ