Laljit Singh Bhullar - Nirpakh Post
ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 8 ਜੁਲਾਈ:
ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ ਪਾਲ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 5 ਜੇ.ਬੀ.ਟੀ. ਅਧਿਆਪਕ ਵੀ ਸ਼ਾਮਲ ਹਨ, ਜੋ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦਾ ਰਾਹ ਸੁਖਾਲਾ ਹੋਵੇਗਾ। ਇਸ ਤੋਂ ਇਲਾਵਾ 3 ਕਲਰਕ, 1 ਵਾਰਡਰ ਅਤੇ 3 ਗਰੁੱਪ-ਡੀ ਅਧਿਕਾਰੀ ਵੀ ਨਿਯੁਕਤ ਕੀਤੇ ਗਏ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਭਰਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਵਿਭਾਗ ਵਿੱਚ ਲਗਾਤਾਰ ਰੈਗੂਲਰ ਭਰਤੀਆਂ ਕਰ ਰਹੀ ਹੈ।
ਸ. ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਮੁੜ ਸ਼ਾਮਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਕੈਦੀਆਂ ਲਈ ਸੇਵਾਵਾਂ ਵਿੱਚ ਸੁਧਾਰ ਕਰ ਰਹੀ ਹੈ, ਜਿਸ ਵਿੱਚ ਵਿਦਿਅਕ, ਕਿੱਤਾਮੁਖੀ ਅਤੇ ਭਲਾਈ ਪ੍ਰੋਗਰਾਮ ਸ਼ਾਮਲ ਹਨ। ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਜੇਲ੍ਹ ਮੰਤਰੀ ਨੇ ਉਨ੍ਹਾਂ ਨੂੰ ਪੂਰੇ ਜੋਸ਼, ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ।
ਜ਼ਿਕਰਯੋਗ ਹੈ ਕਿ ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਸਾਲ ਜਨਵਰੀ ਵਿੱਚ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ ਅਤੇ ਇਹ ਜੇਲ੍ਹ ਵਿਭਾਗ ਵਿੱਚ ਇਨ੍ਹਾਂ ਅਹੁਦਿਆਂ ਲਈ ਪਹਿਲੀ ਵਾਰ ਕੀਤੀ ਗਈ ਰੈਗੂਲਰ ਭਰਤੀ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਅਧਿਆਪਨ ਵਾਲੀਆਂ ਅਸਾਮੀਆਂ ਆਰਜ਼ੀ ਤੌਰ 'ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਅੰਦਰ ਸਿਰਫ਼ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੀ ਵਾਰ ਇਹ ਰੈਗੂਲਰ ਭਰਤੀ ਕੀਤੀ ਹੈ।
ਜੇਲ੍ਹ ਵਿਭਾਗ ਵਿੱਚ ਚੱਲ ਰਹੀਆਂ ਭਰਤੀ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਾਲ ਹੀ ਵਿੱਚ ਪੂਰੀ ਹੋਈ ਭਰਤੀ ਮੁਹਿੰਮ ਵਿੱਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀਆਂ ਡਿਊਟੀਆਂ 'ਤੇ ਜੁਆਇਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸੁਰੱਖਿਆ ਸਟਾਫ ਦੀਆਂ 179 ਅਸਾਮੀਆਂ, ਜਿਸ ਵਿੱਚ 175 ਵਾਰਡਰ ਅਤੇ 4 ਮੈਟਰਨ ਸ਼ਾਮਲ ਹਨ, ਲਈ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਹੈ।
ਵਿਭਾਗ ਦੀ ਮਜ਼ਬੂਤੀ  ਲਈ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ 'ਚ 1,220 ਅਸਾਮੀਆਂ ਨੂੰ ਬਹਾਲ ਕੀਤਾ ਜਾ ਰਿਹਾ ਹੈ, ਜਿਸ ਲਈ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ।
ਸਿੱਖਿਆ ਪਹਿਲਕਦਮੀਆਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰੋਜੈਕਟ ਅਧੀਨ ਇਸ ਸਮੇਂ ਲਗਭਗ 2,200 ਕੈਦੀ ਵੱਖ-ਵੱਖ ਵਿਦਿਅਕ ਕੋਰਸਾਂ ਵਿੱਚ ਦਾਖਲ ਹਨ, ਜਦੋਂ ਕਿ 513 ਕੈਦੀ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਕੋਰਸ ਅਤੇ ਹੋਰ ਕੋਰਸਾਂ ਵਿੱਚ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਲੈ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ  ਨੇ ਹੁਣ ਤੱਕ ਰੈਗੂਲਰ ਆਧਾਰ 'ਤੇ ਲਗਭਗ 55,000  ਸਰਕਾਰੀ ਨੌਕਰੀਆਂ ਸਫਲਤਾਪੂਰਵਕ ਪ੍ਰਦਾਨ ਕੀਤੀਆਂ ਹਨ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤਿਭਾ ਪਲਾਇਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ।
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਚੰਡੀਗੜ੍ਹ/ਹੁਸ਼ਿਆਰਪੁਰ, 16 ਨਵੰਬਰ:
LALJIT SINGH BHULLAR ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ।
ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ’ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ ’ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣਗੇ।
READ ALSO : ਮੋਗਾ ‘ਚ ਦੋ ਗੁੱਟਾਂ ‘ਚ ਗੋਲੀਬਾਰੀ 1 ਦੀ ਮੌਤ, 1 ਜ਼ਖਮੀ
ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ​​ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸ. ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ। LALJIT SINGH BHULLAR
ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
Campaign for reclaiming Panchayat land
ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼
ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ
ਅਦਾਲਤੀ ਕੇਸਾਂ ਦੀ ਸੁਚੱਜੀ ਪੈਰਵੀ ਕਰਨ ਅਤੇ ਸੁਣਵਾਈ ਦੌਰਾਨ ਫੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਹੋਣ ਲਈ ਕਿਹਾ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ ਲਈ ਕਿਹਾ
ਚੰਡੀਗੜ੍ਹ, 2 ਨਵੰਬਰ:
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਫ਼ੀਲਡ ਅਧਿਕਾਰੀ 15 ਦਿਨਾਂ ਦੇ ਅੰਦਰ ਆਪਣੀ-ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 11,859 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਸੂਬੇ ਭਰ ਵਿੱਚ 6657 ਏਕੜ ਪੰਚਾਇਤੀ ਜ਼ਮੀਨ ਅਜਿਹੀ ਹੈ ਜਿਸ ਦੇ ਕਬਜ਼ਾ ਵਾਰੰਟ ਤਿਆਰ ਹਨ ਪਰ ਫ਼ੀਲਡ ਅਧਿਕਾਰੀਆਂ ਵੱਲੋਂ ਇਸ ਸਬੰਧੀ ਕਾਰਵਾਈ ਹਾਲੇ ਅਮਲੇ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਪੈਂਡਿੰਗ ਕਬਜ਼ਾ ਵਾਰੰਟਾਂ ‘ਤੇ ਤੁਰੰਤ ਕਾਰਵਾਈ ਕਰਨ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਤੋਂ ਕਬਜ਼ੇ ਹੇਠ ਪੰਚਾਇਤੀ ਜ਼ਮੀਨਾਂ ਦੇ ਬਲਾਕਵਾਰ ਵੇਰਵੇ ਲਏ। ਉਨ੍ਹਾਂ ਕਿਹਾ ਕਿ ਪੀ.ਪੀ. ਐਕਟ ਦੀ ਧਾਰਾ-7 ਅਧੀਨ 6926 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਡੀ.ਡੀ.ਪੀ.ਓਜ਼ ਕੋਲ ਪੈਂਡਿੰਗ ਹਨ ਜਦਕਿ ਧਾਰਾ 11 ਅਧੀਨ 20734 ਏਕੜ ਦੇ ਕਬਜ਼ੇ ਸਬੰਧੀ ਮਾਮਲੇ ਵਿਭਾਗ ਦੇ ਡਿਵੀਜ਼ਨਲ ਡਾਇਰੈਕਟਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਕੋਲ ਪਏ ਹਨ। ਇਸ ਤੋਂ ਇਲਾਵਾ 42381 ਏਕੜ ਰਕਬਾ ਅਜਿਹਾ ਹੈ ਜਿਸ ਸਬੰਧੀ ਹਾਲੇ ਤੱਕ ਸਬੰਧਤ ਅਧਿਕਾਰੀਆਂ ਵੱਲੋਂ ਪੀ.ਪੀ. ਐਕਟ ਦੀ ਧਾਰਾ-7 ਅਧੀਨ ਕੇਸ ਹੀ ਦਰਜ ਨਹੀਂ ਕੀਤਾ ਗਿਆ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਕੇ ਨਿਪਟਾਰਾ ਕਰਨ ਅਤੇ ਰਹਿੰਦੇ ਮਾਮਲਿਆਂ ‘ਚ ਕਾਰਵਾਈ ਕਰਨ ਦੀ ਹਦਾਇਤ ਕੀਤੀ।
ਸ. ਲਾਲਜੀਤ ਸਿੰਘ ਭੁੱਲਰ ਨੇ ਉੱਚ ਅਦਾਲਤਾਂ ਵਿੱਚ ਚਲਦੇ ਕੇਸਾਂ ਦੀ ਸੁਚੱਜੀ ਪੈਰਵੀ ਕਰਨ ‘ਤੇ ਜ਼ੋਰ ਦਿੰਦਿਆਂ ਫ਼ੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਸੁਣਵਾਈ ਦੌਰਾਨ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਚਲ ਰਹੇ ਮਾਮਲਿਆਂ ਵਿੱਚ ਬੀ.ਡੀ.ਪੀ.ਓਜ਼ ਅਤੇ ਸੁਪਰੀਮ ਕੋਰਟ ਵਿੱਚ ਡੀ.ਡੀ.ਪੀ.ਓਜ਼ ਪੱਧਰ ਦਾ ਅਧਿਕਾਰੀ ਸੁਣਵਾਈ ਦੌਰਾਨ ਹਾਜ਼ਰ ਹੋਵੇ ਤਾਂ ਜੋ ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਦਾ ਪੱਖ ਬਾਖ਼ੂਬੀ ਰੱਖਿਆ ਜਾ ਸਕੇ। Campaign for reclaiming Panchayat land
ਸ. ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ‘ਤੇ ਕਿਹਾ ਕਿ ਮਾਲ ਰਿਕਾਰਡ ਵਿੱਚ ਪੰਚਾਇਤੀ ਜ਼ਮੀਨਾਂ ਦੇ ਮਾਲਕਾਨਾ ਹੱਕ ਨੂੰ ਲੈ ਕੇ ਸਾਹਮਣੇ ਆਈਆਂ ਕੁੱਝ ਤੁਰੱਟੀਆਂ ਸਬੰਧੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਜਾਣਬੁੱਝ ਕੇ ਕੀਤਾ ਗਿਆ ਹੈ ਕਿ ਤਾਂ ਦੋਸ਼ੀ ਅਧਿਕਾਰੀਆਂ/ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ।
ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਸ੍ਰੀ ਤੇਜਵੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Campaign for reclaiming Panchayat land
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
DECISION TO DISSOLVE PANCHAYATS:
ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ।
ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।
ਇਹ ਵੀ ਪੜ੍ਹੋ: ਪੰਚਾਇਤਾਂ ਭੰਗ ਕਰਨ ‘ਚ ਹੋਈ ਅਣਗਹਿਲੀ ‘ਤੇ ਪੰਜਾਬ ਸਰਕਾਰ ਸਖ਼ਤ: 2 IAS ਅਧਿਕਾਰੀ ਕੀਤੇ ਮੁਅੱਤਲ
ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅਧਵਾਟੇ ਹੀ ਰੁਕ ਗਿਆ ਸੀ। DECISION TO DISSOLVE PANCHAYATS:
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤ ਦੀ ਚੋਣਾਂ ਸਬੰਧੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ  ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। DECISION TO DISSOLVE PANCHAYATS:
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 29 ਅਗਸਤ:
LALJIT SINGH BHULLAR ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 34,784 ਘਰ ਉਸਾਰ ਕੇ ਸੌਂਪੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਤਹਿਤ ਵਿਭਾਗ ਵੱਲੋਂ 40,326 ਘਰ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿੱਚ 34,784 ਘਰ ਉਸਾਰ ਕੇ ਯੋਗ ਲਾਭਪਾਤਰੀਆਂ ਨੂੰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 5559 ਘਰਾਂ ਦੀ ਉਸਾਰੀ ਲਈ ਲਾਭਪਾਤਰੀਆਂ ਨੂੰ 21.23 ਕਰੋੜ ਰੁਪਏ ਦੀ ਰਾਸ਼ੀ ਅੱਜ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਕਾਨ ਇਸ ਸਾਲ ਦੇ ਦਸੰਬਰ ਮਹੀਨੇ ਤੱਕ ਮੁਕੰਮਲ ਕਰ ਦਿੱਤੇ ਜਾਣਗੇ।
READ ALSO :ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਕੀਮ ਤਹਿਤ ਪੱਕਾ ਘਰ ਮੁਹੱਈਆ ਕਰਵਾਉਣ ਲਈ ਯੋਗ ਲਾਭਪਾਤਰੀਆਂ ਨੂੰ ਜਾਰੀ 21.23 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 1139 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 30-30 ਹਜ਼ਾਰ ਰੁਪਏ ਅਤੇ 1712 ਲਾਭਪਾਤਰੀਆਂ ਨੂੰ ਦੂਜੀ ਕਿਸ਼ਤ ਵਜੋਂ 72-72 ਹਜ਼ਾਰ ਰੁਪਏ ਅਤੇ 3051 ਲਾਭਪਾਤਰੀਆਂ ਨੂੰ ਤੀਜੀ ਕਿਸ਼ਤ ਵਜੋਂ 18-18 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਐਮ.ਏ.ਵਾਈ. (ਜੀ) ਸਕੀਮ ਅਧੀਨ ਸਰਕਾਰ ਵੱਲੋਂ ਉਨ੍ਹਾਂ ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਇਆ ਜਾਂਦਾ ਹੈ, ਜਿਨ੍ਹਾਂ ਕੋਲ ਆਪਣਾ ਘਰ ਨਾ ਹੋਵੇ ਜਾਂ ਉਹ ਕੱਚੇ ਘਰਾਂ/ਤੰਬੂ ਵਿੱਚ ਰਹਿੰਦੇ ਹੋਣ।
ਉਨ੍ਹਾਂ ਦੱਸਿਆ ਕਿ ਪੱਕੇ ਘਰਾਂ ਵਿੱਚ ਇੱਕ ਰਸੋਈ ਅਤੇ ਪਖ਼ਾਨੇ ਤੋਂ ਇਲਾਵਾ ਬਿਜਲੀ ਕੁਨੈਕਸ਼ਨ, ਪੀਣ ਵਾਲੇ ਪਾਣੀ ਦਾ ਕੁਨੈਕਸ਼ਨ, ਸਿਲੰਡਰ ਦੇ ਨਾਲ-ਨਾਲ ਮਗਨਰੇਗਾ ਸਕੀਮ ਤਹਿਤ 90 ਦਿਨਾਂ ਦਾ ਰੋਜ਼ਗਾਰ, ਪਸ਼ੂਆਂ ਲਈ ਕੈਟਲਸ਼ੈੱਡ, ਸੋਕਪਿੱਟ ਅਤੇ ਵਰਮੀ ਕੰਪੋਸਡਪਿੱਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ।LALJIT SINGH BHULLAR
ਪੇਂਡੂ ਅਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਪੀ.ਐਮ.ਏ.ਵਾਈ. (ਜੀ) ਸਟਾਫ਼ ਵੱਲੋਂ ਅਪਡੇਟਿਡ ਸਪੈਸੀਫਿਕੇਸ਼ਨ ਤਹਿਤ ਸਮਾਂਬੱਧ ਤਰੀਕੇ ਨਾਲ ਮਕਾਨਾਂ ਦੀ ਉਸਾਰੀ ਕਰਨ ਲਈ ਉਨ੍ਹਾਂ ਦੇ ਅਣਥੱਕ, ਨਿਰਵਿਘਨ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੀਮ ਦੇ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਸਮੇਂ ਸਿਰ ਫ਼ੰਡ ਪ੍ਰਵਾਨ ਕਰਨ ਲਈ ਵਚਨਬੱਧ ਹੈ।LALJIT SINGH BHULLAR
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 5 ਅਗਸਤ:
LALJIT SINGH BHULLAR ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। ਉਨ੍ਹਾਂ ਦੱਸਿਆ ਕਿ 9 ਤੋਂ 30 ਅਗਸਤ ਤੱਕ ਚੱਲਣ ਵਾਲੀ ‘‘ਮੇਰੀ ਮਿੱਟੀ-ਮੇਰਾ ਦੇਸ਼” ਮੁਹਿੰਮ ਤਹਿਤ ਪਿੰਡ ਪੱਧਰ ਤੋਂ ਲੈ ਕੇ ਦਿੱਲੀ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਯੁਵਾ ਮਾਮਲੇ ਵਿਭਾਗ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਦੀ ਸਮਾਪਤੀ ਵਜੋਂ ਦੇਸ਼-ਵਿਆਪੀ ‘ਮੇਰੀ ਮਿੱਟੀ-ਮੇਰਾ ਦੇਸ਼’ ਮੁਹਿੰਮ ਉਲੀਕੀ ਜਾ ਰਹੀ ਹੈ ਜਿਸ ਤਹਿਤ ਦੇਸ਼ ਲਈ ਆਪਾ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ, ਡਿਊਟੀ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਸੁਰੱਖਿਆ ਕਰਮੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਸੂਬੇ ਦੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
READ ALSO : ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 9 ਅਗਸਤ ਤੋਂ 15 ਅਗਸਤ ਤੱਕ ਪੰਚਾਇਤ ਤੇ ਪਿੰਡ ਪੱਧਰ ‘ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਹਰੇਕ ਪਿੰਡ ਦੇ ਸ਼ਹੀਦਾਂ ਅਤੇ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਯਾਦਗਾਰਾਂ ਬਣਾਈਆਂ ਜਾਣਗੀਆਂ, ਜਿੱਥੇ ਪਿੰਡ ਦੇ ਸਾਰੇ ਮਹਾਨ ਯੋਧਿਆਂ ਦੇ ਨਾਮ ਉਕਰੇ ਜਾਣਗੇ। ਇਸ ਦੇ ਨਾਲ ਹੀ ਪੰਚਾਇਤਾਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਵਾਰਸਾਂ, ਰੱਖਿਆ ਸੇਵਾਵਾਂ, ਸੀ.ਏ.ਪੀ.ਐਫ. ਤੇ ਸੂਬਾ ਪੁਲਿਸ ਦੇ ਸੇਵਾ-ਮੁਕਤ ਜਵਾਨਾਂ ਤੇ ਬਹਾਦਰਾਂ ਯੋਧਿਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਏ ਜਾਣਗੇ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਪਿੰਡ ਵਾਸੀ ਆਪਣੇ ਪਿੰਡ ਦੀ ਮਿੱਟੀ ਹੱਥਾਂ ਵਿੱਚ ਲੈ ਕੇ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ 75 ਬੂਟੇ ਲਗਾਏ ਜਾਣਗੇ। ਲੋਕ ਆਪਣੇ ਹੱਥਾਂ ਵਿੱਚ ਮਿੱਟੀ ਲੈ ਕੇ ਸਹੁੰ ਚੁੱਕਦੇ ਹੋਏ ਸੈਲਫੀ ਲੈਣਗੇ ਅਤੇ ਇਸ ਨੂੰ ਸਮਰਪਿਤ ਵੈੱਬਸਾਈਟ ‘ਤੇ ਅਪਲੋਡ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰੇਕ ਪੰਚਾਇਤ/ਪਿੰਡ ਤੋਂ ਇਕੱਤਰ ਕੀਤੀ ਗਈ ਮਿੱਟੀ ਨੂੰ ਨੌਜਵਾਨ ਵਲੰਟੀਅਰਾਂ ਅਤੇ ਹੋਰ ਵਿਅਕਤੀਆਂ ਵੱਲੋਂ ਬਲਾਕ ਪੱਧਰ ਤੱਕ ਲਿਜਾਇਆ ਜਾਵੇਗਾ। ਬਲਾਕ ਪੱਧਰ ਤੋਂ ਸਾਰੀਆਂ ਪੰਚਾਇਤਾਂ/ਪਿੰਡਾਂ ਦੀ ਮਿੱਟੀ ਵਾਲੇ ਕਲਸ਼ਾਂ ਨੂੰ ਕੌਮੀ ਰਾਜਧਾਨੀ ਵਿਖੇ ਲਿਜਾਇਆ ਜਾਵੇਗਾ। LALJIT SINGH BHULLAR
ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਦਿੱਲੀ ਦੇ ਕਰਤੱਵ ਪੱਥ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿੱਥੇ ਦੇਸ਼ ਭਰ ਵਿੱਚੋਂ ਲਿਆਂਦੀ ਗਈ ਮਿੱਟੀ ਨਾਲ ਇੱਕ ਯਾਦਗਾਰ ਬਣਾਈ ਜਾਵੇਗੀ ਅਤੇ ਵਿਲੱਖਣ ਬਗੀਚਾ ਤਿਆਰ ਕੀਤਾ ਜਾਵੇਗਾ ਅਤੇ ਇਸ ਬਗੀਚੇ ਵਿੱਚ ਦੇਸੀ ਬੂਟੇ ਲਗਾਏ ਜਾਣਗੇ। LALJIT SINGH BHULLAR
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ, ਇੱਕ ਬੱਸ ਜ਼ਬਤ ਕੀਤੀ
ਸਵਾਰੀਆਂ ਦੇ ਟਿਕਟ ਦੇ ਪੈਸੇ ਗ਼ਬਨ ਕਰਦਾ ਕੰਡਕਟਰ ਦਬੋਚਿਆ, ਅਣਅਧਿਕਾਰਤ ਰੂਟ ‘ਤੇ ਚਲਦੀਆਂ ਛੇ ਬੱਸਾਂ ਰਿਪੋਰਟ ਕੀਤੀਆਂ
ਚੰਡੀਗੜ੍ਹ, 20 ਜੁਲਾਈ:
catch punbus Diesel theft ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ ਕੰਡਕਟਰ ਨੂੰ ਸਵਾਰੀਆਂ ਤੋਂ ਪੈਸੈ ਲੈ ਕੇ ਟਿਕਟ ਨਾ ਦੇਣ ਦੇ ਦੋਸ਼ ਹੇਠ ਨੱਪਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ ਗਏ ਹਨ ਅਤੇ ਇੱਕ ਬੱਸ ਜ਼ਬਤ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬੀਤੀ ਰਾਤ ਕਰੀਬ 10:15 ਵਜੇ ਸਰਹਿੰਦ ਵਿਖੇ ਛਾਪਾ ਮਾਰ ਕੇ ਪਨਬੱਸ ਡਿਪੂ ਚੰਡੀਗੜ੍ਹ ਦੀ ਬੱਸ ਨੰਬਰ ਪੀ.ਬੀ-65ਏ.ਟੀ 0542 ਵਿੱਚੋਂ ਡੀਜ਼ਲ ਚੋਰੀ ਕਰਦੇ ਡਰਾਈਵਰ ਸੁਖਵੀਰ ਸਿੰਘ ਨੂੰ ਰੰਗੇ-ਹੱਥੀਂ ਫੜਿਆ ਗਿਆ। ਉਸ ਤੋਂ ਬਰਾਮਦ 22 ਲੀਟਰ ਡੀਜ਼ਲ ਨੂੰ ਮੌਕੇ ‘ਤੇ ਕਬਜ਼ੇ ਵਿੱਚ ਲੈ ਲਿਆ ਗਿਆ। ਇਸੇ ਤਰ੍ਹਾਂ ਰਾਜਪੁਰਾ ਵਿਖੇ ਰਾਤ ਕਰੀਬ 1:30 ਵਜੇ ਪਨਬੱਸ ਡਿਪੂ ਅੰਮ੍ਰਿਤਸਰ ਸਾਹਿਬ-2 ਦੀ ਬੱਸ ਨੰਬਰ ਪੀ.ਬੀ-02-ਈ.ਐਚ 3066 ਵਿੱਚੋਂ ਤੇਲ ਚੋਰੀ ਕਰਦੇ ਡਰਾਈਵਰ ਗਗਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਚੋਰੀ ਦਾ 20 ਲੀਟਰ ਡੀਜ਼ਲ ਬਰਾਮਦ ਹੋਇਆ ਹੈ।
ਇਸ ਤੋਂ ਇਲਾਵਾ ਫ਼ਲਾਇੰਗ ਸਕੁਐਡ ਨੇ ਕੁੱਪ ਵਿਖੇ ਚੈਕਿੰਗ ਦੌਰਾਨ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10ਜੀ.ਐਕਸ 8526 ਦੇ ਕੰਡਕਟਰ ਕਰਮਜੀਤ ਸਿੰਘ ਨੂੰ ਸਵਾਰੀਆਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਰਿਪੋਰਟ ਕੀਤਾ ਹੈ। ਕੰਡਕਟਰ ਨੇ ਸਵਾਰੀਆਂ ਤੋਂ 180 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। catch punbus Diesel theft
also read : ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਿਆ ਪਾੜ ਘੱਗਰ ਵਿਚ ਨਵਾਂ ਵੀ ਪਿਆ ਪਾੜ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਲੁਧਿਆਣਾ ਬੱਸ ਸਟੈਂਡ ਵਿਖੇ ਚੈਕਿੰਗ ਦੌਰਾਨ ਜ਼ਰੂਰੀ ਦਸਤਾਵੇਜ਼, ਟੈਕਸ ਅਤੇ ਇੰਸ਼ੋਰੈਂਸ ਤੋਂ ਬਿਨਾਂ ਚਲ ਰਹੀਆਂ ਪ੍ਰਾਈਵੇਟ ਬੱਸਾਂ ਦੇ ਚਲਾਨ ਵੀ ਕੀਤੇ ਹਨ। ਇਸ ਮੁਹਿੰਮ ਦੌਰਾਨ ਜੇ.ਆਰ. ਕੋਚ ਦੀ ਬੱਸ ਨੰਬਰ ਪੀ.ਬੀ-10 ਐਚ.ਐਫ. 0345 ਦਾ ਬਿਨਾਂ ਟੈਕਸ, ਇੰਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਜਦਕਿ ਇਸੇ ਕੰਪਨੀ ਦੀ ਬਿਨਾਂ ਦਸਤਾਵੇਜ਼ਾਂ ਤੋਂ ਚਲਾਈ ਜਾ ਰਹੀ ਦੂਜੀ ਬੱਸ ਨੰਬਰ ਪੀ.ਬੀ-10 ਐਚ.ਐਚ 6034 ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਲਵਾ ਹਾਈਵੇਜ਼ ਮੋਗਾ ਦੀ ਬੱਸ ਨੰਬਰ ਪੀ.ਬੀ-29ਐਕਸ 7866 ਨੂੰ ਬਿਨਾਂ ਇੰਸ਼ੋਰੈਂਸ ਅਤੇ ਮਾਲਵਾ ਰੋਡਵੇਜ਼ ਗਿੱਦੜਬਾਹਾ ਦੀ ਬੱਸ ਨੰਬਰ ਪੀ.ਬੀ-04ਏ.ਸੀ- 3066 ਨੂੰ ਬਿਨਾਂ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਹੈ।
ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ ‘ਤੇ ਚਲਦੀਆਂ ਛੇ ਬੱਸਾਂ ਨੂੰ ਵੀ ਰਿਪੋਰਟ ਕੀਤਾ ਹੈ। ਫ਼ਲਾਇੰਗ ਸਕੁਐਡ ਵੱਲੋਂ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4389, ਗੁਰਦਾਸਪੁਰ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2672 ਤੇ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 6984, ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9438 ਤੇ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਡੀ.ਆਰ 2798 ਅਤੇ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਮ 8995 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਸਰਹਿੰਦ ਵਿਖੇ ਛਾਪੇਮਾਰੀ ਦੌਰਾਨ ਇੱਕ ਸਕਿਊਰਟੀ ਗਾਰਡ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ ਗਿਆ ਹੈ। catch punbus Diesel theft
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਤੁਰੰਤ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ’ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ
ਚੰਡੀਗੜ੍ਹ, 17ਜੁਲਾਈ:
LALJIT SINGH BHULLAR ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ ’ਤੇ ਹੁਣ ਤੱਕ ਕਰੀਬ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਹਰੇ ਚਾਰਾ ਦੀਆਂ ਵੰਡੀਆਂ ਗਈਆਂ ਹਨ।
ਕੈਬਨਿਟ ਮੰਤਰੀ ਪਿਛਲੇ ਕਈ ਦਿਨਾਂ ਤੋਂ ਹਲਕੇ ਵਿੱਚ ਡਟੇ ਹੋਏ ਹਨ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਨਿਰੰਤਰ ਯਤਨਸ਼ੀਲ ਹਨ।
ਉਨ੍ਹਾਂ ਦੱਸਿਆ ਕਿ ਦਰਿਆ ਦੇ ਬੰਨ੍ਹ ਨੇੜਲੇ ਕਰੀਬ 31 ਪਿੰਡਾਂ ਨੂੰ ਹੜ੍ਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਸ. ਭੁੱਲਰ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਤੇ ਡੇਰਿਆਂ ਵਿੱਚ ਵੱਸਦੇ ਪਰਿਵਾਰਾਂ ਅਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਾਲੇ ਖੇਤਰ ਵਿੱਚ 7 ਸਕੂਲਾਂ ਵਿੱਚ ਪੀੜਤ ਪਰਿਵਾਰਾਂ ਲਈ ਖਾਣ-ਪੀਣ ਤੇ ਡਾਕਟਰੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ।LALJIT SINGH BHULLAR
ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਇਲਾਵਾ ਆਪਣੇ ਨਿੱਜੀ ਖ਼ਰਚੇ ’ਤੇ ਇਨ੍ਹਾਂ ਪਿੰਡਾਂ ਦੇ ਪਸ਼ੂਆਂ ਲਈ ਨਿਰੰਤਰ ਫੀਡ, ਚੋਕਰ ਅਤੇ ਚਾਰੇ ਦੀ ਸਪਲਾਈ ਯਕੀਨੀ ਬਣਾ ਰਹੇ ਹਨ ਤਾਂ ਜੋ ਹੜ੍ਹ ਨਾਲ ਪਰਿਵਾਰਾਂ ਦੇ ਦੁਧਾਰੂ ਪਸ਼ੂਆਂ ਦੀ ਜਾਨ ਬਚਾਈ ਜਾ ਸਕੇ।
ਇਹ ਵੀ ਪੜ੍ਹੋ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਪਸ਼ੂਆ ਲਈ ਹਰਾ ਚਾਰਾ ਸਾਇਲੇਜ, ਫੀਡ, ਚੋਕਰ, ਤੂੜੀ ਅਤੇ ਹੋਰ ਘਰੇਲੂ ਜ਼ਰੂਰੀ ਸਾਮਾਨ ਅਤੇ ਦਵਾਈਆਂ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਜਿਸ ਪਿੱਛੋਂ ਹੁਣ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਨਤਕ ਸੇਵਾਵਾਂ ਜਿਵੇਂ ਬਿਜਲੀ, ਪੀਣਯੋਗ ਪਾਣੀ, ਸੜਕਾਂ ਸਣੇ ਹੋਰ ਬੁਨਿਆਦੀ ਢਾਂਚੇ ਦੀ ਤੁਰੰਤ ਮੁਰੰਮਤ ਲਈ ਕਿਹਾ ਹੈ।LALJIT SINGH BHULLAR
ਸਵਾਰੀਆਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਟਰਾਂਸਪੋਰਟ ਮੰਤਰੀ ਨੇ ਦਿੱਤੀ ਸਖ਼ਤ ਚਿਤਾਵਨੀ
ਚੰਡੀਗੜ੍ਹ, 28 ਮਈ:
Minister’s Flying Squad ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ “ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਤ ਰੂਟਾਂ ‘ਤੇ ਚਲ ਰਹੀਆਂ ਪਨਬੱਸ ਦੀਆਂ ਪੰਜ ਬੱਸਾਂ ਫੜੀਆਂ ਹਨ। ਇਸ ਤੋਂ ਇਲਾਵਾ ਟਿਕਟ ਗ਼ਬਨ ਦੇ ਤਿੰਨ ਹੋਰ ਮਾਮਲੇ ਵੀ ਰਿਪੋਰਟ ਕੀਤੇ ਗਏ ਹਨ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸਵਾਰੀਆਂ ਵੱਲੋਂ ਬੱਸਾਂ ਦੇ ਬਿਨਾਂ ਸਵਾਰੀ ਚੜ੍ਹਾਇਆਂ ਲੰਘ ਜਾਣ ਅਤੇ ਰੂਟ ਬਦਲ ਕੇ ਲੰਘ ਜਾਣ ਦੀਆਂ ਖ਼ਬਰਾਂ ਦੇ ਮੱਦੇਨਜ਼ਰ ਫ਼ਲਾਇੰਗ ਸਕੁਐਡ ਨੇ ਪਿਛਲੇ ਦਿਨੀਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਜਿਸ ਵਿਚ ਮੋਰਿੰਡਾ ਬਾਈਪਾਸ ‘ਤੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ-ਪੀ.ਬੀ-02-ਐਲ.ਜੀ 4279, ਖੰਨਾ ਫ਼ਲਾਈਓਵਰ ‘ਤੇ ਬਟਾਲਾ ਡਿਪੂ ਦੀ ਬੱਸ ਨੰਬਰ-ਪੀ.ਬੀ-06-ਬੀ.ਐਕਸ-0213, ਖੰਨਾ ਬਾਈਪਾਸ ‘ਤੇ ਲੁਧਿਆਣਾ ਡਿਪੂ ਦੀ ਬੱਸ ਨੰਬਰ-ਪੀ.ਬੀ-10-ਜੀ.ਐਕਸ 5376, ਗੁਰਾਇਆ ਪੁਲ ‘ਤੇ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ-ਪੀ.ਬੀ-02-ਈ.ਜੀ 5739 ਅਤੇ ਬਟਾਲਾ ਡਿਪੂ ਦੀ ਬੱਸ ਨੰਬਰ-ਪੀ.ਬੀ-06-ਬੀ.ਸੀ 0216 ਨੂੰ ਨਿਰਧਾਰਤ ਰੂਟਾਂ ਨਾਲੋਂ ਬਦਲਵੇਂ ਰੂਟਾਂ ‘ਤੇ ਚੱਲਣ ਲਈ ਰਿਪੋਰਟ ਕੀਤਾ ਗਿਆ ਹੈ। Minister’s Flying Squad
ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਤਿੰਨ ਬੱਸਾਂ ਵਿੱਚ ਟਿਕਟ ਗ਼ਬਨ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਚੈਕਿੰਗ ਦੌਰਾਨ ਹੁਸ਼ਿਆਰਪੁਰ ਡਿਪੂ ਦੀ ਬੱਸ ਨੰਬਰ-ਪੀ.ਬੀ-07-ਬੀ.ਕਿਊ 0824 ਵਿੱਚ 90 ਰੁਪਏ ਦਾ ਟਿਕਟ ਗ਼ਬਨ, ਕੋਟ ਪੁਤਲੀ ਵਿਖੇ ਚੈਕਿੰਗ ਦੌਰਾਨ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ-ਪੀ.ਬੀ-65-ਬੀ.ਬੀ 9360 ਵਿੱਚ 30 ਰੁਪਏ ਅਤੇ ਤਿਹਾੜਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ-ਪੀ.ਬੀ-10-ਜੀ.ਐਕਸ 6852 ਵਿੱਚ 20 ਰੁਪਏ ਦਾ ਟਿਕਟ ਗ਼ਬਨ ਸਾਹਮਣੇ ਆਇਆ। Minister’s Flying Squad
ਟਰਾਂਸਪੋਰਟ ਮੰਤਰੀ ਨੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਉਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਖ਼ਤ ਚਿਤਾਵਨੀ ਦਿੱਤੀ ਕਿ ਸਵਾਰੀਆਂ ਦੀ ਖੱਜਲ-ਖੁਆਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ”
ਚੰਡੀਗੜ੍ਹ, 22 ਮਈ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ।
ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿਛਲੇ ਹਫ਼ਤੇ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ”
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ “ਮਨਿਸਟਰ ਫ਼ਲਾਇੰਗ ਸਕੁਐਡ” ਗਠਤ ਕੀਤਾ ਗਿਆ ਸੀ।
ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ ‘ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ।
ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਸ੍ਰੀ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਸ੍ਰੀ ਮਦਨ ਲਾਲ (ਐਸ.ਐਸ), ਸ੍ਰੀ ਰਾਮੇਸ਼ ਕੁਮਾਰ (ਇੰਸਪੈਕਟਰ), ਸ੍ਰੀ ਸੁਖਵਿੰਦਰ ਸਿੰਘ (ਇੰਸਪੈਕਟਰ), ਸ੍ਰੀ ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸ੍ਰੀ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ ‘ਤੇ ਡੀਜ਼ਲ ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ ‘ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ।Diesel for government buses
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀ.ਆਰ.ਟੀ.ਸੀ. ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ ‘ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ।Diesel for government buses
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ।
also read :- ਮੋਹਾਲੀ ‘ਚ ਲੱਗੇ ਪੱਕੇ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ, ਜਾਣੋ ਕੀ ਹੋਇਆ
ਟਰਾਂਸੋਪਰਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ ‘ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।Diesel for government buses
ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ
ਚੰਡੀਗੜ੍ਹ, 15 ਮਈ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ ਮੁਹਿੰਮ’ ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਮੋਹਾਲੀ ਦੇ ਸ਼ਿਵਾਲਿਕ ਸਕੂਲ ਤੋਂ ਕੀਤੀ ਗਈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਹਫ਼ਤਾ ਪੂਰੀ ਦੁਨੀਆਂ ਵਿਚ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕ ਸੁਰੱਖਿਆ ਬਾਬਤ ਜਾਗਰੂਕਤਾ ਪੈਦਾ ਕਰਕੇ ਸੜਕ ਹਾਦਸਿਆਂ ਅਤੇ ਹਾਦਸਿਆਂ ਦੌਰਾਨ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹਰ ਵਰ੍ਹੇ 4500 ਤੋਂ ਵੱਧ ਕੀਮਤੀ ਜਾਨਾਂ ਸੜਕ ਹਾਦਸਿਆਂ ਵਿੱਚ ਜਾਂਦੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ 15 ਸਾਲ ਤੋਂ ਲੈ ਕੇ 45 ਸਾਲ ਦੀ ਉਮਰ ਦੇ ਵਿਅਕਤੀ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਮੋਹਾਲੀ ਤੋਂ ਕੀਤੀ ਗਈ ਹੈ ਜਿਸ ਦੌਰਾਨ ਸੂਬੇ ਭਰ ਵਿੱਚ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਉਪਰਾਲੇ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰ ਰਹੀ ਹੈ। ਹੁਣ ਲਰਨਰ ਲਾਇਸੈਂਸ ਮੋਬਾਈਲ ਫੋਨ ਜ਼ਰੀਏ ਹੀ ਬਣਵਾਇਆ ਜਾ ਸਕਦਾ ਹੈ। ਪਹਿਲਾਂ ਹੈਵੀ ਲਾਇਸੈਂਸ ਲਈ ਟੈਸਟ ਦੇਣ ਲਈ ਪੰਜਾਬ ਵਿੱਚ ਕੇਵਲ ਦੋ ਸੈਂਟਰ ਸਨ ਅਤੇ ਬੀਤੇ ਕੱਲ੍ਹ ਰੂਪਨਗਰ ਵਿਖੇ ਵੀ ਅਜਿਹਾ ਸੈਂਟਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਹਰ 50 ਕਿਲੋਮੀਟਰ ਦੇ ਘੇਰੇ ਵਿਚ ਅਜਿਹੇ ਸੈਂਟਰ ਖੋਲ੍ਹੇ ਜਾਣਗੇ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ “ਫ਼ਰਿਸ਼ਤੇ ਸਕੀਮ” ਸ਼ੁਰੂ ਕੀਤੀ ਹੈ ਜਿਸ ਤਹਿਤ ਸੜਕ ਹਾਦਸੇ ਦੇ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਣ ਲਈ 5 ਹਜ਼ਾਰ ਰੁਪਏ ਇਨਾਮ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਅਜ਼ਾਦੀ ਤੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਅਜਿਹੇ ਵਿਅਕਤੀ ਦਾ ਸਨਮਾਨ ਵੀ ਕੀਤਾ ਜਾਂਦਾ ਹੈ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਰ ਸ਼ਹਿਰ ਤੇ ਪਿੰਡ ਵਿੱਚ ਸਾਰਾ ਸਾਲ ਲਗਾਤਾਰ ਟ੍ਰੈਫਿਕ ਜਾਗਰੂਕਤਾ ਕੈਂਪ ਲਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸਾਈਕਲ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਨਾਲ ਸਿਹਤ ਤੇ ਵਾਤਾਵਰਣ ਦੋਵੇਂ ਵਧੀਆ ਰਹਿਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਵਾਰਾ ਪਸ਼ੂਆਂ ਕਾਰਨ ਦਰਪੇਸ਼ ਟਰੈਫਿਕ ਮੁਸ਼ਕਲਾਂ ਦੂਰ ਕੀਤੀਆਂ ਜਾਣਗੀਆਂ ਅਤੇ ਕੌਮੀ ਮਾਰਗਾਂ ਉੱਤੇ ਬਣੇ ਗੈਰ ਕਾਨੂੰਨੀ ਕੱਟ ਬੰਦ ਕੀਤੇ ਜਾਣਗੇ।
ਸ. ਭੁੱਲਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਦਾ ਚੰਗੀ ਸੰਗਤ ਵਿੱਚ ਰਹੀਏ, ਉਸ ਨਾਲ ਹੀ ਭਵਿੱਖ ਰੌਸ਼ਨ ਹੋਵੇਗਾ। ਵੱਖੋ-ਵੱਖ ਅਲਾਮਤਾਂ ਤੇ ਮਾੜੇ ਲੋਕਾਂ ਤੋਂ ਸੁਚੇਤ ਰਹਿਣ ਰਹਿਣ ਦੀ ਲੋੜ ਹੈ ਤਾਂ ਜੋ ਸਾਡੇ ਵਿਦਿਆਰਥੀ ਪੂਰੇ ਦੇਸ਼ ਵਿੱਚ ਉੱਚ ਅਹੁਦੇ ਸੰਭਾਲ ਸਕਣ।
ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਸੜਕ ਸੁਰੱਖਿਆ ਬਹੁਤ ਜ਼ਰੂਰੀ ਹੈ। ਸੜਕ ਹਾਦਸੇ ਵਿੱਚ ਮੌਤ ਹੋਣਾ ਹੀ ਨੁਕਸਾਨ ਨਹੀਂ ਹੈ, ਸਰੀਰ ਦਾ ਨਕਾਰਾ ਹੋਣਾ ਵੀ ਬਹੁਤ ਖ਼ਤਰਨਾਕ ਹੈ। ਹਰ ਰੋਜ਼ ਵੱਡੀ ਗਿਣਤੀ ਲੋਕ ਸੜਕ ਹਾਦਸਿਆਂ ਦੀ ਭੇਟ ਚੜ੍ਹਦੇ ਹਨ। ਇਸ ਲਈ ਜ਼ਰੂਰੀ ਹੈ ਕਿ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਂਦਾ ਰਹੇ। ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਲਾਜ਼ਮੀ ਹੈ ਕਿਉਂਕਿ ਵਿਦਿਆਰਥੀ ਹੀ ਸੂਬੇ ਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਦੀ ਮੁਸ਼ਕਲ ਹੱਲ ਕਰਨ ਲਈ ਮੋਹਾਲੀ ਸ਼ਹਿਰ ਵਿਚ ਸਾਈਕਲ ਟਰੈਕ ਲਾਜ਼ਮੀ ਤੌਰ ਉੱਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਸੈਮੀਨਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਹੁੰਦੇ ਰਹਿਣੇ ਚਾਹੀਦੇ ਹਨ।
ਡਾਇਰੈਕਟਰ ਜਨਰਲ ਲੀਡ ਏਜੰਸੀ ਪੰਜਾਬ ਸੜਕ ਸੁਰੱਖਿਆ ਕੌਂਸਲ ਸ੍ਰੀ ਆਰ. ਵੈਂਕਟਮ ਰਤਨਮ ਨੇ ਦੱਸਿਆ ਕਿ ਗਲੋਬਲ ਸੜਕ ਸੁਰੱਖਿਆ ਹਫ਼ਤੇ ਦਾ ਇਹ 7ਵਾਂ ਐਡੀਸ਼ਨ 21 ਮਈ, 2023 ਤੱਕ ਚੱਲੇਗਾ ਜਿਸ ਤਹਿਤ ਟਿਕਾਊ ਆਵਾਜਾਈ, ਖ਼ਾਸ ਤੌਰ ‘ਤੇ ਪੈਦਲ ਚੱਲਣ, ਸਾਈਕਲ ਚਲਾਉਣ ਅਤੇ ਜਨਤਕ ਆਵਾਜਾਈ ਦੀ ਵਰਤੋਂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇਗਾ। ਇਸ ਪੂਰੇ ਹਫ਼ਤੇ ਦੌਰਾਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਸਮਾਗਮ
ਕੀਤੇ ਜਾਣਗੇ ਜਿਵੇਂ 15 ਮਈ ਨੂੰ ਹੈਲਮੇਟ ਅਤੇ ਸੀਟ-ਬੈਲਟ ਅਤੇ ਰਿਫਲੈਕਟਿਵ ਟੇਪ ਸਬੰਧੀ ਵਿਸ਼ੇਸ਼ ਮੁਹਿੰਮ ਤੇ ਪੈਡਸਟ੍ਰੀਅਨ ਦੀ ਮੁਰੰਮਤ ਸਬੰਧੀ ਵਿਸ਼ੇਸ਼ ਮੁਹਿੰਮ, 16 ਮਈ ਨੂੰ ਪੈਦਲ ਚੱਲਣ ਵਾਲੀਆਂ ਕਰਾਸਿੰਗਾਂ ਦੀ ਪੇਂਟਿੰਗ, 17 ਮਈ ਨੂੰ ਗੈਰ-ਮੋਟਰਾਈਜ਼ਡ ਟਰਾਂਸਪੋਰਟ (ਜਿਵੇਂ ਸਾਈਕਲ ਆਦਿ) ‘ਤੇ ਦਫ਼ਤਰਾਂ ਨੂੰ ਆਉਣਾ-ਜਾਣਾ, 18 ਮਈ ਨੂੰ ਨਾਬਾਲਗਾਂ ਵੱਲੋਂ ਕੀਤੀ ਜਾਂਦੀ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਟ੍ਰੈਫਿਕ ਚੈਕਿੰਗ, ਸਕੂਲਾਂ ਵਿੱਚ ਸੜਕ ਸੁਰੱਖਿਆ ‘ਤੇ ਪੇਂਟਿੰਗ ਅਤੇ ਲੇਖ ਮੁਕਾਬਲੇ, 19 ਮਈ ਨੂੰ ਸੜਕਾਂ ਅਤੇ ਫੁੱਟਪਾਥਾਂ ‘ਤੇ ਕਬਜ਼ੇ ਵਿਰੋਧੀ ਮੁਹਿੰਮ ਅਤੇ 20 ਮਈ ਨੂੰ ਟਿਕਾਊ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਹਾਫ਼-ਮੈਰਾਥਨ ਅਤੇ ਸਾਈਕਲ ਰੈਲੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਸ੍ਰੀ ਏ.ਐਸ. ਰਾਏ, ਏ.ਡੀ.ਜੀ.ਪੀ. (ਟ੍ਰੈਫ਼ਿਕ) ਨੇ ਕਿਹਾ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿੱਚ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਹਿਤ ਕੈਮਰੇ ਲੱਗੇ ਹਨ ਅਤੇ ਚਲਾਨ ਕੱਟ ਕੇ ਉਲੰਘਣਾ ਕਰਨ ਵਾਲੇ ਦੇ ਘਰ ਪੁੱਜ ਜਾਂਦਾ ਹੈ , ਉਸੇ ਤਰਜ਼ ਉੱਤੇ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਥੋਂ ਸ਼ੁਰੂ ਕਰਕੇ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿੱਚ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਹਿੱਤ ਸਖ਼ਤੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਪੂਰਣ ਰੂਪ ਵਿੱਚ ਟ੍ਰੈਫ਼ਿਕ ਨਿਯਮ ਲਾਗੂ ਕੀਤੇ ਜਾਣਗੇ।
ਸਮਾਗਮ ਦੌਰਾਨ ਐਨ.ਜੀ.ਓਜ਼ ‘ਅਰਾਈਵ ਸੇਫ਼’ ਤੋਂ ਹਰਮਨ ਸਿੱਧੂ ਅਤੇ ‘ਅਵਾਇਡ ਐਕਸੀਡੈਂਟ’ ਤੋਂ ਹਰਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਕੱਤਰ ਸਿੰਘ ਬੱਲ ਵਧੀਕ ਐਸ.ਟੀ.ਸੀ, ਐਸ.ਡੀ.ਐਮ. ਸਰਬਜੀਤ ਕੌਰ, ਸਕੱਤਰ ਆਰ.ਟੀ.ਏ. ਮੋਹਾਲੀ ਪਰਦੀਪ ਢਿੱਲੋਂ, ਸਕੱਤਰ ਆਰ.ਟੀ.ਏ. ਹੁਸ਼ਿਆਰਪੁਰ ਰਵਿੰਦਰ ਸਿੰਘ ਗਿੱਲ, ਸਕੱਤਰ ਆਰ.ਟੀ.ਏ. ਗੁਰਦਾਸਪੁਰ ਦਵਿੰਦਰ ਕੁਮਾਰ, ਸੈਕਸ਼ਨ ਅਫਸਰ ਦਰਸ਼ਨ ਸਿੰਘ ਭਾਟੀਆ, ਮੋਟਰ ਵੀਹਕਲ ਇੰਸਪੈਕਟਰ ਰਣਪ੍ਰੀਤ ਸਿੰਘ ਭਿਉਰਾ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਵਿਦਿਆਰਥੀ ਤੇ ਪਤਵੰਤੇ ਹਾਜ਼ਰ ਸਨ।