hukamnamasahib - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2024)
ਸਲੋਕ ਮਃ 5 ॥
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥1॥ ਮਃ 5 ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥2॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥8॥
ਵੀਰਵਾਰ, 11 ਅੱਸੂ (ਸੰਮਤ 556 ਨਾਨਕਸ਼ਾਹੀ) 26 ਸਤੰਬਰ, 2024   (ਅੰਗ: 961)

ਸਲੋਕ ਮਃ 5 ॥
ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।1।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।2।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ® ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।8।

SHALOK,  FIFTH MEHL:

Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Guru’s Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves.  || 1 ||   FIFTH MEHL:  Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master.  || 2 ||   PAUREE:  One who has You as his Saving Grace — who can kill him? One who has You as his Saving Grace conquers the three worlds. One who has You on his side — his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God — unto whom is he subservient? One who is blessed with Your Kind Mercy is dedicated to Your worship.  || 8 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2024)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਮੰਗਲਵਾਰ, ੯ ਅੱਸੂ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੬੮੫)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

DHANAASAREE, FIRST MEHL, SECOND HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Gurus Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Gurus Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2024)
ਬਿਲਾਵਲੁ ਮਹਲਾ 4 ॥
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥1॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥1॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥2॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥3॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥4॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥5॥ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥6॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥7॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥8॥2॥5॥
ਸ਼ਨਿੱਚਰਵਾਰ, 6 ਅੱਸੂ (ਸੰਮਤ 556 ਨਾਨਕਸ਼ਾਹੀ) 21 ਸਤੰਬਰ, 2024   (ਅੰਗ: 833)

ਬਿਲਾਵਲੁ ਮਹਲਾ 4 ॥
ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ । ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।1।ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ । ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ।1।ਰਹਾਉ।ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ।2।ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ) । ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ ।3।ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ । (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ।4।ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ । ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ । ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ।5।ਹੇ ਭਾਈ! ਵੇਦ ਸ਼ਾਸਤ® ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ।6।ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ । (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ®ਾਂ ਦਾ ਉਪਦੇਸ ਹੈ । (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।7।ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ । ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ । ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ । ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ।8।2।5।

BILAAVAL, FOURTH MEHL:

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association.  || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord.  || 1 ||  Pause  || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord.  || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing.  || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more.  || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far.  || 5 ||  The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks.  || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status.  || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take.  || 8 || 2 || 5 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2024)
ਬਿਲਾਵਲੁ ਮਹਲਾ 5 ॥
ਮੋਰੀ ਅਹੰ ਜਾਇ ਦਰਸਨ ਪਾਵਤ ਰੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥1॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥1॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥2॥2॥129॥
ਸ਼ੁੱਕਰਵਾਰ, 5 ਅੱਸੂ (ਸੰਮਤ 556 ਨਾਨਕਸ਼ਾਹੀ) 20 ਸਤੰਬਰ, 2024   (ਅੰਗ: 830)

ਬਿਲਾਵਲੁ ਮਹਲਾ 5 ॥
ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ । ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ । ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ ।1।ਰਹਾਉ। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ । ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ । ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ।1। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ®ੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ । ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ । ਹੇ ਨਾਨਕ! (ਆਖ—) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ।2।2।129।

BILAAVAL, FIFTH MEHL:

My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet.  || 1 ||  Pause  ||   My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord.  || 1 ||   I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord.  || 2 || 2 || 129 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2024)
ਸੋਰਠਿ ਮਹਲਾ 3 ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥1॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥2॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥3॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥4॥2॥
ਵੀਰਵਾਰ, 4 ਅੱਸੂ (ਸੰਮਤ 556 ਨਾਨਕਸ਼ਾਹੀ) 19 ਸਤੰਬਰ, 2024   (ਅੰਗ: 600)

ਸੋਰਠਿ ਮਹਲਾ 3 ॥
ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ  ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।1। ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ । ਰਹਾਉ। ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।2।  ‘ਮੈਂ ਵਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ ਇਹ  ਆਖ ਆਖ  ਕੇ  ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ  ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।3। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।4।2।

SORAT’H, THIRD MEHL:

The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord.  || 1 ||   O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord.  ||  Pause  ||   Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness.  || 2 ||   Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured.  || 3 ||   The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord.  || 4 || 2 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2024)
ਸੋਰਠਿ ਮਹਲਾ 5 ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥1॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥2॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥3॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥4॥5॥16॥
ਬੁੱਧਵਾਰ, 3 ਅੱਸੂ (ਸੰਮਤ 556 ਨਾਨਕਸ਼ਾਹੀ) 18 ਸਤੰਬਰ, 2024   (ਅੰਗ: 613)

ਸੋਰਠਿ ਮਹਲਾ 5 ॥
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।1।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।2।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।3। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।4।5।16।

SORAT’H, FIFTH MEHL:

As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord.  || 1 ||   This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises.  ||  Pause  ||   The addict is addicted to his drug, and the landlord is in love with his land. As the baby is attached to his milk, so the Saint is in love with God.  || 2 ||   The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord.  || 3 ||   As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts.  || 4 || 5 || 16 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2024)
ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਮੰਗਲਵਾਰ, ੨ ਅੱਸੂ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੬੫੨)

ਸਲੋਕੁ ਮਃ ੪ ॥

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Gurus Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Gurus feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2024)
ਸੋਰਠਿ ਮਹਲਾ ੧ ॥

ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥

ਮੰਗਲਵਾਰ, ੨੬ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੬੩੬)

ਸੋਰਠਿ ਮਹਲਾ ੧ ॥

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦੈ੍ਵਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

SORATH, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lords Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lords Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2024)
ਸੋਰਠਿ ਮਹਲਾ 5 ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥1॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥2॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥3॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥4॥12॥62॥
ਸ਼ੁੱਕਰਵਾਰ, 22 ਭਾਦੋਂ  (ਸੰਮਤ 556 ਨਾਨਕਸ਼ਾਹੀ) 6 ਸਤੰਬਰ, 2024   (ਅੰਗ: 624)

ਸੋਰਠਿ ਮਹਲਾ 5 ॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।1। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।2। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।3। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।4।12।62।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours.  || 1 ||   O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power.  ||  Pause  ||   Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future.  || 2 ||   The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me.  || 3 ||   Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace.  || 4 || 12 || 62 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2024)
ਜੈਤਸਰੀ ਮਹਲਾ 4 ਘਰੁ 2
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥1॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥2॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥3॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥4॥1॥7॥
ਵੀਰਵਾਰ, 21 ਭਾਦੋਂ (ਸੰਮਤ 556 ਨਾਨਕਸ਼ਾਹੀ) 5 ਸਤੰਬਰ, 2024    (ਅੰਗ: 698)

ਜੈਤਸਰੀ ਮਹਲਾ 4 ਘਰੁ 2
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।1। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।2। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।3। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।4।1।7।

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace.  || 1 ||   Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed.  || 2 ||   The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being.  || 3 ||   The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2024)
ਰਾਗੁ ਬਿਹਾਗੜਾ ਮਹਲਾ ੫ ॥

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

ਐਤਵਾਰ, ੧੭ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)    (ਅੰਗ: ੫੪੨)

ਰਾਗੁ ਬਿਹਾਗੜਾ ਮਹਲਾ ੫ ॥

(ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ । ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ । ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ । ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ । ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ । ਜਿਸ ਨੂੰ ਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ । ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤਾਂ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪ੍ਰਭੂ-ਪਤੀ ਮਿਲਾਵੋ ।੧।ਜਦ ਤਕ ਪਰਮਾਤਮਾ ਨਹੀਂ ਮਿਲਦਾ, ਜਦ ਤਕ (ਮੇਰੀਆਂ ਭੁੱਲਾਂ ਦੇ) ਮੈਨੂੰ ਲੱਖਾਂ ਉਲਾਂਭੇ ਮਿਲਦੇ ਰਹਿੰਦੇ ਹਨ । ਮੈਂ ਪਰਮਾਤਮਾ ਨੂੰ ਮਿਲਣ ਵਾਸਤੇ ਅਨੇਕਾਂ ਹੀਲੇ ਕਰਦੀ ਹਾਂ, ਪਰ ਮੇਰੀ ਕੋਈ ਪੇਸ਼ ਨਹੀਂ ਜਾਂਦੀ । ਪਿਆਰੇ ਪ੍ਰਭੂ ਦੇ ਮਿਲਾਪ ਤੋਂ ਬਿਨਾ ਕਿਸੇ ਤਰ੍ਹਾਂ ਭੀ ਮਨ ਨੂੰ ਧੀਰਜ ਨਹੀਂ ਆਉਂਦੀ, ਚਿੱਤ (ਧਨ ਦੀ ਖ਼ਾਤਰ) ਹਰ ਵੇਲੇ ਨੱਠਾ ਫਿਰਦਾ ਹੈ; ਤੇ, ਧਨ ਭੀ ਸਦਾ ਨਾਲ ਨਹੀਂ ਨਿਭਦਾ । ਸਾਰੇ ਖਾਣ ਪੀਣ ਸਿੰਗਾਰ ਪ੍ਰਭੂ-ਪਤੀ ਤੋਂ ਬਿਨਾ ਵਿਅਰਥ ਹਨ, ਪ੍ਰਭੂ-ਪਤੀ ਤੋਂ ਬਿਨਾ ਜੀਵਨ ਦਾ ਕੋਈ ਕਜ ਨਹੀਂ । ਪ੍ਰਭੂ-ਪਤੀ ਤੋਂ ਬਿਨਾ (ਦੁਨੀਆ ਵਾਲੀਆਂ) ਆਸਾਂ (ਵਿਆਕੁਲ ਕਰੀ ਰੱਖਦੀਆਂ ਹਨ) ਮਾਇਆ ਦੀ ਤਿ੍ਰਸ਼ਨਾ ਦਿਨ ਰਾਤ ਲੱਗੀ ਰਹਿੰਦੀ ਹੈ । ਰਤਾ ਜਿਤਨੇ ਸਮੇ ਲਈ ਭੀ ਜਿੰਦ ਟਿਕਾਣੇ ਨਹੀਂ ਆਉਂਦੀ । ਨਾਨਕ ਬੇਨਤੀ ਕਰਦਾ ਹੈ ਹੇ ਗੁਰੂ! ਮੈਂ (ਜੀਵ-ਇਸਤ੍ਰੀ) ਤੇਰੀ ਦਾਸੀ ਆ ਬਣੀ ਹਾਂ, ਤੇਰੀ ਕਿਰਪਾ ਨਾਲ (ਹੀ) ਮੇਰਾ ਪ੍ਰਭੂ ਪਤੀ (ਮੈਨੂੰ) ਮਿਲ ਸਕਦਾ ਹੈ ।੨। (ਮੇਰੀ ਇਸ) ਇਕੋ ਹਿਰਦਾ-ਸੇਜ ਉਤੇ ਪ੍ਰਭੂ-ਪਤੀ (ਮੇਰੇ) ਨਾਲ (ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੁੰਦਾ! ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਸੱਦਿਆ ਭੀ ਕਿਵੇਂ ਜਾਏ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ । ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਮਿਲ । ਹੇ ਨੌ ਖ਼ਜ਼ਾਨਿਆਂ ਦੇ ਮਾਲਕ ਪ੍ਰਭੂ! ਇਕ ਪਲਕ ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਲੀਨਤਾ ਹੋ ਜਾਂਦੀ ਹੈ । ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ ਕੇ ਖ਼ੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈ । ਹੇ ਗੁਰੂ! ਨਾਨਕ ਤੇਰੇ ਚਰਨਾਂ ਵਿਚ ਆ ਪਿਆ ਹੈ, ਤੇਰੀ ਸਰਨ ਆ ਗਿਆ ਹੈ (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ ਦਰਸਨ ਕਰਾ ਦੇ ।੩। ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ ਅੰਦਰੋਂ ਤਿ੍ਰਸ਼ਨਾ ਦੀ) ਤਪਸ਼ ਬੁੱਝ ਗਈ ਹੈ । ਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆ । ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖ਼ੁਸ਼ੀਆਂ ਸਵਾਦ ਬਣੇ ਪਏ ਹਨ, (ਮੇਰੇ ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ? (ਮੇਰੇ ਅੰਦਰੋਂ) ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾ ਰਹੇ ਹਨ । ਹੁਣ ਨਾਨਕ ਗੁਰੂ ਦੇ ਚਰਨਾਂ ਵਿਚ ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜ਼ੋਈ ਕਰਦਾ ਰਹਿੰਦਾ ਹੈ, ਕਿਉਂਕਿ ਉਸ ਗੁਰੂ ਨੇ ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ ।੪।੨।

RAAG BIHAAGRAA, FIFTH MEHL:
He is so dear to me; He fascinates my mind; the Lord is the ornament of my heart, the support of the breath of life. The Glory of the Beloved, the Merciful Lord of the Universe, is beautiful; He is infinite and unlimited. O Compassionate Lord of the World, Beloved Lord of the Universe, please join with Your humble soul-bride. My eyes long for the Blessed Vision of Your Darshan; the night passes, but I cannot sleep. I have applied the healing ointment of spiritual wisdom to my eyes; the Naam, the Name of the Lord, is my food. These are all my decorations. Prays Nanak, meditate on the Saint, that he may unite us with our Husband Lord. || 1 || I endure thousands of reprimands, but still, my Lord has not met with me. I try to meet with my Lord, but nothing works. My consciousness is unsteady, and my wealth is unstable; without my Beloved, I cannot be consoled. Food, drink and decorations are useless; without my Husband Lord, how can I live? I yearn for Him, and desire Him night and day. I cannot live without Him, even for an instant. Prays Nanak: O Saint, I am Your slave; by Your Grace, I meet my Husband Lord. || 2 || I share a bed with my Beloved, but I do not behold the Blessed Vision of His Darshan. I have countless demerits how can my Husband Lord call me to the Mansion of His Presence? The worthless, dishonored and discarded soul-bride prays: Meet with me, God, O treasure of mercy. The wall of doubt has been shattered, and now I sleep in peace, beholding God, the Lord of the nine treasures, even for an instant. If only I could come into the Mansion of my Beloved Lords Presence. Joining with Him, I sing the songs of joy. Prays Nanak, I seek the Sanctuary of the Saints; please, reveal to me the Blessed Vision of Your Darshan. || 3 || By the Grace of the Saints, I have found the Lord, Har, Har. My desires are fulfilled, and my mind is at peace; the fire within has been quenched. Fruitful is that day and beauteous is that night, and countless are the joys, celebrations and pleasures. The Lord of the Universe, the Beloved Lord of the World, has been revealed. With what tongue can I speak of His Glory? Doubt, greed, emotional attachment and corruption are subdued; joining with my companions, I sing the songs of joy. Prays Nanak, I meditate on the Saint, who has led me to union with the Lord, Har, Har. || 4 || 2 ||

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2024)
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥1॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥2॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥3॥
ਸ਼ਨਿਚਰਵਾਰ, 16 ਭਾਦੋਂ  (ਸੰਮਤ 556 ਨਾਨਕਸ਼ਾਹੀ) 31 ਅਗਸਤ, 2024   (ਅੰਗ: 706)

ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।1। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।2। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ® ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।3।

SHALOK:

He grants our hearts’ desires, and fulfills all our hopes. He destroys pain and suffering; remember God in meditation, O Nanak — He is not far away.  || 1 ||   Love Him, with whom you enjoy all pleasures. Do not forget that Lord, even for an instant; O Nanak, He fashioned this beautiful body.  || 2 ||   PAUREE:  He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish.  || 3 ||