arrested - Nirpakh Post

ਚਿੱਟਾ ਲਾਉਂਦਾ ਪੰਜਾਬ ਪੁਲਿਸ ਦਾ ਮੁਲਾਜ਼ਮ ਕਾਬੂ
ਪੰਜਾਬ ਵਿੱਚ ਭਾਵੇਂ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਦੂਜੇ ਪਾਸੇ, ਕੁਝ ਪੁਲਿਸ ਕਰਮਚਾਰੀ ਖੁਦ ਨਸ਼ੇ ਦੀ ਦੁਰਵਰਤੋਂ ਵਿੱਚ ਸ਼ਾਮਲ ਪਾਏ ਜਾਂਦੇ ਹਨ। ਹਾਲ ਹੀ ਵਿੱਚ, ਪੁਲਿਸ ਨੇ ਬਠਿੰਡਾ ਦੀ ਇੱਕ ਸੀਨੀਅਰ ਮਹਿਲਾ ਕਾਂਸਟੇਬਲ ਵਿਰੁੱਧ ਕਾਰਵਾਈ ਕਰਦਿਆਂ ਇੱਕ ਥਾਰ ਤੋਂ ਹੈਰੋਇਨ ਬਰਾਮਦ ਕੀਤੀ। ਹੁਣ, ਇੱਕ ਹੋਰ ਪੁਲਿਸ ਕਰਮਚਾਰੀ ਦੇ ਨਸ਼ੇ ਦੀ ਦੁਰਵਰਤੋਂ ਵਿੱਚ ਸ਼ਾਮਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਦਰਅਸਲ, ਉਕਤ ਪੁਲਿਸ ਕਰਮਚਾਰੀ ਦਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਪੁਲਿਸ ਕਰਮਚਾਰੀ ਚਿੱਟਾ ਸੇਵਨ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੁਲਿਸ ਕਰਮਚਾਰੀ ਵਿਰੁੱਧ ਵਿਭਾਗੀ ਕਾਰਵਾਈ ਵੀ ਕੀਤੀ ਗਈ ਹੈ।

ਹੁਸ਼ਿਆਰਪੁਰ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਕਰਮਚਾਰੀ ਇੱਕ ਨੇਤਾ ਦੀ ਸੁਰੱਖਿਆ ਲਈ ਤਾਇਨਾਤ ਸੀ। ਪੰਜਾਬ ਪੁਲਿਸ ਦੀ ਵਰਦੀ ਪਹਿਨੇ ਇੱਕ ਵਿਅਕਤੀ ਨੂੰ ਐਲੂਮੀਨੀਅਮ ਫੋਇਲ ਪੇਪਰ ‘ਤੇ ਕੁਝ ਲਗਾਉਂਦੇ ਹੋਏ, ਉਸ ਦੇ ਹੇਠਾਂ ਲਾਈਟਰ ਜਗਾਉਂਦੇ ਹੋਏ ਅਤੇ ਰੋਲ ਕੀਤੇ ਕਾਗਜ਼ ਦੀ ਮਦਦ ਨਾਲ ਆਪਣੇ ਮੂੰਹ ਵਿੱਚੋਂ ਧੂੰਆਂ ਸਾਹ ਲੈਂਦੇ ਹੋਏ ਦੇਖਿਆ ਜਾ ਰਿਹਾ ਹੈ। ਇਹ ਆਮ ਤੌਰ ‘ਤੇ ਚਿੱਟਾ ਪੀਣ ਵਾਲਿਆਂ ਦੁਆਰਾ ਕੀਤਾ ਜਾਂਦਾ ਹੈ। ਕਰਮਚਾਰੀ ਵਰਦੀ ਪਹਿਨ ਕੇ ਬਿਸਤਰੇ ‘ਤੇ ਬੈਠਾ ਹੈ।

ਵੀਡੀਓ ਬਣਾਉਣ ਵਾਲਾ ਵਿਅਕਤੀ ਉਸਦੇ ਇੱਕ ਪਾਸੇ ਖੜ੍ਹਾ ਹੈ ਅਤੇ ਵੀਡੀਓ ਬਣਾ ਰਿਹਾ ਹੈ। ਉਹ ਵਿਅਕਤੀ ਦੋ ਵਾਰ ਫੋਇਲ ਪੇਪਰ ਦੀ ਵਰਤੋਂ ਕਰਦਾ ਹੈ। ਇਸ ਤੋਂ ਬਾਅਦ ਉਹ ਬੀੜੀ ਪੀਣ ਲੱਗ ਪੈਂਦਾ ਹੈ। ਸੂਤਰਾਂ ਅਨੁਸਾਰ, ਇਹ ਇੱਕ ਪੁਲਿਸ ਕਰਮਚਾਰੀ ਹੈ ਜੋ ਇੱਕ ਨੇਤਾ ਦਾ ਗੰਨਮੈਨ ਹੈ। ਪੁਲਿਸ ਸੂਤਰਾਂ ਅਨੁਸਾਰ, ਵੀਡੀਓ ਵਾਇਰਲ ਹੋਣ ਤੋਂ ਬਾਅਦ, ਉਕਤ ਕਰਮਚਾਰੀ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।

ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ
ਜਲੰਧਰ, 7 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਫਿਰੌਤੀ ਮੰਗਣ ਵਾਲੇ ਦੋ ਖਤਰਨਾਕ ਗੈਂਗਸਟਰਾਂ ਨੂੰ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, 2 ਨਾਜਾਇਜ਼ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।

ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਐਸ.ਐਚ.ਓ. ਥਾਣਾ ਸ਼ਾਹਕੋਟ ਬਲਵਿੰਦਰ ਸਿੰਘ ਭੁੱਲਰ ਦੀ ਟੀਮ ਵੱਲੋਂ ਇਹ ਸਫ਼ਲਤਾ ਹਾਸਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਸ਼ਾਹਕੋਟ ਪੁਲਿਸ ਨੂੰ ਸੋਮਵਾਰ ਸਵੇਰੇ ਸਮਾਂ 4:45 ਵਜੇ ਪਿੰਡ ਸਾਦਿਕਪੁਰ, ਢੰਡੋਵਾਲ, ਤਲਵੰਡੀ ਸੰਘੇੜਾ, ਬਿੱਲੀ ਚਹਾਰਮੀ, ਭੁੱਲਰ, ਨਵਾਂ ਕਿਲਾ, ਕੋਟਲੀਗਾਜਰਾਂ ਆਦਿ ਪਿੰਡਾਂ ਵਿੱਚ ਦੋ ਸ਼ੱਕੀ ਨੌਜਵਾਨਾਂ ਬਾਰੇ ਇਤਲਾਹ ਮਿਲੀ ਸੀ। ਸੂਚਨਾ ਮਿਲਣ ’ਤੇ ਮੁੱਖ ਅਫ਼ਸਰ ਵੱਲੋਂ ਤੁਰੰਤ ਕੰਟਰੋਲ ਰੂਮ ਜਲੰਧਰ ਦਿਹਾਤੀ ਰਾਹੀਂ ਆਸ-ਪਾਸ ਦੇ ਥਾਣਿਆਂ ਅਤੇ ਸੀਨੀਅਰ ਅਫ਼ਸਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਵੱਖ-ਵੱਖ ਪੁਲਿਸ ਪਾਰਟੀਆਂ ਥਾਣਾ ਸ਼ਾਹਕੋਟ ਦੇ ਏਰੀਏ ਵਿੱਚ ਗਸ਼ਤ ਲਈ ਭੇਜੀਆਂ ਗਈਆਂ।

ਪੁਲਿਸ ਪਾਰਟੀ ਵੱਲੋਂ ਸਵੇਰੇ ਕਰੀਬ 6:15 ਵਜੇ ਪਿੰਡ ਕੋਟਲੀ ਗਾਜਰਾਂ ਅੰਡਰ ਬ੍ਰਿਜ ਨੇੜੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ’ਤੇ ਸ਼ੱਕ ਆਧਾਰ ’ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਨੇ ਇੱਕ ਦਮ ਮੋਟਰਸਾਈਕਲ ਪਿੱਛੇ ਮੋੜਦੇ ਹੋਏ ਦੌੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਨ ’ਤੇ ਇਨ੍ਹਾਂ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਵਲੋਂ ਆਪਣੇ ਬਚਾਅ ਵਿੱਚ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਨ ਲਈ ਜਵਾਬੀ ਕਾਰਵਾਈ ਕਰਦਿਆਂ ਫਾਇਰ ਕੀਤੇ ਗਏ, ਜਿਸ ਦੌਰਾਨ ਇਨ੍ਹਾਂ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਇੱਕ-ਇੱਕ ਗੋਲੀ ਲੱਗੀ ਅਤੇ ਮੌਕੇ ਤੋਂ ਇਨ੍ਹਾਂ ਪਾਸੋਂ ਦੋ ਦੇਸੀ ਪਿਸਤੌਲ 32 ਬੋਰ ਸਮੇਤ 5 ਰੋਂਦ ਤੇ 110 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਮੁਕਾਬਲੇ ਤੋਂ ਬਾਅਦ ਮੁਲਜ਼ਮਾਂ ਨੂੰ ਤੁਰੰਤ ਡਾਕਟਰੀ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਵਾਸੀ ਨਵਾਂ ਪਿੰਡ ਦੋਨੇਵਾਲਾ ਅਤੇ ਅਜੇ ਕੁਮਾਰ ਉਰਫ਼ ਅਜੇ ਬਾਬਾ ਵਾਸੀ ਪਿੰਡ ਕੰਦੋਲਾ ਕਲਾਂ ਵਜੋਂ ਹੋਈ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਮੁੱਢਲੀ ਪੁਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਦੋਵੇਂ ਬੜੇ ਹੀ ਖਤਰਨਾਕ ਕਿਸਮ ਦੇ ਨਸ਼ੇ, ਹਥਿਆਰਾਂ ਦੀ ਤਸਕਰੀ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਹਨ ਅਤੇ ਪਿਛਲੇ ਦਿਨੀਂ ਥਾਣਾ ਲੋਹੀਆਂ ਵਿਖੇ ਇਸੇ ਗਿਰੋਹ ਦੇ 8 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਸਨ। ਇਸ ਗਿਰੋਹ ਦੇ ਮੁੱਖ ਸਰਗਨਾ ਅਮਰੀਕਾ ਅਤੇ ਇੰਗਲੈਂਡ ਵਿੱਚ ਬੈਠ ਕੇ ਗੈਂਗ ਮੁੱਖੀਆਂ ਦੇ ਨਾਂ ’ਤੇ ਲੋਹੀਆ ਇਲਾਕੇ ਵਿੱਚ ਵੱਖ-ਵੱਖ ਕਾਰੋਬਾਰੀਆਂ ਨੂੰ ਡਰਾ ਧਮਕਾ ਕੇ ਮੋਟੀਆ ਫਿਰੌਤੀਆਂ ਮੰਗਦੇ ਅਤੇ ਵੱਡੀ ਤਾਦਾਦ ਵਿੱਚ ਨਸ਼ੇ ਦਾ ਧੰਦਾ ਕਰਦੇ ਹਨ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਫਿਰੌਤੀਆਂ ਮੰਗਣ ਅਤੇ ਇਰਾਦਾ ਕਤਲ ਦੇ ਮੁਕੱਦਮੇ ਪਹਿਲਾਂ ਹੀ ਦਰਜ ਹਨ, ਜਿਨ੍ਹਾਂ ਵਿੱਚੋਂ ਫਰਾਰ ਚੱਲੇ ਆ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਅਜੇ ਬਾਬਾ ਫਾਇਰਿੰਗ, ਫਿਰੌਤੀ ਮੰਗਣ ਅਤੇ ਰੇਕੀ ਕਰਨ ਵਾਲਿਆਂ ਨੂੰ ਅਸਲਾ ਸਪਲਾਈ ਕਰਨ ਆਦਿ ਦੇ ਮੁਕੱਦਮਿਆਂ ਵਿੱਚ ਥਾਣਾ ਸਦਰ ਨਕੋਦਰ ਅਤੇ ਥਾਣਾ ਲੋਹੀਆਂ ਨੂੰ ਵੀ ਲੋੜੀਂਦੀ ਹੈ। ਇਸੇ ਤਰ੍ਹਾਂ ਲਖਵਿੰਦਰ ਸਿੰਘ ਉਰਫ਼ ਖੰਨਾ 50-50 ਲੱਖ ਰੁਪਏ ਫਿਰੌਤੀ ਮੰਗਣ ਸਬੰਧੀ ਥਾਣਾ ਲੋਹੀਆਂ ਵਿਖੇ ਦਰਜ 3 ਮੁਕੱਦਮਿਆਂ ਵਿੱਚ ਵੀ ਲੋੜੀਂਦਾ ਹੈ।

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਇਹ ਸ਼ੱਕ ਹੈ ਕਿ ਉਹ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਮੁੱਖ ਆਈ.ਐਸ.ਆਈ. ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਰਚੁਅਲ ਨੰਬਰਾਂ ਵਾਲੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਆਈਐਸਆਈ ਦੇ ਕਾਰਕੁੰਨਾਂ ਨਾਲ ਗੱਲਬਾਤ ਕਰਨ ਲਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜਾਸੂਸੀ-ਦਹਿਸ਼ਤਗਰਦੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਤਬਾਹ ਕਰਨ ਅਤੇ ਇਸ ਮਾਮਲੇ ਵਿੱਚ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ 2016 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਇਹ ਖ਼ਦਸ਼ਾ ਹੈ ਕਿ ਉਸਨੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਿਆਂ ਪੈੱਨ ਡਰਾਈਵ ਅਤੇ ਡਿਸਕਾਂ ਰਾਹੀਂ ਫੌਜ ਦੀ ਖੁਫ਼ੀਆ ਜਾਣਕਾਰੀ ਜੁਟਾਈ ਅਤੇ ਪਾਕਿਸਤਾਨ ਆਈਐਸਆਈ ਨੂੰ ਲੀਕ ਕੀਤੀ।

ਉਨ੍ਹਾਂ ਕਿਹਾ ਕਿ ਜਾਸੂਸੀ ਨੈੱਟਵਰਕ ਨੂੰ ਕਥਿਤ ਤੌਰ ’ਤੇ ਧਾਰੀਵਾਲ ਦੇ ਇੱਕ ਦੁਬਈ-ਅਧਾਰਤ ਨਸ਼ਾ ਤਸਕਰ, ਅਰਜਨ ਨੇ ਪੰਜ ਮਹੀਨੇ ਪਹਿਲਾਂ ਗੁਰਪ੍ਰੀਤ ਨੂੰ ਆਈਐਸਆਈ ਦੇ ਕਾਰਕੁਨਾਂ ਨਾਲ ਰੂਬਰੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ  ਕਿ ਉਸ ਸਮੇਂ ਤੋਂ, ਗੁਰਪ੍ਰੀਤ ਪਹਿਲਾਂ ਤੋਂ ਨਿਰਧਾਰਤ  ਡਰਾਪ ਥਾਵਾਂ ਦੀ ਵਰਤੋਂ ਕਰਕੇ ਆਈਐਸਆਈ ਨੂੰ ਫੌਜ ਦਾ ਸੰਵੇਦਨਸ਼ੀਲ ਡੇਟਾ ਸਰਗਰਮੀ ਨਾਲ ਭੇਜਣ ਕਰਨ ਵਿੱਚ ਜੁਟਿਆ ਸੀ।

ਐਸਐਸਪੀ ਨੇ ਕਿਹਾ ਕਿ ਇਸ ਜਾਸੂਸੀ ਗਤੀਵਿਧੀ ਨੂੰ ਅੰਜਾਮ ਦੇਣ ਬਦਲੇ, ਦੋਸ਼ੀ ਗੁਰਪ੍ਰੀਤ ਨੂੰ ਬੜੇ ਗੁੰਝਲਦਾਰ ਨੈੱਟਵਰਕ ਰਾਹੀਂ ਇਵਜ਼ਾਨਾ ਮਿਲ ਰਿਹਾ ਸੀ ,ਜਿਸ ਵਿੱਚ ਦੋਸਤਾਂ, ਰਿਸ਼ਤੇਦਾਰਾਂ ਅਤੇ ਵਿਦੇਸ਼ੀ ਸਹਿਯੋਗੀਆਂ ਦੇ ਬੈਂਕ ਖਾਤਿਆਂ ਨੂੰ ਵਰਤਿਆ ਜਾਂਦਾ ਸੀ ਤਾਂ ਜੋ ਇਸ ਗਤੀਵਿਧੀ ਦਾ ਕਿਸੇ ਨੂੰ  ਨਾ ਪਤਾ ਲੱਗੇ। ਖੁਫੀਆ ਇਤਲਾਹ ’ਤੇ ਕਾਰਵਾਈ  ਕਰਦਿਆਂ ਪੁਲਿਸ ਟੀਮਾਂ ਨੇ ਗੁਰਪ੍ਰੀਤ ਅਤੇ ਉਸਦੇ ਸਾਥੀ ਸਾਹਿਲ ਮਸੀਹ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੋਰ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੀ ਤਾਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਵਿਆਪਕ ਗਠਜੋੜ ਦਾ ਪਰਦਾਫਾਸ਼ ਕਰਨ ਅਤੇ ਹੋਰ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਲੋਪੋਕੇ ਵਿਖੇ 21.06.2025 ਨੂੰ ਆਫੀਸ਼ੀਅਲ ਸੀਕਰਟ ਐਕਟ ਦੀ ਧਾਰਾ 3, 5, ਅਤੇ 9 ਅਤੇ ਬੀਐਨਐਸ ਦੀ ਧਾਰਾ 3(5) ਦੇ ਤਹਿਤ ਐਫਆਈਆਰ ਨੰਬਰ 140 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਓਐਲਐਕਸ ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 20 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ  ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ  ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ , ਜਿਸਦੀ  ਪਛਾਣ ਮੋਹਾਲੀ ਦੇ ਖਰੜ ਵਿੱਚ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ, ਨੂੰ ਇੰਸਪੈਕਟਰ ਦਲਜੀਤ ਸਿੰਘ ਨੇ, ਭਾਰਤੀ ਗ੍ਰਹਿ ਮੰਤਰਾਲੇ ਦੇ ਸਾਈਬਰ ਅਪਰਾਧ ਤਾਲਮੇਲ ਕੇਂਦਰ (ਆਈ4ਸੀ) ਦੇ ਪ੍ਰਤੀਬਿੰਬ ਪੋਰਟਲ ’ਤੇ ਰਿਪੋਰਟ ਕੀਤੇ ਗਏ ਸਾਈਬਰ ਧੋਖਾਧੜੀ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਓਐਲਐਕਸ ’ਤੇ ਜਾਅਲੀ ਕਿਰਾਇਆ ਇਸ਼ਤਿਹਾਰਾਂ ਰਾਹੀਂ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਰਾਜਾਂ ਨਾਲ ਸਬੰਧਤ ਘੱਟੋ-ਘੱਟ 23 ਪੀੜਤਾਂ ਨਾਲ ਲਗਭਗ 5 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਮੁਲਜ਼ਮ ਵਿਅਕਤੀ ਵੱਲੋਂ ਠੱਗੀ ਲਈ  ਅਪਣਾਏ ਗਏ ਢੰਗ-ਤਰੀਕੇ ਬਾਰੇ ਦੱਸਦਿਆਂ , ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਅਪਰਾਧ ਵੀ. ਨੀਰਜਾ ਨੇ ਕਿਹਾ ਕਿ ਮੁਲਜ਼ਮ ਪਰਮਜੀਤ ਸਿੰਘ ਧੋਖਾਧੜੀ ਕਰਨ ਲਈ ਓਐਲਐਕਸ ’ਤੇ ਫਰਜ਼ੀ ਜਾਇਦਾਦ ਇਸ਼ਤਿਹਾਰ ਪੋਸਟ ਕਰਦਾ ਸੀ, ਪੀੜਤਾਂ ਨੂੰ ਆਕਰਸ਼ਕ ਤੇ ਵੱਡੇ ਮੁਨਾਫ਼ਿਆਂ ਦਾ ਲਾਲਚ ਦਿੰਦਾ ਸੀ।

ਏਡੀਜੀਪੀ ਨੇ ਕਿਹਾ ,‘‘ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ ਉਹ (ਦੋਸ਼ੀ), ਜਾਇਦਾਦ ਦੇ ਜਾਅਲੀ ਦਸਤਾਵੇਜ਼ ਅਤੇ ਤਸਵੀਰਾਂ ਸਾਂਝੀਆਂ ਕਰਦਾ ਸੀ। ਜਦੋਂ ਪੀੜਤ ਉਸਦੇ ਝਾਂਸੇ ਵਿੱਚ ਆ ਕੇ ਜਾਇਦਾਦ ਕਿਰਾਏ ’ਤੇ ਲੈਣ ਲਈ ਸਹਿਮਤ ਹੋ ਜਾਂਦੇ ਤਾਂ ਮੁਲਜ਼ਮ ਉਨ੍ਹਾਂ ਨੂੰ ਯੂਪੀਆਈ ਜਾਂ ਬੈਂਕ ਟਰਾਂਸਫਰ ਰਾਹੀਂ ਪੇਸ਼ਗੀ ਕਿਰਾਇਆ, ਸੈਕਿਉਰਿਟੀ ਦੀ ਰਕਮ, ਜਾਂ ਰਜਿਸਟਰੇਸ਼ਨ ਫੀਸ ਵਜੋਂ ਪੈਸੇ ਟਰਾਂਸਫਰ ਕਰਨ ਲਈ ਰਾਜ਼ੀ ਕਰ ਲੈਂਦਾ ,’’। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਭੁਗਤਾਨ ਹੋ ਜਾਂਦਾ ਤਾਂ ਦੋਸ਼ੀ ਉਨ੍ਹਾਂ ਨਾਲ ਰਾਬਤਾ ਬੰਦ  ਕਰ ਦਿੰਦਾ ਸੀ।

ਏਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਰਮਜੀਤ , ਗਾਹਕਾਂ ਤੋਂ ਆਪਣੇ ਵੱਖ-ਵੱਖ ਬੈਂਕ ਖਾਤਿਆਂ - ਐਕਸਿਸ ਬੈਂਕ, ਸੈਂਟਰਲ ਬੈਂਕ ਆਫ਼ ਇੰਡੀਆ, ਯੈੱਸ ਬੈਂਕ ਅਤੇ ਐਚਡੀਐਫਸੀ ਬੈਂਕ - ਵਿੱਚ ਯੂਪੀਆਈ ਅਤੇ ਭੁਗਤਾਨ ਦੇ ਹੋਰ ਔਨਲਾਈਨ ਤਰੀਕਿਆਂ ਰਾਹੀਂ ਪੈਸੇ ਟਰਾਂਸਫਰ ਕਰਾਉਂਦਾ ਸੀ। ਇਸ ਸਬੰਧੀ ਹੋਰ ਵੇਰਵਿਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਬੀਐਨਐਸ ਦੀ ਧਾਰਾ 316(2) ਅਤੇ 318(4) ਅਤੇ ਆਈਟੀ ਐਕਟ ਦੀ ਧਾਰਾ 66ਡੀ ਅਧੀਨ ਐਫਆਈਆਰ ਨੰਬਰ 07 ਮਿਤੀ 10.06.2025 ਨੂੰ ਕੇਸ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਨੇ ਜਨਤਾ ਨੂੰ ਓਐਲਐਕਸ ਪਲੇਟਫਾਰਮ ’ਤੇ ਉਪਲਬਧ ਇਸ਼ਤਿਹਾਰਾਂ ਤੋਂ ਸਾਵਧਾਨ ਰਹਿਣ ਅਤੇ ਕੋਈ ਵੀ ਪੇਸ਼ਗੀ ਭੁਗਤਾਨ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਕੋਈ ਵੀ ਸੌਦਾ ਕਰਨ ਤੋਂ ਪਹਿਲਾਂ ਇਸ਼ਤਿਹਾਰ ਦੀ ਪੁਸ਼ਟੀ ਕਰਨਾ ਮਹੱਤਵਪੂਰਨ ਤੇ ਅਤਿ ਜ਼ੁਰੂਰੀ ਹੈ। ਧੋਖਾਧੜੀ ਦੀ ਸਥਿਤੀ ਵਿੱਚ, ਪੀੜਤ ਨੂੰ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਤੁਰੰਤ ਹੈਲਪਲਾਈਨ 1930 ’ਤੇ ਕਾਲ ਕਰਨੀ ਚਾਹੀਦੀ ਹੈ ਜਾਂ cybercrime.gov.in ’ਤੇ ਸ਼ਿਕਾਇਤ ਦਰਜ ਕਰਵਾਈ ਜਾ  ਸਕਦੀ  ਹੈ। ਸਾਈਬਰ ਧੋਖਾਧੜੀ ਨਾਲ ਸਬੰਧਤ ਹੋਰ ਜਾਣਕਾਰੀ ਲਈ, cybercrime.punjabpolice.gov.in ’ਤੇ ’ਸਾਇਬਰ ਮਿੱਤਰ’ ਚੈਟਬੋਟ ਦੀ ਵਰਤੋਂ  ਕੀਤੀ ਜਾ ਸਕਦੀ ਹੈ।

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ, ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੰਡ ਰਹੇ ਸਨ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ, ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਕਮਰਸ਼ੀਅਲ ਐਨਡੀਪੀਐਸ ਕੇਸ ਤਹਿਤ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ, ਉਸਨੇ ਸਰਹੱਦ ਪਾਰ ਦੇ ਤਸਕਰਾਂ ਨਾਲ ਸੰਪਰਕ ਬਣਾਈ ਰੱਖਿਆ।

ਉਨ੍ਹਾਂ ਕਿਹਾ ਕਿ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਇੱਕ ਬਦਨਾਮ ਤਸਕਰ ਹੈ ਅਤੇ ਉਸ ਨੇ ਇੱਕ ਸਾਲ ਦੁਬਈ ਵਿੱਚ ਬਿਤਾਇਆ ਸੀ, ਜਿੱਥੇ ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਇਆ। ਉਨ੍ਹਾਂ ਦੱਸਿਆ ਕਿ ਉਸਦੇ ਪਿੰਡ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਨੇੜਤਾ ਕਾਰਨ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆ ਕੇ ਖੇਪਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ।
ਸੀਪੀ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਅਤੇ ਏਡੀਸੀਪੀ ਜਗਬਿੰਦਰ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਉਹ ਖੇਪਾ ਪਹੁੰਚਾਉਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਸਥਾਨਕ ਅਤੇ ਅੰਤਰਰਾਸ਼ਟਰੀ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ, ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਦਾਓਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਜੁਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ – ਜਿਨ੍ਹਾਂ ਵਿੱਚ ਤਿੰਨ 9 ਐਮਐਮ ਗਲੌਕ, ਚਾਰ ਪੀਐਕਸ5, ਅਤੇ ਇੱਕ .30 ਬੋਰ ਪਿਸਤੌਲ –ਸ਼ਾਮਲ ਹਨ, ਬਰਾਮਦ ਕਰਨ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਸਪਲੈਂਡਰ ਮੋਟਰਸਾਈਕਲ (ਪੀਬੀ02ਡੀਸੀ 1197) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ— ਜੋ ਪਾਕਿਸਤਾਨ ਦੇ ਮਨਿਹਾਲਾ ਦਾ ਰਹਿਣ ਵਾਲਾ ਹੈ ਅਤੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ— ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਪੰਜਾਬ ਦੇ ਗੈਂਗਸਟਰਾਂ ਨੂੰ ਅੱਗੇ ਹਥਿਆਰ ਵੰਡ ਰਹੇ ਸਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਅੰਮ੍ਰਿਤਸਰ ਦੇ ਘਰਿੰਡਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਭੈਣੀ ਰਾਜਪੂਤਾਂ ਤੋਂ ਉਕਤ ਦੋਸ਼ੀਆਂ ਵੱਲੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਖਾਸਾ ਨੇੜੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ’ਤੇ ਦੋ ਵਿਅਕਤੀਆਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਖੇਪ ਪਹੁੰਚਾਉਣ ਜਾ ਰਹੇ ਸਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਵੀ  ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 34 ਮਿਤੀ 05.06.2025 ਨੂੰ ਪੁਲਿਸ ਸਟੇਸ਼ਨ ਐਸਐਸਓਸੀ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 3 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ 'ਆਪ੍ਰੇਸ਼ਨ ਸਿੰਦੂਰ' ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।

ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਵੈਰੋਵਾਲ ਦੇ ਕਾਰਜਪ੍ਰੀਤ ਸਿੰਘ ਉਰਫ਼ ਕਾਰਜ (23) ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਗੁਰਲਾਲ ਸਿੰਘ ਉਰਫ਼ ਹਰਮਨ (23) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਫੌਜੀ - ਇੱਕ ਸਰਗਰਮ ਬੀਕੇਆਈ ਮੈਂਬਰ ਹੈ ਜੋ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੀਵਨ ਫੌਜੀ ਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ .30 ਬੋਰ ਦਾ ਪਿਸਤੌਲ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਖੇਤਰ ਵਿੱਚ ਇੱਕ ਫਰਨੀਚਰ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਜਬਰੀ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿੱਚ ਜੀਵਨ ਫੌਜੀ ਨੇ ਕੈਨੇਡਾ ਸਥਿਤ ਦੁਕਾਨ ਮਾਲਕ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਅੱਤਵਾਦੀ ਨੈੱਟਵਰਕ ਦਾ ਮੁਕੰਮਲ ਤੌਰ 'ਤੇ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਚਲਾਏ ਆਪਰੇਸ਼ਨ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਤਰਨਤਾਰਨ ਅਤੇ ਫਾਜ਼ਿਲਕਾ ਦੇ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੁਲਤਾਨਵਿੰਡ ਇਲਾਕੇ ਵਿੱਚ ਫਾਲੋ-ਅੱਪ ਰਿਕਵਰੀ ਆਪਰੇਸ਼ਨ ਦੌਰਾਨ, ਦੋਸ਼ੀ ਗੁਰਲਾਲ ਸਿੰਘ ਨੇ ਛੁਪਾਇਆ ਹੋਇਆ ਹਥਿਆਰ ਬਰਾਮਦ ਕੀਤਾ ਅਤੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਗੁਰਲਾਲ ਦੀ ਖੱਬੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਕਿਹਾ ਕਿ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਜੀਵਨ ਫੌਜੀ ਦੇ ਇਸ਼ਾਰਿਆਂ 'ਤੇ ਸਥਾਨਕ ਲੋਕਾਂ ਨੂੰ ਡਰਾਉਣ ਅਤੇ ਜਬਰੀ ਪੈਸੇ ਵਸੂਲਣ ਦਾ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 88 ਮਿਤੀ 17-05-2025 ਨੂੰ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 324(4) ਅਤੇ 3(5) ਅਤੇ ਅਸਲਾ ਐਕਟ ਦੀਆਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 31 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ, ਜਿਸ ਤਹਿਤ ਅਗਲੇ 60 ਦਿਨਾਂ ਵਿੱਚ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਿਆਂ, ਖੁਫੀਆ ਵਿਭਾਗ ਅਤੇ ਏ.ਐਨ.ਟੀ.ਐਫ. ਤੋਂ ਪ੍ਰਾਪਤ ਜਾਣਕਾਰੀ ਨਾਲ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੀਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਡੀਜੀਪੀ ਨੇ ਕਿਹਾ, "ਜ਼ਮਾਨਤ 'ਤੇ ਰਿਹਾਅ ਹੋਏ ਵਿਅਕਤੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ, ਅਸੀਂ ਪਿੰਡ ਦੇ ਬਜ਼ੁਰਗਾਂ ਅਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖਣ ਦੀ ਇੱਕ ਪ੍ਰਣਾਲੀ ਤਿਆਰ ਕੀਤੀ ਹੈ।" ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਦੀ ਜ਼ਮਾਨਤ ਰੱਦ ਕਰਨ ‘ਤੇ ਵੀ ਧਿਆਨ ਕੇਂਦਰਿਤ ਰਹੇਗਾ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ 'ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਨਿਗਰਾਨੀ ਕਰਨ ਲਈ ਜੀਪੀਐਸ ਐਨਕਲੇਟਸ ਦੀ ਵਰਤੋਂ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ, "ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ 'ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ।"

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ 2019 ਵਿੱਚ ਸਾਫਟਵੇਅਰ - ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) - ਤਿਆਰ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਸੀ। ਇਸੇ ਤਰ੍ਹਾਂ, ਐਨਡੀਪੀਐਸ ਐਕਟ ਅਧੀਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇੱਕ ਏਆਈ-ਸੰਚਾਲਿਤ ਡੇਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ 'ਤੇ ਡਰੋਨ-ਅਧਾਰਤ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨਾਲ ਨਜਿੱਠਣ ਲਈ ਉੱਨਤ ਐਂਟੀ-ਡਰੋਨ ਪ੍ਰਣਾਲੀਆਂ ਦੇ ਟਰਾਇਲ ਕਰਨ ਉਪਰੰਤ, ਪੰਜਾਬ ਸਰਕਾਰ ਨੇ ਇਸ ਉੱਨਤ ਪ੍ਰਣਾਲੀ ਸਥਾਪਤ ਕਰਨ ਸਬੰਧੀ ਆਰਡਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀਆਂ ਡਰੋਨਾਂ ਦਾ ਪਤਾ ਲਗਾਉਣ, ਪਛਾਣ ਕਰਨ ਅਤੇ ਬੇਅਸਰ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ, ਜਿਸਦਾ ਉਦੇਸ਼ ਸਰਹੱਦ ਪਾਰੋਂ ਤਸਕਰੀ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੇਲ੍ਹਾਂ ਦੇ ਨਵੀਨੀਕਰਨ ਲਈ 500 ਕਰੋੜ ਰੁਪਏ ਦੇ ਪੈਕੇਜ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ ਤਹਿਤ ਹਰੇਕ ਜੇਲ੍ਹ ਵਿੱਚ ਨਸ਼ਾ ਛੁਡਾਊ ਕੇਂਦਰ ਹੋਵੇਗਾ ਤਾਂ ਜੋ ਕੈਦੀ ਨਸ਼ਾ ਛੁਡਾਊ ਇਲਾਜ ਦਾ ਲਾਭ ਲੈ ਸਕਣ।

ਇਸ ਮੌਕੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ 8344 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 14,734 ਨਸ਼ਾ ਤਸਕਰਾਂ ਜਿਹਨਾਂ ਵਿੱਚ 13,038 ਨਸ਼ਾ ਤਸਕਰ ਅਤੇ 1,696 ਸੂਚੀਬੱਧ ਨਸ਼ਾ ਸਪਲਾਇਰ/ਵਿਤਰਕ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਜੀਪੀ ਐਂਟੀ-ਨਾਰਕੋਟਿਕਸ ਫੋਰਸ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਖ਼ਤੀ ਨਾਲ ਲਾਗੂ ਕੀਤੇ ਜਾਣ ਸਦਕਾ ਨਸ਼ਾ ਤਸਕਰਾਂ ਕੋਲੋਂ ਵੱਡੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ 586 ਕਿਲੋਗ੍ਰਾਮ ਹੈਰੋਇਨ, 247 ਕਿਲੋਗ੍ਰਾਮ ਅਫੀਮ, 14 ਟਨ ਭੁੱਕੀ, 9 ਕਿਲੋਗ੍ਰਾਮ ਚਰਸ, 253 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸ, 1.6 ਕਿਲੋਗ੍ਰਾਮ ਕੋਕੀਨ, 25.70 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.76 ਕਰੋੜ ਰੁਪਏ ਦੀ ਡਰੱਗ ਮਨੀ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੌਰਾਨ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ, ਜਦੋਂ ਕਿ ਇਸ ਮੁਹਿੰਮ ਤਹਿਤ ਸਥਾਨਕ ਅਥਾਰਟੀਆਂ ਵੱਲੋਂ ਨਸ਼ਾ ਤਸਕਰਾਂ ਦੀਆਂ 104 ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵਿਗਿਆਨਕ ਜਾਂਚ ਤਕਨੀਕਾਂ ਦੀ ਵਰਤੋਂ ਕੀਤੀ ਗਈ ਹੈ ਜਿਸ ਵਿੱਚ ਡਿਜੀਟਲ ਸਬੂਤ, ਸੰਗ੍ਰਹਿ ਅਤੇ ਵਿੱਤੀ ਟਰੈਕਿੰਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਫੈਸਲਾ ਕੀਤੇ ਗਏ 1205 ਮਾਮਲਿਆਂ ਵਿੱਚੋਂ 1085 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ, ਜਿਸ ਦੀ ਸਜ਼ਾ ਦਰ 90 ਫ਼ੀਸਦ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।

ਉਨ੍ਹਾਂ ਕਿਹਾ ਕਿ ਖੁਫੀਆ ਰਿਪੋਰਟਾਂ ਅਤੇ ਗੈਰ-ਰਸਮੀ ਸਰਵੇਖਣ ਤੋਂ ਪਤਾ ਚੱਲਦਾ ਹੈ ਕਿ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਨਸ਼ਿਆਂ ਦੀ ਸਪਲਾਈ ਨੂੰ ਕਰਾਰਾ ਝਟਕਾ ਲੱਗਿਆ ਹੈ ਜਿਸਦੇ ਨਤੀਜੇ ਵਜੋਂ ਜ਼ਮੀਨੀ ਪੱਧਰ 'ਤੇ ਹੈਰੋਇਨ ਦੀਆਂ ਕੀਮਤਾਂ ਵਿੱਚ 50 ਫ਼ੀਸਦ ਵਾਧਾ ਹੋਇਆ ਹੈ ਅਤੇ ਸਿੰਥੈਟਿਕ ਨਸ਼ਿਆਂ ਦੀਆਂ ਜ਼ਮੀਨੀ ਪੱਧਰ 'ਤੇ ਕੀਮਤਾਂ ਵਿੱਚ 40 ਫ਼ੀਸਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ, ਟੀਚਾਗਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀਆਂ ਗਈਆਂ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਨੇ ਬਦਨਾਮ ਨਸ਼ਾ ਤਸਕਰਾਂ ਨੂੰ ਆਪਣੇ ਘਰ ਛੱਡ ਕੇ ਭੱਜਣ ਲਈ ਮਜਬੂਰ ਕੀਤਾ ਹੈ, ਜਿਸ ਨਾਲ ਸਥਾਨਕ ਨੈੱਟਵਰਕ ਨੂੰ ਠੱਲ ਪਈ ਹੈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਘੱਟ ਗਈਆਂ ਹਨ।

ਉਨ੍ਹਾਂ ਕਿਹਾ ਕਿ 48 ਵੱਡੇ ਹਵਾਲਾ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਹਵਾਲਾ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ 10.76 ਕਰੋੜ ਰੁਪਏ ਦੀ ਰਿਕਵਰੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਨਸ਼ਾ ਤਸਕਰਾਂ ਦੇ ਆਰਥਿਕ ਢਾਂਚੇ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਲੱਗਾ ਹੈ, ਜਿਸ ਨਾਲ ਉਨ੍ਹਾਂ ਦੇ ਫੰਡਿੰਗ ਚੈਨਲ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਹੋ ਗਏ ਹਨ ਅਤੇ ਉਨ੍ਹਾਂ ਦੀ ਕਾਰਜਸ਼ੀਲਤਾ ਘੱਟ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 'ਸੇਫ਼ ਪੰਜਾਬ' ਵਟਸਐਪ ਚੈਟਬੋਟ ਪੋਰਟਲ— 9779100200— ਅਹਿਮ ਭੂਮਿਕਾ ਨਿਭਾ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਇਸ ਦੀ ਗੁਪਤਤਾ ਸਬੰਧੀ ਵਿਸ਼ੇਸ਼ਤਾ ਸਦਕਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਉਨ੍ਹਾਂ ਨੂੰ ਤਸਕਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਅਤੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈਆਂ 7635 ਜਾਣਕਾਰੀਆਂ ਵਿੱਚੋਂ, ਜਾਂਚ ਉਪਰੰਤ 1596 ਐਫਆਈਆਰਜ਼ ਦਰਜ ਕੀਤੀਆਂ ਗਈਆਂ ਜਿਸ ਦੇ ਨਤੀਜੇ ਵਜੋਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਦੱਸਦਿਆਂ ਕਿ ਪੰਜਾਬ ਪੁਲਿਸ ਨੇ ਨਸ਼ਾ ਪੀੜਤਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਇਆ ਹੈ ਅਤੇ ਅਪਰਾਧੀਆਂ ਦੀ ਬਜਾਏ ਮਰੀਜ਼ਾਂ ਵਜੋਂ ਉਨ੍ਹਾਂ ਦੇ ਇਲਾਜ ਨੂੰ ਤਰਜੀਹ ਦਿੱਤੀ ਹੈ, ਉਨ੍ਹਾਂ ਕਿਹਾ ਕਿ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ 1121 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਭੇਜਿਆ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਵੱਲੋਂ 5786 ਨਸ਼ਾ ਪੀੜਤਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਲਿਜਾਇਆ ਗਿਆ ਹੈ, ਜਦੋਂ ਕਿ 6483 ਨਸ਼ਾ ਪੀੜਤਾਂ ਨੂੰ ਪੁਲਿਸ ਨੇ ਓਓਏਟੀ ਕੇਂਦਰਾਂ ਤੋਂ ਇਲਾਜ ਕਰਵਾਉਣ ਲਈ ਪ੍ਰੇਰਿਆ ਹੈ।

ਇਸ ਤੋਂ ਇਲਾਵਾ, ਉਨ੍ਹਾਂ ਐਲਾਨ ਕੀਤਾ ਕਿ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਜ਼ਮਾਨਤ ਤੋਂ ਬਾਹਰ ਆਏ ਵਿਅਕਤੀਆਂ ਤੱਕ ਨਿੱਜੀ ਤੌਰ 'ਤੇ ਪਹੁੰਚ ਕਰਨਗੇ ਅਤੇ ਉਨ੍ਹਾਂ ਨਾਲ ਸਹਿਯੋਗੀ ਢੰਗ ਨਾਲ ਜੁੜ ਕੇ ਸਵੈ-ਘੋਸ਼ਣਾ ਸਹੁੰ ਲੈਣਗੇ ਕਿ ਉਹ ਨਸ਼ਿਆਂ ਦਾ ਸੇਵਨ ਜਾਂ ਵੇਚਣ ਤੋਂ ਪਰਹੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਐਸਐਚਓ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਗੇ, ਜਦੋਂ ਕਿ ਆਦਤਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡੀਜੀਪੀ ਗੌਰਵ ਯਾਦਵ ਨੇ 'ਈਚ ਵਨ ਅਡਾਪਟ ਵਨ' ਪ੍ਰੋਗਰਾਮ ਦਾ ਵੀ ਐਲਾਨ ਕੀਤਾ ਜਿਸ ਤਹਿਤ ਡੀਜੀਪੀ ਰੈਂਕ ਤੋਂ ਲੈ ਕੇ ਹੇਠਲੇ ਰੈਂਕ ਦਾ ਹਰ ਪੁਲਿਸ ਅਧਿਕਾਰੀ ਇਕ ਨਸ਼ਾ ਪੀੜਤ ਨੂੰ ਗੋਦ ਲਏਗਾ ਅਤੇ ਉਸਦੇ ਨਸ਼ਾ ਛੁਡਾਉਣ ਅਤੇ ਪੁਨਰਵਾਸ 'ਤੇ ਧਿਆਨ ਕੇਂਦਰਿਤ ਕਰੇਗਾ। ਉਨ੍ਹਾਂ ਕਿਹਾ, "ਆਪਣੇ ਆਪ ਤੋਂ ਸ਼ੁਰੂ ਕਰਦੇ ਹੋਏ, ਹਰ ਅਧਿਕਾਰੀ - 'ਈਚ ਵਨ ਅਡਾਪਟ ਵਨ'  ਪ੍ਰੋਗਰਾਮ ਦੇ ਤਹਿਤ - ਸਵੈ-ਇੱਛਾ ਨਾਲ ਇੱਕ ਨਸ਼ਾ ਪੀੜਤ ਨੂੰ ਗੋਦ ਲਵੇਗਾ ਅਤੇ ਉਸਦੇ ਨਸ਼ਾ ਛੁਡਾਊ ਇਲਾਜ ਦੀ ਨਿਗਰਾਨੀ ਕਰੇਗਾ ਅਤੇ ਉਸ ਨੂੰ ਪ੍ਰੇਰਿਤ ਕਰੇਗਾ।" ਉਨ੍ਹਾਂ ਹੋਰ ਲੋਕਾਂ ਨੂੰ ਅੱਗੇ ਆਉਣ ਅਤੇ ਇੱਕ ਨਸ਼ਾ ਪੀੜਤ ਨੂੰ ਗੋਦ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਹਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਮਦਦ ਮਿਲ ਸਕੇ।

ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਭਵਿੱਖੀ ਰੋਕਥਾਮ ਰਣਨੀਤੀਆਂ ਬਾਰੇ ਗੱਲ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ ਮੀਟਿੰਗਾਂ ਕਰਨ ਅਤੇ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਥਿਤੀ ਦਾ ਮੁਲਾਂਕਣ ਕਰਨ ਤਾਂ ਜੋ ਸੁਤੰਤਰ ਤੌਰ 'ਤੇ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੈ ਜਾਂ ਨਹੀਂ। ਉਨ੍ਹਾਂ ਕਿਹਾ, "ਜੇਕਰ ਪਿੰਡ ਨਸ਼ਿਆਂ ਤੋਂ ਮੁਕਤ ਹੈ, ਤਾਂ ਪੰਚਾਇਤ ਨੂੰ ਆਪਣੇ ਪਿੰਡ ਨੂੰ 'ਨਸ਼ਾ ਮੁਕਤ' ਐਲਾਨਣ ਲਈ ਬੇਨਤੀ ਕੀਤੀ ਜਾਵੇਗੀ ਅਤੇ ਜੇਕਰ ਪਿੰਡ ਅਜੇ ਤੱਕ ਨਸ਼ਿਆਂ ਤੋਂ ਮੁਕਤ ਨਹੀਂ ਹੈ, ਤਾਂ ਪੰਚਾਇਤ ਨੂੰ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਅਤੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਦੀ ਬੇਨਤੀ ਕੀਤੀ ਜਾਵੇਗੀ।"

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 28 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ  ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521 ਗ੍ਰਾਮ ਹੈਰੋਇਨ ਅਤੇ ਸੱਤ ਮੈਗਜ਼ੀਨਾਂ ਤੇ 55 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਅਤਿ-ਆਧੁਨਿਕ .30 ਬੋਰ ਪੀਐਕਸ-5 ਸਟੌਰਮ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਬੱਦੋਵਾਲ ਦੇ ਮਨਿੰਦਰਜੀਤ ਸਿੰਘ (26), ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਦੇ ਪੀਟਰ (22) ਅਤੇ ਲਵਜੀਤ ਸਿੰਘ ਉਰਫ ਰਾਜਾ (21) ਵਜੋਂ ਹੋਈ ਹੈ। ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਅਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ  ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਏਐਨਟੀਐਫ ਇਸ ਪੂਰੇ ਨੈੱਟਵਰਕ ਦੇ ਖਾਤਮੇ ਅਗਲੇ-ਪਿਛਲੇ ਸਬੰਧਾਂ ਸਬੰਧਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਨਿਲਾਭ ਕਿਸ਼ੋਰ ਨੇ ਕਿਹਾ ਕਿ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਹਾਸਲ ਕਰਨ ਵਿੱਚ ਉਕਤ ਤਿੰਨਾਂ ਮੁਲਜ਼ਮਾਂ ਦੀ ਸ਼ਮੂਲੀਅਤ ਬਾਰੇ ਠੋਸ ਜਾਣਕਾਰੀ ਮਿਲੀ ਸੀ। ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਐਨ.ਟੀ.ਐਫ. ਬਾਰਡਰ ਰੇਂਜ ਅੰਮ੍ਰਿਤਸਰ ਦੇ  ਸੁਪਰਡੈਂਟ ਪੁਲਿਸ (ਐਸ.ਪੀ.) ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਖੁਫ਼ੀਆ ਆਪਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਅਟਾਰੀ ਰੋਡ 'ਤੇ ਸ਼ੰਕਰ ਢਾਬੇ ਦੇ ਨੇੜਿਓਂ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 141 ਮਿਤੀ 27.05.2025 ਦਰਜ ਕੀਤੀ ਗਈ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼: ਦੋ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਦੇ ਨੇੜਿਓਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਸੀ। ਮੁਲਜ਼ਮ ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤੇ ਗਏ ਸਨ। ਇਸ ‘ਤੇ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 122 ਮਿਤੀ 20.05.2025 ਧਾਰਾ 21ਸੀ, 27ਏ, ਅਤੇ 61-85 ਐਨਡੀਪੀਐਸ ਐਕਟ ਤਹਿਤ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤਾ ਗਿਆ।

ਪੁਲਿਸ ਰਿਮਾਂਡ ਦੌਰਾਨ ਲਗਾਤਾਰ ਪੁੱਛਗਿੱਛ ਤੋਂ ਬਾਅਦ, ਸ਼ਿਵਮ ਤੋਂ 7 ਕਿਲੋ ਹੈਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ। ਉਸਨੇ ਇੱਕ ਸਾਥੀ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਕੀਤਾ, ਜਿਸ ਦੇ ਜ਼ਰੀਏ ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਗਿਆ। 22 ਮਈ 2025 ਨੂੰ ਬਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ ਅਤੇ 3 ਮੈਗਜ਼ੀਨ ਬਰਾਮਦ ਕੀਤੇ। ਪੁਲਿਸ ਨੇ ਪੁਸ਼ਟੀ ਕੀਤੀ ਕਿ ਸ਼ਿਵਮ ਸੋਢੀ ਵਿਰੁੱਧ ਪਹਿਲਾਂ ਤਿੰਨ ਮੁਕੱਦਮੇ ਹਨ, ਜਦਕਿ ਬਰਿੰਦਰ ਸਿੰਘ ਵਿਰੁੱਧ ਚਾਰ ਮੁਕੱਦਮੇ ਦਰਜ ਹਨ।

ਪੁਲਿਸ ਕਮਿਸ਼ਨਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਲੰਧਰ ਪੁਲਿਸ ਦੇ ਜ਼ੀਰੋ-ਟੋਲਰੈਂਸ ਰੁਖ਼ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਲੰਧਰ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਮੁਲਜ਼ਮਾਂ ਦੇ ਪਿਛੋਕੜ ਅਤੇ ਹੋਰ ਸਬੰਧਾ ਬਾਰੇ ਤਫਤੀਸ਼ ਜਾਰੀ ਹੈ, ਇਨ੍ਹਾਂ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਇਹ ਕਾਰਵਾਈ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਹੋਰ ਮੀਲ ਪੱਥਰ ਹੈ।

‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ: 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 24 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,236 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 459 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 124 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।