Sidhu Moose Wala - Nirpakh Post
Haryana Assembly Election
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਸਿੱਧੂ ਮੂਸੇਵਾਲਾ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਇਹ ਦਾਅਵਾ ਸਿਰਸਾ ਦੀ ਡੱਬਵਾਲੀ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦੀ ਤਿਆਰੀ ਕਰ ਰਹੇ  ਜਨ ਨਾਇਕ ਜਨਤਾ ਪਾਰਟੀ (JJP) ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਚੌਟਾਲਾ ਨੇ ਕੀਤਾ ਹੈ।
ਦਿਗਵਿਜੇ ਚੌਟਾਲਾ ਨੇ ਇਹ ਕਹਿ ਕੇ ਹੈਰਾਨ ਕਰ ਦਿੱਤਾ ਹੈ ਕਿ ਉਹ ਡੱਬਵਾਲੀ ‘ਚ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਉਣਗੇ। ਦਿਗਵਿਜੇ ਚੌਟਾਲਾ ਦਾ ਕਹਿਣਾ ਹੈ ਕਿ ਇਹ ਮੂਰਤੀ ਅਗਲੇ 2 ਮਹੀਨਿਆਂ ‘ਚ ਬਣ ਕੇ ਤਿਆਰ ਹੋ ਜਾਵੇਗੀ। ਇਸ ਦੇ ਲਈ ਡੱਬਵਾਲੀ ਦੀ ਇਕ ਖਾਸ ਜਗ੍ਹਾ ਤੈਅ ਕੀਤੀ ਜਾ ਰਹੀ ਹੈ।
ਦਿਗਵਿਜੇ ਨੇ ਦੱਸਿਆ ਕਿ ਉਨ੍ਹਾਂ ਨੇ ਸਿੱਧੂ ਮਸੂਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਬੁੱਤ ਲਗਾਉਣ ਦੀ ਮਨਜ਼ੂਰੀ ਲਈ ਹੈ। ਬੁੱਤ ਲਗਾਉਣ ਤੋਂ ਬਾਅਦ ਬਲਕੌਰ ਸਿੰਘ ਖੁਦ ਆ ਕੇ ਸਿੱਧੂ ਮੂਸੇਵਾਲਾ ਦੇ ਬੁੱਤ ਦਾ ਆਪਣੇ ਹੱਥਾਂ ਨਾਲ ਉਦਘਾਟਨ ਕਰਨਗੇ।
ਦਿਗਵਿਜੇ ਨੇ ਕਿਹਾ ਕਿ ਇੱਕ ਸਾਧਾਰਨ ਪਰਿਵਾਰ ਵਿੱਚੋਂ ਸਿੱਧੂ ਮੂਸੇਵਾਲਾ ਨੇ ਛੋਟੀ ਉਮਰ ਵਿੱਚ ਹੀ ਆਪਣੀ ਮਿਹਨਤ ਦੇ ਬਲਬੂਤੇ ਪੂਰੇ ਦੇਸ਼ ਅਤੇ ਦੁਨੀਆ ਵਿੱਚ ਨਾਮ ਕਮਾਇਆ ਜੋ ਕਿ ਸਾਰੇ ਨੌਜਵਾਨਾਂ ਲਈ ਇੱਕ ਮਿਸਾਲ ਹੈ। ਉਸ ਦਾ ਕਹਿਣਾ ਹੈ ਕਿ ਡੱਬਵਾਲੀ ਵਿੱਚ ਮੂਸੇਵਾਲਾ ਦਾ ਬੁੱਤ ਨੌਜਵਾਨਾਂ ਨੂੰ ਪ੍ਰੇਰਿਤ ਕਰੇਗਾ।
1. ਡੱਬਵਾਲੀ ਵਿੱਚ ਪੰਜਾਬੀ ਵੋਟਰਾਂ ਦੀ ਚੰਗੀ ਗਿਣਤੀ ਹੈ। ਇਹ ਵੋਟਰ ਲੋਕ ਸਭਾ ਵਿੱਚ ਕਾਂਗਰਸ ਦੇ ਨਾਲ ਨਜ਼ਰ ਆਏ ਸਨ। ਸੁਖਬੀਰ ਬਾਦਲ ਓਪੀ ਚੌਟਾਲਾ ਦੀ ਪਾਰਟੀ ਇਨੈਲੋ ਦਾ ਸਮਰਥਨ ਕਰ ਰਹੇ ਹਨ। ਜਦੋਂ JJP ਅਤੇ ਇਨੈਲੋ ਇਕੱਠੇ ਸਨ ਤਾਂ ਪੰਜਾਬ ਦੀਆਂ ਇਹ ਵੋਟਾਂ ਇਨੈਲੋ ਨੂੰ ਜਾਂਦੀਆਂ ਸਨ ਅਤੇ ਬਾਗੜੀਆਂ ਦੀਆਂ ਵੋਟਾਂ ਵੀ ਲਗਭਗ ਉਸੇ ਥਾਂ ‘ਤੇ ਹੀ ਡਿੱਗਦੀਆਂ ਸਨ। ਪਰ ਪਾਰਟੀ ‘ਚ ਫੁੱਟ ਤੋਂ ਬਾਅਦ ਸਥਿਤੀ ਬਦਲ ਗਈ।
2. ਇਸ ਤੋਂ ਇਲਾਵਾ JJP ਡੱਬਵਾਲੀ, ਕਾਲਾਵਾਲੀ, ਰਾਣੀਆ, ਸਿਰਸਾ, ਫਤਿਹਾਬਾਦ, ਰਤੀਆ ਅਤੇ ਟੋਹਾਣਾ ਨੇੜੇ ਪੰਜਾਬੀ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਇਲਾਕਾ ਕਿਸੇ ਸਮੇਂ ਚੌਟਾਲਾ ਪਰਿਵਾਰ ਦਾ ਗੜ੍ਹ ਮੰਨਿਆ ਜਾਂਦਾ ਸੀ ਪਰ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਇਲਾਕਿਆਂ ਦੀ ਹਾਲਤ ਖ਼ਰਾਬ ਨਜ਼ਰ ਆਈ। ਸਿਰਸਾ ਲੋਕ ਸਭਾ ਵਿੱਚ ਜੇਜੇਪੀ ਅਤੇ ਇਨੈਲੋ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ।
Read Also : ਹਿਮਾਚਲ ‘ਚ ਭਾਰੀ ਬਰਸਾਤ, ਪੰਜਾਬ ‘ਚ ਬਣ ਸਕਦਾ ਹੜ੍ਹਾਂ ਦਾ ਖ਼ਤਰਾ..
3. ਦਿਗਵਿਜੇ ਚੌਟਾਲਾ ਹੁਣ ਤੱਕ ਇੱਕ ਵੀ ਚੋਣ ਨਹੀਂ ਜਿੱਤ ਸਕੇ ਹਨ, ਪਿਛਲੀਆਂ ਦੋ ਚੋਣਾਂ ਵਿੱਚ ਉਹ ਹਾਰ ਗਏ ਹਨ। ਉਨ੍ਹਾਂ ਨੇ ਸੋਨੀਪਤ ਸੀਟ ਤੋਂ ਭੁਪਿੰਦਰ ਸਿੰਘ ਹੁੱਡਾ ਖਿਲਾਫ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਜੀਂਦ ਉਪ ਚੋਣ ‘ਚ ਵੀ ਕਿਸਮਤ ਅਜ਼ਮਾਈ ਪਰ ਇੱਥੇ ਵੀ ਹਾਰ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਕੋਈ ਚੋਣ ਨਹੀਂ ਲੜੀ ਪਰ ਹੁਣ ਉਹ ਚੌਟਾਲਾ ਪਰਿਵਾਰ ਦੀ ਰਵਾਇਤੀ ਸੀਟ ਤੋਂ ਚੋਣ ਲੜ ਕੇ ਜਿੱਤਣਾ ਚਾਹੁੰਦੇ ਹਨ।
Haryana Assembly Election
Sidhu Moose Wala
ਪਿਛਲੇ ਕਾਫੀ ਸਮੇਂ ਤੋਂ ਕੁਝ ਗ਼ਲਤ ਅਫਵਾਹ ਉੱਠ ਰਹੀਆਂ ਵੀ ਜਿੱਥੇ ਕਿਹਾ ਜਾ ਰਿਹਾ ਸੀ ਕਿ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਜਲਦ ਹੀ ਆਪਣੇ ਘਰ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਇਸ ਵਿਚਾਲੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਅਫਵਾਹਾਂ ਤੇ ਚੁੱਪੀ ਤੋੜੀ ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਿੱਧੂ ਨੂੰ ਚੌਹਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।
also read :- ਕਬਜ਼ ਤੋਂ ਰਾਹਤ ਦਵਾਉਣਗੀਆ ਤੁਹਾਨੂੰ ਇਹ ਚਮਤਕਾਰੀ ਪੱਤੀਆਂ , ਸਵੇਰੇ ਚਬਾਉਣ ਨਾਲ ਮਿਲਣਗੇ ਕਈ ਫ਼ਾਇਦੇ
ਇਹ ਤਾਂ ਸਾਰੀ ਦੁਨੀਆ ਜਾਣਦੀ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਜਾਣ ਤੋਂ ਬਾਅਦ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਦੀ ਜ਼ਿੰਦਗੀ ‘ਚ ਹਨੇਰਾ ਛਾ ਗਿਆ ਸੀ। ਰਿਪੋਰਟਾਂ ‘ਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਪਰਿਵਾਰ ਦੀ ਕਰੋੜਾਂ ਦੀ ਜਾਇਦਾਦ ਦੇ ਵਾਰਸ ਲਈ ਚਰਨ ਕੌਰ ਤੇ ਬਲਕੌਰ ਸਿੰਘ ਨੇ ਦੂਜੇ ਬੱਚੇ ਨੂੰ ਦੁਨੀਆ ‘ਚ ਲੈਕੇ ਆਉਣ ਦਾ ਫੈਸਲਾ ਕੀਤਾ। ਦੱਸ ਦਈਏ ਕਿ ਚਰਨ ਕੌਰ ਨੇ ਪ੍ਰੈਗਨੈਂਸੀ ਦੌਰਾਨ ਮੂਸੇਵਾਲਾ ਦੇ ਫੈਨਜ਼ ਤੋਂ ਵੀ ਦੂਰੀ ਬਣਾ ਲਈ ਸੀ। ਉਹ ਹਰ ਹਮੇਸ਼ਾ ਫੈਨਸ ਨੂੰ ਮਿਲਦੇ ਹੁੰਦੇ ਸੀ, ਪਰ ਅਚਾਨਕ ਉਨ੍ਹਾਂ ਨੇ ਫੈਨਜ਼ ਨੂੰ ਮਿਲਣਾ ਤੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਭ ਨੂੰ ਕੁੱਝ ਅਜੀਬ ਲੱਗਿਆ ਸੀ। ਇਸ ਤੋਂ ਬਾਅਦ ਫਰਵਰੀ ਮਹੀਨੇ ‘ਚ ਚਰਨ ਕੌਰ ਦੀ ਪ੍ਰੈਗਨੈਂਸੀ ਦਾ ਖੁਲਾਸਾ ਹੋਇਆ ਸੀ। ਫਿਲਹਾਲ ਬਲਕੌਰ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਪ੍ਰਸ਼ੰਸਕ ਬੇਸਬਰੀ ਨਾਲ ਖੁਸ਼ਖਬਰੀ ਦਾ ਇੰਤਜ਼ਾਰ ਕਰ ਰਹੇ ਹਨ।