LAUNCH - Nirpakh Post
ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ
ਚੰਡੀਗੜ੍ਹ, 4 ਜੂਨ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਵਿੱਚ ਇਹ ਫੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ।
ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ।
ਰੋਜ਼ਗਾਰ ਉਤਪਤੀ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ), ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਲਾਜ ਕਰਾ ਚੁੱਕੇ ਵਿਅਕਤੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਹੁਨਰ ਨਾਲ ਲੈਸ ਕਰਨ ਲਈ ਉਦਯੋਗਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦੇਣ ਤੋਂ ਇਲਾਵਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀਬੀਈਈ) ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।
ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਨਰ ਵਿਕਾਸ 'ਚ ਰੁਚੀ ਰੱਖਣ ਵਾਲੇ ਨਸ਼ੇ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਢੁਕਵੇਂ ਕਿੱਤਿਆਂ ਦੀ ਸਿਖਲਾਈ ਦੇਣ ਲਈ ਕਿਹਾ। ਮਿਸ਼ਨ ਡਾਇਰੈਕਟਰ ਪੀਐਸਡੀਐਮ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਹੁਨਰ ਸਿਖਲਾਈ ਲੈਣ ਵਾਲੇ ਵਿਅਕਤੀਆਂ ਦੀ ਪਲੇਸਮੈਂਟ ਕਰਵਾਉਣ ਲਈ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸਫਲਤਾਪੂਰਵਕ ਸ਼ਾਮਲ ਕੀਤਾ ਜਾ ਸਕੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਵੱਲ ਮੁੜ ਜਾਣ ਦੀ ਸੰਭਾਵਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਰੀ ਸੋਚ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਟੀਚਾਗਤ ਹੁਨਰ ਵਿਕਾਸ ਜ਼ਰੀਏ ਉੱਦਮੀਆਂ ਵਿੱਚ ਬਦਲਣਾ ਹੈ।
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਲਕਨੰਦਾ ਦਿਆਲ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਡੀਆਈਜੀ (ਏਐਨਟੀਐਫ) ਸੰਜੀਵ ਰਾਮਪਾਲ, ਆਈਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ, ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਪੈਨਸ਼ਨਜ਼ ਅਮਨਦੀਪ ਬਾਂਸਲ, ਡਾਇਰੈਕਟਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਮੋਹਿੰਦਰ ਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Chandrayaan3 ਇਸਰੋ ਨੇ ਇੱਕ ਵਾਰ ਮੁੜ ਦੁਨੀਆ ਵਿੱਚ ਆਪਣਾ ਲੋਹਾ ਮਨਵਾਇਆ। ਸ਼ੁੱਕਰਵਾਰ (14 ਜੁਲਾਈ) ਨੂੰ ਭਾਰਤ ਨੇ ਪੁਲਾੜ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਨੂੰ ਛੂਹ ਲਿਆ ਹੈ। ਚੰਦਰਯਾਨ -3 ਖਣਿਜਾਂ, ਪਾਣੀ ਆਦਿ ਦੀ ਭਾਲ ਵਿਚ ਚੰਦਰਮਾ ਵੱਲ ਵਧ ਰਿਹਾ ਹੈ। ਇਸਰੋ ਲਈ ਇਹ ਮਿਸ਼ਨ ਕਿੰਨਾ ਮਹੱਤਵਪੂਰਨ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਵਿਗਿਆਨੀਆਂ ਨੇ ਇਸ ਮਿਸ਼ਨ ਲਈ 15 ਸਾਲਾਂ ਤੱਕ ਸਖ਼ਤ ਮਿਹਨਤ ਕੀਤੀ ਹੈ। ਜੇਕਰ ਸਭ ਕੁਝ ਠੀਕ ਰਿਹਾ ਤਾਂ ਚੰਦਰਯਾਨ-3 23 ਅਗਸਤ ਨੂੰ ਸ਼ਾਮ 5.47 ਵਜੇ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ।
ਲਾਂਚ ਤੋਂ ਬਾਅਦ ਇਕ ਦਿਲਚਸਪ ਘਟਨਾ ਵਾਪਰੀ
ਭਾਰਤ ਦੇ ਸਰਵੋਤਮ ਵਿਗਿਆਨੀਆਂ ਨੇ ਇਸ ਮਿਸ਼ਨ ਲਈ ਦਿਨ ਰਾਤ ਮਿਹਨਤ ਕੀਤੀ ਹੈ। ਕਿਹਾ ਜਾਂਦਾ ਹੈ ਕਿ ਵਿਗਿਆਨੀਆਂ ਕੋਲ ਹਰ ਸਵਾਲ ਦਾ ਜਵਾਬ ਹੁੰਦਾ ਹੈ। ਇਸ ਦੇ ਨਾਲ ਹੀ ਨਾਜ਼ੁਕ ਹਾਲਾਤਾਂ ਵਿਚ ਵੀ ਉਸ ਦਾ ਮਨ ਸੰਤੁਲਿਤ ਅਤੇ ਸੰਜਮੀ ਰਹਿੰਦਾ ਹੈ। ਹਾਲਾਂਕਿ, ਇੱਕ ਵਿਗਿਆਨੀ ਵੀ ਇੱਕ ਮਨੁੱਖ ਹੈ। Chandrayaan3
ਦਰਅਸਲ ਚੰਦਰਯਾਨ 3 ਮਿਸ਼ਨ ਦੇ ਸਫਲ ਲਾਂਚ ਤੋਂ ਬਾਅਦ ਇਸ ਮਿਸ਼ਨ ਦੇ ਡਾਇਰੈਕਟਰ ਮੋਹਨ ਕੁਮਾਰ ਆਪਣੀ ਖੁਸ਼ੀ ਦਾ ਇਜ਼ਹਾਰ ਕਰਨ ਤੋਂ ਅਸਮਰੱਥ ਸਨ। ਤੁਹਾਨੂੰ ਦੱਸ ਦੇਈਏ ਕਿ ਇਸ ਇਤਿਹਾਸਕ ਪਲ ਨੂੰ ਦੇਖਣ ਲਈ ਇਸਰੋ ਦੇ ਸਾਬਕਾ ਚੇਅਰਮੈਨ ਅਤੇ ਪੁਲਾੜ ਵਿਗਿਆਨੀ ਕੇ ਸਿਵਨ ਤੋਂ ਇਲਾਵਾ ਕਈ ਵਿਗਿਆਨੀ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ‘ਚ ਮੌਜੂਦ ਸਨ।
ਜਦੋਂ ਮਿਸ਼ਨ ਡਾਇਰੈਕਟਰ ਬੋਲਣ ਤੋਂ ਅਸਮਰੱਥ ਰਹੇ
ਇਕ ਪਾਸੇ ਚੰਦਰਯਾਨ 3 ਦੇ ਲਾਂਚ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੂਜੇ ਪਾਸੇ ਇਸ ਪ੍ਰਾਜੈਕਟ ਦੇ ਡਾਇਰੈਕਟਰ ਮੋਹਨ ਕੁਮਾਰ, ਵਾਹਨ ਨਿਰਦੇਸ਼ਕ ਬੀ. ਸੀ.ਥਾਮਸ ਅਤੇ ਇਸਰੋ ਦੇ ਚੇਅਰਮੈਨ ਐਸ.ਸੋਮਨਾਥ ਮਿਸ਼ਨ ਨਾਲ ਜੁੜੀ ਹਰ ਗਤੀਵਿਧੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। Chandrayaan3
ਚੰਦਰਯਾਨ-3 ਦੇ ਸਫਲ ਲਾਂਚ ਦੇ ਨਾਲ ਹੀ ਸਤੀਸ਼ ਧਵਨ ਸਪੇਸ ਸੈਂਟਰ ‘ਚ ਮੌਜੂਦ ਵਿਗਿਆਨੀਆਂ ਨੇ ਗਲੇ ਮਿਲ ਕੇ ਇਕ ਦੂਜੇ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਚੰਦਰਯਾਨ 3 ਦੇ ਮਿਸ਼ਨ ਡਾਇਰੈਕਟਰ ਮੋਹਨ ਕੁਮਾਰ ਦੇ ਨਾਲ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਬੋਲਣ ਲਈ ਮੰਚ ‘ਤੇ ਆਏ। ਮੋਹਨ ਕੁਮਾਰ ਦੇ ਮਨ ਵਿਚ ਕਈ ਤਰ੍ਹਾਂ ਦੇ ਵਿਚਾਰ ਘੁੰਮ ਰਹੇ ਸਨ।
#WATCH |ISRO chief S Somanath and the team behind #Chandrayaan3 share their delight after the LVM3 M4 vehicle successfully launched it into orbit.
"Chandrayaan-3, in its precise orbit, has begun its journey to the Moon. Health of the Spacecraft is normal," says ISRO. pic.twitter.com/cRlegcsgHI
— ANI (@ANI) July 14, 2023
ਭਾਰਤ ਨੂੰ ਵਧਾਈ: ਮਿਸ਼ਨ ਡਾਇਰੈਕਟਰ
ਮਿਸ਼ਨ ਡਾਇਰੈਕਟਰ ਨੇ ਮਿਸ਼ਨ ਦੇ ਸਬੰਧ ਵਿੱਚ ਆਪਣੇ ਵਿਚਾਰ ਸਾਂਝੇ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਸਭ ਤੋਂ ਪਹਿਲਾਂ ਕਿਹਾ, “ਭਾਰਤ ਨੂੰ ਵਧਾਈ ਹੋਵੇ।” ਉਨ੍ਹਾਂ ਨੇ ਫਿਰ ਕਿਹਾ ਕਿ ਚੰਦਰਯਾਨ-3 ਨੇ ਚੰਦਰਮਾ ਵੱਲ ਆਪਣੀ ਸਟੀਕ ਆਰਬਿਟ ਵਿਚ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ ਹੈ।
ਹਾਲਾਂਕਿ, ਉਹ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਿਆ। ਇਹ ਨਜ਼ਾਰਾ ਦੇਖ ਕੇ ਕੇਂਦਰ ਵਿੱਚ ਮੌਜੂਦ ਸਾਰੇ ਵਿਗਿਆਨੀ ਅਤੇ ਕੇਂਦਰੀ ਮੰਤਰੀ ਡਾ: ਜਤਿੰਦਰ ਸਿੰਘ ਵੀ ਹੱਸਣ ਲੱਗ ਪਏ। ਇਸ ਤੋਂ ਬਾਅਦ ਉਨ੍ਹਾਂ ਦੇ ਪਿੱਛੇ ਖੜ੍ਹੇ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਨੇ ਕਿਹਾ ਕਿ ਉਹ ਤੁਹਾਨੂੰ ਹੋਰ ਜਾਣਕਾਰੀ ਬਾਅਦ ਵਿੱਚ ਦੱਸਣਗੇ।
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਜਾਰੀ
ਚੰਡੀਗੜ੍ਹ, 26 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ।
ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਤਿਆਰ ਕੀਤੀ ਗਈ ਇਸ ਪੁਸਤਕ ਨੂੰ ਰਿਲੀਜ਼ ਕਰਦਿਆਂ ਮੁੱਖ ਮੰਤਰੀ ਨੇ ਇਸ ਕਿਤਾਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ਦੱਸਦਿਆਂ ਭਰਵੀਂ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ ਪੁਸਤਕ ‘ਪਹੁੰਚ’ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਤੇ ਉਪਰਾਲਿਆਂ ਤੋਂ ਜਾਣੂੰ ਕਰਵਾਉਣ ਵਿਚ ਕਾਫੀ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੁਸਤਕ ਪੰਜਾਬ ਸਰਕਾਰ ਦੇ 44 ਵਿਭਾਗਾਂ ਦੀਆਂ 285 ਸਕੀਮਾਂ ਉਚੇ ਚਾਨਣਾ ਪਾਉਂਦੀ ਹੈ, ਜਿਨ੍ਹਾਂ ਦਾ ਆਮ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਪੁਸਤਕ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀਆਂ 400 ਸਕੀਮਾਂ ਬਾਰੇ ਵੀ ਜਾਣੂੰ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਤਾਬਾਂ ਮੁਫ਼ਤ ਵੰਡੀਆਂ ਜਾਣਗੀਆਂ। ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵੀ ਅਜਿਹੀ ਵਿਲੱਖਣ ਪਹਿਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਦੀਆਂ ਨਾਗਰਿਕ ਕੇਂਦਰਿਤ ਤੇ ਵਿਕਾਸ ਮੁਖੀ ਨੀਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੇ ਕੰਮਕਾਜ ਵਿੱਚ ਸਰਗਰਮ ਹਿੱਸੇਦਾਰ ਬਣਾਉਣ ਲਈ ਅਜਿਹੇ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਹੋਰ ਵੀ ਹਾਜ਼ਰ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਭਗਵੰਤ ਮਾਨ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ। ਇਸ ਕਾਰਨ ਪਲਾਂਟ ਦੀ ਦੁੱਧ ਸੰਭਾਲਣ ਦੀ ਸਮਰੱਥਾ 1.25 ਲੱਖ ਲੀਟਰ ਤੋਂ ਵੱਧ ਕੇ 6 ਲੱਖ ਲੀਟਰ ਹੋ ਗਈ ਹੈ। ਪਲਾਂਟ ਦੀ ਲਾਗਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਦੇ ਇਲਾਵਾ ਲੈਦਰ ਕੰਪਲੈਕਸ ਦੀਆਂ ਸੜਕਾਂ ਅਤੇ ਲਾਈਟਾਂ ਦਾ 5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।
ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੀ ਰਾਹ ‘ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਨੂੰ ਸ਼ੀਸ਼ੇ ਵਾਂਗੂ ਚਮਕਾ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ 4-5 ਤਰੱਕੀ ਦੇ ਬਟਨ ਦੱਬਦਾ ਹਾਂ। ਮੀਂਹ ਅਤੇ ਗੜ੍ਹੇਮਾਰੀ ਕਾਰਨ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲ ਦੇ ਮੁਆਵਜ਼ੇ ਬਾਰੇ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਦੀ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਸਰਕਾਰ ਦੇ ਅੱਗੇ ਦੇ ਪਲਾਨ ਬਾਰੇ ਦੱਸਦੇ ਹੋਏ ਕਿਹਾ ਕਿ ਵੇਰਕਾ ਨੂੰ ਪੰਜਾਬ ਦਾ ਕਮਾਊ ਪੁੱਤ ਬਣਾ ਰਹੇ ਹਾਂ ਅਤੇ ਦਿੱਲੀ ਅਤੇ ਹਿਮਾਚਲ ਤੱਕ ਵੇਰਕਾ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰਜ਼ੇ ਦਾ 36 ਹਜ਼ਾਰ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੀ ਲੀਹ ਜਿਹੜੀ ਪਾਈ ਗਈ ਹੈ, ਉਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋਕ ਆਪਣਾ ਸਹਿਯੋਗ ਦਿੰਦੇ ਰਹਿਣ। ਉਥੇ ਹੀ ਇਸ ਮੌਕੇ ਵੇਰਕਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਟ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਪਤਾ ਲੱਗਾ ਹੈ ਕਿ ਸੀ. ਐੱਮ. ਮਾਨ ਲੋਕ ਸਭਾ ਜ਼ਿਮਨੀ ਚੋਣਾਂ ਸਬੰਧੀ ਪਾਰਟੀ ਵਿਧਾਇਕਾਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਦੱਸ ਦੇਈਏ ਕਿ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਰਹੇ ਜਗਬੀਰ ਬਰਾੜ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਥੇ ਹੀ ਅੱਜ ਵੀ ਕਈ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
read also : ਅਮ੍ਰਿਤਪਾਲ ਦਾ ਖਾਸ ਗੰਨਮੈਨ ਗ੍ਰਿਫਤਾਰ ,ਲਗਾਇਆ ਗਿਆ NSA ( ਨੈਸ਼ਨਲ ਸਕਿਉਰਿਟੀ ਐਕਟ )