watersuply - Nirpakh Post
ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ
ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ
ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ
ਚੰਡੀਗੜ੍ਹ, 14 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ  ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਦੀ ਸਪਲਾਈ ਕਰਨ ਸਬੰਧੀ ਉਲੀਕੇ ਗਏ ਪ੍ਰੋਜੈਕਟ ਉਤੇ ਬਹੁਤ ਤੇਜ਼ੀ ਕੰਮ ਨਾਲ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸ਼ਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਖਰੜ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਕਾਫੀ ਸਮੇਂ ਜੂਝ ਰਹੇ ਹਨ।  ਉਨ੍ਹਾਂ ਕਿਹਾ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੂਬਾ ਸਰਕਾਰ ਵੱਲੋਂ 7.29 ਕਰੋੜ ਰੁਪਏ ਦੀ ਲਾਗਤ ਨਾਲ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਹਲਕਾ ਖਰੜ ਦੇ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ ਬਣਾਏ ਜਾ ਰਹੇ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟ ਤੋਂ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ। ਜਿਸ ਨਾਲ ਲੋਕਾਂ ਨੂੰ ਸੁੱਧ ਪਾਣੀ ਦੀ ਮੁਸਕਲ ਤੋਂ ਵੱਡੀ ਰਾਹਤ ਮਿਲੇਗੀ ।
ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਕਰਨ ਸਬੰਧੀ ਤਿਆਰ ਕੀਤੇ ਜਾ ਰਹੇ ਇਸ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ਤੇ 7.29 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ  ਇਸ ਪ੍ਰੋਜੈਕਟ ਸਬੰਧੀ ਹੋਣ ਵਾਲਾ ਖਰਚੇ ਲਈ ਲੋੜੀਂਦੇ ਫੰਡਜ਼ ਨਗਰ ਕੌਂਸਲ, ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟ੍ਰੀਬਿਊਸ਼ਨ ਨੈੱਟਵਰਕ ਨਾਲ ਕੁਨੈਕਸ਼ਨ ਸ਼ਾਮਲ ਹੋਵੇਗਾ।
ਉਨਾਂ ਕਿਹਾ ਕਿ ਸੂਬਾ ਸਰਕਾਰ ਇਹ ਪਹਿਲਕਦਮੀ ਪੰਜਾਬ ਵਿੱਚ ਟਿਕਾਊ ਜਲ ਪ੍ਰਬੰਧਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਇਸਦਾ ਉਦੇਸ਼ ਸਤਹੀ ਜਲ ਸਰੋਤਾਂ ਦੀ ਵਰਤੋਂ ਕਰਕੇ ਖਰੜ ਸ਼ਹਿਰ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਜਲ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਅਤੇ ਪ੍ਰਬੰਧਨ ਲਈ ਸਮਰਪਿਤ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੀਮਤੀ ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਅਤੇ ਇਸ ਵਿੱਚ ਹਿੱਸਾ ਵੀ ਲੈਣ ਨੂੰ ਯਕੀਨੀ ਬਣਾਉਣ।
Bhagwant Hon spoke on the issue of water ਪੰਜਾਬ ਵਿਧਾਨ ਸਭਾ ‘ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਿਮਾਚਲ ਪ੍ਰਦੇਸ਼ ਵੱਲੋਂ ਬਿਜਲੀ ਉਤਪਾਦਨ ਲਈ ਇਸਤੇਮਾਲ ਕੀਤੇ ਜਾਣ ਵਾਲੇ ਪਾਣੀ ‘ਤੇ ਵਾਟਰ ਸੈੱਸ ਲਾਉਣ ਲਈ ਜਾਰੀ ਕੀਤੇ ਆਰਡੀਨੈਂਸ ਖ਼ਿਲਾਫ਼ ਮਤਾ ਪੇਸ਼ ਕੀਤਾ। ਇਸ ‘ਤੇ ਬੋਲਦਿਆਂ ਮੁੱਖ ਮੰਤਰੀ ਮਾਨ ਵਲੋਂ ਹਿਮਾਚਲ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਿਰਫ ਪਾਣੀਆਂ ਦੇ ਨਾਂ ਦਾ ਸੂਬਾ ਰਹਿ ਗਿਆ ਹੈ। ਨਾ ਸਾਡਾ ਧਰਤੀ ਵਾਲਾ ਪਾਣੀ ਵੀ ਪਹੁੰਚ ਤੋਂ ਦੂਰ ਹੋ ਗਿਆ ਅਤੇ 80 ਫ਼ੀਸਦੀ ਤੋਂ ਉੱਪਰ ਸਾਡੇ ਜ਼ੋਨ ਡਾਰਕ ਜ਼ੋਨ ‘ਚ ਚਲੇ ਗਏ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਬਹੁਤ ਚਿਹਰੇ ਹਨ। ਹਿਮਾਚਲ ਵੱਲੋਂ ਲਾਇਆ ਜਾਣ ਵਾਲੇ ਵਾਟਰ ਸੈੱਸ ਨੂੰ ਮੁੱਖ ਮੰਤਰੀ ਮਾਨ ਨੇ ਗਲਤ ਦੱਸਿਆ ਹੈ।  Bhagwant Hon spoke on the issue of water
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਮਸਲੇ ਨੂੰ ਹੱਲ ਕੀਤਾ ਜਾਵੇਗਾ। ਪੰਜਾਬ ਦੇ ਪਾਣੀ ‘ਤੇ ਪੰਜਾਬ ਦਾ ਹੱਕ ਹੈ ਅਤੇ ਇਸ ‘ਤੇ ਕੋਈ ਵੀ ਬੁਰੀ ਨਜ਼ਰ ਨਾ ਰੱਖੇ। ਉਨ੍ਹਾਂ ਕਿਹਾ ਕਿ ਅਸੀਂ ਧਰਤੀ ਅਤੇ ਦਰਿਆਵਾਂ ਵਾਲਾ ਪਾਣੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਝੋਨੇ ਦਾ ਬਦਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਹਰ ਵਾਰੀ ਸਾਡਾ ਧਿਆਨ ਭਟਕਾਉਣ ਲਈ ਕੋਈ ਨਾ ਕੋਈ ਸਿਆਪਾ ਪਾ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਂਦਰ ਵਾਲੇ ਤਾਂ ਖ਼ੁਸ਼ ਹੋਣਗੇ ਕਿ ਪਹਿਲਾਂ ਅਸੀਂ ਪਾਣੀਆਂ ਲਈ ਹਰਿਆਣੇ ਨਾਲ ਲੜੀ ਜਾਂਦੇ ਸੀ ਅਤੇ ਹੁਣ ਹਿਮਾਚਲ ਨਾਲ ਪੰਗਾ ਪੈ ਗਿਆ ਹੈ ਅਤੇ ਸਾਨੂੰ ਲੜਾਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹਿਮਾਚਲ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਅਜਿਹਾ ਕੁੱਝ ਨਾ ਕਰੋ, ਜਿਸ ਨਾਲ ਸੂਬਿਆਂ ਦਾ ਰੌਲਾ ਪੈਂਦਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਹਿਮਾਚਲ ਦੇ ਇਸ ਆਰਡੀਨੈਂਸ ਦਾ ਵਿਰੋਧ ਕਰਦੇ ਹਾਂ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਵੱਲੋਂ ਸਰਬ ਸੰਮਤੀ ਨਾਲ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ। Bhagwant Hon spoke on the issue of water
ਪੰਜਾਬ ਦੇ ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਵਾਸਤੇ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਗਿਆ। ਮਤੇ ਮੁਤਾਬਕ ਹਲਵਾਰਾ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਦੀ ਅਪੀਲ ਕੇਂਦਰੀ ਹਵਾਈ ਮੰਤਰੀ ਨੂੰ ਕੀਤੀ ਗਈ ਹੈ। ਇਸ ਮਤੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੈ ਕੇ ਆਏ ਸਨ।