Finance Minister Harpal Singh Cheema - Nirpakh Post
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ,ਹੜ੍ਹ ਮੁਆਵਜ਼ਾ ਨਿਯਮਾਂ ਨੂੰ ਸੌਖਾ ਕਰਨ ਨੂੰ ਮਿਲ ਸਕਦੀ ਪ੍ਰਵਾਨਗੀ
ਆਮ ਆਦਮੀ ਪਾਰਟੀ (ਆਪ) ਪੰਜਾਬ ਸਰਕਾਰ ਅੱਜ (24 ਸਤੰਬਰ) ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਮੀਟਿੰਗ ਕਰ ਰਹੀ ਹੈ। ਮੀਟਿੰਗ ਲਈ ਸਾਰੇ ਮੰਤਰੀ ਪਹੁੰਚੇ ਹਨ। 26 ਸਤੰਬਰ ਤੋਂ 29 ਸਤੰਬਰ ਤੱਕ ਹੋਣ ਵਾਲੇ ਸੈਸ਼ਨ ਲਈ ਰਣਨੀਤੀ ਬਣਾਈ ਜਾਵੇਗੀ।
ਇਸ ਮੀਟਿੰਗ ਦੌਰਾਨ, ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਤਿਆਰ ਕੀਤੇ ਗਏ ਨਿਯਮਾਂ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਸਰਕਾਰੀ ਸੂਤਰਾਂ ਅਨੁਸਾਰ, ਇਸ ਵਿੱਚ ਹੜ੍ਹ ਪੀੜਤਾਂ ਲਈ ਸਖ਼ਤ ਮੁਆਵਜ਼ਾ ਨਿਯਮਾਂ ਵਿੱਚ ਬਦਲਾਅ ਸ਼ਾਮਲ ਹੋਣਗੇ।
ਖੇਤੀ ਲਈ ਜ਼ਮੀਨ ਕਿਰਾਏ 'ਤੇ ਲੈਣ ਵਾਲਿਆਂ ਨੂੰ ਮੁਆਵਜ਼ਾ ਕਿਵੇਂ ਦੇਣਾ ਹੈ, ਇਸ ਬਾਰੇ ਵੀ ਰਣਨੀਤੀ ਬਣਾਈ ਜਾਵੇਗੀ।
ਇਹ ਪ੍ਰਸਤਾਵ ਫਿਰ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਪਹਿਰ 2 ਵਜੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਨਗੇ, ਜਿੱਥੇ ਉਹ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਵਿਧਾਨ ਸਭਾ ਦਾ ਸੈਸ਼ਨ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਹਨ, ਜੋ ਕਿ ਜਨਤਕ ਛੁੱਟੀਆਂ ਹਨ।
ਪ੍ਰਧਾਨ ਮੰਤਰੀ ਦੇ ਆਉਣ ਤੋਂ ਪਹਿਲਾਂ ਵੱਡੇ ਫੈਸਲੇ ਲਏ ਗਏ।
ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 9 ਸਤੰਬਰ ਨੂੰ, ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹੀ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾ।
ਇਸ ਵਿੱਚ ਨੌਂ ਵੱਡੇ ਫੈਸਲੇ ਸ਼ਾਮਲ ਸਨ, ਜਿਨ੍ਹਾਂ ਵਿੱਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, "ਜਿਸਕਾ ਖੇਤ, ਉਸਕੀ ਰੇਤ" ਯੋਜਨਾ ਅਤੇ ਸਹਿਕਾਰੀ ਸਭਾਵਾਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਮੁਆਫ਼ ਕਰਨਾ ਸ਼ਾਮਲ ਸੀ।
ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਅਤੇ ਸੂਬੇ ਨੂੰ 1,600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ।
Read Also : ਪੰਜਾਬ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ ਬਣਿਆ ਸਮਾਜਿਕ ਜ਼ਿੰਮੇਵਾਰੀ ਦਾ ਨਵਾਂ ਪ੍ਰਤੀਕ: ਉਦਯੋਗਪਤੀ ਤੋਂ ਖਿਡਾਰੀ ਤੱਕ ਹਰ ਇਕ ਨੇ ਦਿੱਤਾ ਯੋਗਦਾਨ
ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਏ। ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ, ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਫਸਲਾਂ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ।
ਵਿੱਤ ਮੰਤਰੀ ਪੰਜਾਬ ਨੇ ਬਜਟ ਇਜਲਾਸ ਵਿੱਚ ਖੇਡਾਂ ਅਤੇ ਸਿਹਤ ਸਬੰਧੀ ਕੀਤਾ ਵੱਡਾ ਐਲਾਨ
ਚੰਡੀਗੜ੍ਹ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ 2025-26 ਵਿੱਚ ਖੇਡਾਂ ਅਤੇ ਸਿਹਤ ਸਬੰਧੀ ਵੱਡੇ ਐਲਾਨ ਕੀਤੇ ਹਨ। ਬਜਟ ਸੈਸ਼ਨ ਚ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਖੇਡਦਾ ਪੰਜਾਬ ਬਦਲਦਾ ਪੰਜਾਬ ਹੈ। ਪੰਜਾਬ ਹਮੇਸ਼ਾ ਹੀ ਜੇਤੂਆਂ ਦੀ ਧਰਤੀ ਰਿਹਾ ਹੈ। ਸਾਡੀ ਨੌਜਵਾਨਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਚਮਕਣ ਦੀ ਪ੍ਰਤਿਭਾ ਅਤੇ ਜਨੂਨ ਹੈ। ਮੈਗਾ ਸਪੋਰਟਸ ਇਨੀਸੇਟਿਵ ਅਧੀਨ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਤੇ ਜ਼ੋਰ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਪੰਜਾਬ ਨੂੰ ਖੇਡਾਂ ਵਿੱਚ ਉੱਤਮ ਕੇਂਦਰ ਬਣਾਉਣ ਵਿੱਚ ਸਫ਼ਲ ਜ਼ਰੂਰ ਹੋਵੇਗੀ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਖੇਡਦਾ ਪੰਜਾਬ ਅਤੇ ਬਦਲਦਾ ਪੰਜਾਬ ਮਿਸ਼ਨ ਤਹਿਤ ਆਪ ਸਰਕਾਰ ਨੇ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿਮ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ। ਜਿਸ ਵਿੱਚ ਸੋਲਰ ਲਾਈਟਿੰਗ, ਰਨਿੰਗ ਟਰੈਕ ਅਤੇ ਵੱਖਰੇ ਵੱਖਰੇ ਖੇਡ ਮੈਦਾਨ ਬਣਾਉਣ ਦੀ ਤਜਵੀਜ਼ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁਝ ਦਿਨਾਂ ਵਿੱਚ ਹੀ ਤਰਨਤਾਰਨ ਵਿੱਚ 87 ਵਾਲੀਬਾਲ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਹੈ।
Read Also- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਬੰਧ ਵਿੱਚ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਤੰਦਰੁਸਤੀ ਹੀ ਪਰਿਵਾਰ ਨੂੰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮੁਫ਼ਤ ਸਿਹਤ ਸੇਵਾ ਹਰ ਨਾਗਰਿਕ ਨੂੰ ਮੁਹੱਈਆ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਸਿਹਤ ਦਾ ਮੁੱਦਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਨੇ 881 ਮੁਹੱਲਾ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਹੈ। ਜਿਸ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ ਆਪਣਾ ਇਲਾਜ ਮੁਫ਼ਤ ਵਿੱਚ ਕਰਵਾਉਂਦੇ ਹਨ।
ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਲਈ 268 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਨਾਗਰਿਕਾਂ ਨੂੰ ਸਿਹਤ ਕਾਰਡ ਮੁਹੱਈਆ ਕਰੇਗੀ ਜਿਸ ਦੀ ਵਰਤੋਂ ਨਾਲ ਗਰੀਬ ਅਤੇ ਪਛੜੀਆਂ ਸ਼੍ਰੇਣੀਆਂ ਮੁਫ਼ਤ ਇਲਾਜ ਸਹੂਲਤਾਂ ਹਾਸਲ ਕਰ ਸਕਣਗੀਆਂ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਲਈ ਕੁੱਲ 5 ਹਜ਼ਾਰ 598 ਕਰੋੜ ਰੁਪਏ ਦਾ ਵਿੱਤੀ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲਾਂ ਨਾਲੋਂ ਦਸ ਫ਼ੀਸਦੀ ਵੱਧ ਹੈ।
ਨਾਲ ਹੀ ਉਨ੍ਹਾਂ ਪੇਂਡੂ ਵਿਕਾਸ ਲਈ 3500 ਕਰੋੜ ਰੁਪਏ ਬਜਟ ਰਾਸ਼ੀ ਵਿੱਚ ਰੱਖੇ ਹਨ ਜਿਸ ਦੁਆਰਾ ਪੰਜਾਬ ਦੇ 12,581 ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾਵੇਗਾ। ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ, ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਨੂੰ ਯਕੀਨੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ।
ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ 2873 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਰੰਗਲਾ ਪੰਜਾਬ ਮੁਹਿੰਮ ਤਹਿਤ 585 ਕਰੋੜ ਰੁਪਏ ਰੱਖੇ ਗਏ ਹਨ ਜਿਸ ਚੋਂ ਲਗਭਗ ਪੰਜ ਕਰੋੜ ਰੁਪਏ ਹਰੇਕ ਵਿਧਾਨ ਸਭਾ ਹਲਕੇ ਦੇ ਹਿੱਸੇ ਆਉਣਗੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ
ਚੰਡੀਗੜ੍ਹ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ 2025-26 ਪੇਸ਼ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਚੌਥਾ ਬਜਟ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦਾ ਪਲ ਹੈ ਕਿ ਇਸ ਮਾਣਮੱਤੀ ਸਦਨ ਦੇ ਸਾਹਮਣੇ ਉਹ ਬਜਟ ਪੇਸ਼ ਕਰਨ ਜਾ ਰਹੇ ਹਨ। ਬਜਟ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬ ਤਰੱਕੀ ਦੇ ਰਾਹ ਤੁਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੀ ਸ਼ਾਨਦਾਰ ਤਰੱਕੀ ਲਈ ਸਰਕਾਰ ਸਰਗਰਮ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਦ੍ਰਿੜ੍ਹ ਨਿਸ਼ਚੇ ਨੇ ਲੋਕਾਂ ਦੀ ਭਲਾਈ ਲਈ ਖ਼ੁਸ਼ਹਾਲ ਅਤੇ ਤਾਕਤਵਰ ਪੰਜਾਬ ਦੀ ਮਜ਼ਬੂਤ ਬੁਨਿਆਦ ਰੱਖੀ ਹੈ। ਉਨ੍ਹਾਂ ਕਿਹਾ ਕਿ ਕਈ ਖੇਤਰਾਂ ਦੇ ਭਵਿੱਖ ਲਈ ਅਜਿਹੇ ਰਾਹ ਤਿਆਰ ਕੀਤੇ ਜਾ ਰਹੇ ਹਨ ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਖ਼ੁਸ਼ਹਾਲ ਅਤੇ ਸੰਭਾਵਨਾਵਾਂ ਨਾਲ ਭਰਿਆ ਹੋਇਆ ਹੋਵੇ।
Read Also- ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਸਿਤ ਪੰਜਾਬ ਦੀ ਸਿਰਜਣਾ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਸਾਹਿਬ ਸੂਬੇ ਦੀ ਤਰੱਕੀ ਲਈ ਉਨ੍ਹਾਂ ਦਾ ਸਦਾ ਮਾਰਗ ਦਰਸ਼ਨ ਕਰਦੇ ਰਹਿੰਦੇ ਹਨ। ਬੜੇ ਅਫ਼ਸੋਸ ਨਾਲ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਸਭ ਤੋਂ ਖ਼ੁਸ਼ਹਾਲ ਸੂਬਾ ਸੀ। ਪਰ ਅੱਜ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਸੁੰਗੜ ਕੇ ਰਹਿ ਗਈ ਹੈ। ਨਸ਼ਿਆਂ ਦੇ ਪ੍ਰਚਲਣ ਨੇ ਪੰਜਾਬ ਨੂੰ ਆਪਣਾ ਕੇਂਦਰ ਬਣਾ ਲਿਆ ਹੈ।
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੀਮਾ ਵੱਲੋਂ ਇਸ ਲਈ 150 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨਸ਼ਿਆਂ ਦੇ ਨਾਲ ਨਾਲ ਗੈਂਗਸਟਰਾਂ ਦੇ ਗਰੋਹਾਂ ਨੂੰ ਸਮਾਪਤ ਕਰਨ ਲਈ ਵੀ ਜ਼ੋਰ ਦੇ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਲਈ ਤਤਪਰ ਰਹਿਣ ਤਾਂ ਜੋ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਅਗਲੇ ਸਾਲ 758 ਫੋਰ ਵੀਲਰ ਅਤੇ 916 ਟੂ ਵੀਲਰ ਖ਼ਰੀਦੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ 122 ਨੰਬਰ ਉੱਤੇ ਕਾਲ ਕਰਨ ਵਾਲਿਆਂ ਲਈ ਜਵਾਬ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕੀਤਾ ਜਾਂਦਾ ਹੈ। ਪੀਵੀਆਰ ਲਈ 125 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸੂਬੇ ਵਿੱਚ ਹੈੱਡਕੁਆਟਰ ਬਣਾਉਣ ਲਈ 153 ਕਰੋੜ ਰੁਪਏ ਰੱਖੇ ਗਏ ਹਨ।
ਵਿੱਤ ਮੰਤਰੀ ਕਰਨਗੇ ਅੱਜ ਪੰਜਾਬ ਦਾ ਵਹੀ ਖਾਤਾ ਪੇਸ਼, ਬਜਟ ਸੈਸ਼ਨ ਚ ਵੱਡੇ ਐਲਾਨ ਹੋਣ ਦਾ ਅਨੁਮਾਨ
ਚੰਡੀਗੜ੍ਹ- ਪੰਜਾਬ ਵਿੱਚ ਆਪ ਦੀ ਸਰਕਾਰ ਨੂੰ ਬਣਿਆ ਕਰੀਬ ਤਿੰਨ ਸਾਲ ਪੂਰੇ ਹੋ ਚੁੱਕੇ ਹਨ। ਚੋਣਾਂ ਦੌਰਾਨ ਸਰਕਾਰ ਵੱਲੋਂ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਜੋ ਕਿ ਅਜੇ ਤੱਕ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ। ਅੱਜ ਦੇ ਬਜਟ ਇਜਲਾਸ ਤੋਂ ਇਹ ਆਸ ਕੀਤੀ ਜਾਂਦੀ ਹੈ ਕਿ ਵਿੱਤ ਮੰਤਰੀ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੇ ਸਬੰਧ ਵਿੱਚ ਵੀ ਵੱਡੇ ਐਲਾਨ ਕਰ ਸਕਦੇ ਹਨ। ਦੇਖਣਯੋਗ ਹੈ ਕਿ ਅਜਿਹਾ ਹੁੰਦਾ ਹੈ ਜਾਂ ਨਹੀਂ।
ਦੱਸ ਦਈਏ ਕਿ ਸਰਕਾਰ ਨੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਆਖਿਆ ਸੀ। ਆਪ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਤੇ ਕਾਬਜ਼ ਹੋਈ ਸੀ। ਪਰ ਜਿਸ ਉਮੀਦ ਨਾਲ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਸਨ ਉਹ ਉਨ੍ਹਾਂ ਤੇ ਖ਼ਰੇ ਉਤਰਦੇ ਨਜ਼ਰ ਨਹੀਂ ਆ ਰਹੇ।
Read Also- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26 ਮਾਰਚ 2025
ਅੱਜ ਵਿੱਤ ਮੰਤਰੀ ਪੰਜਾਬ ਵਿੱਤੀ ਸਾਲ 2025-26 ਲਈ ਆਪਣਾ ਚੌਥਾ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਕਰੀਬ ਸਵੇਰੇ ਸਾਢੇ ਨੌਂ ਵਜੇ ਕੈਬਨਿਟ ਮੀਟਿੰਗ ਸੱਦੀ ਗਈ ਜਿਸ ਵਿੱਚ ਬਜਟ ਦੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਲਗਭਗ 2.15 ਲੱਖ ਕਰੋੜ ਦਾ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਇਹ ਪਿਛਲੇ ਸਾਲ ਨਾਲੋਂ ਕਰੀਬ ਪੰਜ ਫ਼ੀਸਦੀ ਵੱਧ ਹੈ। ਦੇਖਣਾ ਇਹ ਹੋਵੇਗਾ ਕਿ ਬਜਟ ਵਿੱਚ ਆਮ ਜਨਤਾ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿੰਨੀ ਰਾਸ਼ੀ ਰੱਖੀ ਜਾਵੇਗੀ।
ਸਰਕਾਰ ਬਣਨ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਇਹ ਗਾਰੰਟੀ ਵੀ ਅਜੇ ਤੱਕ ਪੂਰੀ ਨਹੀਂ ਹੋਈ। ਅੱਜ ਦੇ ਇਸ ਬਜਟ ਸੈਸ਼ਨ ਦੌਰਾਨ ਇਸ ਗਾਰੰਟੀ ਨੂੰ ਪੂਰਾ ਕਰਨ ਲਈ ਸਰਕਾਰ ਕੀ ਕਦਮ ਚੁੱਕਦੀ ਹੈ ਇਸ ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
ਸਰਕਾਰ ਦਾ ਕਹਿਣਾ ਸੀ ਕਿ ਉਹ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਬਣਾ ਦੇਵੇਗੀ ਪਰ ਪਿਛਲੇ ਕੁਝ ਸਮੇਂ ਤੋਂ ਇਹ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਤੇ ਠੱਲ੍ਹ ਪੈਣ ਦਾ ਨਾਂਅ ਨਹੀਂ ਲੈ ਰਹੀ। ਪੁਲਿਸ ਪ੍ਰਸ਼ਾਸਨ ਦੇ ਯਤਨਾਂ ਦੇ ਬਾਵਜੂਦ ਵੀ ਪੰਜਾਬ ਦੀ ਨੌਜਵਾਨੀ ਅਜੇ ਵੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਗ੍ਰਸਤ ਹੈ। ਇਹ ਵੀ ਇੱਕ ਅਹਿਮ ਮੁੱਦਾ ਹੈ ਜੋ ਪੰਜਾਬ ਨੂੰ ਘੁਣ ਵਾਂਗ ਖਾ ਰਿਹਾ ਹੈ। ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦੀ ਸਥਾਪਨਾ ਲਈ ਕੀ ਕੁਝ ਕੀਤਾ ਜਾਵੇਗਾ ਇਹ ਵੀ ਬਜਟ ਆਉਣ ਤੋਂ ਬਾਅਦ ਹੀ ਸਾਬਤ ਹੋਵੇਗਾ।
ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਪ੍ਰਫੁਲਿਤ ਕਰਨ ਉੱਤੇ ਜ਼ੋਰ ਦੇ ਰਹੀ ਹੈ। ਇਸ ਲਈ ਬਜਟ ਦੇ ਮੁੱਖ ਮੁੱਦੇ ਨਸ਼ਾ ਮੁਕਤ ਪੰਜਾਬ, ਸਿੱਖਿਆ, ਸਿਹਤ ਅਤੇ ਉਦਯੋਗਿਕ ਨਿਵੇਸ਼ ਹੀ ਹਨ। ਸਰਕਾਰ ਨੌਜਵਾਨਾਂ ਲਈ ਬਜਟ ਵਿੱਚ ਰੁਜ਼ਗਾਰ ਸਬੰਧੀ ਕੀ ਨਿਰਣਾ ਲੈਂਦੀ ਹੈ ਇਸ ਤੇ ਵੀ ਸੂਬੇ ਦੇ ਲੋਕਾਂ ਦਾ ਧਿਆਨ ਕੇਂਦਰਿਤ ਹੈ।
Finance Minister Harpal Singh Cheema
ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ‘ਚ ਬਜਟ ਪੇਸ਼ ਕੀਤਾ ਗਿਆ ਹੈ। ਦੱਸ ਦੇਈਏ ਇਸ ਬਜਟ ਤੋਂ ਪੰਜਾਬ ‘ਚ ਕਾਫ਼ੀ ਨਿਰਾਸ਼ਾ ਜਤਾਈ ਜਾ ਰਹੀ ਹੈ ਕਿਉਂਕਿ ਇਸ ਬਜਟ ‘ਚ ਪੰਜਾਬ ਲਈ ਕੁਝ ਵੀ ਪੇਸ਼ ਨਹੀਂ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।
ਉਨ੍ਹਾਂ ਕਿਹਾ ਕਿ ਬਿਹਾਰ, ਆਂਧਰਾ ਦੀ ਤਰ੍ਹਾਂ ਪੰਜਾਬ ਨੂੰ ਵੀ ਸਪੈਸ਼ਲ ਪੈਕਜ ਮਿਲਦਾ ਹੈ ਪਰ ਇਸ ਵਾਰ ਕੇਂਦਰੀ ਬਜਟ ‘ਚ ਪੰਜਾਬ ਨੂੰ ਕੁਝ ਨਹੀਂ ਮਿਲਿਆ।ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ‘ਚ ਸਿੱਖਿਆ, ਸਿਹਤ ਤੇ ਕਿਸਾਨੀ ਲਈ ਕੁਝ ਨਹੀਂ ਪੇਸ਼ ਹੋਇਆ ਅਤੇ ਨਾ ਹੀ ਪੰਜਾਬ ਨੂੰ ਕੋਈ ਵੱਡਾ ਉਦਯੋਗ ਦਿੱਤਾ।
Read Also : PM ਮੋਦੀ ਨੇ ਦੱਸੀਆਂ ਬਜਟ ਦੀਆਂ ਖੂਬੀਆਂ !
ਉਨ੍ਹਾਂ ਕਿਹਾ ਭਾਰਤੀ ਜਨਤਾ ਪਾਰਟੀ ਪੰਜਾਬ ਨਾਲ ਹਮੇਸ਼ਾ ਵਿਤਕਰਾ ਕਰਦੀ ਰਹੀ ਹੈ ਤੇ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ। ਇਸੇ ਤਰ੍ਹਾਂ ਅੱਜ ਦਾ ਬਜਟ ਵੀ ਮੈਂ ਸਮਝਦਾ ਹਾਂ ਕਿ ਇਹ ਵੀ ਪੰਜਾਬ ਵਿਰੋਧੀ ਹੈ। ਜਿਸ ਲਈ ਕੇਂਦਰ ਨੇ ਪੰਜਾਬ ਨੂੰ ਨਿਰਾਸ਼ ਕੀਤਾ ਹੈ।
Finance Minister Harpal Singh Cheema