navjotsidhu - Nirpakh Post
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ
Navjot Singh Sidhu departed ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਸਵੇਰੇ ਪਾਕਿਸਤਾਨ ਸਥਿਤ ਗੁਰਦੁਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ। ਕਰਤਾਰਪੁਰ ਕੋਰੀਡੋਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਜਾ ਰਹੇ ਹਨ, ਇਥੇ ਦੋ ਦੇਸ਼ਾਂ ਦੀ ਗੱਲ ਨਹੀਂ ਹੈ ਅੱਜ ਪੂਰੀ ਦੁਨੀਆਂ ’ਚ ਜੰਗ ਵਾਲਾ ਮਾਹੌਲ ਹੈ ਅਤੇ ਇਕ ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਲੈ ਕੇ ਉਹ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਖੋਲ੍ਹੇ ਗਏ ਲਾਂਘੇ ਵਿਚ ਅਜੇ ਹੋਰ ਵਾਧਾ ਕਰਨ ਦੀ ਲੋੜ ਹੈ। ਬਹੁਤ ਸਾਰੇ ਲੋਕ ਖਾਸ ਕਰਕੇ ਬਜ਼ੁਰਗ ਜੋ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਚਾਹ ਰੱਖਦੇ ਹਨ ਪਰ 20 ਡਾਲਰ ਫੀਸ ਹੈ ਜਾਂ ਪਾਸਪੋਰਟ ਵਰਗੀਆਂ ਸ਼ਰਤਾਂ ਕਰਕੇ ਜਾ ਨਹੀਂ ਸਕਦੇ।Navjot Singh Sidhu departed
also read :- ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
ਸਰਕਾਰਾਂ ਨੂੰ ਇਸ ਦੀ ਜ਼ਿੰਵੇਮਾਰੀ ਚੁੱਕ ਕੇ ਉਨ੍ਹਾਂ ਨੂੰ ਲੋਕਾਂ ਨੂੰ ਦਰਸ਼ਨ ਦੀਦਾਰੇ ਕਰਵਾਉਣੇ ਚਾਹੀਦੇ ਹਨ। ਫਿਰ ਹੀ ਇਹ ਲਾਂਘਾ ਪੂਰਨ ਤੌਰ ’ਤੇ ਖੁੱਲ੍ਹ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ ਰਾਹੀਂ ਭਾਰਤ ਪਾਕਿਸਤਾਨ ਦਾ ਵਪਾਰ ਖੋਲ੍ਹਣਾ ਚਾਹੀਦਾ ਹੈ। ਇਸ ਨਾਲ ਦੋਵੇਂ ਮੁਲਕ ਖੁਸ਼ਹਾਲ ਹੋਣਗੇ। Navjot Singh Sidhu departed
ਵਿਆਹ ਨੂੰ ਲੈ ਕੇ ਉਲਝੇ Navjot Sidhu ਤੇ CM Mann
CM ਭਗਵੰਤ ਮਾਨ ਅਤੇ ਨਵਜੋਤ ਸਿੱਧੂ ਵਿਚਕਾਰ ਨਿੱਜੀ ਜਿੰਦਗੀ ਨੂੰ ਲੈ ਕਿ ਵਾਰ-ਪਲਟਵਾਰ ਭੱਖਦਾ ਨਜ਼ਰ ਆ ਰਿਹਾ ਹੈ। ਦਰਅਸਲ ਇੱਕ ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀਐਮ ਮਾਨ ਦੇ ਦੂਜੇ ਵਿਆਹ ‘ਤੇ ਟਿੱਪਣੀ ਕੀਤੀ ਗਈ ਸੀ। ਸਿੱਧੂ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਬਦਲਾਅ ਦੇ ਨਾਮ ‘ਤੇ ਸਿਰਫ਼ ਦੂਜਾ ਵਿਆਹ ਕਰਵਾਇਆ।
ਜਿਸ ਉੱਪਰ ਪ੍ਰਤੀਕਿਰਿਆ ਦਿੰਦਿਆਂ ਸੀਐਮ ਨੇ ਨਵਜੋਤ ਸਿੱਧੂ ਦੇ ਇਸ ਬਿਆਨ ਨੂੰ ਪਹਿਲਾਂ ਤਾਂ ਹੁਬਹੂ ਦੁਹਰਾਇਆ, ਫਿਰ ਜਵਾਬ ‘ਚ ਕਿਹਾ ਕਿ ਜੇ ਤੁਹਾਡੇ ਪਿਤਾ ਦਾ ਦੂਜਾ ਵਿਆਹ ਨਾ ਹੁੰਦਾ ਤਾਂ ਤੁਸੀਂ ਵੀ ਨਾ ਹੁੰਦੇ ਸਿੱਧੂ ਸਾਬ੍ਹ।
ALSO READ :- ਪੰਜਾਬ ‘ਚ ਹੁਣ ਕੁਆਰੇ ਨਹੀਂ ਲੈ ਸਕਣਗੇ ਗਰੀਬ ਕੋਟੇ ਦੇ ਮਕਾਨ
ਪਰ ਗੱਲ਼ ਇੱਥੇ ਹੀ ਨਹੀਂ ਰੁਕੀ। ਨਵਜੋਤ ਸਿੱਧੂ ਨੇ ਮੁੜ ਸੀਐਮ ਨੂੰ ਜਵਾਬ ਦਿੰਦਿਆਂ ਟਵੀਟ ਕੀਤਾ ਅਤੇ ਲਿਖਿਆ ਕਿ ਮੇਰੇ ਪਿਤਾ ਫਰੀਡਮ ਫਾਈਟਰ ਸਨ, MLA, MLC ਰਹੇ ਅਤੇ ਐਡਵੋਕੇਟ ਜਨਰਲ ਵੀ ਰਹੇ। ਮੇਰੇ ਪਿਤਾ ਨੇ 40 ਸਾਲ ਦੀ ਉਮਰ ‘ਚ ਸਿਰਫ਼ ਇੱਕ ਹੀ ਵਿਆਹ ਕਰਵਾਇਆ। ਸਗੋਂ ਮੇਰੀ ਮਾਂ ਦੇ ਦੋ ਵਿਆਹ ਸਨ ਅਤੇ ਜੇ ਤੁਸੀਂ ਜਿਊਂਦਿਆਂ ਦੀ ਇੱਜ਼ਤ ਨਹੀਂ ਕਰ ਸਕਦੇ ਤਾਂ ਮਰਿਆਂ ਦੀ ਇੱਜ਼ਤ ਕਰਨਾ ਸਿੱਖੋ।
ਇਹਨਾਂ ਹੀ ਨਹੀਂ ਸਿੱਧੂ ਨੇ ਸੀਐਮ ਮਾਨ ਨੂੰ ਪੰਜਾਬ ਦੇ ਮੁੱਦਿਆਂ ‘ਤੇ ਓਪਨ ਡਿਬੇਟ ਕਰਨ ਦਾ ਚੈਲੰਜ ਕੀਤਾ ਹੈ। ਹੁਣ ਵੇਖਣਾ ਹੋਵੇਗਾ ਕਿ ਇਹ ਵਾਰ-ਪਲਟਵਾਰ ਦਾ ਸਿਲਸਿਲਾ ਕਿੱਥੋਂ ਤੱਕ ਜਾਰੀ ਰਹਿੰਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਤਿੱਖਾ ਹਮਲਾ ਕੀਤਾ ਹੈ।
CM ਮਾਨ ਨੇ ਕਿਹਾ, ‘ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਕਿ ਭਗਵੰਤ ਮਾਨ ਨੇ ਦੋ ਵਿਆਹ ਕਰਵਾ ਲਏ ਪਰ ਸਿੱਧੂ ਦੇ ਪਿਤਾ ਨੇ ਵੀ ਦੋ ਵਿਆਹ ਕਰਵਾਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ ਹੀ ਨਹੀਂ ਹੁੰਦੇ।That’s why you came
ਗੱਲ ਕਰਨੀ ਹੈ ਤਾਂ ਪੰਜਾਬ ਦੇ ਮੁੱਦਿਆਂ ‘ਤੇ ਕਰੋ…ਆਓ ਸਾਰੇ ਇਕੱਠੇ ਹੋਕੇ ਮੇਰੇ ਕੋਲ…ਗੱਲ ਕਰਦੇ ਹਾਂ ਪੰਜਾਬ ਦੇ ਮਸਲਿਆਂ ਦੀ…ਵਿਆਹ ਕਰਵਾਉਣੇ ਜਾਂ ਹੋਰ ਮੋਬਾਈਲ ਵਾਲਾ ਇਹ ਕੋਈ ਮੁੱਦੇ ਨੇ…ਸਾਨੂੰ ਬੋਲਣ ਤੋਂ ਪਹਿਲਾਂ ਆਪਣਾ ਪੀੜ੍ਹੀ ਥੱਲੇ ਸੋਟਾ ਫੇਰੋ.. ਥੋਡੇ ‘ਚੋਂ ਕਿਸ ਨੇ ਕਿੰਨੇ ਵਿਆਹ ਕਰਵਾਏ ਇਹ ਵੀ ਦੱਸੋ ਲੋਕਾਂ ਨੂੰ.. pic.twitter.com/r7gtpEgBgyThat’s why you came
ALSO READ :- ਸਿੱਖ ਜਥੇਬੰਦੀਆਂ ਦੇ ਇਤਰਾਜ਼ ਪਿੱਛੋਂ ਮਾਲ ਵਿਚੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਹਟਾਇਆ
ਉਨ੍ਹਾਂ ਆਖਿਆ ਕਿ ਗੱਲ ਕਰਨੀ ਹੈ ਤਾਂ ਪੰਜਾਬ ਦੇ ਮੁੱਦਿਆਂ ‘ਤੇ ਕਰੋ…ਆਓ ਸਾਰੇ ਇਕੱਠੇ ਹੋ ਕੇ ਮੇਰੇ ਕੋਲ…ਗੱਲ ਕਰਦੇ ਹਾਂ ਪੰਜਾਬ ਦੇ ਮਸਲਿਆਂ ਦੀ…ਵਿਆਹ ਕਰਵਾਉਣੇ ਜਾਂ ਹੋਰ ਮੋਬਾਈਲ ਵਾਲਾ ਇਹ ਕੋਈ ਮੁੱਦੇ ਨੇ…ਸਾਨੂੰ ਬੋਲਣ ਤੋਂ ਪਹਿਲਾਂ ਆਪਣਾ ਪੀੜ੍ਹੀ ਥੱਲੇ ਸੋਟਾ ਫੇਰੋ.. ਥੋਡੇ ‘ਚੋਂ ਕਿਸ ਨੇ ਕਿੰਨੇ ਵਿਆਹ ਕਰਵਾਏ ਇਹ ਵੀ ਦੱਸੋ ਲੋਕਾਂ ਨੂੰ..That’s why you came
ਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਕੀਤੀ ਪੋਸਟ, ਆਖੀ ਇਹ ਗੱਲ
ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਲਈ ਪਤੀ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਕੀਤੀ ਹੈ। ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਇਥੇ ਇਹ ਦੱਸਣੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਮਾਰਚ ਮਹੀਨੇ ਵਿਚ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ। ਹੁਣ ਉਨ੍ਹਾਂ ਦੀ ਦੂਸਰੀ ਕੀਮੋਥੈਰੇਪੀ ਕੀਤੀ ਗਈ ਹੈ। Posted by Navjot Singh Sidhu for wife
ਪਤੀ ਦੇ ਜੇਲ੍ਹ ’ਚ ਹੁੰਦਿਆਂ ਨਵਜੋਤ ਕੌਰ ਸਿੱਧੂ ਨੇ ਕੀਤੀ ਸੀ ਭਾਵੁਕ ਪੋਸਟ
ਪਤੀ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਜੇਲ੍ਹ ਵਿਚ ਹੁੰਦਿਆਂ ਉਨ੍ਹਾਂ ਨੇ ਭਾਵੁਕ ਪੋਸਟ ਕੀਤੀ ਸੀ। ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਉਨ੍ਹਾਂ ਦੀ ਸਰਜਰੀ ਹੋਵੇਗੀ। ਨਵਜੋਤ ਕੌਰ ਸਿੱਧੂ ਨੇ ਲਿਖਿਆ ਸੀ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ। Posted by Navjot Singh Sidhu for wife
also read :- ਓਡੀਸ਼ਾ ਟਰੇਨ ਹਾਦਸੇ ‘ਤੇ CM ਮਾਨ ਨੇ ਜਤਾਇਆ ਦੁੱਖ, ਜ਼ਖਮੀਆਂ ਲਈ ਕੀਤੀ ਅਰਦਾਸ
ਬਿਕਰਮ ਮਜੀਠੀਆ ਨੇ ਵੀ ਕੀਤੀ ਸੀ ਅਰਦਾਸ
ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਰਾਹੀਂ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ ਸੀ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਕੈਂਸਰ ਤੋਂ ਜਲਦੀ ਠੀਕ ਹੋਵੋ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਵੇ ਕਿਉਂਕਿ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ, ਜੋ ਹਰੇਕ ਪਰਿਵਾਰ ਵਿਚ ਤਾਕਤ ਦਾ ਥੰਮ੍ਹ ਹੈ। ਸਾਡੀਆਂ ਅਰਦਾਸਾਂ ਹਮੇਸ਼ਾ ਉਨ੍ਹਾਂ ਦੇ ਅਤੇ ਪਰਿਵਾਰ ਦੇ ਨਾਲ ਹਨ।Posted by Navjot Singh Sidhu for wife
ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਖ਼ੁਫ਼ੀਆ ਏਜੰਸੀਆਂ ਅਤੇ ਇੰਟੈਲੀਜੈਂਸ ਬਿਊਰੋ ਨੇ ਅਦਾਲਤ ‘ਚ ਸੀਲਬੰਦ ਰਿਪੋਰਟ ਪੇਸ਼ ਕੀਤੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਆਉਣ ਵਾਲੇ ਸੋਮਵਾਰ ਨੂੰ ਕੀਤੀ ਜਾਵੇਗੀ।Navjot Sidhu security matters
ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ ਸੀ। ਉਨ੍ਹਾਂ ਇਸ ਦੇ ਪਿੱਛੇ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਆਉਣਾ ਦੱਸਿਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਘਰ ਦੀ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ।Navjot Sidhu security matters
also read:- ਪੰਜਾਬ ਸਣੇ ਦੇਸ਼ ਦੇ 6 ਸੂਬਿਆਂ ‘ਚ ਬਾਰਸ਼ ਤੇ ਧੂੜ ਭਰੀ ਹਨੇਰੀ ਦਾ ਅਲਰਟ
ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿ ਰੋਡਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਇਸ ਤੋਂ ਬਾਅਦ ਆਪਣੀ ਪਟੀਸ਼ਨ ‘ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। Navjot Sidhu security matters
ਹਾਈਕੋਰਟ ਨੇ ਨਵਜੋਤ ਸਿੱਧੂ ਦੀ ਸੁਰੱਖਿਆ ਦੇ ਮੁੱਦੇ ਉਤੇ ਸਰਕਾਰ ਤੋਂ ਜਵਾਬ ਮੰਗਿਆ
ਨਵਜੋਤ ਸਿੰਘ ਸਿੱਧੂ (navjot singh sidhu) ਦੀ ਸੁਰੱਖਿਆ ਦੇ ਮੁੱਦੇ ਉਤੇ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਵੀਰਵਾਰ ਤੱਕ ਆਪਣਾ ਜਵਾਬ ਦਾਖ਼ਲ ਕਰੇ।Answers to security issues
ਦੱਸ ਦਈਏ ਕਿ ਨਵਜੋਤ ਸਿੰਘ ਨੇ Z+ ਸੁਰੱਖਿਆ ਵਾਪਸ ਮੰਗੀ ਸੀ। ਇਸ ਸਬੰਧੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਪਟੀਸ਼ਨ ‘ਤੇ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਸੀ।Answers to security issues
also read :- ਸੁਪਰੀਮ ਕੋਰਟ ਦਾ ਦੋਹਰਾ ਝਟਕਾ
ਸਰਕਾਰ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਰਿਪੋਰਟ ਅਜੇ ਨਹੀਂ ਆਈ ਹੈ। ਇਸ ਲਈ 2 ਹਫਤਿਆਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ।
ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਾਮਲੇ ‘ਚ ਦੇਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 2 ਹਫਤਿਆਂ ਦਾ ਸਮਾਂ ਨਹੀਂ ਦਿੱਤਾ ਜਾਵੇਗਾ। ਅਗਲੇ ਵੀਰਵਾਰ ਨੂੰ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨਾ ਚਾਹੀਦਾ ਹੈ।
ਹਾਈਕੋਰਟ ਨੇ ਫਿਰ ਕਿਹਾ, ਬਿਨਾਂ ਪੁੱਛੇ ਸੁਰੱਖਿਆ ਕਿਵੇਂ ਘਟਾਈ ਗਈ।Answers to security issues
Navjot Sidhu joined the demonstration ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੰਤਰ-ਮੰਤਰ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਕੇ ਜੰਤਰ-ਮੰਤਰ ਜਾਣ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਸ ਦੌਰਾਨ ਇਸ ਧਰਨੇ ਨੂੰ ‘ਸਤਿਆਗ੍ਰਹਿ’ ਕਰਾਰ ਦਿੱਤਾ ਸੀ। Navjot Sidhu joined the demonstration
also read :-  ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01ਮਈ, 2023) Today Hukumnana Darbar Sahib JI
ਦੱਸ ਦੇਈਏ ਕਿ WFI ਮੁਖੀ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦਿੱਲੀ ਪੁਲਸ ਨੇ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਸਿੰਘ ਵਿਰੁੱਧ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐੱਫ.ਆਈ.ਆਰ. ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਸੀ, ਉਥੇ ਹੀ ਦੂਜੀ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ।Navjot Sidhu joined the demonstration
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ  ਅਕਸਰ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦੇ ਤੇ ਅਲੋਚਨਾ ਕਰਦੇ ਸੁਣੇ ਜਾਂਦੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਕਸਰ ਤਿੱਖੇ ਸਵਾਲ ਕਰਦੇ ਹਨ।Sidhu praises Bhagwant Maan
ਪਰ ਇਸ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੀ ਖੁੱਲ੍ਹੇ ਮਨ ਨਾਲ ਤਰੀਫ ਕੀਤੀ ਹੈ। ਦਰਅਸਲ, ਮੁੱਖ ਮੰਤਰੀ ਕੱਲ੍ਹ ਜੰਮੂ-ਕਸ਼ਮੀਰ ਵਿਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਤੇ ਸਨ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦੇ ਚੈੱਕ ਵੀ ਸੌਂਪੇ।Sidhu praises Bhagwant Maan
ALSO READ :- ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਖਨਾਲ ਖੁਰਦ ਨਹੀਂ ਰਹੇ
‘ਚੰਗੇ ਕਰਮ ਆਪਣੇ ਆਪ ਬੋਲਦੇ ਹਨ, ਜ਼ੁਬਾਨ ਕੇਵਲ ਉਨ੍ਹਾਂ ਦੀ ਵਾਕਫੀਅਤ ਦੀ ਵਿਆਖਿਆ ਕਰਦੀ ਹੈ
ਮਾਫੀਆ ਨੂੰ ਸਰਪ੍ਰਸਤੀ ਦੀ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ, ਇਹ ਇੱਕ ਅਜਿਹੀ ਚੀਜ਼ ਹੈ ਜੋ ਪ੍ਰਸ਼ੰਸਾ ਦੀ ਹੱਕਦਾਰ ਹੈ। Sidhu praises Bhagwant Maan
ਨਵਜੋਤ ਸਿੰਘ ਸਿੱਧੂ ਨੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਕੀਤੀ ਮੁਲਾਕਾਤ ,
Sidhu reached Chaudhary Santokh Singh’s house ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਵਿਖੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਾਲ ਦੁਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ ਕੱਲ੍ਹ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ ਸ਼ਨੀਵਾਰ ਨੂੰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਉਸ ਤੋਂ ਬਾਅਦ ਸ਼ਾਮ ਨੂੰ ਆਪਣੀ ਕਰਮ ਭੂਮੀ ਅੰਮ੍ਰਿਤਸਰ ਵਿਖੇ ਜਾਣਗੇ ।
ਤੁਹਾਨੂੰ ਦੱਸ ਦਈਏ ਕਿ ਰੋਡ ਰੇਜ ਮਾਮਲੇ ਵਿੱਚ ਸਜ਼ਾ ਭੁਗਤਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬੀਤੇ ਦਿਨੀਂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਬਾਹਰ ਆਏ ਹਨ । ਜੇਲ੍ਹ ਵਿੱਚ ਉਨ੍ਹਾਂ ਨੇ ਕੋਈ ਵੀ ਛੁੱਟੀ ਨਹੀਂ ਲਈ ਸੀ ਇਸ ਕਰ ਕੇ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਇੱਕ ਮਹੀਨਾ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਸੀ ।Sidhu reached Chaudhary Santokh Singh’s house
ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਨਵਕੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਸੀ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਟਵੀਟ ਕਰ ਕੇ ਸਾਂਝੀਆਂ ਕੀਤੀਆਂ ਸਨ । ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਕਿਲਾਰੁਜਨ ਖੜਗੇ ਦੇ ਨਾਲ ਵੀ ਮੁਲਾਕਾਤ ਕੀਤੀ ਸੀ , ਜਿਸ ਸਬੰਧੀ ਉਨ੍ਹਾਂ ਨੇ ਟਵੀਟ ਕੀਤਾ ਸੀ ।
also read : ਪੰਜਾਬ ਦੇ ਲੋਕਾਂ ਦੇ ਸਿਰ ਤੇ ਮੰਡਰਾ ਰਿਹਾ ਹੈ ਵੱਡਾ ਖਤਰਾ ,ਜਾਣੋ ਕੀ ਹੈ ਇਹ ਖਤਰਾ ?
ਬੀਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਉਹ ਸ਼ਨੀਵਾਰ ਨੂੰ ਜਲੰਧਰ ਵਿਖੇ ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿਖਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਇਸ ਤੋਂ ਬਾਅਦ ਉਹ ਆਪਣੀ ਕਰਮ ਭੂਮੀ ਯਾਨੀ ਅੰਮ੍ਰਿਤਸਰ ਜਾਣਗੇ।Sidhu reached Chaudhary Santokh Singh’s house
ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਨਵਜੋਤ ਸਿੱਧੂ, ਮਾਪਿਆਂ ਨਾਲ ਸਾਂਝਾ ਕੀਤਾ ਦੁੱਖ !
Navjot Sidhu reached Sidhu’s mansion ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਮਾਨਸਾ ਪਹੁੰਚੇ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਕੀਤੇ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੰਜਾਬ ਦੀ ਸ਼ਾਨ ਸਨ। ਉਨ੍ਹਾਂ ਕਿਹਾ ਇਸ ਘਟਨਾ ਪਿੱਛੇ ਕੋਈ ਰਾਜਨੀਤਕ ਸਾਜਿਸ਼ ਸੀ। ਸਿੱਧੂ ਨੇ ਕਿਹਾ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦੇਣਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਿਉਂ ਕੀਤੀ ਗਈ। ਕੀ ਕਦੇ ਇਹ ਹੋਇਆ ਕੀ ਕਿਸੇ ਦੀ ਸੁਰੱਖਿਆ ਘੱਟ ਕਰਕੇ ਉਸ ਨੂੰ ਜਨਤਕ ਕੀਤਾ ਹੋਵੇ। ਜਦੋਂ ਸੁਰੱਖਿਆ ਵਾਪਸ ਲਈ ਜਾਂਦੀ ਹੈ ਤਾਂ ਉਸ ਦੀ ਅਨਾਊਸਮੈਂਟ ਕਿਉਂ ਕਰਦੇ ਹਨ।Navjot Sidhu reached Sidhu’s mansion
ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਮੇਰੀ ਸੁਰੱਖਿਆ ਵੀ ਘੱਟ ਕੀਤੀ ਗਈ ਹੈ ਤਾਂਜੋ ਮੈਂ ਆਪਣੇ ਘਰ ਵਿੱਚ ਹੀ ਰਹਾਂ। ਉਨ੍ਹਾਂ ਕਿਹਾ ਕਿ ਮੈਂ ਮੌਤ ਤੋਂ ਨਹੀਂ ਡਰਦਾ। ਸਿੱਧੂ ਨੇ ਅੱਗੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਹ ਬੋਝ ਚੁੱਕਿਆ ਹੈ, ਜਿਸ ਨੂੰ ਦੁਨੀਆ ਵਿੱਚ ਕੋਈ ਨਹੀਂ ਚੁੱਕ ਸਕਦਾ, ਉਨ੍ਹਾਂ ਆਪਣੇ ਪੁੱਤ ਦੀ ਲਾਸ਼ ਨੂੰ ਮੋਢਾ ਦਿੱਤਾ ਹੈ। ਸਿੱਧੂ ਮੂਸੇਵਾਲਾ ਮੌਤ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ਵਿੱਚ ਜਿਉਂਦਾ ਹੈ। ਸਿੱਧੂ ਨੇ ਅੱਗੇ ਕਿਹਾ ਕਿ ਸੰਭਵ ਹੈ ਕਿ ਉਹ ਮੇਰਾ ਵੀ ਕੋਈ ਨੁਕਸਾਨ ਕਰ ਦੇਣ, ਪਰ ਡਰਪੋਕ ਬੰਦਾ ਰੋਜ਼ ਮਰਦਾ ਹੈ। ਮੇਰੀ ਸੁਰੱਖਿਆ ਘਟਾ ਦਿੱਤੀ ਗਈ ਹੈ ਪਰ ਬੁਲੇਟ ਪਰੂਫ ਗੱਡੀ ਵਾਪਸ ਲੈ ਕੇ ਕੋਈ ਵੀ ਸੱਚ ਦੀ ਆਵਾਜ਼ ਨੂੰ ਬੰਦ ਨਹੀਂ ਕਰ ਸਕਦਾ। ਉਨ੍ਹਾਂ ਮੌਜੂਦਾ ਸਰਕਾਰ ਉਤੇ ਵੀ ਸ਼ਬਦੀ ਵਾਰ ਕੀਤੇ। ਕਿਹਾ ਕੇ ਜਿਹੜੇ 11 ਮਹੀਨੇ ਪਹਿਲਾਂ ਕਹਿੰਦੇ ਸੀ ਮੈਨੂੰ ਸਕਿਊਰਿਟੀ ਦੀ ਕੀ ਲੋੜ ਹੈ, ਮੈਂ ਤਾਂ ਸਿਰਫ ਦੋ ਬਾਡੀਗਾਰਡ ਲੈ ਕੇ ਚਲਦਾ ਹਾਂ ਪਰ ਅੱਜ ਉਹ ਕੀ ਕਰ ਰਹੇ ਹਨ।
read also : ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ
ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਜੇਲਾਂ ਵਿੱਚੋ ਫੋਨ ਤੋਂ ਬਿਜਨੈਸ ਕਰਨਾ ਮੁਮਕਿੰਨ ਨਹੀਂ। ਵਿਸ਼ਵ ਦੀ ਕਿਸੇ ਵੀ ਦੇਸ਼ ਦੀ ਜੇਲ ਵਿਚ ਅਜਿਹਾ ਨਹੀਂ ਹੁੰਦਾ ਪਰ ਪੰਜਾਬ ਵਿੱਚ ਸਭ ਕੁਝ ਹੋ ਰਿਹਾ ਹੈ। ਜੇਲ ਨੂੰ ਸੈਟੇਲਾਈਟ ਰਾਹੀਂ ਸੀਲ ਕੀਤਾ ਜਾ ਸਕਦਾ ਹੈ, ਫਿਰ ਜੇਲ ਦੇ ਅੰਦਰੋਂ ਕੋਈ ਫੋਨ ‘ਤੇ ਗੱਲ ਕਰ ਸਕਦਾ ਹੈ। ਜੇਲ੍ਹਾਂ ਅਪਰਾਧਾਂ ਲਈ ਸੁਵਿਧਾਵਾਂ ਬਣ ਗਈਆਂ ਹਨ ਕਿਉਂਕਿ ਸਿਆਸੀ ਲੋਕ ਅਜਿਹੇ ਲੋਕਾਂ ਦੀ ਹੇਰਾਫੇਰੀ ਅਤੇ ਵਰਤੋਂ ਕਰਦੇ ਹਨ। ਇਹ ਸਭ ਕੁਝ ਸੂਬੇ ਨੂੰ ਨੀਵਾਂ ਵਿਖਾਉਣ ਦੀ ਸਾਜਿਸ਼ ਹੈ। ਜੇਲ ਵਿੱਚ 2 ਰੁਪਏ ਦੀ ਚੀਜ਼ 2000/- ਵਿੱਚ ਵੇਚੀ ਜਾ ਰਹੀ ਹੈ। ਇਹ ਬਿਜਨੈਸ ਕਿਵੇਂ ਚਲ ਰਿਹਾ ਹੈ ਅਤੇ ਕੌਣ ਚਲਾ ਰਿਹਾ ਹੈ। ਪੰਜਾਬ ਸਭ ਕੁਝ ਦੇਖ ਰਿਹਾ ਹੈ, ਪੰਜਾਬ ਸਭ ਕੁਝ ਸਮਝ ਰਿਹਾ ਹੈ।Navjot Sidhu reached Sidhu’s mansion
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਪਹਿਲਾਂ ਕਰਨਗੇ ਆਹ ਵੱਡਾ ਦੁੱਖ ਸਾਂਝਾ , ਦੇਖੋ ਕਿਸ ਨਾਲ ਕਰਨਗੇ ਮੁਲਾਕਾਤ
Navjot Singh Sidhu will go to ਪਟਿਆਲਾ ਦੀ ਜੇਲ੍ਹ ਵਿੱਚੋਂ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਹੁਣ ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ਪਿੰਡ ਮੂਸੇ ਜਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਦੁਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਯਾਦ ਆ ਗਈ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ।
ਇਸ ਤੋਂ ਪਹਿਲਾਂ ਉਹ ਐਤਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਪ੍ਰੋਗਰਾਮ ਰੱਦ ਕਰ ਦਿੱਤਾ । ਹੁਣ ਨਵਜੋਤ ਸਿੰਘ ਸੋਮਵਾਰ ਨੂੰ ਮੂਸੇ ਪਿੰਡ  ਜਾਣਗੇ। ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ। ਸਿੱਧੂ ਨੂੰ ਵੀ ਉਨ੍ਹਾਂ ਦੇ ਕਹਿਣ ‘ਤੇ ਹੀ ਚੋਣਾਂ ‘ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।Navjot Singh Sidhu will go to
also read : ਪੀਜੀਆਈ ਸਤੰਬਰ ਤੱਕ 370 ਅਸਾਮੀਆਂ ਭਰੇਗਾ, ਕੇਂਦਰ ਨੇ ਦੱਸਿਆ
ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲ ਸਕੇ। ਹਾਲਾਂਕਿ ਉਨ੍ਹਾਂ ਦੀ ਹੈਂਡਲਰ ਟੀਮ ਨੇ ਉਨ੍ਹਾਂ ਦੇ ਟਵਿੱਟਰ ਅਕਾਊਂਟ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਬਹੁਤ ਦੁਖੀ ਹਨ। ਦੂਜੇ ਪਾਸੇ ਜੇਲ ਜਾਣ ਤੋਂ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਸਨ।ਨਵਜੋਤ ਸਿੰਘ ਅਤੇ ਰਾਜਾ ਵੜਿੰਗ ਹੀ ਸਨ, ਜਿਨ੍ਹਾਂ ਨੇ ਮੂਸੇਵਾਲਾ ਨੂੰ ਕਾਂਗਰਸ ‘ਚ ਸ਼ਾਮਲ ਕਰਵਾਇਆ। ਸਿੱਧੂ ਉਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ। ਸਵੇਰੇ ਚੰਡੀਗੜ੍ਹ ਪੁੱਜਣ ਤੋਂ ਬਾਅਦ ਨਵਜੋਤ ਸਿੰਘ ਮੂਸੇਵਾਲਾ ਨੂੰ ਰਾਹੁਲ ਗਾਂਧੀ ਨਾਲ ਮਿਲਣ ਲਈ ਆਪਣੇ ਨਾਲ ਲੈ ਗਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।Navjot Singh Sidhu will go to
ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ , ਦੇਖੋ ਕੀ ਕਿਹਾ ਕਾਂਗਰਸ ਪਾਰਟੀ ਬਾਰੇ ?
ਪਟਿਆਲਾ (ਮਾਲਕ ਸਿੰਘ ਘੁੰਮਣ)
Sidhu’s statement after release ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਕਰਨਾਟਕ ਅਸੈਂਬਲੀ ਚੋਣਾਂ ਵਿਚ ਭੇਜ ਸਕਦੀ ਹੈ। ਸੂਤਰਾਂ ਮੁਤਾਬਕ ਸਿੱਧੂ ਦੀ ਨਵੀਂ ਸਿਆਸੀ ਭੂਮਿਕਾ ਬਾਰੇ ਫੈਸਲਾ ਲੈਣ ਨੂੰ ਲੈ ਕੇ ਪਾਰਟੀ ਦੀ ਸੂਬਾਈ ਇਕਾਈ ਭਾਵੇਂ ਕਿਸੇ ਕਾਹਲ ਵਿਚ ਨਹੀਂ ਹੈ ਪਰ ਕਾਂਗਰਸ ਹਾਈ ਕਮਾਨ ਵੱਲੋਂ ਆਪਣੇ ਇਸ ਤੇਜ਼-ਤਰਾਰ ਆਗੂ ਨੂੰ ਕਰਨਾਟਕ ਅਸੈਂਬਲੀ ਚੋਣਾਂ ਵਿਚ ਭਾਜਪਾ ਦੇ ਮੱਥੇ ਲਾਉਣ ਦੀਆਂ ਵਿਉਂਤਾਂ ਘੜੀਆਂ ਜਾਣ ਲੱਗੀਆਂ ਹਨ। ਜੇਲ੍ਹ ਵਿਚੋਂ ਰਿਹਾਈ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਭਾਜਪਾ ਤੇ ‘ਆਪ’ ’ਤੇ ਕਥਿਤ ਦੋਸਤਾਨਾ ਮੈਚ ਜ਼ਰੀਏ ਪੰਜਾਬੀਆਂ ਨੂੰ ਬਦਨਾਮ ਕਰਨ ਅਤੇ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ ਸੀ। ਸਿੱਧੂ ਅਗਲੇ ਕੁਝ ਦਿਨਾਂ ਵਿਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ’ਚ ਮਿਲ ਸਕਦੇ ਹਨ ਜਦਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਉਹ ਸੋਮਵਾਰ ਨੂੰ ਮਿਲਣਗੇ। ਸਿੱਧੂ ਦੀ ਭੂਮਿਕਾ ਬਾਰੇ ਭਲਕੇ ਚਰਚਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਨਾਲ ਸਬੰਧਤ ਕਈ ਸੀਨੀਅਰ ਆਗੂ ਸੂਰਤ ਕੋਰਟ ਵਿਚ ਰਾਹੁਲ ਗਾਂਧੀ ਦੇ ਨਾਲ ਮੌਜੂਦ ਰਹਿਣਗੇ।
also read : ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਫੈਸਲਾ ,ਜਲਦ ਹੀ ਹੋਵੇਗੀ ਵੱਡੀ ਸ਼ੁਰੂਆਤ
ਰਾਹੁਲ ਵੱਲੋਂ ਭਲਕੇ ਸੈਸ਼ਨ ਕੋਰਟ ਵਿਚ ਦੋ ਸਾਲ ਦੀ ਸਜ਼ਾ ਖ਼ਿਲਾਫ ਅਪੀਲ ਦਾਇਰ ਕੀਤੀ ਜਾਣੀ ਹੈ। ਕਾਂਗਰਸ ਪਾਰਟੀ ਨੇ ਇਸ ਸਾਲ ਜਨਵਰੀ ਵਿਚ ‘ਭਾਰਤ ਜੋੜੋ ਯਾਤਰਾ’ ਦੇ ਪੰਜਾਬ ਵਿਚਲੇ ਪੜਾਅ ਦੌਰਾਨ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਨੂੰ ਸੱਦਾ ਭੇਜਿਆ ਸੀ। ਡਾ. ਸਿੱਧੂ ਆਪਣੇ ਪਤੀ ਦੀ ਗੈਰਹਾਜ਼ਰੀ ਵਿਚ ਰਾਹੁਲ ਦੇ ਕਦਮ ਨਾਲ ਕਦਮ ਮਿਲਾ ਕੇ ਤੁਰੇ। ਉਧਰ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਪਣੇ ਤੇਜ਼ਤਰਾਰ ਤੇ ਲੋਕਾਂ ’ਚ ਹਰਮਨਪਿਆਰੇ ਆਗੂਆਂ ਨੂੰ ਇਕ ਮੰਚ ’ਤੇ ਲਿਆਉਣ ਲਈ ਕੰਮ ਕਰ ਰਹੀ ਹੈ।Sidhu’s statement after release
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਉਹ ਸਿੱਧੂ ਨੂੰ ਮਿਲਣ ਲਈ ਬੇਤਾਬ ਹਨ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਦੇ ਜਨਤਕ ਜੀਵਨ ਵਿਚ ਪਰਤਣ ਦੀ ਉਡੀਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਹੋਰਨਾਂ ਸੀਨੀਅਰ ਆਗੂਆਂ ਨਾਲ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਹਿੱਸਾ ਹੋਣਗੇ। ਉਧਰ ਸਿੱਧੂ ਦੇ ਇਕ ਕਰੀਬੀ ਨੇ ਕਿਹਾ ਕਿ ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਦਾ ਅਧੂਰਾ ਏਜੰਡਾ ਉਨ੍ਹਾਂ ਦੀ ਤਰਜੀਹੀ ਸੂਚੀ ਵਿਚ ਸ਼ਾਮਲ ਹੈ ਅਤੇ ਸਿੱਧੂ ਪੰਜਾਬ ਦੀ ਸਿਆਸਤ ’ਚ ਸਰਗਰਮ ਰਹਿਣਗੇ। ਸਿੱਧੂ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵੀ ਮਿਲਣਗੇ।Sidhu’s statement after release