simple life… - Nirpakh Post

ਸੁਰਜੀਤ ਪਾਤਰ ਦੇ ਜੀਵਨ ਦੀਆਂ ਅਹਿਮ ਗੱਲਾਂ, ਜਾਣੋ ਉਹ ਕਿਵੇਂ ਬਿਤਾਉਂਦੇ ਸਨ ਸਾਦਾ ਜੀਵਨ…
Important things in life

ਅੱਜ ਉਸ ਸਮੇਂ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਸਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਮਿਲੀ ਜਾਣਕਾਰੀ ਅਨੁਸਾਰ ਪਦਮ ਸ੍ਰੀ ਸੁਰਜੀਤ ਪਾਤਰ (79) ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ ਸਵੇਰ ਨੂੰ ਉੱਠੇ ਹੀ ਨਹੀਂ । ਉਹਨਾਂ ਦਾ ਵੱਡਾ ਪੁੱਤਰ ਵਿਦੇਸ਼ ਵਿੱਚ ਹੈ ਉਸ ਦੇ ਆਉਣ ਤੋਂ ਬਾਅਦ ਹੀ ਉਹਨਾਂ ਦਾ ਅੰਤਿਮ ਸਸਕਾਰ ਹੋਵੇਗਾ ।

ਸੁਰਜੀਤ ਪਾਤਰ (ਜਨਮ 14 ਜਨਵਰੀ 1945-) ਪੰਜਾਬੀ ਸ਼ਾਇਰ ਹਨ। ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਨ੍ਹਾਂ ਦੀ ਸਖਸ਼ੀਅਤ ‘ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ’ ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।

ਜੀਵਨ

ਉਨ੍ਹਾਂ ਦਾ ਜਨਮ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ‘ਪੱਤੜ ਕਲਾਂ’ ਵਿਖੇ ਹੋਇਆ। ਉਨ੍ਹਾਂ ਦੇ ਮਾਤਾ ਦਾ ਨਾਂ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਂ ਸ. ਹਰਭਜਨ ਸਿੰਘ ਹੈ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀਂ ਪਾਸ ਕੀਤੀ। ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ. ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐਮ. ਏ. ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ “Transformation of Folklore in Guru Nanak Vani” ਸੀ। ਆਪਣੇ ਅਧਿਆਪਕ ਅਤੇ ਉੱਘੇ ਨਾਟਕਕਾਰ ਸੁਰਜੀਤ ਸਿੰਘ ਸੇਠੀ ਦੇ ਕਹਿਣ ‘ਤੇ ਹੀ ਉਹਨਾਂ ਆਪਣੇ ਪਿੰਡ ਦੇ ਨਾਂ ਤੋਂ ਹੀ ਆਪਣਾ ਤਖੱਲਸ ‘ਪਾਤਰ’ ਰੱਖ ਲਿਆ, ਜਦੋਂ ਕਿ ਉਹ ਪਹਿਲਾਂ ਆਪਣੇ ਨਾਂ ਸੁਰਜੀਤ ਦੇ ਨਾਲ ‘ਪੱਤੜ’ ਸ਼ਬਦ ਦੀ ਹੀ ਵਰਤੋਂ ਕਰਦੇ ਸਨ।

ਉਹ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪ੍ਰਧਾਨ ਹਨ। ਪਿਛਲੇ ਸਮੇਂ ਵਿੱਚ ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਹਨ। ਉਨ੍ਹਾਂ ਨੂੰ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।Important things in life

also read ;- ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਕੰਮਕਾਰ

1969 ਵਿੱਚ ਪਾਤਰ ਬਾਬਾ ਬੁਢਾ ਕਾਲਜਬੀੜ ਸਾਹਿਬ, ਅੰਮ੍ਰਿਤਸਰ ਵਿੱਚ ਲੈਕਚਰਾਰ ਲੱਗੇ। ਇਸ ਤੋਂ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਨਿਯੁਕਤ ਹੋ ਗਏ ਅਤੇ ਇਥੋਂ ਹੀ ਪੰਜਾਬੀ ਦੇ ਪ੍ਰੋਫ਼ੈਸਰ ਦੇ ਤੌਰ ਤੇ ਸੇਵਾਮੁਕਤ ਹੋਏ। 2002 ਵਿਚ ਉਹ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਚੁਣੇ ਗਏ ਅਤੇ 2008 ਤੱਕ ਇਸ ਅਹੁਦੇ ‘ਤੇ ਰਹਿੰਦਿਆਂ ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਡਮੀ ਨੂੰ ਸਾਹਿਤਕ ਸਰਗਰਮੀਆਂ ਦਾ ਗੜ੍ਹ ਬਣਾ ਦਿੱਤਾ। 2013 ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਾਹਿਤ ਅਕਾਡਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ੱਦ ਕੀਤਾ ਹੈ। 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ ‘ਤੇ ਨਾਮਜ਼ਦ ਕੀਤਾ ਗਿਆ ਹੈ। ਪਾਤਰ ਪਿੰਡਾਂ ਵਿੱਚ ਪਲਿਆ ਤੇ ਪੇਂਡੂ ਵਿਦਿਆਲਿਆਂ ਤੋਂ ਵਿੱਦਿਆ ਪ੍ਰਾਪਤ ਕੀਤੀ। ਆਪਣੀਆਂ ਜੜ੍ਹਾਂ ਨੂੰ ਚੇਤੇ ਰੱਖਣ ਲਈ ਉਨ੍ਹਾਂ ਨੇ ਆਪਣੇ ਪਿੰਡ ਪਾਤੜ ਨੂੰ ਆਪਣੇ ਨਾਂ ਨਾਲ ਜੋੜ ਲਿਆ ਜਿਹੜਾ ਘਸ-ਘਸਾ ਕੇ ਪਾਤਰ ਬਣ ਗਿਆ।

ਪੰਜਾਬੀ ਗਜ਼ਲ ਨੂੰ ਯੋਗਦਾਨ

ਉਨ੍ਹਾਂ ਦੀ ਪ੍ਰਸਿੱਧੀ ਇੱਕ ਸਫਲ ਗਜ਼ਲਕਾਰ ਵਜੋਂ ਹੋਈ। ‘ਹਵਾ ਵਿੱਚ ਲਿਖੇ ਹਰਫ਼’ ਪੁਸਤਕ ਤੋਂ ਪਹਿਲਾਂ ਇਨ੍ਹਾਂ ਦੀਆਂ ਗਜ਼ਲਾਂ ‘ਕੋਲਾਜ਼’ ਕਿਤਾਬ ਵਿੱਚ ਪ੍ਰਕਾਸ਼ਿਤ ਹੋਈਆਂ। ਇਨ੍ਹਾਂ ਨੇ ਪੰਜਾਬੀ ਗ਼ਜ਼ਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਗ਼ਜ਼ਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨ੍ਹਾਂ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਗੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਪੰਜਾਬੀ ਗ਼ਜ਼ਲ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦੁਆਉਣ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਜਿਵੇਂ ਕਿ,

“ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ,
ਚੁੱਪ ਰਿਹਾ ਤਾਂ ਸ਼ਮਾਂਦਾਨ ਕੀ ਕਹਿਣਗੇ।

ਗੀਤ ਦੀ ਮੌਤ ਇਸ ਰਾਤ ਜੇ ਹੋ ਗਈ,
ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ”

ਜਾਂ ਫਿਰ

“ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ।
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ”।

“ਕੋਈ ਡਾਲੀਆਂ ‘ਚੋਂ ਲੰਘਿਆ ਹਵਾ ਬਣ ਕੇ,
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ”,

“ਖੜਕ ਹੋਵੇ ਜੇ ਡਿੱਗੇ ਪੱਤਾ ਵੀ,
ਐਸੀ ਚੁੱਪ ਹੈ ਤਾਂ ਬਿਰਖ ਅਰਜ਼ ਕਰੇ”

ਰਚਨਾਵਾਂ
ਕਾਵਿ ਸੰਗ੍ਰਹਿ

ਹਵਾ ਵਿੱਚ ਲਿਖੇ ਹਰਫ਼ -1979, ਬਿਰਖ ਅਰਜ਼ ਕਰੇ- 1992, ਹਨੇਰੇ ਵਿੱਚ ਸੁਲਗਦੀ ਵਰਨਮਾਲਾ-1992, ਲਫ਼ਜ਼ਾਂ ਦੀ ਦਰਗਾਹ- 2003, ਪਤਝੜ ਦੀ ਪਾਜ਼ੇਬ, ਸੁਰ-ਜ਼ਮੀਨ- 2007, ਚੰਨ ਸੂਰਜ ਦੀ ਵਹਿੰਗੀ,

ਅਨੁਵਾਦ

ਸਪੇਨੀ ਲੇਖਕ ਲੋਰਕਾ ਦੇ ਤਿੰਨ ਦੁਖਾਂਤ, ਅੱਗ ਦੇ ਕਲੀਰੇ (ਬਲੱਡ ਵੈਡਿੰਗ), ਸਈਓ ਨੀ ਮੈਂ ਅੰਤਹੀਣ ਤਰਕਾਲਾਂ (ਯੇਰਮਾ), ਹੁਕਮੀ ਦੀ ਹਵੇਲੀ (ਲਾ ਕਾਸਾ ਡੇ ਬਰਨਾਰਡਾ ਅਲਬਾ), “ਨਾਗ ਮੰਡਲ” (ਗਿਰੀਸ਼ ਕਾਰਨਾਡ ਦਾ ਨਾਟਕ), ਬ੍ਰੈਖਤ ਅਤੇ ਨੇਰੂਦਾ ਦੀਆਂ ਕਵਿਤਾਵਾਂ, ਸ਼ਹਿਰ ਮੇਰੇ ਦੀ ਪਾਗਲ ਔਰਤ (ਯਾਂ ਜਿਰਾਦੂ ਦੇ ਫ਼ਰੈਂਚ ਨਾਟਕ ਲਾ ਫ਼ੋਲੇ ਡੇ ਸਈਓ),

ਵਾਰਤਕ

ਸੂਰਜ ਮੰਦਰ ਦੀਆਂ ਪੌੜੀਆਂ, ਇਹ ਬਾਤ ਨਿਰੀ ਏਨੀ ਹੀ ਨਹੀਂ (2022)Important things in life